ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਚੰਡੀਗੜ੍ਹ 'ਚ 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ ਨੂੰ ਹੋਵੇਗੀ। ਨਵਜੋਤ ਸਿੱਧੂ ਨੇ ਖੁਦ ਟਵੀਟ ਕਰਕੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ। ਸਿੱਧੂ ਨੇ ਇਸ ਨੂੰ ਪੰਜਾਬ ਦੀ ਆਰਥਿਕ ਸਥਿਤੀ 'ਤੇ ਚਰਚਾ ਦੱਸਿਆ। ਹਾਲਾਂਕਿ ਸਿੱਧੂ ਦੇ ਸਿਆਸੀ ਭਵਿੱਖ ਨੂੰ ਲੈ ਕੇ ਵੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸਿੱਧੂ 'ਤੇ ਅਨੁਸ਼ਾਸਨੀ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਇਸ ਨਾਲ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਸਿੱਧੂ ਮੁੜ ਪਾਰਟੀ ਬਦਲਣ ਜਾ ਰਹੇ ਹਨ। Also Read: BSF ਨੂੰ ਮਿਲੀ ਵੱਡੀ ਕਾਮਯਾਬੀ, ਜ਼ਬਤ ਕੀਤੀ 10 ਕਿੱਲੋ ਤੋਂ ਵਧੇਰੇ ਸ਼ੱਕੀ ਹੈਰੋਇਨ ਮਿਲਣ ਤੋਂ ਪਹਿਲਾਂ ਸ਼ਾਇਰੀ ਰਾਹੀਂ ਦਿੱਤਾ ਇਸ਼ਾਰਾCM ਭਗਵੰਤ ਮਾਨ ਨੂੰ ਮਿਲਣ ਤੋਂ ਪਹਿਲਾਂ ਸਿੱਧੂ ਨੇ 2 ਸ਼ੇਰ ਲਿਖੇ। ਪਹਿਲਾਂ ਸਿੱਧੂ ਨੇ ਲਿਖਿਆ-ਸਾਡੀਆਂ ਅਫਵਾਹਾਂ ਦਾ ਧੂੰਆਂ ਉਥੋਂ ਉਠਦਾ ਹੈ, ਜਿੱਥੋਂ ਸਾਡੇ ਨਾਮ ਨਾਲ ਅੱਗ ਲੱਗਦੀ ਹੈ। ਇਕ ਘੰਟੇ ਬਾਅਦ ਸਿੱਧੂ ਨੇ ਲਿਖਿਆ- ਕਰਦੇ ਤਾਂ ਦੋਵੇਂ ਹੀ ਸੀ। ਅਸੀਂ ਕੋਸ਼ਿਸ਼, ਉਹ ਸਾਜ਼ਿਸ਼... ਹਾਲਾਂਕਿ ਸਿੱਧੂ ਕਿਸ 'ਤੇ ਨਿਸ਼ਾਨਾ ਸਾਧ ਰਹੇ ਹਨ, ਉਨ੍ਹਾਂ ਨੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਹੈ। ਕਾਂਗਰਸ ਹਾਈਕਮਾਂਡ ਜਲਦੀ ਹੀ ਕਰੇਗੀ ਕਾਰਵਾਈਨਵਜੋਤ ਸਿੱਧੂ ਕਾਂਗਰਸ ਵਿੱਚ ਕਿਸੇ ਵੀ ਆਗੂ ਨਾਲ ਤਾਲਮੇਲ ਨਹੀਂ ਬਣਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਚੰਨੀ ਤੋਂ ਬਾਅਦ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਚੁਣੌਤੀ ਦੇ ਰਹੇ ਹਨ। ਅਜਿਹੇ 'ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਖਿਲਾਫ ਹਾਈਕਮਾਂਡ ਨੂੰ ਸ਼ਿਕਾਇਤ ਦਿੱਤੀ ਹੈ। ਸਿੱਧੂ ਖਿਲਾਫ ਕਾਰਵਾਈ ਲਈ ਮਾਮਲਾ ਅਨੁਸ਼ਾਸਨੀ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ। ਹਾਲਾਂਕਿ ਉਨ੍ਹਾਂ ਦੀ ਮੀਟਿੰਗ ਮੁਲਤਵੀ ਹੋਣ ਤੋਂ ਬਾਅਦ ਸਿੱਧੂ ਨੂੰ ਮੋਹਲਤ ਮਿਲ ਗਈ ਹੈ। ਇਸ ਤੋਂ ਪਹਿਲਾਂ ਸਿੱਧੂ ਇਹ ਨਵਾਂ ਦਾਅ ਖੇਡਿਆ ਹੈ।...
ਚੰਡੀਗੜ੍ਹ- ਦਿੱਲੀ ਭਾਜਪਾ ਨੇਤਾ ਤਜਿੰਦਰ ਬੱਗਾ ਦੇ ਮਾਮਲੇ 'ਚ ਹੰਗਾਮਾ ਜਾਰੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਮੁੜ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਜਿਸ ਵਿੱਚ ਦਿੱਲੀ ਅਤੇ ਹਰਿਆਣਾ ਵਿੱਚ ਪੰਜਾਬ ਪੁਲਿਸ ਦੀ ਹਿਰਾਸਤ ਦਾ ਮਾਮਲਾ ਹਾਈਕੋਰਟ ਵਿੱਚ ਬਹਿਸ ਹੋਵੇਗੀ। ਇਸ ਮਾਮਲੇ ਵਿੱਚ ਹਰਿਆਣਾ ਪੁਲਿਸ ਅਤੇ ਦਿੱਲੀ ਪੁਲਿਸ ਨੇ ਹਾਈਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਹੈ। ਬੀਤੇ ਦਿਨੀਂ ਹਾਈਕੋਰਟ 'ਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਸੀ। Also Read: ਬੋਤਲ ਬੰਦ ਪਾਣੀ ਔਰਤਾਂ ਲਈ ਖਤਰਨਾਕ! ਦਿਖਣ ਇਹ ਬਦਲਾਅ ਤਾਂ ਹੋ ਜਾਓ ਸਾਵਧਾਨ ਬੱਗਾ ਨੂੰ ਹਰਿਆਣਾ ਤੋਂ ਦਿੱਲੀ ਲਿਜਾਣ ਤੋਂ ਰੋਕਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਹਾਈਕੋਰਟ ਨੇ ਠੁਕਰਾ ਦਿੱਤਾ। ਇਸ ਦੇ ਨਾਲ ਹੀ ਬੱਗਾ ਨੂੰ ਸ਼ੁੱਕਰਵਾਰ ਅੱਧੀ ਰਾਤ ਨੂੰ 12.35 ਵਜੇ ਦਿੱਲੀ ਦੇ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਨ ਤੋਂ ਬਾਅਦ ਘਰ ਭੇਜ ਦਿੱਤਾ ਗਿਆ। ਬੱਗਾ ਹੁਣ ਦਿੱਲੀ ਪੁਲਿਸ ਦੀ ਸੁਰੱਖਿਆ ਹੇਠ ਹੋਣਗੇ। ਸੱਟ ਕਾਰਨ ਬੱਗਾ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ ਸੋਮਵਾਰ ਸਵੇਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਦਿੱਲੀ-ਹਰਿਆਣਾ ਨੇ ਦੋਸ਼ਾਂ ਤੋਂ ਕੀਤਾ ਇਨਕਾਰਕੱਲ੍ਹ ਹਾਈ ਕੋਰਟ ਵਿੱਚ ਹੋਈ ਸੁਣਵਾਈ ਵਿੱਚ ਦਿੱਲੀ ਪੁਲੀਸ ਨੇ ਪੰਜਾਬ ਪੁਲੀਸ ਨੂੰ ਹਿਰਾਸਤ ਵਿੱਚ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਪੁਲਿਸ ਦੇ ਐਡਵੋਕੇਟ ਸਤਿਆਪਾਲ ਜੈਨ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਦੇ ਮੁਲਾਜ਼ਮ ਦਿੱਲੀ ਦੇ ਜਨਕਪੁਰੀ ਥਾਣੇ ਵਿੱਚ ਆਪਣੀ ਮਰਜ਼ੀ ਨਾਲ ਬੈਠੇ ਹਨ। ਹਰਿਆਣਾ ਪੁਲਿਸ ਦੇ ਵਕੀਲ ਚੇਤਨ ਮਿੱਤਲ ਨੇ ਕਿਹਾ ਕਿ ਕਿਸੇ ਨੂੰ ਵੀ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ। ਅਸੀਂ ਪੰਜਾਬ ਪੁਲਿਸ ਦੇ ਅਫਸਰਾਂ ਨੂੰ ਚਾਹ ਅਤੇ ਗੰਨੇ ਦਾ ਰਸ ਵੀ ਪਿਲਾਇਆ। ਜਦੋਂ ਬੱਗਾ ਨੂੰ ਦਿੱਲੀ ਪੁਲਿਸ ਲੈ ਗਈ ਤਾਂ ਪੰਜਾਬ ਪੁਲਿਸ ਵੀ ਵਾਪਸ ਆ ਗਈ। Also Read: T-20 ਵਿਸ਼ਵ ਕੱਪ 'ਚ ਬੁਮਰਾਹ ਨਾਲ ਇਸ ਗੇਂਦਬਾਜ਼ ਨੂੰ ਦੇਖਣਾ ਚਾਹੁੰਦੇ ਨੇ ਹਰਭਜਨ ਸਿੰਘ, ਚੁੱਕੀ ਮੰਗ ਪੰਜਾਬ ਦੇ ਇਲਜ਼ਾਮ, ਸੂਚਨਾ ਦੇਣ ਗਏ ਪੁਲਿਸ ਮੁਲਾਜ਼ਮ ਬਿਠਾਏਪੰਜਾਬ ਸਰਕਾਰ ਨੇ ਦੋਸ਼ ਲਾਇਆ ਸੀ ਕਿ ਦਿੱਲੀ ਤੋਂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਸਮੇਂ ਜਨਕਪੁਰੀ ਥਾਣੇ ਵਿੱਚ ਟੀਮ ਭੇਜੀ ਗਈ ਸੀ। ਉਸ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਜਿਸ ਵਿੱਚ ਉਨ੍ਹਾਂ ਦਾ ਇੱਕ ਡੀਐਸਪੀ ਵੀ ਸ਼ਾਮਲ ਸੀ। ਇਸ ਤੋਂ ਬਾਅਦ ਜਦੋਂ ਪੰਜਾਬ ਪੁਲਿਸ ਹਰਿਆਣਾ ਪਹੁੰਚੀ ਤਾਂ ਉਨ੍ਹਾਂ ਨੂੰ ਕੁਰੂਕਸ਼ੇਤਰ ਵਿੱਚ ਰੋਕ ਲਿਆ ਗਿਆ। ਉੱਥੇ ਪੰਜਾਬ ਪੁਲਿਸ ਦੇ ਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ। ਹੁਣ ਮੂੰਗੀ 'ਤੇ ਵੀ ਐਮ. ਐੱਸ.ਪੀ ਮਿਲੇਗੀ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਬਾਸਮਤੀ ਦੀ ਬਿਜਾਈ ਕੀਤੀ ਜਾਵੇਗੀ। ਝੋਨੇ ਦੀ 126 ਕਿਸਮ ਦੀ ਬਿਜਾਈ ਹੋਵੇਗੀ। Also Read: ਭਾਰਤ 'ਚ ਕੋਰੋਨਾ ਦੇ 3,545 ਨਵੇਂ ਮਾਮਲੇ, 27 ਲੋਕਾਂ ਨੇ ਮਹਾਮਾਰੀ ਕਾਰਨ ਗੁਆਈ ਜਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਸੂਬੇ ਵਿੱਚ ਖੇਤੀ ਸੁਧਾਰਾਂ ਸਬੰਧੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਕਣਕ ਤੇ ਝੋਨੇ ਦੀ ਫ਼ਸਲ ਦੇ ਨਾਲ ਹੁਣ 55 ਦਿਨ ਵਿੱਚ ਤਿਆਰ ਹੋਣ ਵਾਲੀ ਮੂੰਗੀ ਦੀ ਫ਼ਸਲ ਵੀ ਬੀਜਣ, ਜਿਸ ’ਤੇ ਸਰਕਾਰ ਐਮਐਸਪੀ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਤੇ ਜ਼ਮੀਨ ਤਿੰਨੇ ਹੀ ਪ੍ਰਦੂਸ਼ਿਤ ਹਨ, ਜਿਨ੍ਹਾਂ ਨੂੰ ਠੀਕ ਕਰਨ ਦਾ ਸਮਾਂ ਆ ਗਿਆ ਹੈ ਤੇ ਇਹ ਤਾਂ ਹੀ ਠੀਕ ਹੋਵੇਗੀ, ਜੇਕਰ ਸਾਰੇ ਮਿਲ ਕੇ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਦਾ ਚੱਕਰ ਬਦਲਣ, ਜਿਸ ਲਈ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਮੂੰਗੀ ਦੀ ਫ਼ਸਲ ਜਲਦੀ ਤਿਆਰ ਹੋ ਜਾਂਦੀ ਹੈ, ਇਸ ਲਈ ਕਿਸਾਨ ਮੂੰਗੀ ਦੀ ਫ਼ਸਲ ਬੀਜਣੀ ਸ਼ੁਰੂ ਕਰਨ। ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਲੀਡਰਾਂ ਵੱਲੋਂ ਸੱਤਾ ਵਿੱਚ ਆ ਕੇ ਆਪਣੇ ਨਿੱਜੀ ਮੁਫਾਦਾਂ ਲਈ ਹੀ ਫ਼ੈਸਲੇ ਲਏ ਗਏ ਸਨ ਪਰ ਹੁਣ ਉਨ੍ਹਾਂ ਦੀ ਸਰਕਾਰ ਆਏ ਨੂੰ ਹਾਲੇ 50 ਦਿਨ ਹੀ ਹੋਏ ਹਨ, ਜਿਸ ਦੌਰਾਨ ਕਈ ਲੋਕ ਪੱਖੀ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਉਂਦਿਆਂ ਹੀ 26 ਹਜ਼ਾਰ ਤੋਂ ਵੱਧ ਨੌਕਰੀਆਂ ਦੀ ਸਰਕਾਰੀ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਭਲਾਈ ਲਈ ਕਈ ਵੱਡੇ ਫ਼ੈਸਲੇ ਲਏ ਜਾਣਗੇ।
ਚੰਡੀਗੜ੍ਹ- ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਦੇ ਆਈਜੀਪੀ (ਕ੍ਰਾਈਮ) ਆਈਪੀਐਸ ਅਧਿਕਾਰੀ ਗੌਤਮ ਚੀਮਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਅਗਵਾ, ਟ੍ਰੈਸਪਾਸਿੰਗ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਇਹ ਮਾਮਲਾ ਅਗਸਤ 2014 ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਗਿਆ ਸੀ। Also Read: IPL ਮੈਚ ਦੌਰਾਨ ਅਨੋਖਾ ਨਜ਼ਾਰਾ, ਕੁੜੀ ਨੇ ਸਟੇਡੀਅਮ 'ਚ RCB ਫੈਨ ਨੂੰ ਕੀਤਾ ਪ੍ਰਪੋਜ਼ ਐਫਆਈਆਰ ਨੂੰ ਗੌਤਮ ਚੀਮਾ ਅਤੇ ਆਰੀਅਨ ਸਿੰਘ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅਕਤੂਬਰ 2014 'ਚ ਹਾਈਕੋਰਟ ਨੇ ਗੌਤਮ ਚੀਮਾ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ। ਚੀਮਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਪਿੱਛੇ ਅਫਸਰਾਂ ਦੀ ਲਾਬੀ ਹੈ। ਉਹ ਉਸਦਾ ਕਰੀਅਰ ਖਰਾਬ ਕਰਨਾ ਚਾਹੁੰਦੇ ਹਨ। ਉਸ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਝੂਠਾ ਦੱਸਿਆ ਸੀ। ਭਗੌੜੇ ਮੁਲਜ਼ਮ ਨੂੰ ਥਾਣੇ ਤੋਂ ਅਗਵਾ ਕਰਨ ਦਾ ਦੋਸ਼ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਪੰਜਾਬ ਪੁਲਿਸ ਦੇ ਐਸ.ਆਈ ਦਿਲਬਾਗ ਸਿੰਘ ਸਨ। ਇਲਜ਼ਾਮ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਕੇਸ ਦਾ ਭਗੌੜਾ ਮੁਲਜ਼ਮ ਸੁਮੇਧ ਗੁਲਾਟੀ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਦਾਖ਼ਲ ਹੈ। ਉਸ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਤੋਂ ਬਾਅਦ ਗੌਤਮ ਚੀਮਾ ਸ਼ਰਾਬ ਦੇ ਨਸ਼ੇ ਵਿੱਚ ਥਾਣੇ ਗਿਆ ਅਤੇ ਗੁਲਾਟੀ ਨੂੰ ਆਪਣੀ ਪ੍ਰਾਈਵੇਟ ਕਾਰ ਵਿੱਚ ਬਿਠਾ ਕੇ ਲੈ ਗਿਆ। ਇਸ ਸਬੰਧੀ ਮੁਹਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਬਾਅਦ 'ਚ ਹਾਈਕੋਰਟ ਦੇ ਹੁਕਮਾਂ 'ਤੇ ਸਾਲ 2020 'ਚ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ। Also Read: ਹਰਿਆਣਾ ’ਚ ਪੁਲਿਸ ਨੇ ਫੜੇ 4 ਸ਼ੱਕੀ ਅੱਤਵਾਦੀ, ਵੱਡੀ ਮਾਤਰਾ ’ਚ ਅਸਲਾ ਤੇ ਵਿਸਫੋਟਕ ਬਰਾਮਦ ਹਾਈ ਕੋਰਟ ਦੇ ਜਸਟਿਸ ਅਰਵਿੰਦ ਸਾਂਗਵਾਨ ਨੇ ਮਾਮਲਾ ਦੇਖਣ ਤੋਂ ਬਾਅਦ ਪਾਇਆ ਕਿ ਅਜਿਹਾ ਕੋਈ ਮੈਡੀਕਲ ਰਿਕਾਰਡ ਨਹੀਂ ਹੈ ਕਿ ਗੌਤਮ ਚੀਮਾ ਸ਼ਰਾਬ ਦੇ ਨਸ਼ੇ ਵਿੱਚ ਸੀ। ਇਸ ਤੋਂ ਇਲਾਵਾ ਕੋਈ ਵੀ ਸੀਸੀਟੀਵੀ ਫੁਟੇਜ ਨਹੀਂ ਸੀ ਜਿਸ ਤੋਂ ਪਤਾ ਲੱਗਦਾ ਹੋਵੇ ਕਿ ਚੀਮਾ ਮੁਹਾਲੀ ਦੇ ਫੇਜ਼ 1 ਥਾਣੇ ਵਿੱਚ ਆਇਆ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਭਗੌੜੇ ਮੁਲਜ਼ਮ ਸੁਮੇਧ ਗੁਲਾਟੀ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਵਾਲਾ ਕੋਈ ਡੀ.ਡੀ.ਆਰ. ਵੀ ਨਹੀਂ ਸੀ। ਗੌਤਮ ਚੀਮਾ ਦੇ ਥਾਣੇ ਜਾਣ ਸਬੰਧੀ ਕੀਤੀ ਗਈ ਜਾਂਚ ਵਿੱਚ ਕੋਈ ਤੱਥ ਸਾਹਮਣੇ ਨਹੀਂ ਆਏ। ਦੂਜੇ ਪਾਸੇ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਭਗੌੜੇ ਸੁਮੇਧ ਗੁਲਾਟੀ ਦੀ ਹਰਕਤ ਬਾਰੇ ਗੌਤਮ ਚੀਮਾ ਨੂੰ ਦੱਸਣ ਵਾਲੇ ਆਰੀਅਨ ਸਿੰਘ ਨੇ ਗੌਤਮ ਚੀਮਾ ਨੂੰ ਕਿਹਾ ਕਿ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ ਹੈ। Also Read: ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਲੁਧਿਆਣਾ ਪਹੁੰਚੇ CM ਮਾਨ (ਵੀਡੀਓ) ਚੀਮਾ 'ਤੇ ਛੇੜਛਾੜ ਦਾ ਮਾਮਲਾ ਵੀ ਹੋਇਆ ਸੀ ਦਰਜਚੀਮਾ ਖ਼ਿਲਾਫ਼ ਸਤੰਬਰ 2014 ਵਿੱਚ ਪੰਜਾਬ ਪੁਲਿਸ ਨੇ ਛੇੜਛਾੜ ਦਾ ਕੇਸ ਵੀ ਦਰਜ ਕੀਤਾ ਸੀ। ਚੀਮਾ 'ਤੇ ਕਾਲੋਨਾਈਜ਼ਰ ਅਤੇ ਉਸ ਦੇ ਪਰਿਵਾਰ 'ਤੇ 7 ਮਹੀਨੇ ਤਸ਼ੱਦਦ ਕਰਨ ਦਾ ਵੀ ਦੋਸ਼ ਹੈ। ਜੰਮੂ-ਕਸ਼ਮੀਰ ਦੇ ਮੁਅੱਤਲ ਡਿਫੈਂਸ ਅਸਟੇਟ ਅਫਸਰ ਅਜੈ ਚੌਧਰੀ ਉੱਤੇ ਵੀ ਇਸੇ ਮਾਮਲੇ ਵਿੱਚ ਦੋਸ਼ ਲੱਗੇ ਸਨ। ਇੱਕ ਔਰਤ ਰਸ਼ਮੀ ਨੇਗੀ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਸੀ। ਕਾਲੋਨਾਈਜ਼ਰ ਦੀ ਪਤਨੀ ਨੇ 20 ਮਾਰਚ 2014 ਨੂੰ ਚੀਮਾ ਅਤੇ ਚੌਧਰੀ ਖਿਲਾਫ ਛੇੜਛਾੜ, ਮੱਥੇ 'ਤੇ ਪਿਸਤੌਲ ਤਾਣ ਕੇ ਕੁੱਟਮਾਰ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। 5 ਮਹੀਨਿਆਂ ਬਾਅਦ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕਰੀਬ 10 ਮਹੀਨਿਆਂ ਦੀ ਮੁਅੱਤਲੀ ਤੋਂ ਬਾਅਦ ਪੰਜਾਬ ਸਰਕਾਰ ਨੇ ਚੀਮਾ ਨੂੰ ਜੂਨ 2015 ਵਿੱਚ ਬਹਾਲ ਕਰ ਦਿੱਤਾ ਸੀ।...
ਚੰਡੀਗੜ੍ਹ- ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਦੇ ਉਦੇਸ਼ ਨਾਲ ਇਕ ਵੱਡੀ ਪਹਿਲਕਦਮੀ 'ਚ ਟਾਟਾ ਟੈਕਨਾਲੋਜੀਸ ਨੇ ਪੰਜਾਬ 'ਚ ਆਪਣੀ ਇਲੈਕਟ੍ਰਿਕ ਵਹੀਕਲ ਪ੍ਰੋਡਕਸ਼ਨ ਸੈਂਟਰ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਹੈ। ਟਾਟਾ ਟੈਕਨਾਲੋਜੀਸ ਦੇ ਇਕ ਵਫ਼ਦ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। Also Read: ਖੇਤਾਂ 'ਚ ਲੱਗੀ ਅੱਗ ਕਾਰਨ ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਬੱਚੇ ਝੁਲਸੇ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਹਨਾਂ ਨੂੰ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ, ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ ਆਪਣੇ ਵਾਅਦੇ 'ਤੇ ਵਧਦੇ ਹੋਏ E-Vehicle ਦੇ ਖੇਤਰ 'ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਹੋਈ...ਜਿਸ ਨਾਲ ਪੰਜਾਬ 'ਚ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ pic.twitter.com/gCT3y0dBBn — Bhagwant Mann (@BhagwantMann) May 4, 2022 ਵਿਚਾਰ-ਵਟਾਂਦਰੇ ਦੌਰਾਨ ਟਾਟਾ ਟੈਕਨਾਲੋਜੀਸ ਦੇ ਗਲੋਬਲ ਸੀ.ਈ.ਓ. ਵਾਰੇਨ ਹੈਰਿਸ ਪ੍ਰਧਾਨ ਗਲੋਬਲ ਐਚ.ਆਰ, ਅਤੇ ਆਈ.ਟੀ. ਪਵਨ ਭਗੇਰੀਆ ਵਾਲੇ ਇਕ ਵਫ਼ਦ ਨੇ ਰਾਜ 'ਚ ਮੌਜੂਦਾ 250 ਕਰੋੜ ਰੁਪਏ ਦੇ ਨਿਵੇਸ਼ ਅਤੇ ਭਵਿੱਖ 'ਚ 1600 ਕਰੋੜ ਰੁਪਏ ਦੇ ਨਿਵੇਸ਼ ਨਾਲ ਇਸ ਯੂਨਿਟ ਨੂੰ ਸਥਾਪਤ ਕਰਨ 'ਚ ਡੂੰਘੀ ਦਿਲਚਸਪੀ ਦਿਖਾਈ। Also Read: UP: ਲਲਿਤਪੁਰ ਥਾਣੇ 'ਚ ਜਬਰ-ਜਨਾਹ ਪੀੜਤਾ ਨਾਲ ਜਬਰ-ਜਨਾਹ, ਇੰਸਪੈਕਟਰ ਮੁਅੱਤਲ ਇਸ ਪਹਿਲਕਦਮੀ ਦਾ ਸੁਆਗਤ ਕਰਦਿਆਂ ਮੁੱਖ ਮੰਤਰੀ ਨੇ ਇਸ ਪ੍ਰਾਜੈਕਟ ਲਈ ਟਾਟਾ ਟੈਕਨਾਲੋਜੀਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ...
ਚੰਡੀਗੜ੍ਹ- ਪੰਜਾਬ ਭਰ ਦੇ ਪਟਵਾਰੀਆਂ ਵਲੋਂ ਆਪਣੇ ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਭਰ ਵਿਚ ਪ੍ਰਦਰਸ਼ਨ ਉਲੀਕਿਆ ਗਿਆ ਹੈ। ਪੰਜਾਬ ਭਰ ਦੇ ਪਟਵਾਰੀਆਂ ਨੇ ਸਮੂਹਿਕ ਛੁੱਟੀ ਉੱਤੇ ਜਾਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੰਜਾਬ ਭਰ ਵਿਚ 4 ਮਈ ਤੋਂ 15 ਮਈ ਤੱਕ ਪਟਵਾਰਖਾਨੇ ਵਿਚ ਕੰਮਕਾਜ ਬੰਦ ਰੱਖਿਆ ਜਾਵੇਗਾ। Also Read: ਅਮਰੀਕਾ ਹੁਣ ਤੱਕ 1.3 ਕਰੋੜ ਬੱਚੇ ਹੋਏ ਕੋਰੋਨਾ ਪਾਜ਼ੇਟਿਵ, ਪਿਛਲੇ ਚਾਰ ਹਫ਼ਤਿਆਂ 'ਚ ਤੇਜ਼ੀ ਨਾਲ ਵਧਿਆ ਅੰਕੜਾ ਇਸ ਦੌਰਾਨ ਪਟਵਾਰੀਆਂ ਨੇ ਦੱਸਿਆ ਕਿ ਪਟਵਾਰ ਯੂਨੀਅਨ ਦੇ ਸੱਦੇ ਉੱਤੇ ਅਸੀਂ 4 ਮਈ ਤੋਂ 15 ਮਈ ਤੱਕ ਦੀ ਛੁੱਟੀ ਉੱਤੇ ਜਾ ਰਹੇ ਹਾਂ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬੀਤੇ ਦਿਨ ਵਿਜੀਲੈਂਸ ਵਿਭਾਗ ਵਲੋਂ ਉਨ੍ਹਾਂ ਦੇ ਸਾਥੀ ਪਟਵਾਰੀ ਖਿਲਾਫ ਰਿਸ਼ਵਤ ਦਾ ਪਰਚਾ ਦਰਜ ਕੀਤਾ ਗਿਆ ਹੈ ਪਰ ਉਨ੍ਹਾਂ ਵਲੋਂ ਅਜਿਹਾ ਕੁਝ ਨਹੀਂ ਕੀਤਾ ਗਿਆ। ਇਸ ਦੌਰਾਨ ਵਿਜੀਲੈਂਸ ਵਿਭਾਗ ਵਲੋਂ ਪੜਤਾਲ ਵੀ ਨਹੀਂ ਕੀਤੀ ਗਈ। ਉਨ੍ਹਾਂ ਨੇ ਇਸ ਦੌਰਾਨ ਐੱਸਐੱਸਪੀ ਨਾਲ ਵੀ ਗੱਲ ਕੀਤੀ ਪਰ ਕਿਸੇ ਕਾਰਵਾਈ ਤੋਂ ਪਹਿਲਾਂ ਹੀ 26 ਅਪ੍ਰੈਲ ਨੂੰ ਉਨ੍ਹਾਂ ਖਿਲਾਫ ਪਰਚਾ ਦਰਜ ਕਰ ਦਿੱਤਾ ਗਿਆ। ਇਸ ਦੌਰਾਨ ਪਟਵਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਸਖਤ ਸੰਘਰਸ਼ ਉਲੀਕਿਆ ਜਾਵੇਗਾ। Also Read: ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਨੇ ਜਿਮ 'ਚ ਇਕੱਠਿਆਂ ਵਹਾਇਆ ਪਸੀਨਾ, ਵੀਡੀਓ ਵਾਇਰਲ
ਚੰਡੀਗੜ੍ਹ- ਕੋਰੋਨਾ ਮਹਾਮਾਰੀ ਦੀ ਚੌਥੀ ਲਹਿਰ ਕਦੇ ਵੀ ਚੰਡੀਗੜ੍ਹ ਵਿਚ ਦਸਤਕ ਦੇ ਸਕਦੀ ਹੈ। ਛੋਟੇ ਬੱਚੇ ਸਕੂਲ ਜਾ ਰਹੇ ਹਨ ਤੇ ਵੈਕਸੀਨੇਟਿਡ ਵੀ ਨਹੀਂ ਹਨ ਪਰ 5-12 ਸਾਲ ਦੇ ਇਨ੍ਹਾਂ ਬੱਚਿਆਂ ਦੀ ਵੈਕਸੀਨੇਸ਼ਨ ਚੰਡੀਗੜ੍ਹ ਵਿਚ ਜਲਦੀ ਸ਼ੁਰੂ ਹੋ ਸਕਦੀ ਹੈ। ਕੇਂਦਰ ਸਰਕਾਰ ਦੀ ਮਨਜ਼ੂਰੀ ਮਿਲਦੇ ਹੀ ਵੈਕਸੀਨੇਸ਼ਨ ਡਰਾਈਵ ਸ਼ੁਰੂ ਹੋ ਜਾਵੇਗੀ। Also Read: ਪ੍ਰੀਤੀ ਜ਼ਿੰਟਾ ਦਾ ਨਾਂ ਆਉਂਦੇ ਹੀ ਗੁੱਸੇ 'ਚ ਸੁਰੇਸ਼ ਰੈਨਾ 'ਤੇ ਭੜਕੇ ਇਰਫਾਨ ਪਠਾਨ! ਚੰਡੀਗੜ੍ਹ ਦੇ ਡਿਸਟ੍ਰਿਕਟ ਇਮਿਊਨਾਈਜੇਸ਼ਨ ਅਫਸਰ ਮੁਤਾਬਕ ਚੰਡੀਗੜ੍ਹ ਵਿਚ ਤਕਰੀਬਨ 75 ਹਜ਼ਾਰ ਬੱਚੇ ਅਜਿਹੇ ਹਨ, ਜੋ 5-12 ਸਾਲ ਤੱਕ ਦੀ ਉਮਰ ਵਰਗ ਵਿਚ ਆਉਂਦੇ ਹਨ। ਚੰਡੀਗੜ੍ਹ ਦੇ ਸਿਹਤ ਵਿਭਾਗ ਦੇ ਸਰਵੇ ਉੱਤੇ ਇਹ ਅੰਕੜਾ ਆਧਾਰਿਤ ਹੈ, ਪਰ ਵੈਕਸੀਨੇਸ਼ਨ ਦਾ ਡਾਟਾ ਕੇਂਦਰ ਸਰਕਾਰ ਤੈਅ ਕਰੇਗੀ। ਚੰਡੀਗੜ੍ਹ ਸਿਹਤ ਵਿਭਾਗ ਸਾਲਾਨਾ ਸਿਹਤ ਸਰਵੇ ਕਰਵਾਉਂਦਾ ਹੈ। ਇਸੇ ਸਰਵੇ ਦੇ ਆਧਾਰ ਉੱਤੇ ਅੰਕੜੇ ਆਧਾਰਿਤ ਹਨ। ਸਰਵੇ ਵਿਚ ਤਿੰਨ ਤੋਂ ਚਾਰ ਉਮਰ ਵਰਗ ਹੁੰਦੇ ਹਨ। 12 ਤੋਂ 18 ਸਾਲ ਦੇ ਬੱਚਿਆਂ ਦੇ ਅੰਕੜੇ ਇਕੱਠੇ ਕਰਨ ਤੋਂ ਬਾਅਦ ਉਨ੍ਹਾਂ ਤੋਂ ਛੋਟੀ ਉਮਰ ਦੇ ਬੱਚਿਆਂ ਦੇ ਅੰਕੜੇ ਕੱਢੇ ਗਏ ਹਨ। ਪ੍ਰਸ਼ਾਸਨ ਦੇ ਕੋਲ ਇਸ ਵੇਲੇ ਵੈਕਸੀਨ ਉਪਲੱਬਧ ਵੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੀ ਤਿਆਰ ਹਨ। ਛੋਟੇ ਬੱਚਿਆਂ ਦੀ ਵੈਕਸੀਨ ਨੂੰ ਮਿਲ ਚੁੱਕੀ ਹੈ ਮਨਜ਼ੂਰੀਡਰੱਗਸ ਕੰਟਰੋਲ ਜਨਰਲ ਆਫ ਇੰਡੀਆ ਨੇ ਦੋ ਕੰਪਨੀਆਂ ਨੂੰ ਵੈਕਸੀਨ ਨੂੰ ਛੋਟੇ ਬੱਚਿਆਂ ਉੱਤੇ ਇਸਤੇਮਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਐਮਰਜੈਂਸੀ ਹਾਲਾਤ ਵਿਚ ਭਾਰਤ ਬਾਇਓਟੈਕ ਦੀ ਕੋ-ਵੈਕਸੀਨ ਨੂੰ 5-12 ਸਾਲ ਤੱਕ ਦੇ ਬੱਚਿਆਂ ਲਈ ਵਰਤਿਆ ਜਾ ਸਕਦਾ ਹੈ। ਕੋਰਬੇਵੈਕਸ ਵੀ 5-12 ਸਾਲ ਦੇ ਬੱਚਿਆਂ ਲਈ ਵਰਤੀ ਜਾ ਸਕਦੀ ਹੈ। ਹਾਲਾਂਕਿ ਇਸ ਉੱਤੇ ਆਖਰੀ ਫੈਸਲਾ ਭਾਰਤ ਸਰਕਾਰ ਦੇ ਸਿਹਤ ਮੰਤਰਾਲਾ ਨੇ ਲੈਣਾ ਹੈ। Also Read: PM ਮੋਦੀ ਅੱਜ ਪਹੁੰਚਣਗੇ ਕੋਪੇਨਹੇਗਨ, ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ ਨਾਲ ਕਰਨਗੇ ਮੁਲਾਕਾਤ ਤੈਅ ਟੀਚੇ ਤੋਂ ਅੱਗੇ ਨਿਕਲਿਆ ਪ੍ਰਸ਼ਾਸਨਪ੍ਰਸ਼ਾਸਨ ਦਾ ਕਹਿਣਾ ਹੈ ਕਿ ਵੈਕਸੀਨ ਦੇ ਲਈ ਟੀਚੇ ਨਿਰਧਾਰਿਤ ਕੀਤੇ ਹੋਏ ਹਨ ਪਰ ਫਿਰ ਵੀ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਕਿਸੇ ਵੀ ਉਮਰ ਵਰਗ ਵਿਚ ਕੋਈ ਵੀ ਰਹਿ ਨਾ ਜਾਵੇ। ਵਿਭਾਗ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਆਦਿ ਸੂਬਿਆਂ ਦੇ ਲੋਕ ਵੈਕਸੀਨ ਲਗਵਾ ਰਹੇ ਹਨ। ਅਜਿਹੇ ਵਿਚ ਪ੍ਰਸ਼ਾਸਨ ਤੈਅ ਟੀਚੇ ਤੋਂ ਕਿਤੇ ਵਧੇਰੇ ਬਾਲਗਾਂ ਨੂੰ ਵੈਕਸੀਨ ਲਗਾ ਚੁੱਕਿਆ ਹੈ।...
ਚੰਡੀਗੜ੍ਹ- ਪੰਜਾਬ ਕੈਬਨਿਟ ਵਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵਿਧਾਇਕਾਂ ਦੀ ਇਕ ਪੈਨਸ਼ਨ ਸਣੇ ਕਈ ਅਹਿਮ ਫੈਸਲੇ ਲਏ ਹਏ। ਕੈਬਨਿਟ ਵਲੋਂ ਲਏ ਗਏ ਅਹਿਮ ਫੈਸਲੇ1. ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ 2. ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ 3. ਘਰ - ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ) 4. ਮੁਕਤਸਰ ਜ਼ਿਲ੍ਹੇ ਵਿਚ ਨਰਮੇ ਦੀ ਫ਼ਸਲ ਦੇ ਨੁਕਸਾਨ ਲਈ 41.89 ਕਰੋੜ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ। 5. ਆਖਰੀ ਫ਼ੈਸਲਾ, ਛੋਟੇ ਟਰਾਂਸਪੋਰਟਰਾਂ ਨੂੰ ਫੀਸ ਜਮ੍ਹਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਉਹ ਆਪਣੀ ਬਕਾਇਆ ਫੀਸ ਟਰਾਂਸਪੋਰਟ ਦੀਆਂ ਕਿਸ਼ਤਾਂ ਵਿਚ ਵੀ ਜਮ੍ਹਾ ਕਰਵਾ ਸਕਣਗੇ।
ਚੰਡੀਗੜ੍ਹ- ਚੰਡੀਗੜ੍ਹ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣਾ ਨਗਰ ਨਿਗਮ ਲਈ ਵੱਡੀ ਚੁਣੌਤੀ ਹੈ। ਚੰਡੀਗੜ੍ਹ ਨਗਰ ਨਿਗਮ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਕਮਰ ਕੱਸ ਰਿਹਾ ਹੈ। ਨਿਗਮ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਦੇ ਲਗਾਤਾਰ ਚਲਾਨ ਕੱਟ ਰਿਹਾ ਹੈ। ਇਸ ਦੌਰਾਨ ਮੇਅਰ ਸਰਬਜੀਤ ਕੌਰ ਨੇ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਦੁਰਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਅਜਿਹਾ ਕਰਨ ਨਾਲ ਪਾਣੀ ਦੇ ਮੀਟਰ ਨੂੰ ਰੱਦ ਕੀਤਾ ਜਾ ਸਕਦਾ ਹੈ। Also Read: Ram Setu: ਅਕਸ਼ੈ-ਜੈਕਲੀਨ ਦੇ ਪੋਸਟਰ 'ਚ ਟ੍ਰੋਲਸ ਨੇ ਲੱਭੀ ਵੱਡੀ ਗਲਤੀ? ਕਿਹਾ- ਵਿਮਲ ਖਾਓ ਤੇ ਬੋਲੇ 'ਜੁਬਾਨ ਕੇਸਰੀ'! ਦੋ ਹਫ਼ਤਿਆਂ 'ਚ ਇੰਨਿਆਂ 'ਤੇ ਕਾਰਵਾਈਚੰਡੀਗੜ੍ਹ ਨਗਰ ਨਿਗਮ ਨੇ ਪਿਛਲੇ ਦਿਨਾਂ ਵਿੱਚ ਪਾਣੀ ਦੀ ਦੁਰਵਰਤੋਂ ਕਰਨ ਵਾਲੇ ਕਰੀਬ 800 ਲੋਕਾਂ ਨੂੰ ਨੋਟਿਸ ਜਾਰੀ ਕੀਤੇ ਹਨ ਅਤੇ 50 ਤੋਂ ਵੱਧ ਚਲਾਨ ਕੀਤੇ ਗਏ ਹਨ। ਨਗਰ ਨਿਗਮ ਨੇ 15 ਅਪ੍ਰੈਲ ਤੋਂ ਸ਼ਹਿਰ ਵਿੱਚ ਪਾਣੀ ਦੀ ਦੁਰਵਰਤੋਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਹ ਮੁਹਿੰਮ 30 ਜੂਨ ਤੱਕ ਚੱਲੇਗੀ। ਨਿਗਮ ਵੱਲੋਂ ਇਹ ਮੁਹਿੰਮ ਹਰ ਸਾਲ 15 ਅਪ੍ਰੈਲ ਤੋਂ 30 ਜੂਨ ਤੱਕ ਚਲਾਈ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਲੋਕਾਂ ਦੇ ਚਲਾਨ ਕੱਟੇ ਜਾਂਦੇ ਹਨ ਅਤੇ ਨੋਟਿਸ ਜਾਰੀ ਕੀਤੇ ਜਾਂਦੇ ਹਨ ਜੋ ਆਪਣੇ ਘਰਾਂ ਵਿੱਚ ਬਣੇ ਬਗੀਚੇ ਵਿੱਚ ਪੀਣ ਵਾਲਾ ਪਾਣੀ ਪਾਉਂਦੇ ਹਨ ਜਾਂ ਪਾਈਪਾਂ ਆਦਿ ਲਗਾ ਕੇ ਵਾਹਨਾਂ ਨੂੰ ਧੋਂਦੇ ਹਨ। ਪਾਣੀ ਦੀ ਦੁਰਵਰਤੋਂ ਕਰਨ 'ਤੇ 5 ਹਜ਼ਾਰ ਰੁਪਏ ਤੱਕ ਦਾ ਚਲਾਨ ਹੋ ਸਕਦਾ ਹੈ ਅਤੇ ਵਾਰ-ਵਾਰ ਅਜਿਹਾ ਕਰਨ ਨਾਲ ਮੀਟਰ ਕੈਂਸਲ ਹੋ ਸਕਦਾ ਹੈ। ਜੇਕਰ ਪਾਣੀ ਦੀ ਟੈਂਕੀ ਵਿੱਚ ਕੋਈ ਲੀਕੇਜ ਹੈ ਜਾਂ ਓਵਰਫਲੋਅ ਹੋ ਕੇ ਪਾਣੀ ਨਿਕਲ ਰਿਹਾ ਹੈ ਤਾਂ ਉਸ ਨੂੰ ਠੀਕ...
ਚੰਡੀਗੜ੍ਹ- ਪੰਜਾਬ ਵਿੱਚ ਭਾਜਪਾ ਹੁਣ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਕਰਕੇ ਚੋਣਾਂ ਨਹੀਂ ਲੜੇਗੀ। ਸੰਗਰੂਰ ਲੋਕ ਸਭਾ ਸੀਟ ਉਪ ਚੋਣ ਅਤੇ 4 ਨਿਗਮਾਂ ਦੀਆਂ ਚੋਣਾਂ ਭਾਜਪਾ ਇਕੱਲਿਆਂ ਲੜੇਗੀ। ਬੁੱਧਵਾਰ ਨੂੰ ਚੰਡੀਗੜ੍ਹ 'ਚ ਚੋਣਾਂ ਨੂੰ ਲੈ ਕੇ ਭਾਜਪਾ 'ਚ ਮੰਥਨ ਹੋਇਆ। ਇਸ ਦੌਰਾਨ ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਕਿਹਾ ਕਿ ਉਹ ਇਕੱਲੇ ਹੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਬਾਕੀ ਕੇਂਦਰੀ ਲੀਡਰਸ਼ਿਪ ਜੋ ਫੈਸਲਾ ਕਰੇਗੀ, ਉਸ ਨੂੰ ਮੰਨਿਆ ਜਾਵੇਗਾ। ਮੀਟਿੰਗ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਹਿ ਇੰਚਾਰਜ ਨਰਿੰਦਰ ਰੈਨਾ ਵੀ ਮੌਜੂਦ ਸਨ। ਸੀਐਮ ਮਾਨ ਕਾਰਨ ਖਾਲੀ ਹੋਈ ਸੀਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਬਣੇ ਸਨ। ਇਸ ਵਾਰ ਉਹ ਧੂਰੀ ਸੀਟ ਤੋਂ ਚੋਣ ਲੜ ਕੇ ਵਿਧਾਇਕ ਬਣੇ ਸਨ। ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਜਲਦੀ ਹੀ ਇਸ ਸੀਟ 'ਤੇ ਉਪ ਚੋਣ ਕਰਵਾਈ ਜਾਵੇਗੀ। ਇਸ ਸਾਲ ਹੋਣੀਆਂ ਹਨ ਇਨ੍ਹਾਂ 4 ਨਿਗਮਾਂ ਦੀਆਂ ਚੋਣਾਂ ਪੰਜਾਬ ਵਿੱਚ ਇਸ ਸਾਲ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ। ਭਾਜਪਾ ਦਾ ਸ਼ਹਿਰਾਂ ਵਿੱਚ ਚੰਗਾ ਆਧਾਰ ਹੈ। ਇਸ ਕਰਕੇ ਉਹ ਇਕੱਲੇ ਹੀ ਚੋਣ ਲੜਨ ਦੇ ਮੂਡ ਵਿੱਚ ਹਨ। ਹੁਣ ਤੱਕ ਉਹ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣਾਂ ਲੜਦੀ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਖੁਦ ਨਹੀਂ ਜਿੱਤ ਸਕੇਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਸੀ। ਭਾਜਪਾ ਨੂੰ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਤੋਂ ਕਰਿਸ਼ਮੇ ਦੀ ਉਮੀਦ ਹੈ। ਹਾਲਾਂਕਿ ਕੈਪਟਨ ਆਪਣੀ ਪਟਿਆਲਾ ਸੀਟ ਵੀ ਨਹੀਂ ਬਚਾ ਸਕੇ। ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਕੋਈ ਵੀ ਉਮੀਦਵਾਰ ਚੋਣ ਨਹੀਂ ਜਿੱਤ ਸਕਿਆ। ਭਾਜਪਾ ਵੀ ਸਿਰਫ਼ 2 ਸੀਟਾਂ 'ਤੇ ਹੀ ਸਿਮਟ ਗਈ।
ਚੰਡੀਗੜ੍ਹ- ਪੰਜਾਬ 'ਚ ਮਾਸਕ ਨਾ ਪਾਉਣ 'ਤੇ ਕੋਈ ਜੁਰਮਾਨਾ ਨਹੀਂ ਲੱਗੇਗਾ। ਸੂਬੇ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਦੂਜੇ ਪਾਸੇ, ਸੀਐਮ ਭਗਵੰਤ ਮਾਨ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ। ਜਿੱਥੇ ਮਾਨ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਕੰਟਰੋਲ 'ਚ ਹੈ। ਪ੍ਰਧਾਨ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਮਾਨ ਨੇ ਪੰਜਾਬ ਦੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੋਰੋਨਾ ਬਾਰੇ ਪੂਰੀ ਜਾਣਕਾਰੀ ਲਈ। Also Read: 81 ਸਾਲ ਦੀ ਉਮਰ 'ਚ ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਐਲਵੇਰਾ ਬ੍ਰਿਟੋ ਦਾ ਦੇਹਾਂਤ ਸਿਹਤ ਮੰਤਰੀ ਨੇ ਕਿਹਾ- ਐਡਵਾਈਜ਼ਰੀ ਮੰਨਣ ਲੋਕਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਕਿਹਾ ਕਿ ਕੋਰੋਨਾ ਦੇ ਨਵੇਂ ਕੇਸ ਆ ਰਹੇ ਹਨ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ। ਗੁਆਂਢੀ ਰਾਜਾਂ ਵਿੱਚ ਮਾਮਲੇ ਵਧ ਰਹੇ ਹਨ। ਇਸ ਲਈ ਪੰਜਾਬ ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਜਾਰੀ ਕੀਤੀ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਜਾਣਾ ਜ਼ਰੂਰੀ ਹੋਵੇ ਤਾਂ ਮਾਸਕ ਪਾਓ। ਉਨ੍ਹਾਂ ਕਿਹਾ ਕਿ ਕੇਂਦਰ ਨੇ ਸਾਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। Also Read: ਵਧੇ ਭਾਰ ਕਾਰਨ ਟ੍ਰੋਲ ਹੋਈ Harnaaz Sandhu ਨੇ ਬਦਲਿਆ ਲੁੱਕ, ਤਸਵੀਰਾਂ ਮਾਨ ਨੇ ਕਿਹਾ- ਲੋੜ ਅਨੁਸਾਰ ਹਰ ਕਦਮ ਚੁੱਕਾਂਗੇਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੋਰੋਨਾ ਨੂੰ ਲੈ ਕੇ ਸਾਰੇ ਰਾਜਾਂ ਅਤੇ ਕੇਂਦਰ ਵਿਚਕਾਰ ਸਕਾਰਾਤਮਕ ਚਰਚਾ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਕਾਬੂ ਹੇਠ ਹਨ। ਅਸੀਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਲੋੜ ਅਨੁਸਾਰ ਹਰ ਕਦਮ ਚੁੱਕਾਂਗੇ।...
ਚੰਡੀਗੜ੍ਹ- ਪੰਜਾਬ ਸਰਕਾਰ ਦਾ ਐਕਸ਼ਨ ਮੋਡ ਲਗਾਤਾਰ ਜਾਰੀ ਹੈ। ਤਾਜ਼ਾ ਘਟਨਾਕ੍ਰਮ ਵਿਚ ਸੂਬੇ ਦੇ ਟ੍ਰਾਂਸਪੋਰਟ ਵਿਭਾਗ ਨੇ ਸਾਬਕਾ ਕੈਬਨਿਟ ਮੰਤਰੀਆਂ ਨੂੰ ਗੱਡੀਆਂ ਵਾਪਸ ਕਰਨ ਲਈ ਕਿਹਾ ਹੈ। ਇਸ ਦੇ ਲਈ ਕਈ ਮੰਤਰੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ। Also Read: ਅਲਕਾ ਲਾਂਬਾ ਦੀ ਰੂਪਨਗਰ ਥਾਣੇ 'ਚ ਪੇਸ਼ੀ, ਕਾਂਗਰਸੀਆਂ ਦਾ ਜ਼ਬਰਦਸਤ ਹੰਗਾਮਾ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ ਤੇ ਰਾਜਾ ਵੜਿੰਗ ਨੂੰ ਗੱਡੀਆਂ ਵਾਪਸ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਮੰਤਰੀ ਅਹੁਦੇ ਉੱਤੇ ਰਹਿੰਦਿਆਂ ਇਨ੍ਹਾਂ ਮੰਤਰੀਆਂ ਨੂੰ ਇਨੋਵਾ ਕ੍ਰਿਸਟਾ ਗੱਡੀਆਂ ਦਿੱਤੀਆਂ ਗਈਆਂ ਸਨ। ਜਾਣਕਾਰੀ ਮੁਤਾਬਕ ਇਹ ਨੋਟਿਸ ਵਧੀਕ ਟ੍ਰਾਂਸਪੋਰਟ ਵਿਭਾਗ ਵਲੋਂ ਜਾਰੀ ਕੀਤੇ ਜਾ ਰਹੇ ਹਨ। Also Read: 30 ਸਾਲ ਤੋਂ ਟਾਇਲਟ 'ਚ ਸਮੋਸੇ ਬਣਾ ਵੇਚ ਰਿਹਾ ਸੀ ਰੈਸਟੋਰੈਂਟ! ਇੰਝ ਖੁੱਲਿਆ ਭੇਦ
ਚੰਡੀਗੜ੍ਹ- ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜਮੀਨਾਂ ‘ਤੇ ਨਜਾਇਜ਼ ਕਬਜਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਸਖਤੀ ਨਾਲ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀ ਮੱਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਜ਼ਾਇਜ਼ ਕਬਜ਼ੇ ਹਟਾਏ ਜਾਣ। Also Read: ਲੁਧਿਆਣਾ 'ਚ ਵਾਪਰਿਆ ਦਰਦਨਾਕ ਹਾਦਸਾ, ਕਾਰ ਨਹਿਰ 'ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ ਇੱਕ ਮਹੀਨੇ ਦੇ ਅੰਦਰ 31 ਮਈ, 2022 ਤੱਕ ਪੰਜ ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਉਣ ਦਾ ਟੀਚਾ ਮਿੱਥਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਸਾਲ ਖੇਤੀਯੋਗ ਪੰਚਾਇਤੀ ਜ਼ਮੀਨੀ ਦੀ ਖੁੱਲੀ ਬੋਲੀ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕਰਿਦਿਆਂ ਕਿਹਾ ਕਿ ਖੁੱਲੀ ਬੋਲੀ ਸਬੰਧੀ ਕੀਤੀ ਜਾਂਦੀ ਅਨਾਉਂਸਮੈਂਟਾਂ ਦੀ ਵੀ ਵੀਡੀਓ ਰਿਕਾਰਡਿੰਗ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਦੇ ਬੋਲੀ ਕਰਵਾਉਣ ਮੌਕੇ ਕਿਸੇ ਵਿਆਕਤੀ ਨੂੰ ਲਾਭ ਪਹੁੰਚਾਉਣ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਆਦੇਸ਼ ਦਿੰਦਿਆਂ ਕਿਹਾ ਕਿ ਜਿਹੜੀਆਂ ਜਮੀਨਾਂ ਦੇ ਚਕੌਤੇ ਦੇ ਰੇਟ ਘਟੇ ਹਨ,ਉਨ੍ਹਾਂ ਦੀ ਜਾਂਚ ਕਰਕੇ ਤੁਰੰਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।ਇਸ ਦੇ ਨਾਲ ਹੀ ਮੰਤਰੀ ਨੇ ਪੰਚਾਇਤੀ ਜ਼ਮੀਨਾ ‘ਤੇ ਟਿਊਬਲ ਲਾਗਵਾਉਣ ਲਈ ਅਧਿਕਾਰੀਆਂ ਨੂੰ ਕਾਰਵਾਈ ਅਮਲ ਵਿਚ ਲਿਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਟਿਊਬਲ ਲਗਵਾਉਣ ਲਈ ਜ਼ਿਲ੍ਹਾ ਅਤੇ ਬਲਾਕ ਅਧਿਕਾਰੀ ਖੁਦ ਬਿਜ਼ਲੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। Also Read: 44 ਅਰਬ ਡਾਲਰ 'ਚ ਐਲਨ ਮਸਕ ਦਾ ਹੋਇਆ ਟਵਿੱਟਰ, ਹਰ ਸ਼ੇਅਰ ਲਈ 54 ਡਾਲਰ ਦੀ ਕੈਸ਼ ਡੀਲ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀ.ਡੀ.ਪੀ.ਓ ਦੀਆਂ ਅਦਾਲਤਾਂ ਵਿਚ ਚਲਦੇ ਕੇਸਾਂ ਦਾ ਤਿੰਨ ਮਹੀਨੇ ਵਿਚ ਨਿਬੇੜਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਕੇਸ ਲੰਬਿਤ ਨਾ ਰੱਖਿਆ ਜਾਵੇ।ਜੇਕਰ ਕੋਈ ਅਧਿਕਾਰੀ ਜਾਣ ਬੁੱਝ ਕੇ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਸੂਬੇ ਨੂੰ ਹਰਾ ਭਰਾ ਬਣਾਉਣ ਦੇ ਮੰਤਵ ਨਾਲ ਹਰ ਪਿੰਡ ਵਿਚ 500 ਬੂਟੇ ਲਾਏ ਲਾਉਣ ਦਾ ਫੈਸਲਾ ਵੀ ਇਸ ਮੀਟਿੰਗ ਵਿਚ ਕੀਤਾ ਗਿਆ। ਇਸ ਮੀਟੰਗ ਵਿਚ ਹੋਰਨਾਂ ਤੋਂ ਇਲਵਾ ਵਿੱਤੀ ਕਮਿਸ਼ਨਰ ਵਿਕਾਸ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਟ ਵਿਕਾਸ ਕਮਿਸ਼ਨਰ ਟੀ.ਪੀ.ਐਸ ਫੂਲਕਾ ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫਤਰ ਦੇ ਸੀਨੀਅਰ ਅਧਿਕਾਰੀ, ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਵੀ ਮੌਜੂਦ ਸਨ।
