ਚੰਡੀਗੜ੍ਹ-ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ’ਤੇ ਸਸਪੈਂਸ ਬਰਕਰਾਰ ਹੈ। ਬੇਸ਼ੱਕ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਦਾ ਅਸਤੀਫ਼ਾ ਠੁਕਰਾਉਣ ਦੀ ਗੱਲ ਕਹੀ ਜਾ ਰਹੀ ਹੋਵੇ ਪਰ ਸਿੱਧੂ ਦਾ ਅਸਤੀਫ਼ਾ ਅਜੇ ਵੀ ਕਾਂਗਰਸ ਹਾਈਕਮਾਨ ਕੋਲ ਵਿਚਾਰ ਅਧੀਨ ਹੈ। ਪੰਜਾਬ ਕਾਂਗਰਸ ਦੇ ਆਬਜ਼ਰਵਰ ਹਰੀਸ਼ ਚੌਧਰੀ ਮੁਤਾਬਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ’ਤੇ ਅੰਤਿਮ ਫ਼ੈਸਲਾ ਹਾਈਕਮਾਨ ਨੂੰ ਕਰਨਾ ਹੈ। Also Read: ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ, ਪੰਜਾਬ-ਹਰਿਆਣਾ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਇਕ ਗੱਲਬਾਤ ਦੌਰਾਨ ਹਰੀਸ਼ ਰਾਵਤ ਨੇ ਚੰਨੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਵੀਂ ਸਰਕਾਰ ਚੰਗਾ ਕੰਮ ਕਰ ਰਹੀ ਹੈ। ਇਕ ਆਮ ਪਿਛੋਕੜ ਦੇ ਵਿਅਕਤੀ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਲਗਾਇਆ ਗਿਆ ਹੈ, ਇਸ ਲਈ 2022 ਦੀਆਂ ਚੋਣਾਂ ਵਿਚ ਕਾਂਗਰਸ ਬਿਹਤਰੀਨ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਪੰਜਾਬ ਦੇ ਵਿਧਾਇਕਾਂ ਦੀ ਮੰਗ ’ਤੇ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਜੇਕਰ ਕੁਝ ਚੰਗਾ ਕਰ ਰਹੇ ਹੁੰਦੇ ਤਾਂ ਸ਼ਾਇਦ ਵਿਧਾਇਕ ਉਨ੍ਹਾਂ ਨੂੰ ਹਟਾਉਣ ਦੀ ਮੰਗ ਨਾ ਕਰਦੇ। ਕਾਂਗਰਸ ਹਾਈਕਮਾਨ ਨੇ ਪੰਜਾਬ ਦੀ ਜਨਤਾ ਅਤੇ ਵਿਧਾਇਕਾਂ ਦੀਆਂ ਭਾਵਨਾਵਾਂ ਦੇ ਆਧਾਰ ’ਤੇ ਹੀ ਫ਼ੈਸਲਾ ਲਿਆ ਹੈ। Also Read: ਕਰੂਜ਼ ਡਰੱਗ ਪਾਰਟੀ ਮਾਮਲੇ 'ਚ NCB ਦੇ ਹੱਥੀਂ ਚੜ੍ਹਿਆ ਸ਼ਾਹਰੁਖ ਦਾ ਪੁੱਤਰ ਆਰਯਨ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ’ਤੇ ਟਿੱਪਣੀ ਕਰਦਿਆਂ ਚੌਧਰੀ ਨੇ ਕਿਹਾ ਕਿ ਪੰਜਾਬ ਆਰ. ਐੱਸ. ਐੱਸ. ਦੇ ਏਜੰਡੇ ਨੂੰ ਕਦੇ ਸਵੀਕਾਰ ਨਹੀਂ ਕਰੇਗਾ। ਸਿੱਧੂ ਦੀਆਂ ਪੰਜਾਬ ਸਰਕਾਰ ਵਿਰੋਧੀ ਟਿੱਪਣੀਆਂ ’ਤੇ ਚੌਧਰੀ ਨੇ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਲੋਕਤੰਤਰ ਸਾਰਿਆਂ ਨੂੰ ਬੋਲਣ ਦਾ ਅਧਿਕਾਰ ਦਿੰਦਾ ਹੈ।...
ਚੰਡੀਗੜ੍ਹ : ਕੇਂਦਰ ਦੇ ਵੱਲੋਂ ਝੋਨੇ ਦੀ ਖਰੀਦ ਨੂੰ ਮੁਲਤਵੀ ਕਰਨ ਦੇ ਫੈਸਲੇ ਤੋਂ ਬਾਅਦ ਸਿਆਸਤ ਭੱਖ ਗਈ ਹੈ।ਜਿਸ 'ਤੇ ਸੀਐਮ ਚੰਨੀ ਵੱਲੋਂ ਵੀ ਇਤਰਾਜ਼ ਜਤਾਇਆ ਗਿਆ ਹੈ। ਇਸਦੇ ਨਾਲ ਵਿਰੋਧੀ ਪਾਰਟੀ ਅਕਾਲੀ ਦਲ ਵੱਲੋਂ ਵੀ ਇਸਦਾ ਵਿਰੋਧ ਕੀਤਾ ਗਿਆ ਹੈ,ਜਿਸਦੇ ਚੱਲਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਦੇ FCI ਦਫਤਰ ਦਾ ਘਿਰਾਓ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ ਕਲੇਸ਼ ਨੂੰ ਸੁਲਝਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਸਬੰਧੀ ਅੱਜ ਕਾਂਗਰਸ ਦੀ ਪ੍ਰੈਸ ਕਾਨਫਰੰਸ ਹੈ। ਸੂਤਰਾਂ ਅਨੁਸਾਰ ਚੰਨੀ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਅੱਗੇ ਗੋਡੇ ਟੇਕ ਦਿੱਤੇ ਹਨ। ਹੁਣ ਪਾਰਟੀ ਸਿੱਧੂ ਦਾ ਅਸਤੀਫਾ ਰੱਦ ਨਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਕੱਲ੍ਹ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਕਰੀਬ ਦੋ ਘੰਟੇ ਮੀਟਿੰਗ ਹੋਈ । Also Read : ਕੈਪਟਨ ਅਮਰਿੰਦਰ ਸਿੰਘ ਦਾ ਸਿੱਧੂ ਨੂੰ ਚੈਲੇਂਜ ,ਕਿਹਾ- 'ਕਦੇ ਵੀ ਜਿੱਤਣ ਨਹੀਂ ਦੇਵਾਂਗਾ' ਪੰਜਾਬ ਦੇ ਡੀਜੀਪੀ ਅਤੇ ਐਡਵੋਕੇਟ ਜਨਰਲ ਨੂੰ ਬਦਲਣ ਦਾ ਰਸਤਾ ਸਾਫ਼ ਸੂਤਰਾਂ ਅਨੁਸਾਰ ਸਿੱਧੂ ਦੀ ਮੰਗ ‘ਤੇ ਪੰਜਾਬ ਦੇ ਡੀਜੀਪੀ ਅਤੇ ਐਡਵੋਕੇਟ ਜਨਰਲ ਨੂੰ ਬਦਲਣ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਲਈ ਸਿੱਧੂ ਦਾ ਅਸਤੀਫਾ ਰੱਦ ਕੀਤਾ ਜਾ ਸਕਦਾ ਹੈ। 3 ਮੈਂਬਰੀ ਕਮੇਟੀ ਹਫਤੇ ਚ ਦੋ ਵਾਰ ਮੁੱਖ ਮੁੱਦੀਆਂ ਤੇ ਬੈਠਕ ਕਰੇਗੀ । ਸੀਐਮ ਚੰਨੀ , ਸਿੱਧੂ ਅਤੇ ਹਰੀਸ਼ ਚੌਧਰੀ ਕਮੇਟੀ ਵਿੱਚ ਸ਼ਾਮਲ ਹੋਣਗੇ । ਇਸ ਦੇ ਨਾਲ ਹੀ ਹਰੀਸ਼ ਰਾਵਤ ਦੀ ਥਾਂ ਹਰੀਸ਼ ਚੌਧਰੀ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਜਾਵੇਗਾ । Also Read : ਸੁਖਬੀਰ ਬਾਦਲ ਨੇ ਕੇਜਰੀਵਾਲ ਦੇ Health Bulletin 'ਤੇ ਵਿੰਨ੍ਹਿਆ ਨਿਸ਼ਾਨਾ,ਕਿਹਾ ਨਕਲ ਕਰਨ 'ਚ ਮਾਹਿਰ ਕੇਜਰੀਵਾਲ ਫਿਲਹਾਲ ਸਿੱਧੂ ਹਾਈਕਮਾਨ ਦਾ ਵਿਸ਼ਵਾਸ ਜਿੱਤਦੇ ਨਜ਼ਰ ਆ ਰਹੇ ਹਨ ਅੱਜ ਕਾਂਗਰਸ ਪ੍ਰੈਸ ਕਾਨਫਰੰਸ ਕਰਕੇ ਚੰਨੀ ਅਤੇ ਸਿੱਧੂ ਦੀ ਮੀਟਿੰਗ ਵਿੱਚ ਲਏ ਗਏ ਫੈਸਲੀਆਂ ਬਾਰੇ ਜਾਣਕਾਰੀ ਦੇਵੇ...
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ CM ਚਰਨਜੀਤ ਸਿੰਘ ਚੰਨੀ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਸੂਤਰਾਂ ਅਨੁਸਾਰ ਦੋਹਾਂ ਦਰਮਿਆਨ ਸ਼ਿਕਾਇਤਾਂ ਦੂਰ ਹੋ ਗਈਆਂ ਹਨ।ਦੱਸਿਆ ਜਾ ਰਿਹਾ ਹੈ ਕਿ ਸਿੱਧੂ ਅਤੇ ਚੰਨੀ ਵਿਚਾਕਲੇ ਕਈ ਗੱਲਾਂ ਨੂੰ ਲੈਕੇ ਸਹਿਮਤੀ ਬਣ ਚੁੱਕੀ ਹੈ।
ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਕਾਰਨ ਇੱਕ ਵਾਰ ਫਿਰ 4 ਅਕਤੂਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਜ਼ਿਕਰਯੋਗ ਹੈ ਕਿ ਅੱਜ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਲਈ ਪੰਜਾਬ ਭਵਨ ਪਹੁੰਚੇ ਸਨ। Also Read : ਕਿਸਾਨ ਅੰਦੋਲਨ ਨੂੰ ਲੈਕੇ SC ਸਖ਼ਤ, ਕਿਹਾ- 'ਰਾਜਮਾਰਗਾਂ ਨੂੰ ਹਮੇਸ਼ਾ ਲਈ ਨਹੀਂ ਕੀਤਾ ਜਾ ਸਕਦਾ ਬੰਦ' ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਅਤੇ ਚੰਨੀ ਵਿਚਾਲੇ ਪਹਿਲੇ ਗੇੜ ਦੀ ਮੀਟਿੰਗ ਖਤਮ ਹੋ ਗਈ ਹੈ, ਅਤੇ ਦੂਜੇ ਗੇੜ ਦੀ ਮੀਟਿੰਗ ਜਾਰੀ ਹੈ ਜੋ ਸਿਰਫ ਸੀਐਮ ਚੰਨੀ ਅਤੇ ਨਵਜੋਤ ਸਿੰਘ ਵਿਚਾਲੇ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਸਿੱਧੂ ਦਾ ਮਾਮਲਾ ਅਜੇ ਸੁਲਝਿਆ ਨਹੀਂ ਹੈ। ਇਸ ਕਾਰਨ ਮੁੱਖ ਮੰਤਰੀ ਚੰਨੀ ਨੇ 4 ਅਕਤੂਬਰ ਨੂੰ ਦੁਬਾਰਾ ਕੈਬਨਿਟ ਮੀਟਿੰਗ ਬੁਲਾਈ ਹੈ, ਜਿਸ ਵਿੱਚ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਮੁੱਦਿਆਂ 'ਤੇ ਵਿਚਾਰ ਕੀਤਾ ਜਾਵੇਗਾ।
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਵੱਜੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਵਿਚ ਸਿਆਸੀ ਘਮਾਸਾਨ ਮਚਿਆ ਹੋਇਆ ਹੈ।ਜਿਸ ਤੋਂ ਬਾਅਦ ਹਾਈਕਾਮਨ ਵੱਲੋਂ ਸਿੱਧੂ ਨੂਮ ਮਨਾਉਣ ਲਈ 2 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਪਰ ਸਿੱਧੁ ਨਹੀਂ ਮੰਨੇ ਜਿਸ ਤੋਂ ਬਾਅਦ ਅੱਜ ਮੁੱਖੀ ਮੰਤਰੀ ਚੰਨੀ ਨੇ ਅੱਜ ਨਵਜੋਤ ਸਿੰਘ ਸਿੱਧੂ ਨੂੰ ਮੀਟਿੰਗ ਲਈ ਪੰਜਾਬ ਭਵਨ ਬੁਲਾਇਆ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੱਧੂ ਅਤੇ ਚੰਨੀ ਵਿਚਾਲੇ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿਚ ਕੁਲਜੀਤ ਨਾਗਰਾ,ਪਵਨ ਗੋਇਲ,ਪਰਗਟ ਸਿੰਘ ਅਤੇ ਹਾਈਕਮਾਨ ਵੱਲੋਂ ਹਰੀਸ਼ ਚੋਧਰੀ ਵੀ ਮੋਜੂਦ ਹਨ। Also Read : ਕਿਸਾਨ ਅੰਦੋਲਨ ਨੂੰ ਲੈਕੇ SC ਸਖ਼ਤ, ਕਿਹਾ- 'ਰਾਜਮਾਰਗਾਂ ਨੂੰ ਹਮੇਸ਼ਾ ਲਈ ਨਹੀਂ ਕੀਤਾ ਜਾ ਸਕਦਾ ਬੰਦ' ਜ਼ਿਕਰਯੋਗ ਹੈ ਕਿ ਮੀਟਿੰਗ ਤੋਂ ਪਹਿਲਾਂ ਸਿੱਧੂ ਨੇ ਟਵੀਟ ਕੀਤਾ, ਜਿਸ ਵਿਚ ਉਨ੍ਹਾਂ ਨੇ ਲਿਖਿਆ ਕਿ ਪਹਿਲਾਂ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ 'ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਸਹੋਤਾ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਦੇ ਮੁਖੀ ਸਨ ਅਤੇ ਇਹ ਸਹੋਤਾ ਹੀ ਸਨ ਜਿਨ੍ਹਾਂ ਨੇ ਦੋ ਸਿੱਖ ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਇਸ ਮਾਮਲੇ ਵਿੱਚ ਫਸਾਇਆ ਅਤੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ। ਇਸ ਦੌਰਾਨ ਉਨ੍ਹਾਂ ਸਮੇਤ ਕਈ ਕਾਂਗਰਸੀ ਨੇਤਾਵਾਂ ਨੇ ਇਸ ਦਾ ਸਖਤ ਵਿਰੋਧ ਕੀਤਾ। ਸਾਲ 2018 ਵਿੱਚ, ਕਾਂਗਰਸ ਸਰਕਾਰ ਦੇ ਦੌਰਾਨ, ਗ੍ਰਹਿ ਮੰਤਰੀ ਅਤੇ ਪਾਰਟੀ ਪ੍ਰਧਾਨ ਨੇ ਉਨ੍ਹਾਂ ਨੂੰ ਨਿਆਂ ਦਾ ਭਰੋਸਾ ਦਿੱਤਾ ਸੀ।
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਬੁੱਧਵਾਰ ਸ਼ਾਮ ਅਚਾਨਕ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੇ । ਦੋਵਾਂ ਨੇਤਾਵਾਂ ਦੀ ਮੁਲਾਕਾਤ ਤੋਂ ਬਾਅਦ ਇਹ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ ਹਨ ਕਿ ਕੀ ਕੈਪਟਨ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣਗੇ ? ਹਾਲਾਂਕਿ, ਭਗਵਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਰਸਤਾ ਕੈਪਟਨ ਲਈ ਸੌਖਾ ਨਹੀਂ ਹੈ । ਦੱਸਿਆ ਜਾ ਰਿਹਾ ਹੈ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਤਕਰੀਬਨ 45 ਮਿੰਟ ਮੀਟਿੰਗ ਚੱਲੀ।ਕੈਪਟਨ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਘੱਟ ਹਨ ਕਿਉਂਕਿ ਉਨ੍ਹਾਂ ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਅਤੇ ਪਿਛਲੇ ਇੱਕ ਸਾਲ ਤੋਂ ਉਹ ਕੇਂਦਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਲਈ ਵਾਰ-ਵਾਰ ਕਹਿ ਰਹੇ ਹੈ । ਉਹ ਹਮੇਸ਼ਾ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸੀ। Also Read : ਕੈਪਟਨ ਦੇ ਇੰਨ੍ਹਾਂ ਸਲਾਹਕਾਰਾਂ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਲਈ ਵਾਪਿਸ ਕੈਪਟਨ ਨੇ ਮੀਟਿੰਗ ਬਾਰੇ ਦਿੱਤੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ , ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਕਿ ਕਿਸਾਨਾਂ ਦੇ ਅੰਦੋਲਨ ਬਾਰੇ ਚਰਚਾ ਹੋਈ ਹੈ । ਉਨ੍ਹਾਂ ਨੇ ਟਵੀਟ ਕਰਕੇ ਦੱਸਿਆ ਕਿ ਉਹ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਮਿਲੇ ਸਨ । ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲੀ ਵਿਭਿੰਨਤਾ ਵਿੱਚ ਪੰਜਾਬ ਦਾ ਸਮਰਥਨ ਕਰਨ ਤੋਂ ਇਲਾਵਾ , ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਨਾਲ ਸੰਕਟ ਨੂੰ ਤੁਰੰਤ ਹੱਲ ਕਰਨ । ਜਲਦੀ ਹੀ ਸ਼ਾਹ ਨੂੰ ਦੁਬਾਰਾ ਮਿਲਣਗੇ ਕੈਪਟਨ ਸੂਤਰਾਂ ਅਨੁਸਾਰ ਕਿਸਾਨਾਂ ਲਈ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਤੇ ਕੈਪਟਨ ਅਮਰਿੰਦਰ ਸਿੰਘ ਅਤੇ ਅਮਿਤ ਸ਼ਾਹ ਦਰਮਿਆਨ ਕਈ ਗੱਲਾਂ ਸਪਸ਼ਟ ਹੋ ਗਈਆਂ ਹਨ , ਜਿਨ੍ਹਾਂ ਲਈ ਬਲੂ ਪ੍ਰਿੰਟ ਤਿਆਰ ਕਰਨ ਲਈ ਸਹਿਮਤੀ ਦਿੱਤੀ ਗਈ ਹੈ । ਇਸਦੇ ਨਾਲ ਹੀ , ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਆਉਣ ਵਾਲੀ ਝੋਨੇ ਦੀ ਫਸਲ ਦੇ ਸੰਬੰਧ ਵਿੱਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨ ਦੇਣ । ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿ...
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦੇਣ ਦਾ ਕਾਰਨ ਸਿੱਧੂ ਵੱਲੋਂ ਇਕ ਵੀਡੀਓ ਜਾਰੀ ਕਰਕੇ ਦਿੱਤਾ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਡੀਜੀਪੀ (DGP) ਅਤੇ ਏਜੀ (AG) ਦੀ ਨਿਯੁਕਤੀ ਤੋਂ ਨਾਰਾਜ਼ ਹਨ।ਉਨ੍ਹਾਂ ਕਿਹਾ ਕਿ ਦਾਗੀ ਅਫਸਰਾਂ ਦੀ ਨਿਯੁਕਤੀ ਕਿਵੇਂ ਕੀਤੀ ਜਾ ਸਕਦੀ ਹੈ।ਉਨ੍ਹਾਂ ਨੇ ਵੀਡੀਓ ਵਿਚ ਇਹ ਵੀ ਕਿਹਾ ਕਿ ਉਹ ਹੱਕ ਅਤੇ ਸੱਚ ਦੀ ਲੜਾਈ ਹਮੇਸ਼ਾ ਲੜਦੇ ਰਹਿਣਗੇ। Also Read : ਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ ਚੰਨੀ ਨੂੰ ਦਿੱਤੀ ਚੁਣੌਤੀ, ਕਿਹਾ- 4 ਮਹੀਨਿਆਂ 'ਚ ਹੱਲ ਕਰਨ ਇਹ ਮੁੱਦੇ ਇਸਦੇ ਨਾਲ ਹੀ ਕਾਂਗਰਸੀ ਨੇਤਾ ਕੁਲਬੀਰ ਸਿੰਘ ਜੀਰਾ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਸਿੱਧੂ ਨੂੰ ਮਨਾਉਣ ਲਈ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸਦੇ ਵਿਚ ਰਾਜਾ ਵੜਿੰਗ ਅਤੇ ਪਰਗਟ ਸਿੰਘ ਸ਼ਾਮਿਲ ਹਨ।ਜਿਸ ਦੇ ਚਲਦਿਆਂ ਉਨ੍ਹਾਂ ਨੇ ਲੱਗਭਗ 2 ਘੰਟੇ ਸਿੱਧੂ ਨਾਲ ਗੱਲਬਾਤ ਕੀਤੀ ਅਤੇ ਉਸ ਦੌਰਾਨ ਉਨ੍ਹਾਂ ਨਾਲ ਫਤਿਹਜੰਗ ਬਾਜਵਾ,ਪਵਨ ਗੋਇਲ ਸਮੇਤ ਵੀ ਲੀਡਰ ਮੋਜੂਦ ਸਨ।ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸ਼ਾਮ ਤਕ ਸਾਰੇ ਮਸਲਿਆਂ ਦਾ ਹੱਲ ਕਰ ਲਿਆ ਜਾਵੇਗਾ। ਜੋ ਕਮੇਟੀ ਬਣਾਈ ਗਈ ਹੈ ਉਹ ਸਾਰੇ ਮਾਮਲਾ ਸੁਲਝਾ ਲਵੇਗੀ ਅਤੇ ਸ਼ਾਮ ਤਕ ਫੈਸਲਾ ਆ ਜਵੇਗਾ।ਉਨ੍ਹਾਂ ਨੇ ਸਾਰੇ ਨੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਪਾਰਟੀ ਡੇ ਵਿਰੁੱਧ ਕੋਈ ਬਿਆਨ ਨਾ ਦਵੇ।
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਵਿਚਾਲੇ ਚੰਨੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।ਇਸ ਦੌਰਾਨ CM ਚੰਨੀ ਨੇ ਕਿਹਾ ਕਿ ਜਿਹੜੇ ਲੋਕ ਬਿਜਲੀ ਦੇ ਬਿੱਲ ਭਰਣ 'ਚ ਅਸਮਰਥ ਹਨ ਉਨ੍ਹਾਂ ਦਾ 2 ਕਿਲੋਵਾਟ ਤੱਕ ਦਾ ਪਿਛਲਾ ਸਾਰਾ ਬਿਜਲੀ ਦਾ ਬਿੱਲ ਮੁਆਫ ਕੀਤਾ ਜਾਵੇਗਾ। Also Read : ਸਿੱਧੂ ਦੇ ਅਸਤੀਫੇ 'ਤੇ ਮਨੀਸ਼ ਤਿਵਾਰੀ ਨੇ ਕਸਿਆ ਤੰਜ,ਕਹੀ ਇਹ ਵੱਡੀ ਗੱਲ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ। ਬਿਜਲੀ ਦਾ ਬਿੱਲ ਅਦਾ ਕਰਨਾ ਲੋਕਾਂ ਲਈ ਵੱਡੀ ਸਮੱਸਿਆ ਹੈ। ਜ਼ਿਆਦਾ ਬਿੱਲਾਂ ਦੇ ਕਾਰਨ, ਲੋਕ ਉਨ੍ਹਾਂ ਨੂੰ ਭੁਗਤਾਨ ਕਰਨ ਵਿੱਚ ਅਸਮਰੱਥ ਹਨ। ਬਿਜਲੀ ਦਾ ਬਿੱਲ ਨਾ ਭਰਨ ਕਾਰਨ ਉਨ੍ਹਾਂ ਦੇ ਮੀਟਰ ਵੀ ਕੱਟੇ ਗਏ ਹਨ। ਲਗਭਗ 1 ਲੱਖ ਲੋਕਾਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁਨੈਕਸ਼ਨ ਮੁੜ ਸਥਾਪਿਤ ਕੀਤੇ ਜਾਣਗੇ ਅਤੇ ਫੀਸ ਵੀ ਪੰਜਾਬ ਸਰਕਾਰ ਅਦਾ ਕਰੇਗੀ। ਉਨ੍ਹਾਂ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ 2 ਕਿਲੋਵਾਟ ਦੀ ਸਮਰੱਥਾ ਵਾਲੇ ਲੋਕਾਂ ਦੇ ਬਿਜਲੀ ਦੇ ਬਕਾਏ ਮੁਆਫ਼ ਕੀਤੇ ਜਾਣਗੇ। Also Read : ਸਿੱਧੂ ਦੇ ਅਸਤੀਫੇ 'ਤੇ ਬੋਲੇ ਗੁਰਜੀਤ ਅੋਜਲਾ, ਕਿਹਾ- 'ਇਸ ਤਰ੍ਹਾਂ ਨਹੀਂ ਛੱਡਣਾ ਚਾਹੀਦਾ ਸੀ ਅਹੁਦਾ' ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਆਪਣੇ ਪਿੰਡ ਦੇ ਇੱਕ ਪਰਿਵਾਰ ਦੇ ਕਰੀਬ 70 ਹਜ਼ਾਰ ਰੁਪਏ ਬਿਜਲੀ ਦੇ ਬਕਾਏ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬਿੱਲਾਂ ਦੇ ਬਕਾਏ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। 2 ਕਿਲੋਵਾਟ ਦੀ ਸਮਰੱਥਾ ਵਾਲੇ ਲੋਕਾਂ ਨੂੰ ਬਿਜਲੀ ਦਾ ਬਿੱਲ ਮੁਆਫ ਕਰਨ ਲਈ ਫਾਰਮ ਭਰਨਾ ਪਏਗਾ ਅਤੇ ਇਹ ਸਾਰਾ ਕੰਮ ਉਨ੍ਹਾਂ ਦੁਆਰਾ ਗਠਿਤ ਕਮੇਟੀ ਦੁਆਰਾ ਵੇਖਿਆ ਜਾਵੇਗਾ। 53 ਲੱਖ ਲੋਕਾਂ ਨੂੰ ਲਾਭ ਮਿਲੇਗਾ ਅਤੇ ਸਰਕਾਰ ਤੇ 1200 ਕਰੋੜ ਦੇ ਖਰਚ ਦਾ ਬੋਝ ਵਧੇਗਾ। ਇਸਦੇ ਨਾਲ ਹੀ CM ਚੰਨੀ ਨੇ ਆਪਣੀ ਪ੍ਰੈਸ ਕਾਨਫਰੰਸ 'ਚ ਸਿੱਧੂ ਦੇ ਅਸਤੀਫੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਮੇਰੀ ਸਿੱਧੂ ਨਾਲ ਫੋਨ 'ਤੇ ਗੱਲ ਹੋਈ ਹੈ ਉਨ੍ਹਾਂ ਨਾਲ ਅਸੀ ਬੈਠ ਕਰ ਗੱਲ ਕਰਾਂਗੇ। ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪੰਜਾਬ ਕੈਬਟਿਨ ਦੀ ਬੈਠਕ ਖ਼ਤਮ ਹੋ ਚੁੱਕੀ ਹੈ।ਇਸ ਮੀਟਿੰਗ ਵਿਚ ਰਾਜ ਕੁਮਾਰ ਵੇਰਕਾ ਸਮੇਤ ਕਈ ਨੇਤਾ ਮੋਜੂਦ ਹਨ। ਜ਼ਿਕਰਯੋਗ ਹੈ ਇਸ ਮੀਟਿੰਗ ਕਈ ਮੰਤਰੀ ਨਹੀਂ ਪਹੁੰਚੇ ਹਨ,ਜਿੰਨ੍ਹਾਂ ਵਿਚ ਰਜ਼ੀਆ ਸੁਲਤਾਨ ਅਤੇ ਬ੍ਰਹਮ ਮਹਿੰਦਰਾ ਸ਼ਾਮਲ ਹਨ।
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਦੇ ਵਿਚਕਾਰ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।ਉਨ੍ਹਾਂ ਨੇ ਆਪਣੇ ਇਕ ਟਵੀਟ ਦੇ ਰਾਹੀਂ ਟਰੈਕਟਰ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਅਕਾਲੀ ਵਰਕਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰਦੁਆਰਾ ਅੰਬ ਸਾਹਿਬ ਪਹੁੰਚਣ ਅਤੇ ਜਿਸ ਤੋਂ ਬਾਅਦ ਉਥੋਂ ਮੌਕੇ ਦੇ ਮੁੱਖ ਮੰਤਰੀ ਦੇ ਨਿਵਾਸ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਹੈ ਕਿ ਹੁਣ ਤੱਕ ਦੀਆਂ ਖ਼ਬਰਾਂ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਹੀ ਹਨ।
ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਪੈਦਾ ਹੋਏ ਵਿਵਾਦ ਦੇ ਵਿਚਕਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕੀਤਾ ਹੈ। ਜਾਖੜ ਨੇ ਆਪਣੇ ਟਵੀਟ ਵਿੱਚ ਕਿਹਾ ਹੈ ਕਿ ਇਹ ਕ੍ਰਿਕਟ ਨਹੀਂ ਹੈ। ਸਿੱਧੂ ਨੂੰ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਕਿਹਾ ਹੈ ਕਿ ਇਸ ਪੂਰੇ ਘਟਨਾਕ੍ਰਮ ਵਿੱਚ ਜਿਸ ਚੀਜ਼ ਨਾਲ ਸਮਝੌਤਾ ਕੀਤਾ ਗਿਆ ਹੈ ਉਹ ਹੈ ਕਾਂਗਰਸ ਲੀਡਰਸ਼ਿਪ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਉੱਤੇ ਭਰੋਸਾ। ਜਾਖੜ ਨੇ ਇਸ ਟਵੀਟ ਰਾਹੀਂ ਸਿੱਧੂ ਤੇ ਨਿਸ਼ਾਨਾ ਸਾਧਿਆ ਹੈ ਅਤੇ ਉਨ੍ਹਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਇਹ ਕ੍ਰਿਕਟ ਨਹੀਂ ਹੈ ਅਤੇ ਕਾਂਗਰਸ ਹਾਈ ਕਮਾਂਡ ਨੇ ਜਿਸ ਚੀਜ਼ ਤੇ ਸਮਝੌਤਾ ਕੀਤਾ ਹੈ,ਉਹ ਸਿੱਧੂ ਤੇ ਭਰੋਸਾ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਸਿੱਧੂ ਨੇ ਆਪਣੇ ਅਸਤੀਫ਼ੇ ਵਿੱਚ ਕਿਹਾ ਸੀ ਕਿ ਉਹ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਸਮਝੌਤਾ ਨਹੀਂ ਕਰ ਸਕਦੇ ।
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਹੁਦਾ ਛੱਡਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਹੰਗਾਮਾ ਹੋ ਗਿਆ। ਇਸ ਦੌਰਾਨ ਸਿਧਕੇ ਦੇ ਪਾਰਟੀ ਛੱਡਣ ਤੋਂ ਬਾਅਦ ਕਈ ਨੇਤਾਵਾਂ ਨੇ ਬਿਆਨ ਦਿੱਤੇ। ਇਸ ਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਨੇ ਵੀ ਸਿੱਧੂ ਤੇ ਚੁਟਕੀ ਲੈਂਦੀਆਂ ਉਨ੍ਹਾਂ ਨੂੰ ਗੁਮਰਾਹਕੁੰਨ ਮਿਜ਼ਾਈਲ ਕਰਾਰ ਦਿੱਤਾ । Also Read : ਕਾਂਗਰਸ 'ਚ ਸ਼ਾਮਿਲ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਣੀ ਉਨ੍ਹਾਂ ਕਿਹਾ ਕਿ ਸਿੱਧੂ ਨੇ ਕੈਪਟਨ ਸਰਕਾਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ । ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਪਾਰਟੀ ਛੱਡਣ ਤੋਂ ਬਾਅਦ ਉਨ੍ਹਾਂ ਦੇ ਕੈਸ਼ੀਅਰ ਗੁਲਜ਼ਾਰ ਸਿੰਘ ਨੇ ਵੀ ਅਸਤੀਫੇ ਦੇ ਦਿੱਤੇ ਹੈ। ਸੁਖਬੀਰ ਅੱਗੇ ਕਹਿੰਦੇ ਹਨ ਕਿ ਜਦੋਂ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਉਹ ਪਹਿਲਾਂ ਕੈਪਟਨ ਤੇ ਡਿੱਗੇ , ਫਿਰ ਕਾਂਗਰਸ ਪਾਰਟੀ ਤੇ ਡਿੱਗੇ ਅਤੇ ਕਾਂਗਰਸ ਦਾ ਸਫਾਇਆ ਕਰ ਦਿੱਤਾ । ਸੁਖਬੀਰ ਬਾਦਲ ਅੱਗੇ ਕਹਿੰਦ...
ਚੰਡੀਗੜ੍ਹ : ਸਿੱਧੂ ਦੇ ਅਸਤੀਫੇ ਤੋਂ ਬਾਅਦ ਸੀਐਮ ਚੰਨੀ ਨੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਨਵਜੋਤ ਸਿੰਘ ਸਿੱਧੂ 'ਤੇ ਪੂਰਾ ਭਰੋਸਾ ਹੈ। ਚੰਨੀ ਨੇ ਕਿਹਾ ਕਿ ਅਸੀਂ ਸਿੱਧੂ ਨਾਲ ਬੈਠ ਕੇ ਗੱਲ ਕਰਾਂਗੇ। ਅੱਗੇ ਸੁਣੋ ਹੋਰ ਕੀ ਕਿਹਾ CM ਚੰਨੀ ਨੇ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਬਿਨਾਂ ਕਿਸੇ ਸ਼ਰਤ ਦੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ । ਇਸ ਦੌਰਾਨ ਦੇਸ਼ ਦੇ ਕਿਸਾਨਾਂ, ਖਾਸ ਕਰਕੇ ਪੰਜਾਬ ਅਤੇ ਹਰਿਆਣੇ ਦੇ ਲੋਕਾਂ ਨੂੰ ਸ਼ਾਂਤੀਪੂਰਨ ਬੰਦ ਦੀ ਸਫਲਤਾ ਲਈ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਰੀਆਂ ਨੇ ਮਿਲ ਕੇ ਸਰਕਾਰ ਨੂੰ ਦਿਖਾਇਆ ਹੈ ਕਿ ਕਿਵੇਂ ਪੂਰਾ ਦੇਸ਼ ਅੰਨਾਦਾਤਾ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ । Also Read : 29 ਸਤੰਬਰ ਨੂੰ ਪੰਜਾਬ ਦੌਰੇ ਉੱਤੇ ਆਉਣਗੇ 'ਆਪ' ਸੁਪਰੀਮੋ ਕੇਜਰੀਵਾਲ ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਇਸ ਮੁੱਦੇ ਤੇ ਅਕਾਲੀ ਦਲ ਦੀ ਸਲਾਹ ਵੱਲ ਧਿਆਨ ਦਿੱਤਾ ਹੁੰਦਾ, ਜਦੋਂ ਪਾਰਟੀ ਨੇ ਨਾ ਸਿਰਫ ਸੰਸਦ ਵਿੱਚ ਬਿੱਲਾਂ ਦੇ ਵਿਰੁੱਧ ਵੋਟ ਪਾਈ , ਬਲਕਿ ਮੰਤਰੀ ਮੰਡਲ ਵੀ ਛੱਡ ਦਿੱਤਾ ਅਤੇ ਤਿੰਨ ਐਕਟਾਂ ਦੇ ਵਿਰੋਧ ਵਿੱਚ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਤਾਂ ਅੱਜ ਸਥਿਤੀ ਬਿਲਕੁਲ ਵੱਖਰੀ ਹੋਣੀ ਸੀ। ਉਨ੍ਹਾਂ ਕਿਹਾ ਕਿ ਪਹਿਲੇ ਕਦਮ ਵਜੋਂ ਸਰਕਾਰ ਨੂੰ ਬਿਨਾਂ ਸ਼ਰਤ ਅਤੇ ਬਿਨਾਂ ਸਮਾਂ ਬਰਬਾਦ ਕੀਤੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦੇਣਾ ਚਾਹੀਦਾ ਹੈ ।...
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਹਾਈ ਕਮਾਨ ਨੂੰ ਮਿਲਣ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ।ਪੰਜਾਬ ਕਾਂਗਰਸ ਅੰਦਰ ਚੱਲ ਰਹੇ ਇਸ ਘਮਾਸਾਨ ਵਿਚਾਲੇ ਭਾਰਤੀ ਜਨਤਾ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਦਾ ਫ਼ਾਇਦਾ ਚੁੱਕਣ ਦੀ ਫ਼ਿਰਾਕ 'ਚ ਦਿਖਾਈ ਦੇ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਸਕਦੇ ਹੈ। Also Read : 3 ਲੋਕਸਭਾ ਅਤੇ 30 ਵਿਧਾਨਸਭਾ ਸੀਟਾਂ ਲਈ 30 ਅਕਤੂਬਰ ਨੂੰ ਹੋਣਗੀਆਂ ਚੋਣਾਂ ਉਪ ਚੋਣਾਂ ਇਸ ਗੱਲ ਦੀ ਵੀ ਚਰਚਾ ਹੈ ਕਿ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਬਾਅਦ ਵੱਡਾ ਸਿਆਸੀ ਧਮਾਕਾ ਹੋਣ ਦੇ ਕਿਆਸ ਲਾਏ ਜਾ ਰਹੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਤਖ਼ਤਾ ਪਲਟ ਕਾਰਨ ਕੈਪਟਨ ਲਗਾਤਾਰ ਕਾਂਗਰਸ ਨਾਲ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਵੱਲੋਂ ਤਾਂ ਇੱਥੋਂ ਤੱਕ ਵੀ ਕਿਹਾ ਗਿਆ ਸੀ ਕਿ ਜੇਕਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਲਾਇਆ ਗਿਆ ਤਾਂ ਉਹ ਖੁੱਲ੍ਹੇ ਤੌਰ 'ਤੇ ਇਸ ਦਾ ਵਿਰੋਧ ਕਰਨਗੇ। ਕੈਪਟਨ ਨੇ ਅਸਤੀਫ਼ਾ ਦੇਣ ਮਗਰੋਂ ਇਹ ਗੱਲ ਵੀ ਕਹੀ ਸੀ ਕਿ ਉਨ੍ਹਾਂ ਲਈ ਸਿਆਸੀ ਬਦਲ ਖੁੱਲ੍ਹੇ ਹਨ।
ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਐਡਵੋਕੇਟ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾ ਐਡਵੋਕੇਟ ਜਰਨਲ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਹੀ ਪਹਿਲੇ ਏ.ਜੀ ਨੇ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੇ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਏ.ਜੀ ਚੁਣਿਆ ਹੈ।ਜਿਸਦਾ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।ਦੱਸ ਦਈਏ ਕਿ ਅਮਰਪ੍ਰੀਤ ਸਿੰਘ ਦਿਓਲ ਸਾਬਕਾ ਡੀਜੀਪੀ ਸੁਮੇਧ ਸੈਣੀ 'ਤੇ ਚੱਲ ਰਹੇ ਮਾਮਲਿਆਂ ਦੀ ਪੈਰਵੀ ਕਰ ਰਹੇ ਹਨ।
ਚੰਡੀਗੜ੍ਹ- ਸਰਕਾਰੀ ਤੇਲ ਕੰਪਨੀਆਂ ਨੇ 28 ਸਤੰਬਰ 2021 ਮੰਗਲਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਹੈ। ਅੱਜ ਡੀਜ਼ਲ ਦੀ ਕੀਮਤ 50 ਤੋਂ 53 ਪੈਸੇ ਵਧ ਗਈ ਹੈ, ਜਦੋਂ ਕਿ ਪੈਟਰੋਲ ਦੀ ਕੀਮਤ 20 ਤੋਂ 21 ਪੈਸੇ ਵਧ ਗਈ ਹੈ। Read More: ਜੰਮੂ ਦੇ ਨਿੱਜੀ ਸਕੂਲ 'ਚ 32 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.39 ਰੁਪਏ ਅਤੇ ਡੀਜ਼ਲ ਦੀ ਕੀਮਤ 89.57 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.47 ਰੁਪਏ ਅਤੇ ਡੀਜ਼ਲ ਦੀ ਕੀਮਤ 97.21 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 101.87 ਰੁਪਏ ਅਤੇ ਡੀਜ਼ਲ ਦੀ ਕੀਮਤ 92.67 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ, ਚੇਨਈ ਵਿੱਚ ਪੈਟਰੋਲ 99.15 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.17 ਰੁਪਏ ਪ੍ਰਤੀ ਲੀਟਰ ਹੈ। Read More: DCP ਦੇ ਪੈਰ 'ਤੇ ਚੜ੍ਹੀ ਕਿਸਾਨ ਨੇਤਾ ਦੀ ਗੱਡੀ ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ। ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। Read More: ਪੰਜਾਬ CM ਦੀ DGP ਨੂੰ ਚਿੱਠੀ, ਤੁਰੰਤ ਆਪਣੇ ਸੁਰੱਖਿਆ ਅਮਲੇ ਨੂੰ ਘਟਾਉਣ ਦੇ ਦਿੱਤੇ ਹੁਕਮ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਲਈ ਪੰਜਾਬ ਡੀਜੀਪੀ ਇਕਬਾਲਪ੍ਰੀਤ ਸਹੋਤਾ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਜਾਰੀ ਆਦੇਸ਼ਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ 'ਚ ਤਾਇਨਾਤ ਅਮਲੇ ਨੂੰ ਤੁਰੰਤ ਘਟਾਇਆ ਜਾਵੇ। ਦੱਸ ਦਈਏ ਕਿ 23 ਸਤੰਬਰ ਨੂੰ ਕਪੂਰਥਲਾ ਵਿਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਸੰਬੋਧਨ ਦੌਰਾਨ ਇਸ ਗੱਲ ਦਾ ਜ਼ਿਕਰ ਕੀਤਾ ਸੀ। ਮੁੱਖ ਮੰਤਰੀ ਨੇ ਆਪਣੇ ਆਦੇਸ਼ ਵਿਚ ਕਿਹਾ ਕਿ, "ਮੈਂ ਮੁੱਖ ਮੰਤਰੀ ਵਜੋਂ ਸਹੁੰ ਚੱਕਣ ਮਗਰੋਂ ਡੀਜੀਪੀ ਪੰਜਾਬ ਨੂੰ ਕਿਹਾ ਸੀ ਕਿ ਮੇਰੀ ਸੁਰੱਖਿਆ ਲਈ ਤਾਇਨਾਤ ਅਮਲੇ ਨੂੰ ਘਟਾਇਆ ਜਾਵੇ। ਇਸ ਬਾਬਤ ਮੇਰੇ ਵੱਲੋਂ 22 ਸਤੰਬਰ ਨੂੰ ਡੀਜੀਪੀ ਨੂੰ ਹਦਾਇਤ ਵੀ ਕੀਤੀ ਸੀ ਪਰ ਅਜੇ ਤੱਕ ਕੋਈ ਅਮਲ ਨਹੀਂ ਹੋਇਆ।" ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਸੀ ਉਸ ਦੀ ਸੁਰੱਖਿਆ ਵਿਚ 1000 ਮੁਲਾਜ਼ਮ ਤਾਇਨਾਤ ਹਨ। ਉਨ੍ਹਾਂ ਇਹ ਵੀ ਕਿਹਾ ਸੀ ਉਹ ਆਮ ਬੰਦਾ ਹੈ, ਉਸ ਨੂੰ ਕਿਸ ਤੋਂ ਖਤਰਾ ਹੋ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਥੋੜੇ ਬਹੁਤ ਮੁਲਾਜ਼ਮਾਂ ਦੀ ਸਥਿਤੀ ਨੂੰ ਕੰਟਰੋਲ ਵਿਚ ਰੱਖਣ ਲਈ ਲੋੜ ਹੋ ਸਕਦੀ ਹੈ ਪਰ 1000 ਬੰਦੇ ਦੀ ਸੁਰੱਖਿਆ ਲਈ ਤਾਇਨਾਤੀ ਹੈਰਾਨ ਕਰਦੀ ਹੈ।
ਚੰਡੀਗੜ੍ਹ :ਪੰਜਾਬ ਕੈਬਨਿਟ 'ਚ ਫੇਰਬਦਲ ਦੀਆਂ ਖਬਰਾਂ ਵਿਚਾਲੇ ਕੈਬਨਿਟ ਮੰਤਰੀਆਂ ਦੀ ਫਾਈਨਲ ਲਿਸਟ ਸਾਹਮਣੇ ਆ ਗਈ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर