ਚੰਡੀਗੜ੍ਹ: ਕੇਂਦਰ ਸਰਕਾਰ ਦਾ ਲੰਬੇ ਸਮੇਂ ਤੋਂ ਵਿਰੋਧ ਕਰ ਰਹੇ ਕਿਸਾਨ ਮੋਰਚੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਸਾਨ ਮੋਰਚਾ ਛੱਡ ਦਿੱਤਾ ਹੈ। ਇਸ ਦੌਰਾਨ ਗੁਰਨਾਮ ਸਿੰਘ ਚਢੂਨੀ ਨੇ ਮੋਰਚੇ ਉੱਤੇ ਵੱਡ ਇਲਜ਼ਾਮ ਲਾਏ ਹਨ। ਪੜੋ ਹੋਰ ਖਬਰਾਂ: 'ਗੋਲਡਨ ਬੁਆਏ' ਨੀਰਜ ਚੋਪੜਾ ਉੱਤੇ ਤੋਹਫਿਆਂ ਦੀ ਬਰਸਾਤ, ਹਰਿਆਣਾ ਸਰਕਾਰ ਨੇ ਖੋਲਿਆ ਖਜ਼ਾਨਾ ਮਿਲੀ ਜਾਣਕਾਰੀ ਮੁਤਾਬਕ ਗੁਰਨਾਮ ਸਿੰਘ ਚਢੂਨੀ ਨੇ ਸੰਯੁਕਤ ਕਿਸਾਨ ਮੋਰਚੇ ਉੱਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਮੋਰਚੇ ਨੇ ਸ਼ੁਰੂ ਤੋਂ ਹੀ ਉਨ੍ਹਾਂ ਨਾਲ ਭੇਦਭਾਵ ਕੀਤਾ ਹੈ। ਮੋਰਚੇ ਵਿਚ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਨੂੰ ਮੋਰਚੇ ਦੇ ਕੰਮ ਕਰਨ ਦਾ ਤਰੀਕਾ ਪਸੰਦ ਨਹੀਂ ਹੈ, ਇਸ ਲਈ ਉਨ੍ਹਾਂ ਇਹ ਕਦਮ ਚੁੱਕਿਆ ਹੈ। ਇਸ ਦੌਰਾਨ ਉਨ੍ਹਾਂ ਨੇ ਮੋਰਚੇ ਉੱਤੇ ਇਕ ਦੂਜੇ ਨੂੰ ਵੰਡਣ ਦਾ ਵੀ ਇਲਜ਼ਾਮ ਲਾਇਆ ਹੈ। ਪੜੋ ਹੋਰ ਖਬਰਾਂ: ਹਿੰਦੂ ਮੰਦਰ ’ਚ ਭੰਨ-ਤੋੜ ਮਾਮਲੇ 'ਚ 20 ਲੋਕ ਗ੍ਰਿਫ਼ਤਾਰ, 150 ਲੋਕਾਂ ਖਿਲਾਫ ਅੱਤਵਾਦ ਦਾ ਮਾਮਲਾ ਦਰਜ
ਮੋਹਾਲੀ : ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਵੱਡਾ ਮੋੜ ਆਇਆ ਹੈ। ਇਸ ਕਤਲ ਮਾਮਲੇ ਵਿਚ ਫੇਸਬੁੱਕ ਦੇ ਗੈਂਗਸਟਰ ਆਫ ਪੰਜਾਬ ਨਾਂ ਦੇ ਪੇਜ ਉੱਤੇ ਕਤਲ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਪੇਜ ਉੱਤੇ ਸ਼ੇਅਰ ਕੀਤੀ ਪੋਸਟ ਉੱਤੇ ਲਿਖਿਆ ਗਿਆ ਹੈ ਕਿ ਇਹ ਕਤਲ ਦਵਿੰਦਰ ਬੰਬੀਹਾ ਗਰੁੱਪ ਵਲੋਂ ਕੀਤਾ ਗਿਆ ਹੈ। ਪੜੋ ਹੋਰ ਖਬਰਾਂ: Tokyo Olympics: ਨੀਰਜ ਨੇ ਰਚਿਆ ਇਤਿਹਾਸ, ਜੈਵਲਿਨ ਥ੍ਰੋਅ 'ਚ ਭਾਰਤ ਖਾਤੇ ਆਇਆ 'ਗੋਲਡ' ਫੇਸਬੁੱਕ ਉੱਤੇ ਪੋਸਟ ਇਸ ਸੰਦੇਸ਼ ਵਿਚ ਲਿਖਿਆ ਗਿਆ ਹੈ ਕਿ 'ਸੀ੍ ਅਕਾਲ ਜੀ ਸਹਾਇ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਅੱਜ ਜੋ ਹੁਣੇ ਕੁੱਝ ਸਮਾਂ ਪਹਿਲਾਂ ਵਿੱਕੀ ਮਿੱਡੂਖੇੜਾ ਦਾ ਕਤਲ ਹੋਇਆ ਇਹ ਕਤਲ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਕੀਤਾ ਗਿਆ ਹੈ, ਇਸ ਨੂੰ ਪਹਿਲਾ ਲੱਕੀ ਵੀਰ ਨੇ ਬਹੁਤ ਸਮਝਾਇਆ ਤੇ ਇਹ ਕਤਲ ਇਸ ਕਰਕੇ ਕੀਤਾ ਗਿਆ ਕਿਉਂਕਿ ਵਿੱਕੀ ਮਿੱਡੂਖੇੜਾ ਸਾਡੇ ਐਂਟੀ ਗਰੁੱਪ ਲਾਰੇਸ਼ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਦਿੰਦਾ ਸੀ ਤੇ ਇਸ ਨੇ ਗੁਰਲਾਲ ਭਲਵਾਨ ਤੇ ਰਾਣਾ ਸਿੱਧੂ ਨੂੰ ਮਰਵਾਇਆ ਸੀ ਰਾਣਾ ਕੰਦੋਵਾਲੀਆ ਦੇ ਕਾਤਲਾਂ ਨੂੰ ਇਸ ਨੇ ਹਥਿਆਰ ਸਪਲਾਈ ਕੀਤੇ ਸਨ ਇਹ ਬੰਦਾ ਲਾਰੇਸ਼ ਬਿਸ਼ਨੋਈ ਨੂੰ ਕਲਾਕਾਰਾਂ ਤੇ ਵੱਡੇ ਬਿਜ਼ਨਸਮੈਨਾਂ ਦੇ ਨੰਬਰ ਦਿੰਦਾ ਸੀ ਤੇ ਉਹਨਾਂ ਤੋਂ ਪੈਸੇ ਵਸੂਲਣ ਦਾ ਕੰਮ ਕਰਦੇ ਸੀ ਤੇ ਇਸੇ ਤਰਾਂ ਇਹਨਾਂ ਦੇ ਗਰੁੱਪ ਵੱਲੋਂ ਜੋ ਕਤਲ ਹੁੰਦਾ ਸੀ ਓਹਨੂੰ ਬੰਬੀਹਾ ਗਰੁੱਪ ਨਾਲ ਜੋੜ ਦਿੰਦੇ ਸੀ, ਇਸ ਕਰਕੇ ਸਾਨੂੰ ਇਹਨੂੰ ਮਾਰਨਾ ਪਿਆ ਤੇ ਜੇ ਅਸੀਂ ਨਜਾਇਜ ਮਾਰਨ ਲੱਗ ਗਏ ਤਾਂ ਰੋਜ ਓਹਨਾ ਦੇ ਪੋਸਟਰ ਲੱਗਣ ਜਿੰਨਾਂ ਨੂੰ ਅਸੀਂ ਮਾਰ ਸਕਦੇ ਆਂ ਪਰ ਅਸੀਂ ਕਿਸੇ ਵੀ ਨਿਰਦੋਸ਼ ਬੰਦੇ ਨੂੰ ਨਹੀਂ ਕੁੱਝ ਕਹਿਣਾ ਤੇ ਕੋਈ ਇਹਨਾਂ ਦਾ ਜਾ ਕਿਸੇ ਦਾ ਵੀ ਦੋਸਤ ਹੋ ਸਕਦਾ ਉਸ ਨੂੰ ਨਹੀਂ ਮਾਰਨਾ ਪਰ ਜੋ ਸਾਡੇ ਖਿਲਾਫ ਇਹਨਾਂ ਦਾ ਸਾਥ ਦਿਉਗਾ ਉਹਦਾ ਤਾਂ ਫਿਰ ਇਹੀ ਹਾਲ ਹੋਣਾਗਾ। #Kaushal chaudhry gurgaon,#Tillu tajpuria delhi,#Neeraj bhwana delhi ਇਹ ਸਾਡੇ ਭਰਾ ਆ ਸਾਰੇ ਜੋ ਵੀ ਇਹਨਾਂ ਦਾ ਦੁਸ਼ਮਣ ਆ ਓਹ ਸਾਡਾ ਦੁਸ਼ਮਣ ਆਂ ਤੇ ਜੋ ਸਾਡਾ ਦੁਸ਼ਮਣ ਆ ਉਹ ਇਹਨਾਂ ਦਾ ਦੁਸ਼ਮਣ ਆ Just Wait & Watch।' ਪੜੋ ਹੋਰ ਖਬਰਾਂ: 'ਗੋਲਡਨ ਬੁਆਏ' ਨੀਰਜ ਚੋਪੜਾ ਉੱਤੇ ਤੋਹਫਿਆਂ ਦੀ ਬਰਸਾਤ, ਹਰਿਆਣਾ ਸਰਕਾਰ ਨੇ ਖੋਲਿਆ ਖਜ਼ਾਨਾ ਤੁਹਾਨੂੰ ਦੱਸ ਦਈਏ ਸੈਕਟਰ- 71 ਵਿਖੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੜੋ ਹੋਰ ਖਬਰਾਂ: ਹਿੰਦੂ ਮੰਦਰ ’ਚ ਭੰਨ-ਤੋੜ ਮਾਮਲੇ 'ਚ 20 ਲੋਕ ਗ੍ਰਿਫ਼ਤਾਰ, 150 ਲੋਕਾਂ ਖਿਲਾਫ ਅੱਤਵਾਦ ਦਾ ਮਾਮਲਾ ਦਰਜ...
ਚੰਡੀਗੜ੍ਹ : ਟੋਕੀਓ ਓਲੰਪਿਕ (Tokyo Olympics) ਖੇਡਾਂ ਵਿੱਚ 41 ਵਰ੍ਹਿਆਂ ਬਾਅਦ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਲੋਕ ਨਿਰਮਾਣ ਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਨੇ ਕਿਹਾ ਕਿ ਖੇਡਾਂ (Sports) ਦੇ ਸਭ ਤੋਂ ਵੱਡੇ ਮੰਚ 'ਤੇ ਨਾਮ ਚਮਕਾਉਣ ਵਾਲੀ ਟੀਮ ਦੇ ਪੰਜਾਬੀ (Punjabi) ਖਿਡਾਰੀਆਂ ਦੇ ਪਿੰਡਾਂ/ਸ਼ਹਿਰਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਇਨ੍ਹਾਂ ਖਿਡਾਰੀਆਂ ਦੇ ਪਿੰਡਾਂ ਦੇ ਸਕੂਲਾਂ ਦੇ ਨਾਂ ਉਨ੍ਹਾਂ ਨੂੰ ਸਮਰਪਿਤ ਕੀਤੇ ਜਾਣਗੇ। ਪੜੋ ਹੋਰ ਖਬਰਾਂ: ਕੀ ਸ਼ੁਰੂ ਹੋ ਗਈ ਹੈ ਕੋਰੋਨਾ ਦੀ ਤੀਜੀ ਲਹਿਰ? ਹਿਮਾਚਲ 'ਚ 3 ਦਿਨਾਂ 'ਚ 700 ਤੋਂ ਵਧੇਰੇ ਮਾਮਲੇ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ (CM) ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਧਾਂਤਕ ਪ੍ਰਵਾਨਗੀ ਮਿਲਣ ਮਗਰੋਂ ਦੋਵੇਂ ਵਿਭਾਗਾਂ, ਲੋਕ ਨਿਰਮਾਣ ਤੇ ਸਕੂਲ ਸਿੱਖਿਆ, ਨੂੰ ਇਸ 'ਤੇ ਕੰਮ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਰਿਹਾਇਸ਼ ਨੂੰ ਜਾਂਦੀ ਸੜਕ/ਮਾਰਗ ਅਤੇ ਉਨ੍ਹਾਂ ਦੇ ਇਲਾਕੇ ਦੇ ਸਕੂਲ ਦਾ ਨਾਮ ਸਬੰਧਿਤ ਓਲੰਪਿਕ ਤਮਗਾ ਜੇਤੂ ਖਿਡਾਰੀ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਫ਼ੈਸਲੇ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਵਿਭਾਗਾਂ ਨੂੰ ਹਦਾਇਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਇਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਮਿਲੇਗੀ। ਸਿੰਗਲਾ ਨੇ ਕਿਹਾ ਕਿ ਦੇਸ਼ ਦੀਆਂ ਖੇਡਾਂ ਵਿੱਚ ਪੰਜਾਬ ਦਾ ਸੁਨਹਿਰੀ ਯੋਗਦਾਨ ਰਿਹਾ ਹੈ। ਟੋਕੀਓ ਓਲੰਪਿਕਸ ਵਿਖੇ ਭਾਰਤੀ ਖੇਡ ਦਲ ਵਿੱਚ ਖਿਡਾਰ...
ਚੰਡੀਗੜ੍ਹ: ਪੰਜਾਬ (Punjab) 'ਚ ਹਰਿਆਲੀ ਅਧੀਨ ਖੇਤਰ ਨੂੰ ਅੱਗੇ ਹੋਰ ਵਧਾਉਣ ਲਈ ਸੋਸ਼ਲ ਫੋਰੈਸਟਰੀ ਦੀਆਂ ਮਹੱਤਵਪੂਰਣ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu singh Dharamsot) ਨੇ ਜੰਗਲਾਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਦੱਸ ਦਈਏ ਕਿ ਧਰਮਸੋਧ ਨੇ ਵਿਭਾਗ ਨੂੰ ਕਿਹਾ ਕਿ ਇਸ ਕਾਰਜ ਨੂੰ ਖਾਸ ਕਰਕੇ ਆਗਾਮੀ ਮਾਨਸੂਨ ਸੀਜ਼ਨ ਦੌਰਾਨ, ਮਿਸ਼ਨ ਦੇ ਰੂਪ ਵਿੱਚ ਅਮਲ `ਚ ਲਿਆਂਦਾ ਜਾਵੇ। ਵਿਭਾਗ ਦੇ ਕੰਮਾਂ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਸਬੰਧੀ ਕਾਰਜ ਯੋਜਨਾ ਦੀ ਸਮੀਖਿਆ ਕਰਦਿਆਂ ਧਰਮਸੋਤ ਨੇ ਕਿਹਾ ਕਿ ਸਾਡੇ ਸਮੁੱਚੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸਮਾਜਿਕ, ਆਰਥਿਕ ਅਤੇ ਵਾਤਾਵਰਣ ਸਬੰਧੀ ਸਮੱਸਿਆਵਾਂ ਨੂੰ ਸੰਤੁਲਿਤ ਕਰਨ ਦੇ ਨਾਲ ਨਾਲ ਆਪਸੀ ਤਾਲਮੇਲ ਨਾਲ ਕੰਮ ਕਰਨਾ ਹੋਵੇਗਾ। ਪੜੋ ਹੋਰ ਖਬਰਾਂ: ਅੰਦਰ ਕਾਂਗਰਸੀ ਬੋਲਦੇ ਨੀ ਤੇ ਬਾਹਰ ਕਿਸਾਨ ਹਮਾਇਤੀ ਹੋਣ ਦਾ ਕਰਦੇ ਨੇ ਡਰਾਮਾ: ਹਰਸਿਮਰਤ ਕੌਰ ਬਾਦਲ ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ਪੰਜਾਬ ਮੁੱਖ ਤੌਰ `ਤੇ ਖੇਤੀਬਾੜੀ ਵਾਲਾ ਸੂਬਾ ਹੈ ਜਿਸਦਾ ਲਗਪਗ 6.83 ਫੀਸਦੀ ਭੂਗੋਲਿਕ ਖੇਤਰ ਰੁੱਖਾਂ ਅਧੀਨ ਹੈ, ਮੰਤਰੀ ਨੇ ਕਿਹਾ ਕਿ ਸਰਕਾਰੀ ਜੰਗਲੀ ਜ਼ਮੀਨਾਂ `ਤੇ ਪੌਦੇ ਲਗਾਉਣ ਦੀ ਸੰਭਾਵਨਾ ਘੱਟ ਹੈ ਅਤੇ ਇਸ ਲਈ ਰੁੱਖਾਂ ਅਧੀਨ ਰਕਬੇ ਨੂੰ ਵਧਾਉਣ ਦਾ ਯੋਗ ਵਿਕਲਪ ਸੂਬੇ ਵਿੱਚ ਸੋਸ਼ਲ ਫੋਰੈਸਟੀ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਪੰਜਾਬ ਦੀ ਅਗਵਾਈ ਹੇਠ ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਪਿੰਡਾਂ ਵਿੱਚ 550 ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਵਿੱਤ ਕਮਿਸ਼ਨਰ ਡੀਕੇ ਤਿਵਾੜੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ, ਜੰਗਲਾਤ ਵਿਭਾਗ ਦੀ ਸਰਗਰਮ ਸ਼ਮੂਲੀਅਤ ਨਾਲ ਰਾਜ ਦੇ 12600 ਤੋਂ ਵੱਧ ਪਿੰਡਾਂ ਵਿੱਚ 550 ਪੌਦੇ ਲਗਾਏ ਗਏ। ਇਸ ਤੋਂ ਇਲਾਵਾ ਸੂਬੇ ਦੀਆਂ ਵੱਖ-ਵੱਖ ਥਾਵਾਂ `ਤੇ ਨਾਨਕ ਬਾਗੀਚੀ ਦੇ ਨਾਂ ਹੇਠ ਜੰਗਲ ਲਗਾਏ ਗਏ ਹਨ ਜਿਸ ਤਹਿਤ ਸਥਾਨਕ ਲੋਕਾਂ ਨੇ ਜੰਗਲਾਤ ਵਿਭਾਗ ਦੀ ਸਹਾਇਤਾ ਅਤੇ ਅਗਵਾਈ ਵਿੱਚ ਨਾਨਕ ਬਗੀਚੀਆਂ ਵਿਕਸਿਤ ਕੀਤੀਆਂ। ਤਿਵਾੜੀ ਨੇ ਅੱਗੇ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ 175 ਨਾਨਕ ਬਗੀਚੀਆਂ ਲਗਾਈਆਂ ਗਈਆਂ ਹਨ।ਇਹ ਜੰਗਲ ਸੂਬੇ ਦੀ ਜੈਵ-ਵਿਭਿੰਨਤਾ ਸੰਭਾਲ ਵਿੱਚ ਯੋਗਦਾਨ ਪਾਉਣਗੇ। ਇਸ ਸਾਲ ਵੀ 101 ਨਾਨਕ ਬਗੀਚੀਆਂ ਤਿਆਰ ਕੀਤੀਆਂ ਜਾਣਗੀਆਂ। ਇਹ ਜੈਵ ਵਿਭਿੰਨਤਾ ਦੀ ਸੰਭਾਲ ਦੇ ਨਾਲ ਨਾਲ ਆਕਸੀ ਪਾਰਕਾਂ ਵਜੋਂ ਵੀ ਕੰਮ ਕਰੇਗਾ। ਪੜੋ ਹੋਰ ਖਬਰਾਂ: ਕੀ ਸ਼ੁਰੂ ਹੋ ਗਈ ਹੈ ਕੋਰੋਨਾ ਦੀ ਤੀਜੀ ਲਹਿਰ? ਹਿਮਾਚਲ 'ਚ 3 ਦਿਨਾਂ 'ਚ 700 ਤੋਂ ਵਧੇਰੇ ਮਾਮਲੇ ਤਿਵਾੜੀ ਨੇ ਅੱਗੇ ਦੱਸਿਆ ਕਿ ਗਰੀਨ ਪੰਜਾਬ ਮਿਸ਼ਨ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਹਿੱਸੇ ਵਜੋਂ ਇਸ ਸਾਲ ਪੰਜਾਬ ਵਿੱਚ ਸੋਸ਼ਲ ਫੋਰੈਸਟੀ ਅਧੀਨ 128 ਪਵਿੱਤਰ ਵਣ ਵਿਕਸਿਤ ਕੀਤੇ ਜਾ ਰਹੇ ਹਨ। ਇਹ ਜੰਗਲ ਪੰਚਾਇਤ ਅਤੇ ਜੰਗਲਾਂ ਦੀਆਂ ਜ਼ਮੀਨਾਂ `ਤੇ ਵਿਕਸਤ ਕੀਤੇ ਜਾਣਗੇ ਜਿੱਥੇ ਸਥਾਨਕ ਪ੍ਰਜਾਤੀਆਂ ਅਤੇ ਧਾਰਮਿਕ ਮਹੱਤਤਾ ਵਾਲੇ ਰੁੱਖ ਲਗਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਇਸ ਸਾਲ ਦੌਰਾਨ 12 ਨੇਚਰ ਅਵੇਅਰਨੈੱਸ ਪਾਰਕ (Awareness Park) ਵੀ ਵਿਕਸਤ ਕੀਤੇ ਜਾਣਗੇ। ਸੂਬਾ ਸਰਕਾਰ ਨੇ ਇਸ ਸਬੰਧੀ ਮਿਸ਼ਨ ਤੰਦਰੁਸਤ ਪੰਜਾਬ ਦੇ ਸਬ ਮਿਸ਼ਨ ਗਰੀਨ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਸਰਕਾਰੀ ਜ਼ਮੀਨਾਂ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ । ਇਸ ਮਿਸ਼ਨ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਮੌਕੇ ਕੀਤੀ ਗਈ ਸੀ। ਇਸ ਸਾਲ ਜੰਗਲਾਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ 1 ਕਰੋੜ ਤੋਂ ਵੱਧ ਪੌਦੇ ਲਗਾਉਣ ਤੋਂ ਇਲਾਵਾ ਰਾਜ ਦੇ ਲੋਕਾਂ ਨੂੰ 10 ਲੱਖ ਪੌਦੇ ਮੁਫ਼ਤ ਵੰਡੇ ਜਾਣਗੇ।...
ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat kaur Badal) ਨੇ ਅੱਜ ਕਾਂਗਰਸ (Congress) ਪਾਰਟੀ ਨੂੰ ਕਿਹਾ ਕਿ ਉਹ ਕਿਸਾਨਾਂ (Farmers) ਨੂੰ ਦੱਸੇ ਕਿ ਉਹ ਸੰਸਦ ਦੇ ਬਾਹਰ ਕਿਸਾਨ ਹਮਾਇਤ ਹੋਣ ਦਾ ਡਰਾਮਾ ਕਿਉਂ ਕਰ ਰਹੀ ਹੈ ਜਦੋਂ ਇਹ ਸਦਨ ਦੇ ਅੰਦਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਚਰਚਾ ਕਰਨ ਦਾ ਮੁੱਦਾ ਚੁੱਕਣ ਤੋਂ ਇਨਕਾਰੀ ਹੈ। ਪੜੋ ਹੋਰ ਖਬਰਾਂ: ਸਾਬਕਾ DGP ਸੁਮੇਧ ਸੈਣੀ ਨੂੰ ਝਟਕਾ, ਅਦਾਲਤ ਵਲੋਂ ਅਗਾਊਂ ਜ਼ਮਾਨਤ ਪਟੀਸ਼ਨ ਖਾਰਿਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਢਾਈ ਹਫਤਿਆਂ ਤੋਂ ਸੰਸਦ (parliament) ਦਾ ਸੈਸ਼ਨ ਚਲ ਰਿਹਾ ਹੈ ਤੇ ਰੋਜ਼ਾਨਾ ਕਾਂਗਰਸ ਪਾਰਟੀ ਪੈਗਾਸਸ ਨਿਗਰਾਨੀ ਮਾਮਲੇ ’ਤੇ ਚਰਚਾ ਕਰਨ ਦੀ ਮੰਗ ਕਰ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਅਤੇ ਦੇਸ਼ ਦੇ ਕਿਸਾਨਾਂ ਨੁੰ ਦੱਸੇ ਕਿ ਉਹ ਸੰਸਦ ਵਿਚ ਉਹਨਾਂ ਦੀ ਆਵਾਜ਼ ਚੁੱਕਣ ਤੋਂ ਕਿਉਂ ਇਨਕਾਰੀ ਹੈ ਤੇ ਸਿਰਫ ਪੈਗਾਸਸ ਨਿਗਰਾਨੀ ਮਾਮਲੇ ਨੂੰ ਚੁੱਕਣ ’ਤੇ ਜ਼ੋਰ ਕਿਉਂ ਦੇ ਰਹੀ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਕੁਚਲਣ ਲਈ ਕੇਂਦਰ ਸਰਕਾਰ ਨਾਲ ਰਲ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਦੀ ਸਦਨ ਵਿਚ ਰਣਨੀਤੀ ਦਾ ਹੋਰ ਕੋਈ ਜਵਾਬ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਸੱਤ ਪਾਰਟੀਆਂ ਨੇ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਚੁੱਕੀ ਪਰ ਕਾਂਗਰਸ ਪਾਰਟੀ ਨੇ ਇਸ ਪਹਿਲਕਦਮੀ ਦੀ ਹਮਾਇਤ ਕਰਨ ਤੋਂ ਇਨਕਾਰ ਕਰ ਦਿੱਤਾ, ਹਾਲਾਂਕਿ ਉਹ ਸੰਸਦ ਵਿਚ ਵਿਰੋਧੀ ਧਿਰ ਹੈ। ਪੜੋ ਹੋਰ ਖਬਰਾਂ: ਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਵੇ - ਬੀਬੀ ਜਗੀਰ ਕੌਰ ਉਹਨਾਂ ਕਿਹਾ ਕਿ ਅਕਾਲੀ ਦਲ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਸੀ ਕਿ ਕਿਸਾਨਾਂ ਦੇ ਮੁੱਦੇ ਰਲ ਕੇ ਚੁੱਕੇ ਜਾਣ ਪਰ ਕਾਂਗਰਸ ਪਾਰਟੀ ਨੇ ਇਸ ਅਪੀਲ ’ਤੇ ਕੋਈ ਹੁੰਗਾਰਾ ਭਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਪਾਰਟੀ ਨੁੰ ਕੇਂਦਰ ਸਰਕਾਰ ਤੋਂ ਡਰ ਲੱਗਦਾ ਹੈ ਤੇ ਇਸੇ ਲਈ ਉਹ ਇਸਦੇ ਹੱਥਾਂ ਵਿਚ ਖੇਡ ਰਹੀ ਹੈ ਤੇ ਸੰਸਦ ਵਿਚ ਕਿਸਾਨਾਂ ਦੀ ਆਵਾਜ਼ ਚੁੱਕਣ ਤੋਂ ਇਨਕਾਰੀ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਸਾਰੇ ਐਮ ਪੀ ਸਾਰੇ ਸੈਸ਼ਨ ਤੱਕ ਜਾਂ ਜਦੋਂ ਤੱਕ ਸੰਸਦ ਵਿਚ ਅੰਨਦਾਤਾ ਦੀ ਆਵਾਜ਼ ਨਹੀਂ ਚੁੱਕੀ ਜਾਂਦੀ, ਉਦੋਂ ਤੱਕ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਸੰਸਦ ਦੇ ਬਾਹਰ ਅਕਾਲੀ ਦਲ ਤੇ ਬਸਪਾ ਸੰਸਦ ਮੈਂਬਰਾਂ ਨਾਲ ਰਲ ਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰਦਿ...
ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ (sumedh saini) ਨੂੰ ਵੱਡਾ ਝਟਕਾ ਲੱਗਾ ਹੈ। ਮੁਹਾਲੀ (mohali) ਦੀ ਅਦਾਲਤ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜਮਾਨਤ ਦੀ ਅਰਜੀ ਖਾਰਜ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਅਗਾਊਂ ਜਮਾਨਤ ਦੀ ਅਰਜੀ ਖਾਰਜ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਵੀ ਸੈਣੀ ਦੀ ਗ੍ਰਿਫਤਾਰੀ (arrets) ਹੋ ਸਕਦੀ ਹੈ। ਪੜੋ ਹੋਰ ਖਬਰਾਂ: ਮੁੰਬਈ 'ਚ ਅਮਿਤਾਭ ਬੱਚਨ ਦੇ ਬੰਗਲੇ ਤੇ 3 ਰੇਲਵੇ ਸਟੇਸ਼ਨਾਂ 'ਤੇ ਬੰਬ ਦੀਆਂ ਧਮਕੀਆਂ ਸੈਣੀ ਨੇ ਵਿਜੀਲੈਂਸ ਵੱਲੋਂ 2 ਅਗਸਤ 2021 ਨੂੰ ਦਰਜ ਕੀਤੇ ਕੇਸ ਵਿਚ ਅਗਾਊਂ ਜਮਾਨਤ ਦੀ ਅਰਜ਼ੀ ਲਾਈ ਸੀ। ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਪੁੱਛਗਿੱਛ ਜ਼ਰੂਰੀ ਹੈ, ਇਸ ਲਈ ਅਗਾਊਂ ਜਮਾਨਤ ਨਹੀਂ ਦਿੱਤੀ ਜਾ ਸਕਦੀ ਹੈ। ਪੜੋ ਹੋਰ ਖਬਰਾਂ: ਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਵੇ - ਬੀਬੀ ਜਗੀਰ ਕੌਰ ਦੱਸ ਦਈਏ ਕਿ ਦੋ ਦਿਨ ਪਹਿਲਾਂ ਵਿਜੀਲੈਂਸ ਵੱਲੋਂ ਸੈਣੀ ਦੀ ਗ੍ਰਿਫਤਾਰੀ ਲਈ ਉਸ ਦੀ ਕੋਠੀ ਉਤੇ ਰੇਡ ਕੀਤੀ ਸੀ ਪਰ ਗ੍ਰਿਫਤਾਰੀ ਸੰਭਵ ਨਹੀਂ ਹੋ ਸਕੀ। ਇਸ ਤੋਂ ਬਾਅਦ ਸੈਣੀ ਨੇ ਗ੍ਰਿਫਤਾਰੀ ਉਤੇ ਰੋਕ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਹੁਣ ਅਦਾਲਤ ਨੇ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ।
ਚੰਡੀਗੜ੍ਹ (ਇੰਟ.)- ਹਰਿਆਣਾ ਸਰਕਾਰ (Government of Haryana) ਨੇ ਟੋਕੀਓ ਓਲੰਪਿਕਸ (Tokyo Olympics) ਦੇ ਸੈਮੀਫਾਈਨਲ (Semifinals) ਵਿੱਚ ਪਹੁੰਚ ਕੇ ਇਤਿਹਾਸ ਰਚਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਰਾਜ ਦੀਆਂ ਨੌਂ ਖਿਡਾਰਨਾਂ ਨੂੰ 50-50 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਨੇ ਕਿਹਾ, “ਹਰਿਆਣਾ ਸਰਕਾਰ ਓਲੰਪਿਕ ਮਹਿਲਾ ਹਾਕੀ ਟੀਮ (Olympic women's hockey team) ਵਿੱਚ ਸ਼ਾਮਲ ਰਾਜ ਦੀਆਂ ਨੌਂ ਖਿਡਾਰਨਾਂ ਨੂੰ 50-50 ਲੱਖ ਰੁਪਏ ਦੇਵੇਗੀ। ਉਨ੍ਹਾਂ ਨੇ ਓਲੰਪਿਕ ਵਿਚ ਚੌਥੀ ਥਾਂ 'ਤੇ ਰਹਿ ਕੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੀ ਟੀਮ ਨੂੰ ਵਧਾਈ ਦਿੱਤੀ। ਭਾਰਤੀ ਟੀਮ ਕਾਂਸੀ ਤਮਗੇ ਦੇ ਮੁਕਾਬਲੇ ਵਿਚ ਬ੍ਰਿਟੇਨ ਤੋਂ 3-4 ਨਾਲ ਹਾਰ ਗਈ। read more- ਜੰਤਰ-ਮ...
ਮੁਹਾਲੀ- ਪੰਜਾਬ ਸਰਕਾਰ ਮੂਹਰੇ ਬੀਤੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕੋਠੀ ਦੀ ਘੇਰਾਓ ਕੀਤਾ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਖਿਲਾਫ ਕਾਰਵਾਈ ਕਰਦਿਆਂ ਕਈ ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ। ਹਿਰਾਸਤ ਵਿਚ ਲਏ ਗਏ ਮੁਲਾਜ਼ਮਾਂ ਨੂੰ ਸੁਹਾਣਾ ਥਾਣਾ ਲਿਜਾਇਆ ਗਿਆ ਹੈ। ਪੜੋ ਹੋਰ ਖਬਰਾਂ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਅਜੇ ਨਹੀਂ ਹੋਈ ਖਤਮ: ਸਿਹਤ ਮੰਤਰਾਲਾ ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅੱਜ ਤੋਂ 4.5 ਸਾਲ ਪਹਿਲਾਂ ਸਰਕਾਰ ਵਲੋਂ ਉਨ੍ਹਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਉਨ੍ਹਾਂ ਨੂੰ ਪੱਕਿਆਂ ਕੀਤਾ ਜਾਵੇਗਾ ਪਰ ਅਜੇ ਵੀ ਉਨ੍ਹਾਂ ਦੇ ਮਸਲੇ ਦਾ ਹੱਲ ਨਹੀਂ ਕੱਢਿਆ ਜਾ ਰਿਹਾ ਹੈ। ਲਗਾਤਾਰ ਹੋ ਰਹੀਆਂ ਮੀਟਿੰਗਾਂ ਵਿਚ ਵੱਡੀਆਂ-ਵੱਡੀਆਂ ਦਲੀਲਾਂ ਦਿੱਤੀਆਂ ਜਾਂਦੀਆਂ ਹਨ ਪਰ ਜਦੋਂ ਵਾਅਦੇ ਕੀਤੇ ਗਏ ਸਨ ਤਾਂ ਉਸ ਵੇਲੇ ਉਨ੍ਹਾਂ ਨੂੰ ਕਿਸੇ ਵੀ ਨਿਯਮ ਕਾਨੂੰਨ ਬਾਰੇ ਨਹੀਂ ਦੱਸਿਆ ਗਿਆ। ਪੜੋ ਹੋਰ ਖਬਰਾਂ: ਸਮਰਾਲਾ 'ਚ ਕੀਟਨਾਸ਼ਕ ਕੰਪਨੀ ਦੇ ਸੇਲਸਮੈਨਾਂ ਤੋਂ ਹਥਿਆਰਾਂ ਦੀ ਨੋਕ 'ਤੇ ਲੱਖਾ ਦੀ ਲੁੱਟ ਮਿਲੀ ਜਾਣਕਾਰੀ ਮੁਤਾਬਕ ਅਜੇ ਵੀ ਸੂਬੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਅਜਿਹੇ ਕੱਚੇ ਅਧਿਆਪਕ ਹਨ, ਜਿਨ੍ਹਾਂ ਨੂੰ 6 ਹਜ਼ਾਰ ਰੁਪਏ ਉੱਤੇ ਗੁਜ਼ਾਰਾ ਕਰਨਾਂ ਪੈ ਰਿਹਾ ਹੈ। ਇਸ ਦੌਰਾਨ ਹਿਰਾਸਤ ਵਿਚ ਲਏ ਗਏ ਕੱਚੇ ਅਧਿਆਪਕਾਂ ਦਾ ਕਹਿਣਾ ਸੀ ਕਿ ਸਰਕਾਰ ਜਿੰਨੀਂ ਮਰਜ਼ੀ ਧੱਕੇਸ਼ਾਹੀ ਕਰ ਲਵੇ ਪਰ ਉਨ੍ਹਾਂ ਦਾ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਰਹੇਗਾ।
ਚੰਡੀਗੜ੍ਹ (ਇੰਟ): ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਮਾਮਲੇ ’ਚ ਕਿਸੇ ਵੀ ਜਾਂਚ ਲਈ ਪਹਿਲਾਂ ਨੋਟਿਸ ਦੇਣਾ ਹੋਵੇਗਾ। ਪੜੋ ਹੋਰ ਖਬਰਾਂ: ਖੁਸ਼ਖਬਰੀ: ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਸਸਤਾ ਹੋ ਸਕਦੈ ਪੈਟਰੋਲ ਦੱਸਣਯੋਗ ਹੈ ਕਿ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੇ ਚੰਡੀਗੜ੍ਹ ਦੀ ਸੈਕਟਰ 20 ਸਥਿਤ ਰਿਹਾਇਸ਼ ’ਤੇ ਸੋਮਵਾਰ ਸ਼ਾਮ ਨੂੰ ਵਿਜੀਲੈਂਸ ਨੇ ਛਾਪਾ ਮਾਰਿਆ ਸੀ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਅਤੇ ਕਰਮਚਾਰੀ ਉਨ੍ਹਾਂ ਦੇ ਘਰ ਦੇ ਬਾਹਰ ਮੌਜੂਦ ਰਹੇ ਅਤੇ ਸੈਣੀ ਦੇ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਤਕਰੀਬਨ ਪੌਣਾ ਘੰਟਾ ਤੱਕ ਬਹਿਸ ਚੱਲਦੀ ਰਹੀ। ਇਸ ਤੋਂ ਬਾਅਦ ਸੁਮੇਧ ਸੈਣੀ ਦੇ ਵਕੀਲ ਵੀ ਉੱਥੇ ਪੁੱਜੇ ਅਤੇ ਜਾਂਚ ਟੀਮ ਦੇ ਨਾਲ ਮੌਜੂਦ ਰਹਿਣ ਦੀ ਗੱਲ ਕੀਤੀ। ਕਾਫ਼ੀ ਦੇਰ ਬਹਿਸ ਤੋਂ ਬਾਅਦ ਵਿਜੀਲੈਂਸ ਟੀਮ ਵਲੋਂ ਸੈਣੀ ਦੇ ਵਕੀਲ ਨੂੰ ਆਪਣੇ ਨਾਲ ਅੰਦਰ ਲਿਜਾਇਆ ਗਿਆ। ਪੜੋ ਹੋਰ ਖਬਰਾਂ: Tokyo Olympics 2020: ਸ਼ਾਟਪੁਟਰ ਤੇਜਿੰਦਰਪਾਲ ਮੈਡਲ ਰੇਸ ਤੋਂ ਬਾਹਰ ਸੂਚਨਾ ਮੁਤਾਬਕ ਇਹ ਛਾਪੇਮਾਰੀ ਵਿਜੀਲੈਂਸ ਦੇ ਐੱਸ. ਪੀ. ਗਗਨਦੀਪ ਅਤੇ ਏ. ਆਈ. ਜੀ. ਆਸ਼ੀਸ਼ ਕਪੂਰ ਦੀ ਅਗਵਾਈ ਵਿਚ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਸੈਣੀ ਖ਼ਿਲਾਫ਼ ਕਮਾਈ ਤੋਂ ਜ਼ਿਆਦਾ ਜਾਇਦਾਦ, ਡੀ. ਜੀ. ਪੀ. ਰਹਿੰਦਿਆਂ ਆਪਣੇ ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਵਿਚ ਮਾਮਲਾ ਐੱਫ਼. ਆਈ. ਆਰ. ਨੰਬਰ 13 ਦੇ ਤਹਿਤ ਮੋਹਾਲੀ ਦੇ ਵਿਜੀਲੈਂਸ ਬਿਊਰੋ ਪੁਲਸ ਥਾਣੇ ਵਿਚ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀ ਧਿਰਾਂ ਉੱਤੇ ਨਿਸ਼ਾਨਾਂ ਵਿੰਨ੍ਹਦੇ ਹੋਏ ਪੰਜਾਬ ਦੀ ਜਨਤਾ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਆਪਣੀ ਕਾਨਫਰੰਸ ਦੌਰਾਨ ਉਨ੍ਹਾਂ ਪੰਜਾਬ ਵਿਚ ਅਕਾਲੀ ਸਰਕਾਰ ਆਉਣ ਉੱਤੇ ਹਰ ਘਰ ਨੂੰ 400 ਯੁਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ। ਪੜੋ ਹੋਰ ਖਬਰਾਂ: ਮਹਿੰਗਾਈ ਖਿਲਾਫ ਰਾਹੁਲ ਗਾਂਧੀ ਦਾ ਸਾਈਕਲ ਮਾਰਚ, ਤਖ਼ਤੀਆਂ ਨਾਲ ਪਹੁੰਚੇ ਸੰਸਦ ਭਵਨ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਵੱਲੋਂ ਅਗਲੇ 5 ਸਾਲਾਂ 'ਚ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸਭ ਵਰਗਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ 'ਤੇ ਕੇਂਦਰਿਤ ਯੋਜਨਾ ਕਾਰਜ ਸੂਚੀ ਦੇ ਰਸਮੀ ਐਲਾਨ ਸਮੇਂ ਰੱਖੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ 300 ਯੁਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਸੀ ਪਰ ਉਹ ਪਹਿਲਾਂ ਦਿੱਲੀ ਵਾਸੀਆਂ ਨੂੰ ਤਾਂ ਮੁਫਤ ਬਿਜਲੀ ਮੁਹੱਈਆਂ ਕਰਵਾ ਦੇਣ। ਪੜੋ ਹੋਰ ਖਬਰਾਂ: ਜੇਕਰ ਨਜਾਇਜ਼ ਸ਼ਰਾਬ ਕਾਰਨ ਗਈ ਕਿਸੇ ਦੀ ਜਾਨ ਤਾਂ ਹੋਵੇਗੀ ਉਮਰ ਕੈਦ ਜਾਂ ਸਜ਼ਾ-ਏ-ਮੌਤ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲੇ ਵਿਚ 500 ਬੈਂਡਾਂ ਦੇ ਮੈਡੀਕਲ ਕਾਲਜ ਬਣਾਏ ਜਾਣਦੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜੇ ਬੱਚਿਆਂ ਨੂੰ ਵੱਡੀਆਂ ਯੂਨੀਵਰਸਿਟੀਆਂ ਵਿਚ ਦਾਖਲੇ ਹੀ ਨਹੀਂ ਦਿੱਤੇ ਜਾਂਦੇ। ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਵਾਲੀ ਸਰਕਾਰ ਆਉਣ ਉੱਤੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਵੱਡੀਆਂ ਯੂਨੀਵਰਸਿਟੀਆਂ ਵਿਚ 33 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਵਾਲੀ ਸਰਕਾਰ ਆਉਣ ਉੱਤੇ ਪੰਜਾਬ ਵਿਚ ਲੜਕੀਆਂ ਲਈ 50 ਫੀਸਦੀ ਨੌਕਰੀਆਂ ਰਾਖਵੀਆਂ ਰੱਖੀਆਂ ਜਾਣਗੀਆਂ। ਪੜੋ ਹੋਰ ਖਬਰਾਂ: ਦਸੂਹਾ ਨੈਸ਼ਨਲ ਹਾਈਵੇ 'ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, 3 ਦੀ ਮੌਤ ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਵਿਚ ਬਿਜਲੀ ਸੰਕਟ ਉੱਤੇ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਉੱਤੇ ਪੰਜਾਬ ਵਿਚ ਬਿਜਲੀ ਦਰਾਂ ਉੱਤੇ ਕੰਟਰੋਲ ਕੀਤਾ ਜਾਵੇਗਾ। ਪੰਜਾਬ ਵਾਸੀਆਂ ਨੂੰ 5 ਰੁਪਏ ਪ੍ਰਤੀ ਯੁਨਿਟ ਦੇ ਹਿਸਾਬ ਨਾਲ ਬਿਜਲੀ ਸਪਲਾਈ ਕੀਤੀ ਜਾਵੇਗੀ।
ਚੰਡੀਗੜ੍ਹ (ਇੰਟ.)- ਚੰਡੀਗੜ੍ਹ (chandigarh) ਦੇ ਲੋਕਾਂ ਨੂੰ ਗੱਡੀ ਦੇ ਫੈਂਸੀ ਨੰਬਰ (Fancy number) ਲੈਣ ਦਾ ਇੰਨਾ ਕ੍ਰੇਜ਼ (Craze) ਹੈ ਕਿ ਸ਼ਹਿਰਵਾਸੀ ਲੱਖਾਂ ਰੁਪਏ ਖਰਚ ਕਰ ਦਿੰਦੇ ਹਨ। ਚੰਡੀਗੜ੍ਹ ਰਜਿਸਟ੍ਰਿੰਗ ਐਂਡ ਲਾਇਸੈਂਸਿੰਗ ਅਥਾਰਟੀ (Chandigarh Registering and Licensing Authority) (ਆਰ.ਐੱਲ.ਏ.) ਵਲੋਂ ਵਾਹਨਾਂ ਦੀ ਫੈਂਸੀ ਨੰਬਰ ਲਈ ਇਸ ਸਾਲ ਦੀ ਦੂਜੀ ਆਕਸ਼ਨ ਕਰਵਾਈ ਗਈ, ਜਿਸ ਵਿਚ ਸ਼ਹਿਰਵਾਸੀਆਂ ਨੇ ਕਾਫੀ ਦਿਲਚਸਪੀ ਦਿਖਾਈ. ਇਹ ਇਸ ਸਾਲ ਦੀ ਦੂਜੀ ਅਜਿਹੀ ਆਕਸ਼ਨ ਰਹੀ, ਜਦੋਂ ਸਿਰਫ ਗੱਡੀਆਂ ਦ ਨੰਬਰ ਵੇਚ ਕੇ ਹੀ ਆਰ.ਐੱਲ.ਏ. ਨੇ ਇਕ ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਹੈ। ਇਸ ਤੋਂ ਪਹਿਲਾਂ ਅਪ੍ਰੈਲ ਵਿ...
ਚੰਡੀਗੜ੍ਹ(ਇੰਟ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਧਮਕੀ ਦਿੱਤੀ ਗਈ ਹੈ। ਫ਼ੋਨ ਕਾਲਾਂ ਰਾਹੀਂ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਨਹੀਂ ਦਿੱਤੀ ਜਾਵੇਗਾ। ਇਹ ਕਾਲਾਂ ਵਿਦੇਸ਼ੋਂ ਕੀਤੀਆਂ ਜਾ ਰਹੀਆਂ ਹਨ। ਇਹ ਕਾਲਾਂ ਗੁਰਪਤਵੰਤ ਸਿੰਘ ਪੰਨੂ ਦੇ ਨਾਂ 'ਤੇ ਆ ਰਹੀਆਂ ਹਨ। ਫੋਨ ਕਾਲ ਵਿੱਚ ਕਿਹਾ ਜਾ ਰਿਹਾ ਹੈ ਕਿ ਹਰਿਆਣਾ ਵਿਚ ਖਾਲਿਸਤਾਨ ਬਣ ਜਾਵੇਗਾ। ਪੜੋ ਹੋਰ ਖਬਰਾਂ: 'ਅਗਲਾ ਸੀ.ਐੱਮ. ਹੋਵੇ ਬਲਬੀਰ ਸਿੰਘ ਰਾਜੇਵਾਲ', ਲੱਗੇ ਪੋਸਟਰ ਸੂਤਰਾਂ ਨੇ ਦੱਸਿਆ ਕਿ ਸਰਕਾਰ ਨੇ ਮੁੱਖ ਮੰਤਰੀ ਨੂੰ ਆਉਣ ਵਾਲੀਆਂ ਫੋਨ ਕਾਲਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਜਾਂਚ ਦੀ ਜ਼ਿੰਮੇਵਾਰੀ ਸਾਈਬਰ ਥਾਣੇ ਨੂੰ ਸੌਂਪੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਰਿਆਣਾ ਪੁਲਿਸ ਨੇ ਇਸ ਧਮਕੀ ਭਰੀ ਕਾਲ ਨੂੰ ਗੰਭੀਰਤਾ ਨਾਲ ਲਿਆ ਹੈ। ਪੁਲਿਸ ਨੇ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਇਸ ਤੋਂ ਪਹਿਲਾਂ ਹਿਮਾਚਲ ਪੁਲਿਸ ਵੱਲੋਂ ਖਾਲਿਸਤਾਨੀ ਸਮਰਥਕਾਂ (Khalistani supporters) ਦੀ ਧਮਕੀ ਤੋਂ ਬਾਅਦ ਸੂਬੇ ਦੇ 4 ਵੱਡੇ ਨੇਤਾਵਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਰਾਜ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ (Jai Ram Thakur) ਨੂੰ ਜ਼ੈੱਡ ਪਲੱਸ ਸੁਰੱਖਿਆ (Z Plus Security) ਮਿਲੇਗੀ। ਇਸ ਦੇ ਨਾਲ ਹੀ ਰਾਜਪਾਲ ਰਾਜੇਂਦਰ ਵਿਸ਼ਵਨਾਥ ਆਰਲੇਕਰ, ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਵੀ ਜ਼ੈੱਡ ਪਲੱਸ ਸੁਰੱਖਿਆ ਮਿਲੇਗੀ। ਹੁਣ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਵਾਈ ਸੁਰੱਖਿਆ ਦੀ ਬਜਾਏ ਜ਼ੈੱਡ ਪਲੱਸ ਸੁਰੱਖਿਆ ਮਿਲੇਗੀ। ਪੜੋ ਹੋਰ ਖਬਰਾਂ: ਪੰਜਾਬ ਮੁੱਖ ਮੰਤਰੀ ਵੱਲੋਂ ਵੈੱਬ ਚੈਨਲ 'ਰੰਗਲਾ ਪੰਜਾਬ' ਦੀ ਸ਼ੁਰੂਆਤ ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਦੇ ਨਿਊਕੈਸਲ ਦੇ ਇੱਕ ਨੰਬਰ ਤੋਂ ਪ੍ਰਾਂਤ ਦੇ ਪੱਤਰਕਾਰਾਂ ਨੂੰ ਇੱਕ ਆਡੀਓ ਸੰਦੇਸ਼ ਭੇਜਿਆ ਗਿਆ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਹਿਮਾਚਲ ਪੰਜਾਬ ਦਾ ਇੱਕ ਹਿੱਸਾ ਸੀ। ਅਜਿਹੀ ਸਥਿਤੀ ਵਿੱਚ ਸੀਐਮ ਜੈ ਰਾਮ ਠਾਕੁਰ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਦੀ ਆਗਿਆ ਨਹੀਂ ਹੋਵੇਗੀ। ਹੁਣ ਮਾਮਲੇ ਦੀ ਜਾਂਚ ਸੀਆਈਡੀ ਨੂੰ ਸੌਂਪੀ ਗਈ ਹੈ। ਹਿਮਾਚਲ ਪੁਲਿਸ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਸੀਆਈਡੀ ਦੇ ਸਾਈਬਰ ਸੈੱਲ ਨੂੰ ਸੌਂਪੀ ਗਈ ਹੈ।...
ਚੰਡੀਗੜ੍ਹ : ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਵਰਚੂਅਲ ਤੌਰ 'ਤੇ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਾਸਾਰ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਉੱਭਰ ਰਹੇ ਕਲਾਕਾਰਾਂ ਨੂੰ ਗਾਇਕੀ, ਡਾਂਸਿੰਗ ਅਤੇ ਕਲਾ ਤੇ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਵਿਚ ਆਪਣੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦੇ ਅਥਾਹ ਮੌਕੇ ਮੁਹੱਈਆ ਕਰਵਾਏਗਾ। ਪੜੋ ਹੋਰ ਖਬਰਾਂ: ਵੁਹਾਨ 'ਚ ਫਿਰ ਸੁਣਾਈ ਦਿੱਤੀ ਕੋਰੋਨਾ ਵਾਇਰਸ ਦੀ ਦਸਤਕ, ਪੂਰੀ ਦੁਨੀਆ ਦੀ ਵਧੀ ਚਿੰਤਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਰੰਗਲਾ ਪੰਜਾਬ’ ਚੈਨਲ ਪੰਜਾਬੀ ਤੇ ਹਿੰਦੀ ਫਿਲਮ ਅਤੇ ਸੰਗੀਤ ਇੰਡਸਟਰੀ ਵਿਚ ਪ੍ਰਤਿਭਾਸ਼ਾਲੀ ਕਲਾਕਾਰਾਂ ਲਈ ਨਵੇਂ ਦਿਸਹੱਦੇ ਕਾਇਮ ਕਰੇਗਾ ਅਤੇ ਇਨ੍ਹਾਂ ਦੀਆਂ ਪ੍ਰਤਿਭਾਵਾਂ ਨਾਲ ਉੱਘੇ ਨਿਰਮਾਤਾਵਾਂ ਅਤੇ ਨਿਰਦੇਸ਼ਕਾਂ ਨੂੰ ਪ੍ਰਤਿਭਾ ਦੇ ਨਵੇਂ ਮੌਕਿਆਂ ਨੂੰ ਚੁਣਨ ਦਾ ਰਸਤਾ ਖੁੱਲ੍ਹ ਸਕਦਾ ਹੈ। ਉਨਾਂ ਨੇ ਗਾਇਕੀ ਅਤੇ ਸਾਜ਼-ਸੰਗੀਤ ਦੇ ਨਵੇਂ ਰੁਝਾਨ ਵਿਚ ਗੂੜ੍ਹੀ ਸਮਝ ਰੱਖਣ ਵਾਲੇ ਨੌਜਵਾਨਾਂ ਨੂੰ ‘ਹੀਰ-ਰਾਂਝਾ’, ‘ਸੋਹਣੀ-ਮਹੀਵਾਲ’ ਅਤੇ ‘ਸੱਸੀ ਪੁਨੂੰ’ ਵਰਗੀਆਂ ਪ੍ਰਸਿੱਧ ਲੋਕ ਧਾਰਾਵਾਂ ਵੀ ਗਾਉਣ ਲਈ ਆਖਿਆ, ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦਾ ਅਟੁੱਟ ਹਿੱਸਾ ਹਨ। ਪੜੋ ਹੋਰ ਖਬਰਾਂ: 'ਅਗਲਾ ਸੀ.ਐੱਮ. ਹੋਵੇ ਬਲਬੀਰ ਸਿੰਘ ਰਾਜੇਵਾਲ', ਲੱਗੇ ਪੋਸਟਰ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਕੈਨੇਡਾ, ਯੂ. ਐਸ. ਏ. ਅਤੇ ਆਸਟ੍ਰੇਲੀਆ ਵਿਚ ਵੱਸਦੇ ਪੰਜਾਬੀ ਨੌਜਵਾਨ ਇਸ ਪਲੇਟਫਾਰਮ ਜ਼ਰੀਏ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਜਰਮਨ ਵਰਗੇ ਵਿਦੇਸ਼ੀ ਮੁਲਕ ਪੰਜਾਬੀ ਨਹੀਂ ਸਮਝਦੇ ਪਰ ਪੰਜਾਬੀ ਸੰਗੀਤ ਤੇ ਗੀਤਾਂ ਨਾਲ ਕੀਲੇ ਜਾਂਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਨਿਵੇਕਲਾ ਕਦਮ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗਾ ਅਤੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਬਿਹਤਰ ਢੰਗ ਨਾਲ ਕਰਨ ਲਈ ਵੀ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿਚ ਗਾਇਕੀ ਅਤੇ ਡਾਂਸਿੰਗ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ਵੈੱਬ ਚੈਨਲ 'ਤੇ ਸ਼ੇਅਰ ਕਰਨ ਤੋਂ ਪਹਿਲਾਂ ਪੰਜਾਬ ਆਰਟਸ ਕੌਂਸਲ ਦੇ ਮੈਂਬਰਾਂ ਦੀਆਂ ਮਾਹਿਰ ਕਮੇਟੀ ਵੱਲੋਂ ਵਿਸਥਾਰਤ ਸਕਰੀਨਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਵੱਖ-ਵੱਖ ਸ਼ੈਲੀਆਂ ਵਿਚ ਚੁਣੇ ਗਏ ਕਲਾਕਾਰਾਂ ਦਰਮਿਆਨ ਵੀ ਮੁਕਾਬਲਾ ਕਰਵਾਇਆ ਜਾਵੇਗਾ ਤਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਸਕੇ।...
ਚੰਡੀਗੜ੍ਹ- ਕਿਸਾਨੀ ਅੰਦੋਲਨ ਦੇ ਨਾਲ ਲੋਕ ਇਸ ਤਰ੍ਹਾਂ ਜੁੜਦੇ ਜਾ ਰਹੇ ਹਨ ਕਿ ਉਹ ਬਲਬੀਰ ਸਿੰਘ ਰਾਜੇਵਾਲ ਵਿਚ ਅਗਲਾ ਸੀ.ਐੱਮ. ਦੇਖ ਰਹੇ ਹਨ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿਥੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਹੱਕ 'ਚ ਪੋਸਟਰ ਲਾਏ ਗਏ ਹਨ। ਇਨ੍ਹਾਂ ਪੋਸਟਰਾਂ 'ਚ ਲਿਖਿਆ ਗਿਆ ਹੈ ਕਿ ਕੀ ਤੁਸੀਂ ਬਲਬੀਰ ਸਿੰਘ ਰਾਜੇਵਾਲ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹੋ। ਪੜੋ ਹੋਰ ਖਬਰਾਂ: ਉਡੀਕਾਂ ਖਤਮ, CBSE ਬੋਰਡ ਵਲੋਂ ਅੱਜ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ Result ਦੱਸਣਯੋਗ ਹੈ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹੋਏ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਸੰਸਦ ਦੇ ਇਜਲਾਸ ਦੌਰਾਨ ਚੁੱਕਣ ਲਈ ਬਲਬੀਰ ਸਿੰਘ ਰਾਜੇਵਾਲ ਵੱਲੋਂ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਗਈ ਸੀ। ਪੜੋ ਹੋਰ ਖਬਰਾਂ: ਵੁਹਾਨ 'ਚ ਫਿਰ ਸੁਣਾਈ ਦਿੱਤੀ ਕੋਰੋਨਾ ਵਾਇਰਸ ਦੀ ਦਸਤਕ, ਪੂਰੀ ਦੁਨੀਆ ਦੀ ਵਧੀ ਚਿੰਤਾ ਰਾਜੇਵਾਲ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਕਿਸੇ ਸਿਆਸੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਸੰਸਦ ਅੰਦਰ ਬੁਲੰਦ ਕਰਨ 'ਚ ਢਿੱਲ ਵਰਤੀ ਤਾਂ ਉਸ ਪਾਰਟੀ ਦਾ ਬਾਈਕਾਟ ਕੀਤਾ ਜਾਵੇਗਾ ਇਸ ਦੌਰਾਨ ਖੰਨਾ 'ਚ ਬਲਬੀਰ ਸਿੰਘ ਰਾਜੇਵਾਲ ਦੇ ਹੱਕ 'ਚ ਅਜਿਹੇ ਪੋਸਟਰ ਲੱਗਣਾ ਇਕ ਨਵੀਂ ਚਰਚਾ ਛੇੜ ਰਹੇ ਹਨ।...
ਚੰਡੀਗੜ੍ਹ (ਇੰਟ.)- ਦੇਸ਼ਾਂ-ਵਿਦੇਸ਼ਾਂ ਵਿਚ ਭਾਰਤ ਦਾ ਨਾਂ ਚਮਕਾਉਣ ਵਾਲੇ ਬੇਬੇ ਮਾਨ ਕੌਰ (Mann kaur) ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ 105 ਸਾਲਾ ਅਥਲੀਟ (Athlete) ਮਾਨ ਕੌਰ (Mann kaur) ਦੇ ਦੇਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਕੈਂਸਰ (Cancer) ਨਾਲ ਪੀੜਤ ਸਨ। ਉਨ੍ਹਾਂ ਦਾ ਚੰਡੀਗੜ੍ਹ (Chandigarh) ਵਿਖੇ ਹੀ ਅੰਤਿਮ ਸੰਸਕਾਰ (Funeral) ਕੀਤਾ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ। Read this: ਪੰਜਾਬ ਸਰਕਾਰ ਦਾ ਵੱਡਾ ਫੈਸਲਾ- ਕੋਰੋਨਾ ਪਾਬੰਦੀਆਂ 'ਚ ਵਾਧਾ, ਕੱਲ੍ਹ ਤੋਂ ਖੁੱਲਣਗੇ ਸਕੂਲ ਡੇਰਾ ਬੱਸੀ (Dera Bassi) ਦੇ ਆਯੁਰਵੇਦ ਹਸਪਤਾਲ (Ayurveda Hospital) ਵਿਚ ਉਨ੍ਹਾਂ ਨੇ ਅੱਜ ਦੁਪਹਿਰੇ 1 ਵਜੇ ਆਖ਼ਰੀ ਸਾਹ...
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਵੱਲੋਂ ਬੀਤੇ ਦਿਨੀ ਹੀ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਚੜੂਨੀ (Gurnam Chaduni) ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਇਸ ਦੇ ਤਹਿਤ ਅੱਜ ਦਿੱਲੀ ਮੋਰਚੇ ਲਈ ਗੁਰਨਾਮ ਚੜੂਨੀ ਦੀ ਅਗਵਾਈ ਹੇਠ ਇੱਕ ਹੋਰ ਜੱਥਾ ਅੱਜ ਰੋਹਦ ਟੋਲ ਤੋਂ ਰਵਾਨਾ ਹੋਇਆ ਹੈ। read this- 1 ਅਗਸਤ ਤੋਂ ਹੋਣ ਵਾਲੇ ਹਨ ਇਹ 5 ਬਦਲਾਅ, ATM 'ਚੋਂ ਕੈਸ਼ ਕਢਵਾਉਣ 'ਤੇ ਦੇਣਾ ਪਵੇਗਾ ਚਾਰਜ ਇਸ ਦੌਰਾਨ ਗੁਰਨਾਮ ਚੜੂਨੀ (Gurnam Chaduni)ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿ ਮਿਸ਼ਨ ਪੰਜਾਬ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅੰਦੋਲਨ ਨੂੰ ਦੋ ਹਿੱਸਿਆਂ ਵਿੱਚ ਵੰਡੇ ਜਾਣ ਤੋਂ ਰੋਕਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਸਜ਼ਾ ਭੁਗਤੀ ਹੈ। ਚੜੂਨੀ ਨੇ ਕਿਹਾ, "ਭਾਜਪਾ ਨੂੰ ਹਰਾਉਣ ਨਾਲ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ। ਜੇ ਵਾਪਸ ਵੀ ਹੋਏ ਤਾਂ ਡੈੱਥ ਵਰੰਟ ਕੈਂਸਲ ਨਹੀਂ ਹੋਏਗਾ, ਵੈਂਟੀਲੇਟਰ ਤੋਂ ਨਹੀ...
ਚੰਡੀਗੜ੍ਹ: ਚੰਡੀਗੜ੍ਹ (Chandigarh) ਦੇ ਥਾਣਾ 39 ਖੇਤਰ ਤੋਂ 4 ਮਾਸੂਮ ਲੜਕੀਆਂ ਦੇ ਗਾਇਬ ਹੋਣ ਦੀ ਖਬਰ ਮਿਲੀ ਹੈ। ਐਸਆਈਟੀ ਨੇ 4 ਮਾਸੂਮ (Girls) ਲੜਕੀਆਂ ਨੂੰ ਕੁਝ ਘੰਟਿਆਂ ਵਿੱਚ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਪੁਲਿਸ ਨੇ ਲੜਕੀਆਂ ਨੂੰ ਉਨ੍ਹਾਂ ਦੇ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤਾ ਹੈ। ਪੁੱਛਗਿੱਛ ਦੌਰਾਨ ਪਤਾ ਚੱਲਿਆ ਕਿ 10, 12, 13 ਅਤੇ 16 ਸਾਲ ਦੀਆਂ ਇਹ ਲੜਕੀਆਂ ਆਪਸ ਵਿੱਚ ਦੋਸਤ ਹਨ ਅਤੇ ਘੁੰਮਣ ਦੇ ਚੱਕਰ ਵਿੱਚ ਪਰਿਵਾਰਕ ਮੈਂਬਰਾਂ ਨੂੰ ਦੱਸੇ ਬਿਨਾਂ ਦਿੱਲੀ ਚਲੀਆਂ ਗਈਆਂ ਸਨ। Read this- ਭਾਰਤੀ ਤੀਰਅੰਦਾਜ਼ ਪ੍ਰਵੀਣ ਜਾਧਵ ਦੂਜੇ ਦੌਰ ਵਿਚੋਂ ਅਮਰੀਕੀ ਖਿਡਾਰੀ ਤੋਂ 6-0 ਨਾਲ ਹਾਰੇ ਸੈਕਟਰ 39 ਥਾਣਾ ਖੇਤਰ ਦੀਆਂ ਚਾਰ ਲੜਕੀਆਂ ਦੇ ਲਾਪਤਾ ਹੋਣ ਦੀ ਜਾਣਕਾਰੀ ਤੋਂ ਬਾਅਦ ਸਟੇਸ਼ਨ ਇੰਚਾਰਜ ਰਾਕੇਸ਼ ਕੁਮਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਉਨ੍ਹਾਂ ਦੀ ਅਗਵਾਈ ਹੇਠ ਐਸਆਈਟੀ ਟੀਮਾਂ ਦਾ ਗਠਨ ਕੀਤਾ। ਸੈਕਟਰ 39 ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਸੈਕਟਰ 41 ਦੀਆਂ 4 ਲੜਕੀਆਂ ਘਰੋਂ ਲਾਪਤਾ ਹਨ, ਜਿਸ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਅਤੇ ਟੀਮਾਂ ਦਾ ਗਠਨ ਕੀਤਾ ਗਿਆ। ਜਾਂਚ ਵਿਚ ਇਹ ਖੁਲਾਸਾ ਹੋਇਆ ਕਿ ਇਹ ਚਾਰੇ ਆਪੋ ਆਪਣੀ ਮਰਜ਼ੀ ਨਾਲ ਘੁੰਮਣ ਲਈ ਨਿਕਲੀਆਂ ਸੀ। Read this- ਫਿਲਮੀ ਅੰਦਾਜ਼ ਵਿਚ 6-7 ਵਿਅਕਤੀਆਂ ਵਲੋਂ ਟੈਕਸੀ ਚਾਲਕ ਤੋਂ ਖੋਹੀ ਕਾਰ ...
ਚੰਡੀਗੜ੍ਹ (ਇੰਟ.)- ਚੰਡੀਗੜ੍ਹ (Chandigarh) ਵਿਚ ਸੈਕਟਰ-37 (Sector-37) ਸਥਿਤ ਦੂਰਦਰਸ਼ਨ ਕੇਂਦਰ (Doordarshan centre) ਵਿਚੋਂ ਬੰਬ (Bomb) ਮਿਲਣ ਦੀ ਸੂਚਨਾ ਵੀਰਵਾਰ ਸਵੇਰੇ ਪੁਲਿਸ ਮਹਿਕਮੇ (Police Department) ਵਿਚ ਦਹਿਸ਼ਤ ਫੈਲ ਗਈ। ਕਾਹਲੀ-ਕਾਹਲੀ ਵਿਚ ਮੌਕੇ 'ਤੇ ਫਾਇਰ ਬ੍ਰਿਗੇਡ (Fire Brigade) , ਡਾਗ ਸਕਵਾਇਡ (Dog Sqaud) ਸਮੇਤ 100 ਪੁਲਿਸ ਮੁਲਾਜ਼ਮ (Policeman) ਮੌਕੇ 'ਤੇ ਪਹੁੰਚੇ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ। ਨਾਲ ਹੀ ਕੇਂਦਰ ਦੇ ਅੰਦਰ ਕੰਮ ਕਰ ਰਹੇ ਲੋਕਾਂ ਨੂੰ ਸੁਰੱਖਿਅਤ ਬਾਹਰ...
ਚੰਡੀਗੜ੍ਹ: ਦੇਸ਼ ਦੇ ਕਈ ਹਿੱਸਿਆਂ ਵਿੱਚ (Heavy rains) ਮੌਨਸੂਨ ਕਾਰਨ ਭਾਰੀ ਮੀਂਹ ਪੈ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨਾਲ ਸਨਿੱਚਰਵਾਰ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (ਆਈਐਮਡੀ - IMD) ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼, ਤੱਟ ਕਰਨਾਟਕ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। Read this- ਭਾਰਤੀ ਤੀਰਅੰਦਾਜ਼ ਪ੍ਰਵੀਣ ਜਾਧਵ ਦੂਜੇ ਦੌਰ ਵਿਚੋਂ ਅਮਰੀਕੀ ਖਿਡਾਰੀ ਤੋਂ 6-0 ਨਾਲ ਹਾਰੇ ਆਈਐਮਡੀ (IMD)ਅਨੁਸਾਰ ਅਗਲੇ 48 ਤੋਂ 72 ਘੰਟਿਆਂ ਵਿੱਚ ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਹੌਲੀ-ਹੌਲੀ ਪੱਛਮੀ ਬੰਗਾਲ, ਝਾਰਖੰਡ ਤੇ ਬਿਹਾਰ ਦੇ ਪਾਰ ਪੱਛਮ ਵੱਲ ਮੌਨਸੂਨ ਦਾ ਜ਼ੋਰ ਵਧਣ ਦੀ ਬਹੁਤ ਸੰਭਾਵਨਾ ਹੈ। ਉੱਧਰ ਰਾਜਸਥਾਨ, ਮੱਧ ਪ੍ਰਦੇਸ਼, ਸੌਰਾਸ਼ਟਰ ਤੇ ਕੱਛ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਛੱਤੀਸਗੜ, ਉੜੀਸਾ ਅਤੇ ਵਿਦਰਭ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਭਾਰੀ ਬਾਰਸ਼ ਕਾਰਨ ਜਿੱਥੇ ਇਲਾਕੇ ਦੇ ਪਿੰਡਾਂ 'ਚ ਲੋਕਾਂ ਦੇ ਕੱਚੇ ਮਕਾਨਾਂ ਲਈ ਖ਼ਤਰਾ ਪੈਦਾ ਹੋ ਗਿਆ ਹੈ। ਉੱਥੇ ਸਰਕਾਰੀ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਮੀਂਹ ਦੇ ਪਾਣੀ ਦੇ ਭਰਾਅ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਟਾਪੂ ਦਾ ਰੂਪ ਧਾਰ ਗਿਆ ਹੈ। Read this-ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਉੱਠੀ ਮੰਗ, ਕੈਪਟਨ ਦੀ PM ਮੋਦੀ ਨੂੰ ਅਪੀਲ ...
ਚੰਡੀਗੜ੍ਹ (ਇੰਟ.)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਦੇ ਦਫ਼ਤਰ ਵਿਚ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ (PPCC Navjot Singh Sidhu) ਦੀ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ 18 ਨੁਕਤਿਆਂ 'ਤੇ ਗੱਲਬਾਤ ਕੀਤੀ ਗਈ। ਇਸ ਦੀ ਜਾਣਕਾਰੀ ਨਵਜੋਤ ਸਿੰਧੂ (Navjot Sidhu) ਵਲੋਂ ਟਵੀਟ (Tweet) ਕਰਕੇ ਦਿੱਤੀ ਗਈ। ਟਵੀਟ ਵਿਚ ਉਨ੍ਹਾਂ ਨੇ ਲਿਖਿਆ ਕਿ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ 'ਤੇ ਤੁਰੰਤ ਕਾਰਵਾਈ ਦੀ ਮੰਗ ਮੁੱਖ ਮੰਤਰੀ ਪੰਜਾਬ (CM Punjab) ਨੂੰ ਕੀਤੀ ਗਈ ਹੈ। ਉਨ੍ਹਾਂ ਵਲੋਂ ਇੱਕ ਮੰਗ ਪੱਤਰ ਕੈਪਟ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट