ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਇਸ ਆਦੇਸ਼ ਦੇ ਤਹਿਤ, ਬੀਐਸਐਫ ਹੁਣ 50 ਕਿਲੋਮੀਟਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀਆਂ ਕਰ ਸਕੇਗਾ। ਇਸ ਦੇ ਨਾਲ ਹੀ ਬੀਐਸਐਫ ਦੇ ਅਧਿਕਾਰਾਂ ਵਿੱਚ ਵਾਧੇ ਕਾਰਨ ਪੰਜਾਬ ਵਿੱਚ ਸਿਆਸਤ ਭਖ ਗਈ ਹੈ। Also Read : ਪੰਜਾਬ ਨੂੰ ਲੈਕੇ ਕੇਂਦਰ ਦਾ ਨਵਾਂ ਐਲਾਨ, BSF ਦੇ ਅਧਿਕਾਰਾਂ ‘ਚ ਕੀਤਾ ਵਾਧਾ ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕੀਤਾ ਕਿ ਸੀਐਮ ਚੰਨੀ ਨੇ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ ਹੈ।ਉਨ੍ਹਾਂ ਕਿਹਾ ਕਿ 50 ਹਜ਼ਾਰ ਵਰਗ ਕਿਲੋਮੀਟਰ ਦਾ ਅੱਧਾ ਖੇਤਰ ਬੀਐਸਐਫ ਨੂੰ ਸੌਂਪ ਦਿੱਤਾ ਗਿਆ ਹੈ। ਕੀ ਅਣਜਾਣੇ ਵਿੱਚ ਅੱਧਾ ਪੰਜਾਬ ਕੇਂਦਰ ਦੇ ਹਵਾਲੇ ਕਰ ਦਿੱਤਾ ਗਿਆ ਹੈ? ਕੀ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਖੜੀ ਰਹੇਗੀ?
ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਇਸ ਆਦੇਸ਼ ਦੇ ਤਹਿਤ ਬੀਐਸਐਫ ਨੂੰ ਹੁਣ ਪੁੱਛਗਿੱਛ, ਛਾਪੇਮਾਰੀ ਅਤੇ ਗ੍ਰਿਫਤਾਰੀ ਦਾ ਅਧਿਕਾਰ ਮਿਲ ਗਿਆ ਹੈ। ਬੀਐਸਐਫ ਹੁਣ ਸਰਹੱਦ ਤੋਂ 50 ਕਿਲੋਮੀਟਰ ਤੱਕ ਦੇ ਖੇਤਰ ਵਿੱਚ ਕਾਰਵਾਈ ਕਰ ਸਕੇਗੀ।
ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ। ਰਾਜ ਸਰਕਾਰ ਨੇ ਹਾਈ ਕੋਰਟ ਵਿੱਚ ਐਸਟੀਐਫ ਜਾਂਚ ਦੀ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਰਿਪੋਰਟ ਵਿੱਚ ਦਿੱਤੇ ਗਏ ਨੇਤਾਵਾਂ ਦੇ ਨਾਂ ਸੁਣਵਾਈ ਦੌਰਾਨ ਜਨਤਕ ਕੀਤੇ ਜਾਣ ਦੀ ਉਮੀਦ ਹੈ। ਇਸ ਦੇ ਨਾਲ ਹੀ ਸੁਣਵਾਈ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਨਾਲ ਜੁੜੇ ਬਹੁ-ਕਰੋੜੀ ਡਰੱਗ ਰੈਕੇਟ ਬਾਰੇ ਐਸਟੀਐਫ ਦੀ ਰਿਪੋਰਟ ਅੱਜ ਹਾਈ ਕੋਰਟ ਵੱਲੋਂ ਖੋਲ੍ਹੀ ਜਾਵੇਗੀ। ਹਾਈਕਮਾਂਡ ਦੇ 18 ਨੁਕਤੀ ਏਜੰਡੇ ਵਿੱਚ ਤਰਜੀਹ ਅਜੇ ਵੀ ਪੰਜਾਬ ਦੀਆਂ ਮਾਵਾਂ ਰਾਜ ਦੁਆਰਾ ਕਾਰਵਾਈ ਦੀ ਉਡੀਕ ਕਰ ਰਹੀਆਂ ਹਨ।
ਚੰਡੀਗੜ੍ਹ : ਮਸ਼ਹੂਰ ਰਣਜੀਤ ਸਿੰਘ ਕਤਲ ਕੇਸ ਵਿੱਚ 19 ਸਾਲਾਂ ਬਾਅਦ, ਸੀਬੀਆਈ ਦੀ ਵਿਸ਼ੇਸ਼ ਅਦਾਲਤ ਮੰਗਲਵਾਰ ਨੂੰ ਡੇਰਾਮੁਖੀ ਰਾਮ ਰਹੀਮ ਸਿੰਘ ਸਮੇਤ ਪੰਜ ਦੋਸ਼ੀਆਂ ਨੂੰ ਸਜ਼ਾ ਸੁਣਾਏਗੀ। ਇਸ ਦੇ ਲਈ ਪੰਚਕੂਲਾ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਨੇ 17 ਨਾਕੇ ਲਗਾ ਕੇ ਸ਼ਹਿਰ ਦੀ ਸੁਰੱਖਿਆ ਲਈ 700 ਸਿਪਾਹੀ ਤਾਇਨਾਤ ਕੀਤੇ ਹਨ। ਜ਼ਿਲ੍ਹਾ ਅਦਾਲਤ ਦੇ ਬਾਹਰ ਵੀ ਪੁਲਿਸ ਕਰਮਚਾਰੀ ਵੱਡੀ ਗਿਣਤੀ ਵਿੱਚ ਤਾਇਨਾਤ ਰਹਿਣਗੇ। Also Read : ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ ਕੋਰੋਨਾ ਦੇ 14,313 ਨਵੇਂ ਮਾਮਲੇ, 181 ਲੋਕਾਂ ਦੀ ਹੋਈ ਮੌਤ ਸੀਬੀਆਈ ਦੀ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਮਾਮਲੇ ਵਿੱਚ ਤੀਜੀ ਵਾਰ ਸਜ਼ਾ ਸੁਣਾਏਗੀ। ਸਵੇਰ ਤੋਂ ਹੀ ਥਾਵਾਂ 'ਤੇ ਤਾਇਨਾਤ ਪੁਲਿਸ ਕਰਮਚਾਰੀ ਚੈਕਿੰਗ ਕਰਨਗੇ। ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਤੋਂ ਇਲਾਵਾ ਹਾਈਵੇਅ 'ਤੇ ਪੁਲਿਸ ਦੀ ਗਸ਼ਤ ਰਹੇਗੀ। ਇਸ ਤੋਂ ਇਲਾਵਾ ਸਾਦੀ ਵਰਦੀ ਵਿੱਚ ਪੁਲਿਸ ਵੀ ਤਾਇਨਾਤ ਰਹੇਗੀ। Also Read : ਲਖੀਮਪੁਰ ਹਿੰਸਾ : ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ 'ਸ਼ਹੀਦ ਕਿਸਾਨ ਦਿਵਸ' ਦੋਸ਼ੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਹੋਏਗਾ ਪੇਸ਼ ਪੁਲਿਸ ਨੇ ਦੱਸਿਆ ਕਿ ਰਣਜੀਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਡੇਰਾਮੁਖੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਹੋਵੇਗਾ। ਉਸ ਨੂੰ ਇੱਕ ਵਕੀਲ ਦਿੱਤਾ ਗਿਆ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਉਸਦੀ ਤਰਫੋਂ ਇੱਕ ਵਕੀਲ ਪੇਸ਼ ਹੋਏਗਾ। ਇਸ ਦੇ ਨਾਲ ਹੀ ਦੋਸ਼ੀ ਕ੍ਰਿਸ਼ਨਾ ਕੁਮਾਰ, ਅਵਤਾਰ, ਜਸਵੀਰ ਅਤੇ ਸਬਦੀਲ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਦੋਸ਼ੀਆਂ ਨੂੰ ਸਖਤ ਸੁਰੱਖਿਆ ਹੇਠ ਪੰਚਕੂਲਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਦੇ ਲਈ ਪੁਲਿਸ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। Also Read : ਜੰਮੂ-ਕਸ਼ਮੀਰ ਦੇ ਪੁੰਛ 'ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਪੰਜਾਬ ਦੇ ਤਿੰਨ ਜਵਾਨ ਸ਼ਹੀਦ ਜਾਂਚ ਏਜੰਸੀਆਂ ਚੌਕਸ ਹਨਪੁਲਿਸ, ਸੀਆਈਡੀ, ਆਈਬੀ ਸਮੇਤ ਸਾਰੀਆਂ ਜਾਂਚ ਏਜੰਸੀਆਂ ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਸੁਣਾਉਣ ਲਈ ਪੰਚਕੂਲਾ ਦੇ ਹਰ ਕੋਨੇ ਉੱਤੇ ਨਜ਼ਰ ਰੱਖ ਰਹੀਆਂ ਹਨ। ਪੁਲਿਸ ਵੱਲੋਂ ਹਰ ਜਗ੍ਹਾ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਗਈ ਹੈ। Also Read : ਸ਼ਿਲਾਂਗ ’ਚ ਸਿੱਖਾਂ ਦਾ ਉਜਾੜਾ ਬਰਦਾਸ਼ਤ ਨਹੀਂ : ਬੀਬੀ ਜਗੀਰ ਕੌਰ ਇਨ੍ਹਾਂ ਧਾਰਾਵਾਂ ਵਿੱਚ ਦੋਸ਼ੀ8 ਅਕਤੂਬਰ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਅਦਾਲਤ ਨੇ ਗੁਰਮੀਤ ਰਾਮ ਰਹੀਮ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੂੰ ਆਈਪੀਸੀ ਦੀ ਧਾਰਾ 302 (ਕਤਲ), 120-ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਦੋਸ਼ੀ ਠਹਿਰਾਇਆ ਸੀ।...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸਕੀਮ ਦੇ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਇਸ ਸਬੰਧ ਵਿਚ ਸਮੁੱਚੀ ਪ੍ਰਕਿਰਿਆ ਨੂੰ ਦੋ ਮਹੀਨੀਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ।ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਹ ਸਕੀਮ ਸਿਰਫ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਸੀ ਜਿਸ ਦਾ ਘੇਰਾ ਵਧਾ ਕੇ ਇਸ ਨੂੰ ਹੁਣ ਲਾਲ ਲਕੀਰ ਅੰਦਰ ਸ਼ਹਿਰਾਂ ਦੇ ਯੋਗ ਵਾਸੀਆਂ ਲਈ ਵੀ ਲਾਗੂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨੂੰ ਡਿਜੀਟਲ ਮੈਪਿੰਗ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਨ ਸਰਵੇ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸ ਤੋਂ ਬਾਅਦ ਸਾਰੇ ਯੋਗ ਵਸਨੀਕਾਂ ਨੂੰ ਢੁਕਵੀਂ ਸ਼ਨਾਖ਼ਤ/ਤਸਦੀਕ ਕਰਨ ਪਿੱਛੋਂ ਉਨ੍ਹਾਂ ਨੂੰ ਜਾਇਦਾਦ ਦਾ ਮਾਲਕਾਨਾ ਹੱਕ ਦੇਣ ਲਈ ਜਾਇਦਾਦ ਕਾਰਡ (ਸੰਨਦ) ਦਿੱਤੇ ਜਾਣਗੇ। Also Read : ਲਖੀਮਪੁਰ ਹਿੰਸਾ ਮਾਮਲਾ : ਕੋਰਟ ਨੇ ਅਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨਾਂ ਦੀ ਪੁਲਿਸ ਰਿਮਾਂਡ 'ਚ ਭੇਜਿਆ ਇਸ ਪ੍ਰਕਿਰਿਆ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਇਸ ਸਬੰਧੀ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇਗਾ ਅਤੇ ਇਸ ਲਈ ਸਬੰਧਤ ਲੋਕਾਂ ਪਾਸੋਂ ਕੋਈ ਜਵਾਬ ਨਾ ਆਉਣ ਦੀ ਸੂਰਤ ਵਿਚ ਜਾਇਦਾਦ ਕਾਰਡ ਜਾਰੀ ਕਰ ਦਿੱਤੇ ਜਾਣਗੇ ਜਿਸ ਨਾਲ ਰਜਿਸਟਰੀ ਦਾ ਮੰਤਵ ਪੂਰਾ ਹੋ ਜਾਵੇਗਾ। ਇਸ ਨਾਲ ਉਹ ਬੈਂਕਾਂ ਪਾਸੋਂ ਕਰਜ਼ਾ ਹਾਸਲ ਕਰਨ ਜਾਂ ਜਾਇਦਾਦ ਵੇਚ-ਵੱਟ ਸਕਦੇ ਹਨ ਜਿਸ ਨਾਲ ਜਾਇਦਾਦ ਦੀ ਕੀਮਤ ਵਧੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹਿਰਾਂ ਵਿਚ ਪੁਰਾਣੀਆਂ ਆਬਾਦੀਆਂ (ਮੁਹੱਲਿਆਂ) ਵਿਚ ਆਉਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਇਸ ਸਕੀਮ ਦੇ ਘੇਰੇ ਹੇਠ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਐਨ.ਆਰ.ਆਈਜ਼ ਜੋ ਪਿੰਡਾਂ ਤੇ ਸ਼ਹਿਰਾਂ ਵਿਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਉਤੇ ਕਾਬਜ਼ ਹਨ, ਨੂੰ ਵੀ ਇਤਰਾਜ਼ ਉਠਾਉਣ ਲਈ ਸੂਚਿਤ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਨੂੰ ਵੀ ਜਾਇਦਾਦ ਦੇ ਮਾਲਕੀ ਹੱਕ ਦਿੱਤੇ ਜਾ ਸਕਣ। Also Read : ਅਮਿਤਾਭ ਬਚਨ ਨੇ ਛੱਡੀ ਪਾਨ ਮਸਾਲਾ ਬ੍ਰਾਂਡ ਦਾ ਐਡ, ਹੋ ਰਹੇ ਸਨ ਟ੍ਰੋਲ ਵਿਦੇਸ਼ਾਂ `ਚ ਵਸੇ ਪਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਸਬੰਧੀ ਜਲਦ ਹੀ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਲਿਆਏਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਐਨ.ਆਰ.ਆਈਜ਼ ਦੀ ਮਲਕੀਅਤ ਵਾਲੀ ਖੇਤੀ ਜ਼ਮੀਨ ਦੀ ਗਿਰਦਾਵਰੀ ਉਨ੍ਹਾਂ ਦੇ ਨਾਂ `ਤੇ ਕੀਤੀ ਜਾਵੇਗੀ ਤਾਂ ਜੋ ਕੁਝ ਅਨੈਤਿਕ ਤੱਤਾਂ ਦੁਆਰਾ ਜਾਇਦਾਦਾਂ ਦੀ ਗੈਰਕਨੂੰਨੀ/ਧੋਖਾਧੜੀ ਨਾਲ ਵਿਕਰੀ ਨੂੰ ਰੋਕਿਆ ਜਾ ਸਕੇ। 2 ਕਿਲੋਵਾਟ ਲੋਡ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਦੇ ਮੁੱਦੇ `ਤੇ ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਜਾਤ, ਨਸਲ ਅਤੇ ਧਰਮ ਦੇ ਵਖਰੇਵੇਂ ਤੋਂ ਬਿਨਾਂ ਹਰੇਕ ਨੂੰ ਇਸ ਮੁਆਫੀ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ 72 ਲੱਖ ਖਪਤਕਾਰਾਂ ਵਿੱਚੋਂ ਰਾਜ ਭਰ ਦੇ ਲਗਭਗ 52 ਲੱਖ ਖਪਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਖਪਤਕਾਰ ਨੂੰ ਆਏ ਪਿਛਲੇ ਬਿੱਲ ਵਿੱਚ ਦਰਸਾਏ ਬਕਾਏ ਹੀ ਮੁਆਫ ਕੀਤੇ ਜਾਣਗੇ। Also Read : ਗੱਡੀ ਤੇਜ਼ ਚਲਾਉਣ ਦੀ ਕੀਤੀ ਸ਼ਿਕਾਇਤ ਤਾਂ ਸਿਰਫਿਰੇ ਨੇ 5 ਲੋਕਾਂ 'ਤੇ ਚੜਾ ਦਿੱਤੀ ਕਾਰ, 2 ਦੀ ਮੌਤ ਦੇਸ਼ ਵਿੱਚ ਕੋਲੇ ਦੀ ਭਾਰੀ ਘਾਟ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੋਲਾ ਮੰਤਰਾਲੇ ਕੋਲ ਪਹਿਲਾਂ ਹੀ ਇਹ ਮੁੱਦਾ ਉਠਾਇਆ ਹੋਇਆ ਹੈ ਤਾਂ ਜੋ ਬਿਜਲੀ ਸੰਕਟ ਨੂੰ ਟਾਲਿਆ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕੋਲੇ ਦੀ ਕਮੀ ਦੇ ਬਾਵਜੂਦ ਸੂਬੇ ਵਿੱਚ ਬੱਤੀ ਗੁੱਲ ਹੋਣ ਨਹੀਂ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਾਣਬੁੱਝ ਕੇ ਬਿਜਲੀ ਦਾ ਕੋਈ ਕੱਟ ਨਹੀਂ ਲਗਾਇਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਵਿਧਾਇਕ ਮਦਨ ਲਾਲ ਜਲਾਲਪੁਰ ਮੌਜੂਦ ਸਨ। ...
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2022 ਵਿਚ ਸੱਤਾ ਵਿਚ ਆਉਣ ਤੋਂ ਬਾਅਦ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਅੰਮ੍ਰਿਤਸਰ ਦੇ ਪੁਰਾਣੇ ਸ਼ਹਿਰੀ ਇਲਾਕੇ ਨੂੰ ਵਿਰਾਸਤੀ ਮਾਰਗ ਦੀ ਤਰਜ਼ ’ਤੇ ਵਿਕਸਤ ਕਰੇਗੀ ਤਾਂ ਜੋ ਇਥੇ ਵਣਜ ਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨਾ ਸਾਡੀ ਤਰਜੀਹ ਹੋਵੇਗੀ। ਉਹਨਾਂ ਕਿਹਾ ਕਿ ਅਸੀਂ ਨਾ ਸਿਰਫ ਸ਼ਹਿਰ ਦੇ ਪੁਰਾਣੇ ਹਿੱਸੇ ਦਾ ਸੁੰਦਰੀਕਰਨ ਕਰਾਂਗੇ ਬਲਕਿ ਇਸਨੂੰ ਹੋਰ ਜ਼ਿਆਦਾ ਆਕਰਸ਼ਕ ਬਣਾਵਾਂਗੇ ਤੇ ਨਾਲ ਹੀ ਉਹ ਸਾਰੇ ਬੁਨਿਆਦੀ ਢਾਂਚਾ ਪ੍ਰਾਜੈਕਟ ਸੁਰਜੀਤ ਕਰਾਂਗੇ ਜੋ ਕਾਂਗਰਸ ਸਰਕਾਰ ਵੇਲੇ ਅਧੂਰੇ ਪਏ ਰਹੇ ਹਨ। Also Read : CM ਚੰਨੀ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ, ਕੀਤੇ ਕਈ ਵੱਡੇ ਐਲਾਨ ਅਕਾਲੀ ਦਲ ਦੇ ਪ੍ਰਧਾਨ ਇਥੇ ਸ੍ਰੀ ਹਰਿਮੰਦਿਰ ਸਾਹਿਬ, ਪ੍ਰਾਚੀਨ ਸ਼ਿਵਾਲਿਆ ਮੰਦਿਰ ਅਤੇ ਗੁਰਦੁਆਰਾ ਅਟਾਰੀ ਸਾਹਿਬ (ਸੁਲਤਾਨਵਿੰਡ) ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਨੇ ਮੈਡੀਕਲ ਐਸੋਸੀਏਸ਼ਨਾਂ ਅਤੇ ਸੁਨਿਆਰਿਆਂ ਦੀ ਐਸੋਸੀਏਸ਼ਨ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਵੀ ਕੀਤੀ। ਟਾਹਲੀ ਵਾਲਾ ਬਜ਼ਾਰ ਪਹੁੰਚਣ ’ਤੇ ਸੁਨਿਆਰਾ ਐਸੋਸੀਏਸ਼ਨ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਸਰਦਾਰ ਬਾਦਲ ਨੇ ਅੰਮ੍ਰਿਤਸਰ ਦੱਖਣੀ ਤੇ ਉੱਤਰੀ ਵਿਧਾਨ ਸਭਾ ਹਲਕਿਆਂ ਵਿਚ ਵੱਖ ਵੱਖ ਜਨਤਕ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ। ਉਹਨਾਂ ਦੇ ਨਾਲ ਅਨਿਲ ਜੋਸ਼ੀ, ਗੁਰਪ੍ਰਤਾਪ ਸਿੰਘ ਟਿੱਕਾ ਤੇ ਤਲਬੀਰ ਸਿੰਘ ਗਿੱਲ ਸਮੇਤ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ। Also Read : ਗੱਡੀ ਤੇਜ਼ ਚਲਾਉਣ ਦੀ ਕੀਤੀ ਸ਼ਿਕਾਇਤ ਤਾਂ ਸਿਰਫਿਰੇ ਨੇ 5 ਲੋਕਾਂ 'ਤੇ ਚੜਾ ਦਿੱਤੀ ਕਾਰ, 2 ਦੀ ਮੌਤ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਵਿਰਾਸਤੀ ਮਾਰਗ ਦੇ ਨਾਲ ਨਾਲ ਆਪਣਾ ਪਿੰਡ ਤੇ ਦੇਸ਼ ਦੀ ਵੰਡ ਸਬੰਧੀ ਮਿਊਜ਼ੀਅਮ ਸਮੇਤ ਹੋਰ ਸੈਰ ਸਪਾਟਾਂ ਪ੍ਰਾਜੈਕਟਾਂ ਰਾਹੀਂ ਅੰਮ੍ਰਿਤਸਰ ਨੂੰ ਵੱਡਾ ਸੈਰ ਸਪਾਟਾ ਕੇਂਦਰ ਬਣਾ ਦਿੱਤਾ ਸੀ। ਉਹਨਾਂ ਕਿਹਾ ਕਿ ਮੈਨੁੰ ਬਹੁਤ ਦੁੱਖ ਹੈ ਕਿ ਇਹਨਾਂ ਪ੍ਰਾਜੈਕਟਾਂ ਦਾ ਹੁਣ ਮੌਜੂਦਾ ਸਰਕਾਰ ਵੇਲੇ ਉਹ ਖਿਆਲ ਨਹੀਂ ਰੱਖਿਆ ਜਾ ਰਿਹਾ ਜੋ ਰੱਖਿਆ ਜਾਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਇਹ ਵੇਖ ਕੇ ਮੈਨੁੰ ਬਹੁਤ ਦੁੱਖ ਮਹਿਸੂਸ ਹੋ ਰਿਹਾ ਹੈ ਕਿ ਵਿਰਾਸਤੀ ਮਾਰਗ ਨੂੰ ਤਬਾਹੀ ਦੇ ਰਾਹ ਤੋਰਿਆ ਗਿਆ ਹੈ। ਉਹਨਾਂ ਕਿਹਾ ਕਿ ਪਵਿੱਤਰ ਨਗਰੀ ਕਾਂਗਰਸ ਪਾਰਟੀ ਦੀਆਂ ਅੰਦਰੂਨੀ ਸੱਤਾ ਖੇਡਾਂ ਦਾ ਸ਼ਿਕਾਰ ਹੋ ਗਈ ਹੈ ਤੇ ਪਿਛਲੇ ਤਕਰੀਬਨ ਪੰਜ ਸਾਲਾਂ ਦੌਰਾਨ ਅੰਮ੍ਰਿਤਸਰ ਵਿਚ ਵਿਕਾਸ ਦਾ ਕੋਈ ਵੀ ਵੱਡਾ ਪ੍ਰਾਜੈਕਟ ਸਿਰੇ ਨਹੀਂ ਚੜ੍ਹਾਇਆ ਗਿਆ। Also Read : ਅਮਿਤਾਭ ਬਚਨ ਨੇ ਛੱਡੀ ਪਾਨ ਮਸਾਲਾ ਬ੍ਰਾਂਡ ਦਾ ਐਡ, ਹੋ ਰਹੇ ਸਨ ਟ੍ਰੋਲ ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਮੌਜੂਦਾ ਬਿਜਲੀ ਸੰਕਟ ਮਨੁੱਖ ਵੱਲੋਂ ਸਿਰਜਿਆ ਸੰਕਟ ਹੈ ਤੇ ਇਸ ਲਈ ਕਾਂਗਰਸ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਨਾ ਤਾਂ ਮੁੱਖ ਮੰਤੀ ਤੇ ਨਾ ਹੀ ਬਿਜਲੀ ਮੰਤਰੀ ਨੇ ਕੋਲੇ ਦੀ ਸਪਲਾਈ ਵਿਚ ਤੇਜ਼ੀ ਲਿਆਉਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਿਆ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਪਲਾਂਟਾਂ ਨੂੰ ਵੀ ਹਰ ਵੇਲੇ ਉਹਨਾਂ ਕੋਲ ਤੀਹ ਦਿਨ ਦਾ ਸਰਪਲੱਸ ਕੋਲਾ ਹੋਣਾ ਯਕੀਨੀ ਬਣਾਉਣ ਲਈ ਜਵਾਬਦੇਹ ਨਹੀਂ ਬਣਾਇਆ ਗਿਆ। ਉਹਨਾਂ ਕਿਹਾ ਕ ਪੰਜਾਬੀ ਸਰਕਾਰ ਦੀ ਇਸ ਅਣਗਹਿਲੀ ਦਾ ਨਤੀਜਾ ਭੁਗਤ ਰਹੇ ਹਨ ਤੇ ਬਿਜਲੀ ਉਤਪਾਦਨ ਘੱਟ ਕੇ 50 ਫੀਸਦੀ ਰਹਿ ਗਿਆ ਹੈ ਤੇ ਸੂਬੇ ਦਾ ਵੱਡਾ ਹਿੱਸਾ ਹਨੇਰੇ ਵਿਚ ਡੁੱਬ ਗਿਆ ਹੈ। ਉਹਨਾਂ ਕਿਹਾ ਕ ਪੰਜਾਬੀ ਇਸ ਕਰ ਕੇ ਵੀ ਭਾਰੀ ਵਿੱਤੀ ਕੀਮਤ ਅਦਾ ਕਰਨਗੇ ਕਿਉਂਕਿ ਸੂਬਾ ਇਸ ਵੇਲੇ 11.60 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਖਰੀਦ ਰਿਹਾ ਹੈ। ਉਹਨਾਂ ਕਿਹਾ ਕਿ ਜਿਹਨਾਂ ਨੇ ਪਿਛਲੀ ਅਕਾਲੀ ਸਰਕਾਰ ਵੇਲੇ ਕੀਤੇ ਬਿਜਲੀ ਖਰੀਦ ਸਮਝੌਦਿਆਂ ’ਤੇ ਸਵਾਲ ਚੁੱਕੇ ਸਨ, ਉਹ ਹੁਣ ਪੰਜਾਬ ਦੇ ਲੋਕਾਂ ਨੂੰ ਇਸ ਅਸਫਲਤਾ ਪਿਛਲਾ ਕਾਰਨ ਵੀ ਦੱਸਣ। ਉਹਨਾਂ ਕਿਹਾ ਕਿ ਇੰਡਸਟਰੀ ਸਮੇਤ ਹਰ ਵਰਗੇ ਦੇ ਪੰਜਾਬੀ ਇਸ ਵੇਲੇ 6 ਤੋਂ ਜ਼ਿਆਦਾ ਸਮੇਂ ਦੇ ਬਿਜਲੀ ਕੱਟ ਦਾ ਸਾਹਮਣਾ ਕਰ ਰਹੇ ਹਨ ਤੇ ਇਸ ਨਾਲ ਸੂਬੇ ਦੀ ਵਿਵਸਥਾ ਲੜਖੜਾ ਗਈ ਹੈ। Also Read : ਜਲੰਧਰ : ਕਬਾੜ ਦੇ ਗੋਦਾਮ ’...
ਚੰਡੀਗੜ੍ਹ: ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਵਲੋਂ ਮੌਨ ਵਰਤ ਰੱਖਿਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਅੱਜ ਅੰਮ੍ਰਿਤਸਰ ਵਿਚ ਮੌਨ ਵਰਤ ਰੱਖਿਆ ਜਾ ਰਿਹਾ ਹੈ। Also Read: ਪੰਜਾਬ 'ਚ ਬਿਜਲੀ ਸੰਕਟ: ਸੂਬੇ 'ਚ 13 ਅਕਤੂਬਰ ਤੱਕ ਲੱਗ ਸਕਦੇ ਨੇ ਬਿਜਲੀ ਦੇ ਮੋਟੇ ਕੱਟ ਉਨ੍ਹਾਂ ਦੇ ਦਫ਼ਤਰ ਵੱਲੋਂ ਜਾਰੀ ਸੂਚਨਾ ਮੁਤਾਬਕ 11 ਅਕਤੂਬਰ ਨੂੰ ਰੇਲਵੇ ਸਟੇਸ਼ਨ ਬਾਹਰ ਨਵਜੋਤ ਸਿੱਧੂ ਸਮੇਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਤੇ ਹੋਰ ਲੀਡਰ ਵੀ ਮੌਨ ਵਰਤ ਵਿੱਚ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ਪੰਜਾਬ ਕਾਂਗਰਸ ਵੱਲੋਂ ਉਲੀਕਿਆ ਗਿਆ ਹੈ। Also Read: ਲਖੀਮਪੁਰ ਹਿੰਸਾ: ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਲਈ ਮੰਗੀ ਕਸਟਡੀ ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਦੇ ਇਸ ਮੌਨ ਵਰਤ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਲਖੀਮਪੁਰ ਖੀਰੀ ਵਿੱਚ ਵੀ ਭੁੱਖ ਹੜਤਾਲ ’ਤੇ ਬੈਠੇ ਤੇ ਇੱਕ ਰਾਤ ਚੁੱਪ ਰਹੇ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਭੁੱਖ ਹੜਤਾਲ ਰਾਤ ਖਾਣੇ ਤੋਂ ਬਾਅਦ ਸ਼ੁਰੂ ਕੀਤੀ ਸੀ ਤੇ ਸਵੇਰੇ ਨਾਸ਼ਤੇ ਤੋਂ ਪਹਿਲਾਂ ਤੋੜ ਦਿੱਤੀ ਸੀ। Also Read: ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 18 ਹਜ਼ਾਰ 132 ਕੇਸ ਹੋਏ ਦਰਜ, 193 ਲੋਕਾਂ ਦੀ ਮੌਤ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਸਪੁੱਤਰ ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਨੇੜਲੇ ਪਿੰਡ ਅਮਲਾਲਾ ਦੀ ਸਿਮਰਨਧੀਰ ਕੌਰ ਨਾਲ ਹੋ ਰਿਹਾ ਹੈ। Also Read : ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਸੀਐਮ ਚੰਨੀ ਨਵਜੀਤ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਤੋਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਕਰਕੇ ਫਿਰ ਪੰਜਾਬ ਯੂਨੀਵਰਸਿਟੀ ਤੋਂ ਲਾਅ ਕੀਤੀ ਹੈ। ਸਿਮਰਨਧੀਰ ਕੌਰ ਨੇ ਵੀ ਇੰਜੀਨੀਅਰਿੰਗ ਕੀਤੀ ਹੈ ਅਤੇ ਹੁਣ ਐੱਮ. ਬੀ. ਏ. ਕਰ ਰਹੀ ਹੈ। ਵਿਆਹ ਦੇ ਸੱਦਾ ਪੱਤਰ ਮੁਤਾਬਕ ਦੋਹਾਂ ਦਾ ਵਿਆਹ ਮੁਹਾਲੀ ਦੇ ਫੇਜ਼ 3 ਬੀ 1 ਵਿਚ ਐਤਵਾਰ 10 ਅਕਤੂਬਰ ਨੂੰ ਹੋਵੇਗਾ। ਵਿਆਹ ਮਗਰੋਂ ਬਾਰਾਤੀ ਗੁਰੂ ਕਾ ਲੰਗਰ ਛਕਣਗੇ। Also Read : ਇਕ ਹੋਰ ਮਾਮਲੇ 'ਚ ਰਾਮ ਰਹੀਮ ਦੋਸ਼ੀ ਕਰਾਰ, 12 ਅਕਤੂਬਰ ਨੂੰ ਸੁਣਾਇਆ ਜਾਵੇਗਾ ਫੈਸਲਾ ਇਸ ਮਗਰੋਂ ਵਿਆਹ ਦੀ ਰਿਸੈਪਸ਼ਨ ਅਰਿਸਤਾ ਪੈਲੇਸ ਸੰਨੀ ਐਨਕਲੇਵ ਖਰੜ ਵਿਚ ਹੋਵੇਗੀ। ਚੰਨੀ ਨੇ ਵਿਆਹ ’ਤੇ ਕਾਂਗਰਸ ਦੇ ਸਾਰੇ ਧੜਿਆਂ ਨੂੰ ਸੱਦਿਆ ਹੈ। ਜ਼ਿਕਰਯੋਗ ਹੈ ਕਿ ਚੰਨੀ ਵੱਲੋਂ ਜਦੋਂ ਪਹਿਲਾਂ ਵਿਆਹ ਦੇ ਕਾਰਡ ਛਪਵਾਏ ਗਏ ਸਨ ਉਸ ਸਮੇਂ ਉਹ ਕੈਬਨਿਟ ਮੰਤਰੀ ਸਨ। ਮੁੜ ਛਪਵਾਏ ਵਿਆਹ ਦੇ ਕਾਰਡ ਪਰ ਬੀਤੇ ਦਿਨੀਂ ਜਦੋਂ ਉਨ੍ਹਾਂ ਨੂੰ ਸੂਬੇ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਅਨੰਦ ਕਾਰਜ ਦੀ ਥਾਂ ਤਾਂ ਬਦਲੀ ਹੀ, ਨਾਲ ਹੀ ਨਵੇਂ ਪਤੇ ਦੇ ਨਾਲ ਆਪਣਾ ਅਹੁਦਾ ਵੀ ਸੱਦਾ ਪੱਤਰ ਤੋਂ ਬਦਲਵਾਇਆ। ਜਿੱਥੇ ਪਹਿਲਾਂ ਕੈਬਨਿਟ ਮਨਿਸਟਰ ਲਿਖਿਆ ਹੋਇਆ ਸੀ, ਹੁਣ ਉਸ ਥਾਂ 'ਤੇ ਮੁੱਖ ਮੰਤਰੀ ਪੰਜਾਬ ਲਿਖਿਆ ਹੋਇਆ ਹੈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰਿਆਣਾ ਪਹੁੰਚੇ ਹਨ। ਜਾਣਕਾਰੀ ਮੁਤਾਬਿਕ ਚੰਨੀ ਆਪਣੇ ਬੇਟੇ ਦੇ ਵਿਆਹ ਦਾ ਸੱਦਾ ਦੇਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਪਹੁੰਚੇ ਹਨ।
ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲਖੀਮਪੁਰ ਘਟਨਾ ਦੇ ਵਿਰੋਧ ਵਿਚ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਮਾਰਚ ਕੱਢਿਆ ਜਾ ਰਿਹਾ ਸੀ। ਇਸ ਦੌਰਾਨ ਯੂਪੀ-ਹਰਿਆਣਾ ਸਰਹੱਦ ਉੱਤੇ ਕਾਂਗਰਸ ਦੇ ਕਾਫਲੇ ਨੂੰ ਰੋਕ ਲਿਆ ਗਿਆ। ਭਾਰੀ ਹੰਗਾਮੇ ਤੋਂ ਬਾਅਦ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਹਿਰਾਸਤ ਵਿਚ ਲਏ ਗਏ ਕਾਂਗਰਸੀ ਆਗੂਆਂ ਵਿਚ ਨਵਜੋਤ ਸਿੰਘ ਸਿੱਧੂ, ਵਿਜੇਇੰਦਰ ਸਿੰਗਲਾ, ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ ਸਣੇ ਕਈ ਹੋਰ ਸ਼ਾਮਲ ਹਨ। ਦੇਖੋ ਲਾਈਵ ਵੀਡੀਓ
ਚੰਡੀਗੜ੍ਹ: ਲਖੀਮਪੁਰ ਖੇਰੀ ਦਾ ਵਿਵਾਦ ਅਜੇ ਰੁਕਿਆ ਵੀ ਨਹੀਂ ਸੀ ਕਿ ਇਸ ਵਿਚਾਲੇ ਹਰਿਆਣਾ ਦੇ ਅੰਬਾਲਾ ਵਿਚ ਇਕ ਹੋਰ ਘਟਨਾ ਸਾਹਮਣੇ ਆਈ ਹੈ। ਦੋਸ਼ ਹੈ ਕਿ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਪਹੁੰਚੇ ਕਿਸਾਨ ਉੱਤੇ ਗੱਡੀ ਚੜਾਈ ਗਈ, ਜਿਸ ਵਿਚ ਉਹ ਜ਼ਖਮੀ ਹੋ ਗਿਆ। ਕਾਂਗਰਸ ਨੇ ਦੋਸ਼ ਲਾਇਆ ਕਿ ਕੁਰਕਸ਼ੇਤਰ ਤੋਂ ਭਾਜਪਾ ਸੰਸਦ ਮੈਂਬਰ ਨਾਇਬ ਸੈਣੀ ਦੇ ਕਾਫਿਲੇ ਨੇ ਅੰਬਾਲਾ ਦੇ ਨਾਰਾਇਣਗੜ੍ਹ ਵਿਚ ਵਿਰੋਧ ਕਰ ਰਹੇ ਕਿਸਾਨ ਉੱਤੇ ਗੱਡੀ ਚੜਾ ਦਿੱਤੀ। Also Read: ਪਟਿਆਲਿਓ ਨਿੱਕਲੇ ਸਾਰ ਸਿੱਧੂ ਦਾ ਜ਼ਬਰਦਸਤ ਵਿਰੋਧ! ਟੋਲ ਪਲਾਜ਼ੇ 'ਤੇ ਕਿਸਾਨਾਂ ਨੇ ਗੱਡੀਆਂ ਤੋਂ ਉਤਾਰੇ ਸਟਿੱਕਰ ਅੰਬਾਲਾ ਦੇ ਨਾਰਾਇਣਗੜ ਵਿਚ ਵਾਪਰੀ ਇਸ ਘਟਨਾ ਨੂੰ ਲੈ ਕੇ ਕਾਂਗਰਸ ਨੇ ਭਾਜਪਾ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ਼੍ਰੀਨਿਵਾਸ ਬੀਵੀ ਨੇ ਵੀਡੀਓ ਟਵੀਟ ਕਰਦੇ ਹੋਏ ਲਿਖਿਆ ਕਿ ਕੀ ਭਾਜਪਾਈ ਪਾਗਲ ਹੋ ਚੁੱਕੇ ਹਨ? ਕੁਰਕਸ਼ੇਤਰ ਤੋਂ ਭਾਜਪਾ ਸੰਸਦ ਮੈਂਬਰ ਨਾਇਬ ਸੈਣੀ ਦੇ ਕਾਫਿਲੇ ਨੇ ਅੰਬਾਲਾ ਦੇ ਨਾਰਾਇਣਗੜ੍ਹ ਵਿਚ ਵਿਰੋਧ ਕਰ ਰਹੇ ਕਿਸਾਨ ਉੱਤੇ ਗੱਡੀ ਚੜਾਈ। Also Read: ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ, ਕੱਲ ਫਿਰ ਹੋਵੇਗੀ ਸੁਣਵਾਈ ਕੀ ਹੈ ਮਾਮਲਾਅੱਜ ਨਾਰਾਇਣਗੜ੍ਹ ਵਿਚ ਇਕ ਸਨਮਾਨ ਸਮਾਗਮ ਵਿਚ ਖੇਡ ਮੰਤਰੀ ਸੰਦੀਪ ਸਿੰਘ ਤੇ ਕੁਰਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸੈਣੀ ਪਹੁੰਚਣ ਵਾਲੇ ਸਨ। ਜਿਵੇਂ ਹੀ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਕਿਸਾਨ ਉਥੇ ਉਸ ਪ੍ਰੋਗਰਾਮ ਦਾ ਵਿਰੋਧ ਕਰਨ ਪਹੁੰਚ ਗਏ। ਕਿਸਾਨਾਂ ਨੇ ਜੰਮਕੇ ਨਾਅਰੇਬਾਜ਼ੀ ਕੀਤੀ। Also Read: ਹਰਿਆਣਾ-ਯੂਪੀ ਬਾਰਡਰ 'ਤੇ ਰੋਕਿਆ ਗਿਆ ਕਾਂਗਰਸ ਦਾ ਕਾਫਲਾ, ਹੋਇਆ ਜ਼ਬਰਦਸਤ ਹੰਗਾਮਾ ਜਾਣਕਾਰੀ ਮੁਤਾਬਕ ਸਵੇਰੇ 11 ਵੱਜ ਕੇ 15 ਮਿੰਟ ਉੱਤੇ ਭਵਨ ਪ੍ਰੀਤ ਸਿੰਘ ਨਾਂ ਦੇ ਕਿਸਾਨ ਨੇ ਨਾਰਾਇਣਗੜ੍ਹ ਦੇ ਡੀਸੀਪੀ ਨੂੰ ਸ਼ਿਕਾਇਤ ਦਿੱਤੀ ਕਿ ਉਸ ਉੱਤੇ ਗੱਡੀ ਚੜਾਉਣ ਦੀ ਕੋਸ਼ਿਸ਼ ਹੋਈ ਹੈ। ਦੱਸਿਆ ਗਿਆ ਹੈ ਕਿ ਉਹ ਗੱਡੀ ਸੰਸਦ ਮੈਂਬਰ ਨਾਇਬ ਸੈਣੀ ਦੇ ਕਾਫਿਲੇ ਦੀ ਸੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਬੀਜੇਪੀ ਦੇ ਕਾਫਲੇ ਦਾ ਸ਼ਿਕਾਰ ਹੋਏ ਕਿਸਾਨਾਂ ਤੇ ਪੱਤਰਕਾਰਾਂ ਨੂੰ ਪੰਜਾਬ ਸਰਕਾਰ 50-50 ਲੱਖ ਰੁਪਏ ਦੇਵੇਗੀ। Also Read: ਰੇਲਵੇ ਕਰਮਚਾਰੀਆਂ ਲਈ ਖੁਸ਼ਖਬਰੀ, 78 ਦਿਨ ਦੀ ਤਨਖਾਹ ਬਰਾਬਰ ਮਿਲੇਗਾ ਬੋਨਸ ਦਸ ਦਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਲਖੀਮਪੁਰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਰਾਹੁਲ ਗਾਂਧੀ ਕੁਝ ਸਮਾਂ ਪਹਿਲਾਂ ਲਖਨਾਊ ਜਾਣ ਲਈ ਦਿੱਲੀ ਹਵਾਈ ਅੱਡੇ ਤੋਂ ਰਵਾਨਾ ਹੋਏ ਹਨ। ਪੰਜਾਬ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵੀ ਰਾਹੁਲ ਦੇ ਨਾਲ ਜਾ ਰਹੇ ਹਨ। ਤਿੰਨੇ ਕਾਂਗਰਸੀ ਆਗੂ ਲਖੀਮਪੁਰ ਦੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣਗੇ। ਉੱਤਰ ਪ੍ਰਦੇਸ਼ ਸਰਕਾਰ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਰਾਜ ਸਰਕਾਰ ਨੇ ਕਾਂਗਰਸੀ ਨੇਤਾਵਾਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਤਿੰਨ ਹੋਰਾਂ ਨੂੰ ਲਖੀਮਪੁਰ ਖੇੜੀ ਆਉਣ ਦੀ ਆਗਿਆ ਦੇ ਦਿੱਤੀ ਹੈ। Also Read: UAE ਦਾ ਪਾਸਪੋਰਟ ਦੁਨੀਆ 'ਚ ਸਭ ਤੋਂ ਤਾਕਤਵਰ, ਗਲੋਬਲ ਰੈਂਕਿੰਗ 'ਚ ਭਾਰਤ ਨੂੰ 85ਵਾਂ ਸਥਾਨ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤਲਬਦੂਜੇ ਪਾਸੇ ਲਖੀਮਪੁਰ ਘਟਨਾ ਨੂੰ ਲੈ ਕੇ ਚੱਲ ਰਹੇ ਸਿਆਸੀ ਹੰਗਾਮੇ ਦੇ ਵਿਚਕਾਰ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅੱਜ ਦਿੱਲੀ ਪਹੁੰਚ ਗਏ। ਅਜੈ ਮਿਸ਼ਰਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਨਾਰਥ ਬਲਾਕ ਸਥਿਤ ਆਪਣੇ ਦਫਤਰ ਤੋਂ ਚਲ ਪਏ ਹਨ। ਉਹ ਲਖੀਮਪੁਰ ਘਟਨਾ ਤੋਂ ਬਾਅਦ ਪਹਿਲੀ ਵਾਰ ਦਿੱਲੀ ਆਏ ਹਨ। ਲਖੀਮਪੁਰ ਖੇੜੀ ਹਿੰਸਾ ਨੂੰ ਤਿੰਨ ਦਿਨ ਹੋ ਗਏ ਹਨ, ਹਿੰਸਾ ਲਈ ਕੌਣ ਜ਼ਿੰਮੇਵਾਰ ਹੈ, ਇਹ ਸਵਾਲ ਅਜੇ ਵੀ ਬਣਿਆ ਹੋਇਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤੇ ਉਨ੍ਹਾਂ ਦਾ ਬੇਟਾ ਲਖੀਮਪੁਰ ਘਟਨਾ ਤੋਂ ਬਾਅਦ ਜਾਂਚ ਦੇ ਘੇਰੇ ਵਿੱਚ ਹਨ। ਹਾਲਾਂਕਿ ਦੋਵਾਂ ਦਾ ਕਹਿਣਾ ਹੈ ਕਿ ਘਟਨਾ ਦੇ ਸਮੇਂ ਉਹ ਉੱਥੇ ਨਹੀਂ ਸਨ।
ਚੰਡੀਗੜ੍ਹ : ਕੱਲ੍ਹ, ਪੰਜਾਬ ਕਾਂਗਰਸ ਉੱਤਰ ਪ੍ਰਦੇਸ਼ ਵਿੱਚ ਲਖੀਮਪੁਰੀ ਦੀ ਘਟਨਾ ਨੂੰ ਲੈ ਕੇ ਭਾਜਪਾ ਸਰਕਾਰ ਵਿਰੁੱਧ ਰੋਸ ਮਾਰਚ ਕੱਢੇਗੀ। ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਇਹ ਰੋਸ ਮਾਰਚ ਮੁਹਾਲੀ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਲਖੀਮਪੁਰ ਖੀਰੀ ਵਿੱਚ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਕਿਸਾਨਾਂ ਦੀ ਹੱਤਿਆ ਤੋਂ ਬਾਅਦ ਵੱਖ -ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਭਾਜਪਾ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸਦੇ ਕਾਰਨ ਅੱਜ ਉੱਤਰ ਪ੍ਰਦੇਸ਼ ਸਰਕਾਰ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਲਖੀਮਪੁਰ ਖੇੜੀ ਜਾਣ ਅਤੇ ਕਿਸਾਨਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਕਾਂਗਰਸ ਭਲਕੇ ਭਾਜਪਾ ਸਰਕਾਰ ਵਿਰੁੱਧ ਰੋਸ ਮਾਰਚ ਕੱਢਣ ਜਾ ਰਹੀ ਹੈ। Also Read : ਅਮਿਤ ਸ਼ਾਹ ਨਾਲ ਮਿਲ ਕੇ ਅਜੈ ਮਿਸ਼ਰਾ ਨੇ ਦਿੱਤੀ ਸਫਾਈ, ਜਾਣੋ ਗ੍ਰਹਿ ਮੰਤਰੀ ਦਾ ਕੀ ਸੀ ਰਿਐਕਸ਼ਨ ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਕਿਸੇ ਵੀ ਰਾਜਨੀਤਕ ਪਾਰਟੀ ਦੇ ਨੇਤਾਵਾਂ ਅਤੇ ਵਿਧਾਇਕਾਂ ਨੂੰ ਘਟਨਾ ਸਥਾਨ 'ਤੇ ਜਾਣ ਦੀ ਇਜਾਜ਼ਤ ਨਹੀਂ ਦੇ ਰਹੀ, ਜਿਸ ਕਾਰਨ ਯੂਪੀ ਸਰਕਾਰ ਨੂੰ ਮੌਕੇ' ਤੇ ਜਾਣ ਦੀ ਇਜਾਜ਼ਤ ਨਹੀਂ ਹੈ। ਕਈ ਰਾਜ ਨੇਤਾਵਾਂ ਨੂੰ ਪੁਲਿਸ ਨੇ ਗ੍ਰਿਫਤਾਰ ਵੀ ਕੀਤਾ ਸੀ। ਪਰ ਅੱਜ ਜਦੋਂ ਉੱਤਰ ਪ੍ਰਦੇਸ਼ ਸਰਕਾਰ ਨੇ ਇਹ ਫੈਸਲਾ ਕੀਤਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਲਖੀਮਪੁਰ ਖੀਰੀ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕਰ ਸਕਦੀ ਹੈ ਅਤੇ ਪੀੜਤਾਂ ਨੂੰ ਮਿਲ ਸਕਦੀ ਹੈ, ਵੱਖ ਵੱਖ ਰਾਜਨੀਤਿਕ ਪਾਰਟੀਆਂ ਘਟਨਾ ਸਥਾਨ ਲਈ ਰਵਾਨਾ ਹੋ ਰਹੀਆਂ ਹਨ।
ਚੰਡੀਗੜ੍ਹ : ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦਾ ਚੰਡੀਗੜ੍ਹ ਵਿਚ ਹੱਲਾ-ਬੋਲ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਲਖੀਮਪੁਰ ਹਿੰਸਾ ਦੇ ਵਿਰੋਧ ਵਿਚ ਰਾਜਭਵਨ ਦਾ ਘੇਰਾਓ ਕੀਤਾ ਜਾ ਰਿਹਾ ਹੈ। Also Read : ਪਟਾਕਿਆਂ 'ਤੇ ਸਖਤ ਸੁਪਰੀਮ ਕੋਰਟ, 'ਜਸ਼ਨ ਹੋਣਾ ਚਾਹੀਦਾ ਪਰ ਕਿਸੇ ਦੀ ਜਾਨ ਦੀ ਕੀਮਤ 'ਤੇ ਨਹੀਂ' ਦੱਸ ਦਈਏ ਕਿ ਲਖੀਮਪੁਰ ਵਿਚ ਵਾਪਰੇ ਘਟਨਾਕ੍ਰਮ ਵਿਚ 8 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਸਣੇ ਦੇਸ਼ ਭਰ ਵਿਚ ਸਿਆਸਤ ਗਰਮਾ ਗਈ। ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਕੇਂਦਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਯੂਪੀ ਸਰਕਾਰ ਵਲੋਂ ਕਿਸੇ ਵੀ ਸਿਆਸੀ ਜਾਂ ਹੋਰ ਸ਼ਖਸੀਅਤ ਨੂੰ ਲਖੀਮਪੁਰ ਜਾਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਹੈ। ਤਾਜ਼ਾ ਘਟਨਾਕ੍ਰਮ ਵਿਚ ਆਪ ਵਰਕਰਾਂ ਨੇ ਜਿਥੇ ਰਾਜਭਵਨ ਦਾ ਘੇਰਾਓ ਕੀਤਾ ਉਥੇ ਹੀ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਵਾਛੜਾਂ ਵੀ ਛੱਡੀਆਂ ਗਈਆਂ।
ਚੰਡੀਗੜ੍ਹ : ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ। Also Read : ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੁਲਤਵੀ ਕੀਤੀ ਹੜਤਾਲ,ਜਾਣੋ ਵਜ੍ਹਾ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਚੰਨੀ ਨੇ ਇਸ ਸਬੰਧੀ ਫਾਈਲ ਉਤੇ ਅੱਜ ਸੇਵੇਰ ਸਹੀ ਪਾ ਦਿੱਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਭਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ। Also Read : CM ਚੰਨੀ ਨੇ ਅਮਿਤ ਸ਼ਾਹ ਨਾਲ ਲਖੀਮਪਰ ਸਮੇਤ ਇੰਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਤਰ੍ਹਾਂ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਅਜਿਹੀ ਸੋਧੀ ਹੋਈ ਪੈਨਸ਼ਨ ਇਕ ਜੁਲਾਈ, 2021 ਤੋਂ ਪੈਨਸ਼ਨਰਾਂ ਨੂੰ ਇਕ ਵਾਰ ਵਿਚ ਹੀ ਅਦਾ ਕਰ ਦਿੱਤੀ ਜਾਵੇਗੀ।...
ਚੰਡੀਗੜ੍ਹ : ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਦਰਮਿਆਨ ਕਰੀਬ ਅੱਧਾ ਘੰਟਾ ਗੱਲਬਾਤ ਹੋਈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੀਟਿੰਗ ਦੌਰਾਨ ਮੈਂ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਬੇਨਤੀ ਕੀਤੀ ਸੀ। ਮੈਂ ਉਨ੍ਹਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਪੰਜਾਬ ਨਾਲ ਅੰਤਰਰਾਸ਼ਟਰੀ ਸਰਹੱਦ ਸੀਲ ਕਰਨ ਲਈ ਵੀ ਕਿਹਾ ਸੀ । Also Read : ਬੀਤੇ 24 ਘੰਟਿਆਂ 'ਚ ਦੇਸ਼ 'ਚ ਸਾਹਮਣੇ ਆਏ ਕੋਰੋਨਾ ਦੇ 18 ਹਜ਼ਾਰ ਤੋਂ ਵਧੇਰੇ ਮਾਮਲੇ, 278 ਦੀ ਮੌਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ, ਮੈਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਹੋਈ ਹਿੰਸਾ ਦਾ ਮਾਮਲਾ ਉਨ੍ਹਾਂ ਨਾਲ ਉਠਾਇਆ ਅਤੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਅਸੀਂ ਯੂਪੀ (ਲਖੀਮਪੁਰ ਖੀਰੀ) ਵਿੱਚ ਵਹਿਸ਼ੀ ਕਤਲਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ । ਸਾਡੇ ਨੇਤਾਵਾਂ ਨੂੰ ਉੱਥੇ ਜਾਣ ਤੋਂ ਰੋਕਿਆ ਜਾ ਰਿਹਾ ਹੈ, ਸਾਡੀ ਪਾਰਟੀ ਦੇ ਕਈ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਇਸ ਸਿਸਟਮ ਨੂੰ ਰੋਕਿਆ ਜਾਣਾ ਚਾਹੀਦਾ ਹੈ । ਮੈਂ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਕਰਤਾਰਪੁਰ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਣ। ਮੈਨੂੰ ਗ੍ਰਹਿ ਮੰਤਰੀ ਤੋਂ ਭਰੋਸਾ ਮਿਲਿਆ ਕਿ ਸਰਕਾਰ ਇਸ ਬਾਰੇ ਜਲਦੀ ਹੀ ਫੈਸਲਾ ਲਵੇਗੀ । Also Read : ਐਕਸ਼ਨ ਮੋਡ 'ਚ ਆਈ ਬੀਜੇਪੀ ਹਾਈਕਮਾਨ, ਅਜੈ ਮਿਸ਼ਰਾ ਨੂੰ ਦਿੱਲੀ ਕੀਤਾ ਤਲਬ ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਨੀ ਨੇ ਰਾਜ ਸਰਕਾਰ ਦੇ ਕੁਝ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਦੇ ਨਾਲ ਉੱਤਰ ਪ੍ਰਦੇਸ਼ ਦੇ ਗਾਂਧੀ ਮੈਮੋਰੀਅਲ ਬਿਲਡਿੰਗ ਕੰਪਲੈਕਸ ਦੇ ਲਖੀਮਪੁਰ ਖੀਰੀ ਵਿਖੇ...
ਚੰਡੀਗੜ੍ਹ : ਹਜਾਰਾਂ ਰੁਪਏ ਦੇ ਡਰੱਗ ਰੈਕਟ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਨਵੇਂ ਬੈਂਚ ਸਾਹਮਣੇ ਮਾਮਲੇ ਦੀ ਸੁਣਵਾਈ ਮੰਗਲਵਾਰ ਯਾਨੀ 12 ਅਕਤੂਬਰ ਨੂੰ ਹੋਵੇਗੀ। ਚੀਫ ਜਸਟਿਸ ਨੇ ਸੁਣਵਾਈ ਲਈ ਨਵੇਂ ਸਿਰੇ ਤੋਂ ਸਪੈਸ਼ਲ ਬੈਂਚ ਗਠਿਤ ਕਰ ਦਿੱਤੀ ਹੈ। ਐਡਵੋਕੇਟ ਨਵਕਿਰਣ ਸਿੰਘ ਨੇ ਹੀ ਕੇਸ ਵਿਚ ਛੇਤੀ ਸੁਣਵਾਈ ਅਤੇ ਐੱਸ. ਆਈ. ਟੀ. ਦੀ ਸੀਲ ਬੰਦ ਜਾਂਚ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਕਰਦੇ ਹੋਏ ਅਰਜ਼ੀ ਦਿੱਤੀ ਸੀ। Also Read : ਪੀੜਤ ਪਰਿਵਾਰਾਂ ਨੂੰ ਮਿਲਣ ਲਈ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ 'ਆਪ' ਵਫਦ ਇਸਤੋਂ ਪਹਿਲਾਂ ਅਰਜ਼ੀ ’ਤੇ ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ਅਜੈ ਤਿਵਾੜੀ ਦੀ ਸਪੈਸ਼ਲ ਬੈਂਚ ਵਿਚ ਸੁਣਵਾਈ ਚੱਲ ਰਹੀ ਸੀ, ਪਰ 1 ਸਤੰਬਰ ਨੂੰ ਜਸਟਿਸ ਅਜੈ ਤਿਵਾੜੀ ਨੇ ਖੁਦ ਨੂੰ ਕੇਸ ਤੋਂ ਵੱਖ ਕਰ ਦਿੱਤਾ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਜਸਟਿਸ ਰਾਜਨ ਗੁਪਤਾ ਦੇ ਤਬਾਦਲੇ ਦੀ ਸ਼ਿਫਾਰਿਸ਼ ਕਰ ਦਿੱਤੀ ਸੀ। ਇਸ ਲਈ ਚੀਫ ਜਸਟਿਸ ਨੇ ਹੁਣ ਜਸਟਿਸ ਏ. ਜੀ. ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਬੈਂਚ ਕੋਲ ਕੇਸ ਨੂੰ ਸੁਣਵਾਈ ਲਈ ਭੇਜ ਦਿੱਤਾ ਹੈ ਜਿਸ ’ਤੇ ਬੈਂਚ ਮੰਗਲਵਾਰ ਨੂੰ ਸੁਣਵਾਈ ਕਰੇਗਾ।ਨਵਕਿਰਣ ਸਿੰਘ ਨੇ ਇਸ ਤੋਂ ਪਹਿਲਾਂ ਰਿਪੋਰਟਾਂ ਨੂੰ ਖੋਲ੍ਹੇ ਜਾਣ ਦੀ ਮੰਗ ਕੀਤੀ ਸੀ, ਜਿਸ ’ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ...
ਚੰਡੀਗੜ੍ਹ : ਹਰਪਾਲ ਚੀਮਾ ਦੀ ਅਗਵਾਈ 'ਚ 'ਆਪ' ਵਫਦ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਲਖੀਮਪੁਰ ਖੀਰੀ ਜਾਣ ਦਾ ਐਲਾਨ ਕੀਤਾ ਹੈ। ਇਸ ਵਫਦ ਵਿਚ ਰਾਘਵ ਚੱਢਾ,ਹਰਪਾਲ ਚੀਮਾ ਅਤੇ ਬਲਜਿੰਦਰ ਕੌਰ ਸ਼ਾਮਲ ਹੋਣਗੇ।
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਬੀਤੇ ਦਿਨ ਵੱਡਾ ਹਾਦਸਾ ਵਾਪਰਿਆ ਇਸ ਦੌਰਾਨ 4 ਕਿਸਾਨਾਂ ਦੇ ਮਾਰੇ ਜਾਣ ਦੀਆਂ ਖਬਰਾਂ ਹਨ। ਇਸ ਘਟਨਾ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਜਾਣ ਦਾ ਮਨ ਬਣਾ ਲਿਆ ਹੈ। ਉੱਤਰ ਪ੍ਰਦੇਸ਼ ਦੇ ਦੌਰੇ ਦੌਰਾਨ ਚੰਨੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਲਈ ਪੰਜਾਬ ਸਰਕਾਰ ਨੇ ਯੂਪੀ ਸਰਕਾਰ ਨੂੰ ਪੱਤਰ ਲਿਖ ਕੇ ਚਾਪਰ ਉਤਾਰਣ ਦੀ ਆਗਿਆ ਦੇਣ ਦੀ ਮੰਗ ਕੀਤੀ ਹੈ।
ਚੰਡੀਗੜ੍ਹ : ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਦੇਸ਼ ਵਿੱਚ ਸਿਆਸੀ ਅੰਦੋਲਨ ਵਧ ਗਿਆ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਿਆਸੀ ਉਥਲ - ਪੁਥਲ ਦੇ ਵਿਚਕਾਰ ਲਖੀਮਪੁਰ ਦਾ ਦੌਰਾ ਕਰਨਾ ਸੀ। ਪਰ ਇਸ ਤੋਂ ਪਹਿਲਾਂ ਯੋਗੀ ਸਰਕਾਰ ਨੇ ਸਖਤ ਹੁਕਮ ਜਾਰੀ ਕਰ ਦਿੱਤੇ ਹਨ। ਦਰਅਸਲ, ਸਰਕਾਰ ਨੇ ਲਖਨਊ ਹਵਾਈ ਅੱਡੇ ਤੇ ਪਹੁੰਚਣ ਤੇ ਉਪ ਮੁੱਖ ਮੰਤਰੀ ਪੰਜਾਬ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੀ ਐਂਟਰੀ 'ਤੇ ਪਾਬੰਦੀ ਲਗਾ ਦਿੱਤੀ ਹੈ । ਤੁਹਾਨੂੰ ਦੱਸ ਦੇਈਏ ਕਿ ਯੂਪੀ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਲਖਨਊ ਹਵਾਈ ਅੱਡੇ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਹਵਾਈ ਅੱਡੇ ਤੇ ਉਤਰਨ ਦੀ ਆਗਿਆ ਨਾ ਦੇਣ ਲਈ ਕਿਹਾ ਸੀ । ਇਸਦੇ ਨਾਲ ਹੀ ਕੁਲਜੀਤ ਨਾਗਰਾ ਨੇ ਟਵੀਟ ਕੀਤਾ ਹੈ ਕਿ ਅਸੀ ਯੂਪੀ ਦੇ ਪੀੜਤ ਕਿਸਾਨਾਂ ਦੇ ਦੁੱਖ ਵਿਚ ਹਰ ਹਾਲ 'ਚ ਸ਼ਾਮਲ ਹੋਣ ਲਈ ਸੜਕ ਦੇ ਰਾਸਤੇ ਪਹੁੰਚਾਂਗੇ।ਇਸਦੇ ਨਾਲ ਹੀ ਉਨ੍ਹਾਂ ਨੇ ਲਿ ਖਿਆ ਕਿ ਹੈਲੀਕਾਪਟਰ ਨਾ ਉਤਰਣ ਦੇਣ ਦਾ ਫੈਸਲਾ ਭਾਰਤ ਸਰਕਾਰ ਦੀ ਚਾਲ ਹੈ,ਤਾਕਿ ਭੋਲੇ-ਭਾਲੇ ਕਿਸਾਨਾਂ 'ਤੇ ਕੀਤੇ ਗਏ ਤਸ਼ਦੱਦ ਉੱਤੇ ਪਰਦਾ ਪਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਗ੍ਰਹਿ ਮੰਤਰੀ ਤੋਂ ਅਸਤੀਫਾ ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर