Chandigarh explosive case: ਗ੍ਰਿਫ਼ਤਾਰ ਕੀਤੇ ਤਿੰਨੇ ਮੁਲਜ਼ਮ ਅਦਾਲਤ ‘ਚ ਪੇਸ਼; ਇੱਥੋ ਦੇ ਰਹਿਣ ਵਾਲੇ ਹਨ ਦੋਸ਼ੀ

ਚੰਡੀਗੜ੍ਹ :  ਚੰਡੀਗੜ੍ਹ ਵਿੱਚ ਬੀਤੀ ਰਾਤ ਵਿਸਫੋਟਕ ਸਮੱਗਰੀ ਮਿਲਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਕਾਬੂ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਅੱਜ ਜ਼ਿਲ੍ਹਾ…

ਚੰਡੀਗੜ੍ਹਚੰਡੀਗੜ੍ਹ ਵਿੱਚ ਬੀਤੀ ਰਾਤ ਵਿਸਫੋਟਕ ਸਮੱਗਰੀ ਮਿਲਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਕਾਬੂ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਅੱਜ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਸ ਦੇ ਤਾਰ ਕਿੱਥੇ-ਕਿੱਥੇ ਜੁੜੇ ਹੋਏ ਹਨ, ਇਹ ਪਤਾ ਲਗਾਉਣ ਲਈ ਮੁਲਜ਼ਮਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਹੈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ

ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਮਾਝਾ ਖੇਤਰ ਦੇ ਨੌਜਵਾਨਾਂ ਵਜੋਂ ਹੋਈ ਹੈ। ਦੱਸ ਦੇਈਏ ਕਿ ਤਰਨ ਤਾਰਨ ਤੋਂ ਲਵਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨਦੀਪ ਅਤੇ ਅੰਮ੍ਰਿਤਸਰ ਤੋਂ ਪ੍ਰਭਪ੍ਰੀਤ ਸਿੰਘ ਉਰਫ਼ ਪ੍ਰਭ ਵਜੋਂ ਹੋਈ ਹੈ।

ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲਿਸ ਨੇ ਬੀਤੀ ਰਾਤ ਮੁਸਤੈਦੀ ਦਿਖਾਉਂਦਿਆਂ ਵਿਸਫੋਟਕ ਸਮੱਗਰੀ ਸਮੇਤ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕੀਤਾ ਸੀ। ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਪੁਲਿਸ ਇਨ੍ਹਾਂ ਕੋਲੋਂ ਇਹ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ ਕਿ ਇਹ ਵਿਸਫੋਟਕ ਸਮੱਗਰੀ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦਾ ਇਸਤੇਮਾਲ ਕਿੱਥੇ ਕੀਤਾ ਜਾਣਾ ਸੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਤੂਤ ਦੇ ਪਰਿਵਾਰ ਨਾਲ ਸੀਐਮ ਭਗਵੰਤ ਮਾਨ ਨੇ ਕੀਤਾ ਦੁੱਖ ਸਾਂਝਾ; ਪਤਨੀ ਨੂੰ ਸਰਕਾਰੀ ਨੌਕਰੀ ਤੇ ਪਿੰਡ ‘ਚ ਸਟੇਡੀਅਮ ਬਣਾਉਣ ਦਾ ਐਲਾਨ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *