ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਨੇ 18 ਜੂਨ, 2021 ਦੀ ਕੈਬਨਿਟ ਦੇ ਫੈਸਲੇ ਤੋਂ ਪਹਿਲਾਂ ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀ.) ਵਿੱਚ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 4587 ਕਰਮਚਾਰੀਆਂ ਨੂੰ ਲਾਭ ਹੋਵੇਗਾ ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। Also Read: ਖੁਦ CM ਚੰਨੀ ਵੀ ਹਨ ਲੁਧਿਆਣੇ ਵਾਲੇ ਚੰਨੀ ਦੀ ਕਲਾ ਦੇ ਮੁਰੀਦ, ਕਰ ਰਿਹੈ ਕੁਦਰਤ ਦੀ ਸੇਵਾ ਦੱਸਣਯੋਗ ਹੈ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਨਾਲ, ਪਰਖਕਾਲ ਸਮੇਂ ਦੇ ਪਹਿਲੇ ਤਿੰਨ ਸਾਲਾਂ ਦੌਰਾਨ 46 ਕਰੋੜ ਰੁਪਏ ਦਾ ਵਾਧੂ ਸਾਲਾਨਾ ਵਿੱਤੀ ਬੋਝ ਪਵੇਗਾ। ਪਰਖਕਾਲ ਸਮੇਂ ਤੋਂ ਬਾਅਦ ਸਾਲਾਨਾ ਵਾਧਾ ਅਤੇ ਹੋਰ ਭੱਤੇ ਦਿੱਤੇ ਜਾਣਗੇ। ਇਹ ਵਾਧੂ ਵਿੱਤੀ ਬੋਝ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਸਹਿਣ ਕੀਤਾ ਜਾਵੇਗਾ। ਸਾਰੇ ਵਿਭਾਗਾਂ ਸਮੇਤ ਬੋਰਡਾਂ, ਕਾਰਪੋਰੇਸ਼ਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ ਨੂੰ ਸਿੱਧੀ ਭਰਤੀ ਲਈ ਪੰਜਾਬੀ ਭਾਸ਼ਾ ਦੀ ਯੋਗਤਾ ਲਾਜ਼ਮੀ ਬਣਾਉਣ ਲਈ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੇ ਆਦੇਸ਼ਸੂਬਾ ਭਰ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਮੰਤਰੀ ਮੰਡਲ ਨੇ ਸਾਰੇ ਵਿਭਾਗਾਂ ਦੇ ਨਾਲ-ਨਾਲ ਬੋਰਡਾਂ, ਕਾਰਪੋਰੇਸ਼ਨਾਂ, ਕਮਿਸ਼ਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ (ਪੈਰਾਸਟੈਟਲ) ਆਦਿ ਵਿੱਚ ਸਿੱਧੀ ਭਰਤੀ ਲਈ ਪੰਜਾਬੀ ਭਾਸ਼ਾ ਦੀ ਲੋੜੀਂਦੀ ਯੋਗਤਾ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ ਆਦਿ ਨੂੰ ਤੁਰੰਤ ਆਪਣੇ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ ਅਤੇ ਸਾਂਝੀਆਂ ਸ਼ਰਤਾਂ) ਨਿਯਮ-1994 ਦੀ ਧਾਰਾ 17 ਅਧੀਨ ਪੰਜਾਬੀ ਭਾਸ਼ਾ ਦੇ ਗਿਆਨ ਦੀ ਵਿਵਸਥਾ ਨੂੰ ਲਾਜ਼ਮੀ ਬਣਾਇਆ ਜਾ ਸਕੇ। Also Read: ਇੱਕ ਹੋਰ ਹਾਦਸਾ! ਬਿਪਿਨ ਰਾਵਤ ਸਣੇ ਹੋਰਾਂ ਦੀਆਂ ਮ੍ਰਿਤਕ ਦੇਹਾਂ ਲਿਜਾ ਰਹੀ ਐਂਬੂਲੈਂਸ ਹੋਈ ਹਾਦਸਾਗ੍ਰਸਤ ਪਾਣੀ ਬਿੱਲਾਂ ਦੇ 500 ਕਰੋੜ ਰੁਪਏ ਦੇ ਬਕਾਏ ਮੁਆਫ਼ ਕਰਨ ਲਈ ਹਰੀ ਝੰਡੀਸੂਬਾ ਭਰ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਪਾਣੀ ਦੇ 500 ਕਰੋੜ ਰੁਪਏ ਦੇ ਬਕਾਏ ਬਿੱਲਾਂ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਪੇਂਡੂ ਖਪਤਕਾਰਾਂ ਦੇ ਪਾਣੀ ਦੇ ਬਿੱਲਾਂ ਦੇ 256.97 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਲਈ 17.98 ਕਰੋੜ ਰੁਪਏ ਮੁਆਫ਼ ਕੀਤੇ ਗਏ ਹਨ। ਇਸ ਦੇ ਨਾਲ ਹੀ ਗ੍ਰਾਮ ਪੰਚਾਇਤਾਂ/ਕਮੇਟੀਆਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਲਈ ਵੀ 224.55 ਕਰੋੜ ਦੀ ਰਾਸ਼ੀ ਮੁਆਫ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਦੇ ਪੇਂਡੂ ਖੇਤਰਾਂ ਅਤੇ ਚੋਣਵੇਂ ਸ਼ਹਿਰਾਂ ਸ੍ਰੀ ਮੁਕਤਸਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਫ਼ਰੀਦਕੋਟ ਅਤੇ ਸਿਵਲ ਸਟੇਸ਼ਨ ਬਠਿੰਡਾ ਵਿੱਚ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। Also Read: ਹੈਲੀਕਾਪਟਰ ਕ੍ਰੈਸ਼: ਹਾਦਸੇ ਤੋਂ ਕੁਝ ਸੈਕਿੰਡ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ, ਮਿਲਿਆ ਬਲੈਕ ਬਾਕਸ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਲਏ ਗਏ ਫੈਸਲੇ ਅਨੁਸਾਰ ਵਿਭਾਗ/ਪੰਚਾਇਤਾਂ ਅਤੇ ਕਮੇਟੀਆਂ ਦੁਆਰਾ ਚਲਾਈ ਜਾ ਰਹੀਆਂ ਸਕੀਮਾਂ ਦੇ ਪਾਣੀ ਦੇ ਬਕਾਏ ਬਿੱਲ ਮੁਆਫ ਕਰ ਦਿੱਤੇ ਗਏ ਹਨ। ਮਾਲੀਏ ਦੀ ਵਸੂਲੀ ਵਿੱਚ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਦੁਆਰਾ ਜਲ ਸਪਲਾਈ ਤੇ ਸੈਨੀਟੇਸ਼ਨ/ਗਰਾਮ ਪੰਚਾਇਤ/ਗਰਾਮ ਪੰਚਾਇਤ ਜਲ ਸਪਲਾਈ ਕਮੇਟੀਆਂ ਨੂੰ ਲੋੜੀਂਦਾ ਭੁਗਤਾਨ ਕੀਤਾ ਜਾਵੇਗਾ ਤਾਂ ਜੋ ਸਕੀਮਾਂ ਦੇ ਰੱਖ-ਰਖਾਅ 'ਤੇ ਕੋਈ ਅਸਰ ਨਾ ਪਵੇ। ਨਰਮਾ ਉਤਪਾਦਕਾਂ ਲਈ ਮੌਜੂਦਾ ਰਾਹਤ ਰਾਸ਼ੀ ਵਿਚ 5000 ਰੁਪਏ ਪ੍ਰਤੀ ਏਕੜ ਦਾ ਵਾਧਾ ਕਰਕੇ 17000 ਰੁਪਏ ਕੀਤਾਸੂਬਾ ਭਰ ਦੇ ਨਰਮਾ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਕਪਾਹ ਦੀ ਫਸਲ ਦੇ 76-100 ਫੀਸਦੀ ਨੁਕਸਾਨ ਲਈ ਰਾਹਤ ਰਾਸ਼ੀ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਮੌਜੂਦਾ ਰਾਸ਼ੀ ਵਿਚ 5000 ਰੁਪਏ ਪ੍ਰਤੀ ਏਕੜ ਦਾ ਵਧਾ ਕਰਕੇ 12000 ਪ੍ਰਤੀ ਏਕੜ ਤੋਂ 17000 ਪ੍ਰਤੀ ਏਕੜ ਕਰ ਦਿੱਤਾ ਹੈ। ਇਸ ਉਪਰਾਲੇ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਪਾਸੋਂ ਬਣਦੀ ਆਰਥਿਕ ਰਾਹਤ ਮਿਲ ਸਕੇਗੀ। ਇਹ ਰਾਹਤ 1 ਜੂਨ, 2021 ਤੋਂ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਨੂੰ ਹੋਏ ਨੁਕਸਾਨ ਨਾਲ ਪ੍ਰਭਾਵਿਤ ਕਿਸਾਨਾਂ ਨੂੰ 416 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। Also Read: ਪਾਕਿ ਟਰੇਨ ਡਰਾਈਵਰ ਦਾ ਹਾਸੋਹੀਣਾ ਕਾਰਾ, ਦਹੀ ਖਾਣ ਲਈ ਦੁਕਾਨ ਸਾਹਮਣੇ ਰੋਕ ਦਿੱਤੀ 'Rail' (ਵੀਡੀਓ) ਪੀ.ਏ.ਪੀ.ਆਰ. ਐਕਟ, 1995 ਦੇ ਉਪ-ਨਿਯਮ 38(2) ਨੂੰ ਲਾਗੂ ਕਰਕੇ ਗੈਰ-ਅਧਿਕਾਰਤ ਕਾਲੋਨੀ...
ਚੰਡੀਗੜ੍ਹ- ਕੇਂਦਰ ਸਰਕਾਰ (Central Government) ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ (Farmer Protest) ਨੂੰ ਲੈ ਕੇ ਅੱਜ ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਕਿਆਸ ਲਾਏ ਜਾ ਰਹੇ ਹਨ ਕਿ ਭਲਕੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੋਈ ਵੱਡਾ ਫੈਸਲਾ ਹੋ ਸਕਦੀ ਹੈ। ਇਸੇ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਦਾ ਬਿਆਨ ਵੀ ਸਾਹਮਣੇ ਆਇਆ ਹੈ। Also Read: ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣਗੇ ਸੁੱਚਾ ਸਿੰਘ ਛੋਟੇਪੁਰ, ਬਟਾਲਾ ਤੋਂ ਮਿਲ ਸਕਦੀ ਹੈ ਟਿਕਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੌਣ ਕਹਿ ਰਿਹਾ ਹੈ ਕਿ ਕਿਸਾਨ ਘਰਾਂ ਨੂੰ ਵਾਪਸ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਕੇ ਪੇਪਰਾਂ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਪੰਜ ਡਿਮਾਂਡਾਂ ਉੱਤੇ ਸਹਿਮਤੀ ਬਣੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਨਾਲ ਕੇਂਦਰ ਸਰਕਾਰ ਨੂੰ ਸਬਕ ਮਿਲਿਆ ਹੈ ਕਿ ਕਦੇ ਵੀ ਕਿਸਾਨਾਂ ਨਾਲ ਉਲਝਣਾ ਨਹੀਂ ਹੈ ਤੇ ਕਿਸਾਨਾਂ ਨੂੰ...
ਚੰਡੀਗੜ੍ਹ- ਕੇਂਦਰ ਸਰਕਾਰ (Central Government) ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ (Farmer Protest) ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਦੋਲਨ ਖਤਮ ਕਰਨ ਨੂੰ ਲੈ ਕਿਸਾਨ ਮੋਰਚੇ (SKM) ਵਿਚਾਲੇ ਸਹਿਮਤੀ ਬਣ ਗਈ ਹੈ ਪਰ ਭਲਕੇ ਮੁੜ ਇਸ ਉੱਤੇ ਮੀਟਿੰਗ (Meeting) ਤੋਂ ਬਾਅਦ ਆਖਰੀ ਫੈਸਲਾ ਲਿਆ ਜਾਵੇਗਾ। Also Read: ਇਹ ਹਨ 2021 'ਚ ਗੂਗਲ 'ਤੇ ਸਭ ਤੋਂ ਜ਼ਿਆਦਾ ਸਰਚ ਕੀਤੀਆਂ ਗਈਆਂ 10 ਫਿਲਮਾਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿਚ ਸਰਕਾਰ ਦੇ ਡਰਾਫਟ ਉੱਤੇ ਵੀ ਸਹਿਮਤੀ ਬਣੀ ਹੈ। ਇਸ ਦੌਰਾਨ ਮੋਰਚੇ ਵਲੋਂ ਅੰਦੋਲਨ ਮੁਲਤਵੀ ਕਰਨ ਉੱਤੇ ਵੀ ਰਾਏ ਪੇਸ਼ ਕੀਤੀ ਗਈ ਹੈ। ਇਸ ਦੌਰਾਨ ਮੋਰਚੇ ਦਾ ਕਹਿਣਾ ਹੈ ਕਿ ਸਰਕਾਰ ਦੇ ਡਰਾਫਟ ਉੱਤੇ ਅਧਿਕਾਰਿਤ ਚਿੱਠੀ ਆਉਣੀ ਅਜੇ ਬਾਕੀ ਹੈ। ਇਥੇ ਦੱਸ ਦਈਏ ਕਿ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਗੁਰਨਾਮ ਸਿੰਘ ਚਢੂਨ...
ਚੰਡੀਗੜ੍ਹ : ਨਵੇਂ ਖੇਤੀ ਕਾਨੂੰਨ ਦੀ ਵਾਪਸੀ ਦੇ ਬਾਵਜੂਦ ਕੁਝ ਸ਼ਰਤਾਂ ਕਾਰਨ ਕਿਸਾਨ ਅੰਦੋਲਨ ਨੂੰ ਖਤਮ ਕਰਨ 'ਤੇ ਸਸਪੈਂਸ ਬਰਕਰਾਰ ਹੈ। ਸੰਯੁਕਤ ਕਿਸਾਨ ਮੋਰਚਾ (United Farmers Front) ਨੇ ਅੱਜ ਮੁੜ ਬੈਠਕ ਬੁਲਾਈ ਹੈ।ਪਰ ਉਸ ਤੋਂ ਪਹਿਲਾਂ ਸਵੇਰੇ ਸੰਯੁਕਤ ਕਿਸਾਨ ਮੋਰਚਾ ਦੀ ਪੰਜ ਮੈਂਬਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾਈ ਗਈ ਸੀ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Chaduni) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ (Kisan Andolan) ਖ਼ਤਮ ਨਹੀਂ ਹੋਵੇਗਾ ਸਗੋਂ ਮੁਲਤਵੀ ਕੀਤਾ ਜਾਵੇਗਾ। ਅਸੀਂ ਕੇਂਦਰ ਦੇ ਜਵਾਬ ਦੀ ਉਡੀਕ ਕਰ ਰਹੇ ਹਾਂ। ਜਦੋਂ ਤੱਕ ਕੇਂਦਰ ਸਰਕਾਰ ਲਿਖਤੀ ਜਵਾਬ ਨਹੀਂ ਭੇਜਦੀ ਉਦੋਂ ਤੱਕ ਅੰਦੋਲਨ ਵਾਪਸ ਨਹੀਂ ਹੋਵੇਗਾ। ਸਰਕਾਰ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਣਾ ਚਾਹੀਦਾ ਹੈ। ...
ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਵਲੋਂ ਛੁੱਟੀ (Holiday) ਦਾ ਐਲਾਨ ਕੀਤਾ ਗਿਆ ਹੈ। ਕੱਲ ਯਾਨੀ 8 ਦਸੰਬਰ ਨੂੰ ਚੰਡੀਗੜ੍ਹ ਵਿਚ ਪਬਲਿਕ ਹਾਲੀਡੇਅ (Public Holiday) ਰਹੇਗਾ। Also Read: ਪੰਜਾਬ CM ਚੰਨੀ ਨੇ ਲਵਾਈ ਕੋਰੋਨਾ ਵਾਇਰਸ ਦੀ ਦੂਜੀ ਖੁਰਾਕ, ਸੂਬਾ ਵਾਸੀਆਂ ਨੂੰ ਕੀਤੀ ਅਪੀਲ ...
ਮੋਹਾਲੀ- ਮੋਹਾਲੀ ਕੋਰਟ (Mohali Court) ਨੇ ਮੰਗਲਵਾਰ ਨੂੰ ਸੁਖਪਾਲ ਖਹਿਰਾ (Sukhpal Khaira) ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਖਹਿਰਾ ਨੂੰ ਐੱਨਡੀਪੀਐੱਸ ਕੇਸ ਦੇ ਸਬੰਧ ਵਿੱਚ ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਖਹਿਰਾ ਇਸ ਸਮੇਂ ਪਟਿਆਲਾ ਜੇਲ੍ਹ (Patiala Jail) ਵਿੱਚ ਬੰਦ ਹਨ ਕਿਉਂਕਿ ਉਨ੍ਹਾਂ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅੱਜ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਜਿਸ ਕਾਰਨ ਉਹ ਅੱਜ ਚੰਡੀਗੜ੍ਹ ਵਿਖੇ ਨਵੇਂ ਦਫ਼ਤਰ (New Office) ਦਾ ਉਦਘਾਟਨ ਕਰਨ ਜਾ ਰਹੇ ਹਨ। ਪੰਜਾਬ ਲੋਕ ਕਾਂਗਰਸ ਦਾ ਦਫ਼ਤਰ ਸੈਕਟਰ-9 ਵਿੱਚ ਖੋਲ੍ਹਿਆ ਗਿਆ ਹੈ ਅਤੇ ਕੈਪਟਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਡਿਜੀਟਲ ਮਾਧਿਅਮ (Digital Midium) ਰਾਹੀਂ ਜੋੜਨ ਦੀ ਕੋਸ਼ਿਸ਼ ਵੀ ਕੀਤੀ ਜਾਵੇਗੀ। Also Read : ਸ਼੍ਰੀਲੰਕਾਈ ਨੌਜਵਾਨ ਦੀ ਹੱਤਿਆ ਮਾਮਲੇ 'ਚ ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਸ਼ਰਮਨਾਕ ਬਿਆਨ ਦੱਸ ਦੇਈਏ ਕਿ ਕਾਂਗਰਸ ਪਾਰਟੀ (Congress Party) ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਇਸ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ (Punjab Lok Congress) ਰੱਖਿਆ ਗਿਆ, ਜਿਸ ਦੇ ਦਫ਼ਤਰ ਦਾ ਅੱਜ ਅਮਰਿੰਦਰ ਸਿੰਘ ਉਦਘਾਟਨ ਕਰਨ ਜਾ ਰਹੇ ਹਨ।...
ਚੰਡੀਗੜ੍ਹ - ਕਾਂਗਰਸ ਨੇ ਵੀਰਵਾਰ ਨੂੰ ਆਗਾਮੀ ਨਗਰ ਨਿਗਮ (MC) ਚੋਣਾਂ ਲਈ 30 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ।
ਰੋਹਤਕ- ਹਰਿਆਣਾ (Haryana) ਦੇ ਰੋਹਤਕ ’ਚ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਜਿੱਥੇ ਬਦਮਾਸ਼ਾਂ ਨੇ ਵਿਆਹ ਤੋਂ ਬਾਅਦ ਸਹੁਰੇ ਘਰ ਜਾ ਰਹੀ ਲਾੜੀ (Bride) ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਲਾੜੀ ਵਿਦਾਈ ਤੋਂ ਬਾਅਦ ਆਪਣੇ ਪਤੀ ਦੇ ਘਰ ਪੁੱਜੀ ਵੀ ਨਹੀਂ ਸੀ ਕਿ ਰਸਤੇ ਵਿਚ ਹੀ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਕਾਰ ਸਵਾਰ ਬਦਮਾਸ਼ਾਂ ਨੇ ਲਾੜੀ ਦੀ ਕਾਰ ਰੁਕਵਾਈ, ਜਿਸ ਤੋਂ ਬਾਅਦ ਲਾੜੇ ਦੇ ਸਾਹਮਣੇ ਹੀ ਲਾੜੀ ਨੂੰ ਗੋਲੀਆਂ ਮਾਰੀਆਂ। ਲਾੜੀ ਨੂੰ ਪੀ. ਜੀ. ਆਈ. ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। Also Read: ਜਬਰ-ਜ਼ਨਾਹ ਮਾਮਲੇ 'ਚ ਬੈਂਸ ਤੇ ਹੋਰਨਾਂ ਖਿਲਾਫ ਮੁੜ ਗ੍ਰਿਫਤਾਰੀ ਵਾਰੰਟ ਜਾਰੀ ਲਾੜਾ ਕਾਰ ’ਚੋਂ ਉਤਰਿਆ, ਲਾੜੀ ’ਤੇ ਵਰ੍ਹਾਈਆਂ ਗੋਲੀਆਂ-ਇਹ ਘਟਨਾ ਰੋਹਤਕ ਜ਼ਿਲ੍ਹੇ ਦੇ ਭਲੀ ਪਿੰਡ ਦੀ ਹੈ। ਜਿੱਥੇ ਇੱਕ ਲਾੜੀ ਪੇਕੇ ਘਰ ਛੱਡ ਕੇ ਵਿਆਹ ਮਗਰੋਂ ਆਪਣੇ ਸਹੁਰੇ ਘਰ ਜਾ ਰਹੀ ਸੀ ਤਾਂ ਰਸਤੇ ਵਿਚ ਹੀ ਬਦਮਾਸ਼ਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਿੰਨ ਗੋਲੀਆਂ ਮਾਰ ਦਿੱਤੀਆਂ। ਬਦਮਾਸ਼ਾਂ ਨੇ ਪਹਿਲਾਂ ਲਾੜੇ ਦੀ ਕਾਰ ਨੂੰ ਓਵਰਟੇਕ ਕੀਤਾ ਅਤੇ ਲਾੜੇ ਨੂੰ ਹੇਠਾਂ ਉਤਾਰਨ ਤੋਂ ਬਾਅਦ ਲਾੜੀ ’ਤੇ ਗੋਲੀਆਂ ਚਲਾ ਦਿੱਤੀ। ਲਾੜੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਪਿੱਛੇ ਕੁਝ ਨੌਜਵਾਨਾਂ ’ਤੇ ਸ਼ੱਕ ਜ਼ਾਹਰ ਕੀਤਾ ਹੈ ਅਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਬਦਮਾਸ਼ ਇਨੋਵਾ ਕਾਰ ’ਚ ਆਏ ਸਨ। ਇਸ ਖੂਨੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। Also Read: ਪੰਜਾਬ CM ਨੇ ਪੇਸ਼ ਕੀਤਾ 70 ਦਿਨਾਂ ਦਾ ਰਿਪੋਰਟ ਕਾਰਡ, ਕਿਹਾ-'ਜੋ ਵਾਅਦੇ ਕੀਤੇ ਉਹ ਪੂਰੇ ਵੀ ਕੀਤੇ' ਲਾੜੀ ਦੀ ਹਾਲਤ ਨਾਜ਼ੁਕ-ਜਾਣਕਾਰੀ ਮੁਤਾਬਕ ਸਾਂਪਲਾ ਪਿੰਡ ਤੋਂ ਵਿਆਹ ਤੋਂ ਬਾਅਦ ਲਾੜੀ ਆਪਣੇ ਲਾੜੇ ਨਾਲ ਕਾਰ ’ਚ ਸਹੁਰੇ ਘਰ ਜਾ ਰਹੀ ਸੀ ਪਰ ਰਸਤੇ ਵਿਚ ਪਿੰਡ ਦੇ ਬਾਹਰ ਉਸ ਦੀ ਉਡੀ...
ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women's Commission) ਨੇ ਸੋਸ਼ਲ ਮੀਡੀਆ (Social media) ਉੱਤੇ ਵਾਇਰਲ ਹੋ ਰਹੀ ਇਕ ਖਬਰ ਦਾ ਸੂ-ਮੋਟੋ ਨੋਟਿਸ (Su-moto notice) ਲਿਆ ਹੈ। ਖਬਰ ਮੁਤਾਬਕ ਵੈਕਸੀਨੇਸ਼ਨ ਕੈਂਪ (Vaccination camp) ਦੌਰਾਨ ਐੱਸ.ਐੱਮ.ਓ. ਰੈਂਕ ਦੇ ਇਕ ਡਾਕਟਰ ਨੇ ਨਰਸ (Nurse) ਦੇ ਨਾਲ ਛੇੜਛਾੜ ਕੀਤੀ। Also Read: ਸਿ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਕੀਮ ਨਾਲ ਜਿੱਥੇ ਗਰੀਬ ਵਿਦਿਆਰਥੀਆਂ ਖਾਸ ਕਰਕੇ ਜਨਰਲ ਵਰਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਦਦ ਮਿਲੇਗੀ, ਉਥੇ ਹੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਕੁਲ ਦਾਖਲਾ ਅਨੁਪਾਤ (GER) ਨੂੰ ਬਿਹਤਰ ਬਣਾਉਣ ਵਿਚ ਵੀ ਸਹਾਇਤਾ ਮਿਲੇਗੀ। ਇਸ ਸਕੀਮ ਨਾਲ ਸਾਲਾਨਾ 36.05 ਕਰੋੜ ਰੁਪਏ ਦਾ ਵਿੱਤੀ ਖਰਚਾ ਆਵੇਗਾ। Also Read : Omicron ਦੇ ਖਤਰੇ ਵਿਚਕਾਰ 15 ਦਸੰਬਰ ਤੋਂ ਨਹੀਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਸਿਰਫ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ। ਵਜ਼ੀਫੇ ਦੀ ਰਾਸ਼ੀ ਇਕਸਾਰ ਹੋਵੇਗੀ ਅਤੇ ਯੂਨੀਵਰਸਿਟੀ ਵੱਲੋਂ ਵਸੂਲੀ ਕੀਤੀ ਜਾਂਦੀ ਫੀਸ ਦੇ ਅਨੁਪਾਤ ਮੁਤਾਬਕ ਹੋਵੇਗੀ। ਜੇਕਰ ਵਿਦਿਆਰਥੀ 60 ਫੀਸਦੀ ਤੋਂ ਵੱਧ ਅਤੇ 70 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਦਾ ਹੈ ਤਾਂ ਉਸ ਨੂੰ ਯੂਨੀਵਰਸਿਟੀ ਦੀ ਫੀਸ ਵਿਚ 70 ਫੀਸਦੀ ਰਿਆਇਤ ਦਿੱਤੀ ਜਾਵੇਗੀ। ਇਸੇ ਤਰ੍ਹਾਂ 70 ਫੀਸਦੀ ਤੋਂ ਵੱਧ ਅਤੇ 80 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਫੀਸ ਵਿਚ 80 ਫੀਸਦੀ ਰਿਆਇਤ ਮਿਲੇਗੀ। 80 ਫੀਸਦੀ ਤੋਂ ਵੱਧ ਅਤੇ 90 ਫੀਸਦੀ ਤੋਂ ਘੱਟ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 90 ਫੀਸਦੀ ਰਿਆਇਤ...
ਚੰਡੀਗੜ੍ਹ : ਆਪਣੀ ਮੰਗਾਂ ਨੂੰ ਲੈਕੇ ਲਗਤਾਰ ਪ੍ਰਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਚੰਨੀ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ। ਦਰਅਸਲ ਖਰੜ 'ਚ ਟਾਵਰ 'ਤ ਚੜ੍ਹੇ ਕੱਚੇ ਅਧਿਆਪਕਾਂ ਨੂੰ ਆਪਣੀ ਅਵਾਜ਼ ਬੁਲੰਦ ਕਰਨ ਲਈ ਸਾਰੇ ਅਧਿਆਪਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਆਪਣੇ ਮੁੱਦੇ ਦਾ ਹੱਲ ਕਰਨਾ ਹੈ ਤਾਂ ਜਲਦ ਹੀ ਉਥੇ ਪਹੁੰਚੋ। Also Read : ਦਿੱਲੀ ਵਾਸੀਆਂ ਲਈ ਖੁਸ਼ਖਬਰੀ, 8 ਰੁਪਏ ਸਸਤਾ ਹੋਇਆ ਪੈਟਰੋਲ ਇਸ ਦੌਰਾਨ ਟਾਵਰ 'ਤੇ ਚੜ੍ਹੇ ਅਧਿਆਪਕ (Teacher's Protest) ਨੂੰ ਮਿਲਣ ਲਈ ਬਾਕੀ ਅਧਿਆਪਕ ਪਹੁੰਚੇ ਤਾਂ ਪੁਲਿਸ ਨਾਲ ਉਨ੍ਹਾਂ ਦੀ ਝੜਪ ਹੋ ਗਈ।ਅਧਿਆਪਕਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਕਿ ਉਨ੍ਹਾਂ ਨੂੰ ਟੈਂਕੀ ਦੇ ਕੋਲ ਜਾਣ ਦਿੱਤਾ ਜਾਵੇ ਪਰ ਪੁਲਿਸ ਵੱਲੋਂ ਅਧਿਆਪਕਾਂ ਨੂੰ ਖਦੇੜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਦਿਆਂ ਕਿਹਾ ਕਿ ਪੰਜਾਬ ਸਰਕਾਰ ਖੁਦ ਨੂੰ ਲੋਕਾਂ ਦਾ ਮਸੀਹਾ ਦੱਸਦੀ ਹੈ। Also Read : ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਮਿਲਣ ਨਾਲ ਮਚਿਆ ਹੜਕੰਪ, ਜਾਂਚ 'ਚ ਜੁਟੀ BSF ਸਰਕਾਰ ਵੱਲੋਂ ਕਿਹਾ ਜਾਂਦਾ ਹੈ ਕਿ ਅਸੀ ਔਰਤਾਂ ਨੂੰ ਰੋਜ਼ਗਾਰ ਦਿੰਦੇ ਹਾਂ ਅਤੇ ਅੱਜ ਇਹ ਹੀ ਔਰਤਾਂ ਰੋਜ਼ਗਾਰ ਦੀ ਮੰਗ ਨੂੰ ਲੈਕੇ ਟਾਵਰਾਂ 'ਤੇ ਚੱੜ੍ਹ ਕੇ ਬੈਠੀਆਂ ਹਨ। ਬੜੇ ਹੀ ਸ਼ਰਮ ਦੀ ਗੱਲ ਹੈ ਕਿ ਸਰਕਾਰ ਸਾਨੂੰ ਪੱਕਾ ਰੋਜ਼ਗਾਰ ਨਹੀਂ ਦੇ ਰਹੀ ਹੈ।ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਦੇ ਨਾਰੇ ਲਾਏ ਗਏ। ...
ਚੰਡੀਗੜ੍ਹ: ਪਿਛਲੇ 21 ਸਾਲਾਂ ਤੋਂ ਪੀਜੀਆਈ (PGI) ਦੇ ਬਾਹਰ ਲੰਗਰ ਲਗਾਉਣ ਵਾਲੇ ਜਗਦੀਸ਼ ਆਹੂਜਾ (Jagdish Ahuja) ਦਾ ਸੋਮਵਾਰ ਨੂੰ ਦੇਹਾਂਤ (Death) ਹੋ ਗਿਆ। ਜਗਦੀਸ਼ ਆਹੂਜਾ ਨੂੰ 'ਲੰਗਰ ਬਾਬਾ' (Langar Baba) ਕਿਹਾ ਜਾਂਦਾ ਸੀ। ਜਗਦੀਸ਼ ਆਹੂਜਾ ਪਿਛਲੇ 21 ਸਾਲਾਂ ਤੋਂ ਪੀਜੀਆਈ (pgi) ਦੇ ਬਾਹਰ ਸੇਵਾ ਕਰ ਰਹੇ ਸਨ। ਉਨ੍ਹਾਂ ਨੂੰ 2020 ਵਿੱਚ ਰਾਸ਼ਟਰਪਤੀ ਤੋਂ ਪਦਮਸ਼੍ਰੀ ਪੁਰਸਕਾਰ (Padamshree Award) ਵੀ ਮਿਲਿਆ। ਉਹ ਰੋਜ਼ਾਨਾ 4 ਤੋਂ 5000 ਲੋਕਾਂ ਨੂੰ ਲੰਗਰ ਛਕਾਉਂਦੇ ਸਨ। Also Read: ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਵਾਇਰਸ ਨੂੰ ਲੈ ਕੇ ਸਖਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀ ਦੱਸ ਦੇਈਏ ਕਿ ਜਗਦੀਸ਼ ਆਹੂਜਾ ਪੀਜੀਆਈ ਚੰਡੀਗੜ੍ਹ ਦੇ ਸਾਹਮਣੇ ਲਗਾਤਾਰ ਲੰਗਰ ਲਗਾ ਰਹੇ ਸਨ। ਇਸ ਦੇ ਲਈ ਉਸ ਨੇ ਆਪਣੀਆਂ ਕਈ ਜਾਇਦਾਦਾਂ ਵੀ ਵੇਚ ਦਿੱਤੀਆਂ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਲੰਗਰ ਸੇਵਾ ਕਰਕੇ ਉਨ੍ਹਾਂ ਨੂੰ ਕਾਫੀ ਰਾਹਤ ਮਿਲਦੀ ਹੈ। ਪਟਿਆਲਾ ਵਿੱਚ ਉਸ ਨੇ ਗੁੜ ਅਤੇ ਫਲ ਵੇਚ ਕੇ ਆਪਣਾ ਗੁਜ਼ਾਰਾ ਸ਼ੁਰੂ ਕੀਤਾ। ...
ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ (Omicron Variant) ਨੂੰ ਲੈ ਕੇ ਸਖ਼ਤ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਕਈ ਨਵੇਂ ਦਿਸ਼ਾ-ਨਿਰਦੇਸ਼ (New guidelines) ਜਾਰੀ ਕੀਤੇ ਗਏ ਹਨ। ਸ਼ਹਿਰ ਦੇ ਸਾਰੇ ਸਰਕਾਰੀ ਹਸਪਤਾਲਾਂ (Government Hospitals) ਵਿੱਚ ਦਾਖਲ ਸਾਰੇ ਮਰੀਜ਼ਾਂ ਦਾ ਪਹਿਲਾ ਆਰਟੀ ਪੀਸੀਆਰ (RT PCR) ਟੈਸਟ ਕੀਤਾ ਜਾਵੇਗਾ। ਓਪੀਡੀ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਦਾ ਕਰੋਨਾ ਟੈਸਟ ਵੀ ਕੀਤਾ ਜਾਵੇਗਾ। ਕੋਰੋਨਾ ਦੇ ਨਿਯਮਾਂ (Corona rules) ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ (Strict Actio...
ਚੰਡੀਗੜ੍ਹ: ਹਰਿਆਣਾ (Haryana) ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਨੀਲੋਖੇੜੀ ਵਿੱਚ ਕਤਲ (Murder) ਕੀਤੇ ਗਏ ਅਮਨਦੀਪ (Amandeep Singh) (34) ਦੇ ਕਾਤਲਾਂ ਨੂੰ ਪੁਲਿਸ (Police) ਨੇ ਲੱਭ ਲਿਆ ਹੈ। ਪੁਲਿਸ ਨੇ ਅਮਨਦੀਪ ਦੇ ਕਤਲ ਦੇ ਦੋਸ਼ ਵਿੱਚ ਉਸ ਦੀ ਪਤਨੀ ਰਵਿੰਦਰ ਕੌਰ (Ravinder Kaur) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਰਵਿੰਦਰ ਕੌਰ ਨੇ ਆਪਣੇ ਪਤੀ ਦਾ ਉਸ ਦੇ ਪ੍ਰੇਮੀ (Lover) ਤੋਂ ਕਤਲ ਕਰਵਾ ਦਿੱਤਾ ਹੈ। ਸੀਆਈਏ ਪੁਲਿਸ (CIA Police) ਨੇ ਰਵਿੰਦਰ ਕੌਰ ਨਾਲ ਅੰਬਾਲਾ ਦੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਔਰਤ ਨੂੰ ਨਿਆਂਇਕ ਹਿਰਾਸਤ (Judicial custody) ਵਿਚ ਭੇਜ ਦਿੱਤਾ ਗਿਆ। ਜਦਕਿ ਸੰਨੀ ਅਤੇ ਕੁਣਾਲ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ (Police remand) 'ਤੇ ਲਿਆ ਗਿਆ ਹੈ। Also Read: ਪੰਜਾਬ ਬਿਜਲੀ ਵਿਭਾਗ ’ਚ ਨਿਕਲੀ ਭਰਤੀ, ਇਸ ਵੈੱਬਸਾਈਟ ਰਾਹੀਂ ਕਰੋ ਅਪਲਾਈ ਇੰਸਪੈਕਟਰ ਮੋਹਨ ਲਾਲ ਨੇ ਦੱਸਿਆ ਕਿ ਰਵਿੰਦਰ ਕੌਰ ਉਰਫ਼ ਰਿੰਪੀ ਦਾ ਅੰਬਾਲਾ ਵਿੱਚ ਸੰਨੀ ਨਾਲ ਸਕੂਲ ਸਮੇਂ ਤੋਂ ਹੀ ਪ੍ਰੇਮ ਸਬੰਧ ਚੱਲ ਰਿਹਾ...
ਚੰਡੀਗੜ੍ਹ : ਚੰਡੀਗੜ੍ਹ ਦੀਆਂ ਨਗਰ ਨਿਗਮ (Municipal Corporation of Chandigarh) ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਨੇ ਪਾਰਟੀ ਦੇ ਸੀਨੀਅਰ ਪ੍ਰਧਾਨ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ.ਦਲਜੀਤ ਸਿੰਘ ਚੀਮਾ (Chandigarh Observer Dr. Daljit Singh Cheema), ਚੰਡੀਗੜ੍ਹ ਇਕਾਈ (Chandigarh unit) ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ. ਹਰਦੀਪ ਸਿੰਘ ਬੁਟਰੇਲਾ (Former Senio...
ਚੰਡੀਗੜ੍ਹ : ਸੰਸਦ 'ਚ ਬਿੱਲ ਪੇਸ਼ ਹੋਣ ਤੋਂ ਦੋ ਦਿਨ ਪਹਿਲਾਂ ਕਿਸਾਨਾਂ ਨੇ ਵੱਡਾ ਫੈਸਲਾ ਲਿਆ ਹੈ। ਕਿਸਾਨਾਂ ਨੇ ਪ੍ਰਸਤਾਵਿਤ ਟਰੈਕਟਰ ਮਾਰਚ ਨੂੰ ਸੰਸਦ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਇਹ ਫੈਸਲਾ ਖੇਤੀਬਾੜੀ ਐਕਟ (Farm Law) ਨੂੰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਲਿਆ ਹੈ। ਇਹ ਫੈਸਲਾ ਅੱਜ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਿੰਘੂ ਅਤੇ ਟਿੱਕਰੀ ਸਰਹੱਦ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਅਗਲੇਰੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਦੌਰਾਨ ਦੱਸਿਆ ਗਿਆ ਹੈ ਕਿ ਕਿਸਾਨ ਇਸ ਸਮੇਂ ਪ੍ਰਸਤਾਵਿਤ ਸੰਸਦ ਮਾਰਚ ਨੂੰ ਮੁਲਤਵੀ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਦੱਸਿਆ ਗਿਆ ਹੈ ਕਿ ਅਗਲੀ ਰਣਨੀਤੀ ਲਈ 4 ਦਸੰਬਰ ਨੂੰ ਮੀਟਿੰਗ ਸੱਦੀ ਗਈ ਹੈ। ਇਸ ਬੈਠਕ 'ਚ ਕਈ ਹੋਰ ਮੁੱਦਿਆਂ 'ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਯੂਨਾਈਟਿਡ ਫਰੰਟ ਨੇ ਪ੍ਰੈਸ ਕਾਨਫਰੰਸ ਰਾਹੀਂ ਇਹ ਜਾਣਕਾਰੀ ਦਿੱਤੀ। Also Read : CM ਚੰਨੀ ਦੀ ਚੇਤਾਵਨੀ, ਟੈਂਕੀਆਂ 'ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਦਰਜ ਹੋਣਗੇ ਪਰਚੇ ! ਦੱਸ ਦਈਏ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narinder Singh Tomar) ਨੇ ਅੱਜ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਧਰਨਾ ਖਤਮ ਕਰਕੇ ਸਾਰੇ ਲੋਕ ਆਪੋ-ਆਪਣੇ ਘਰਾਂ ਨੂੰ ਚਲੇ ਜਾਣ। ਦੂਜੇ ਪਾਸੇ ਖੇਤੀ ਕਾਨੂੰਨਾਂ ਬਾਰੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਇਸ ਨੂੰ ਰੱਦ ਕਰਨ ਵਾਲਾ ਬਿੱਲ ਸਰਦ ਰੁੱਤ ਸੈਸ਼ਨ (Winter Session) ਦੇ ਪਹਿਲੇ ਦਿਨ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। Also Read : ਪਨਬਸ ਤੇ ਪੀਆਰਟੀਸੀ ਕੱਚੇ ਮੁਲਾਜ਼ਮਾਂ ਦੀ ਸਰਕਾਰ ਨੂੰ ਚੇਤਾਵਨੀ, ਅਣਮਿੱਥੇ ਸਮੇਂ ਲਈ ਹਾਈਵੇ ਕਰਾਂਗੇ ਜਾਮ ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਅਤੇ ਇਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੀ ਸਮੀਖਿਆ ਕਰਨ ਲਈ ਇੱਕ ਕਮੇਟੀ ਦਾ ਗਠਨ ਕਰਨਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਪਰਾਲੀ ਸਾੜਨ (Burning straw) ਨੂੰ ਅਪਰਾਧ ਮੁਕਤ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਦੁਖੀ ਹਾਂ ਕਿ ਕਿਸਾਨ ਸੰਗਠਨਾਂ ਨੂੰ ਖੇਤੀ ਕਾਨੂੰਨਾਂ ਦੇ ਲਾਭ ਬਾਰੇ ਨਹੀਂ ਸਮਝਾ ਸਕੇ।...
ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਚੰਡੀਗੜ੍ਹ ਪਹੁੰਚ ਚੁੱਕੇ ਹਨ। ਅੱਜ ਕੇਜਰੀਵਾਲ ਵੱਲੋਂ ਧਰਨਾ ਦੇ ਰਹੇ ਅਧਿਆਪਕ ਨਾਲ ਵੀ ਮੁਲਾਕਾਤ ਕੀਤੀ। ਦੱਸ ਦਈਏ ਕਿ ਅੱਜ ਈ.ਟੀ.ਟੀ (ETT)ਦੇ ਅਧਿਆਪਕ MLA ਦੇ ਹੋਸਟਲ ਦੇ ਬਾਹਰ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਧਰਨਾ ਦਿੱਤਾ ਜਾ ਰਿਹਾ ਹੈ।ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਸਿਰਫ ਐਲਾਨ ਕਰ ਰਹੀ ਹੈ। ਅਸੀ ਦਿੱਲੀ ਦੇ ਸਕੂਲ ਵਿਖਾਉਣ ਨੂੰ ਤਿਆਰ ਹਾਂ,ਪੰਜਾਬ ਸਰਕਾਰ ਚੈਲੰਜ ਸਵੀਕਾਰ ਕਰਨ। Also Read : ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚਿਆ ਅਕਾਲੀ ਦਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Kejriwal) ਨੇ ਅੱਜ ਮੁਹਾਲੀ ਵਿੱਚ ਪੰਜਾਬ ਰਾਜ ਸਿੱਖਿਆ ਵਿਭਾਗ ਦੇ ਬਾਹਰ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।ਉਨ੍ਹਾਂ ਅਧਿਆਪਕਾਂ ਨਾਲ ਵਾਅਦਾ ਕੀਤਾ ਕਿ ਜੇਕਰ ‘ਆਪ’ ਦੀ ਸਰਕਾਰ ਆਈ ਤਾਂ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਉਹ ਪੰਜਾਬ ਦਾ ਭਵਿੱਖ ਬਦਲਣ ਦੀ ਇੱਛਾ ਰੱਖਦੇ ਹਨ। ਇਸ ਦੌਰਾਨ ਮੁੱਖ ਮੰਤਰੀ ਚੰਨੀ 'ਤੇ ਚੁਟਕੀ ਲੈਂਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਹੁਣ ਸੂਬੇ ਦੇ ਲੋਕ ਮੁੱਖ ਮੰਤਰੀ ਦਾ ਭਾਸ਼ਣ ਸੁਣ ਸੁਣ ਕੇ ਥੱਕ ਚੁੱਕੇ ਹਨ। ਚੰਨੀ ਝੂਠੇ ਵਾਅਦੇ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਿਹਾ ਹੈ। Also Read : ਦਸੰਬਰ ਮਹੀਨੇ 'ਚ ਪੂਰੇ 16 ਦਿਨ ਬੰਦ ਰਹਿਣਗੇ ਬੈਂਕ, ਜਾਣ ਤੋਂ ਪਹਿਲਾਂ ਦੇਖੋ ਛੁੱਟੀਆਂ ਦੀ ਪੂਰੀ ਲਿਸਟ ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੇਜਰੀਵਾਲ ਪੰਜਾਬ ਦੌਰੇ 'ਤੇ ...
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੱਜ ਮੁੱਖ ਮੰਤਰੀ ਚੰਨੀ (CM Channi) ਦੇ ਘਰ ਦਾ ਘਿਰਾਓ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸੀ.ਐਮ. ਦੇ ਨਿਵਾਸ 'ਤੇ ਗ੍ਰਿਫਤਾਰੀਆਂ ਕਰਨਗੇ। ਸੁਖਬੀਰ ਬਾਦਲ (Sukhbir Badal) ਨੇ ਦੋਸ਼ ਲਾਇਆ ਹੈ ਕਿ ਮਜੀਠੀਆ ਨੂੰ ਡਰੱਗ ਮਾਮਲੇ 'ਚ ਫਸਾਇਆ ਜਾ ਰਿਹਾ ਹੈ। Also Read : ਕੋਰੋਨਾ ਦੇ ਨਵੇਂ ਵੇਰੀਐਂਟ ਦੇ ਖਤਰੇ ਵਿਚਕਾਰ PM ਮੋਦੀ ਨੇ ਬੁਲਾਈ ਅਹਿਮ ਬੈਠਕ ਉਸ ਵਿਰੁੱਧ ਸਾਜ਼ਿਸ਼ ਰਚੀ ਜਾ ਰਹੀ ਹੈ। ਸੁਖਬੀਰ ਬਾਦਲ (Sukhbir Badal) ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਜੀਠੀਆ (Bikram Majithia) ਨੂੰ ਡਰੱਗ ਮਾਮਲੇ 'ਚ ਫਸਾਉਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਚੰਨੀ ਦੀ ਰਿਹਾਇਸ਼ 'ਤੇ ਹੰਗਾਮਾ ਮਚਿਆ ਹੋਇਆ ਹੈ। Also Read : ਡੈਲਟਾ ਤੋਂ ਵੀ ਜ਼ਿਆਦਾ ਖ਼ਤਰਨਾਕ ਹੈ ਕੋਰੋਨਾ ਦਾ ਨਵਾਂ ਵੇਰੀਐਂਟ Omicorn, ਜਾਣੋ ਇਸ ਬਾਰੇ ਸਭ ਕੁਝ ਦੱਸ ਦੇਈਏ ਕਿ ਬੀਤੇ ਦਿਨ ਵੀ ਸੁਖਬੀਰ ਬਾਦਲ ਨੇ ਪੰਜਾਬ ਸਰ...
ਚੰਡੀਗੜ੍ਹ : 10ਵੀਂ ਕਿਸ਼ਤ ਦਾ ਪੈਸਾ ਅਗਲੇ ਮਹੀਨੇ ਦੀ 15 ਤਰੀਕ ਤੋਂ 25 ਦਸੰਬਰ ਤੱਕ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Sanman Nidhi Yojana) ਦੇ ਲਾਭਪਾਤਰੀਆਂ ਦੇ ਖਾਤੇ ਵਿੱਚ ਟਰਾਂਸਫਰ ਕੀਤਾ ਜਾ ਸਕਦਾ ਹੈ। ਸਰਕਾਰ ਨੇ ਪਿਛਲੇ ਸਾਲ 25 ਦਸੰਬਰ 2020 ਨੂੰ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਕੀਤੇ ਸਨ। ਅਜਿਹੇ 'ਚ ਜੇਕਰ ਤੁਹਾਡੇ ਖਾਤੇ 'ਚ ਕੋਈ ਗਲਤੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰੋ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਤਹਿਤ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਸਰਕਾਰ ਇਹ ਰਕਮ ਕਿਸਾਨਾਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕਰਦੀ ਹੈ। ਜੇਕਰ ਤੁਸੀਂ ਵੀ ਕਿਸਾਨ ਹੋ ਪਰ ਇਸ ਸਕੀਮ ਦਾ ਲਾਭ ਨਹੀਂ ਲੈ ਪਾ ਰਹੇ ਹੋ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। Also Read : Pit Bull ਨੇ ਵੱਢਿਆ ਮਾਡਲ ਦਾ ਬੁੱਲ੍ਹ, ਖਰਚ ਕਰਨੇ ਪਏ ਤਿੰਨ ਕਰੋੜ ਰੁਪਏ 10ਵੀਂ ਕਿਸ਼ਤ ਅਗਲੇ ਮਹੀਨੇ 15 ਦਸੰਬਰ ਤੋਂ 25 ਦਸੰਬਰ ਤੱਕ ਪ੍ਰਧਾਨ ਮੰਤਰੀ ਕਿਸਾਨ (PM Kisan Sanman Nidhi Yojana) ਯੋਜਨਾ ਦੇ ਲਾਭਪਾਤਰੀਆਂ ਨੂੰ ਟਰਾਂਸਫਰ ਕੀਤੀ ਜਾ ਸਕਦੀ ਹੈ।ਜੇਕਰ ਤੁਸੀਂ ਵੀ ਇੱਕ ਕਿਸਾਨ ਹੋ ਅਤੇ ਇਸ ਯੋਜਨਾ ਦਾ ਲਾਭ ਨਹੀਂ ਮਿਲ ਰਿਹਾ ਹੈ ਤਾਂ, ਤੁਸੀਂ ਵੀ ਆਪਣਾ ਨਾਮ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਵਿੱਚ ਦਰਜ ਕਰਵਾ ਸਕਦੇ ਹੋ। Also Read : Airtel ਰੀਚਾਰਜ ਅੱਜ ਤੋਂ ਹੋਏ ਮਹਿੰਗੇ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ ਸਕੀਮ ਦਾ ਲਾਭ ਕੌਣ ਲੈ ਸਕਦਾ ਹੈ? ਇਸ ਸਕੀਮ ਦਾ ਲਾਭ ਲੈਣ ਲਈ ਤੁਹਾਡੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ 2 ਹੈਕਟੇਅਰ ਵਾਹੀਯੋਗ ਜ਼ਮੀਨ ਦਾ ਹੋਣਾ ਵੀ ਜ਼ਰੂਰੀ ਹੈ, ਜਿਨ੍ਹਾਂ ਕਿਸਾਨਾਂ ਕੋਲ ਵਾਹੀਯੋਗ ਜ਼ਮੀਨ ਨਹੀਂ ਹੈ, ਉਹ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ। Also Read : ਵਿਗਿਆਨੀਆਂ ਦਾ ਦਾਅਵਾ, ਇਨਸਾਨਾਂ ਕਾਰਣ ਧਰਤੀ 'ਤੇ ਆ ਸਕਦੇ ਹਨ ਏਲੀਅਨ ਸੂਚੀ ਵਿੱਚ ਆਪਣੇ ਨਾਮ ਦੀ ਜਾਂਚ ਕਰੋਜੇਕਰ ਤੁਸੀਂ ਵੀ ਦਸਵੀਂ ਕਿਸ਼ਤ ਲਈ ਰਜਿਸਟ੍ਰੇਸ਼ਨ ਕਰਵਾਈ ਹੈ ਤਾਂ ਸੂਚੀ ਵਿੱਚ ਆਪਣਾ ਨਾਮ ਚੈੱਕ ਕਰੋ ਕਿ ਇਸ ਦਸਵੀਂ ਕਿਸ਼ਤ ਦਾ ਪ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर