ਚੰਡੀਗੜ੍ਹ: ਸਿਟੀ ਬਿਊਟੀਫੁੱਲ ਚੰਡੀਗੜ੍ਹ ਨੂੰ ਅੱਜ ਇਲੈਕਟ੍ਰਿਕ ਬੱਸਾਂ ਦੀ ਸੌਗਾਤ ਮਿਲ ਗਈ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਹਰੀ ਝੰਡੀ ਦੇ ਕੇ ਇਨ੍ਹਾਂ ਬੱਸਾਂ ਨੂੰ ਰਵਾਨਾ ਕੀਤਾ। ਪਹਿਲੀ ਵਾਰ ਵਿਚ 11 ਇਲੈਕਟ੍ਰਿਕ ਬੱਸਾਂ ਅੱਜ ਚੰਡੀਗੜ੍ਹ ਦੀਆਂ ਸੜਕਾਂ ਉੱਤੇ ਦੌੜਨਾ ਸ਼ੁਰੂ ਹੋ ਜਾਣਗੀਆਂ ਤੇ 29 ਹੋਰ ਬੱਸਾਂ ਜਲਦੀ ਹੀ ਇਸ ਬੇੜੇ ਵਿਚ ਸ਼ਾਮਲ ਹੋਣਗੀਆਂ। ਇਸ ਵਿੱਤੀ ਸਾਲ ਕੁੱਲ 80 ਬੱਸਾਂ ਚੰਡੀਗੜ੍ਹ ਨੂੰ ਮਿਲਣਗੀਆਂ। Also Read: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ (ਤਸਵੀਰਾਂ) ਇਹ ਇਲੈਕਟ੍ਰਿਕ ਬੱਸਾਂ ਕਈ ਖੂਬੀਆਂ ਨਾਲ ਲੈਸ ਹਨ। ਇਹ ਬੱਸਾਂ ਇਕ ਵਾਰ ਚਾਰਜ ਕਰਨ ਉੱਤੇ ਤਕਰੀਬਨ 230 ਕਿਲੋਮੀਟਰ ਦੌੜਨਗੀਆਂ ਤੇ ਸਿਰਫ 2 ਘੰਟੇ ਵਿਚ ਚਾਰਜ ਹੋ ਜਾਣਗੀਆਂ। ਜ਼ੀਰੋ ਕਾਰਬਨ ਬੈਸਡ ਇਹ ਬੱਸਾਂ ਲੋਅ-ਫਲੋਰ ਹਨ ਤੇ ਨਾਲ ਹੀ ਇਨ੍ਹਾਂ ਵਿਚ ਆਧੁਨਿਕ ਸੇਵਾਵਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਬੱਸਾਂ ਵਿਚ ਸੀਸੀਟੀਵੀ ਕੈਮਰੇ ਲੱਗੇ ਹਨ ਤੇ ਹਰ ਸੀਟ ਉੱਤੇ ਪੈਨਿਕ ਬਟਨ ਲੱਗਾ ਹੈ। ਅੱਗ ਲੱਗਦੇ ਹੀ ਦਰਵਾਜ਼ੇ ਖੁੱਲ ਜਾਣਗੇ ਤੇ ਮੈਸੇਜ ਕੰਟਰੋਲ ਰੂਮ ਨੂੰ ਜਾਵੇਗਾ। ਮੋਬਾਇਲ ਚਾਰਜਿੰਗ ਪੁਆਇੰਟ ਦੇ ਨਾਲ-ਨਾਲ ਆਰਾਮਦਾਇਕ ਸੀਟਾਂ ਵੀ ਇਨ੍ਹਾਂ ਬੱਸਾਂ ਨੂੰ ਖਾਸ ਬਣਾਉਂਦੀਆਂ ਹਨ। Also Read: SBI ਕ੍ਰੈਡਿਟ ਕਾਰਡ ਧਾਰਕਾਂ ਲਈ ਬੁਰੀ ਖਬਰ, ਇਸ ਸੇਵਾ ਲਈ ਦੇਣੇ ਪੈਣਗੇ ਵਾਧੂ ਪੈਸੇ
ਚੰਡੀਗੜ੍ਹ: ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਆਤਮ ਨਗਰ ਵਿਧਾਨ ਸਭਾ ਇਲਾਕੇ ਦੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ 6 ਹੋਰਨਾਂ ਦੋਸ਼ੀਆਂ ਲਈ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਲੁਧਿਆਣਾ ਪੁਲਸ ਨੇ ਬੀਤੀ 10 ਨਵੰਬਰ ਨੂੰ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਜਬਰ-ਜ਼ਿਨਾਹ ਦੇ ਦੋਸ਼ਾਂ ਤਹਿਤ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕੀਤੀ ਸੀ, ਜਿਸ ’ਤੇ ਅਦਾਲਤ ਨੇ 18 ਨਵੰਬਰ ਲਈ ਵਿਧਾਇਕ ਅਤੇ ਹੋਰਨਾਂ ਦੀ ਅਦਾਲਤ ’ਚ ਹਾਜ਼ਰੀ ਯਕੀਨੀ ਬਣਾਉਣ ਲਈ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। Also Read: 2022 ਚੋਣਾਂ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ, ਐਲਾਨੇ 3 ਹੋਰ ਉਮੀਦਵਾਰ ਵਿਧਵਾ ਔਰਤ ਦੀ ਸ਼ਿਕਾਇਤ ’ਤੇ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਅਤੇ ਹੋਰਨਾਂ ਧਾਰਾਵਾਂ ਤਹਿਤ ਕੀਤੀ ਗਈ ਸ਼ਿਕਾਇਤ ਕਾਰਨ ਪੁਲਸ ਥਾਣਾ ਡਵੀਜ਼ਨ ਨੰਬਰ-6 ਵੱਲੋਂ ਵਿਧਾਇਕ ਬੈਂਸ ਅਤੇ ਹੋਰਨਾਂ ਖ਼ਿਲਾਫ਼ ਪਰਚਾ ਦਰਜ ਕੀਤਾ ਸੀ, ਜੋ ਕਿ ਅਦਾਲਤ ਦੇ ਹੁਕਮਾਂ ’ਤੇ ਹੀ ਦਰਜ ਕੀਤਾ ਗਿਆ ਸੀ। ਪੀੜਤ ਵਿਧਵਾ ਨੇ ਅਦਾਲਤ ਤੋਂ ਪੁਲਸ ਨੂੰ ਵਿਧਾਇਕ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦੇਣ ਦੀ ਮੰਗ ਕਰ ਕੇ ਪਟੀਸ਼ਨ ਦਾਇਰ ਕੀਤੀ ਸੀ। Also Read: ਬੁਰੀ ਫਸੀ ਕੰਗਣਾ! ਆਜ਼ਾਦੀ ਨੂੰ 'ਭੀਖ' ਦੱਸਣ ਦੇ ਮਾਮਲੇ 'ਚ ਕੇਸ ਦਰਜ ਜਨਾਨੀ ਨੇ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ, ਲੁਧਿਆਣਾ ਦੇ ਗੋਗੀ ਸ਼ਰਮਾ ਖ਼ਿਲਾਫ਼ ਵੀ ਐੱਫ. ਆਈ. ਆਰ. ਦਰਜ ਕਰਨ ਦੀ ਗੁਹਾਰ ਲਗਾਈ ਸੀ, ਜਿਨ੍ਹਾਂ ਖ਼ਿਲਾਫ਼ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। Also Read: ਰੇਲ ਮੁਸਾਫਰਾਂ ਲਈ ਖੁਸ਼ਖਬਰੀ! ਵਧੇ ਕਿਰਾਏ ਤੇ ਸਪੈਸ਼ਲ ਟ੍ਰੇਨਾਂ ਨੂੰ ਲੈ ਕੇ ਮੰਤਰਾਲਾ ਦਾ ਵੱਡਾ ਐਲਾਨ...
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ 2022 ਦੇ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਰੂਰਲ ਤੋਂ ਜਸਪਾਲ ਸਿੰਘ ਬਿੱਟੂ ਚੱਡਾ, ਬਲਾਚੌਰ ਤੋਂ ਸੁਨੀਤਾ ਚੌਧਰੀ ਤੇ ਸ਼ਾਹਕੋਟ ਤੋਂ ਬਚਿੱਤਰ ਸਿੰਘ ਕੋਹਾੜ ਨੂੰ ਉਮੀਦਵਾਰ ਬਣਾਇਆ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਨੇਤਾ ਦਲਜੀਸ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ ਹੈ।
ਚੰਡੀਗੜ੍ਹ : ਬੇਰੁਜ਼ਗਾਰੀ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਅੱਜ ਹੱਲਾ ਬੋਲ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਵਿਧਾਇਕ ਅੱਜ ਮੁੱਖ ਮੰਤਰੀ ਚੰਨੀ ਦੀ ਚੰਡੀਗੜ੍ਹ ਰਿਹਾਇਸ਼ ਦਾ ਘੇਰਾਓ ਕਰਨਗੇ। ਇਸ ਦਾ ਐਲਾਨ ਬੀਤੇ ਦਿਨ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਵਲੋਂ ਕੀਤਾ ਗਿਆ ਸੀ। Also Read: ਜ਼ੀਕਾ ਵਾਇਰਸ ਨੂੰ ਲੈ ਕੇ ਚੰਡੀਗੜ੍ਹ ਸਿਹਤ ਵਿਭਾਗ ਦੀ ਐਡਵਾਈਜ਼ਰੀ, ਇੰਝ ਕਰੋ ਬਚਾਅ ਬੀਤੇ ਦਿਨ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 13 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਕਿਉਂਕਿ ਚੰਨੀ ਸਰਕਾਰ ਨੇ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਛੱਡ ਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਸੂਬੇ ਦੇ ਭਖਵੇਂ ਮੁੱਦਿਆਂ ਨੂੰ ਵਿਧਾਨ ਸਭਾ ਦੇ ਇਜਲਾਸ ਦੌਰਾਨ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਗਿਆ ਅਤੇ ਪੱਤਰਕਾਰਾਂ ਨੂੰ ਸਦਨ ਵਿੱਚ ਜਾਣ ਤੋਂ ਰੋਕਿਆ ਗਿਆ। ਇਸ ਲਈ ਆਮ ਆਦਮੀ ਪਾਰਟੀ ਹੁਣ ਸੜਕ 'ਤੇ ਆ ਕੇ ਪੰਜਾਬ ਦੇ ਮੁੱਦਿਆਂ ਨੂੰ ਪੱਤਰਕਾਰਾਂ ਅਤੇ ਲੋਕਾਂ ਸਾਹਮਣੇ ਰੱਖੇਗੀ। ਇਸ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਫ਼ੇਲ੍ਹ ਕਰਾਰ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੁੱਛਿਆ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਹਿੱਤਾਂ ਲਈ ਕੀ ਵਿਸ਼ੇਸ਼ ਕੀਤਾ ਹੈ? 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਚੰਨੀ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਨਾਂਅ 'ਤੇ ਕੇਵਲ ਡਰਾਮਾ ਹੀ ਕੀਤਾ ਅਤੇ ਇਸ ਡਰਾਮੇ 'ਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਹਨ।
ਚੰਡੀਗੜ੍ਹ: ਕੋਰੋਨਾ ਦਾ ਕਹਿਰ ਅਜੇ ਪੂਰੀ ਤਰ੍ਹਾਂ ਨਾਲ ਰੁਕਿਆ ਵੀ ਨਹੀਂ ਹੈ ਕਿ ਹੁਣ ਕੁਝ ਸੂਬਿਆਂ ਵਿਚ ਜ਼ੀਕਾ ਵਾਇਰਸ ਰਫਤਾਰ ਫੜਨ ਲੱਗਿਆ ਹੈ। ਜ਼ੀਕਾ ਵਾਇਰਸ ਨੇ ਹੌਲੀ-ਹੌਲੀ ਲੋਕਾਂ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਹਾਲਾਤਾਂ ਨੂੰ ਦੇਖਦਿਆਂ ਚੰਡੀਗੜ੍ਹ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।
ਚੰਡੀਗੜ੍ਹ: ਅੰਬਾਲਾ ਦੇ DRM (Divisional Railway Manager) ਨੂੰ ਲਸ਼ਕਰ-ਏ-ਤਾਇਬਾ ਨੇ ਧਮਕੀ ਭਰੀ ਇਕ ਚਿੱਠੀ ਲਿਖੀ ਹੈ। ਜਿਸ ਵਿਚ ਅੰਬਾਲਾ ਸਮੇਤ 8 ਰੇਲਵੇ ਸਟੇਸ਼ਨ ਉਡਾਉਣ ਦਾ ਜ਼ਿਕਰ ਕੀਤਾ ਗਿਆ ਹੈ। ਇਸ ਪੱਤਰ ਵਿਚ ਮੰਦਰਾਂ ਤੇ ਗੁਰਦੁਆਰਿਆਂ ਨੂੰ ਉਡਾਉਣ ਦੀ ਧਮਕੀ ਵੀ ਸ਼ਾਮਲ ਹੈ। ਇਹ ਪੱਤਰ ਲਸ਼ਕਰ-ਏ-ਤਾਇਬਾ ਦੁਆਰਾ ਲਿਖਿਆ ਗਿਆ ਹੈ ਜਾਂ ਫਿਰ ਕਿਸੇ ਦੀ ਕੋਈ ਸ਼ਰਾਰਤ ਹੈ ਇਸ ਗੱਲ ਦੀ ਪੁਸ਼ਟੀ ਹਾਲੇ ਨਹੀਂ ਹੋਈ ਹੈ। Also Read: ਭਾਰਤ 'ਚ ਜਲਦ ਹੋਣ ਜਾ ਰਹੀ ਹੈ ਇਸ ਦਮਦਾਰ Bike ਦੀ ਵਾਪਸੀ! ਇਸ ਪੱਤਰ ਵਿਚ ਅੰਬਾਲਾ ਕੈਂਟ, ਸ਼ਿਮਲਾ, ਚੰਡੀਗੜ੍ਹ, ਯਮੁਨਾਨਗਰ ਅਤੇ ਸਹਾਰਨਪੁਰ ਸਮੇਤ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੱਤਰ ਵਿਚ 26 ਨਵੰਬਰ ਤੋਂ 6 ਦਸੰਬਰ ਦਰਮਿਆਨ ਹੋਏ ਧਮਾਕੇ ਬਾਰੇ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਪੱਤਰ ਵਿਚ ਮੁੱਖ ਮੰਤਰੀ ਮਨੋਹਰ ਲਾਲ ਅਤੇ ਹਰਿਆਣਾ ਦੇ ਰਾਜਪਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਵਿਚ ਅੰਬਾਲਾ ਪੁਲਿਸ ਨੇ ਮੁਹੰਮਦ ਅਮੀਮ ਸ਼ੇਖ ਨਾਮਕ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਜਾਰੀ ...
ਚੰਡੀਗੜ੍ਹ- ਭਾਰਤੀ ਉਦਯੋਗ ਸੰਘ (CII) ਵੱਲੋਂ ਆਯੋਜਿਤ ਸਮਾਗਮ 'ਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦੇ ਹੋਏ ਕਾਂਗਰਸ ਸਰਕਾਰ ਨੂੰ ਲਪੇਟੇ ’ਚ ਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲ ’ਚ ਕੁਝ ਨਹੀਂ ਕੀਤਾ। ਇਨ੍ਹਾਂ ਨੇ ਲੋਕਾਂ ਦੀ ਸਹੂਲਤ ਲਈ ਨਾ ਕੋਈ ਸੜਕ ਬਣਾਈ ਅਤੇ ਨਾ ਹੀ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ। Also Read: ED ਨੇ ਸੁਖਪਾਲ ਖਹਿਰਾ ਨੂੰ ਮੋਹਾਲੀ ਸਪੈਸ਼ਲ ਕੋਰਟ ਕੀਤਾ ਪੇਸ਼ ਸੁਖਬੀਰ ਨੇ ਕਿਹਾ ਕਿ ਪੰਜਾਬ ’ਚ ਜਦੋਂ ਸਾਡੀ ਸਰਕਾਰ ਸੀ, ਅਸੀਂ ਉਦੋਂ ਸੜਕਾਂ ਬਣਾਈਆਂ। ਲੋਕਾਂ ਦੀਆਂ ਸਹੁਲਤਾਵਾਂ ਨੂੰ ਵੇਖਦੇ ਹੋਏ ਅਸੀਂ ਪੱਕੀਆਂ ਸੜਕਾਂ ਬਣਵਾਈਆਂ, ਜਿਸ ਸਦਕਾ ਲੋਕ ਅੰਮ੍ਰਿਤਸਰ, ਦਿੱਲੀ ਆਦਿ ਥਾਵਾਂ ’ਤੇ ਜਲਦੀ ਅਤੇ ਸੌਖੇ ਤਰੀਕੇ ਨਾਲ ਪਹੁੰਚ ਸਕਦੇ ਹਨ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ਨੂੰ ਲਪੇਟੇ ’ਚ ਲੈਂਦੇ ਹੋਏ ਕਿਹਾ ਕਿ ਆਪਣੀਆਂ ਕਮਜ਼ੋਰੀਆਂ ਨੂੰ ਲੁਕਾਉਣ ਲਈ ਪੰਜਾਬ ਸਰਕਾਰ ਪੀ.ਪੀ.ਏ ਨੂੰ ਰੱਦ ਕਰਨ ਦੀ ਗੱਲ ਕਹਿ ਰਹੀ ਹੈ। ਜੇਕਰ ਪੰਜਾਬ ਸਰਕਾਰ ਇਸ ਨੂੰ ਰੱਦ ਦੇਵੇਗੀ ਤਾਂ ਫਿਰ ਉਹ ਬਿਜਲੀ ਕਿਥੋਂ ਲੈ ਕੇ ਆਉਣਗੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਸਸਤੀ ਬਿਜਲੀ ਨੂੰ ਲੈ ਕੇ ਵੀ ਤੰਜ ਕੱਸਿਆ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਸਤੀ ਬਿਜਲੀ ਦੇਣ ਦ...
ਚੰਡੀਗੜ੍ਹ : ਪੰਜਾਬ ਵਿਧਾਨਸਭਾ 'ਚ ਕੇਂਦਰ ਸਰਕਾਰ ਦੇ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਨਦੀਪ ਸਿੰਘ ਨਾਭਾ ਨੇ ਵਿਧਾਨਸਭਾ 'ਚ ਮਤਾ ਪੇਸ਼ ਕੀਤਾ ਗਿਆ ਹੈ।ਇਸਦੇ ਨਾਲ ਹੀ ਤੁਹਾਨੂੰ ਦੱਸ ਦਈੲ ਕਿ ਖੇਤੀਬਾੜੀ ਵੱਲੋਂ ਕੰਟਰੈਕਟ ਫਾਰਮਿੰਗ ਐਕਟ 2013 ਨੂੰ ਵੀ ਰੱਦ ਕਰਨ ਲਈ ਮਤਾ ਪੇਸ਼ ਕੀਤਾ ਗਿਆ ਹੈ ਅਤੇ ਮੰਡੀ ਐਕਟ 1961 ਸੋਧ ਬਿਲ ਲਈ ਵੀ ਸਦਨ 'ਚ ਪੇਸ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਡਿਪਟੀ ਸੀਐਮ ਸੁੱਖਜਿੰਦਰ ਸਿੰਘ ਰੰਧਾਵਾ ਨੇ ਬੀਐਸਐਫ ਦੇ ਅਧਿਕਾਰਕ ਖੇਤਰ ਵਿਚ ਕੀਤੇ ਗਏ ਵਾਧੇ ਦੇ ਵਿਰੋਧ 'ਚ ਕੇਂਦਰ ਖਿਲਾਫ ਮਤਾ ਪਾਸ ਕੀਤਾ ਗਿਆ ਹੈ।
ਚੰਡੀਗੜ੍ਹ: ਬੈਲਾਰੂਸ ਟਰੈਕਟਰਜ਼ ਵਲੋਂ ਰਾਣਾ ਗਰੁੱਪ ਲਈ ਮੁਨੀਸ਼ ਕੁਮਾਰ ਨੂੰ Group President ਤੇ Chief Operating Officer ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਬੈਲਾਰੂਸ ਗਰੁੱਪ ਵਲੋਂ ਉਨ੍ਹਾਂ ਦੀ ਨਿਯੁਕਤੀ ਉੱਤੇ ਖੁਸ਼ੀ ਵਿਅਕਤ ਕੀਤੀ ਗਈ ਹੈ। ਸ਼੍ਰੀਮਾਨ ਮੁਨੀਸ਼ ਕੁਮਾਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਤੋਂ B.Tech, ਦਿੱਲੀ ਤੋਂ PGDMM ਅਤੇ ISB ਤੋਂ Executive MBA, ਹੈਦਰਾਬਾਦ ਤੋਂ ਕੀਤੀ ਹੈ। ਇਸ ਦੌਰਾਨ ਬੈਲਾਰੂਸ ਟਰੈਕਟਰਜ਼ ਕੰਪਨੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁਨੀਸ਼ ਕੁਮਾਰ ਟਰੈਕਟਰ ਇੰਡਸਟ੍ਰੀ ਵਿਚ ਬੇਹੱਦ ਤਜ਼ਰਬੇਕਾਰ ਵਿਅਕਤੀ ਹਨ। ਉਨ੍ਹਾਂ ਨੇ TAFE, Eicher, New Holland ਅਤੇ ITL- ਸੋਨਾਲੀਕਾ ਨਾਲ ਕੰਮ ਕੀਤਾ ਹੈ। ਆਪਣੀ ਆਖਰੀ ਅਸਾਈਨਮੈਂਟ ਵਿਚ ਉਹ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਸੋਲਿਸ ਬ੍ਰਾਂਡ ਦੀ ਅਗਵਾਈ ਕਰ ਰਹੇ ਸਨ। ਰਾਣਾ ਗਰੁੱਪ ਵਿਚ ਉਹ ਸਾਡੇ ਟਰੈਕਟਰ ਡਿਵੀਜ਼ਨ, ਕੰਬਾਈਨ ਡਿਵੀਜ਼ਨ ਅਤੇ ਇੰਪਲੀਮੈਂਟ ਡਿਵੀਜ਼ਨ ਅਰਥਾਤ ਰੋਟਾਵ...
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ।ਜਿਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ ਦੌਰਾਨ ਆਪ ਪਾਰਟੀ ਵੱਲੋਂ ਵਾਕਆਊਟ ਕੀਤਾ ਗਿਆ ਅਤੇ ਅਕਾਲੀ ਦਲ ਵੱਲੋਂ ਵਿਧਾਨਸਭਾ ਅੰਦਰ ਜੰਮ ਕੇ ਹੰਗਾਮਾ ਕੀਤਾ ਜਾ ਰਿਹਾ ਹੈ। ਬੀਐਸਐਫ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਕੀ ਬੀਐਸਐਫ ਦੇ ਮੁੱਦੇ ਨੂੰ ਲੈਕੇ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ। ਇਸ ਦੌਰਾਨ ਤੁਹਾਨੂੰ ਦੱਸ ਦਈਏ ਕਿ ਮੁੱਦੇ ਨੂੰ ਲੈਕੇ ਵਿਧਾਨਸਭਾ ਸੈਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੇ ਵਿਚਕਾਰ ਬਹਿਸ ਵੀ ਹੋਈ। ਦੱਸ ਦੇਈਏ ਕਿ ਚੰਨੀ ਸਰਕਾਰ ਵੱਲੋਂ 2 ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। Also Read : ਝਾਰਖੰਡ : ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਬੱਸ, 75 ਯਾਤਰੀ ਜ਼ਖਮੀ ਇਸ ਦੌਰਾਨ ਸਦਨ ਅੰਦਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਮ ਆਦਮੀ ਪਾਰਟੀ ਵੱਲੋਂ ਸਦਨ ਅੰਦਰ ਡੀ. ਏ. ਪੀ. ਖ਼ਾਦ ਦੀ ਕਿੱਲਤ ਦਾ ਮੁੱਦਾ ਚੁੱਕਿਆ ਗਿਆ ਹੈ। ਆਪ ਆਗੂ ਡੀ. ਏ. ਪੀ. ਖ਼ਾਦ ਦੀਆਂ ਖ਼ਾਲੀ ਬੋਰੀਆਂ ਲੈ ਕੇ ਸਦਨ ਅੰਦਰ ਪਹੁੰਚੇ। ਇਸ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਸਦਨ 'ਚੋਂ ਵਾਕਆਊਟ ਕੀਤਾ ਗਿਆ। Also Read : ਜਲਾਲਾਬਾਦ 'ਚ ਐਕਸਾਈਜ਼ ਵਿਭਾਗ ਨੂੰ ਮਿਲੀ ਵੱਡੀ ਕਾਮਯਾਬੀ, ਭਾਰੀ ਮਾਤਰਾ 'ਚ ਲਾਹਣ ਬਰਾਮਦ ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਅਕਾਲੀ ਦਲ ਵੱਲੋਂ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਖਿਲਾਫ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ।ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਵੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਤੋਂ ਡੀ.ਏ.ਪੀ. ਘਾਟ ਕਾਰਨ ਕਿਸਾਨਾਂ ਦੇ ਹੱਕ ਵਿੱਚ ਚੰਨੀ ਅਤੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ...
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ। ਅੱਜ ਸਦਨ ਵਿੱਚ ਅਹਿਮ ਬਿੱਲਾਂ ’ਤੇ ਮੋਹਰ ਲੱਗ ਸਕਦੀ ਹੈ। ਸਦਨ ਵਿੱਚ ਖੇਤੀ ਕਾਨੂੰਨਾਂ ਤੇ ਬੀਐਸਐਫ (BSF) ਦੇ ਅਧਿਕਾਰ ਖੇਤਰ ਵਿੱਚ ਕੀਤੇ ਵਾਧੇ ਖਿਲਾਫ ਮਤੇ ਪੇਸ਼ ਹੋਣਗੇ। ਦੱਸ ਦੇਈਏ ਕਿ ਚੰਨੀ ਸਰਕਾਰ ਵੱਲੋਂ 2 ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਸੀ। Also Read : ਝਾਰਖੰਡ : ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਬੱਸ, 75 ਯਾਤਰੀ ਜ਼ਖਮੀ ਅੱਜ ਵਿਧਾਨ ਸਭਾ ਅੰਦਰ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਜਿੱਥੇ ਵਿਚਾਰ-ਚਰਚਾ ਕੀਤੀ ਜਾਵੇਗੀ, ਉੱਥੇ ਹੀ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਵੀ ਕਰ ਲਈ ਗਈ ਹੈ।ਸੈਸ਼ਨ ਹੰਗਾਮੇ ਭਰਪੂਰ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਈ ਮੁੱਦਿਆਂ ਉੱਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ।ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਪੰਜਾਬ ਭਾਸ਼ਾ ਬਾਰੇ ਐਕਟ ਵਿੱਚ ਸੋਧਾਂ ਦਾ ਬਿੱਲ ਵੀ ਸ਼ਾਮਲ ਹੈ। ਸੂਤਰਾਂ ਮੁਤਾਬਕ ਦੋ ਪ੍ਰਾਈਵੇਟ ਯੂਨੀਵਰਸਿਟੀਆਂ ਸਮੇਤ ਬਿੱਲ ਸਦਨ ਵਿੱਚ ਪੇਸ਼ ਹੋਣਗੇ। ਮੌਜੂਦਾ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਸੈਸ਼ਨ ਹੈ ਤੇ ਸਰਕਾਰ ਆਗਾਮੀ ਚੋਣਾਂ ਦੇ ਮੱਦੇਨਜ਼ਰ ਅਹਿਮ ਵਿਧਾਨਕ ਕੰਮਕਾਰ ਇਸੇ ਸੈਸ਼ਨ ਵਿੱਚ ਲੈ ਕੇ ਆਵੇਗੀ। Also Read : ਪੈਟਰੋਲ-ਡੀਜ਼ਲ ਦੀ ਕੀਮਤ 'ਚ ਲਗਾਤਾਰ ਮਿਲ ਰਹੀ ਹੈ ਰਾਹਤ, ਜਾਣੋ ਆਪਣੇ ਸ਼ਹਿਰ ਦੇ ਰੇਟ ਉਧਰ, ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੇਰੁਜ਼ਗਾਰੀ ਦੇ ਮਾਮਲੇ ’ਤੇ ਘੇਰਨ ਦੀ ਤਿਆਰੀ ਕਰ ਲਈ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਤੇ ਮੀਤ ਹੇਅਰ ਨੇ ਚੰਨੀ ਸਰਕਾਰ ਕੋਲੋਂ ਸੂਬੇ ਦੇ ਕੁੱਲ ਬੇਰੁਜ਼ਗਾਰਾਂ ਦੀ ਗਿਣਤੀ, ਬੇਰੁਜ਼ਗਾਰੀ ਭੱਤਾ ਹਾਸਲ ਕਰ ਰਹੇ ਬੇਰੁਜ਼ਗਾਰਾਂ ਦੇ ਜ਼ਿਲ੍ਹਾ ਪੱਧਰੀ ਅੰਕੜੇ, ਵੱਖ-ਵੱਖ ਵਿਭਾਗਾਂ ’ਚ ਠੇਕਾ ਤੇ ਆਊਟਸੋਰਸਿੰਗ ਤਹਿਤ ਨੌਕਰੀ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਗਿਣਤੀ, ਸਰਕਾਰੀ ਕਾਲਜਾਂ ’ਚ ਕਈ ਸਾਲਾਂ ਤੋਂ ਬਤੌਰ ਗੈਸਟ ਫੈਕਲਟੀ ਸੇਵਾਵਾਂ ਦੇ ਰਹੇ ਅਧਿਆਪਕਾਂ ਸਮੇਤ ਪਿੱਛਲੇ ਪੌਣੇ ਪੰਜ ਸਾਲਾਂ ’ਚ ਕੀਤੀ ਨਵੀਂ ਭਰਤੀ ਤੇ ਪੱਕੇ ਕੀਤੇ ਕੱਚੇ ਮੁਲਾਜ਼ਮਾਂ ਦੀ ਵਿਭਾਗੀ ਪੱਧਰ ’ਤੇ ਗਿਣਤੀ ਬਾਰੇ ‘ਵਾਈਟ ਪੇਪਰ’ ਜਾਰੀ ਕਰਨ ਦੀ ਮੰਗ ਕੀਤੀ। ...
ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਪੰਜਾਬ ਦੌਰਾ ਰੱਦ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ 14 ਨਵੰਬਰ ਨੂੰ ਪੰਜਾਬ ਦੌਰੇ 'ਤੇ ਮੋਗਾ ਆਉਣ ਵਾਲੇ ਸਨ। ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਕੁਝ ਵੱਡੇ ਫੈਸਲੇ ਲੈ ਕੇ ਸੂਬੇ ਵਿੱਚ ਪਾਰਟੀ ਦੀ ਸਥਿਤੀ ਮਜ਼ਬੂਤ ਕਰਨਾ ਚਾਹੁੰਦੇ ਸਨ। ਆਮ ਆਦਮੀ ਪਾਰਟੀ ਦੇ ਬੁਲਾਰੇ ਨਵਦੀਪ ਸਿੰਘ ਨੇ ਕੇਜਰੀਵਾਲ ਦਾ ਦੌਰਾ ਰੱਦ ਹੋਣ ਦੀ ਜਾਣਕਾਰੀ ਦਿੱਤੀ ਹੈ। Also Read : ਕੋਹਲੀ ਦੀ ਧੀ ਨੂੰ ਧਮਕੀ ਦੇਣ ਵਾਲਾ ਵਿਅਕਤੀ ਹੈਦਰਾਬਾਦ ਤੋਂ ਗ੍ਰਿਫਤਾਰ, ਸਾਫਟਵੇਅਰ ਇੰਜੀਨੀਅਰ ਹੈ ਦੋਸ਼ੀ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਜਰੀਵਾਲ ਅਗਲੇ ਹਫਤੇ ਤੱਕ ਪੰਜਾਬ ਦਾ ਦੌਰਾ ਕਰ ਸਕਦੇ ਹਨ।ਦੱਸ ਦੇਈਏ ਕਿ ਅੱਜ ਆਮ ਆਦਮੀ ਪਾਰਟੀ ਤੋਂ ਨਾਰਾਜ਼ ਰੁਪਿੰਦਰ ਰੂਬੀ ‘ਆਪ’ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੂਬੀ ਦੇ ਇਸ ਫੈਸਲੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਪੰਜਾਬ ਦੌਰਾ ਰੱਦ ਕਰ ਦਿੱਤਾ ਹੈ। Also Read : ਜੇਕਰ ਤੁਸੀ ਵੀ ਕਰਦੇ ਹੋ ਨੈੱਟ ਬੈਕਿੰਗ ਤਾਂ ਹੋ ਜਾਓ ਸਾਵਧਾਨ, ਇੰਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ ਕੇਜਰੀਵਾਲ ਜਿਸ ਨੇ ਆਪਣੇ ਪਿਛਲੇ ਪੰਜਾਬ ਦੌਰਿਆਂ ਦੌਰਾਨ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਹਨ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹਾਲਤ ਠੀਕ ਨਹੀਂ ਹੈ। ਰੁਪਿੰਦਰ ਕੌਰ ਰੂਬੀ ਦੇ ਆਮ ਆਦਮੀ ਪਾਰਟੀ 'ਚੋਂ ਬਾਹਰ ਹੋਣ ਨਾਲ ਪਾਰਟੀ 'ਚ ਕਲੇਸ਼ ਸ਼ੁਰੂ ਹੋ ਗਿਆ ਹੈ।...
ਚੰਡੀਗੜ੍ਹ : ਸ਼ਹਿਰ ਦੇ ਲੋਕ ਨਵੇਂ ਵਾਹਨਾਂ ਲਈ ਫੈਂਸੀ ਨੰਬਰ ਲੈਣ ਦੇ ਕਾਫੀ ਸ਼ੌਕੀਨ ਹਨ। ਪਸੰਦੀਦਾ ਨੰਬਰ ਲੈਣ ਲਈ ਨਾਗਰਿਕ ਲੱਖਾਂ ਰੁਪਏ ਖਰਚ ਕਰਦੇ ਹਨ। ਅਜਿਹੇ 'ਚ ਇਸ ਵਾਰ ਵੀ ਸ਼ਹਿਰ ਵਾਸੀਆਂ ਨੇ ਫੈਂਸੀ ਨੰਬਰ ਲੈਣ ਲਈ ਕਾਫੀ ਦਿਲਚਸਪੀ ਦਿਖਾਈ ਹੈ। ਚੰਡੀਗੜ੍ਹ ਦਾ ਰਜਿਸਟ੍ਰੇਸ਼ਨ ਨੰਬਰ ਲੈਣ ਲਈ ਲੋਕਾਂ ਵਿਚ ਮੁਕਾਬਲਾ ਹੈ। ਚੰਡੀਗੜ੍ਹ ਹੀ ਨਹੀਂ, ਬਾਹਰੋਂ ਵੀ ਲੋਕ ਇਸ ਦੇ ਪਿੱਛੇ ਲੱਗ ਜਾਂਦੇ ਹਨ। Also Read: CM ਚੰਨੀ ਨੇ ਰੱਖਿਆ 350 ਬੈੱਡਾਂ ਵਾਲੇ ਹਸਪਤਾਲ ਦਾ ਨੀਂਹ ਪੱਥਰ, ਬਲਬੀਰ ਸਿੱਧੂ ਦੀਆਂ ਕੀਤੀਆਂ ਤਰੀਫਾਂ ਰਜਿਸਟ੍ਰੇਸ਼ਨ ਅਤੇ ਲਾਈਸੈਂਸਿੰਗ ਅਥਾਰਟੀ (ਆਰ.ਐਲ.ਏ.) ਨੇ ਵਾਹਨਾਂ ਦੇ ਨੰਬਰਾਂ ਦੀ ਨਵੀਂ ਲੜੀ, CH-01CF ਦੇ ਫੈਂਸੀ ਨੰਬਰਾਂ ਦੀ ਨਿਲਾਮੀ ਕੀਤੀ ਹੈ। ਇਸ ਵਿੱਚ CH-01CF 0001 ਨੰਬਰ ਸਭ ਤੋਂ ਮਹਿੰਗਾ 11.20 ਲੱਖ ਰੁਪਏ ਵਿੱਚ ਵਿਕਿਆ। ਜਦੋਂ ਕਿ CH-01 CF 0005 ਨੰਬਰ 5.3 ਲੱਖ ਰੁਪਏ ਵਿੱਚ ਵਿਕਿਆ। ਇਸ ਨਿਲਾਮੀ ਵਿੱਚ ਆਰਐਲਏ ਦੁਆਰਾ ਕੁੱਲ 376 ਰਜਿਸਟ੍ਰੇਸ਼ਨ ਨੰਬਰ ਵੇਚੇ ਗਏ ਸਨ। ਇਸ ਨਾਲ ਆਰਐਲਏ ਨੇ 1.43 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ। ਇਸ ਲੜੀ ਦੇ 0001 ਤੋਂ 9999 ਦੇ ਵਿਚਕਾਰ ਆਉਣ ਵਾਲੇ ਨੰਬਰ ਨਿਲਾਮੀ ਵਿੱਚ ਵੇਚੇ ਗਏ ਸਨ। ਹਾਲਾਂਕਿ, ਅਜੇ ਤੱਕ ਸਾਰੇ ਨੰਬਰ ਨਹੀਂ ਵਿਕਦੇ। ਬਾਕੀ ਬਚੇ ਨੰਬਰਾਂ ਲਈ, ਆਰਐਲਏ ਦੁਬਾਰਾ ਨਿਲਾਮੀ ਕਰੇਗਾ। Also Read: ਸਮਰਾਲਾ: ਭਿਆਨਕ ਹਾਦਸੇ ’ਚ ਮੁਟਿਆਰ ਦੀ ਮੌਤ, ਕੁਝ ਦਿਨ ਬਾਅਦ ਜਾਣਾ ਸੀ ਕੈਨੇਡਾ ਦੱਸ ਦੇਈਏ ਕਿ ਗੈਰ ਟਰਾਂਸਪੋਰਟ ਵਾਹਨਾਂ ਦੀ ਰਜਿਸਟ੍ਰੇਸ਼ਨ ਆਰ.ਐਲ.ਏ. ਸ਼ਹਿਰ ਵਿੱਚ ਵਾਹਨਾਂ ਦੀ ਗਿਣਤੀ ਇਸ ਕਦਰ ਲਗਾਤਾਰ ਵੱਧ ਰਹੀ ਹੈ ਕਿ ਹੁਣ ਦਸ ਹਜ਼ਾਰ ਦੀ ਗਿਣਤੀ ਦੀ ਲੜੀ ਨੂੰ ਖ਼ਤਮ ਕਰਨ ਵਿੱਚ ਸਿਰਫ਼ ਦੋ ਮਹੀਨੇ ਲੱਗਦੇ ਹਨ। ਦੋ ਮਹੀਨਿਆਂ ਬਾਅਦ ਨੰਬਰਾਂ ਦੀ ਇੱਕ ਹੋਰ ਲੜੀ ਸ਼ੁਰੂ ਕੀਤੀ ਜਾਣੀ ਹੈ। ਸ਼ਹਿਰ ਵਿੱਚ ਕਾਰਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਇਨ੍ਹਾਂ ਵਾਹਨਾਂ 'ਤੇ ਵੀਵੀਆਈਪੀ ਨੰਬਰਾਂ ਦਾ ਕ੍ਰੇਜ਼ ਵੀ ਕਾਫੀ ਹੈ। ਲਗਜ਼ਰੀ ਕਾਰ ਲੈਣ ਦੇ ਨਾਲ-ਨਾਲ ਉਨ੍ਹਾਂ ਲਈ ਫੈਂਸੀ ਨੰਬਰ ਵੀ ਹੈ।ਭਾਵੇਂ ਇਸ ਦੇ ਲਈ ਤੁਹਾਨੂੰ ਵਾਹਨ ਦੀ ਕੀਮਤ ਜਿੰਨੇ ਪੈਸੇ ਦੇਣੇ ਪੈਣਗੇ। ਇਸ ਤੋਂ ਪ...
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੇਵਾ ਨਵਿਰਤੀ ੳਪੁਰੰਤ ਮੁੜ ਨਿਯੁਕਤੀ ਨੂੰ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਇਕ ਪੱਤਰ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ ਗਈ ਹੈ।ਜਿਸ ਵਿਚ ਲਿਿਖਆ ਗਿਆ ਹੈ ਕਿ ਸੇਵਾ ਨਵਿਰਤੀ ਤੋਂ ਬਾਅਦ ਅਧਿਕਾਰੀ/ਕਰਮਚਾਰੀ ਭਾਵੇਂ ਉਹ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਤੇ ਭਾਵੇਂ ਵਿਭਾਗ ਵੱਲੋਂ ਆਪਣੇ ਪੱਧਰ ਤੇ ਮੁੜ ਨਿਯੁਕਤੀ ਕੀਤੀ ਗਈ ਹੋਵੇ। Also Read : SKM ਦੀ ਅਹਿਮ ਬੈਠਕ ਅੱਜ, ਲਿਆ ਜਾ ਸਕਦਾ ਹੈ ਵੱਡਾ ਫੈਸਲਾ ਉਨ੍ਹਾਂ ਰਿਟਇਰਡ ਅਧਿਕਾਰੀਆਂ/ਕਰਮਚਾਰੀਆਂ ਦੀ ਮੁੜ-ਨਿਯੁਕਤੀ (ਕੰਟਰੈਕਟ ਜਾਂ ਕਿਸੇ ਹੋਰ ਅਧਾਰ ਤੇ) ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ।ਕੇਵਲ ਮੁੜ-ਨਿਯੁਕਤ ਕੀਤੇ ਗਏ ਲਾਅ ਅਫਸਰਾਂ ਨੂੰ ਇਸ ਵਿਚ ਛੋਟ ਦਿੱਤੀ ਗਈ ਹੈ।
ਚੰਡੀਗੜ੍ਹ- ਹਾਲ ਹੀ ਵਿਚ ਏਲਨਾਬਾਦ ਉਪ-ਚੋਣਾਂ ਵਿਚ ਵਿਰੋਧੀਆਂ ਨੂੰ ਪਛਾੜਦੇ ਹੋਏ ਇਨੈਲੋ ਨੇਤਾ ਅਭੈ ਚੌਟਾਲਾ ਨੇ ਬਾਜ਼ੀ ਮਾਰ ਲਈ ਸੀ। 2 ਨਵੰਬਰ ਨੂੰ ਆਏ ਨਤੀਜਿਆਂ ਤੋਂ ਬਾਅਦ ਅਭੈ ਚੌਟਾਲਾ ਨੇ ਸੋਮਵਾਰ ਨੂੰ ਹਰਿਆਣਾ ਵਿਦਾਨਸਭਾ ਪਹੁੰਚ ਕੇ ਸਹੁੰ ਚੁੱਕੀ। Also Read: ਪਤੀ ਦੇ ਗਲੇ ਪੱਟਾ ਪਾ ਕੇ ਘੁੰਮਾਉਂਦੀ ਹੈ ਇਹ ਔਰਤ, ਟ੍ਰੋਲ ਹੋਣ 'ਤੇ ਦਿੱਤੀ ਇਹ ਦਲੀਲ ਸਹੁੰ ਚੁੱਕਣ ਤੋਂ ਬਾਅਦ ਵਿਧਾਇਕ ਅਭੈ ਚੌਟਾਲਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਗਠਬੰਧਨ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਅਸਤੀਫੇ ਤੱਕ ਦੀ ਮੰਗ ਕਰ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਨੇਤਾ ਭੁਪੇਂਦਰ ਹੁੱਡਾ ਉੱਤੇ ਵੀ ਦੋਸ਼ ਲਾਉਂਦੇ ਹੋਏ ਕਿਹਾ ਕਿ ਹੁੱਡਾ ਨੇ ਭਾਜਪਾ ਉਮੀਦਵਾਰ ਗੋਵਿੰਦ ਕਾਂਡਾ ਦੀ ਮਦਦ ਕਰਦੇ ਹੋਏ ਭਾਜਪਾ ਦੇ ਪੱਖ ਵਿਚ ਵੋਟ ਪਾਈ ਹੈ। Also Read: ਲਾਲਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ PM ਮੋਦੀ, ਦਿੱਤੀ ਜਨਮ ਦਿਨ ਦੀ ਵਧਾਈ ਸਰਕਾਰ ਦੇ ਨਾਲ-ਨਾਲ ਅਭੈ ਚੌਟਾਲਾ ਨੇ ਚੋਣ ਕਮਿਸ਼ਨ ਉੱਤੇ ਵੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹੋਈ ਘਪਲੇਬਾਜ਼ੀ ਦੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਗਈ ਪਰ ਅਜੇ ਤੱਕ ਇਸ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ। Also Read: 19 ਨਵੰਬਰ ਨੂੰ ਲੱਗੇਗਾ ਸਦੀ ਦਾ ਸਭ ਤੋਂ ਲੰਬਾ ਚੰਦਰ ਗ੍ਰਹਿਣ ਫਿਲਹਾਲ ਅਭੈ ਚੌਟਾਲਾ ਹੁਣ ਫਿਰ ਤੋਂ ਵਿਧਾਇਕ ਬਣ ਚੁੱਕੇ ਹਨ। ਹੁਣ ਸਰਕਾਰ ਹੋਵੇ ਜਾਂ ਵਿਰੋਧੀ ਧਿਰ, ਅਭੈ ਚੌਟਾਲਾ ਦੇ ਤਿੱਖੇ ਸਵਾਲਾਂ ਦਾ ਸਾਰਿਆਂ ਨੂੰ ਸਾਹਮਣਾ ਕਰਨਾ ਪਵੇਗਾ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਸੱਤਾ ਪੱਖ ਤੇ ਵਿਰੋਧੀ ਧਿਰ ਅਭੈ ਚੌਟਾਲਾ ਦੇ ਸਵਾਲਾਂ ਦਾ ਜਵਾਬ ਕਿਵੇਂ ਦਿੰਦੀ ਹੈ।...
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਬੇਅਦਬੀ ਮਾਮਲੇ ਨੂੰ ਕੇ ਸਿੱਧੂ ਵੱਲੋਂ ਐਸਆਈਟੀ ਦੀ ਕਾਰਗੁਜਾਰੀ 'ਤੇ ਸਵਾਲ ਉਠਾਏ ਹਨ।ਉਨ੍ਹਾਂ ਨੇ ਕਿਹਾ ਕਿ ਅਦਾਲਤ ਨੇ 6 ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਸੀ ਪਰ ਅਜੇ ਰਿਪੋਰਟ ਪੇਸ਼ ਨਹੀਂ ਕੀਤੀ ਗਈ।ਸਿੱਧੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਸਾਨੂੰ ਕਿਸ ਚੀਜ਼ ਦਾ ਡਰ ਹੈ ਜਿਸ ਕਾਰਨ ਰਿਪੋਰਟ ਜਨਤਕ ਨਹੀਂ ਕੀਤੀ ਜਾ ਰਹੀ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਦਾ ਇਹ 16ਵਾਂ ਸੈਸ਼ਨ ਹੈ। ਵਿਧਾਨਸਭਾ ਸੈਸ਼ਨ ਦੀ ਜਾਣਕਾਰੀ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਜਿਸ ਵਿਚ ਵਿਧਾਨਸਭਾ ਸੈਸ਼ਨ 'ਚ ਹੋਣ ਵਾਲੇ ਮੁੱਦਿਆ ਦਾ ਵੇਰਵਾ ਦਿੱਤਾ ਗਿਆ ਹੈ। Also Read : ਸੁਨਾਰੀਆ ਜੇਲ੍ਹ ਪਹੁੰਚੀ ਪੰਜਾਬ ਪੁਲਿਸ ਦੀ SIT ਟੀਮ, ਪਰਮਾਰ ਦੀ ਅਗਵਾਈ 'ਚ ਹੋਵੇਗੀ ਪੁੱਛਗਿੱਛ ਜਿਸ ਵਿਚ ਪਹਿਲਾਂ ਅਕਾਲ ਚਲਾਣਾ ਕਰ ਗਏ ਲੋਕਾਂ ਦਾ ਵਰਨਣ ਕੀਤਾ ਜਾਵੇਗਾ,ਅਤੇ 11 ਵਜੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਵਾਲੇ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ ਜਾਵੇਗਾ। ਦੱਸ ਦਈਏ ਕਿ ਹੈ ਕਿ ਵਿਧਾਨਸਭਾ ਦਾ ਇਜਲਾਸ 8 ਨਵੰਬਰ ਤੇ 11 ਨਵੰਬਰ ਨੂੰ ਹੋਵੇਗਾ।
ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਬਿਜਲੀ ਸਮਝੌਤਿਆਂ ਨੂੰ ਲੈ ਕੇ ਵੱਡਾ ਝਟਕਾ ਲੱਗਾ ਹੈ। ਬਿਜਲੀ ਟ੍ਰਿਬਿਊਨਲ ਨੇ ਪ੍ਰਾਈਵੇਟ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ 'ਤੇ ਰੋਕ ਲਗਾ ਦਿੱਤੀ ਹੈ।ਇਸ ਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਟਵੀਟ ਕਰਕੇ ਇਸ 'ਤੇ ਸਵਾਲ ਉਠਾਏ ਹਨ। ਉਨ੍ਹਾਂ ਲਿਖਿਆ ਕਿ ਮੈਂ ਇਹ ਵੀ ਸਮਝਣਾ ਚਾਹੁੰਦਾ ਹਾਂ ਕਿ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦਾ ਮੁੱਦਾ ਕੱਲ ਦੇ ਵਿਧਾਨ ਸਭਾ ਸੈਸ਼ਨ ਦੇ ਏਜੰਡੇ ਦਾ ਹਿੱਸਾ ਹੈ। ਕੀ ਅਜਿਹਾ ਮਾਮਲਾ ਜੋ ਜੁਡੀਸ਼ੀਅਲ ਟ੍ਰਿਬਿਊਨਲ ਵਿੱਚ ਚੱਲ ਰਿਹਾ ਹੈ, ਨੂੰ ਵਿਧਾਨ ਸਭਾ ਵਿੱਚ ਚਰਚਾ ਲਈ ਲਿਆਂਦਾ ਜਾ ਸਕਦਾ ਹੈ?ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਇਸ ਪਾਸੇ ਧਿਆਨ ਦੇਣਾ ਪਵੇਗਾ। Also Read : ਭਲਕੇ ਤੋਂ ਬੰਦ ਹੋ ਜਾਵੇਗੀ ਸਰਕਾਰੀ ਅਧਿਕਾਰੀਆਂ ਨੂੰ ਮਿਲਣ ਵਾਲੀ ਇਹ ਸੁਵਿਧਾ, ਜਾਣੋ ਨਵੀਂ ਗਾਈਡਲਾਈਨਜ਼ ਇੱਕ ਹੋਰ ਟਵੀਟ ਵਿੱਚ, ਉਸਨੇ ਲਿਖਿਆ, ਪਾਵਰ ਲਈ ਅਪੀਲੀ ਟ੍ਰਿਬਿਊਨਲ (APTEL) ਨੇ ਪੰਜਾਬ ਸਰਕਾਰ ਦੁਆਰਾ ਪਾਵਰ ਪਰਚੇਜ਼ ਐਗਰੀਮੈਂਟ PPA ਨੂੰ ਖਤਮ ਕਰਨ 'ਤੇ ਰੋਕ ਲਗਾ ਦਿੱਤੀ ਹੈ। ਕੀ ਇਹ ਜਾਣਨਾ ਦਿਲਚਸਪ ਹੋਵੇਗਾ ਕਿ ਕੀ ਮੁਲਤਵੀ ਇਕਪਾਸੜ ਤੌਰ 'ਤੇ ਦਿੱਤੀ ਗਈ ਸੀ ਜਾਂ ਕੀ ਕਾਰਵਾਈ ਵਿਚ ਪੰਜਾਬ ਸਰਕਾਰ ਦੀ ਨੁਮਾਇੰਦਗੀ ਕੀਤੀ ਗਈ ਸੀ?
ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਸਆਈਟੀ 8 ਨਵੰਬਰ ਨੂੰ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ। ਪੰਜਾਬ ਪੁਲਿਸ ਦੀ SIT ਟੀਮ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕਰੇਗੀ। ਗੁਰਮੀਤ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਇਸ ਸਬੰਧੀ SIT ਮੁਖੀ ਅਤੇ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਰੋਹਤਕ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਪੱਤਰ ਭੇਜਿਆ ਹੈ। ਪਰਮਾਰ ਨੇ ਅਪੀਲ ਕੀਤੀ ਹੈ ਕਿ ਉਹ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਤਾਂ ਜੋ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਸਕੇ। Also Read : ਚੰਨੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੰਜਾਬ ਵਾਸੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ ! ਦੱਸ ਦੇਈਏ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਪਿਛਲੇ ਮਹੀਨੇ 25 ਅਕਤੂਬਰ ਨੂੰ ਫਰੀਦਕੋਟ ਦੀ ਅਦਾਲਤ ਵੱਲੋਂ 29 ਅਕਤੂਬਰ ਲਈ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਸਨ ਪਰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ੀ ਤੋਂ ਇੱਕ ਦਿਨ ਪਹਿਲਾਂ 28 ਅਕਤੂਬਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਸ ਵਾਰੰਟ ’ਤੇ ਰੋਕ ਲਾ ਦਿੱਤੀ ਸੀ। ਡੇਰਾ ਮੁਖੀ ਅਤੇ ਐਸਆਈਟੀ ਨੂੰ ਪੁੱਛਗਿੱਛ ਲਈ ਸੁਨਾਰੀਆ ਜੇਲ੍ਹ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। Also Read : ਕੋਰੋਨਾ ਮਾਮਲਿਆਂ 'ਚ ਆਈ ਗਿਰਾਵਟ, ਬੀਤੇ 24 ਘੰਟਿਆ 'ਚ ਸਾਹਮਣੇ ਆਏ 10 ਹਜ਼ਾਰ ਤੋਂ ਵਧੇਰੇ ਮਾਮਲੇ ਕੀ ਹੈ ਪੂਰਾ ਮਾਮਲਾ ਇਹ ਮਾਮਲਾ ਕਰੀਬ ਸਾਢੇ ਪੰਜ ਸਾਲ ਪੁਰਾਣਾ ਹੈ। 1 ਜੂਨ 2015 ਦੀ ਦੁਪਹਿਰ ਨੂੰ ਬਰਗਾੜੀ, ਪੰਜਾਬ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। 25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਦੋ ਹੱਥ ਲਿਖਤ ਪੋਸਟਰ ਮਿਲੇ ਸਨ। ਇਹ ਪੰਜਾਬੀ ਭਾਸ਼ਾ ਵਿੱਚ ਲਿਖੇ ਗਏ ਸਨ। ਦੋਸ਼ ਹੈ ਕਿ ਪੋਸਟਰ ਵਿੱਚ ਅਪਸ਼ਬਦ ਬੋਲੇ ਗਏ ਸਨ ਅਤੇ ਸਿੱਖ ਜਥੇਬੰਦੀਆਂ ਨੂੰ ਇਹ ਲਿਖ ਕੇ ਖੁੱਲ੍ਹੀ ਚੁਣੌਤੀ ਦਿੱਤੀ ਗਈ ਸੀ ਕਿ ਇਨ੍ਹਾਂ ਸਰੂਪਾਂ ਦੀ ਚੋਰੀ ਵਿੱਚ ਡੇਰੇ ਦਾ ਹੱਥ ਹੈ। Also Read : ਗੁਜਰਾਤ : ਪੁਲਿਸ ਸਟੇਸ਼ਨ 'ਚ ਲੱਗੀ ਅੱਗ, 25 ਗੱਡੀਆਂ ਸੜ੍ਹ ਕੇ ਸੁਆਹ ਸੜਕ 'ਤੇ ਪਏ ਮਿਲੇ ਸੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ 12 ਅਕਤੂਬਰ ਨੂੰ ਗੁਰਦੁਆਰੇ ਮੱਥਾ ਟੇਕਣ ਗਏ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਪਾਵਨ ਸਰੂਪ ਆਸ-ਪਾਸ ਨਾਲੀਆਂ ਅਤੇ ਸੜਕ ’ਤੇ ਖਿੱਲਰੇ ਪਏ ਮਿਲੇ। ਇਸ ਮਾਮਲੇ ਵਿੱਚ ਪੁਲੀਸ ਦੀ ਕਾਰਵਾਈ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਬਰਗਾੜੀ ਅਤੇ ਕੋਟਕਪੂਰਾ ਦੇ ਮੁੱਖ ਚੌਕ ਵਿੱਚ ਪ੍ਰਦਰਸ਼ਨ ਕੀਤਾ। ਕੁਝ ਘੰਟਿਆਂ ਵਿੱਚ ਹੀ ਹਜ਼ਾਰਾਂ ਸਿੱਖ ਇਕੱਠੇ ਹੋ ਗਏ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਕਾਰਵਾਈ ਅਤੇ ਗ੍ਰਿਫਤਾਰੀ ਦੀ ਮੰਗ ਕੀਤੀ ਗਈ। Also Read : ਡਰੱਗ ਮਾਫਿਆ ਨੂੰ ਲੈਕੇ CM ਚੰਨੀ ਨੇ ਕੀਤਾ ਟਵੀਟ, ਕਿਹਾ- 'ਜਲਦ ਹੀ ਹੋਵੇਗਾ ਵੱਡਾ ਖੁਲਾਸਾ' ਪੁਲਿਸ ਨੇ ਕੀਤੀ ਸੀ ਗੋਲੀਬਾਰੀ 14 ਅਕਤੂਬਰ 2015 ਨੂੰ, ਪੰਜਾਬ ਪੁਲਿਸ ਨੇ ਕੋਟਕਪੂਰਾ ਚੌਕ ਅਤੇ ਕੋਟਕਪੂਰਾ ਬਠਿੰਡਾ ਰੋਡ 'ਤੇ ਪਿੰਡ ਬਹਿਬਲ ਕਲਾਂ ਵਿਖੇ ਪ੍ਰਦਰਸ਼ਨਕਾਰੀ ਭੀੜ 'ਤੇ ਗੋਲੀਆਂ ਚਲਾਈਆਂ। ਇਸ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦਰਜਨਾਂ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਗੁਰਜੀਤ ਸਿੰਘ ਵਾਸੀ ਪਿੰਡ ਸਰਾਂਵਾਂ ਅਤੇ ਕ੍ਰਿਸ਼ਨ ਭਗਵਾਨ ਸਿੰਘ ਵਾਸੀ ਬਹਿਬਲ ਖੁਰਦ ਸ਼ਾਮਲ ਹਨ। ਉਦੋਂ ਤੋਂ ਹੀ ਇਹ ਗੋਲੀ ਕਾਂਡ ਪੰਜਾਬ ਸਰਕਾਰ ਲਈ ਸਿਰਦਰਦੀ ਬਣ ਗਿਆ ਹੈ।...
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ 'ਚ ਪੰਜਾਬ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ 'ਚ ਮੁੱਖ ਮੰਤਰੀ ਬਣਾਇਆ ਗਿਆ ਸੀ। ਪੰਜਾਬ ਵਿੱਚ ਇਸ ਨਵੀਂ ਬਣੀ ਕਾਂਗਰਸ ਸਰਕਾਰ ਨੂੰ ਅੱਜ 49 ਦਿਨ ਹੋ ਗਏ ਹਨ। Also Read : ਪੰਜਾਬ ਸਰਕਾਰ ਵੱਲੋਂ 2 IPS ਅਤੇ 35 PPS ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀ ਇਸ ਕਾਰਨ ਉਸ ਨੇ ਸੀ.ਐਮ. ਚੰਨੀ ਅਤੇ ਪੰਜਾਬ ਕਾਂਗਰਸ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰਿਪੋਰਟ ਅੱਜ ਤੱਕ ਕਿਉਂ ਨਹੀਂ ਖੋਲ੍ਹੀ ਗਈ, ਜਦੋਂ ਕਿ ਪੰਜਾਬ ਵਿੱਚ ਨਸ਼ਿਆਂ ਨਾਲ ਆਏ ਦਿਨ ਕਈ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀ ਹੁਣ ਤੱਕ ਕਿਉਂ ਨਹੀਂ ਫੜੇ ਗਏ। Also Read : ਸਿੱਧੂ ਦੇ ਸਵਾਲਾਂ ਦਾ CM ਚੰਨੀ ਨੇ ਦਿੱਤਾ ਜਵਾਬ, ਕਿਹਾ- 'ਬੇਅਦਬੀ ਅਤੇ ਨਸ਼ਿਆਂ ਦਾ ਮਸਲਾ ਜਲਦ ਕਰਾਂਗੇ ਹੱਲ' ਉਨ੍ਹਾਂ ਕਿਹਾ ਕਿ ਸੀ.ਐਮ. ਚੰਨੀ ਨੇ ਹੁਣ ਤੱਕ ਕੀ ਕੀਤਾ ਹੈ? ਹਰਪਾਲ ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਉਹ ਆਪਣੀ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਕਿਉਂ ਨਹੀਂ ਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ 4 ਸਾਲ 6 ਮਹੀਨਿਆਂ ਦੇ ਕਾਰਜਕਾਲ 'ਚ ਕੀ ਕੀਤਾ ਹੈ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर