ਚੰਡੀਗੜ੍ਹ- ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨੇ ਹਾਈਕੋਰਟ ਤੋਂ ਸੁਰੱਖਿਆ ਮੰਗੀ ਹੈ। ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਅਜੈ ਪਾਲ ਨੇ ਆਖਿਆ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ, ਇਸ ਕਰ ਕੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ। ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਅੱਜ ਉਸ ਨੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਉਸ ਨੇ ਵਿੱਕੀ ਮਿੱਡੂਖੇੜਾ ਕਤਲ ਕਾਂਡ ਦੀ ਗੱਲ ਕੀਤੀ ਹੈ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸ ਕੇ ਸੁਰੱਖਿਆ ਦੀ ਮੰਗ ਕੀਤੀ ਹੈ। Also Read: WhatsApp 'ਤੇ ਮਿਲ ਰਹੇ ਪੈਸੇ! ਕਰਨਾ ਪਵੇਗਾ ਛੋਟਾ ਜਿਹਾ ਕੰਮ, ਜਾਣੋ ਕੈਸ਼ਬੈਕ ਲੈਣ ਦਾ ਆਸਾਨ ਤਰੀਕਾ ਇਸ 'ਤੇ ਹਾਈਕੋਰਟ ਨੇ ਨੋਟਿਸ ਜਾਰੀ ਕਰਦੇ ਹੋਏ ਐੱਸਐੱਸਪੀ ਨੂੰ ਹੁਕਮ ਦਿੱਤਾ ਹੈ। ਦੱਸ ਦਈਏ ਕਿ ਮੋਹਾਲੀ ਦੇ ਸੈਕਟਰ 71 ਵਿੱਚ ਦਿਨ-ਦਿਹਾੜੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ ਸੀ। ਉਧਰ, ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ। Also Read: ਦੁਨੀਆ ਦਾ ਸਭ ਤੋਂ 'ਡਰਾਉਣਾ ਆਈਲੈਂਡ' ਜਿਥੇ ਮਾਰੇ ਗਏ ਹਨ 160,000 ਲੋਕ! ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਵਕੀਲ ਅੱਜ ਦੁਪਹਿਰ 2 ਵਜੇ ਦਿੱਲੀ ਹਾਈ ਕੋਰਟ 'ਚ ਪਟੀਸ਼ਨ 'ਤੇ ਸੁਣਵਾਈ ਦੀ ਮੰਗ ਕਰਨਗੇ। ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ/ਦੂਜੇ ਰਾਜ ਦੀ ਪੁਲਿਸ ਨੂੰ ਨਾ ਦਿੱਤੀ ਜਾਵੇ। ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।...
ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀਆਈਪੀ ਸੁਰੱਖਿਆ ਉਤੇ ਵੱਡਾ ਕੱਟ ਲਾਇਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।
ਚੰਡੀਗੜ੍ਹ- ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਹੋਰ ਮੰਤਰੀਆਂ ਨੂੰ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ ਲਈ ਕਿਹਾ ਗਿਆ ਹੈ। ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ। ਜਿਸ ਵਿਚ ਪਤਾ ਲੱਗਾ ਕਿ ਕੁਝ ਮੰਤਰੀਆਂ ਦੀਆਂ ਪਤਨੀਆਂ, ਪੁੱਤਰ ਅਤੇ ਭਤੀਜੇ ਸਰਕਾਰੀ ਕੰਮ ਵਿਚ ਦਖਲਅੰਦਾਜ਼ੀ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਮਾਨ ਨੇ ਦੋ ਮੰਤਰੀਆਂ ਨੂੰ ਬੁਲਾ ਕੇ ਵਿਸ਼ੇਸ਼ ਹਦਾਇਤ ਜਾਰੀ ਕੀਤੀ ਹੈ। Also Read: ਬਿਹਾਰ 'ਚ ਜ਼ਹਿਰੀਲੀ ਸ਼ਰਾਬ ਬਣੀ 'ਕਾਲ', 13 ਹਲਾਕ ਤੇ ਕਈ ਹੋਰ ਗੰਭੀਰ ਬੀਮਾਰ ਨਹੀਂ ਤਾਂ ਹੋਵੇਗਾ ‘ਸਟਿੰਗ ਆਪ੍ਰੇਸ਼ਨ’ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੱਧਰ 'ਤੇ ਮੰਤਰੀਆਂ ਦੇ ਵਿਭਾਗ ਦੇ ਅਧਿਕਾਰੀਆਂ ਤੋਂ ਫੀਡਬੈਕ ਲਈ। ਜਿਸ ਵਿਚ ਪਤਾ ਲੱਗਾ ਕਿ ਇਕ ਮੰਤਰੀ ਦੀ ਪਤਨੀ ਸਰਕਾਰੀ ਕੰਮ ਵਿਚ ਬਹੁਤ ਜ਼ਿਆਦਾ ਉਲਝ ਰਹੀ ਹੈ। ਇੱਕ ਮੰਤਰੀ ਦਾ ਭਤੀਜਾ ਵੀ ਸਰਕਾਰੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੀ ਸਲਾਹ ਦੇ ਰਿਹਾ ਹੈ। ਇਕ ਮੰਤਰੀ ਦਾ ਪੁੱਤਰ ਉਨ੍ਹਾਂ ਦੇ ਨਾਂ 'ਤੇ ਲੋਕਾਂ ਨੂੰ ਮਿਲ ਰਿਹਾ ਹੈ। ਇਸ ਨੂੰ ਦੇਖਦੇ ਹੋਏ ਮਾਨ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਦਾ ਵੀ ਸਟਿੰਗ ਆਪ੍ਰੇਸ਼ਨ ਹੋ ਸਕਦਾ ਹੈ। ਜਿਸ ਕਾਰਨ ਸਿੱਧੀ ਕੁਰਸੀ ਚਲੀ ਜਾਵੇਗੀ, ਜਿਵੇਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਇਸ ਦਾ ਸਾਹਮਣਾ ਕਰਨਾ ਪਿਆ। Also Read: ਯਾਸੀਨ ਮਲਿਕ ਨੂੰ ਉਮਰਕੈਦ, NIA ਕੋਰਟ ਨੇ ਟੈਰਰ ਫੰਡਿੰਗ ਮਾਮਲੇ 'ਚ ਕੀਤਾ ਸਜ਼ਾ ਦਾ ਐਲਾਨ ਸਿੰਗਲਾ ਪਿੱਛੇ ਭਾਣਜਾ ਪ੍ਰਦੀਪਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਕੁਰਸੀ ਜਾਣ ਦਾ ਮੁੱਖ ਕਾਰਨ ਉਨ੍ਹਾਂ ਦਾ ਭਤੀਜਾ ਪ੍ਰਦੀਪ ਗੋਇਲ ਹੈ। ਪ੍ਰਦੀਪ ਨੂੰ ਸਿੰਗਲਾ ਵੱਲੋਂ ਆਪਣਾ ਓ.ਐਸ.ਡੀ. ਲਾਇਆ ਗਿਆ ਸੀ। ਪ੍ਰਦੀਪ ਨੇ ਸੁਪਰਡੈਂਟ ਇੰਜੀਨੀਅਰ ਤੋਂ 1% ਕਮਿਸ਼ਨ ਮੰਗਿਆ ਸੀ। ਜੋ ਰਿਕਾਰਡ ਹੋ ਗਿਆ। ਜਿਸ ਤੋਂ ਬਾਅਦ ਮਾਨ ਨੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ। ਸਿੰਗਲਾ ਦੇ ਨਾਲ-ਨਾਲ ...
ਚੰਡੀਗੜ੍ਹ- ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਜਲਦੀ ਹੀ ਪੰਜਾਬ ਤੋਂ ਏਅਰਪੋਰਟ ਤੱਕ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਦੇ ਲਈ ਸਾਰੇ ਡਿਪੂਆਂ ਨੂੰ ਆਪਣੀਆਂ ਵੋਲਵੋ ਬੱਸਾਂ ਤਿਆਰ ਕਰਨ ਲਈ ਕਿਹਾ ਗਿਆ ਹੈ। ਡਿਪੂ ਪ੍ਰਬੰਧਕਾਂ ਨੂੰ ਵੋਲਵੋ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਉਸ ਨੂੰ ਤਕਨੀਕੀ ਤੌਰ 'ਤੇ ਫਿੱਟ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਬੱਸਾਂ ਵੀ ਵਧੀਆ ਲੱਗਣੀਆਂ ਚਾਹੀਦੀਆਂ ਹਨ। ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਸਰਕਾਰੀ ਬੱਸਾਂ 'ਤੇ ਲੰਬੇ ਸਮੇਂ ਤੋਂ ਪਾਬੰਦੀ ਲੱਗੀ ਹੋਈ ਹੈ। ਹਾਲਾਂਕਿ ਹੁਣ ਦਿੱਲੀ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਦੀ ਬੈਠਕ 'ਚ ਇਸ 'ਤੇ ਸਹਿਮਤੀ ਬਣ ਗਈ ਹੈ। Also Read: ਈਰਾਨ 'ਚ ਇਮਾਰਤ ਡਿੱਗਣ ਕਾਰਨ 11 ਹਲਾਕ, ਕਈਆਂ ਦੇ ਦੱਬੇ ਹੋਣ ਦਾ ਖਦਸ਼ਾ 10 ਸ਼ਹਿਰਾਂ ਤੋਂ ਚੱਲਣਗੀਆਂ ਬੱਸਾਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ 10 ਸ਼ਹਿਰਾਂ ਤੋਂ ਬੱਸਾਂ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਚੰਡੀਗੜ੍ਹ, ਰੋਪੜ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਮੋਗਾ, ਮੁਕਤਸਰ ਅਤੇ ਨਵਾਂਸ਼ਹਿਰ ਸ਼ਾਮਲ ਹਨ। ਇਹ ਉਹ ਸਾਰੇ ਖੇਤਰ ਹਨ ਜਿੱਥੋਂ ਦੇ ਵਧੇਰੇ ਲੋਕ ਵਿਦੇਸ਼ਾਂ ਵਿੱਚ ਰਹਿੰਦੇ ਹਨ। ਸਾਰੇ ਵੱਡੇ ਸ਼ਹਿਰਾਂ ਨੂੰ ਕਵਰ ਕੀਤਾ ਜਾਵੇਗਾ ਤਾਂ ਜੋ ਪ੍ਰਵਾਸੀ ਭਾਰਤੀ ਪਰਿਵਾਰਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। Also Read: LIC ਏਜੰਟ ਪਤਨੀ ਨੇ ਬੀਮੇ ਦੇ 15 ਲੱਖ ਹੜਪਣ ਲਈ ਰਚੀ ਸਾਜ਼ਿਸ਼, ਇੰਝ ਹੋਇਆ ਖੁਲਾਸਾ ਫਲਾਈਟ ਦੇ ਹਿਸਾਬ ਨਾਲ ਬਣੇਗਾ ਟਾਈਮ-ਟੇਬਲਟਰਾਂਸਪੋਰਟ ਵਿਭਾਗ ਨੂੰ ਬੱਸਾਂ ਦੀ ਸਮਾਂ ਸਾਰਣੀ ਵੀ ਤਿਆਰ ਕਰਨ ਲਈ ਕਿਹਾ ਹੈ। ਇਸ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਜਦੋਂ ਫਲਾਈਟ ਆਵੇ ਤਾਂ ਬੱਸਾਂ ਉਸੇ ਸਮੇਂ ਹੀ ਆਉਣ-ਜਾਣੀਆਂ ਚਾਹੀਦੀਆਂ ਹਨ ਤਾਂ ਜੋ ਬੱਸਾਂ ਬੇਲੋੜੀਆਂ ਨਾ ਖੜ੍ਹੀਆਂ ਹੋਣ ਜਾਂ ਖਾਲੀ ਨਾ ਆਉਣ। ਇਸ ਦੇ ਨਾਲ ਹੀ ਟਰਾਂਸਪੋਰਟ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਬੱਸਾਂ ਦਾ ਕਿਰਾਇਆ ਸਟੇਜ ਕੈਰੇਜ਼ ਦੇ ਹਿਸਾਬ ਨਾਲ ਹੋਵੇਗਾ। ...
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਦੇ ਐਲਾਨ ਮੁਤਾਬਕ ਪੰਜਾਬ 'ਚ ਦਿੱਲੀ ਦੀ ਤਰਜ਼ 'ਤੇ 117 ਸਮਾਰਟ ਸਕੂਲ ਖੋਲ੍ਹੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਟੀਮਾਂ ਵੀ ਜੁੜ ਚੁੱਕੀਆਂ ਹਨ। ਇਸ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ 'ਚ ਸਮਾਰਟ ਸਕੂਲ ਖੋਲ੍ਹੇ ਜਾਣਗੇ। Also Read: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ 2 ਮੋਬਾਈਲ ਫੋਨ, ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ ਇਨ੍ਹਾਂ ਸਮਾਰਟ ਸਕੂਲਾਂ 'ਚ ਡਿਜੀਟਲ ਬੋਰਡ, ਨਵੀਆਂ ਲੈਬਾਂ, ਲਾਈਬ੍ਰੇਰੀ ਅਤੇ ਤਕਨੀਕੀ ਅਧਿਆਪਕ ਹੋਣਗੇ। ਸੂਬੇ 'ਚ ਮੁਹੱਲਾ ਕਲੀਨਿਕਾਂ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ 'ਚ ਇਹ ਸਮਾਰਟ ਸਕੂਲ ਖੋਲ੍ਹਣ ਦੀ ਤਿਆਰੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਹੁਣ ਤੱਕ ਕਰੀਬ 100 ਖੇਤਰਾਂ ਦੀ ਪਛਾਣ ਕਰ ਚੁੱਕਾ ਹੈ। ਇਨ੍ਹਾਂ ਸਮਾਰਟ ਸਕੂਲਾਂ ਨੂੰ ਖੋਲ੍ਹੇ ਜਾਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਨੂੰ ਵੀ ਵਧਾਇਆ ਜਾਵੇਗਾ। ਇਨ੍ਹਾਂ ਸਕੂਲਾਂ 'ਚ ਪੜ੍ਹਾਈ ਦਾ ਪੱਧਰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਨ੍ਹਾਂ ਸਮਾਰਟ ਸਕੂਲਾਂ 'ਚ ਸਮਾਰਟ ਕਲਾਸ ਰੂਮ ਹੋਣਗੇ, ਜਿੱਥੇ ਪ੍ਰਾਜੈਕਟ ਲਗਾਏ ਜਾਣਗੇ। Also Read: ਅੱਜ ਦੇ ਸਮੇਂ ਹਰ ਸਿੱਖ ਨੂੰ ਆਪਣੇ ਕੋਲ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ' ਇਸ ਦੇ ਲਈ ਸਾਰਾ ਬਜਟ ਤਿਆਰ ਕਰ ਲਿਆ ਗਿਆ ਹੈ। ਇਨ੍ਹਾਂ ਸਮਾਰਟ ਸਕੂਲਾਂ 'ਚ ਇਨਡੋਰ-ਆਊਟਡੋਰ ਖੇਡਾਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਸਾਫ-ਸੁਥਰੇ ਕਲਾਸਰੂਮਾਂ 'ਚ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਵਾਂ ਦਿੱਤੀਆਂ ਜਾਣਗੀਆਂ।...
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਸੂਬੇ ਦੀ ਬਿਹਤਰੀ ਲਈ ਕਦਮ ਚੁੱਕ ਰਹੇ ਹਨ। ਅੱਜ ਮੁੱਖ ਮੰਤਰੀ ਮਾਨ ਨੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਦੇ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ। ਇਸ ਦੀ ਜਾਣਕਾਰੀ ਉਨ੍ਹਾਂ ਖੁਦ ਟਵੀਟ ਕਰਕੇ ਦਿੱਤੀ ਹੈ। Also Read: ਕਰਨ ਜੌਹਰ 'ਤੇ ਭੜਕਿਆ ਪਾਕਿਸਤਾਨੀ ਸਿੰਗਰ, ਲਾਇਆ ਗਾਣਾ ਚੋਰੀ ਕਰਨ ਦਾ ਦੋਸ਼ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਹਨਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ pic.twitter.com/apRSJdUMeX — Bhagwant Mann (@BhagwantMann) May 23, 2022 ਆਪਣੇ ਟਵੀਟ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ। ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ। Also Read: ਇਨ੍ਹਾਂ ਸਮਾਰਟਫੋਨਾਂ 'ਚ ਕੰਮ ਨਹੀਂ ਕਰੇਗਾ WhatsApp! ਦੋਖੋ ਲਿਸਟ...
ਚੰਡੀਗੜ੍ਹ- ਪੰਜਾਬ ਸਣੇ ਹੋਰਾਂ ਸੂਬਿਆਂ ਵਿਚ ਗਰਮੀ ਨੇ ਹਾਲ ਬੇਹਾਲ ਕੀਤਾ ਹੋਇਆ ਹੈ। ਇਸੇ ਵਿਚਾਲੇ ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਤੇ ਹਰਿਆਣਾ ਵਿਚ ਆਉਣ ਵਾਲੇ 2 ਦਿਨਾਂ ਵਿਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। Also Read: ਬੋਰਵੈੱਲ ’ਚ ਡਿੱਗੇ ਬੱਚੇ ਦਾ CM ਮਾਨ ਨੇ ਲਿਆ ਨੋਟਿਸ, ਲਗਾਤਾਰ ਕਰ ਰਹੇ ਪ੍ਰਸ਼ਾਸਨ ਨਾਲ ਰਾਬਤਾ #WeatherUpdate 22.05.2022: Increase in Rain/ #Thunderstorm activity very likely on 23rd May over #Punjab, #Haryana & #Chandigarh #ThunderSquall & #Hail also likely at isolated places.Kindly follow regular Nowcast updates in this regard. pic.twitter.com/f3iVYCMFZZ — IMD Chandigarh (@IMD_Chandigarh) May 22, 2022 ਮੌਜਮ ਵਿਭਾਗ ਵਲੋਂ ਕੀਤੇ ਟਵੀਟ ਵਿਚ ਕਿਹਾ ਗਿਆ ਹੈ ਕਿ 23 ਮਈ ਨੂੰ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਵਿਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਇਸ ਦੇ ਨਾਲ ਮੌਸਮ ਵ...
ਚੰਡੀਗੜ੍ਹ- ਅੱਜ ਦਿੱਲੀ ਸਰਹੱਦ 'ਤੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦਿੱਤੇ ਜਾਣਗੇ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ ਵਿੱਚ ਇਹ ਮਦਦ ਦੇਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹਨ। ਰਾਓ ਨੇ ਇਹ ਐਲਾਨ ਪਿਛਲੇ ਸਾਲ ਅੰਦੋਲਨ ਖਤਮ ਹੋਣ ਦੇ ਅਗਲੇ ਹੀ ਦਿਨ ਕੀਤਾ ਸੀ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਰੱਖਿਆ ਗਿਆ ਹੈ। Also Read: ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗਿਆ 6 ਸਾਲਾ ਮਾਸੂਮ, ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਪੰਜਾਬ ਦੇ 600 ਕਿਸਾਨ ਗੁਆਈ ਜਾਨਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਅੰਦੋਲਨ ਹੋਇਆ। 378 ਦਿਨਾਂ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਕਰੀਬ 700 ਕਿਸਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ 600 ਕਿਸਾਨ ਪੰਜਾਬ ਦੇ ਸਨ। ਹਾਲਾਂਕਿ ਬਾਅਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਅਗਲੇ ਹੀ ਦਿਨ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ। ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਅਤੇ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ। Also Read: ਸਿੱਧੂ ਨੂੰ ਹਜ਼ਮ ਨਹੀਂ ਹੋ ਰਹੀ ਜੇਲ੍ਹ ਦੀ ਦਾਲ-ਰੋਟੀ, Special Diet ਲਈ ਪਹੁੰਚੇ ਅਦਾਲਤ ਕਾਂਗਰਸ ਨੂੰ ਛੱਡ ਕੇ ਨਵਾਂ ਫਰੰਟ ਬਣਾਇਆਇਸ ਪ੍ਰੋਗਰਾਮ ਨੂੰ ਲੈ ਕੇ ਸਿਆਸੀ ਤੌਰ 'ਤੇ ਨਵੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਹੁਣ ਦੇਸ਼ ਵਿੱਚ ਭਾਜਪਾ ਦੇ ਖਿਲਾਫ ਇੱਕ ਨਵਾਂ ਮੋਰਚਾ ਬਣਾਇਆ ਜਾ ਰਿਹਾ ਹੈ। ਹਾਲਾਂਕਿ ਕਾਂਗਰਸ ਇਸ ਵਿੱਚ ਸ਼ਾਮਲ ਨਹੀਂ ਹੈ। ਆਮ ਆਦਮੀ ਪਾਰਟੀ ਹੁਣ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਪ੍ਰਧਾਨ ਕੇ. ਚੰਦਰਸ਼ੇਖਰ ਨਾਲ ਜੁੜ ਰਹੇ ਹਨ। ਇਸ ਤੋਂ ਇਲਾਵਾ ਕੇਜਰੀਵਾਲ ਪੱਛਮੀ ਬੰਗਾਲ ਦੀ ਸੀਐਮ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੇ ਵੀ ਸੰਪਰਕ ਵਿੱਚ ਹਨ।...
ਚੰਡੀਗੜ੍ਹ : ਕਿਸਾਨਾਂ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਅੰਦੋਲਨ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਸਾਹਮਣੇ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਵਰਕਰਾਂ ਨੇ ਚੱਕਾ ਜਾਮ ਕਰ ਦਿੱਤਾ ਹੈ। ਠੇਕਾ ਮੁਲਾਜ਼ਮਾਂ ਨੇ ਸਰਕਾਰੀ ਨੂੰ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਨਹੀਂ ਤਾਂ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ। ਇਸ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਕੰਟਰੈਕਟ ਡਰਾਈਵਰਾਂ ਤੇ ਆਪਰੇਟਰਾਂ ਵੱਲੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਪਨਬਸ ਦੇ ਨਾਲ-ਨਾਲ ਪੀਆਰਟੀਸੀ ਦੀਆਂ ਬੱਸਾਂ ਵੀ ਚੱਲਣਗੀਆਂ। Also Read: ਹਨੀਟ੍ਰੈਪ 'ਚ ਫਸਾ ਬਣਾਇਆ ISI ਏਜੰਟ, ਅੰਮ੍ਰਿਤਸਰ ਤੋਂ 2 ਜਾਸੂਸ ਗ੍ਰਿਫਤਾਰ ਜਾਣਕਾਰੀ ਮੁਤਾਬਕ ਪੀਆਰਟੀਸੀ ਤੇ ਰੋਡਵੇਜ਼ ਦੀਆਂ ਬੱਸਾਂ ਮੁਲਾਜ਼ਮਾਂ ਨੇ 18 ਡਿਪੋ 'ਤੇ 500 ਬੱਸਾਂ ਖੜੀਆਂ ਕੀਤੀਆਂ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੜਤਾਲ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ, ਜੋ ਪੈਸੇ ਕਮਾ ਕੇ ਸਰਕਾਰੀ ਖ਼ਜ਼ਾਨਾ ਭਰ ਰਹੇ ਹਨ, ਨੂੰ ਲੰਮੇ ਸਮੇਂ ਤੋਂ ਤਨਖਾਹਾਂ ਨਹੀਂ ਮਿਲੀਆਂ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਜਿਹੇ ਫੈਸਲੇ ਲਏ ਜਾ ਰਹੇ ਹਨ, ਜੋ ਨਾ ਤਾਂ ਆਮ ਜਨਤਾ ਦੇ ਹਿੱਤ ਵਿੱਚ ਹਨ ਤੇ ਨਾ ਹੀ ਟਰਾਂਸਪੋਰਟ ਵਿਭਾਗ ਦੇ ਹਿੱਤ ਵਿੱਚ ਹਨ। Also Read: ਕੀ ਨਿਕਲੇਗਾ ਕਿਸਾਨਾਂ ਦੇ ਮਸਲਿਆਂ ਦਾ ਹੱਲ? ਅੱਜ CM ਮਾਨ ਮੰਤਰੀ ਸ਼ਾਹ ਨਾਲ ਕਰਨਗੇ ਮੁਲਾਕਾਤ ਉਨ੍ਹਾਂ ਕਿਹਾ ਕਿ ਅਧਿਕਾਰੀ ਦਬਾਅ ਪਾ ਰਹੇ ਹਨ ਕਿ ਬੱਸ ਦੀ ਸਵਾਰੀ ਪੂਰੀ ਹੋਣ ਤੋਂ ਬਾਅਦ ਰਸਤੇ ਵਿੱਚ ਕਿਤੇ ਵੀ ਸਵਾਰੀ ਨਾ ਚੁੱਕੀ ਜਾਵੇ। ਲੰਬੇ ਰੂਟ ਦੀਆਂ ਬੱਸਾਂ ਨੂੰ ਰਸਤੇ ਵਿੱਚ ਕਿਤੇ ਵੀ ਨਾ ਰੋਕਿਆ ਜਾਵੇ ਪਰ ਜੇਕਰ ਬੱਸਾਂ ਨੂੰ ਰਸਤੇ ਵਿੱਚ ਸਵਾਰੀ ਲੈਣ ਲਈ ਨਾ ਰੋਕਿਆ ਗਿਆ ਤਾਂ ਲੋਕ ਸਫ਼ਰ ਕਿਵੇਂ ਕਰਨਗੇ। ਫਿਰ ਬੱਸ ਅੱਡੇ ਕਿਉਂ ਬਣਾਏ ਗਏ ਹਨ? ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰਾਂ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਭਰੋਸੇ ਤਾਂ ਦੇ ਰਹੀਆਂ ਹਨ ਪਰ ਅਜੇ ਤੱਕ ਕਿਸੇ ਨੂੰ ਵੀ ਰੈਗੂਲਰ ਨਹੀਂ ਕੀਤਾ ਗਿਆ।
ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਦੇ ਤੋਂ ਬਾਅਦ ਕਿਸਾਨ ਆਗੂ ਉਨ੍ਹਾਂ ਨਾਲ ਮੁਲਾਕਾਤ ਲਈ ਪੰਜਾਬ ਭਵਨ ਪਹੁੰਚ ਗਏ ਹਨ। ਕਿਸਾਨਾਂ ਤੇ ਪੰਜਾਬ ਮੁੱਖ ਮੰਤਰੀ ਵਿਚਾਲੇ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਇਹ ਦੇਖਣਾ ਹੋਵੇਗਾ ਕਿ ਇਸ ਮੀਟਿੰਗ ਦੌਰਾਨ ਕੀ ਕਿਸਾਨਾਂ ਦੇ ਮਸਲਿਆਂ ਦਾ ਹੱਲ ਨਿਕਲੇਗਾ? Also Read: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀ ਪੇਰਾਰੀਵਲਨ ਦੀ ਰਿਹਾਈ ਦੇ ਦਿੱਤੇ ਹੁਕਮ ਦੱਸ ਦਈਏ ਕਿ ਮੋਹਾਲੀ ਸਰਹੱਦ 'ਤੇ ਅੰਦੋਲਨ 'ਚ ਸ਼ਾਮਲ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ ਮੋਹਾਲੀ ਵਿੱਚ ਕਿਸਾਨ ਆਗੂਆਂ ਨੇ ਮੀਟਿੰਗ ਵੀ ਕੀਤੀ ਹੈ। ਕਿਸਾਨਾਂ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਅੱਜ ਸਵੇਰ ਤੱਕ ਦਾ ਸਮਾਂ ਦਿੱਤਾ ਸੀ। ਕਿਸਾਨ ਸੀਐਮ ਭਗਵੰਤ ਮਾਨ ਨੂੰ ਮਿਲਣ ਲਈ ਅੜੇ ਹੋਏ ਸਨ। ਕਿਸਾਨਾਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੇ ਗੱਲਬਾਤ ਨਾ ਕੀਤੀ ਤਾਂ ਉਹ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣਗੇ। ਕਿਸਾਨਾਂ ਦੀ ਰਾਤ ਵੀ ਮੋਹਾਲੀ ਸਰਹੱਦ ’ਤੇ ਸੜਕ ’ਤੇ ਹੀ ਕੱਟੀ ਗਈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਜੇਕਰ ਅਸੀਂ ਇੱਕ ਬੈਰੀਕੇਡ ਤੋੜ ਸਕਦੇ ਹਾਂ ਤਾਂ ਬਾਕੀ ਵੀ ਤੋੜ ਸਕਦੇ ਹਾਂ। Also Read: ਪੂਨਮ ਪਾਂਡੇ ਵੋਟ ਹਾਸਲ ਕਰਨ ਲਈ ਅਪਣਾਇਆ ਸੀ ਟੀ-ਸ਼ਰਟ ਉਤਾਰਨ ਦਾ ਪੈਂਤਰਾ, ਕਰ ਗਿਆ ਕੰਮ...
ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਕਿਸਾਨਾਂ ਨੇ ਮੋਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ। ਕਿਸਾਨ ਪੈਦਲ ਹੀ ਚੰਡੀਗੜ੍ਹ ਵੱਲ ਵਧ ਰਹੇ ਹਨ। ਉਨ੍ਹਾਂ ਨੇ ਮੋਹਾਲੀ ਪੁਲਿਸ ਦਾ ਲਗਾਇਆ ਪਹਿਲਾ ਬੈਰੀਕੇਡ ਤੋੜ ਦਿੱਤਾ ਹੈ। ਕਿਸਾਨਾਂ ਨੇ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਅਲਰਟ ਉੱਤੇ ਹੈ। ਚੰਡੀਗੜ੍ਹ ਦਾ ਮੋਹਾਲੀ ਨਾਲ ਲੱਗਦਾ ਬਾਰਡਰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਕਿਸੇ ਨੂੰ ਵੀ ਟ੍ਰੈਕਟਰ ਟਰਾਲੀ ਲੈ ਕੇ ਚੰਡੀਗੜ੍ਹ ਵੱਲ ਨਹੀਂ ਵਧਣ ਦੇ ਰਹੀ। ਇਕ ਪਾਸੇ ਚੰਡੀਗੜ੍ਹ ਤੇ ਦੂਜੇ ਪਾਸੇ ਮੋਹਾਲੀ ਪੁਲਿਸ ਨੇ ਸਖਤ ਪਹਿਲਾ ਲਾ ਦਿੱਤਾ ਹੈ। Also Read: 10ਵੀਂ ਦੀ ਕਿਤਾਬ 'ਚੋਂ ਭਗਤ ਸਿੰਘ ਦਾ ਪਾਠ ਹਟਾਏ ਜਾਣ ਦਾ AAP ਵਲੋਂ ਸਖਤ ਵਿਰੋਧ ਕਿਸਾਨਾਂ ਨੇ ਪੁਲਿਸ ਤੇ ਪ੍ਰਸ਼ਾਸਨ ਦੇ ਅਫਸਰਾਂ ਨਾਲ ਮੀਟਿੰਗ ਕੀਤੀ ਪਰ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਉੱਤੇ ਅੜੇ ਰਹੇ। ਕਿਸਾਨਾਂ ਨੇ ਐਲਾਨ ਕੀਤਾ ਕਿ ਪੁਲਿਸ ਜਿੱਥੇ ਵੀ ਬੈਰੀਕੇਡ ਲਗਾਕੇ ਉਨ੍ਹਾਂ ਦਾ ਰਾਹ ਰੋਕੇਗੀ, ਉਹ ਉਥੇ ਹੀ ਪੱਕਾ ਮੋਰਚਾ ਲਾ ਦੇਣਗੇ। ਕਿਸਾਨ ਮੋਹਾਲੀ ਦੇ ਅੰਬ ਸਾਹਿਬ ਵਿਚ ਇਕੱਠਾ ਹੋ ਗਏ ਹਨ। ਉਹ ਘਰਾਂ ਤੋਂ ਰਾਸ਼ਨ ਵੀ ਲੈ ਕੇ ਆਏ ਹਨ ਤਾਂ ਕਿ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਇਆ ਜਾ ਸਕੇ। ਉਥੇ ਹੀ ਮਾਨ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ ਪਰ ਹੁਣ ਮੀਟਿੰਗ ਰੱਦ ਹੋ ਗਈ ਹੈ। Also Read: ਕਰਨਾਟਕ ਸਰਕਾਰ ਨੇ 10ਵੀਂ ਦੀ ਕਿਤਾਬ 'ਚੋਂ ਹਟਾਇਆ ਭਗਤ ਸਿੰਘ ਦਾ ਪਾਠ, ਹਰ ਪਾਸੇ ਹੋ ਰਿਹੈ ਵਿਰੋਧ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਹਨ, ਇਸ ਲਈ ਕਿਸਾਨ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਸ਼ੁਰੂ ਕਰਨਗੇ। ਪੂਰੇ ਪੰਜਾਬ ਤੋਂ ਕਿਸਾਨ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਚ ਇਕੱਠਾ ਹੋਏ ਸਨ। ਉਥੋਂ ਉਹ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਜ਼ੋਨਵਾਈਸ ਬਿਜਾਈ ਤੇ ਬਿਜਲੀ ਕੱਟਾਂ ਦਾ ਵਿਰੋਧਪੰਜਾਬ ਸਰਕਾਰ ਨੇ ਇਸ ਵਾਰ ਕਿਸਾਨਾਂ ਨੂੰ ਇਕੱਠਿਆਂ ਬਿਜਾਈ ਨਾ ਕਰਨ ਲਈ ਕਿਹਾ ਹੈ। ਇਸ ਦੇ ਲਈ ਸੂਬੇ ਨੂੰ 4 ਜ਼ੋਨ ਵਿਚ ਵੰਡਿਆਂ ਗਿਆ ਹੈ। ਇਸ ਦੇ ਤਹਿਤ 18,20 ਤੇ 22 ਜੂਨ ਨੂੰ 6-6 ਜ਼ਿਲਿਆਂ ਤੇ ਬਚੇ ਹੋਏ 5 ਜ਼ਿਲਿਆਂ ਨੂੰ 24 ਜੂਨ ਤੋਂ ਬਿਜਾਈ ਕਰਨ ਲਈ ਕਿਹਾ ਗਿਆ ਹੈ। ਸਰਕਾਰ ਨੇ ਇਕ ਕਦਮ ਬਿਜਲੀ ਦੀ ਕਮੀ ਦੂਰ ਕਰਨ ਲਈ ਚੁੱਕੇ ਹਨ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਉਹ ਐਲਾਨ ਕਰ ਚੁੱਕੇ ਹਨ ਕਿ ਤੈਅ ਸਮੇਂ ਉੱਤੇ ਹਰ ਥਾਂ ਬਿਜਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਜਾਈ ਦੌਰਾਨ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ ਦਾ ਜ਼ਿੰਮਾ ਸਰਕਾਰ ਦਾ ਹੈ। ਉਹ ਇਸ਼ ਨੂੰ ਪੂਰਾ ਕਰੇ। ਇਸ ਤੋਂ ਇਲਾਵਾ ਕਿਸਾਨ ਝੌਨੇ ਉੱਤੇ ਪ੍ਰਤੀ ਏਕੜ ਉੱਤੇ 500 ਰੁਪਏ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਚੰਡੀਗੜ੍ਹ- ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ ਸੰਸਥਾਪਕ ਕੇਸ਼ਵ ਬਲਿਰਾਮ ਹੇਡਗੇਵਾਰ ਦੇ ਭਾਸ਼ਣ ਨੂੰ 2022-23 ਦੀਆਂ 10ਵੀਂ ਦੀਆਂ ਕੰਨੜ ਕਿਤਾਬਾਂ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਸ਼ਹੀਦ ਭਗਤ ਸਿੰਘ ਉੱਤੇ ਕੇਂਦਰਿਤ ਪਾਠ ਸਮੱਗਰੀ ਨੂੰ ਪੁਸਤਕ ਵਿਚੋਂ ਹਟਾ ਦਿੱਤਾ ਗਿਆ ਹੈ। ਇਸ ਕਾਰਵਾਈ ਦਾ ਵਿਦਿਆਰਥੀ ਸੰਘਾਂ ਸਣੇ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀਆਂ ਨੇ ਵੀ ਵਿਰੋਧ ਕੀਤਾ ਹੈ। Also Read: Good News! ਅੰਡੇਮਾਨ-ਨਿਕੋਬਾਰ ਟਾਪੂਆਂ 'ਤੇ ਪਹੁੰਚਿਆ ਮਾਨਸੂਨ, ਕਈ ਸੂਬਿਆਂ 'ਚ ਡਿੱਗਿਆ ਤਾਪਮਾਨ ਸਟੂਡੈਂਟਰ ਆਰਗੇਨਾਈਜ਼ੇਸ਼ਨ ਨੇ ਕੀਤਾ ਵਿਰੋਧਆਲ-ਇੰਡੀਆ ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ (AIDSO) ਅਤੇ ਆਲ-ਇੰਡੀਆ ਸੇਵ ਐਜੂਕੇਸ਼ਨ ਕਮੇਟੀ (AISEC) ਦੋ ਵਿਦਿਆਰਥੀ ਸੰਸਥਾਵਾਂ ਹਨ, ਜਿਨ੍ਹਾਂ ਨੇ ਸੂਬਾ ਸਰਕਾਰ ਦੇ ਇਸ ਕਦਮ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀ ਪੁਨਰਜਾਗਰਣ ਲਹਿਰ ਦੇ ਸੰਸਥਾਪਕਾਂ ਅਤੇ ਬਹੁਤ ਸਾਰੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਲੋਕਤੰਤਰੀ, ਵਿਗਿਆਨਕ ਅਤੇ ਧਰਮ ਨਿਰਪੱਖ ਸਿੱਖਿਆ ਦੀ ਉਮੀਦ ਕੀਤੀ ਸੀ। ਪਰ ਹੁਣ ਤੱਕ ਰਾਜ ਕਰਨ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਪਾਠ-ਪੁਸਤਕਾਂ ਵਿੱਚ ਆਪਣੇ-ਆਪਣੇ ਏਜੰਡੇ ਤਿਆਰ ਕਰ ਰਹੀਆਂ ਹਨ। AIDOS ਨੇ ਆ...
ਚੰਡੀਗੜ੍ਹ- ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਨਤਕ ਮੀਟਿੰਗ ਜਾਰੀ ਹੈ। ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਹਾਲਾਂਕਿ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਵਿੱਚ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਐਂਟਰੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਪਹਿਲਾਂ ਹੀ ਅਪਲਾਈ ਕੀਤਾ ਹੋਇਆ ਹੈ ਜਾਂ ਕਿਸੇ ਕਿਸਮ ਦੀ ਆਪਾਇੰਟਮੈਂਟ ਲਈ ਹੈ। ਇਸ ਮੌਕੇ 'ਤੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਅਤੇ ਡੀਜੀਪੀ ਵੀਕੇ ਭਾਵਰਾ ਦੇ ਨਾਲ ਸੀਨੀਅਰ ਅਧਿਕਾਰੀ ਵੀ ਮੌਕੇ ਉੱਤੇ ਮੌਜੂਦ ਹਨ। Also Read: ਦਾੜ੍ਹੀ-ਮੁੱਛਾਂ ’ਤੇ ਟਿੱਪਣੀ ਕਰਨ ਮਗਰੋਂ ਭਾਰਤੀ ਸਿੰਘ ਨੇ ਮੰਗੀ ਮੁਆਫ਼ੀ, ਕਿਹਾ... ਜਿਵੇਂ ਹੀ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਅਰਜ਼ੀ ਲੈ ਕੇ ਪਹੁੰਚ ਗਏ। ਹਾਲਾਂਕਿ ਇਸ ਬਾਰੇ ਪਤਾ ਲੱਗਣ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਾਰੇ ਲੋਕਾਂ ਦੀਆਂ ਅਰਜ਼ੀਆਂ ਲੈ ਕੇ ਰਜਿਸਟਰ ਕਰਨ ਲਈ ਕਿਹਾ। ਉਨ੍ਹਾਂ ਨੂੰ ਜਲਦੀ ਹੀ ਸੀਐਮ ਨੂੰ ਦੁਬਾਰਾ ਮਿਲਣ ਅਤੇ ਸ਼ਿਕਾਇਤ ਕਰਨ ਦਾ ਮੌਕਾ ਮਿਲੇਗਾ। Also Read: Oops Moment ਦਾ ਸ਼ਿਕਾਰ ਹੋਈ ਪੂਨਮ ਪਾਂਡੇ, ਡਾਂਸ ਕਰਦਿਆਂ ਖਿਸਕਿਆ ਕ੍ਰੌਪ ਟੌਪ...
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ 'ਚ ਜਨਤਾ ਦਰਬਾਰ ਕਰਨਗੇ। ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। 'ਆਪ' ਸਰਕਾਰ ਇਸ ਜਨਤਾ ਦਰਬਾਰ ਰਾਹੀਂ ਮੌਕੇ 'ਤੇ ਹੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰੇਗੀ। ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਦੇ ਮਕਸਦ ਨਾਲ ਇਹ ਪਹਿਲ ਕੀਤੀ ਜਾ ਰਹੀ ਹੈ। Also Read: ਬਠਿੰਡਾ ਦੇ ਥਰਮਲ ਪਲਾਂਟ 'ਚ ਜ਼ੋਰਦਾਰ ਧਮਾਕਾ, ESP ਟੁੱਟਣ ਕਾਰਨ 2 ਕਰਮਚਾਰੀ ਜ਼ਖਮੀ ਸਰਕਾਰ ਦੇ 2 ਮਹੀਨੇਮਾਨ ਸਰਕਾਰ ਬਣਨ ਤੋਂ 2 ਮਹੀਨੇ ਬਾਅਦ ਇਹ ਸੂਬਾ ਪੱਧਰੀ ਜਨਤਾ ਦਰਬਾਰ ਲਗਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਹ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਇਆ। ਇਹ ਪਹਿਲ ਵਿਸ਼ੇਸ਼ ਤੌਰ 'ਤੇ ਦੋ ਮਹੀਨੇ ਪੂਰੇ ਹੋਣ ਦੇ ਮੌਕੇ 'ਤੇ ਕੀਤੀ ਗਈ ਹੈ। ਕੈਪਟਨ 'ਤੇ ਲੋਕਾਂ ਤੋਂ ਦੂਰੀ ਬਣਾਉਣ ਦੇ ਦੋਸ਼ਕਾਂਗਰਸ ਸਰਕਾਰ 'ਚ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ 'ਤੇ ਲੋਕਾਂ ਤੋਂ ਦੂਰੀ ਬਣਾਉਣ ਦੇ ਦੋਸ਼ ਲੱਗੇ ਸਨ। ਵਿਰੋਧੀਆਂ ਨੇ ਇਹ ਵੀ ਮੁੱਦਾ ਬਣਾਇਆ ਕਿ ਕੈਪਟਨ ਸਿਸਵਾਂ ਫਾਰਮ ਹਾਊਸ ਤੋਂ ਬਾਹਰ ਵੀ ਨਹੀਂ ਨਿਕਲਦੇ। ਉਹ ਵਿਧਾਇਕਾਂ ਨੂੰ ਵੀ ਨਹੀਂ ਮਿਲਦੇ, ਲੋਕਾਂ ਨੂੰ ਮਿਲਣਾ ਤਾਂ ਦੂਰ ਦੀ ਗੱਲ। ਹਾਲਾਂਕਿ ਕੈਪਟਨ ਦਲੀਲ ਦਿੰਦੇ ਰਹੇ ਕਿ ਉਨ੍ਹਾਂ ਨੇ ਮੰਤਰੀਆਂ ਨੂੰ ਸ਼ਕਤੀਆਂ ਦ...
ਚੰਡੀਗੜ੍ਹ- ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਜਦੋਂਕਿ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। Also Read: ਦਿੱਲੀ 'ਚ 4 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 27 ਲੋਕਾਂ ਦੀ ਮੌਤ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ। ਸ੍ਰੀ ਮੀਤ ਹੇਅਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਸਕੂਲੀ ਦੌਰਿਆਂ ਮੌਕੇ ਵੀ ਅਧਿਆਪਕਾਂ ਵੱਲੋਂ ਫੀਡਬੈਕ ਦਿੱਤੀ ਗਈ ਕਿ 31 ਮਈ ਤੱਕ ਸਕੂਲਾਂ ਵਿੱਚ ਇਸੇ ਤਰ੍ਹਾਂ ਪੜ੍ਹਾਈ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਸਾਰਿਆਂ ਪਾਸਿਆਂ ਤੋਂ ਕੀਤੀ ਜਾ ਰਹੀ ਮੰਗ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਏ ਅਨੁਸਾਰ ਹੀ ਫ਼ੈਸਲੇ ਕੀਤੇ ਹਨ।
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਗਾਇਕਾਂ ਨੂੰ ਲੈ ਕੇ ਸਖਤ ਮੋਡ ਵਿਚ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਗਨ ਕਲਚਰ ਅਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਬੰਦ ਕਰੋ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ। ਫਿਲਹਾਲ ਤਾਂ ਇਹ ਅਪੀਲ ਹੈ ਪਰ ਜੇਕਰ ਭਵਿੱਖ 'ਚ ਅਜਿਹੇ ਗੀਤ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਨਹੀਂ ਬਖਸ਼ੇਗੀ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ 'ਤੇ ਨਜ਼ਰ ਰੱਖਣ ਲਈ ਕਿਹਾ ਹੈ। Also Read: ਇਸ ਵਾਰ ਨਹੀਂ ਲੱਗੇਗਾ ਕੋਈ ਨਵਾਂ ਟੈਕਸ! ਵਿੱਤ ਮੰਤਰੀ ਹਰਪਾਲ ਚੀਮਾ ਬੋਲੇ- ਪੂਰੀਆਂ ਹੋਣਗੀਆਂ ਸਾਰੀਆਂ ਗਾਰੰਟੀਆਂ ਗੀਤਾਂ ਰਾਹੀਂ ਹਿੰਸਾ ਦੀ ਇਜਾਜ਼ਤ ਨਹੀਂਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੇ ਗੀਤਾਂ ਤੋਂ ਜਲਦੀ ਪ੍ਰਭਾਵਿਤ ਹੋਣ ਵਾਲੇ ਬੱਚੇ ਵਿਗੜ ਜਾਂਦੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ। ਸਮਾਜ ਵਿਰੋਧੀਆਂ ਦੀ ਵਡਿਆਈ ਨਾ ਕਰੋਸੀਐੱਮ ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਸਮਾਜ ਵਿਰੋਧੀਆਂ ਦੀ ਵਡਿਆਈ ਨਹੀਂ ਕਰਨੀ ਚਾਹੀਦੀ। ਇਸ ਨਾਲ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਭੜਕ ਰਹੀ ਹੈ। ਇਸ ਦੀ ਬਜਾਏ ਗਾਇਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ 'ਤੇ ਚੱਲਦੇ ਹੋਏ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ। ਇੱਕ ਸਫਲ ਪੰਜਾਬੀ ਕਾਮੇਡੀਅਨ ਰਹਿ ਚੁੱਕੇ ਹਨ ਭਗਵੰਤ ਮਾਨਮੁੱਖ ਮੰਤਰੀ ਭਗਵੰਤ ਮਾਨ ਲਈ ਪਾਲੀਵੁੱਡ ਇੰਡਸਟਰੀ ਕੋਈ ਨਵੀਂ ਗੱਲ ਨਹੀਂ ਹੈ। ਮਾਨ ਨੇ ਕਈ ਦਹਾਕਿਆਂ ਤੋਂ ਕਾਮੇਡੀ ਕੀਤੀ ਹੈ। ਉਨ੍ਹਾਂ ਦੇ ਕਈ ਟੀਵੀ ਸ਼ੋਅ, ਕੈਸੇਟਾਂ ਮਾਰਕੀਟ ਵਿੱਚ ਆ ਚੁੱਕੀਆਂ ਹਨ। ਉਨ੍ਹਾਂ ਨੇ ਮਸ਼ਹੂਰ ਟੀਵੀ ਸ਼ੋਅ ਲਾਫਟਰ ਚੈਲੇਂਜ ਵਿੱਚ ਵੀ ਹਿੱਸਾ ਲਿਆ। ਇਸ ਤੋਂ ਬਾਅਦ ਉਹ ਰਾਜਨੀਤੀ 'ਚ ਆਏ। ਉਹ ਸੰਗਰੂਰ ਸੀਟ ਤੋਂ 2 ਵਾਰ ਸੰਸਦ ਮੈਂਬਰ ਰਹੇ। ਇਸ ਵਾਰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸੀਐੱਮ ਚਿਹਰਾ ਬਣਾ ਕੇ ਚੋਣ ਲੜੀ ਅਤੇ 92 ਸੀਟਾਂ ਜਿੱਤ ਕੇ ਸਰਕਾਰ ਬਣਾਈ।
ਚੰਡੀਗੜ੍ਹ- ਮੋਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਵੀ ਚੌਕਸ ਹੋ ਗਈ ਹੈ। ਹੁਣ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਸਮੇਤ ਥਾਣਿਆਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਜਾਵੇਗਾ। ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਨੇ ਇਸ ਸਬੰਧੀ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਥਾਣਿਆਂ ਦੇ ਐੱਸਐੱਚਓ ਵੀ ਸ਼ਾਮਲ ਸਨ। Also Read: ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS ਤੇ PCS ਅਧਿਕਾਰੀਆਂ ਦੇ ਤਬਾਦਲੇ ਮੀਟਿੰਗ ਵਿੱਚ ਸ਼ਹਿਰ ਦੀਆਂ ਸੰਵੇਦਨਸ਼ੀਲ ਥਾਵਾਂ ਸਮੇਤ ਥਾਣਿਆਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਗੱਲ ਆਖੀ ਗਈ ਹੈ। ਥਾਣਾ ਇੰਚਾਰਜਾਂ ਨੂੰ ਥਾਣਿਆਂ ਸਮੇਤ ਪੁਲਿਸ ਚੌਕੀਆਂ ’ਤੇ ਸੁਰੱਖਿਆ ਸਖ਼ਤ ਕਰਨ ਲਈ ਕਿਹਾ ਗਿਆ ਹੈ। ਡੀਜੀਪੀ ਨੇ ਸਟੇਸ਼ਨ ਇੰਚਾਰਜਾਂ ਨੂੰ ਆਪਣੇ ਖੇਤਰਾਂ ਵਿੱਚ ਬਾਹਰੀ ਅਤੇ ਅੰਦਰੂਨੀ ਨਾਕੇ ਲਗਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸਰਹੱਦ 'ਤੇ ਨਾਕੇ ਵੀ ਵਧਾਏ ਜਾਣ। ਸ਼ਹਿਰ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ। ਗਸ਼ਤ ਵਧਾ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ। ਕਿਰਾਏ 'ਤੇ ਰਹਿ ਰਹੇ ਲੋਕਾਂ ਦੀ ਵੈਰੀਫਿਕੇਸ਼ਨ ਡਰਾਈਵ ਚਲਾ ਕੇ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮਹੱਤਵਪੂਰਨ ਸਰਕਾਰੀ ਅਤੇ ਨਿੱਜੀ ਇਮਾਰਤਾਂ ਅਤੇ ਮਾਲਜ਼ ਆਦਿ ਵਿੱਚ ਵੀ ਸੁਰੱਖਿਆ ਵਧਾਉਣ ਲਈ ਕਿਹਾ ਗਿਆ ਹੈ। ਸ਼ਹਿਰ ਦਾ ਸਭ ਤੋਂ ਵੱਡਾ ਸ਼ਾਪਿੰਗ ਕੰਪਲੈਕਸ ਏਲਾਂਟੇ ਮਾਲ ਹੈ, ਜਿਸ ਦੀ ਸੁਰੱਖਿਆ ਵੀ ਸਖ਼ਤ ਕੀਤੀ ਜਾਵੇਗੀ। ਯੂਟੀ ਪੁਲਿਸ ਦੀ ਆਪਰੇਸ਼ਨ ਸੈੱਲ ਟੀਮ ਵੀ ਸ਼ਹਿਰ ਵਿੱਚ ਗਸ਼ਤ ਤੇਜ਼ ਕਰੇਗੀ। ਡੀਜੀਪੀ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਕੋਈ ਜੋਖਮ ਨਹੀਂ ਲਿਆ ਜਾਵੇਗਾ। ਇਹ ਯਕੀਨੀ ਬਣਾਉਣ ਲਈ ਕਿ ਮੋਹਾਲੀ ਵਰਗੇ ਹਮਲੇ ਨਾ ਹੋਣ, ਪਹਿਲਾਂ ਤੋਂ ਤਿਆਰ ਹੋ ਜਾਣਾ ਚਾਹੀਦਾ ਹੈ। ਬੁੜੈਲ ਜੇਲ੍ਹ ਨੇੜੇ ਮਿਲਿਆ ਸੀ ਆਰਡੀਐਕਸਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬੁੜੈਲ ਜੇਲ੍ਹ ਨੇੜੇ ਆਰ.ਡੀ.ਐਕਸ. ਮਾਨੇਸਰ ਤੋਂ ਐੱਨਐੱਸਜੀ ਟੀਮ ਨੇ ਇਸ ਨੂੰ ਡਿਫਿਊਜ਼ ਕੀਤਾ ਸੀ। ਹੁਣ ਤੱਕ ਇਸ ਦੇ ਸਾਜ਼ਿਸ਼ਕਰਤਾ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹਨ। ਅਜਿਹੇ 'ਚ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ 'ਚ ਪੁਲਿਸ ਭਵਨ 'ਤੇ ਹੋਏ ਧਮਾਕੇ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਵੀ ਪੂਰੀ ਤਰ੍ਹਾਂ ਚੌਕਸ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਪੁਲਿਸ ਦਫ਼ਤਰ ਸਮੇਤ ਹੋਰ ਥਾਵਾਂ ’ਤੇ ਧਮਾਕੇ ਹੋ ਚੁੱਕੇ ਹਨ। ...
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮੰਗਲਵਾਰ ਟਰਾਂਸਪੋਰਟ ਵਿਭਾਗ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਦੇ ਕੁਲ 5 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। Also Read: Ola, Uber ਨੂੰ ਸਰਕਾਰ ਦੀ ਚਿਤਾਵਨੀ, ਕਿਹਾ-ਗਾਹਕਾਂ ਦੀਆਂ ਸ਼ਿਕਾਇਤਾਂ ਕਰੋ ਦੂਰ, ਨਹੀਂ ਤਾਂ...' ਟਰਾਂਸਪੋਰਟ ਵਿਭਾਗ ਵੱਲੋਂ ਤਬਦੀਲ ਕੀਤੇ ਗਏ ਅਧਿਕਾਰੀਆਂ ਵਿੱਚ ਨਵਰਾਜ ਬਾਤਿਸ਼ ਨੂੰ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਤੋਂ ਬਦਲ ਕੇ ਲੁਧਿਆਣਾ ਵਿਖੇ, ਰਾਜੀਵ ਦੱਤਾ ਨੂੰ ਲੁਧਿਆਣਾ ਤੋਂ ਬਦਲ ਕੇ ਚੰਡੀਗੜ੍ਹ, ਜਸਵਿੰਦਰ ਸਿੰਘ ਚਹਿਲ ਨੂੰ ਚੰਡੀਗੜ੍ਹ ਤੋਂ ਬਦਲ ਕੇ ਪੰਜਾਬ ਰੋਡਵੇਜ਼ ਨੰਗਲ, ਪਰਮਜੀਤ ਸਿੰਘ ਨੂੰ ਨੰਗਲ ਤੋਂ ਬਦਲ ਕੇ ਬਟਾਲਾ ਅਤੇ ਹਰਬਰਿੰਦਰ ਸਿੰਘ ਗਿੱਲ ਨੂੰ ਬਟਾਲਾ ਤੋਂ ਤਬਦੀਲ ਕਰਕੇ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 'ਤੇ ਲਾਇਆ ਗਿਆ ਹੈ।
ਚੰਡੀਗੜ੍ਹ- ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਵੇਗੀ। ਇਸ ਦੌਰਾਨ ਦਿੱਲੀ ਅਤੇ ਹਰਿਆਣਾ ਵਿਚ ਪੰਜਾਬ ਪੁਲਿਸ ਦੀ ਹਿਰਾਸਤ ਨੂੰ ਲੈ ਕੇ ਬਹਿਸ ਹੋਵੇਗੀ। ਉਥੇ ਹੀ ਬੱਗਾ ਦੀ ਗ੍ਰਿਫਤਾਰੀ ਬਾਰੇ ਵੀ ਫੈਸਲਾ ਹੋਵੇਗਾ। ਸੁਣਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਜਿਸ ਵਿੱਚ ਦਿੱਲੀ ਪੁਲਿਸ, ਹਰਿਆਣਾ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਵਿੱਚ ਬਹਿਸ ਹੋਵੇਗੀ। ਬੱਗਾ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਕੀਤੀ ਗਈ ਟਿੱਪਣੀ ਤੋਂ ਬਾਅਦ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ। Also Read: ਰੈਸਟੋਰੈਂਟ ਤੋਂ ਮੰਗਵਾਏ ਸਨ ਪਰਾਂਠੇ, ਪੈਕੇਟ ਖੋਲਿਆਂ ਤਾਂ ਉੱਡੇ ਹੋਸ਼ ਇਹ ਨੁਕਤੇ ਸੁਣੇ ਜਾਣਗੇਕੀ ਪੰਜਾਬ ਪੁਲਿਸ ਨੂੰ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ ਜਾਂ ਨਹੀਂ?ਤਜਿੰਦਰ ਬੱਗਾ ਦੀ ਗ੍ਰਿਫਤਾਰੀ 'ਤੇ ਸਟੇਅ ਜਾਰੀ ਰਹੇਗਾ ਜਾਂ ਨਹੀਂ?ਪੰਜਾਬ ਸਰਕਾਰ ਨੇ ਦਿੱਲੀ ਪੁਲਿਸ ਤੇ ਤਜਿੰਦਰ ਬੱਗਾ ਨੂੰ ਪਾਰਟੀ ਬਣਾਉਣ ਦੀ ਕੀਤੀ ਮੰਗ?ਤਜਿੰਦਰ ਬੱਗਾ ਨੇ ਕੇਸ ਖਾਰਜ ਕਰਨ ਲਈ ਹਾਈਕੋਰਟ ਨੂੰ ਪਟੀਸ਼ਨ ਦਿੱਤੀ ਹੈ।ਪੰਜਾਬ ਸਰਕਾਰ ਨੇ ਦਿੱਲੀ ਦੇ ਜਨਕਪੁਰੀ ਪੁਲਿਸ ਸਟੇਸ਼ਨ ਅਤੇ ਨੈਸ਼ਨਲ ਹਾਈਵੇਅ ਅਤੇ ਕੁਰੂਕਸ਼ੇਤਰ ਦੇ ਥਾਨੇਸਰ ਪੁਲਿਸ ਸਟੇਸ਼ਨ ਦੇ ਸੀਸੀਟੀਵੀ ਫੁਟੇਜ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਹੈ। Also Read: ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲਾ: ਦਿਖੀ ਸ਼ੱਕੀ ਕਾਰ, ਅੱਤਵਾਦੀ ਹਮਲੇ ਦਾ ਖਦਸ਼ਾ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਖ਼ਿਲਾਫ਼ ਮੁਹਾਲੀ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਦੇ ਖਿਲਾਫ ਬੱਗਾ ਦੇ ਵਕੀਲ ਹਾਈਕੋਰਟ ਗਏ ਸਨ। ਅੱਧੀ ਰਾਤ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ 'ਤੇ ਅੱਜ ਸਵੇਰੇ 11 ਵਜੇ ਤੱਕ ਰੋਕ ਲਗਾ ਦਿੱਤੀ ਹੈ।
ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਨਸ਼ੇ ਦੇ ਖਾਤਮੇ ਲਈ ਸ਼ੁਰੂ ਤੋਂ ਸਖਤ ਰੁੱਖ ਅਪਣਾਇਆ ਹੋਇਆ ਹੈ। ਇਸੇ ਲੜਈ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ। Also Read: ਜਦੋਂ ਰਿਸ਼ਭ ਪੰਤ ਨੇ ਕਿਹਾ, 'ਮੈਂ ਮਹਿੰਦਰ ਸਿੰਘ ਧੋਨੀ ਤੋਂ ਜੋ ਸਿੱਖਿਆ ਹੈ, ਹੁਣ ਉਨ੍ਹਾਂ 'ਤੇ ਲਾਗੂ ਕਰਾਂਗਾ' ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ 'ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ।ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ।ਸਾਡਾ ਖੁਆਬ - ਨਸ਼ਾ ਮੁਕਤ ਪੰਜਾਬ pic.twitter.com/RSQbRzitKS — Bhagwant Mann (@BhagwantMann) May 9, 2022 ਇਸ ਦੌਰਾਨ ਪੁਲਿਸ ਨੂੰ ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ 'ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਪੰਜਾਬ ਸਰਕਾਰ ਦਾ ਕਹਿਣਾ ਹੈ ਕੀ ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ''ਸਾਡਾ ਖੁਆਬ - ਨਸ਼ਾ ਮੁਕਤ ਪੰਜਾਬ" ਹੋਵੇਗਾ | Also Read: ਮਾਨ ਸਰਕਾਰ ਨੇ ਨਿਭਾਇਆ ਵਾਅਦਾ: ਕੋਰੋਨਾ ਯੋਧੇ PRTC ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਦਾ ਮੁਆਵਜ਼ਾ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर