LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
chandigarh news
21 oct raja warring

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਆਗੂ ਲਗਾਤਾਰ ਕੈਪਟਨ 'ਤੇ ਹਮਲੇ ਕਰ ਰਹੇ ਹਨ। ਇਸ ਕਾਰਨ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ  ਨੇ ਵੀ ਅੱਜ ਪ੍ਰੈਸ ਕਾਨਫਰੰਸ ਦੌਰਾਨ ਕੈਪਟਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਸਮਝੌਤਾ ਕਰਨ ਵਾਲੇ ਮੁੱਖ ਮੰਤਰੀ ਸਨ। ਉਹ ਪਹਿਲਾਂ ਹੀ ਚੱਲ ਰਹੇ ਮਾਫੀਆ ਦਾ ਹਿੱਸਾ ਬਣ ਗਏ  ਅਤੇ ਹੁਣ ਉਨ੍ਹਾਂ ਵੱਲੋਂ ਵੱਖਰੀ ਪਾਰਟੀ ਬਣਾਉਣਾ ਵੀ ਸਮਝੌਤੇ ਦਾ ਹਿੱਸਾ ਹੈ। Also Read : ਸ਼ਾਹਰੁਖ ਖਾਨ ਦੇ ਘਰ ਪਹੁੰਚੀ NCB, ਅਨੰਨਿਆ ਪਾਂਡੇ ਦੇ ਘਰ ਦੀ ਵੀ ਲਈ ਤਲਾਸ਼ੀ, ਫੋਨ ਕੀਤਾ ਜ਼ਬਤ ਤੁਹਾਨੂੰ ਦੱਸ ਦੇਈਏ ਕਿ ਰਾਜਾ ਵੜਿੰਗ  ਨੇ ਪਿਛਲੇ ਦਿਨੀਂ ਕੈਪਟਨ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਟਵੀਟ ਕੀਤਾ ਸੀ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਕਿ ਕੈਪਟਨ ਨੇ ਸਿਰਫ 4 ਸਾਲ ਅਕਾਲੀ ਦਲ ਅਤੇ ਭਾਜਪਾ ਦੇ ਸਹਿਯੋਗ ਨਾਲ ਸਰਕਾਰ ਚਲਾਈ ਹੈ। ਉਨ੍ਹਾਂ ਨੇ ਪੰਜਾਬ ਵਿੱਚ ਕਾਂਗਰਸ ਨੂੰ ਕਮਜ਼ੋਰ ਕਰਨ ਲਈ ਸਭ ਕੁਝ ਕੀਤਾ ਹੈ। Also Read : ਹੁਣ Amazon Prime 'ਤੇ ਫਿਲਮਾਂ ਦੇਖਣੀਆਂ ਪੈਣਗੀਆਂ ਮਹਿੰਗੀਆਂ! ਰਾਜਾ ਵੜਿੰਗ  ਨੇ ਇਹ ਵੀ ਕਿਹਾ ਸੀ ਕਿ ਇਸ਼ਕ ਅਤੇ ਮੁਸ਼ਕ ਲੁਕਾਇਆ ਨਹੀਂ ਜਾ ਸਕਦਾ, ਦਿਲ ਦੀਆਂ ਗੱਲਾਂ ਛੁਪਦੀਆਂ ਨਹੀਂ ਆਖਿਰਕਾਰ ਇਹ ਜੁਬਾਨ ਤੇ ਆ ਹੀ ਜਾਂਦੀਆਂ ਹਨ। ਉਨ੍ਹਾਂ ਦੇ ਟਵੀਟ ਅਤੇ ਅੱਜ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਕਾਂਗਰਸ ਕੈਪਟਨ ਲਈ ਵੱਖਰੀ ਪਾਰਟੀ ਦੇ ਗਠਨ ਨੂੰ ਪਸੰਦ ਨਹੀਂ ਕਰ ਰਹੀ ਹੈ। ਇਸੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।...

20o1

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਇੱਕ ਮਹੀਨੇ ਬਾਅਦ, ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਵੱਖ ਹੋ ਗਏ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਭੂਚਾਲ ਆ ਗਿਆ ਹੈ। ਇਸ ਸੰਬੰਧ ਵਿਚ ਹਰੀਸ਼ ਰਾਵਤ ਨੇ ਕਿਹਾ ਕਿ 'ਸਾਨੂੰ ਪਹਿਲਾਂ ਹੀ ਪਤਾ ਸੀ ਕਿ ਕੈਪਟਨ ਭਾਜਪਾ ਨਾਲ ਮਿਲੇ ਹੋਏ ਹਨ। ਉਹ ਨਵੀਂ ਪਾਰਟੀ ਬਣਾ ਸਕਦੇ ਹਨ, ਪਰ ਪੰਜਾਬ ਦਾ ਹਰ ਬੱਚਾ ਜਾਣਦਾ ਹੈ ਕਿ ਉਨ੍ਹਾਂ ਦਾ ਗਠਜੋੜ ਪਹਿਲਾਂ ਹੀ ਸੀ। ਭਾਜਪਾ ਕੈਪਟਨ ਦਾ ਮਖੌਟਾ ਸਾਹਮਣੇ ਰੱਖ ਕੇ ਕਿਸਾਨਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ। ਹਰੀਸ ਰਾਵਤ ਨੇ ਕਿਹਾ ਕਿ ਕੈਪਟਨ ਪੰਜਾਬ ਨਾਲ ਧ੍ਰੋਹ ਕਮਾ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਸਵਾਲ 'ਤੇ ਰਾਵਤ ਨੇ ਕਿਹਾ ਕਿ ਦੇਖਦੇ ਹਾਂ ਕਿ ਇਹ ਸਿਰਫ ਇੱਕ ਐਲਾਨ ਹੈ ਜਾਂ ਕੋਈ ਹੋਰ ਕਦਮ ਚੁੱਕੇ ਜਾਣਗੇ। ਉਨ੍ਹਾਂ ਵੱਲੋਂ ਪਾਰਟੀ ਬਣਾਉਣ 'ਤੇ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। Also Read : ਲਖੀਮਪੁਰ ਹਿੰਸਾ ਮਾਮਲੇ 'ਚ SC ਦੀ ਯੂਪੀ ਸਰਕਾਰ ਨੂੰ ਫਟਕਾਰ, ਕਿਹਾ- 'ਦੇਰ ਰਾਤ ਤਕ ਕਰਦੇ ਰਹੇ ਸਟੇਟਸ ਰਿਪੋਰਟ ਦਾ ਇੰਤਜ਼ਾਰ' ਤੁਹਾਨੁੰ ਦੱਸ ਦਈਏ ਕਿ ਹਰੀਸ਼ ਰਾਵਤ ਤੋਂ ਪਹਿਲਾਂ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਅਤੇ ਪਰਗਟ ਸਿੰਘ ਵੱਲੋਂ ਕੈਪਟਨ 'ਤੇ ਨਿਸ਼ਾਨੇ ਵਿੰਨ੍ਹੇ ਗਏ ਹਨ। ਸੁਖਜਿੰਦਰ ਰੰਧਾਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਉੱਤੇ ਵੱਡਾ ਸ਼ਬਦੀ ਹਮਲਾ ਬੋਲਿਆ ਗਿਆ ਹੈ। ਡਿਪਟੀ ਸੀਐੱਮ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਬਾਹਰੀ ਤਾਕਤ ਤੋਂ ਨਹੀਂ ਬਲਕਿ ਆਪਣਿਆਂ ਤੋਂ ਹੀ ਖਤਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚੀਨ ਜਾਂ ਪਾਕਿਸਤਾਨ ਤੋਂ ਨਹੀਂ ਬਲਕਿ ਕੈਪਟਨ ਅਮਰਿੰਦਰ ਸਿੰਘ ਦੀ ਗੱਦਾਰੀ ਤੋਂ ਖਤਰਾ ਹੈ। ਇਸ ਦੌਰਾਨ ਰੰਧਾਵਾ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਫੈਸਲਾ ਕਰ ਕੇ ਕਾਂਗਰਸ ਪਾਰਟੀ ਦੀ ਪਿੱਠ ਉੱਤੇ ਛੁਰਾ ਮਾਰਿਆ ਹੈ। Also Read : ਸੁਪਰੀਮ ਕੋਰਟ 'ਚ ਅੱਜ ਲਖੀਮਪੁਰ ਖੀਰੀ ਮਾਮਲੇ ਦੀ ਹੋਵੇਗੀ ਸੁਣਵਾਈ, ਯੂਪੀ ਸਰਕਾਰ ਪੇਸ਼ ਕਰੇਗੀ ਰਿਪੋਰਟ ਇਸਦੇ ਨਾਲ ਹੀ ਪਰਗਟ ਸਿੰਘ ਨੇ ਵੀ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਨਾਲ ਸਾਂਝ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੈਪਟਨ ਤੇ ਭਾਜਪਾ ਨੇ ਇਹੀ ਮਿਲ ਕੇ ਕਰਨਾ ਸੀ ਤਾਂ ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਦਾ ਜ਼ਿੰਮੇਦਾਰ ਕੌਣ ਹੈ। ਇਸ ਦਾ ਮਤਲਬ ਅਜਿਹੀਆਂ ਖੇਡਾਂ ਖੇਡ ਕੇ ਪੰਜਾਬ ਹੀ ਨਹੀਂ ਦੇਸ਼ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਢਾਈ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਬਾਰੇ ਜੋ ਗੱਲਾਂ ਕਹੀਆਂ ਉਹ ਸਹੀ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਢਾਈ ਸਾਲ ਪਹਿਲਾਂ ਕਿਹਾ ਸੀ ਕਿ ਇਹ ਕਾਂਗਰਸ ਦੇ ਕੁੜਤੇ ਵਿਚ ਭਾਜਪਾ ਦਾ ਸੀਐੱਮ ਹੈ। ਉਦੋਂ ਮੇਰੀ ਗੱਲ ਕਿਸੇ ਨਹੀਂ ਸੁਣੀ।' &nbs...

20 oct 8

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਉੱਤੇ ਡਿਪਟੀ ਸੀਐੱਮ ਤੋਂ ਬਾਅਦ ਹੁਣ ਪਰਗਟ ਸਿੰਘ ਨੇ ਵੀ ਵੱਡਾ ਹਮਲਾ ਬੋਲਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਕੁੜਤੇ ਵਿਚ ਭਾਜਪਾ ਦੇ ਸੀਐੱਮ ਸਨ ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੀਆਂ ਲਾਸ਼ਾਂ 'ਤੇ ਸਿਆਸਤ ਖੇਡੀ ਗਈ ਸੀ। Also Read : ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਏ CM ਚੰਨੀ, ਕੀਤਾ ਵੱਡਾ ਐਲਾਨ ਇਸ ਦੌਰਾਨ ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਨਾਲ ਸਾਂਝ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੈਪਟਨ ਤੇ ਭਾਜਪਾ ਨੇ ਇਹੀ ਮਿਲ ਕੇ ਕਰਨਾ ਸੀ ਤਾਂ ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਦਾ ਜ਼ਿੰਮੇਦਾਰ ਕੌਣ ਹੈ। ਇਸ ਦਾ ਮਤਲਬ ਅਜਿਹੀਆਂ ਖੇਡਾਂ ਖੇਡ ਕੇ ਪੰਜਾਬ ਹੀ ਨਹੀਂ ਦੇਸ਼ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਢਾਈ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਬਾਰੇ ਜੋ ਗੱਲਾਂ ਕਹੀਆਂ ਉਹ ਸਹੀ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਢਾਈ ਸਾਲ ਪਹਿਲਾਂ ਕਿਹਾ ਸੀ ਕਿ ਇਹ ਕਾਂਗਰਸ ਦੇ ਕੁੜਤੇ ਵਿਚ ਭਾਜਪਾ ਦਾ ਸੀਐੱਮ ਹੈ। ਉਦੋਂ ਮੇਰੀ ਗੱਲ ਕਿਸੇ ਨਹੀਂ ਸੁਣੀ।' Also Read : ਡਿਪਟੀ CM ਦਾ ਸਾਬਕਾ CM 'ਤੇ ਵੱਡਾ ਹਮਲਾ, 'ਪੰਜਾਬ ਨੂੰ ਚੀਨ, ਪਾਕਿ ਤੋਂ ਨਹੀਂ ਕੈਪਟਨ ਤੋਂ ਖਤਰਾ' ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਚੀਨ ਜਾਂ ਪਾਕਿਸਤਾਨ ਤੋਂ ਨਹੀਂ ਬਲਕਿ ਕੈਪਟਨ ਅਮਰਿੰਦਰ ਸਿੰਘ ਦੀ ਗੱਦਾਰੀ ਤੋਂ ਖਤਰਾ ਹੈ। ਇਸ ਦੌਰਾਨ ਰੰਧਾਵਾ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਫੈਸਲਾ ਕਰ ਕੇ ਕਾਂਗਰਸ ਪਾਰਟੀ ਦੀ ਪਿੱਠ ਉੱਤੇ ਛੁਰਾ ਮਾਰਿਆ ਹੈ।...

20 oct 3

ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਸੂਬੇ ਵਿਚ ਸਿਆਸੀ ਭੂਚਾਲ ਤੇਜ਼ ਹੁੰਦਾ ਜਾ ਰਿਹਾ ਹੈ। ਬੀਤੇ ਦਿਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਸਨ। ਇਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਸਿਆਸੀ ਆਗੂਆਂ ਵਲੋਂ ਕੈਪਟਨ ਉੱਤੇ ਵੱਡੇ ਹਮਲੇ ਬੋਲੇ ਜਾ ਰਹੇ ਹਨ। Also Read : ਸੁਪਰੀਮ ਕੋਰਟ 'ਚ ਅੱਜ ਲਖੀਮਪੁਰ ਖੀਰੀ ਮਾਮਲੇ ਦੀ ਹੋਵੇਗੀ ਸੁਣਵਾਈ, ਯੂਪੀ ਸਰਕਾਰ ਪੇਸ਼ ਕਰੇਗੀ ਰਿਪੋਰਟ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਉੱਤੇ ਵੱਡਾ ਸ਼ਬਦੀ ਹਮਲਾ ਬੋਲਿਆ ਗਿਆ ਹੈ। ਡਿਪਟੀ ਸੀਐੱਮ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਬਾਹਰੀ ਤਾਕਤ ਤੋਂ ਨਹੀਂ ਬਲਕਿ ਆਪਣਿਆਂ ਤੋਂ ਹੀ ਖਤਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚੀਨ ਜਾਂ ਪਾਕਿਸਤਾਨ ਤੋਂ ਨਹੀਂ ਬਲਕਿ ਕੈਪਟਨ ਅਮਰਿੰਦਰ ਸਿੰਘ ਦੀ ਗੱਦਾਰੀ ਤੋਂ ਖਤਰਾ ਹੈ। ਇਸ ਦੌਰਾਨ ਰੰਧਾਵਾ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਫੈਸਲਾ ਕਰ ਕੇ ਕਾਂਗਰਸ ਪਾਰਟੀ ਦੀ ਪਿੱਠ ਉੱਤੇ ਛੁਰਾ ਮਾਰਿਆ ਹੈ। Also Read : ਦੇਸ਼ ਭਰ 'ਚ ਕਹਿਰ ਬਣ ਵਰ੍ਹ ਰਹੀ ਕੁਦਰਤ, ਹੁਣ ਤੱਕ 76 ਮੌਤਾਂ ਦੱਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਇੰਟਰਵਿਊ ਵਿਚ ਆਪਣੀ ਵੱਖਰੀ ਸਿਆਸੀ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਸਨ। ਇਸ ਦੌਰਾਨ ਇ ਹ ਵੀ ਕਿਆਸ ਲਾਏ ਜਾ ਰਹੇ ਸਨ ਕਿ ਉਹ ਭਾਜਪਾ ਜਾਂ ਕਿਸੇ ਹੋਰ ਪਾਰਟੀ ਨਾਲ ਗਠਜੋੜ ਵੀ ਕਰ ਸਕਦੇ ਹਨ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਦੇਣ ਤੋਂ ਕੁਝ ਦਿਨਾਂ ਅੰਦਰ ਕਈ ਵਾਰ ਭਾਜਪਾ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਚੁੱਕੇ ਹਨ।

19o2

ਚੰਡੀਗੜ੍ਹ : ਪੰਜਾਬ ਦੀ ਸਿਆਸਤ ਨਾਲ ਜੁੜੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਿਆਸੀ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਅਜਿਹੇ ਸੰਕੇਤ ਉਨ੍ਹਾਂ ਨੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਦਿੱਤੇ ਹਨ। Also Read : ਲਖੀਮਪੁਰ ਕਲਤਕਾਂਡ ਮਾਮਲੇ 'ਚ SIT ਵੱਲੋਂ 50 ਤੋਂ ਵਧੇਰੇ ਕਿਸਾਨਾਂ ਨੂੰ ਕੀਤਾ ਗਿਆ ਤਲਬ ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫੇ ਤੋਂ ਬਾਅਦ ਤੋਂ ਹੀ ਕਿਆਸ ਲਾਏ ਜਾ ਰਹੇ ਸਨ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਦੀ ਪਾਰਟੀ ਬਣਾਉਣਗੇ ਜਾਂ ਉਹ ਭਾਜਪਾ ਵਿਚ ਸ਼ਾਮਲ ਹੋਣਗੇ। ਇਸ ਨੂੰ ਲੈ ਕੇ ਉਨ੍ਹਾਂ ਨੇ ਅਜੇ ਤੱਕ ਆਪਣੇ ਪੱਤੇ ਨਹੀਂ ਖੋਲੇ ਹਨ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਕੁਝ ਦਿਨਾਂ ਵਿਚ ਹੀ ਤਕਰੀਬਨ ਤਿੰਨ ਵਾਰ ਦਿੱਲੀ ਦਾ ਦੌਰਾ ਕਰ ਚੁੱਕੇ ਹਨ ਤੇ ਬੀਤੇ ਦਿਨ ਵੀ ਭਾਜਪਾ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉਨ੍ਹਾਂ ਵਿਚਾਲੇ ਮੁਲਾਕਾਤ ਦੀਆਂ ਖਬਰਾਂ ਸਨ ਤੇ ਕਿਆਸ ਲਾਏ ਜਾ ਰਹੇ ਸਨ ਕਿ ਕੈਪਟਨ ਅਮਰਿੰਦਰ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਥੇ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਟਕਸਾਲੀ ਅਕਾਲੀਆਂ ਤੇ ਭਾਜਪਾ ਨਾਲ ਗਠਜੋੜ ਦੇ ਸੰਕੇਤ ਦਿੱਤੇ ਹਨ। ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਭਾਜਪਾ ਨੇ ਖੇਤੀਬਾੜੀ ਦੇ ਮਸਲੇ ਨੂੰ ਹੱਲ ਕਰਨ ਲਈ ਵੀ ਮਸੌਦਾ ਤਿਆਰ ਕਰ ਲਿਆ ਹੈ। ਜੇਕਰ ਇਹ ਦਾਅ ਸਹੀ ਪਿਆ ਤਾਂ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਵੋਟਰਾਂ ਨੂੰ ਆਪਣੇ ਵੱਲ ਕਰ ਸਕਦੀ ਹੈ।

19 oct nihang aman

ਚੰਡੀਗੜ੍ਹ : ਸਿੰਘੂ ਬਾਰਡਰ 'ਤੇ ਹੋਏ ਕਤਲਕਾਂਡ ਮਾਮਲੇ 'ਚ ਇਕ ਵੱਡਾ ਖੁਲਾਸਾ ਹੋਇਆ ਹੈ।ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਗਰੁੱਪ ਦੇ ਆਗੂ ਬਾਬਾ ਅਮਨ ਸਿੰਘ ਦੀ ਕਈ ਫੋਟੋਆਂ ਵਾਈਰਲ ਹੋਇਆਂ ਹਨ,ਜਿੰਨਾਂ ਵਿਚ ਉਹ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਅਤੇ ਕਈ ਹੋਰ ਬੀਜੇਪੀ ਆਗੂਆਂ ਨਾਲ ਖੜ੍ਹੇ ਨਜ਼ਰ ਆ ਰਹੇ ਹਨ।ਕਤਲ ਦਾ ਦੋਸ਼ੀ ਬਰਖਾਸਤ ਪੁਲਿਸ ਕਰਮੀ 'ਤੇ ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਵੀ ਇਸ ਫੋਟੋ ਵਿਚ ਹਾਜ਼ਰ ਹੈ। Also Read : ਰਣਜੀਤ ਕਤਲ ਮਾਮਲੇ 'ਚ ਸੀਬੀਆਈ ਕੋਰਟ ਵਲੋਂ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਜ਼ਿਕਰਯੋਗ ਹੈ ਕਿ ਪਿੰਕੀ ਪੰਜਾਬ 'ਚ ਅਤਿਵਾਦ ਦੇ ਦੌਰਾ ਵਿਚ ਸਭ ਤੋਂ ਵਿਵਾਦਿਤ ਸ਼ਖਸੀਅਤ ਰਿਹਾ ਹੈ।ਉਨ੍ਹਾਂ ਨੂੰ ਲੁਧਿਆਣਾ ਦੇ ਇਕ ਵਿਅਕਤੀ ਦੇ ਕਤਲ ਕੇਸ ਦੌਰਾਨ 50 ਫਰਜ਼ੀ ਪੁਲਿਸ ਮੁਕਾਬਲਿਆਂ ਦਾ ਗਵਾਹ ਰਿਹਾ ਹੈ।ਦੱਸਣਯੋਗ ਹੈ ਕਿ ਇਹ ਸਾਰੀਆਂ ਮੀਟਿੰਗਾਂ ਉਸ ਵੇਲੇ ਹੋਈਆਂ ਜਦ ਪੰਜਾਬ ਵਿਚ ਭਾਜਪਾ ਆਗੂਆਂ ਦਾ ਬਾਈਕਾਟ ਕੀਤਾ ਜਾ ਰਿਹਾ ਸੀ।  Also Read : ਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਸਾਨਾਂ ਨੇ ਆਵਾਜਾਈ ਕੀਤੀ ਬਹਾਲ ਕਤਲ ਦੇ ਦੋਸ਼ੀ ਬਰਖਾਸਤ  ਪੁਲਿਸ ਕਰਮੀ ਤੇ ਸਾਬਕਾ ਪੁਲੀਸ ਕੈਟ ਗੁਰਮੀਤ ਸਿੰਘ ਪਿੰਕੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਵਿਚ ਹਾਜ਼ਰ ਸੀ ਤੇ ਨਿਹੰਗ ਬਾਬਾ ਅਮਨ ਸਿੰਘ ਨੂੰ ਜਾਣਦਾ ਹੈ। ਉਸ ਨੇ ਕਿਹਾ ਕਿ ਉਹ ਦੋਵੇਂ ਵੱਖ-ਵੱਖ ਕਤਲ ਕੇਸਾਂ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਰਹੇ ਹਨ। ਉਸ ਨੇ ਦਿੱਲੀ ਵਿਚ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਦੇ ਏਜੰਡੇ ਜਾਂ ਉਸ ਮੌਕੇ ਹੋਈ ਗੱਲਬਾਤ ਬਾਰੇ ਹੋਰ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।      ...

17 oct muhammad mustafa

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫਾ ਨੇ ਇਕ ਵਾਰ ਫਿਰ ਵੱਡਾ ਧਮਾਕਾ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਗੰਭੀਰ ਦੋਸ਼ ਲਗਾਏ ਹਨ। ਮੁਸਤਫਾ ਨੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਜੈਂਟਲਮੈਨ ਕਹੇ ਜਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਕਈ ਵਾਰ ਮੈਨੂੰ ਧਮਕਾਇਆ ਹੈ, ਇਥੋਂ ਤਕ ਪੁੱਠਾ ਟੰਗਣ ਅਤੇ ਸੜਕ ’ਤੇ ਘੜੀਸਣ ਤੱਕ ਦੀਆਂ ਧਮਕੀਆਂ ਦਿੱਤੀਆਂ ਹਨ। ਇਥੇ ਹੀ ਬਸ ਨਹੀਂ ਮੁਸਤਫਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਸਾਬਕਾ ਖੇਡ ਮੰਤਰੀ ਅਤੇ ਕਦੇ ਕੈਪਟਨ ਸੰਦੀਪ ਸੰਧੂ ਤੋਂ ਫੋਨ ਕਰਵਾ ਕੇ ਮੈਨੂੰ ਪਰਗਟ ਸਿੰਘ ਅਤੇ ਨਵਜੋਤ ਸਿੱਧੂ ਦਾ ਸਾਥ ਨਾ ਦੇਣ ਲਈ ਧਮਕਾਇਆ ਹੈ। Also Read : ਪੁੰਛ-ਰਾਜੌਰੀ ਖੇਤਰ 'ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ, ਹੁਣ ਤਕ 9 ਜਵਾਨ ਸ਼ਹੀਦ ਮੁਸਤਫਾ ਨੇ ਇਕ ਲੰਬਾ ਚੌੜਾ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਬਕਾਇਦਾ ਤਾਰੀਖਾਂ ਪਾ ਕੇ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਏ ਹਨ ਕਿ ਇਨ੍ਹਾਂ ਤਾਰੀਖਾਂ ਨੂੰ ਕੈਪਟਨ ਨੇ ਆਪਣੇ ਸਲਾਹਕਾਰ ਸੰਦੀਪ ਸੰਧੂ ਅਤੇ ਸਾਬਕਾ ਖੇਡ ਮੰਤਰੀ ਤੋਂ ਅਤੇ ਕਦੇ ਉਨ੍ਹਾਂ ਦੇ ਪੁੱਤਰ ਰਾਹੀਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਨੂੰ ਧਮਕੀਆਂ ਦਿੱਤੀਆਂ ਸਨ। ਮੁਸਤਫਾ ਨੇ ਕਿਹਾ ਕਿ 19 ਮਾਰਚ 2021 ਨੂੰ ਸਾਬਕਾ ਖੇਡ ਮੰਤਰੀ ਰਾਣਾ ਸੋਢੀ ਜਿਹੜੇ ਕੈਪਟਨ ਅਮਰਿੰਦਰ ਸਿੰਘਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ ਨੇ ਰਜ਼ੀਆ ਸੁਲਤਾਨਾ ਨੂੰ ਇਕ ਧਮਕੀ ਦਿੱਤੀ ਕਿ ਮੁਸਤਫਾ ਨੂੰ ਕਹੋ ਕਿ ਉਹ ਲਾਈਨ ’ਤੇ ਰਹਿਣ ਨਹੀਂ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ। ਜਿਹੜੇ ਨਾ ਭੁੱਲਣਯੋਗ ਹੋਣਗੇ। ਫਿਰ 16 ਮਈ 2021 ਨੂੰ ਕੈਪਟਨ ਦੇ ਓ. ਐੱਸ. ਡੀ. ਸੰਦੀਪ ਸੰਧੂ ਨੇ ਧਮਕੀ ਦਿੱਤੀ ਕਿ ਜੇਕਰ ਉਹ (ਮੁਹੰਮਦ ਮੁਸਤਫਾ) ਆਪਣੇ ਆਪ ਨੂੰ ਨਵਜੋਤ ਸਿੱਧੂ ਅਤੇ ਪਰਗਟ ਕੈਂਪ ਤੋਂ ਵੱਖ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਜੱਟ ਸਟਾਈਲ ਵਿਚ ਗਲੀਆਂ ਵਿਚ ਘੜੀਸਿਆ ਜਾਵੇਗਾ। ਇਸ ਤੋਂ ਬਾਅਦ 11 ਅਗਸਤ 2021 ਨੂੰ ਸਾਬਕਾ ਖੇਡ ਮੰਤਰੀ ਦੇ ਪੁੱਤਰ ਰਾਹੀਂ ਮੈਨੂੰ ਧਮਕੀ ਦਿੱਤੀ ਗਈ ਕਿ ਇਹ ਆਖਰੀ ਵਾਰਨਿੰਗ ਹੈ ਜੇਕਰ ਹੁਣ ਵੀ ਸਿੱਧੂ ਤੇ ਪਰਗਟ ਦਾ ਸਾਥ ਦਿੱਤਾ ਤਾਂ ਪੁੱਠਾ ਟੰਗ ਦਿੱਤਾ ਜਾਵੇਗਾ।

17 oct gurnam chaduni

ਚੰਡੀਗੜ੍ਹ  : ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਹਰਿਆਣਾ ਦੇ ਰੋਹਤਕ ਵਿੱਚ ਆਯੋਜਿਤ ਕਿਸਾਨ ਮਹਾਪੰਚਾਇਤ ਵਿੱਚ, ਭਾਰਤੀ ਕਿਸਾਨ ਯੂਨੀਅਨ, ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਸਹਿਣਸ਼ੀਲਤਾ ਦੀ ਇੱਕ ਹੱਦ ਹੁੰਦੀ ਹੈ, ਸਾਡੇ ਸਬਰ ਦਾ ਇਮਤਿਹਾਨ ਨਾ ਲਵੋ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਸਾਨੂੰ ਹਿੰਸਾ ਨਹੀਂ ਕਰਨੀ ਚਾਹੀਦੀ। ਸਰਕਾਰ ਕੋਲ ਅਜੇ ਵੀ ਇਸ ਮੁੱਦੇ ਨੂੰ ਸੁਲਝਾਉਣ ਦਾ ਸਮਾਂ ਹੈ। Also Read : ਲਗਾਤਾਰ ਚੌਥੇ ਦਿਨ ਵੀ ਪੈਟਰੋਲ-ਡੀਜਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਅੱਜ ਦੀਆਂ ਕੀਮਤਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਨਾਮ ਸਿੰਘ ਚਡੂਨੀ ਨੇ ਕਿਹਾ, '' ਸਰਕਾਰ ਨੂੰ ਇਹ ਨਾ ਸੋਚੇ ਕੀ ਇਹ ਡਰ ਕੇ ਬੈਠੇ ਹਨ ਅੱਗੇ ਨਹੀਂ ਵੱਧ ਸਕਦੇ, ਸਭ ਕੁਝ ਕਰਨਾ ਜਾਣਦੇ ਹਾਂ ਅਸੀ, 26 ਜਨਵਰੀ ਨੂੰ ਦੇਖ ਹੀ ਲਿਆ ਹੋਵੇਗਾ। ਅਸੀਂ ਸਿਰਫ ਸ਼ਾਂਤੀ ਬਣਾਈ ਰੱਖਣਾ ਚਾਹੁੰਦੇ ਹਾਂ।  ਇਸ ਦੇ ਨਾਲ ਹੀ ਚਡੂਨੀ ਨੇ ਹਰਿਆਣਾ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਈ ਲੋਕਾਂ ਦੇ  ਸਿਰ ਫਾੜੇ ਹਨ ਅਤੇ ਕਈ ਲੋਕਾਂ ਦੀਆਂ ਹੱਡੀਆਂ ਤੋੜੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਕਈ ਸੌ ਲੋਕਾਂ ਵਿਰੁੱਧ ਕੇਸ ਵੀ ਦਰਜ ਕੀਤੇ ਹਨ।   Also Read : ਸਿੰਘੂ ਬਾਰਡਰ ਕਤਲਕਾਂਡ ਮਾਮਲੇ 'ਚ ਦੋ ਹੋਰ ਨਿਹੰਗ ਸਿੱਖਾਂ ਨੇ ਕੀਤਾ ਸਰੇਂਡਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਕਿਹਾ, "ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਕਹਿੰਦੇ ਹਨ ਕਿ ਸੋਟੀ ਚੁੱਕੋ ਅਤੇ ਵੈਸੇ ਵੀ ਇਹ ਇਤਫ਼ਾਕ ਨਹੀਂ, ਅਚਾਨਕ ਨਹੀਂ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਸੋਟੀ ਚੁੱਕ ਲਵੋ ਅਤੇ ਉਸੇ ਦਿਨ ਹੀ ਯੂਪੀ ਵਿਚ ਕਿਸਾਨਾਂ ਨੂੰ ਕਾਰ ਦਰੜ ਦਿੱਤਾ ਜਾਂਦਾ ਹੈ।  ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ, "ਸਾਡੇ ਸਬਰ ਦੀ ਪਰਖ ਨਾ ਕਰੋ, ਪਰ ਫਿਰ ਵੀ ਅਸੀਂ ਆਪਣੇ ਭਰਾਵਾਂ ਨੂੰ ਸਮਝਾਉਣਾ ਚਾਹੁੰਦਾ ਹਾਂ ਕਿ ਅਸੀ ਹੱਥ ਨਹੀਂ ਚੱਕਣਾ ਹੈ। ਸਰਕਾਰ ਸਾਡੇ 'ਤੇ ਜ਼ੁਲਮ ਕਰੇਗੀ,ਜੇਲ੍ਹਾਂ  ਵਿਚ ਲੈ ਜਾਏਗੀ ਪਰ ਫਿਰ ਵੀ ਸਾਨੂੰ ਹੱਥ ਨਹੀਂ ਚੱਕਣਾ ਹੈ, ਜੇ ਅਸੀ ਹੱਥ ਚੱਕ ਦਿੱਤਾ ਤਾਂ ਸਾਨੂੰ ਧਰਮ ਜਾਤੀ ਦੇ ਨਾਮ 'ਤੇ ਫਸਾਏਗੀ ਅਤੇ ਫਿਰ ਸਾਰੇ ਲੋਕ ਸਾਡੇ ਵਿਰੁੱਧ ਹੋ ਜਾਣਗੇ।...

16o12

ਚੰਡੀਗੜ੍ਹ : ਸਰਕਾਰ ਨੇ ਸੂਬੇ ਵਿਚ ਕੋਰੋਨਾ ਬੰਦਿਸ਼ਾਂ 31 ਅਕਤੂਬਰ ਤਕ ਵਧਾ ਦਿੱਤੀਆਂ ਹਨ। ਵਿਭਾਗ ਨੇ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਸੂਬੇ ਵਿਚ ਸਿਰਫ ਉਹੀ ਲੋਕਾਂ ਨੂੰ ਐਂਟਰੀ ਹੋਵੇਗੀ ਜਿਨ੍ਹਾਂ ਕੋਲ 72 ਘੰਟੇ ਪਹਿਲਾਂ ਕਰਵਾਏ ਆਰ. ਟੀ. ਪੀ. ਸੀ. ਆਰ. ਟੈਸਟ ਦੀ ਨੈਗੇਟਿਵ ਰਿਪੋਰਟ ਹੋਵੇਗੀ।  Also Read: ਸਿੰਘੂ ਕਤਲ ਮਾਮਲਾ : 7 ਦਿਨਾਂ ਰਿਮਾਂਡ ’ਤੇ ਭੇਜਿਆ ਗਿਆ ਸਰਬਜੀਤ ਸਿੰਘ ਇਸ ਤੋਂ ਇਲਾਵਾ ਇਨਡੋਰ ਪ੍ਰੋਗਰਾਮਾਂ ਵਿਚ 400 ਅਤੇ ਆਊਟਡੋਰ ਪ੍ਰੋਗਰਾਮਾਂ ਵਿਚ 600 ਲੋਕਾਂ ਦੀ ਇਜਾਜ਼ਤ ਹੋਵੇਗੀ। ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਜਿੰਮ, ਮਾਲ, ਮਿਊਜ਼ੀਅਮ, ਚਿੜੀਆਘਰ ਆਦਿ ਵਿਚ ਸਮਰੱਥਾ ਦੀ ਦੋ ਤਿਹਾਈ ਫੀਸਦੀ ਭੀੜ ਨੂੰ ਐਂਟਰੀ ਮਿਲੇਗੀ। Also Read: ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ 'ਤੇ ਲੱਖਾਂ ਦੀ ਲੁੱਟ ਇਸ ਤੋਂ ਸਾਫ ਆਖਿਆ ਗਿਆ ਹੈ ਕਿ ਸੰਬੰਧਤ ਸਥਾਨਾਂ ਦੇ ਸਟਾਫ ਨੂੰ ਵੈਕਸੀਨ ਦੀ ਘੱਟੋ-ਘੱਟ ਇਕ ਡੋਜ਼ ਲੱਗੀ ਹੋਣੀ ਲਾਜ਼ਮੀ ਹੈ। ਸਵੀਮਿੰਗ ਪੂਲ ਅਤੇ ਜਿੰਮ ਦਾ ਇਸਤੇਮਾਲ ਕਰਨ ਵਾਲੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਵੀ ਵੈਕਸੀਨ ਦੀ ਇਕ ਡੋਜ਼ ਜ਼ਰੂਰੀ ਕੀਤੀ ਗਈ ਹੈ। ਸੂਬੇ ਵਿਚ ਸਕੂਲ, ਕਾਲਜ ਅਤੇ ਹਾਸਟਲਾਂ ਲਈ ਪਹਿਲਾਂ ਤੋਂ ਦਿੱਤੀ ਗਈ ਛੋਟ 31 ਅਕਤੂਬਰ ਤੱਕ ਵਧਾਈ ਗਈ ਹੈ। Also Read: ਇਸ ਸੂਬੇ 'ਚ ਕਈ ਥਾਈਂ ਭਾਰੀ ਮੀਂਹ, IMD ਨੇ ਜਾਰੀ ਕੀਤਾ ਰੈੱਡ ਅਲਰਟ...

15o9

ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਚੰਡੀਗੜ੍ਹ ਨੇ ਮੰਗਲਵਾਰ ਨੂੰ ਅਗਲੇ ਆਦੇਸ਼ਾਂ ਤੱਕ ਸ਼ਹਿਰ ਵਿੱਚ ਪਟਾਕੇ ਵੇਚਣ ਤੇ ਵਰਤਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਯੂਟੀ ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਪ੍ਰਸ਼ਾਸਨ ਨੇ ਕਿਹਾ ਕਿ ਇਹ ਫੈਸਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। Also Read: ਤਾਈਵਾਨ 'ਚ ਵੱਡਾ ਹਾਦਸਾ, 13 ਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਕਾਰਨ 46 ਲੋਕਾਂ ਦੀ ਮੌਤ ਚੰਡੀਗੜ੍ਹ ਪ੍ਰਸ਼ਾਸਨ ਅਨੁਸਾਰ,“ਐਨਜੀਟੀ ਦੇ ਆਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਚੰਡੀਗੜ੍ਹ ਪ੍ਰਸ਼ਾਸਨ ਨੇ ਪੂਰੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕਿਸੇ ਵੀ ਕਿਸਮ ਦੇ ਪਟਾਕੇ ਵੇਚਣ ਜਾਂ ਵਰਤਣ‘ ਤੇ ਪੂਰਨ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਸਿਹਤ, ਵਾਤਾਵਰਣ ਮਾਹਰਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ, ਇਹ ਫੈਸਲਾ ਕੀਤਾ ਗਿਆ ਹੈ ਕਿ ਪਟਾਕਿਆਂ ਵਿੱਚੋਂ ਨਿਕਲ ਰਹੀ ਜ਼ਹਿਰੀਲੀ ਹਵਾ ਸਿਹਤ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਹੈ। ਇਸ ਲਈ, ਵਸਨੀਕਾਂ ਨੂੰ ਇਸ ਤਿਉਹਾਰ ਦੇ ਮੌਸਮ ਵਿੱਚ ਪਟਾਕੇ ਚਲਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।” Also Read: ਅਫਗਾਨਿਸਤਾਨ: ਕੰਧਾਰ ਸੂਬੇ ਦੀ ਮਸਜਿਦ 'ਚ ਧਮਾਕਾ, 32 ਮਰੇ ਤੇ 40 ਤੋਂ ਵੱਧ ਜ਼ਖਮੀ ਇਹ ਕਿਹਾ ਗਿਆ ਸੀ ਕਿ ਇਹ ਫੈਸਲਾ ਮੌਜੂਦਾ ਕੋਵਿਡ ਸਥਿਤੀ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਆਫ਼ਤ ਪ੍ਰਬੰਧਨ ਐਕਟ ਦੇ ਹੁਕਮਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ 'ਤੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਦੇ ਤਹਿਤ ਦੰਡਯੋਗ ਕਾਰਵਾਈ ਤੋਂ ਇਲਾਵਾ ਆਈਪੀਸੀ ਦੀ ਧਾਰਾ 188 ਦੇ ਤਹਿਤ ਹਰ ਤਰ੍ਹਾਂ ਦੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Also Read: ਝਾਂਸੀ 'ਚ ਵੱਡਾ ਹਾਦਸਾ, ਟ੍ਰੈਕਟਰ ਟਰਾਲੀ ਪਲਟਣ ਕਾਰਨ 11 ਲੋਕਾਂ ਦੀ ਮੌਤ...

14 oct punjab cabinet

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੋਮਵਾਰ, 18 ਅਕਤੂਬਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਬੀ.ਐਸ.ਐਫ. ਮੁੱਦੇ 'ਤੇ ਚਰਚਾ ਕੀਤੀ ਜਾਵੇਗੀ। Also Read : ਕੈਪਟਨ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ CM ਚੰਨੀ ਦੱਸਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਖੇਤੀਬਾੜੀ ਅਤੇ ਰਾਜ ਵਿੱਚ ਪੈਦਾ ਹੋਏ ਬਿਜਲੀ ਸੰਕਟ ਦੇ ਸੰਬੰਧ ਵਿੱਚ ਚਰਚਾ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਤੋਂ ਪੰਜਾਬ ਦੇ ਅੰਦਰ ਬੀ.ਐਸ.ਐਫ. ਖੇਤਰ ਦਾ ਘੇਰਾ 15 ਤੋਂ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ।

14 oct siswan

ਚੰਡੀਗੜ੍ਹ : ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਸੂਬੇ ਵਿੱਚ ਆਪਣੀ ਸਰਕਾਰ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਦੋਵੇਂ ਬੇਟਿਆਂ, ਪਤਨੀ ਅਤੇ ਨੰਹੂ ਨਾਲ ਉਨ੍ਹਾਂ ਦੇ ਫਾਰਮ ਹਾਊਸ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਪਹੁੰਚੇ ਹਨ। ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਨਵਜੋਤ ਸਿੰਘ ਸਿੱਧੂ ਨਾਲ ਝਗੜੇ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ 20 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। Also Read : ਹੁਣ ਇਸ ਦਿਨ ਹੋਵੇਗੀ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਇੰਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ ਇਸ ਤੋਂ ਬਾਅਦ ਅਮਰਿੰਦਰ ਸਿੰਘ ਲਗਾਤਾਰ ਸਿੱਧੂ ਅਤੇ ਕਾਂਗਰਸ ਦੇ ਖਿਲਾਫ ਬਿਆਨ ਦੇ ਰਹੇ ਹਨ। ਹਾਲ ਹੀ ਵਿੱਚ, ਅਮਰਿੰਦਰ ਸਿੰਘ ਨੇ ਬੀਐਸਐਫ ਨੂੰ ਸ਼ਕਤੀ ਦੇਣ ਦੇ ਕੇਂਦਰ ਦੇ ਕਦਮ ਦਾ ਸਮਰਥਨ ਕੀਤਾ। ਉਨ੍ਹਾਂ ਨੇ ਕਿਹਾ ਸੀ, "ਕਸ਼ਮੀਰ ਵਿੱਚ ਸਾਡੇ ਜਵਾਨ ਮਾਰੇ ਜਾ ਰਹੇ ਹਨ। ਅਸੀਂ ਦੇਖ ਰਹੇ ਹਾਂ ਕਿ ਪਾਕਿਸਤਾਨ ਦੇ ਅੱਤਵਾਦੀ ਪੰਜਾਬ ਨੂੰ ਜ਼ਿਆਦਾ ਤੋਂ ਜ਼ਿਆਦਾ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜ ਰਹੇ ਹਨ। ਬੀਐਸਐਫ ਦੀਆਂ ਵਧੀਆਂ ਸ਼ਕਤੀਆਂ ਅਤੇ ਦਾਇਰਾ ਸਾਨੂੰ ਹੋਰ ਤਾਕਤ ਦੇਵੇਗਾ। ਇਸ ਲਈ ਅਸੀਂ ਬੀਐਸਐਫ ਨੂੰ ਰਾਜਨੀਤੀ ਵਿੱਚ ਨਾ ਘਸੀਟਿਏ। " Also Read : BSF ਮੁੱਦੇ 'ਤੇ ਪ੍ਰਦਰਸ਼ਨ ਕਰ ਰਹੇ ਸੁਖਬੀਰ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਪੰਜਾਬ ਕਾਂਗਰਸ ਵਿੱਚ ਵਿਵਾਦ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਅੱਜ ਪਾਰਟੀ ਦੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣਗੇ। ਇਹ ਮੀਟਿੰਗ ਵੇਣੂਗੋਪਾਲ ਦੇ ਦਫਤਰ ਵਿੱਚ ਹੋਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਤੋਂ ਬਾਅਦ ਕੁਝ ਨੁਕਤਿਆਂ 'ਤੇ ਸਹਿਮਤੀ ਬਣ ਜਾਵੇਗੀ ਅਤੇ ਫਿਰ ਸਿੱਧੂ ਆਪਣਾ ਅਸਤੀਫਾ ਵਾਪਸ ਲੈਣ ਦਾ ਐਲਾਨ ਕਰ ਸਕਦੇ ਹਨ। Also Read : BSF ਮੁੱਦੇ 'ਤੇ ਸੁਨੀਲ ਜਾਖੜ ਨੇ ਟਵੀਟ ਕਰ ਕੈਪਟਨ ਦੀ ਕੀਤੀ ਤਾਰੀਫ ਤੁਹਾਨੂੰ ਦੱਸ ਦੇਈਏ ਕਿ 28 ਸਤੰਬਰ ਨੂੰ ਸਿੱਧੂ ਨੇ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਸਿੱਧੂ ਨੇ ਕਿਹਾ ਸੀ ਕਿ ਉਹ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਕੁਝ ਫੈਸਲਿਆਂ ਤੋਂ ਨਾਰਾਜ਼ ਹੋ ਕੇ ਸਿੱਧੂ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।  ...

14 oct sukhbir 12

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੀਐਸਐਫ ਦੇ ਖੇਤਰ ਵਿੱਚ ਵਾਧਾ ਕੀਤਾ ਗਿਆ ਹੈ। ਦੇ ਅਧਿਕਾਰ ਖੇਤਰ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਵੱਲੋਂ  ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਲੀਡਰਸ਼ਿਪ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗਵਰਨਰ ਹਾਊਸ ਨੇੜੇ ਧਰਨਾ ਦੇ ਕੇ ਨਾਅਰੇ ਲਗਾਏ ਗਏ। ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ ਸੀ। ਚੰਡੀਗੜ੍ਹ ਪੁਲਿਸ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਸੈਕਟਰ -3 ਥਾਣੇ ਲੈ ਗਈ। ਇੱਥੇ ਪੁਲਿਸ ਸਟੇਸ਼ਨ ਦੇ ਅੰਦਰ, ਸੁਖਬੀਰ ਬਾਦਲ ਦੇ ਨਾਲ, ਅਕਾਲੀ ਲੀਡਰਸ਼ਿਪ ਵੱਲੋਂ ਧਰਨਾ ਦਿੱਤਾ ਗਿਆ। Also Read : BSF ਮੁੱਦੇ 'ਤੇ ਸੁਨੀਲ ਜਾਖੜ ਨੇ ਟਵੀਟ ਕਰ ਕੈਪਟਨ ਦੀ ਕੀਤੀ ਤਾਰੀਫ ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਉਦੋਂ ਹੀ ਤਰੱਕੀ ਕਰੇਗਾ ਜਦੋਂ ਸੂਬੇ ਦੇ ਅਧਿਕਾਰ ਹੋਣਗੇ। ਹਰ ਰਾਜ ਦੀਆਂ ਆਪਣੀਆਂ ਸਮੱਸਿਆਵਾਂ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਬਾਰੇ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੱਕਾਂ ਲਈ ਲੜਦਾ ਰਿਹਾ ਹੈ। ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਰਾਜ ਦੇ ਸਾਰੇ ਅਧਿਕਾਰ ਕੇਂਦਰ ਨੂੰ ਸੌਂਪੇ ਹਨ। ਖੇਤੀਬਾੜੀ ਨਾਲ ਸਬੰਧਤ ਜੋ ਵੀ ਕਾਨੂੰਨ ਬਣਾਏ ਜਾਂਦੇ ਹਨ, ਉਹ ਰਾਜ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ, ਪਰ ਜਿਸ ਕਮੇਟੀ ਉੱਤੇ ਇਹ ਕਾਨੂੰਨ ਲਾਗੂ ਕੀਤੇ ਗਏ ਸਨ, ਕੈਪਟਨ ਅਮਰਿੰਦਰ ਸਿੰਘ ਇਸ ਦੇ ਮੈਂਬਰ ਸਨ ਅਤੇ ਉਨ੍ਹਾਂ ਨੇ ਕੋਈ ਸਟੈਂਡ ਨਹੀਂ ਲਿਆ। Also Read : ਦੋ ਦਿਨ ਬਾਅਦ ਅੱਜ ਫਿਰ ਤੋਂ ਪਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ ਅੱਜ ਕੇਂਦਰ ਨੇ ਰਾਜ ਦੇ ਅੰਦਰ ਬੀਐਸਐਫ ਦੀ ਸ਼ੁਰੂਆਤ ਕੀਤੀ ਹੈ. 50 ਕਿਲੋਮੀਟਰ ਦੇ ਘੇਰੇ ਨੂੰ ਵਧਾ ਦਿੱਤਾ ਗਿਆ ਹੈ, ਪਰ ਕੱਲ੍ਹ ਨੂੰ ਇਸ ਸੀਮਾ ਨੂੰ ਵਧਾ ਕੇ 100 ਕਿਲੋਮੀਟਰ ਤੱਕ ਕੀਤਾ ਜਾ ਸਕਦਾ ਹੈ। ਇਸ ਦਾ ਕੀ ਮਤਲਬ ਹੈ ਕਿ ਪੰਜਾਬ ਪੁਲਿਸ ਦੀ ਲੋੜ ਨਹੀਂ ਹੈ? ਪੰਜਾਬ ਸਰਕਾਰ ਨੂੰ ਇਹ ਲੜਾਈ ਲੜਨੀ ਚਾਹੀਦੀ ਹੈ, ਪਰ ਪੰਜਾਬ ਸਰਕਾਰ ਇੰਨੀ ਬੇਵੱਸ ਹੈ ਕਿ ਕੇਂਦਰ ਸਰਕਾਰ ਜੋ ਵੀ ਕਹਿੰਦੀ ਹੈ, ਉਹ ਮੰਨ ਜਾਂਦੀ ਹੈ। ਇਸ ਮੌਕੇ ਉਨ੍ਹਾਂ ਨੇ ਸੁਖਜਿੰਦਰ ਰੰਧਾਵਾ 'ਤੇ ਵੀ ਨਿਸ਼ਾਨਾ ਸਾਧਿਆ ਹੈ। ਰੰਧਾਵਾ ਵੱਲੋਂ ਜੇਲ ਮੰਤਰੀ ਵਜੋਂ ਗੈਂਗਸਟਰਾਂ ਨੂੰ ਉਤਸ਼ਾਹਿਤ ਕਰਨਾ ਬਹੁਤ ਗਲਤ ਹੈ। Also Read : BSF ਮੁੱਦੇ ਨੂੰ ਲੈਕੇ ਪਰਗਟ ਸਿੰਘ ਨੇ ਕੇਂਦਰ ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ, ਕੈਪਟਨ 'ਤੇ ਵੀ ਲਾਏ ਗੰਭੀਰ ਦੋਸ਼ ਪੰਜਾਬ ਸਰਕਾਰ ਨੇ ਕੇਂਦਰ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਸਾਰੇ ਮੰਤਰੀ ਪੈਸੇ ਦੇ ਪਿੱਛੇ ਹਨ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਸ ਤੋਂ ਵੱਡਾ ਹੋਰ ਕੋਈ ਕਾਲਾ ਦਿਨ ਨਹੀਂ ਹੋ ਸਕਦਾ। ਸਾਡੇ ਬਜ਼ੁਰਗਾਂ ਨੇ ਪੰਜਾਬ ਦੀ ਭਾਸ਼ਾ, ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਹਨ। ਕਾਂਗਰਸ ਅਤੇ ਭਾਜਪਾ ਰਲੇ ਹੋਏ ਹਨ, ਜਿਸ ਕਾਰਨ ਇਹ ਸਭ ਕੀਤਾ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਅਤੇ ਸਾਥੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।...

14 oct jakhar tweet

ਚੰਡੀਗੜ੍ਹ : ਬੀ.ਐਸ.ਐਫ. ਮੁੱਦੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਰਹੀ ਹੈ। ਕੁਝ ਕੇਂਦਰ ਸਰਕਾਰ ਦੇ ਹੱਕ ਵਿੱਚ ਬੋਲ ਰਹੇ ਹਨ ਅਤੇ ਕੁਝ ਵਿਰੁੱਧ। ਹੁਣ ਸੁਨੀਲ ਜਾਖੜ ਦਾ ਇੱਕ ਹੋਰ ਟਵੀਟ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਬੀ.ਐਸ.ਐਫ. ਉਹ ਅਧਿਕਾਰੀਆਂ ਨੂੰ ਮਿਲਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸ਼ੰਸਾ ਵੀ ਕੀਤੀ ਹੈ। Also Read : ਦੋ ਦਿਨ ਬਾਅਦ ਅੱਜ ਫਿਰ ਤੋਂ ਪਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ ਜਾਣਕਾਰੀ ਅਨੁਸਾਰ ਸੁਨੀਲ ਜਾਖੜ ਨੇ ਆਪਣੇ ਟਵਿੱਟਰ ਹੈਂਡਲ 'ਤੇ ਇੱਕ ਟਵੀਟ ਸਾਂਝਾ ਕੀਤਾ ਹੈ ਜਿਸ ਵਿੱਚ ਉਹ ਬੀ.ਐਸ.ਐਫ. ਅਧਿਕਾਰੀਆਂ ਨਾਲ ਮੁਲਾਕਾਤ ਕਰ ਰਹੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਸਾਨੂੰ ਆਪਣੇ ਸੁਰੱਖਿਆ ਬਲਾਂ 'ਤੇ ਮਾਣ ਹੈ ਜੋ ਸਾਡੀ ਸਰਹੱਦਾਂ ਦੀ ਸੁਰੱਖਿਆ ਅਤੇ ਭਾਰਤ ਨੂੰ ਵਿਦੇਸ਼ੀ ਹਮਲਾਵਰਾਂ ਤੋਂ ਬਚਾਉਣ ਲਈ ਹਰ ਸਮੇਂ ਤਾਇਨਾਤ ਹਨ। ਅਸਫਲਤਾਵਾਂ ਨੂੰ ਲੁਕਾਉਣ ਲਈ ਸਿਆਸਤਦਾਨਾਂ ਅਤੇ ਸਰਕਾਰਾਂ ਦੁਆਰਾ ਪੈਦਾ ਕੀਤੀ ਗੜਬੜੀ ਨੂੰ ਸਾਫ਼ ਕਰਨ ਲਈ ਇਨ੍ਹਾਂ ਦੀ ਵਰਤੋਂ ਕਰਨਾ ਬਹੁਤ ਗਲਤ ਹੈ।   ਇਹ ਨਾ ਸਿਰਫ ਸਾਡੀਆਂ ਬਹਾਦਰ ਤਾਕਤਾਂ ਦੀ ਬਦਨਾਮੀ ਲਿਆਉਂਦਾ ਹੈ ਬਲਕਿ ਉਨ੍ਹਾਂ ਦੇ ਮਨੋਬਲ, ਅਨੁਸ਼ਾਸਨ ਅਤੇ ਤਿਆਰੀ 'ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਨੂੰ ਸਿਆਸੀ ਹਥਿਆਰ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ। ਸਾਡੀਆਂ ਤਾਕਤਾਂ ਦੀ ਇਸ ਵਰਤੋਂ ਤੋਂ ਬਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਤੋਂ ਵੱਧ ਹੋਰ ਕੋਈ ਇਸ ਨੂੰ ਨਹੀਂ ਸਮਝ ਸਕਦਾ। ਉਨ੍ਹਾਂ ਨੇ ਇਹ ਵੀ ਲਿਖਿਆ ਕਿ ਉਹ 2014 ਵਿੱਚ ਬੀਐਸਐਫ ਅਧਿਕਾਰੀਆਂ ਨੂੰ ਮਿਲਣ ਗਏ, ਜਦੋਂ ਅਕਾਲੀ ਦਲ ਆਪਣੀ ਅਸਫਲਤਾ ਨੂੰ ਲੁਕਾਉਣ ਲਈ ਬੀਐਸਐਫ ਬਾਰੇ ਗਲਤ ਪ੍ਰਚਾਰ ਕਰ ਰਿਹਾ ਸੀ

14 oct sukhbir badal

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਰਾਜ ਲਾਗੂ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਦੀ ਨਿੰਦਾ ਕੀਤੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਦੀ ਮੁਲਾਕਾਤ 'ਤੇ ਸਵਾਲ ਚੁੱਕੇ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਇਸ ਮੁੱਦੇ 'ਤੇ ਕਾਰਵਾਈ ਕਰਨ ਜਾਂ ਸਭ ਕੁਝ ਛੱਡ ਦੇਣ। ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੁੰਦਾ ਕਿ ਕੇਂਦਰ ਸਰਕਾਰ ਰਾਜ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਅਜਿਹੇ ਵੱਡੇ ਫੈਸਲੇ ਲੈਂਦੀ ਹੈ। ਉਨ੍ਹਾਂ ਕਿਹਾ ਕਿ ਤੁਹਾਨੂੰ ਦੱਸਣਾ ਹੋਵੇਗਾ ਕਿ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਸ ਕਦਮ ਦੇ ਵਿਰੁੱਧ ਤੁਸੀਂ ਕੀ ਕਰਨਾ ਚਾਹੁੰਦੇ ਹੋ। Also Read : ਦੋ ਦਿਨ ਬਾਅਦ ਅੱਜ ਫਿਰ ਤੋਂ ਪਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ ਸੁਖਬੀਰ ਬਾਦਲ ਨੇ ਪੰਜਾਬ ਦੇ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਅੱਗੇ ਸਮਰਪਣ ਕਰਨ ਵਾਲੀ ਰਾਜ ਸਰਕਾਰ ਬਾਰੇ ਆਪਣਾ ਪੱਖ ਸਪੱਸ਼ਟ ਕਰਨ। ਕਾਨੂੰਨ ਵਿਵਸਥਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕੇਂਦਰ ਸਰਕਾਰ ਕੋਲ ਰਾਜ ਸਰਕਾਰ ਦੀ ਰਾਇ ਅਤੇ ਸਹਿਮਤੀ ਲਏ ਬਗੈਰ ਰਾਜ ਵਿੱਚ ਕੇਂਦਰੀ ਫੋਰਸ ਲਿਆਉਣ ਦਾ ਕੋਈ ਸੰਵਿਧਾਨਕ ਅਧਿਕਾਰ ਨਹੀਂ ਹੈ। Also Read : BSF ਮੁੱਦੇ ਨੂੰ ਲੈਕੇ ਪਰਗਟ ਸਿੰਘ ਨੇ ਕੇਂਦਰ ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ, ਕੈਪਟਨ 'ਤੇ ਵੀ ਲਾਏ ਗੰਭੀਰ ਦੋਸ਼ ਮੁੱਖ ਮੰਤਰੀ ਨੂੰ ਪੰਜਾਬ ਨੂੰ ਬਚਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਨੂੰ ਪੰਜਾਬ ਦੇ ਲੋਕਾਂ ਨਾਲ ਸਾਂਝਾ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਵੱਲੋਂ ਅੱਧੇ ਪੰਜਾਬ ਨੂੰ ਬੀਐਸਐਫ ਦੇ ਹਵਾਲੇ ਕਰਨ ਅਤੇ ਆਮ ਹਾਲਾਤਾਂ ਵਿੱਚ ਵੀ ਪੁਲਿਸ ਦੀ ਜ਼ਿੰਮੇਵਾਰੀ ਕੇਂਦਰੀ ਬਲਾਂ ਨੂੰ ਸੌਂਪਣ ਦੇ ਕੇਂਦਰ ਸਰਕਾਰ ਦੇ ਫੈਸਲੇ 'ਤੇ ਅਕਾਲੀ ਦਲ ਦੇ ਮੁਖੀ ਗੁੱਸਾ ਜ਼ਾਹਰ ਕਰ ਰਹੇ ਸਨ। ਅਜਿਹੇ ਹਾਲਾਤ ਵਿੱਚ ਪੰਜਾਬ ਪੁਲਿਸ ਸ਼ਕਤੀਹੀਣ ਹੋ ​​ਗਈ ਹੈ ਅਤੇ ਪੰਜਾਬ ਪੁਲਿਸ ਆਪਣੀ ਮਹੱਤਤਾ ਗੁਆ ਦੇਵੇਗੀ। ...

14 oct pargat singh

ਚੰਡੀਗੜ੍ਹ : ਕੇਂਦਰ ਸਰਕਾਰ ਦੀ  ਵੱਲੋਂ ਰਾਜ ਵਿੱਚ ਬੀ.ਐਸ.ਐਫ. ਦੇ ਅਧਿਕਾਰਾਂ ਨੂੰ ਵਧਾਉਣ ਦੇ ਲਏ ਗਏ ਫੈਸਲੇ ਨੂੰ ਲੈ ਕੇ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਹੈ ਇਸ ਮੁੱਦੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਨੇ ਪ੍ਰੈਸ ਕਾਨਫਰੰਸ' ਚ ਕੇਂਦਰ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਪੰਜਾਬ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਮੰਦਭਾਗਾ ਹੈ। ਕੈਪਟਨ ਅਮਰਿੰਦਰ ਨੇ  ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਆਪਣੀ ਨਵੀਂ ਪਾਰਟੀ ਬਣਾਉਣੀ ਚਾਹੀਦੀ ਹੈ। Also Read : ਡਰੱਗ ਰੈਕਟ ਮਾਮਲੇ ਦੀ ਸੁਣਵਾਈ ਨੂੰ ਲੈਕੇ ਅੱਜ ਹੋ ਸਕਦਾ ਹੈ ਵੱਡਾ ਫੈਸਲਾ ਪ੍ਰਗਟ ਸਿੰਘ ਨੇ ਕਿਹਾ ਕਿ ਕੈਪਟਨ ਬੀ.ਜੇ.ਪੀ. ਦੇ ਨਾਲ ਮਿਲ ਕੇ ਪੰਜਾਬ ਦੇ ਖਿਲਾਫ ਸਾਜਿਸ਼ ਰਚ ਰਹੇ ਹਨ। ਬੀ ਐਸ ਐਫ. ਅਧਿਕਾਰਾਂ ਦੇ ਪਿੱਛੇ ਕਪਤਾਨ ਦਾ ਹੱਥ ਹੈ। ਇਹ ਸਾਰਾ ਮਾਮਲਾ ਕੈਪਟਨ ਦੀ ਭਾਜਪਾਨਾਲ ਮਿਲੀਭੁਗਤ ਦਾ ਨਤੀਜਾ hY[ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਪਹਿਲੀ ਵਾਰ ਦਿੱਲੀ ਗਏ ਤਾਂ ਝੋਨੇ ਦੀ ਖਰੀਦ ਵਿੱਚ ਦੇਰੀ ਦਾ ਸਾਹਮਣਾ ਕਰਨਾ ਪਿਆ ਅਤੇ ਦੂਜੀ ਵਾਰ ਬੀ.ਐਸ.ਐਫ. ਦੇ ਅਧਿਕਾਰਾਂ ਨੂੰ ਵਧਾਉਣ ਦਾ ਫੈਸਲਾ ਕੀਤਾ ਗਿਆ ਸੀ ਇਹ ਸਭ ਕੈਪਟਨ ਦੀ ਮਿਲੀਭੁਗਤ ਹੈ। ਉਹ ਪੰਜਾਬ ਵਿੱਚ ਗਵਰਨਰ ਕਾਨੂੰਨ ਲਾਗੂ ਕਰਵਾਉਣਾ ਚਾਹੁੰਦੇ ਹਨ।...

14 oct court

ਚੰਡੀਗੜ੍ਹ : ਪੰਜਾਬ ਦੇ ਬਹੁਕਰੋੜੀ ਡਰੱਗ ਰੈਕੇਟ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸਾਰੀਆਂ ਧਿਰਾਂ ਇਸ ਗੱਲ ਨਾਲ ਸਹਿਮਤ ਹੋ ਗਈਆਂ ਹਨ ਕਿ ਇਸ ਮਾਮਲੇ ਨਾਲ ਜੁੜੇ ਹਰ ਮੁੱਦੇ ਨੂੰ ਹੁਣ ਇਕੱਠੇ ਸੁਣਿਆ ਜਾਣਾ ਚਾਹੀਦਾ ਹੈ, ਪਰ ਜਿਨ੍ਹਾਂ ਮੁੱਦਿਆਂ ਤੋਂ ਸੁਣਵਾਈ ਸ਼ੁਰੂ ਕੀਤੀ ਜਾਣੀ ਹੈ, ਪਹਿਲਾਂ ਇਸ ਬਾਰੇ ਫੈਸਲਾ ਹੋਣਾ ਚਾਹੀਦਾ ਹੈ। ਹਾਈ ਕੋਰਟ ਦੇ ਜਸਟਿਸ ਏ.ਜੇ. ਈਸਾ ਅਤੇ ਜਸਟਿਸ ਅਸ਼ੋਕ ਵਰਮਾ ਨੇ ਕੇਸਾਂ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਦਿਆਂ ਇਸ ਮਾਮਲੇ ਵਿੱਚ ਸਾਰਾਂਸ਼ ਇਕੱਤਰ ਕਰਨ ਦੇ ਆਦੇਸ਼ ਦਿੱਤੇ ਹਨ, ਤਾਂ ਜੋ ਸੁਣਵਾਈ ਦੀ ਦਿਸ਼ਾ ਤੈਅ ਕੀਤੀ ਜਾ ਸਕੇ। Also Read : ਪੁਤਲਾ ਸਾੜਣ ਦੇ ਪ੍ਰੋਗਰਾਮ 'ਚ ਵੱਡਾ ਬਦਲਾਅ, ਰਾਜੇਵਾਲ ਨੇ ਲੋਕਾਂ ਨੂੰ ਕੀਤੀ ਅਪੀਲ ਪੰਜਾਬ ਦੇ ਮਸ਼ਹੂਰ ਡਰੱਗ ਰੈਕੇਟ ਦਾ ਕੇਸ ਲੰਮੇ ਸਮੇਂ ਤੋਂ ਹਾਈ ਕੋਰਟ ਵਿੱਚ ਚੱਲ ਰਿਹਾ ਹੈ। ਇਸ 'ਤੇ ਬਹੁਤ ਸਿਆਸਤ ਵੀ ਹੋ ਰਹੀ ਹੈ ਅਤੇ ਮੌਜੂਦਾ ਸਮੇਂ ਬਾਰੇ ਗੱਲ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਰ ਵਾਰ ਇਸ ਮਾਮਲੇ ਬਾਰੇ ਟਵੀਟ ਕਰਦੇ ਹਨ। ਉਨ੍ਹਾਂ ਨੇ ਟਵੀਟ ਕਰਕੇ STF ਰਿਪੋਰਟ ਦੇ ਖੁੱਲਣ ਬਾਰੇ ਦੱਸਦੇ ਹਾਂ, ਪਰ ਅਦਾਲਤ ਦਾ ਆਪਣਾ ਤਰੀਕਾ ਹੈ। ਨਿਆਂ ਪ੍ਰਣਾਲੀ ਉਸ ਪ੍ਰਕਿਰਿਆ ਦੇ ਅੰਦਰ ਹੀ ਕੰਮ ਕਰਦੀ ਹੈ। Also Read : ਪੰਜਾਬ 'ਚ ਵੱਡਾ ਪ੍ਰਸਾਸ਼ਨਿਕ ਫੇਰਬਦਲ, 50 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ ਇਸ ਪ੍ਰਸਿੱਧ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਕਿਹਾ ਗਿਆ ਕਿ ਜੇਕਰ ਅਦਾਲਤ ਚਾਹੇਗੀ ਤਾਂ 2019 ਦੇ ਈਡੀ ਦੀ ਡਰੱਗ ਨਾਲ ਸਬੰਧਤ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾ ਸਕਦੀ ਹੈ। ਦੂਜੇ ਪਾਸੇ ਪੰਜਾਬ ਦੇ ਐਡਵੋਕੇਟ ਜਨਰਲ ਅਤੇ ਐਡਵੋਕੇਟ ਨਵਕਿਰਨ ਸਿੰਘ, ਐਸ.ਟੀ.ਐਫ. ਅਦਾਲਤ ਵਿੱਚ ਸੀਲਬੰਦ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਹੈ। ਇਸ ਰਿਪੋਰਟ ਨੂੰ ਕਦੋਂ ਖੋਲ੍ਹਿਆ ਜਾਵੇਗਾ ਇਸ ਬਾਰੇ ਫੈਸਲਾ ਹਾਈ ਕੋਰਟ ਦੇ ਬੈਂਚ ਵੱਲੋਂ ਹੀ ਲਿਆ ਜਾਵੇਗਾ।

14 oct cpatain nd channi 1

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀਐਮ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ।ਜਾਣਕਾਰੀ ਮੁਤਾਬਿਕ ਸ਼ਾਮ 4 ਵਜੇ ਸਿਸਵਾਂ ਫਾਰਮ ਹਾਊਸ 'ਤੇ ਇਹ ਮੁਲਾਕਾਤ ਕੀਤੀ ਜਾਵੇਗੀ। ਦੱਸ ਦਈਏ ਜਿਥੇ ਸੀਐਮ ਚੰਨੀ ਅੱਜ ਕੈਪਟਨ ਨਾਲ ਮੁਲਾਕਾਤ ਕਰਨਗੇ ਉਥੇ ਹੀ ਦੂਜੇ ਪਾਸੇ ਅੱਜ ਨਵਜੋਤ ਸਿੰਘ ਸਿੱਧੂ ਹਾਈਕਮਾਨ ਅੱਗੇ ਪੇਸ਼ ਹੋਣਗੇ।  

13 oct sidhu 12

ਚੰਡੀਗੜ੍ਹ : ਪੰਜਾਬ ਵਿਚ ਬਹੁਚਰਚਿਤ ਨੇਤਾ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਚਰਚਾ ਵਿਚ ਆ ਗਏ ਹਨ। ਦੱਸ ਦਈਏ ਕੀ ਪੰਜਾਬ ਕਾਂਗਰਸ ਵਿਚ ਚਲ ਰਹੇ ਸਿਆਸੀ ਹੰਗਾਮੇ ਵਿਚਕਾਰ ਹਾਈਕਮਾਨ ਵੱਲੋਂ ਮੀਟਿੰਗ ਸੱਦੀ ਗਈ ਹੈ। ਜਿਸ ਵਿਚ ਨਵਜੋਤ ਸਿੱਧੂ,ਹਰੀਸ਼ ਰਾਵਤ ਅਤੇ ਕੇਸੀ ਵੇਣੂਗੋਪਾਲ ਵੀ ਸ਼ਾਮਲ ਹੋਣਗੇ।ਹਾਈਕਮਾਨ ਪੇਸ਼ੀ ਤੋਂ ਪਹਿਲਾਂ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਪੰਜਾਬ 'ਚ ਬਹੁ ਕਰੋੜੀ ਡਰੱਗ ਮਾਮਲੇ 'ਚ ਇਨਸਾਫ਼ ਹੋਣਾ ਚਾਹੀਦਾ ਹੈ, ਕਿਉਂਕਿ ਇਹ ਮਾਮਲਾ ਸਾਡੀ ਅਗਲੀ ਪੀੜ੍ਹੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸਲੀ ਮੁੱਦੇ ਦੀ ਗੱਲ ਕੀਤੀ ਜਾਵੇ ਤਾਂ ਅਸਲ ਸੰਘਰਸ਼ ਪੰਜਾਬ ਦੇ ਖਜ਼ਾਨੇ ਦੀ ਲੁੱਟ ਨੂੰ ਰੋਕ ਕੇ ਚੰਦ ਨਿੱਜੀ ਜੇਬਾਂ 'ਚੋਂ ਪੈਸਾ ਕੱਢ ਕੇ ਪੰਜਾਬ ਦੇ ਖਜ਼ਾਨੇ 'ਚ ਪਾਉਣਾ ਹੈ ਅਤੇ ਮੈਂ ਇਸ ਦੇ ਲਈ ਲੜ ਰਿਹਾ ਹਾਂ। ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਮਾਡਲ ਦਾ ਮਕਸਦ ਪੰਜਾਬ ਦੇ ਖਜ਼ਾਨੇ ਨੂੰ ਭਰਨਾ ਹੈ।  Aslo Read : ਹੁਣ ਭਲਕੇ ਹੋਵੇਗੀ ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ ਨਵਜੋਤ ਸਿੱਧੂ ਨੇ ਰੇਤ ਮਾਫਿਆ ਨੂੰ ਲੈ ਕੇ ਅਕਾਲੀ ਦਲ ਦੀ ਸਰਕਾਰ ’ਤੇ ਕਈ ਤਰ੍ਹਾਂ ਦੇ ਨਿਸ਼ਾਨੇ ਵਿੰਨ੍ਹੇ ਹਨ। ਕਿਹਾ ਕਿ ਜਦ ਸਭ ਚੀਜ਼ਾਂ ਦੇ ਰੇਟ ਤੈਅ ਹਨ ਤਾਂ ਫਿਰ ਰੇਤੇ ਦਾ ਰੇਟ ਤੈਅ ਕਿਉਂ ਨਹੀਂ ਕੀਤਾ? ਉਨ੍ਹਾਂ ਕਿਹਾ ਕਿ ਪੰਜਾਬ ਦੇ ਨਕਸ਼ੇ ’ਚੋਂ ਮਾਫ਼ੀਆ ਰਾਜ ਖ਼ਤਮ ਕਰਨਾ ਹੈ, ਜਿਸ ਨੂੰ ਨਿਅਤ ਅਤੇ ਨੀਤੀ ਨਾਲ ਖ਼ਤਮ ਕੀਤਾ ਜਾ ਸਕਦਾ ਹੈ। ਕੇਜਰੀਵਾਲ ਨੂੰ ਲਪੇਟੇ ’ਚ ਲੈਂਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਪੰਜਾਬ ’ਚ ਆਉਂਦੇ ਹਨ ਅਤੇ ਕਈ ਤਰ੍ਹਾਂ ਦੇ ਵਾਅਦੇ ਅਤੇ ਨਵੇਂ ਐਲਾਨ ਕਰਕੇ ਵਾਪਸ ਚਲੇ ਜਾਂਦੇ ਹਨ।  Also Read : BSF ਦੇ ਅਧਿਕਾਰਾਂ 'ਚ ਵਾਧੇ ਕਾਰਨ ਪੰਜਾਬ 'ਚ ਭਖੀ ਸਿਆਸਤ, ਜਾਖੜ ਨੇ ਟਵੀਟ ਕਰ ਚੰਨੀ 'ਤੇ ਖੜ੍ਹੇ ਕੀਤੇ ਸਵਾਲ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਹਰ ਸਮੱਸਿਆ ਦਾ ਹੱਲ ਪੰਜਾਬ ਦੀ ਆਮਦਨ ਹੈ। ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਦੀ ਆਮਦਨ ਘੱਟ ਰਹੀ ਹੈ।ਪੰਜਾਬ ਦੀ ਹਰ ਸਮੱਸਿਆ ਦਾ ਹੱਲ ਆਮਦਨ ਹੈ, ਜਿਸ ਕਰਕੇ ਕਰਜ਼ਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮਸਲੇ ਸੁਲਝ ਨਹੀਂ ਰਹੇ। ਨਵਜੋਤ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਗਿਰਵੀਂ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕਰਜ਼ਾ ਲੈ ਕੇ ਕਰਜ਼ਾ ਵਾਪਸ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਕਰਜ਼ਾ ਪੰਜਾਬ ਦੀ ਜਨਤਾ ਤੋਂ ਹੀ ਵਸੂਲਿਆ ਜਾ ਰਿਹਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਕੋਈ ਵੀ ਖ਼ਰਚ ਕਰਨ, ਉਨ੍ਹਾਂ ਨੂੰ ਉਸ ਦਾ ਟੈਕਸ ਦੇਣਾ ਪੈਂਦਾ ਹੈ।...

13 oct drug case

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ  ਹੁਣ ਭਲਕੇ ਹੋਵੇਗੀ। ਦੱਸ ਦਈਏ ਕਿ ਰਾਜ ਸਰਕਾਰ ਨੇ ਹਾਈ ਕੋਰਟ ਵਿੱਚ ਐਸਟੀਐਫ ਜਾਂਚ ਦੀ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਰਿਪੋਰਟ ਵਿੱਚ ਦਿੱਤੇ ਗਏ ਨੇਤਾਵਾਂ ਦੇ ਨਾਂ ਸੁਣਵਾਈ ਦੌਰਾਨ ਜਨਤਕ ਕੀਤੇ ਜਾਣ ਦੀ ਉਮੀਦ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਅੱਜ ਸਵੇਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਸੀ। ਉਨ੍ਹਾਂ ਕਿਹਾ ਕਿ ਮਜੀਠੀਆ ਨਾਲ ਜੁੜੇ ਬਹੁ-ਕਰੋੜੀ ਡਰੱਗ ਰੈਕੇਟ ਬਾਰੇ ਐਸਟੀਐਫ ਦੀ ਰਿਪੋਰਟ ਅੱਜ ਹਾਈ ਕੋਰਟ ਵੱਲੋਂ ਖੋਲ੍ਹੀ ਜਾਵੇਗੀ। ਹਾਈਕਮਾਂਡ ਦੇ 18 ਨੁਕਤੀ ਏਜੰਡੇ ਵਿੱਚ ਤਰਜੀਹ ਅਜੇ ਵੀ ਪੰਜਾਬ ਦੀਆਂ ਮਾਵਾਂ ਰਾਜ ਦੁਆਰਾ ਕਾਰਵਾਈ ਦੀ ਉਡੀਕ ਕਰ ਰਹੀਆਂ ਹਨ।