LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
chandigarh news
manisha1823

ਚੰਡੀਗੜ੍ਹ: ਹਾਈਕੋਰਟ ਨੇ ਪੰਜਾਬ ਮਹਿਲਾ ਕਮਿਸ਼ਨ ਚੇਅਰਮੈਨ ਅਹੁਦੇ ‘ਤੇ ਅਗਲੇ ਹੁਕਮਾਂ ਤੱਕ ਨਿਯੁਕਤੀ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਜੇਕਰ ਨਿਯੁਕਤੀ ਦੀ ਪ੍ਰਕਿਰਿਆ ਜਾਰੀ ਰੱਖਣਾ ਚਾਹੁੰਦੀ ਹੈ ਤਾਂ ਰੱਖ ਸਕਦੀ ਹੈ ਪਰ ਨਿਯੁਕਤੀ ਕੋਰਟ ਦੇ ਹੁਕਮ ਦੇ ਬਿਨਾਂ ਨਹੀਂ ਹੋਵੇਗੀ। ਮਨੀਸ਼ਾ ਗੁਲਾਟੀ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਪੰਜਾਬ ਸਰਕਾਰ ਦੇ ਹੁਕਮ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਹਾਈਕੋਰਟ ਵਿਚ ਮਾਮਲਾ ਆਉਣ ਦੇ ਬਾਅਦ ਪੰਜਾਬ ਸਰਕਾਰ ਨੇ ਗੁਲਾਟੀ ਨੂੰ ਹਟਾਉਣ ਦਾ ਹੁਕਮ ਵਾਪਸ ਲਿਆ ਸੀ। ਬਾਅਦ ਵਿਚ ਪੰਜਾਬ ਸਰਕਾਰ ਨੇ ਗੁਲਾਟੀ ਦੇ ਸੇਵਾ ਵਿਸਤਾਰ ਨੂੰ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ। ਇਸ ਖਿਲਾਫ ਗੁਲਾਟੀ ਨੇ ਦੁਬਾਰਾ ਕਰਕੇ ਇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਪਟੀਸ਼ਨ ਵਿਚ ਕਿਹਾ ਗਿਆ ਕਿ ਸਰਕਾਰ ਬਿਨਾਂ ਕੋਈ ਕਾਰਨ ਉਨ੍ਹਾਂ ਦੀ ਸੇਵਾ ਵਿਸਤਾਰ ਰੱਦ ਨਹੀਂ ਕਰ ਸਕਦੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਾਬਕਾ ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਮਾਰਚ 2018 ਵਿਚ ਮਨੀਸ਼ਾ ਗੁਲਾਟੀ ਨੂੰ ਚੇਅਰਪਰਸਸਨ ਨਿਯੁਕਤ ਕੀਤਾ ਗਿਆ ਸੀ। ਸਾਲ 2020 ਵਿਚ ਉਨ੍ਹਾਂ ਦੇ ਕਾਰਜਕਾਲ ਵਿਚ ਤਿੰਨ ਸਾਲ ਵਧਾ ਦਿਤੇ ਗਏ ਸਨ। 20 ਫਰਵਰੀ 2022 ਨੂੰ ਉਹ ਭਾਜਪਾ ਵਿਚ ਸ਼ਾਮਿਲ ਹੋ ਗਈ ਸੀ ਤੇ ਆਪਣੇ ਅਹੁਦੇ ‘ਤੇ ਬਣੀ ਹੋਈ ਸੀ। ਇਸ ਬਾਰੇ ਮਨੀਸ਼ਾ ਗੁਲਾਟੀ ਨੇ ਕਿਹਾ ਸੀ ਕਿ ਜਿਸ ਅਥਾਰਟੀ ਤੇ ਐਕਟ ਤਹਿਤ ਉਨ੍ਹਾਂ ਨੂੰ ਨਿਯੁਕਤੀ ਦਿੱਤੀ ਗਈ ਹੈ, ਉਸੇ ਤਹਿਤ ਉਨ੍ਹਾਂ ਨੂੰ ਐਕਸਟੈਨਸ਼ਨ ਵੀ ਦਿੱਤੀ ਜਾ ਸਕਦੀ ਹੈ। ਹਾਈਕੋਰਟ ਦੀ ਸਿੰਗਲ ਬੈਂਚ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਪੰਜਾਬ ਸਰਕਾਰ ਦੇ ਹੁਕਮ ‘ਤੇ ਮੋਹਰ ਲਗਾ ਦਿੱਤੀ ਸੀ। ਹੁਣ ਸਿੰਗਲ ਬੈਂਚ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਮਨੀਸ਼ਾ ਗੁਲਾਟੀ ਨੇ ਬੈਂਚ ਵਿਚ ਅਪੀਲ ਦਾਖਲ ਕੀਤੀ ਹੈ।

cor85

ਚੰਡੀਗੜ੍ਹ : ਪੰਜਾਬ ਵਿੱਚ ਕੋੋਰੋਨਾ ਵਾਇਰਸ ਦਾ ਮੁੜ ਪ੍ਰਕੋਪ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਸ਼ੁਕਰਵਾਰ ਨੂੰ 236 ਮਾਮਲੇ ਸਾਹਮਣੇ ਆਏ ਹਨ। ਮੁਹਾਲੀ ਵਿੱਚ ਸਭ ਤੋਂ ਜ਼ਿਆਦਾ 50 ਨਵੇਂ ਮਰੀਜ਼ ਸਾਹਮਣੇ ਆਏ ਹਨ। ਇੱਥੇ ਕੁੱਲ 306 ਮਰੀਜ਼ ਹੋ ਗਏ ਹਨ। ਸੂਬੇ ’ਚ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 1,198 ਹੋ ਗਈ ਹੈ। ਲੁਧਿਆਣਾ ’ਚ 142, ਅੰਮ੍ਰਿਤਸਰ ’ਚ 86, ਪਟਿਆਲਾ ’ਚ 83, ਬਠਿੰਡਾ ’ਚ 81 ਅਤੇ ਜਲੰਧਰ ’ਚ 78 ਮਰੀਜ਼ ਹਨ। ਸੂਬੇ ’ਚ ਕੋਰੋਨਾ ਲਾਗ ਦੀ ਦਰ 4.99 ਫ਼ੀਸਦੀ ਹੈ। ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਹੀ ਟੈਸਟਿੰਗ ਵਧਾ ਦਿੱਤੀ ਹੈ। ਸ਼ੁੱਕਰਵਾਰ ਨੂੰ 4729 ਸੈਂਪਲ ਟੈਸਟ ਕੀਤੇ ਗਏ।

high2812

ਚੰਡੀਗੜ੍ਹ : ਕੌਮੀ ਇਨਸਾਫ਼ ਮੋਰਚੇ ਦੇ ਮੁਹਾਲੀ ਚੰਡੀਗੜ੍ਹ ਬਾਰਡਰ ’ਤੇ ਲਗਾਏ ਗਏ ਪੱਕੇ ਧਰਨੇ ਨੂੰ ਹਟਾਉਣ ਦੀ ਮੰਗ ਵਾਲੀ ਇਕ ਪਟੀਸ਼ਨ ਦੇ ਜਵਾਬ ’ਚ ਚੰਡੀਗੜ੍ਹ ਪ੍ਰਸ਼ਾਸਨ ਨੇ ਜਵਾਬ ਦਾਖ਼ਲ ਕਰਦੇ ਹੋਏ ਕਿਹਾ ਕਿ ਮੋਰਚੇ ਦੇ ਮੈਂਬਰ ਜਿੱਥੇ ਬੈਠੇ ਹਨ ਉਸੇ ਥਾਂ ਰਸਤਾ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸਾਰੇ ਰਸਤੇ ਆਮ ਜਨਤਾ ਲਈ ਖੁੱਲੇ ਹਨ। ਕੋਰਟ ਨੇ ਪੁੱਛਿਆ ਕਿ ਆਪ ਮੋਰਚੇ ਨੂੰ ਉੱਥੇ ਹਟਾਉਣ ਲਈ ਕੀ ਕਰ ਰਹੇ ਹਨ ਤਾਂ ਇਸ ’ਤੇ ਪੰਜਾਬ ਤੇ ਚੰਡੀਗੜ੍ਹ ਦੋਵਾਂ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਮੋਰਚੇ ਦੇ ਨੇਤਾਵਾਂ ਨਾਲ ਵਾਰ-ਵਾਰ ਬੈਠਕ ਕਰ ਕੇ ਪ੍ਰਸ਼ਾਸਨ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕੋਰਟ ਨੇ ਮਾਮਲੇ ਦੀ ਸੁਣਵਾਈ 17 ਮਈ ਤੱਕ ਮੁਲਤਵੀ ਕਰ ਦਿੱਤੀ। ਪੰਜਾਬ ਸਰਕਾਰ ਵੱਲੋਂ ਕੋਰਟ ਨੂੰ ਦੱਸਿਆ ਗਿਆ ਸੀ ਕਿ ਕੋਈ ਵੀ ਸਖ਼ਤ ਕਦਮ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗਾੜ ਸਕਦਾ ਹੈ। ਸਰਕਾਰ ਮੁਤਾਬਕ ਮਜ਼ਬੂਤ ਖ਼ੁਫ਼ੀਆ ਸੂਚਨਾਵਾਂ ਦੇ ਆਧਾਰ ’ਤੇ ਸਹੀ ਸਮੇਂ ’ਚ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।  

teacher823

ਚੰਡੀਗੜ੍ਹ : ਗੈਸਟ ਫੈਕਲਟੀ ’ਤੇ ਤਾਇਨਾਤ ਅਧਿਆਪਕਾਂ ਦੀ ਤਨਖ਼ਾਹ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਨਿਯਮਾਂ ਅਨੁਸਾਰ ਦੁੱਗਣੀ ਹੋਵੇਗੀ। ਇਸ ਫ਼ੈਸਲੇ ’ਤੇ 10 ਅਪ੍ਰੈਲ ਨੂੰ ਪੰਜਾਬ ਯੂਨੀਵਰਸਿਟੀ ’ਚ ਹੋਣ ਵਾਲੀ ਬੋਰਡ ਆਫ ਫਾਇਨਾਂਸ ਦੀ ਬੈਠਕ ’ਚ ਮੋਹਰ ਲੱਗੇਗੀ। ਬੋਰਡ ਆਫ ਫਾਇਨਾਂਸ ’ਚ ਤਨਖ਼ਾਹ ਦੁੱਗਣੀ ਹੋਣ ਨਾਲ ਵੱਖ-ਵੱਖ ਮੁੱਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੂੰ ਮਨਜ਼ੂਰੀ ਮਿਲਣ ਤੋਂ ਜਿਥੇ ਪੰਜਾਬ ਯੂਨੀਵਰਸਿਟੀ ਸਮੇਤ 195 ਕਾਲਜਾਂ ’ਚ ਤਾਇਨਾਤ ਹਜ਼ਾਰਾਂ ਅਧਿਆਪਕਾਂ ਨੂੰ ਲਾਭ ਮਿਲੇਗਾ। 3 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਮਿਲੇਗਾ ਲਾਭ  ਯੂਜੀਸੀ ਨਿਯਮਾਂ ਨਾਲ ਗੈਸਟ ਫੈਕਲਟੀ ’ਤੇ ਕੰਮ ਕਰਦੇ ਅਧਿਆਪਕਾਂ ਨੂੰ ਲਾਭ ਦੇਣ ਨਾਲ ਜਿਥੇ ਪੰਜਾਬ ਯੂਨੀਵਰਸਿਟੀ ਤੇ ਇਸ ਨਾਲ ਮਾਨਤਾ ਪ੍ਰਾਪਤ 195 ਕਾਲਜਾਂ ’ਚ ਕੰਮ ਕਰਦੇ ਤਿੰਨ ਹਜ਼ਾਰ ਤੋਂ ਜ਼ਿਆਦਾ ਅਧਿਆਪਕਾਂ ਨੂੰ ਲਾਭ ਹੋਵੇਗਾ ਤੇ ਉਥੇ ਠੇਕੇ ਤੇ ਪਾਰਟ ਟਾਈਮ ਤੌਰ ’ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ ਤੇ ਅਧਿਆਪਕ ਸੰਘਰਸ਼ ਦੀ ਤਿਆਰੀ ਕਰਨਗੇ। ਯੂਜੀਸੀ ਨਿਯਮਾਂ ਅਨੁਸਾਰ 57 ਹਜ਼ਾਰ ਰੁਪਏ ਮਹੀਨਾਵਾਰ ਤਨਖਾਹ ਯੂਜੀਸੀ ਨਿਯਮਾਂ ਅਨੁਸਾਰ ਗੈਸਟ ਫੈਕਲਟੀ ਨੂੰ 57 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਨੂੰ ਮਨਜ਼ੂਰੀ ਦੇ ਚੁੱਕੀ ਹੈ ਜਦਕਿ ਪੰਜਾਬ ਯੂਨੀਵਰਸਿਟੀ ਬੋਰਡ ਆਫ ਫਾਇਨਾਂਸ ਦੀ ਬੈਠਕ ’ਚ 25 ਤੋਂ 50 ਹਜ਼ਾਰ ਮਹੀਨਾਵਾਰ ਤਨਖਾਹ ਦੇਣ ’ਤੇ ਮੋਹਰ ਲਾਏਗਾ।...

high32323

ਚੰਡੀਗੜ੍ਹ : ਅੰਮ੍ਰਿਤਪਾਲ ਮਾਮਲੇ ਉਤੇ ਹਾਈ ਕੋਰਟ 'ਚ ਪਟੀਸ਼ਨ 'ਤੇ ਸੁਣਵਾਈ ਹੋਈ ਜਿਸ ਵਿਚ ਅੰਮ੍ਰਿਤਪਾਲ ਦੇ ਚਾਚੇ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਸਵਾਲ 'ਤੇ ਪੰਜਾਬ ਸਰਕਾਰ ਨੇ ਆਪਣਾ ਪੱਖ ਪੇਸ਼ ਕੀਤਾ। ਸਰਕਾਰ ਵੱਲੋਂ ਦਾਖ਼ਲ ਕੀਤੇ ਗਏ ਜਵਾਬ ਅਨੁਸਾਰ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਨੂੰ ਨਾਜਾਇਜ਼ ਹਿਰਾਸਤ 'ਚ ਨਹੀਂ ਰੱਖਿਆ ਗਿਆ ਬਲਕਿ ਉਸ ਉੱਪਰ ਕੇਸ ਦਰਜ ਹੈ।  ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ ਹਰਜੀਤ ਸਿੰਘ ਖਿਲਾਫ ਨਾ ਸਿਰਫ ਲੋਕਾਂ ਨੂੰ ਭੜਕਾਉਣ ਬਲਕਿ 23 ਫਰਵਰੀ ਨੂੰ ਅਜਨਾਲਾ ਥਾਣੇ 'ਤੇ ਹਮਲੇ ਦੇ ਇਲਜ਼ਾਮ ਵਿੱਚ ਵੀ ਐੱਫਆਈਆਰ ਦਰਜ ਹੈ। ਹਰਜੀਤ ਸਿੰਘ ਵੀ ਗੈਰ-ਕਾਨੂੰਨੀ ਹਿਰਾਸਤ 'ਚ ਨਹੀਂ, ਉਸ ਖਿਲਾਫ ਦਰਜ ਕੇਸਾਂ ਦੇ ਸਬੰਧ ਵਿੱਚ ਹੀ ਗ੍ਰਿਫਤਾਰੀ ਕੀਤੀ ਗਈ ਹੈ। ਈਕੋਰਟ ਨੇ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਦੇ ਨਾਲ-ਨਾਲ ਉਨ੍ਹਾਂ ਮਾਮਲਿਆਂ ਸਬੰਧੀ ਦਾਇਰ ਹੋਰ ਸਾਰੀਆਂ ਪਟੀਸ਼ਨਾਂ 'ਤੇ ਇਕੱਠੇ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ। ਅੰਮ੍ਰਿਤਪਾਲ ਸਿੰਘ ਦਾ ਚਾਚਾ ਹਰਜੀਤ ਸਿੰਘ, ਜਿਸ ਨੂੰ ਪੁਲਿਸ ਨੇ 20 ਮਾਰਚ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਹਾਈ ਕੋਰਟ ਨੇ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 11 ਅਪ੍ਰੈਲ ਨੂੰ ਇਸੇ ਮੁੱਦੇ 'ਤੇ ਦਾਇਰ ਹੋਰ ਸਾਰੀਆਂ ਪਟੀਸ਼ਨਾਂ ਦੇ ਨਾਲ-ਨਾਲ ਕਰਨ ਦੇ ਹੁਕਮ ਦਿੱਤੇ ਹਨ। ਇਹ ਵੀ ਪੜ੍ਹੋ:ਹੁਣ ਪੰਜਾਬ 'ਚ ਸ਼ੁਰੂ ਹੋ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’...

home323

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਹੈ। ਇਸ ਸੂਚੀ ਵਿੱਚ 28 ਲੋੜੀਂਦੇ ਗੈਂਗਸਟਰ ਸ਼ਾਮਿਲ ਹਨ, ਜਿਨ੍ਹਾਂ ਉੱਤੇ ਕਤਲ, ਫਿਰੌਤੀ ਆਦਿ ਦੇ ਕੇਸ ਹਨ। ਗ੍ਰਹਿ ਮੰਤਰਾਲੇ ਦੀ ਸੂਚੀ ਅਨੁਸਾਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਗੈਂਗਸਟਰਾਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਐਨਆਈਏ ਅਨੁਸਾਰ, ਉਸ ਦੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਲਖਬੀਰ ਸਿੰਘ ਉਰਫ਼ ਲੰਡਾ ਨਾਲ ਸਿੱਧੇ ਸਬੰਧ ਪਾਏ ਗਏ ਹਨ ਜੋ ਮੋਹਾਲੀ ਅਤੇ ਤਰਨਤਾਰਨ ਵਿੱਚ ਆਰਪੀਜੀ ਹਮਲਿਆਂ ਦਾ ਮੁਲਜ਼ਮ ਹੈ।   ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਵਿਦੇਸ਼ਾਂ ਵਿੱਚ ਰਹਿੰਦੇ ਗੈਂਗਸਟਰਾਂ ਦੀ ਸੂਚੀ 1. ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ - ਮੂਲ ਰੂਪ ਵਿਚ ਪੰਜਾਬ ਦਾ, ਕੈਨੇਡਾ/ਅਮਰੀਕਾ ਵਿੱਚ ਜਾ ਲੁਕਿਆ 2. ਅਨਮੋਲ ਬਿਸ਼ਨੋਈ - ਮੂਲ ਰੂਪ ਵਿੱਚ ਪੰਜਾਬ, ਇਸ ਵੇਲੇ ਅਮਰੀਕਾ ਵਿਚ ਲੁਕਿਆ 3. ਕੁਲਦੀਪ ਸਿੰਘ - ਪੰਜਾਬ ਦਾ ਵਸਨੀਕ ਪਰ UAE ਵਿੱਚ ਲੁਕਿਆ 4. ਜਗਜੀਤ ਸਿੰਘ - ਪੰਜਾਬ ਦਾ ਵਸਨੀਕ, ਇਸ ਵੇਲੇ ਮਲੇਸ਼ੀਆ ਵਿਚ ਰਹਿ ਰਿਹਾ ਹੈ। 5. ਧਰਮਨ ਕਾਹਲੋਂ - ਪੰਜਾਬ, ਅਮਰੀਕਾ ਵਿਚ ਲੁਕਿਆ ਹੋਇਆ ਹੈ 6. ਰੋਹਿਤ ਗੋਦਾਰਾ - ਰਾਜਸਥਾਨ, ਇਸ ਵੇਲੇ ਯੂਰਪ 'ਚ ਲੁਕਿਆ 7. ਗੁਰਵਿੰਦਰ ਸਿੰਘ - ਪੰਜਾਬ, ਕੈਨੇਡਾ ਵਿੱਚ ਲੁਕਿਆ 8. ਸਚਿਨ ਥਾਪਨ - ਪੰਜਾਬ , ਵਰਤਮਾਨ ਵਿੱਚ ਅਜ਼ਰਬਾਈਜਾਨ ਵਿੱਚ ਲੁਕਿਆ। 9. ਸਤਵੀਰ ਸਿੰਘ - ਪੰਜਾਬ ਦਾ ਮੂਲ ਨਿਵਾਸੀ, ਕੈਨੇਡਾ ਵਿੱਚ ਲੁਕਿਆ। 10. ਸਨਵਰ ਢਿੱਲੋਂ - ਕੈਨੇਡੀਅਨ ਗੈਂਗਸਟਰ, ਪਰ ਉਸ ਦੇ ਪੁਰਖੇ ਭਾਰਤੀ ਸਨ। 11. ਰਾਜੇਸ਼ ਕੁਮਾਰ - ਬ੍ਰਾਜ਼ੀਲ 12. ਗੁਰਪਿੰਦਰ ਸਿੰਘ - ਪੰਜਾਬ, ਕੈਨੇਡਾ ਵਿੱਚ ਲੁਕਿਆ ਹੈ। 13. ਹਰਜੋਤ ਸਿੰਘ ਗਿੱਲ - ਪੰਜਾਬ, ਇਸ ਸਮੇਂ ਅਮਰੀਕਾ ਵਿੱਚ ਲੁਕਿਆ ਹੋਇਆ ਹੈ। 14. ਦਰਮਨਜੀਤ ਸਿੰਘ ਉਰਫ਼ ਦਰਮਨ ਕਾਹਲੋਂ - ਅਮਰੀਕਾ ਵਿੱਚ ਲੁਕਿਆ ਹੋਇਆ ਹੈ 15. ਅੰਮ੍ਰਿਤ ਬਾਲ - ਅਮਰੀਕਾ ਵਿੱਚ ਲੁਕਿਆ ਹੋਇਆ 16. ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ - ਕੈਨੇਡਾ ਵਿੱਚ ਲੁਕਿਆ ਹੋਇਆ ਹੈ 17. ਗੁਰਪਿੰਦਰ ਸਿੰਘ ਉਰਫ ਬਾਬਾ ਡੱਲਾ - ਕੈਨੇਡਾ ਵਿੱਚ ਲੁਕਿਆ ਹੋਇਆ ਹੈ 18. ਸਤਵੀਰ ਸਿੰਘ ਵੜਿੰਗ ਉਰਫ ਸੈਮ - ਕੈਨੇਡਾ ਵਿੱਚ ਰਹਿ ਰਿਹਾ ਹੈ 19 ਲਖਬੀਰ ਸਿੰਘ ਲੰਡਾ - ਕੈਨੇਡਾ ਵਿੱਚ ਲੁਕਿਆ ਹੋਇਆ ਹੈ 20 ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ,ਕੈਨੇਡਾ ਵਿੱਚ ਲੁਕਿਆ ਹੋਇਆ ਹੈ 21. ਚਰਨਜੀਤ ਸਿੰਘ ਉਰਫ਼ ਰਿੰਕੂ ਬਿਹਲਾ ਕੈਨੇਡਾ ਵਿੱਚ ਲੁਕਿਆ ਹੋਇਆ ਹੈ 22. ਰਮਨਦੀਪ ਸਿੰਘ ਉਰਫ਼ ਰਮਨ ਜੱਜ - ਕੈਨੇਡਾ ਵਿੱਚ ਲੁਕਿਆ ਹੋਇਆ ਹੈ 23. ਗੌਰਵ ਪਟਿਆਲ ਉਰਫ ਲੱਕੀ ਪਟਿਆਲ - ਅਰਮੇਨੀਆ ਵਿੱਚ ਲੁਕਿਆ ਹੋਇਆ 24. ਸੁਪ੍ਰੀਪ ਸਿੰਘ ਹੈਰੀ ਚੱਠਾ - ਮੂਲ ਰੂਪ ਵਿੱਚ ਪੰਜਾਬ, ਜਰਮਨੀ ਵਿੱਚ ਲੁਕਿਆ ਹੋਇਆ ਹੈ। 25. ਰਮਨਜੀਤ ਸਿੰਘ ਉਰਮ ਰੋਮੀ ਹਾਂਗਕਾਂਗ - ਹਾਂਗਕਾਂਗ 26. ਮਨਪ੍ਰੀਤ ਸਿੰਘ ਉਰਫ਼ ਪੀਤਾ - ਮੂਲ ਰੂਪ ਵਿੱਚ ਪੰਜਾਬ ਦਾ ਰਹਿਣ ਵਾਲਾ ਹੈ ਪਰ ਇਸ ਸਮੇਂ ਫਿਲੀਪੀਨਜ਼ ਵਿੱਚ ਰਹਿ ਰਿਹਾ ਹੈ 27. ਗੁਰਜੰਟ ਸਿੰਘ ਉਰਫ ਜੰਟਾ -- ਆਸਟ੍ਰੇਲੀਆ ਵਿਚ ਰਹਿ ਰਿਹਾ ਹੈ 28. ਸੰਦੀਪ ਗਰੇਵਾਲ ਉਰਫ ਬਿੱਲਾ ਉਰਫ ਸੰਨੀ ਖਵਾਜਕੇ - ਇੰਡੋਨੇਸ਼ੀਆ...

gag31

Chandigarh Police Arrested Bambiha Gang Members: ਪੁਲਿਸ ਵੱਲੋਂ ਗੈਂਗਸਟਰਾਂ ਉੱਤੇ ਨੱਥ ਪਾਉਣ ਲਈ ਮੁਹਿੰਮ ਆਰੰਭੀ ਹੋਈ ਹੈ। ਪੁਲਿਸ ਵੱਲੋਂ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਹੁਣ ਦਵਿੰਦਰ ਬੰਬੀਹਾ ਗੈਂਗ 'ਤੇ ਚੰਡੀਗੜ੍ਹ ਪੁਲਿਸ ਲਗਾਤਾਰ ਸ਼ਿਕੰਜਾ ਕਸ ਰਹੀ ਹੈ। ਆਪਰੇਸ਼ਨ ਸੈੱਲ ਵੱਲੋਂ ਹੀ ਬੰਬੀਹਾ ਗੈਂਗ  ਦੇ ਗੁਰਗੇ ਦਬੋਚੇ ਜਾ ਰਹੇ ਹਨ। ਆਪਰੇਸ਼ਨ ਸੈੱਲ ਨੇ ਇੱਕ ਵਾਰ ਫਿਰ ਗੈਂਗ ਦੇ 2 ਹੋਰ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਗ੍ਰਿਫ਼ਤਾਰ ਕਾਬੂ ਕੀਤੇ ਮੈਂਬਰਾਂ 'ਚੋਂ ਇਕ ਦੀ ਪਛਾਣ ਸਾਹਿਲ ਉਰਫ਼ ਮੁਕੁਲ ਰਾਣਾ (26) ਵਾਸੀ ਪਿੰਡ ਮਲੋਆ ਤੇ ਦੂਜੇ ਦੀ ਚਾਟ ਮੁਹੱਲਾ ਸੈਕਟਰ 45 ਦੇ ਜਿੰਮੀ ਬਾਂਸਲ (29) ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਸਾਹਿਲ ਨੂੰ 28 ਮਾਰਚ ਨੂੰ ਇਕ ਪਿਸਤੌਲ-ਮੈਗਜ਼ੀਨ ਤੇ 8 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਜਿੰਮੀ ਨੂੰ 30 ਮਾਰਚ ਨੂੰ ਇੱਕ ਦੇਸੀ ਪਿਸਤੌਲ ਤੇ 2 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲਿਸ ਦੇ ਆਪ੍ਰਰੇਸ਼ਨ ਸੈੱਲ ਨੇ ਹੁਣ ਤਕ ਬੰਬੀਹਾ ਗੈਂਗ ਦੇ ਕੁੱਲ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ...

panjab3023

ਚੰਡੀਗੜ੍ਹ : ਰੇਨੂੰ ਚੀਮਾ ਵਿੱਗ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ’ਵਰਸਿਟੀ ਇੰਸਟ੍ਰਕਸ਼ਨ ਦੇ ਡੀਨ ਹਨ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਉਨ੍ਹਾਂ ਦੀ ਨਿਯੁਕਤੀ ਕੀਤੀ। ਉਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਰਾਜ ਕੁਮਾਰ ਦੇ ਵਾਈਸ ਚਾਂਸਲਰ ਅਹੁਦੇ ਤੋਂ ਅਸਤੀਫੇ ਮਗਰੋਂ ਵਿੱਗ 16 ਜਨਵਰੀ ਤੋਂ ਕਾਰਜਕਾਰੀ ਵੀਸੀ ਵਜੋਂ ਕੰਮ ਕਰ ਰਹੇ ਸਨ।

cm2923

ਚੰਡੀਗੜ੍ਹ: ਹਿਮਾਚਲ ਦੇ ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੇ ਅੱਜ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸਾਂਝੀ ਕੀਤੀ। ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ 'ਹਿਮਾਚਲ ਪ੍ਰਦੇਸ਼ ਦੇ ਮਾਣਯੋਗ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅੱਜ ਮੇਰੇ ਛੋਟੇ ਜਿਹੇ ਸੱਦੇ ਉੱਤੇ ਸਵੇਰੇ ਸਾਢੇ 9 ਵਜੇ ਸਾਡੇ ਘਰ ਨਾਸ਼ਤੇ 'ਤੇ ਪਹੁੰਚੇ। ਨਿੱਘੇ ਸੱਦੇ 'ਤੇ ਮਿਲਣ ਪਹੁੰਚੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਸਾਂਝੇ ਮਸਲਿਆਂ 'ਤੇ ਚਰਚਾ ਹੋਈ... ਮੀਡਿਆ ਨਾਲ ਗੱਲਬਾਤ Live... https://t.co/yCuRdtmlh0 — Bhagwant Mann (@BhagwantMann) March 29, 2023 ਸੀਐੱਮ ਭਗਵੰਤ ਮਾਨ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਨੇ ਕਿਹਾ ਹੈ ਕਿ ਪਾਣੀ ਉੱਤੇ ਸੈੱਸ ਲਗਾਉਣ ਉੱਤੇ ਵਿਚਾਰ-ਚਰਚਾ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਮੇਂ-ਸਮੇਂ ਉੱਤੇ ਮੀਟਿੰਗ ਕਰਦੇ ਰਹਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਨਾਲ ਬਹੁਤ ਸਾਰੇ ਪ੍ਰੋਜੈਕਟ ਸਾਂਝੇ ਹੋਏ। ਸੀਐੱਮ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਧੰਨਵਾਦ ਕਰਦੇ ਹਾਂ ਕਿ ਉਹ ਸਾਡੇ ਗ੍ਰਹਿ ਵਿਖੇ ਆਏ। ਉਨ੍ਹਾਂ ਨੇ ਕਿਹਾ ਹੈ ਕਿ ਦੋਵੇਂ ਸੂਬੇ ਰਲ ਕੇ ਕੰਮ ਕਰਨਗੇ। ਉਥੇ ਹੀ ਹਿਮਾਚਲ ਦੇ ਪ੍ਰਦੇਸ਼ ਦੇ ਮੁੱਖ ਮੰਤਰੀ   ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਸੈੱਸ ਨੂੰ ਲੈ ਕੇ ਚਰਚਾ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਦੋਵੇਂ ਸੂਬੇ ਇਕ ਦੂਜੇ ਦੀ ਸਹਿਮਤੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਸੀਐੱਮ ਭਗਵੰਤ ਮਾਨ ਨੂੰ ਹਿਮਾਚਲ...

chd28

ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਜਿਸਮ-ਫਰੋਸ਼ੀ ਦੀ ਤਸਕਰੀ ਦਾ ਪਰਦਾਫਾਸ਼ ਕਰ ਕੇ ਚਾਰ ਮੁਲਜ਼ਮਾਂ ਨੂੰ ਚੰਡੀਗੜ੍ਹ ਦੇ ਸੈਕਟਰ-8 ਤੋਂ ਸਪਾ ਸੈਂਟਰਾਂ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਹਿਚਾਣ ਗੁਰਮੀਤ ਸਿੰਘ ਅਤੀਕ ਰਹਿਮਾਨ, ਵਿਨੋਦ ਉਰਫ਼ ਵਿੱਕੀ ਅਤੇ ਵਿਕਾਸ ਵਜੋਂ ਹੋਈ ਹੈ।  ਥਾਈਲੈਂਡ ਦੀਆਂ ਕੁੜੀਆਂ ਜਿਨ੍ਹਾਂ ਨੂੰ ਪੁਲਿਸ ਨੇ ਛੁਡਵਾਇਆ ਹੈ, ਉਹ ਟੂਰਿਸਟ ਵੀਜ਼ੇ 'ਤੇ ਭਾਰਤ ਆਈਆਂ ਸਨ ਅਤੇ ਇੱਥੇ ਸਪਾ ਸੈਂਟਰਾਂ ਦੇ ਮਾਲਕਾਂ ਨੇ ਆਪਣੇ ਰਿਕਾਰਡ 'ਚ ਉਹਨਾਂ ਨੂੰ ਕਰਮਚਾਰੀ ਦਿਖਾਇਆ ਹੈ ਜੋ ਕਿ ਗੈਰ-ਕਾਨੂੰਨੀ ਹੈ।   ਡੀਐੱਸਪੀ ਗੁਰਮੁਖ ਸਿੰਘ ਨੂੰ ਜਦੋਂ ਇਸ ਬਾਰੇ ਪਤਾ ਚੱਲਿਆ ਉਨ੍ਹਾਂ ਦੀ ਅਗਵਾਈ ਵਿਚ ਇਕ ਗਾਹਕ ਨੂੰ ਭੇਜਿਆ ਗਿਆ ਜਿਸ ਦਾ ਖ਼ੁਲਾਸਾ ਹੋਇਆ ਹੈ ਕੁੱਲ 18 ਕੁੜੀਆਂ ਤੋਂ ਇਹ ਕੰਮ ਕਰਵਾਇਆ ਜਾ ਰਿਹਾ ਸੀ। ਜਿਨ੍ਹਾਂ ਲੜਕੀਆਂ ਨੂੰ ਰੈਸਕਿਊ ਕੀਤਾ ਹੈ ਉਹ ਸਾਰੀਆਂ ਟੂਰਿਸਟ ਵੀਜਾ 'ਤੇ ਆਈਆਂ ਹੋਈਆਂ ਸਨ। ਇਸ ਕੇਸ ਵਿੱਚ ਪੁਲਿਸ ਇਨ੍ਹਾਂ ਲੜਕੀਆਂ ਨੂੰ ਵਾਪਸ ਡਿਪੋਰਟ ਕਰਨ ਦੀ ਕਾਰਵਾਈ ਕਰ ਰਹੀ ਹੈ।  ...

corna2720

 Advisory For Coronavirus: ਦੇਸ਼ ਭਰ ’ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 10 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ 1,805 ਨਵੇਂ ਮਰੀਜ਼ ਮਿਲੇ ਹਨ। ਉੱਥੇ ਹੀ 6 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਦੂਜੇ ਪਾਸੇ ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।  1. ਭੀੜ ਵਾਲੀਆਂ ਥਾਵਾਂ ਉੱਤੇ ਮਾਸਕ ਪਹਿਣਨਾ ਲਾਜ਼ਮੀ। 2. ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ। 3. ਲੱਛਣ ਆਉਣ ਉੱਤੇ ਟੈੱਸਟ ਕਰਵਾਓ। 4. ਪੌਜ਼ੀਟਿਵ ਆਉਣ ਉੱਤੇ ਪ੍ਰੋਟੋਕਾਲ ਨੂੰ ਫੋਲੋ ਕਰੋ। 5. ਟੀਕਾਕਰਨ ਜ਼ਰੂਰ ਕਰਵਾਓ। 6. ਸਮੱਸਿਆ ਆਉਣ ਉੱਤੇ ਤੁਰੰਤ ਚੈੱਕਅਪ ਕਰਵਾਓ। 7. ਸੈਨੇਟਾਈਜ਼ਰ ਦੀ ਵਰਤੋਂ  8. ਖਾਣਾ ਖਾਣ ਤੋਂ ਸਾਬਣ ਨਾਲ ਹੱਥ ਜ਼ਰੂਰ ਸਾਫ਼ ਕਰੋ।  

chd2723

ਚੰਡੀਗੜ੍ਹ: ਬਿਊਟੀਫੁਲ ਸਿਟੀ ਚੰਡੀਗੜ੍ਹ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਵੱਡੇ ਅੰਕੜਿਆ ਵਿੱਚ ਚਲਾਨ ਕੀਤੇ ਗਏ ਹਨ। ਰਿਪੋਰਟ ਮੁਤਾਬਿਕ ਸਤੰਬਰ 2019 ਤੋਂ ਲੈ ਕੇ ਫਰਵਰੀ 2023 ਤੱਕ ਪੰਜਾਬ ਦੀ ਟ੍ਰੈਫਿਕ ਪੁਲਿਸ ਨੇ ਚਲਾਨ ਕਰਕੇ 20.36 ਕਰੋੜ ਰੁਪਏ ਇੱਕਠੇ ਕੀਤੇ ਹਨ ਉਥੇ ਹੀ ਚੰਡੀਗੜ੍ਹ ਪੁਲਿਸ ਨੇ 61 ਕਰੋੜ ਰੁਪਏ ਦਾ ਮਾਲੀਆ ਇੱਕਠਾ ਕੀਤਾ ਹੈ। ਅੰਕੜਿਆਂ ਤੋਂ ਇਹ ਸਪੱਸ਼ਟ ਹੁੰਦਾ ਹੈ ਪੰਜਾਬ ਦੀ ਬਜਾਏ ਚੰਡੀਗੜ੍ਹ ਵਿੱਚ ਤਿੰਨ ਗੁਣਾ ਵੱਧ ਚਲਾਨ ਹੁੰਦੇ ਹਨ। ਜਾਰੀ ਅੰਕੜਿਆ ਮੁਤਾਬਿਕ ਹਰਿਆਣਾ ਨੇ 997.16 ਕਰੋੜ ਰੁਪਏ ਦੇ ਚਲਾਨ ਕੀਤੇ ਹਨ ਉਥੇ ਹੀ ਹਿਮਾਚਲ ਨੇ 319.75 ਕਰੋੜ ਰੁਪਏ ਦੇ ਚਲਾਨ ਕਰਕੇ ਮਾਲੀਆ ਇੱਕਠਾ ਕੀਤਾ ਹੈ। ਇਹ ਜਾਣਕਾਰੀ ਦੀ ਪੁਸ਼ਟੀ ਸੰਸਦ ਵਿੱਚ ਦਿੱਤੇ ਗਏ ਡੇਟਾ ਉੱਤੇ ਆਧਾਰਿਤ ਹਨ। ਅੰਕੜੇ ਵਿੱਚ ਵੱਡਾ ਫਰਕ ਹੋਣ ਦਾ ਇਕ ਮੁੱਖ ਕਾਰਨ ਹੈ ਕਿ ਚੰਡੀਗੜ੍ਹ ਵਿੱਚ ਈਚਲਾਨ ਸਿਸਟਮ ਜਾਰੀ ਹੈ ਪਰ ਪੰਜਾਬ ਵਿੱਚ ਹਲੇ ਇਹ ਅਪਡੇਟ ਨਹੀਂ ਹੋਇਆ। ਸਾਲ 2021 ਵਿਚ 4,589 ਲੋਕ ਹਾਦਸੇ ਵਿਚ ਮਾਰੇ ਗਏ ਸੀ। ਉਥੇ ਹੀ 2032 ਲੋਕ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸੀ। ਸੂਬੇ ਵਿਚ ਇਕ ਸਾਲ 'ਚ ਕੁੱਲ 5,871 ਹਾਦਸੇ ਰਿਕਾਰਡ ਵੀ ਹੋਏ ਸੀ। ਓਬਰ ਸਪੀਡ ਕਾਰਣ ਹੋਏ ਹਾਦਸੇ ਵਿਚ ਸਭ ਤੋਂ ਜਿਆਦਾ 3,276 ਲੋਕ ਮਾਰੇ ਗਏ ਸੀ। ਉਥੇ ਹੀ ਗਲਤ ਦਿਸ਼ਾ 'ਚ ਡਰਾਇਵਿੰਗ ਦੇ ਕਾਰਣ 522 ਲੋਕਾਂ ਦੀ ਮੌਤ ਹੋ ਗਈ ਸੀ।

parking2723

ਚੰਡੀਗੜ੍ਹ: ਚੰਡੀਗੜ੍ਹ 'ਚ ਪਾਰਕਿੰਗ ਦਾ ਠੇਕਾ ਲੈਣ ਲਈ ਫਰਜ਼ੀ ਬੈਂਕ ਗਾਰੰਟੀ ਦੇਣ ਦੇ ਮਾਮਲੇ 'ਚ ਗ੍ਰਿਫਤਾਰ ਅਨਿਲ ਸ਼ਰਮਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਸੂਤਰਾਂ ਅਨੁਸਾਰ ਸ਼ਰਮਾ ਨੇ ਨਾ ਸਿਰਫ਼ ਨਗਰ ਨਿਗਮ ਨੂੰ ਜਾਅਲੀ ਬੈਂਕ ਗਾਰੰਟੀ ਦਿੱਤੀ ਸੀ, ਸਗੋਂ ਪਾਰਕਿੰਗ ਦੀਆਂ ਪਰਚੀਆਂ ਕੱਟਣ ਵਿੱਚ ਵੀ ਬੇਨਿਯਮੀਆਂ ਦੇ ਦੋਸ਼ ਲੱਗੇ ਹਨ। ਦੋਸ਼ਾਂ ਅਨੁਸਾਰ ਅਜਿਹਾ ਕਰਕੇ ਉਸ ਨੇ ਲੱਖਾਂ ਕਰੋੜਾਂ ਰੁਪਏ ਦਾ ਟੈਕਸ ਚੋਰੀ ਕੀਤਾ ਹੈ। ਅਨਿਲ ਸ਼ਰਮਾ ਫਿਲਹਾਲ ਪੁਲਿਸ ਰਿਮਾਂਡ 'ਤੇ ਹੈ ਅਤੇ ਪਾਰਕਿੰਗ ਘੁਟਾਲੇ ਦੇ ਸਬੰਧ 'ਚ ਆਰਥਿਕ ਅਪਰਾਧ ਸ਼ਾਖਾ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਸ਼ਰਮਾ ਨੇ ਸਾਲ 2020 ਵਿੱਚ ਨਗਰ ਨਿਗਮ ਵੱਲੋਂ ਵੈਸਟਰਨ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਨਾਂ ਦੀ ਕੰਪਨੀ ਤੋਂ 57 ਪਾਰਕਿੰਗਾਂ ਦਾ ਠੇਕਾ ਲਿਆ ਸੀ। ਜਦਕਿ ਉਸ ਨੇ ਵੈਸਟਰਨ ਦੇ ਨਾਂ ਨਾਲ ਇਕ ਹੋਰ ਕੰਪਨੀ ਬਣਾਈ ਸੀ। ਉਸਨੇ ਇਸਨੂੰ ਵੈਸਟਰਨ ਐਂਟਰਟੇਨਮੈਂਟ ਪਾਰਕਿੰਗ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਦਾ ਨਾਮ ਦਿੱਤਾ। ਸੂਤਰਾਂ ਅਨੁਸਾਰ ਟੈਂਡਰ ਲੈਣ ਤੋਂ ਬਾਅਦ ਕੁਝ ਪਾਰਕਿੰਗ ਸਲਿੱਪਾਂ ਵੈਸਟਰਨ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਨਾਂ 'ਤੇ ਅਤੇ ਕੁਝ ਵੈਸਟਰਨ ਐਂਟਰਟੇਨਮੈਂਟ ਪਾਰਕਿੰਗ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਯਾਨੀ ਕਿਸੇ ਹੋਰ ਕੰਪਨੀ ਦੇ ਨਾਂ 'ਤੇ ਕੱਟੀਆਂ ਗਈਆਂ। ਹਾਲਾਂਕਿ ਲੋਕਾਂ ਨੂੰ ਜੋ ਪਾਰਕਿੰਗ ਸਲਿਪ ਦਿੱਤੀ ਗਈ ਸੀ, ਉਸ 'ਤੇ ਸਿਰਫ ਪੱਛਮੀ ਮਨੋਰੰਜਨ ਲਿਖਿਆ ਹੋਇਆ ਸੀ। ਦੋਸ਼ ਹੈ ਕਿ ਇਸ ਤਰ੍ਹਾਂ ਕੇਵਲ ਸ਼ਰਮਾ ਨੇ ਨਗਰ ਨਿਗਮ ਨੂੰ ਦਿਖਾਇਆ ਕਿ ਉਹ ਵੱਡੇ ਘਾਟੇ ਵਿਚ ਹੈ ਅਤੇ ਉਸ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਟੈਂਡਰ ਦੀਆਂ ਸ਼ਰਤਾਂ ਅਨੁਸਾਰ ਕੰਪਨੀ ਨੇ ਨਿਗਮ ਨੂੰ ਹਰ ਮਹੀਨੇ 45 ਲੱਖ ਰੁਪਏ ਦੇਣੇ ਸਨ। ਕਰੀਬ ਡੇਢ ਸਾਲ ਤੱਕ ਉਸ ਨੇ ਇਹ ਪੈਸੇ ਜਮ੍ਹਾਂ ਵੀ ਕਰਵਾਏ ਪਰ ਉਦੋਂ ਤੋਂ ਉਹ ਆਪਣੇ ਆਪ ਨੂੰ ਘਾਟੇ ਵਿੱਚ ਦਿਖਾਉਂਦੇ ਹੋਏ ਨਗਰ ਨਿਗਮ ਨੂੰ ਫੀਸ ਮੁਆਫੀ ਲਈ ਪੱਤਰ ਲਿਖਦੇ ਰਹੇ। ਅਜਿਹਾ ਕਰਕੇ ਮੁਲਜ਼ਮਾਂ ਨੇ ਲੱਖਾਂ ਕਰੋੜਾਂ ਦਾ ਟੈਕਸ ਚੋਰੀ ਕੀਤਾ ਹੈ। ਇਸ ਮਾਮਲੇ 'ਚ ਵੀ ਉਸ ਖਿਲਾਫ ਜਲਦ ਹੀ ਜਾਂਚ ਸ਼ੁਰੂ ਹੋ ਸਕਦੀ ਹੈ। ਪਾਰਕਿੰਗ ਘੁਟਾਲੇ ਵਿੱਚ ਫਸੇ ਅਨਿਲ ਸ਼ਰਮਾ ਦੇ ਭਾਜਪਾ ਨਾਲ ਸਬੰਧ ਹੋਣ ਦੇ ਖੁਲਾਸੇ ਤੋਂ ਬਾਅਦ ਸ਼ਹਿਰ ਦੇ ਸਿਆਸੀ ਗਲਿਆਰਿਆਂ ਵਿੱਚ ਕਾਫੀ ਹਲਚਲ ਮਚੀ ਹੋਈ ਹੈ। ਭਾਜਪਾ ਆਗੂਆਂ ਨੇ ਇਸ 'ਤੇ ਚੁੱਪ ਧਾਰੀ ਹੋਈ ਹੈ ਤਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਅਤੇ 'ਆਪ' ਆਗੂਆਂ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ‘ਆਪ’ ਦੇ ਕਾਰਪੋਰੇਟਰ ਅਤੇ ਨਿਗਮ ਵਿੱਚ ਵਿਰੋਧੀ ਧਿਰ ਦੇ ਨੇਤਾ ਦਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਇਸ ਮੁੱਦੇ ਨੂੰ ਘਰ-ਘਰ ਤੱਕ ਜ਼ੋਰਦਾਰ ਢੰਗ ਨਾਲ ਉਠਾਏਗੀ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਏਗੀ। ਨੇ ਕਿਹਾ ਕਿ ਇਸ ਘੁਟਾਲੇ 'ਚ ਭਾਜਪਾ ਆਗੂ ਦਾ ਹੱਥ ਹੈ, ਜਿਸ ਕਾਰਨ ਇਸ ਮਾਮਲੇ ਨੂੰ ਟਾਲਿਆ ਜਾ ਰਿਹਾ ਹੈ। ਕਾਂਗਰਸੀ ਆਗੂ ਸਤੀਸ਼ ਕੈਂਥ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਘੁਟਾਲੇ ਵਿੱਚ ਭਾਜਪਾ ਆਗੂ ਸ਼ਾਮਲ ਹੋ ਸਕਦੇ ਹਨ। ਇਸ ਲਈ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਨਗਰ ਨਿਗਮ ਨੂੰ ਪੱਛਮੀ ਕੰਪਨੀ ਦੀ ਬੈਕ ਗਾਰੰਟੀ ਬਾਰੇ 18 ਫਰਵਰੀ ਨੂੰ ਹੀ ਪਤਾ ਲੱਗਾ। ਇਸ ਤੋਂ ਬਾਅਦ ਨਗਰ ਨਿਗਮ ਨੇ ਚੰਡੀਗੜ੍ਹ ਦੇ ਐਸਐਸਪੀ ਨੂੰ ਪੱਤਰ ਲਿਖ ਕੇ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਇਹ ਮਾਮਲਾ 6 ਮਾਰਚ ਨੂੰ ਪੁਲਿਸ ਦੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਕੋਲ ਪਹੁੰਚਿਆ, ਜਿਸ ਵਿੱਚ ਹੁਣ ਤੱਕ ਕੁੱਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪਰ ਅਜੇ ਤੱਕ ਨਗਰ ਨਿਗਮ ਦੀ ਵਿਭਾਗੀ ਜਾਂਚ ਪੂਰੀ ਨਹੀਂ ਹੋਈ। ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ 12 ਮਾਰਚ ਨੂੰ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਸੀ ਕਿ ਰਿਪੋਰਟ 10 ਦਿਨਾਂ ਵਿੱਚ ਆ ਜਾਵੇਗੀ, ਪਰ ਹੁਣ ਤੱਕ ਰਿਪੋਰਟ ਦਾ ਪਤਾ ਨਹੀਂ ਲੱਗ ਸਕਿਆ ਹੈ। ਕਾਂਗਰਸ ਅਤੇ ‘ਆਪ’ ਆਗੂ ਦੋਸ਼ ਲਾ ਰਹੇ ਹਨ ਕਿ ਇਸ ਘੁਟਾਲੇ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਲਾਈਸੈਂਸ ਫੀਸ, ਜੁਰਮਾਨਾ ਅਤੇ ਵਿਆਜ ਦੋਵਾਂ ਸਮੇਤ ਪੱਛਮੀ ਕੰਪਨੀ ਦਾ ਕਰੀਬ ਸੱਤ ਕਰੋੜ ਰੁਪਏ ਨਗਰ ਨਿਗਮ ਦਾ ਬਕਾਇਆ ਹੈ।...

corna2723

ਚੰਡੀਗੜ੍ਹ: ਚੰਡੀਗੜ੍ਹ 'ਚ ਐਤਵਾਰ ਨੂੰ ਕੋਰੋਨਾ ਕਾਰਨ ਇਕ ਹੋਰ ਮੌਤ ਹੋ ਗਈ। ਪਿਛਲੇ ਇੱਕ ਮਹੀਨੇ ਵਿੱਚ ਕੋਰੋਨਾ ਨਾਲ ਇਹ ਦੂਜੀ ਮੌਤ ਹੈ। ਮ੍ਰਿਤਕ ਦੀ ਪਛਾਣ 88 ਸਾਲਾ ਔਰਤ ਵਜੋਂ ਹੋਈ ਹੈ। ਜੀ.ਐਮ.ਐਸ.ਐਚ.-16 ਵਿਖੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਸਨੂੰ ਕੋਰੋਨਰੀ ਆਰਟਰੀ ਬਿਮਾਰੀ, ਸਾਹ ਲੈਣ ਵਿੱਚ ਤਕਲੀਫ਼, ​​ਹਾਈ ਬਲੱਡ ਪ੍ਰੈਸ਼ਰ ਅਤੇ ਗੁਰਦੇ ਦੀ ਬਿਮਾਰੀ ਸੀ। ਖਾਸ ਗੱਲ ਇਹ ਹੈ ਕਿ ਉਸ ਨੇ ਵੈਕਸੀਨ ਦੀਆਂ ਸਾਰੀਆਂ ਡੋਜ਼ਾਂ ਲਗਵਾਈਆਂ ਸਨ। ਦੱਸ ਦੇਈਏ ਕਿ ਸ਼ਹਿਰ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਐਤਵਾਰ ਨੂੰ ਸ਼ਹਿਰ ਵਿੱਚ ਕੋਰੋਨਾ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ। ਇਸ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 32 ਹੋ ਗਈ ਹੈ। ਸਾਰੇ ਨਵੇਂ ਮਰੀਜ਼ ਔਰਤਾਂ ਹਨ। ਪਿਛਲੇ 24 ਘੰਟਿਆਂ ਵਿੱਚ, 329 ਕਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। ਮਾਹਿਰਾਂ ਦਾ ਕਹਿਣਾ ਹੈ ਕਿ ਕੋਰੋਨਾ ਦੀ ਇਹ ਰਫ਼ਤਾਰ ਚਿੰਤਾਜਨਕ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਮੌਸਮ ਵਿੱਚ ਤਬਦੀਲੀ ਕਾਰਨ ਲੋਕਾਂ ਵਿੱਚ ਫਲੂ ਵੀ ਵੱਧ ਰਿਹਾ ਹੈ। ਅਜਿਹੇ 'ਚ ਡਾਕਟਰਾਂ ਦਾ ਨਿਰਦੇਸ਼ ਹੈ ਕਿ ਖੰਘ, ਜ਼ੁਕਾਮ ਅਤੇ ਬੁਖਾਰ ਹੋਣ 'ਤੇ ਡਾਕਟਰ ਦੀ ਸਲਾਹ ਜ਼ਰੂਰ ਲਓ। ਦੂਜੇ ਪਾਸੇ, ਪਿਛਲੇ ਸੱਤ ਦਿਨਾਂ ਵਿੱਚ ਕੁਆਰੰਟੀਨ ਦਾ ਸਮਾਂ ਪੂਰਾ ਕਰਨ ਵਾਲੇ ਤਿੰਨ ਮਰੀਜ਼ਾਂ ਨੂੰ ਐਤਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਜਦੋਂ ਕਿ ਤਿੰਨ ਮਰੀਜ਼ ਹਸਪਤਾਲਾਂ ਵਿੱਚ ਆਕਸੀਜਨ ਬੈੱਡਾਂ 'ਤੇ ਦਾਖਲ ਹਨ। ਮੋਹਾਲੀ 'ਚ 8 ਕੋਰੋਨਾ ਪੀੜਤ  ਮੁਹਾਲੀ ਵਿੱਚ ਅੱਠ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਐਤਵਾਰ ਨੂੰ ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਦੀ ਜਾਂਚ ਲਈ ਕੁੱਲ 172 ਵਿਅਕਤੀਆਂ ਦੇ ਸੈਂਪਲ ਲਏ ਸਨ। ਇਨ੍ਹਾਂ ਵਿੱਚੋਂ ਅੱਠ ਮਰੀਜ਼ ਸੰਕਰਮਿਤ ਪਾਏ ਗਏ ਹਨ। ਇਸ ਸਮੇਂ ਕੁੱਲ 30 ਕੋਰੋਨਾ ਮਰੀਜ਼ ਸਰਗਰਮ ਹਨ। ਇਨ੍ਹਾਂ ਸਾਰਿਆਂ ਦਾ ਘਰ ਵਿੱਚ ਇਲਾਜ ਚੱਲ ਰਿਹਾ ਹੈ। ਹਸਪਤਾਲ ਵਿੱਚ ਕੋਈ ਵੀ ਮਰੀਜ਼ ਦਾਖ਼ਲ ਨਹੀਂ ਹੈ।

gill202321

ਚੰਡੀਗੜ੍ਹ : ਅੰਮ੍ਰਿਤਪਾਲ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਬ੍ਰਿਜਾ ਕਾਰ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਭਜਣ ਵਿੰਚ ਮਦਦ ਕਰਨ ਵਾਲੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਅਤੇ ਗੁਰਭੇਜ ਸਿੰਘ ਤੇਜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ  ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਪਿੰਡ ਵਿੱਚ ਗੁਰਦੁਆਰਾ ਸਾਹਿਬ ਵਿਖੇ ਗਿਆ ਸੀ, ਜਿੱਥੇ ਉਸਨੇ ਕੱਪੜੇ ਬਦਲੇ ਹਨ। ਇੱਥੋਂ ਪੈਟ ਸ਼ਾਰਟ ਪਾ ਕੇ ਨਿਕਲ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਅਰਜਕਤਾ ਫੈਲਾਉਣ ਵਾਲੇ ਵਿਅਕਤੀਆਂ ਨੂੰ ਫੜ੍ਹਨ ਲਈ ਹਰ ਵਿਅਕਤੀ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 154 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖਿਲਾਫ ਐੱਨਐੱਸਏ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖਿਲਾਫ ਗੈਰ ਜ਼ਮਾਨਤ ਵਰੰਟ ਜਾਰੀ ਹੋ ਚੁੱਕਿਆ ਹੈ। ਪੰਜਾਬ ਪੁਲਿਸ ਦੇ ਆਈਜੀ ਦਾ ਦਾਅਵਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਅਫਵਾਹਾਂ ਉੱਤੇ ਯਕੀਨ ਨਾ ਕਰੋ।  

internert192023

Punjab Internet Shutdown: ਅੰਮ੍ਰਿਤਪਾਲ ਸਿੰਘ ਉੱਤੇ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਉੱਤੇ ਐੱਨਐੱਸਏ ਲਗਾਇਆ ਗਿਆ ਹੈ ਇਸ ਤੋਂ ਇਲਾਵਾ ਆਈਜੀ ਡਾ.ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਸੀ ਕਿ 112 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਐਕਸ਼ਨ ਦੌਰਾਨ ਇੰਟਰਨੈੱਟ ਬੰਦ ਕੀਤਾ ਗਿਆ  ਸੀ ਜਿਸ ਕਰਕੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ ਵਿੱਚ ਬੰਦ ਰਹੇਗਾ ਇੰਟਰਨੈੱਟ ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਛੱਡਕੇ ਅੱਜ ਪੰਜਾਬ 'ਚ ਦੁਪਹਿਰ 12 : 00 ਤੋਂ ਇੰਟਰਨੈੱਟ ਸੇਵਾਵਾਂ ਬਹਾਲ ਹੋਣਗੀਆਂ। ਪੰਜਾਬ ਦੇ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ  ਅਤੇ ਵਾਈਪੀਐਸ ਚੌਂਕ ਮੋਹਾਲੀ ਏਅਰਪੋਰਟ ਰੋਡ 'ਤੇ 23 ਤਾਰੀਕ ਤੱਕ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ ਗਿਆ ਸੀ। ਅੰਮ੍ਰਿਤਪਾਲ ਦੀ ਭਾਲ ਵਿੱਚ ਸਰਚ ਆਪਰੇਸ਼ਨ ਚੋਥੇ ਦਿਨ ਵੀ ਜਾਰੀ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਵਾਈ ਅੱਡਿਆ ਅਤੇ ਸਰਹੱਦਾਂ ਉੱਤੇ ਸੁਰੱਖਿਆ ਏਜੰਸੀਆ ਨੂੰ ਅਲਰਟ ਕਰ ਦਿੱਤਾ ਗਿਆ ਹੈ।

manisha17

ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਗੁਲਾਟੀ ਨੇ ਉਨ੍ਹਾਂ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਗੁਲਾਟੀ ਨੇ ਇਸ ਆਧਾਰ 'ਤੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।  ਤਿੰਨ ਸਾਲਾਂ ਲਈ ਨਿਯੁਕਤੀ ਮਨੀਸ਼ਾ ਗੁਲਾਟੀ ਨੇ ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਨਿਯੁਕਤੀ 13 ਮਾਰਚ 2018 ਨੂੰ ਨਿਰਧਾਰਤ ਪ੍ਰਕਿਰਿਆ ਤਹਿਤ ਤਿੰਨ ਸਾਲਾਂ ਲਈ ਕੀਤੀ ਗਈ ਸੀ। ਉਸ ਨੂੰ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ 18 ਮਾਰਚ 2024 ਤੱਕ ਨਿਰਧਾਰਤ ਪ੍ਰਕਿਰਿਆ ਅਧੀਨ ਵਾਧਾ ਦਿੱਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 31 ਜਨਵਰੀ ਨੂੰ ਉਸ ਦੇ ਐਕਸਟੈਨਸ਼ਨ ਦੇ ਹੁਕਮਾਂ ਨੂੰ ਰੱਦ ਕਰਦਿਆਂ ਐਕਟ ਦੀ ਉਲੰਘਣਾ ਕਰਦਿਆਂ ਉਸ ਨੂੰ ਸੇਵਾਕਾਲ ਵਿਚ ਵਾਧਾ ਕਰਨ ਲਈ ਕਿਹਾ ਸੀ। ਐਕਸਟੈਂਸ਼ਨ ਰੱਦ ਕਰਨ ਦਾ ਆਰਡਰ ਗਲਤ ਦਾਇਰ ਪਟੀਸ਼ਨ ਵਿੱਚ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਹੋਈ ਹੈ, ਉਸ ਤਹਿਤ ਉਸ ਨੂੰ ਸੇਵਾਕਾਲ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜਿਹੇ 'ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਪਹਿਲਾ ਇਕ ਫੈਸਲਾ ਲਿਆ ਸੀ ਵਾਪਸ ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ 15 ਫਰਵਰੀ ਨੂੰ ਹਾਈ ਕੋਰਟ ਨੂੰ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਸੀ। ਅਜਿਹੇ 'ਚ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। ਪਰ ਬਾਅਦ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੁੜ ਅਹੁਦੇ ਤੋਂ ਹਟਾਉਣ ਦਾ ਹੁਕਮ ਜਾਰੀ ਕਰ ਦਿੱਤਾ। ਇਸ ਆਦੇਸ਼ ਵਿੱਚ ਕਾਰਨ ਸਪੱਸ਼ਟ ਨਹੀਂ ਹਨ ਅਤੇ ਆਦੇਸ਼ ਦੀ ਵੈਧਤਾ ਨੂੰ ਚੁਣੌਤੀ ਦਿੱਤੀ ਗਈ ਹੈ। ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ

chandigarh 16march

Chandigarh Metro news: ਅੱਜ ਦੇ ਸਮੇਂ ਟਰੈਫਿਕ ਨਾਲ ਨਜਿੱਠਣਾ ਹਰ ਇੱਕ ਦੇਸ਼ ਲਈ ਬਹੁਤ ਹੀ ਵੱਡੀ ਸਮੱਸਿਆ ਬਣੀ ਹੋਈ ਹੈ। ਇੰਡੀਆ ਦੇ ਕਈ ਰਾਜ ਵੀ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਵੇਂ-ਨਵੇਂ ਉਪਰਾਲੇ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਵੱਡੇ-ਵੱਡੇ ਟਰੈਫਿਕ ਜਾਮ ਅਤੇ ਸੜਕ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਜਿਸ ਕਰਕੇ ਪੰਚਕੂਲਾ, ਚੰਡੀਗੜ੍ਹ ਤੇ ਮੁਹਾਲੀ (ਟਰਾਈਸਿਟੀ) ਵਿੱਚ ਟਰੈਫਿਕ ਵਿਵਸਥਾ 'ਚ ਸੁਧਾਰ ਲਈ ਹਰਿਆਣਾ, ਪੰਜਾਬ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਮੰਥਨ ਸ਼ੁਰੂ ਕਰ ਦਿੱਤਾ ਹੈ। ਤਿੰਨੇ ਸ਼ਹਿਰਾਂ ਵਿੱਚ ਮੈਟਰੋ ਦੀ ਤਿਆਰੀ ਸਬੰਧੀ ਚੰਡੀਗੜ੍ਹ ਸਕੱਤਰੇਤ ਵਿਖੇ ਹੋਈ ਮੀਟਿੰਗ ਵਿੱਚ ਮੈਟਰੋ ਦੀ ਵਿਆਪਕ ਗਤੀਸ਼ੀਲਤਾ ਯੋਜਨਾ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ। ਚੰਡੀਗੜ੍ਹ ਦੇ ਨਾਲ-ਨਾਲ ਮੋਹਾਲੀ ਤੇ ਪੰਚਕੂਲਾ ਲਈ ਹੋਵੇਗੀ ਲਾਹੇਵੰਦ ਵਿਆਪਕ ਗਤੀਸ਼ੀਲਤਾ ਯੋਜਨਾ ਚੰਡੀਗੜ੍ਹ ਦੇ ਨਾਲ-ਨਾਲ ਮੁਹਾਲੀ ਤੇ ਪੰਚਕੂਲਾ ਲਈ ਵੀ ਲਾਹੇਵੰਦ ਹੋਵੇਗੀ। ਮੈਟਰੋ ਪ੍ਰੋਜੈਕਟ ਦੀ ਰੂਪ-ਰੇਖਾ 'ਤੇ ਸਹਿਮਤੀ ਅਤੇ ਸੜਕ ਦੁਆਰਾ ਤਿੰਨ ਸ਼ਹਿਰਾਂ ਵਿੱਚ ਇੱਕੋ ਜਿਹਾ ਸੁਧਾਰ ਕਰਨਾ ਹੋਵੇਗਾ। ਪੂਰੇ ਪ੍ਰੋਜੈਕਟ 'ਤੇ ਪੰਚਕੂਲਾ, ਮੋਹਾਲੀ ਤੇ ਚੰਡੀਗੜ੍ਹ ਦੀ ਅਨੁਮਾਨਿਤ ਲਾਗਤ 10,570 ਕਰੋੜ ਰੁਪਏ ਹੈ। ਮੈਟਰੋ 'ਤੇ ਸਭ ਤੋਂ ਵੱਧ 7680 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਵਿੱਚੋਂ 4080 ਕਰੋੜ ਰੁਪਏ ਮੋਹਾਲੀ ਵਿੱਚ, 2320 ਕਰੋੜ ਰੁਪਏ ਚੰਡੀਗੜ੍ਹ ਤੇ 1280 ਕਰੋੜ ਰੁਪਏ ਪੰਚਕੂਲਾ ਵਿੱਚ ਖਰਚ ਕੀਤੇ ਜਾਣਗੇ। ਇਸ ਯੋਜਨਾ ਨੂੰ ਅੰਤਮ ਪ੍ਰਵਾਨਗੀ ਲਈ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ। ਇਸ ਤੋਂ ਬਾਅਦ ਯੋਜਨਾ 'ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਕੀਤੀ। ਇਸ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੀ ਪਹੁੰਚੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੀਟਿੰਗ ਤੋਂ ਦੂਰੀ ਬਣਾਉਂਦੇ ਹੋਏ ਆਪਣੀ ਥਾਂ ‘ਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੂੰ ਭੇਜਿਆ। ਰਾਜਪਾਲ ਨਾਲ ਇਸ ਮੀਟਿੰਗ ਵਿੱਚ ਦੋਵਾਂ ਰਾਜ ਸਰਕਾਰਾਂ ਦੇ ਪ੍ਰਮੁੱਖ ਸਕੱਤਰ (ਸੀਐੱਸ) ਤੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਰਾਈਟਸ ਕੰਪਨੀ ਦੇ ਅਧਿਕਾਰੀਆਂ ਨੇ ਪ੍ਰਜੈਂਟੇਸ਼ਨ ਦਿੱਤੀ। ਟ੍ਰਾਈਸਿਟੀ ਨਾਲ ਸਬੰਧਤ ਸਮੁੱਚੀ ਯੋਜਨਾ ਦੀ ਪੇਸ਼ਕਾਰੀ ਦਿੱਤੀ ਗਈ। ਇਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰ ਅਧਿਕਾਰੀਆਂ ਨੇ ਆਪਣੇ-ਆਪਣੇ ਵਿਚਾਰ ਤੇ ਸੁਝਾਅ ਦਿੱਤੇ।ਬੈਠਕ 'ਚ ਹਰਿਆਣਾ ਦੇ ਸੀਐਮ ਨੇ ਕੁਝ ਸੁਝਾਅ ਦਿੱਤੇ ਹਨ ਜਦੋਂਕਿ ਪੰਜਾਬ ਨੇ ਇਸ ਉੱਤੇ ਵਿਚਾਰ ਕਰਨ ਲਈ ਕੁਝ ਸਮਾਂ ਮੰਗਿਆ ਹੈ। ਹਰਿ...

ss16

ਚੰਡੀਗੜ੍ਹ: ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਸਿਆਸੀ ਧਿਰਾਂ ਗਰਮਾਈਆ ਹੋਈਆਂ ਹਨ। ਸਾਂਸਦ ਕਿਰਨ ਖੇਰ ਚੰਡੀਗੜ੍ਹ ਦੇ ਰਾਮਦਰਬਾਰ ਸਥਿਤ ਨਵੇਂ ਕੰਮਿਊਨਿਟੀ ਸੈਂਟਰ ਦੇ ਉਦਘਾਟਨ ਕੀਤਾ ਅਤੇ ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਹੱਲੋਮਾਜਰਾ ਦੇ ਦੀਪ ਕੰਪਲੈਕਸ ਨੂੰ ਜਾਣ ਵਾਲੀ ਪੂਰੀ ਸੜਕ ਬਣਵਾਈ, ਜਿੱਥੇ ਪਾਣੀ ਭਰ ਜਾਂਦਾ ਸੀ। ਸਾਂਸਦ ਕਿਰਨ ਖੇਰ ਦੇ ਬਿਆਨ ਨੂੰ ਲੈ ਕੇ ਸਿਆਸਤ  ਇਸ ਮੌਕੇ ਸਾਂਸਦ ਕਿਰਨ ਖੇਰ ਦਾ ਕਹਿਣਾ ਹੈ ਕਿ ਹੁਣ ਜੇਕਰ ਦੀਪ ਕੰਪਲੈਕਸ ਦਾ ਇੱਕ ਵੀ ਬੰਦਾ ਮੈਨੂੰ ਵੋਟ ਨਾ ਪਾਵੇ ਤਾਂ ਇਹ ਬਹੁਤ ਵੱਡੀ ਲਾਹਨਤ ਦੀ ਗੱਲ ਹੈ। ਉਨ੍ਹਾਂ ਨੂੰ ਜਾ ਕੇ ਛਿੱਤਰ ਫੇਰਨੇ ਚਾਹੀਦੇ ਹਨ। ਮੈਂ ਇੰਨੇ ਪੈਸੇ ਦੇ ਕੇ ਉਨ੍ਹਾਂ ਦਾ ਕੰਮ ਕੀਤਾ। ਵਿਰੋਧੀ ਧਿਰ ਵੱਲੋਂ ਤੰਜ  ਕਿਰਨ ਖੇਰ ਵੱਲੋਂ ਚੰਡੀਗੜ੍ਹ ਦੇ ਨਾਗਰਿਕਾਂ ਲਈ ਇਤਰਾਜ਼ਯੋਗ ਭਾਸ਼ਾ ਵਰਤਣ ਉੱਤੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੁਬੇ ਨੇ ਕਿਹਾ ਹੈ ਕਿ ਕਿਰਨ ਖੇਰ ਨੂੰ ਸ਼ਹਿਰ ਵਾਸੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਾਸੀਆ ਲਈ ਕੰਮ ਕਰਨਾ ਸਾਡਾ ਫਰਜ਼ ਹੈ। ਕਿਰਨ ਖੇਰ ਵੱਲੋਂ ਇਤਰਾਜ਼ਯੋਗ ਟਿੱਪਣੀ ਕਾਰਨ ਮਗਰੋਂ ਸਿਆਸੀ ਧਿਰਾਂ ਵੱਲੋਂ ਤੰਜ ਕੱਸੇ ਜਾ ਰਹੇ ਹਨ। ਇਹ ਵੀ ਪੜ੍ਹੋ: ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ 'ਚ ਆਇਆ 7.1 ਤੀਬਰਤਾ ਦਾ ਭੂਚਾਲ

ram153

ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵਿਰੁੱਧ ਜਲੰਧਰ ਦੇਹਾਤ ਵਿੱਚ ਦਰਜ ਐਫਆਈਆਰ ਰੱਦ ਕਰਵਾਉਣ ਲਈ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। 30 ਮਈ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਪਟੀਸ਼ਨਰ ਦਾ ਪੱਖ ਦਾਇਰ ਪਟੀਸ਼ਨ ਅਨੁਸਾਰ 28 ਫਰਵਰੀ 2016 ਨੂੰ ਰਾਮ ਰਹੀਮ ਨੇ ਸਤਸੰਗ ਵਿੱਚ ਸੰਤ ਕਬੀਰ ਅਤੇ ਸੰਤ ਰਵਿਦਾਸ ਨਾਲ ਸਬੰਧਤ ਇੱਕ ਬਿਆਨ ਦਿੱਤਾ ਸੀ। ਇਸ ਸਾਖੀ ਦਾ ਜ਼ਿਕਰ ਕਈ ਇਤਿਹਾਸਕ ਪੁਸਤਕਾਂ 'ਕਬੀਰ ਕਥਾ', 'ਕਬੀਰ ਦੀ ਖੋਜ', 'ਪਰਮਾਰਥੀ ਸਾਖੀਆਂ' ਅਤੇ 'ਪ੍ਰਭੂ ਕਬੀਰ' ਆਦਿ ਵਿੱਚ ਕੀਤਾ ਗਿਆ ਹੈ। ਪਟੀਸ਼ਨਰ ਪੱਖ ਵੱਲੋਂ ਕਿਹਾ ਗਿਆ ਕਿ ਸਾਖੀ ਦੇ ਸੰਖੇਪ ਹਿੱਸੇ ਨੂੰ ਜਾਣਬੁੱਝ ਕੇ ਐਫਆਈਆਰ ਦਾ ਆਧਾਰ ਬਣਾਇਆ ਗਿਆ ਹੈ ਪਰ ਉਸ ਹਿੱਸੇ ਵਿੱਚ ਵੀ ਸੰਤ ਰਵਿਦਾਸ ਦੇ ਅਪਮਾਨ ਦਾ ਕੋਈ ਜ਼ਿਕਰ ਨਹੀਂ ਹੈ। ਰਾਮ ਰਹੀਮ 'ਤੇ ਗਲਤ ਇਤਿਹਾਸ ਦੱਸਣ ਦਾ ਇਲਜ਼ਾਮਦਰਅਸਲ, ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਰਾਮ ਰਹੀਮ 'ਤੇ ਇਕ ਚੈਨਲ 'ਤੇ ਗੁਰੂ ਰਵਿਦਾਸ ਅਤੇ ਸਤਿਗੁਰੂ ਕਬੀਰ ਮਹਾਰਾਜ ਬਾਰੇ ਗਲਤ ਇਤਿਹਾਸ ਪੇਸ਼ ਕਰਨ ਦਾ ਦੋਸ਼ ਹੈ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਨੇ ਪਤਾਰਾ ਥਾਣੇ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਰਾਮ ਰਹੀਮ 'ਤੇ ਗੁਰੂ ਰਵਿਦਾਸ ਅਤੇ ਸਤਿਗੁਰੂ ਕਬੀਰ ਬਾਰੇ ਗਲਤ ਟਿੱਪਣੀਆਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ। ਵੀਡੀਓ ਯੂਟਿਊਬ ਚੈਨਲ 'ਤੇ ਅਪਲੋਡ ਜਲੰਧਰ ਦੇਹਾਂਤ ਪੁਲਿਸ ਨੇ ਰਾਮ ਰਹੀਮ ਖਿਲਾਫ ਆਈਪੀਸੀ ਦੀ ਧਾਰਾ-295/ਏ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲੇ ਵਿੱਚ ਐਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਸੀ ਕਿ ਸ਼ਿਕਾਇਤਕਰਤਾ ਨੇ ਰਾਮ ਰਹੀਮ ਵੱਲੋਂ ਕੀਤੀਆਂ ਗਲਤ ਟਿੱਪਣੀਆਂ ਦੇ ਸਬੂਤ ਵੀ ਪੇਸ਼ ਕੀਤੇ ਸਨ। ਸਾਈਬਰ ਸੈੱਲ ਨੂੰ ਸਾਰੇ ਤੱਥਾਂ ਦੀ ਪੁਸ਼ਟੀ ਕਰਨ ਅਤੇ ਯੂਟਿਊਬ ਚੈਨਲ 'ਤੇ ਅਪਲੋਡ ਕੀਤੇ ਗਏ ਵੀਡੀਓ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਸੀ। ਇਹ ਵੀ ਪੜ੍ਹੋ: ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਵੱਲੋਂ ਵੱਡੇ ਖੁਲਾਸੇ, ਟਾਰਗੇਟ 'ਤੇ ਸਨ ਬੱਬੂ ਮਾਨ ਤੇ ਮਨਕੀਰਤ ਔਲਖ...