ਚੰਡੀਗੜ੍ਹ- ਪੰਜਾਬ ਸਣੇ ਪੂਰੇ ਦੇਸ਼ ਵਿਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਉਲੰਘਣ ਕਰਨ ਉੱਤੇ 500 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਡਿਜ਼ਾਸਟਰ ਐਕਟ 2005 ਅਧੀਨ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਮਾਸਲ ਸਬੰਧੀ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਅਨੁਸਾਰ ਕਿਸੇ ਵੀ ਭੀੜ ਵਾਲੇ ਹਾਲਾਤ ਵਿਚ ਮਾਸਕ ਲਾਜ਼ਮੀ ਹੋਵੇਗਾ। ਇਨ੍ਹਾਂ ਸਥਾਨਾਂ 'ਤੇ ਰਹੇਗੀ ਪਾਬੰਦੀ* ਪਬਲਿਕ ਟਰਾਂਸਪੋਰਟ ਜਿਵੇਂ ਕਿ ਬੱਸਾਂ, ਟੈਕਸੀਆਂ, ਆਟੋ-ਰਿਕਸ਼ਾ।* ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟ ਸਟੋਰ, ਦੁਕਾਨਾਂ ਆਦਿ।* ਸਾਰੇ ਵਿੱਦਿਅਕ ਅਦਾਰਿਆਂ ਜਿਵੇਂ ਕਿ ਕਾਲਜਾਂ, ਸਕੂਲਾਂ, ਕੋਚਿੰਗ ਸੈਂਟਰਾਂ, ਲਾਈਬ੍ਰੇਰੀਆਂ ਆਦਿ।* ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫਤਰਾਂ।* ਕਿਸੇ ਵੀ ਤਰ੍ਹਾਂ ਦੀ ਇੰਡੋਰ ਗੈਦਰਿੰਗ। ਜਾਰੀ ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਸ ਦੌਰਾਨ ਜੇਕਰ ਕੋਈ ਵੀ ਇਸ ਨਿਯਮ ਦਾ ਉਲੰਘਣ ਕਰਦਾ ਫੜਿਆ ਗਿਆ ਤਾਂ ਉਸ ਨੂੰ 500 ਰੁਪਏ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਜੇਕਰ ਇਸ ਦੌਰਾਨ ਕੋਈ ਵਿਅਕਤੀ ਜੁਰਮਾਨੇ ਦੀ ਅਦਾਇਗੀ ਨਹੀਂ ਕਰਦਾ ਤਾਂ ਉਸ ਖਿਲਾਫ ਧਾਰਾ 188 ਦੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਦੀ ਨਿਯਮਾਂ ਦਾ ਪਾਲਣ ਕਰਵਾਉਣ ਲਈ ਜ਼ਿੰਮੇਦਾਰੀ ਵੀ ਲਾਈ ਗਈ ਹੈ।
ਚੰਡੀਗੜ੍ਹ : ਭ੍ਰਿਸ਼ਟਾਚਾਰ ਖਿਲਾਫ ਟੋਲ ਫਰੀ ਨੰਬਰ ਜਾਰੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਜ਼ਾਇਜ ਮਾਈਨਿੰਗ ਵਿਰੁੱਧ ਵੀ ਐਕਸ਼ਨ ਵਿੱਚ ਆਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਲਈ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ। Also Read: CM ਮਾਨ ਨੇ ਕੀਤਾ ਡਾ. ਭੀਮ ਰਾਓ ਅੰਬੇਡਕਰ School Of Excellence ਕਾਲਕਾਜੀ ਦਾ ਦੌਰਾ ਸਰਕਾਰ ਨੇ ਨਜਾਇਜ਼ ਮਾਈਨਿੰਗ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫ੍ਰੀ ਨੰਬਰ 1800 180 2422 ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਅਪੀਲ ਕੀਤੀ ਗਈ ਹੈ ਕਿ ਜੇਕਰ ਗੈਰਕਾਨੂੰਨੀ ਮਾਈਨਿੰਗ ਬਾਰੇ ਕਿਸੇ ਕੋਲ ਕੋਈ ਜਾਣਕਾਰੀ ਹੈ ਤਾਂ ਉਹ ਇਸ ਨੰਬਰ ਉੱਤੇ ਸਾਂਝੀ ਕਰ ਸਕਦਾ ਹੈ। ਇਸ ਤੋਂ ਇਲਾਵਾ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ 2 ਦਿਨਾਂ ਦੇ ਦਿੱਲੀ ਦੌਰੇ ਉੱਤੇ ਹਨ। ਇਸ ਦੌਰਾਨ ਉਹ ਪੰਜਾਬ ਦੇ ਸਿੱਖਿਆ ਤੇ ਸਿਹਤ ਖੇਤਰ ਵਿਚ ਸੁਧਾਰ ਕਰਨ ਲਈ ਦਿੱਲੀ ਦੇ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰ ਰਹੇ ਹਨ। Also Read: ਪੰਜਾਬ ਸਰਕਾਰ ਵਲੋਂ IAS ਅਧਿਕਾਰੀਆਂ ਦਾ ਤਬਾਦਲਾ, ਦੇਖੋ ਸੂਚੀ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 2 ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦੇਖੋ ਸੂਚੀ
ਚੰਡੀਗੜ੍ਹ- ਪੰਜਾਬ ਵਿੱਚ ਕਿਸਾਨ ਮਹਿੰਗਾਈ ਦੀ ਮਾਰ ਹੇਠ ਹਨ। ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਰੇਟ ਵਧਾ ਦਿੱਤੇ ਹਨ। ਅਗਲੇ ਸੀਜ਼ਨ ਤੋਂ ਕਿਸਾਨਾਂ ਨੂੰ ਡੀਏਪੀ ਖਾਦ 150 ਰੁਪਏ ਮਹਿੰਗੀ ਮਿਲੇਗੀ। ਪੰਜਾਬ ਵਿੱਚ ਪਹਿਲਾਂ 1200 ਰੁਪਏ ਵਿੱਚ ਖਾਦ ਮਿਲਦੀ ਸੀ, ਹੁਣ ਇਸ ਦੀ ਕੀਮਤ 1350 ਰੁਪਏ ਹੋ ਗਈ ਹੈ। ਕਿਸਾਨਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਫਸਲ ਦੀ ਕੀਮਤ ਵਧਾਈ ਜਾਵੇ, ਉਨਾ ਹੀ ਖਾਦ ਦੀ ਮਾਤਰਾ ਵੀ ਵਧਾਈ ਜਾਵੇ। ਸਰਕਾਰ ਨੂੰ ਇਹ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। Also Read: ਫੁੱਲ ਸਪੀਡ 'ਚ ਕੋਰੋਨਾ ਲਹਿਰ, ਇਕ ਹਫਤੇ 'ਚ ਦੁੱਗਣੇ ਹੋਏ ਮਰੀਜ਼, 12 ਸੂਬਿਆਂ 'ਚ ਲਗਾਤਾਰ ਵਧ ਰਹੇ ਮਾਮਲੇ ਅੰਤਰਰਾਸ਼ਟਰੀ ਮੰਡੀ ਦਾ ਦਿੱਤਾ ਜਾ ਰਿਹਾ ਤਰਕਕੇਂਦਰ ਸਰਕਾਰ ਦੀ ਤਰਫੋਂ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਕਦਮ ਅੰਤਰਰਾਸ਼ਟਰੀ ਬਾਜ਼ਾਰ 'ਚ ਰੇਟ ਵਧਣ ਕਾਰਨ ਚੁੱਕਿਆ ਗਿਆ ਹੈ। ਪਿਛਲੀ ਵਾਰ ਵੀ ਕੇਂਦਰ ਨੇ ਦਰਾਂ ਵਿੱਚ ਵਾਧਾ ਕੀਤਾ ਸੀ। ਉਦੋਂ ਕਿਸਾਨਾਂ ਨੇ ਵਿਰੋਧ ਕੀਤਾ ਤਾਂ ਸਬਸਿਡੀ ਦੇ ਦਿੱਤੀ ਗਈ। Also Read: ਅਟਾਰੀ ਵਾਘਾ ਸਰਹੱਦ ਤੋਂ ਕਸਟਮ ਵਿਭਾਗ ਨੂੰ ਮਿਲੀ ਵੱਡੀ ਕਾਮਯਾਬੀ, 102 ਕਿੱਲੋ ਹੈਰੋਇਨ ਬਰਾਮਦ ਫਸਲਾਂ ਦੇ ਰੇਟ 2.5 ਫੀਸਦੀ, ਖਾਦਾਂ ਤੇ ਬੀਜਾਂ 'ਚ 25 ਫੀਸਦੀ ਵਾਧਾ : ਲੱਖੋਵਾਲਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਮੁਸ਼ਕਿਲ ਨਾਲ ਫ਼ਸਲ ਦੇ ਰੇਟ ਵਿੱਚ 2.5 ਫ਼ੀਸਦੀ ਵਾਧਾ ਕਰਦੀ ਹੈ। ਇਸ ਦੇ ਨਾਲ ਹੀ ਖਾਦਾਂ ਅਤੇ ਬੀਜਾਂ ਦੇ ਰੇਟ ਵਿੱਚ 20 ਤੋਂ 25 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਕਿਸਾਨ ਪਹਿਲਾਂ ਹੀ ਕਰਜ਼ਾਈ ਹੈ। ਇੰਨੀ ਮਹਿੰਗੀ ਖਾਦ ਕਿੱਥੋਂ ਖਰੀਦ ਸਕਦਾ ਹੈ? ਪਹਿਲਾਂ ਹੀ ਡੀਜ਼ਲ ਵੀ ਮਹਿੰਗਾ ਹੋ ਗਿਆ ਹੈ। ਇਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 24 ਆਈਏਐੱਸ ਤੇ 9 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦੇਖੋ ਸੂਚੀ
ਚੰਡੀਗੜ੍ਹ- ਚੰਡੀਗੜ੍ਹ ਦੀ ਹਾਈ ਸਕਿਓਰਿਟੀ ਬੁੜੈਲ ਜੇਲ ਦੀ ਕੰਧ ਨੇੜੇ ਇਕ 'ਟਿਫਿਨ ਬੰਬ' ਮਿਲਿਆ ਹੈ। ਇਸ ਸੂਚਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਸਮੇਤ ਬੁੜੈਲ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਚੰਡੀਗੜ੍ਹ ਪੁਲਿਸ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਸਮੇਤ ਕਈ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ। ਇਹ ਵਿਸਫੋਟਕ ਕੰਧ ਦੇ ਨਾਲ ਕਾਲੇ ਬੈਗ ਵਿੱਚ ਰੱਖਿਆ ਗਿਆ ਸੀ। Also Read: ਭਗਵੰਤ ਮਾਨ ਮੋਟਰਸਾਈਕਲ ਰੇਹੜੀ ਵਾਲੇ ਹੁਕਮਾਂ ਤੋਂ ਸਖਤ ਨਾਰਾਜ਼, ਪਲਟਿਆ ਹੁਕਮ ਸ਼ਨੀਵਾਰ ਦੇਰ ਸ਼ਾਮ ਇਸ ਬੈਗ ਦੀ ਸੂਚਨਾ ਮਿਲਣ 'ਤੇ ਚੰਡੀਮੰਦਰ ਤੋਂ ਫਾਇਰ ਬ੍ਰਿਗੇਡ ਦੀ ਟੀਮ ਸਮੇਤ ਚੰਡੀਗੜ੍ਹ ਪੁਲਿਸ ਅਤੇ ਫੌਜ ਦੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਫੌਜ ਦੀ ਟੀਮ ਦਾ ਆਪ੍ਰੇਸ਼ਨ ਰਾਤ ਕਰੀਬ ਸਾਢੇ 11 ਵਜੇ ਤੱਕ ਜਾਰੀ ਰਿਹਾ। ਬੁੜੈਲ ਜੇਲ੍ਹ ਨੂੰ ਹਰ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਜਿਸ ਸੜਕ 'ਤੇ ਇਹ ਘਟਨਾ ਵਾਪਰੀ ਉੱਥੇ ਬੈਰੀਕੇਡ ਲਗਾ ਕੇ ਆਮ ਲੋਕਾਂ ਲਈ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਡਾਗ ਸਕੁਆਡ ਵੀ ਮੌਕੇ 'ਤੇ ਪਹੁੰਚ ਗਿਆ ਹੈ। ਪੁਲਿਸ ਟੀਮ ਰਾਤ ਭਰ ਮੌਕੇ ’ਤੇ ਮੌਜੂਦ ਰਹੇਗੀ। ਬੈਗ ਵਿੱਚੋਂ ਡੇਟੋਨੇਟਰ ਅਤੇ ਕੁਝ ਤਾਰਾਂ ਮਿਲੀਆਂ ਹਨ। ਪੁਲਿਸ ਵੱਲੋਂ ਦੇਰ ਰਾਤ ਤੱਕ ਜਾਂਚ ਜਾਰੀ ਸੀ। ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। ਸੈਕਟਰ 32 ਦੇ ਫਾਇਰ ਸਟੇਸ਼ਨ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ’ਤੇ ਬੁਲਾਈ ਗਈ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। ਜਾਂਚ ਲਈ ਮੁਹਾਲੀ ਪੁਲਿਸ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਦੂਜੇ ਪਾਸੇ ਸੈਕਟਰ-49 ਥਾਣਾ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਦੋਂ ਬੈਗ ਖੋਲ੍ਹਿਆ ਤਾਂ ਅੰਦਰੋਂ ਜਿਲੇਟਿਨ ਸਟਿਕ, ਡੈਟੋਨੇਟਰ, ਤਾਰਾਂ ਆਦਿ ਸਮਾਨ ਮਿਲਿਆ। ਬੰਬ ਧਮਾਕੇ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਕੁਲਦੀਪ ਸਿੰਘ ਚਾਹਲ, ਐਸਐਸਪੀ ਮੁਹਾਲੀ, ਐਸਪੀ (ਸਿਟੀ) ਕੇਤਨ ਬਾਂਸਲ ਅਤੇ ਹੋਰ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਮੌਕੇ ਦਾ ਮੁਆਇਨਾ ਕੀਤਾ। ਪੁਲਿਸ ਨੇ ਮੌਕੇ 'ਤੇ ਫੌਜ ਦੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ। ਫੌਜ ਦੀ ਟੀਮ ਨੇ ਬਰਾਮਦ ਵਿਸਫੋਟਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਵੀ ਚੈੱਕ ਕੀਤੇ ਜਾਣਗੇਚੰਡੀਗੜ੍ਹ ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਇੱਥੇ ਵਿਸਫੋਟਕ ਸਮੱਗਰੀ ਕਿਸ ਨੇ ਰੱਖੀ ਹੈ। ਪੁਲਿਸ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ। ਫਿਲਹਾਲ ਪੁਲਿਸ ਕਈ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ।...
ਚੰਡੀਗੜ੍ਹ- ਪੰਜਾਬ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਦੀ ਜਨਤਾ ਲਈ ਇਕ ਤੋਂ ਬਾਅਦ ਇਕ ਵੱਡੇ ਐਲਾਨ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਪੰਜਾਬ ਸਰਕਾਰ ਸੂਹੇ ਦੇ ਟਰਾਂਸਪੋਰਟਰਾਂ ਲਈ ਅਹਿਮ ਐਲਾਨ ਕਰ ਜਾ ਰਹੀ ਹੈ। Also Read: 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ VIP ਸੁਰੱਖਿਆ ਖਤਮ, ਲਿਸਟ 'ਚ ਕਈ ਵੱਡੇ ਨੇਤਾ ਵੀ ਸ਼ਾਮਲ ਸੂਬੇ ਦੇ ਟਰਾਂਸਪੋਰਟਰਾਂ ਦੀ ਭਲਾਈ ਲਈ CM @BhagwantMann ਅੱਜ ਕਰਨਗੇ ਅਹਿਮ ਐਲਾਨ ਆਟੋ ਰਿਕਸ਼ਾ ਚਾਲਕ ਅਤੇ ਕੈਬ ਡਰਾਇਵਰਾਂ ਨੂੰ ਮਿਲੇਗੀ ਵੱਡੀ ਰਾਹਤਪੰਜਾਬ ਨੂੰ ਕਰੇਗੀ ਮੁੜ ਤੋਂ ਖ਼ੁਸ਼ਹਾਲਤੁਹਾਡੀ ਆਪਣੀ ‘ਆਪ’ ਸਰਕਾਰ https://t.co/vyCkbbknao — AAP Punjab (@AAPPunjab) April 23, 2022 ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਉੱਤੇ ਦਿੱਤੀ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਉੱਤੇ ਲਿਖਿਆ ਗਿਆ ਹੈ ਕਿ 'ਸੂਬੇ ਦੇ ਟਰਾਂਸਪੋਰਟਰਾਂ ਦੀ ਭਲਾਈ ਲਈ CM @BhagwantMann ਅੱਜ ਕਰਨਗੇ ਅਹਿਮ ਐਲਾਨ। ਆਟੋ ਰਿਕਸ਼ਾ ਚਾਲਕ ਅਤੇ ਕੈਬ ਡਰਾਇਵਰਾਂ ਨੂੰ ਮਿਲੇਗੀ ਵੱਡੀ ਰਾਹਤ। ਪੰਜਾਬ ਨੂੰ ਕਰੇਗੀ ਮੁੜ ਤੋਂ ਖ਼ੁਸ਼ਹਾਲ, ਤੁਹਾਡੀ ਆਪਣੀ ‘ਆਪ’ ਸਰਕਾਰ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर