ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ-ਪੰਜਾਬ ਦੀ ਸਿਆਸਤ ਵਿਚ ਮੁੜ ਅਦਲਾ ਬਦਲੀ ਦੀ ਖਬਰ ਸਾਹਮਣੇ ਆਈ ਹੈ। ਇੱਕ ਦਰਜਨ ਤੋਂ ਵੱਧ ਕੌਂਸਲਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਬੀਤੇ ਦਿਨੀਂ ਭਾਜਪਾ ਵਿਚ ਸ਼ਾਮਲ ਹੋਏ ਸਨ। ਇਸ ਮਗਰੋਂ ਰਿੰਕੂ ਨੇ ਚੰਡੀਗੜ੍ਹ ਜਾ ਕੇ ਕੌਂਸਲਰਾਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਹੈ। ਦੱਸ ਦਈਏ ਕਿ ਸ਼ਹਿਰ ਤੋਂ ਬਾਹਰ ਇਕ ਨਿੱਜੀ ਥਾਂ 'ਤੇ ਸਾਰਿਆਂ ਦੀ ਮੀਟਿੰਗ ਹੋਈ ਸੀ। ਇਸ ਤੋਂ ਬਾਅਦ ਅੱਜ ਐਤਵਾਰ ਨੂੰ ਚੰਡੀਗੜ੍ਹ 'ਚ ਸਭ ਨੂੰ ਭਾਜਪਾ ਵਿਚ ਸ਼ਾਮਲ ਕਰਵਾ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿਚ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਸਭ ਤੋਂ ਵੱਧ ਚਰਚਿਤ ਨਾਂ ਕਮਲਜੀਤ ਸਿੰਘ ਭਾਟੀਆ ਦਾ ਹੈ। ਉਨ੍ਹਾਂ ਦੇ ਨਾਲ ਸੌਰਭ ਸੇਠ, ਕਵਿਤਾ ਸੇਠ, ਵਿਪਨ ਕੁਮਾਰ ਉਰਫ਼ ਬੱਬੀ ਚੱਢਾ, ਅਮਿਤ ਸਿੰਘ ਸੰਧਾ, ਮਨਜੀਤ ਸਿੰਘ ਟੀਟ, ਰਾਧਿਕਾ ਪਾਠਕ, ਕਰਨ ਪਾਠਕ, ਵਰੇਸ਼ ਮਿੰਟੂ, ਹਰਵਿੰਦਰ ਲਾਡਾ ਸਮੇਤ ਹੋਰ ਆਗੂ ਮੌਜੂਦ ਹਨ। ਰਿੰਕੂ ਅਤੇ ਅੰਗੁਰਾਲ ਨੇ ਭਾਜਪਾ ਵਿਚ ਸ਼ਾਮਲ ਹੁੰਦੇ ਹੀ ਸ਼ਹਿਰ ਭਰ ਵਿਚ ਆਪਣੇ ਸਾਥੀ ਆਗੂਆਂ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿਸ ਤੋਂ ਬਾਅਦ ਕੱਲ੍ਹ ਯਾਨੀ ਸ਼ਨੀਵਾਰ ਨੂੰ ਹੋਈ ਬੈਠਕ ਤੋਂ ਬਾਅਦ ਅੱਜ ਕਈ ਕੌਂਸਲਰਾਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਗਿਆ। ਭਾਜਪਾ 'ਚ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਕੌਂਸਲਰ 'ਆਪ'-ਕਾਂਗਰਸੀ ਕੌਂਸਲਰ ਹਨ, ਜਿਨ੍ਹਾਂ ਦਾ ਆਪਣੇ ਇਲਾਕਿਆਂ 'ਚ ਕਾਫ਼ੀ ਪ੍ਰਭਾਵ ਹੈ। ਇਸ ਨਾਲ ਭਾਜਪਾ ਨੂੰ ਲੋਕ ਸਭਾ ਚੋਣਾਂ 'ਚ ਕਾਫੀ ਫਾਇਦਾ ਹੋ ਸਕਦਾ ਹੈ।...
ਪੰਜਾਬ ਵਿਚ ਮਾਰਚ ਮਹੀਨੇ ਦੇ ਆਖਰੀ ਦਿਨ ਵੀ ਮੌਸਮ ਨੇ ਰੰਗ ਵਿਖਾਏ। ਪੰਜਾਬ ਵਿੱਚ ਕਈ ਇਲਾਕਿਆਂ ਵਿਚ ਦਿਨ ਦੀ ਸ਼ੁਰੂਆਤ ਮੀਂਹ, ਗੜ੍ਹੇਮਾਰੀ ਨਾਲ ਹੋਈ। ਇਸ ਵਿਚਾਲੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਅਨੁਸਾਰ ਮੀਂਹ ਕਾਰਨ ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਤਕ ਹੇਠਾਂ ਆ ਸਕਦਾ ਹੈ ਪਰ ਸੋਮਵਾਰ ਤੋਂ ਵੱਧ ਤੋਂ ਵੱਧ ਤਾਪਮਾਨ ਫਿਰ ਵਧ ਜਾਵੇਗਾ।ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਹਿੰਦੇ ਦਿਨ ਵਿਚ ਗੜ੍ਹੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਜੇਕਰ ਮੀਂਹ ਦੇ ਨਾਲ-ਨਾਲ ਗੜ੍ਹੇ ਵੀ ਪੈਂਦੇ ਹਨ ਤਾਂ ਅੱਜ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਇਸ ਤੋਂ ਬਾਅਦ ਕੱਲ੍ਹ ਯਾਨੀ ਸੋਮਵਾਰ ਤੋਂ ਤਾਪਮਾਨ ਫਿਰ ਵਧਣ ਜਾ ਰਿਹਾ ਹੈ।ਉੱਧਰ, ਮੀਂਹ, ਹਨੇਰੀ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਦਾ ਖਦਸ਼ਾ ਹੈ । ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਜਦੋਂ ਇਹ ਮੌਸਮ ਕਰਵਟ ਲੈ ਰਿਹਾ ਹੈ ਤਾਂ ਕਿਸਾਨਾਂ ਦੇ ਥੋੜੇ ਸੁਚੇਤ ਰਹਿਣ ਦੀ ਲੋੜ ਹੈ। ਵੱਖ-ਵੱਖ ਸ਼ਹਿਰਾਂ ਦਾ ਇਸ ਵੇਲੇ ਦਾ ਤਾਪਮਾਨ• ਪਟਿਆਲਾ ਵਿੱਚ ਤਾਪਮਾਨ 18 ਡਿਗਰੀ ਸੈਲਸੀਅਸ ਹੈ।• ਲੁਧਿਆਣਾ ਵਿੱਚ ਮੌਜੂਦਾ ਤਾਪਮਾਨ 28.4 ਡਿਗਰੀ ਸੈਲਸੀਅਸ ਹੈ।• ਅੰਬਾਲਾ ਵਿੱਚ ਤਾਪਮਾਨ 19.8 ਡਿਗਰੀ ਸੈਲਸੀਅਸ ਹੈ।• ਚੰਡੀਗੜ੍ਹ ਵਿਚ ਤਾਪਮਾਨ 21 ਡਿਗਰੀ ਸੈਲਸੀਅਸ ਹੈ।• ਅੰਮ੍ਰਿਤਸਰ ਵਿੱਚ ਤਾਪਮਾਨ 17 ਡਿਗਰੀ ਸੈਲਸੀਅਸ ਹੈ।• ਗੁਰੂਗ੍ਰਾਮ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਹੈ।• ਹਿਸਾਰ ਵਿੱਚ ਮੌਜੂਦਾ ਤਾਪਮਾਨ 19.2 ਡਿਗਰੀ ਸੈਲਸੀਅਸ ਹੈ।• ਕਰਨਾਲ ਵਿੱਚ ਮੌਜੂਦਾ ਤਾਪਮਾਨ 22.6 ਡਿਗਰੀ ਸੈਲਸੀਅਸ ਹੈ।• ਰੇਵਾੜੀ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਹੈ। ...
ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਹੀ ਹੈ। ਚੋਣਾਂ ਦੌਰਾਨ ਅਪਰਾਧੀ ਇਸ ’ਚ ਕੋਈ ਗੜਬੜੀ ਨਾ ਕਰਨ ਇਸ ਕਾਰਨ ਚੰਡੀਗੜ੍ਹ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ। ਜਾਣਕਾਰੀ ਅਨੁਸਾਰ ਸੈਕਟਰ 36 ਦੀ ਪੁਲਿਸ ਨੇ ਪੁਲਿਸ ਪਾਰਟੀ ਸਮੇਤ ਸੈਕਟਰ 35/36 ਛੋਟਾ ਚੌਕ ਨੇੜੇ ਖੁਸ਼ਬੂ ਗਾਰਡਨ ਸੈਕਟਰ 36 ਵੱਲ ਨਾਕਾ ਲਾਇਆ ਹੋਇਆ ਸੀ। ਚੌਕੀ ’ਤੇ ਇਕ ਕਾਰ ਨੰ. HR91ਸੀ0433 ਸਵਿਫ਼ਟ ਡਿਜ਼ਾਇਰ ਨੂੰ ਰੋਕ ਕੇ ਉਸ ਵਿਚ ਸਵਾਰ ਡਰਾਈਵਰ ਰਾਜ ਕੁਮਾਰ ਅਤੇ ਸਵਾਰ ਦੇਸ ਰਾਜ ਵਾਸੀ ਕਰਨਾਲ ਹਰਿਆਣਾ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਕੁੱਲ 35 ਲੱਖ 21 ਹਜ਼ਾਰ 71 ਰੁਪਏ ਦੀ ਨਕਦੀ ਬਰਾਮਦ ਹੋਈ। ਇਨ੍ਹਾਂ ਵਿਚੋਂ 12 ਲੱਖ 8 ਹਜ਼ਾਰ ਰੁਪਏ ਦੇ ਜਿਸ ਵਿਚ ਨੋਟ 2000/- ਰੁਪਏ, USD-15000,ASD-6000, ਪੌਂਡ-7000 ਯਾਤਰੀ ਦੇ ਕਬਜ਼ੇ ਤੋਂ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਪੁੱਛਣ ’ਤੇ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ ਅਤੇ ਨਾ ਹੀ ਆਦਰਸ਼ ਚੋਣ ਜ਼ਾਬਤੇ ਦੌਰਾਨ ਉਕਤ ਨਕਦੀ ਆਪਣੇ ਨਾਲ ਲਿਜਾਣ ਲਈ ਕੋਈ ਦਸਤਾਵੇਜ਼ ਜਾਂ ਇਜਾਜ਼ਤ ਦੇ ਸਕਿਆ। ਇਸ ਨਕਦੀ ਦੀ ਸੂਚਨਾ ਆਮਦਨ ਕਰ ਵਿਭਾਗ ਅਤੇ ਚੋਣ ਕਮਿਸ਼ਨ ਨੂੰ ਦੇ ਦਿੱਤੀ ਗਈ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਚੰਡੀਗੜ੍ਹ ਦੀ SSP ਕੰਵਰਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਪੁਲਿਸ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਚੋਣਾਂ ’ਚ ਰੁਕਾਵਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਵੱਲੋਂ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਬਿਨਾਂ ਚੈਕਿੰਗ ਦੇ ਕਿਸੇ ਵੀ ਵਾਹਨ ਨੂੰ ਲੰਘਣ ਨਹੀਂ ਦਿੱਤਾ ਜਾ ਰਿਹਾ ਹੈ। ਚੰਡੀਗੜ੍ਹ ਪੁਲਿਸ ਨੇ ਸਰਹੱਦੀ ਖੇਤਰ ਨੇੜੇ ਸਰਚ ਮੁਹਿੰਮ ਚਲਾਈ । ਇਸ ਦੌਰਾਨ IT ਪਾਰਕ ਮਨਸਾ ਦੇਵੀ, ਇੰਦਰਾ ਕਲੋਨੀ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਰਸਤੇ ਵਿਚ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ IT ਪਾਰਕ ਥਾਣੇ ਦੇ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।...
ਚੰਡੀਗੜ੍ਹ : ਹੋਲੀ ਦੇ ਤਿਓਹਾਰ ਦਾ ਚਾਅ ਕਿਸ ਨੂੰ ਨਹੀਂ ਹੈ ਪਰ ਕਿਤੇ ਇਹ ਤਿਉਹਾਰ ਪਰੇਸ਼ਾਨੀ ਦਾ ਸਬਬ ਨਾ ਬਣ ਜਾਵੇ। ਕਿਉਂਕਿ ਤਿਉਹਾਰ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਸਖ਼ਤ ਨਜ਼ਰ ਆ ਰਹੀ ਹੈ। ਜੇਕਰ ਕਿਸੇ ਨੇ ਆਂਡੇ ਮਾਰੇ ਤਾਂ ਚੰਡੀਗੜ੍ਹ ਪੁਲਿਸ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਜ਼ਿਆਦਾਤਰ ਵਿਦਿਆਰਥੀ ਗੇੜੀ ਰੂਟ, ਸੁਖਨਾ ਝੀਲ, ਕਾਲਜ ਅਤੇ ਪੀ. ਯੂ. ਵਿਚ ਆਂਡੇ ਮਾਰ ਕੇ ਹੋਲੀ ਖੇਡਦੇ ਹਨ। ਇਸ ਕਾਰਨ ਚੰਡੀਗੜ੍ਹ ਪੁਲਸ ਵੱਲੋਂ ਸ਼ਹਿਰ ਭਰ ਵਿਚ 102 ਵਿਸ਼ੇਸ਼ ਨਾਕੇ ਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਨੇ ਹੋਲੀ ਦੇ ਤਿਉਹਾਰ ਮੌਕੇ ਸੁਰੱਖਿਆ ਲਈ ਸ਼ਹਿਰ ਭਰ ਵਿਚ ਇੱਕ ਹਜ਼ਾਰ ਪੁਲਿਸ ਮੁਲਾਜ਼ਮ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤੇ ਹਨ।ਇਸ ਤੋਂ ਇਲਾਵਾ ਗਲਤ ਤਰੀਕੇ ਨਾਲ ਗੱਡੀ ਚਲਾਉਣ ਵਾਲੇ ਅਤੇ ਛੇੜਛਾੜ ਕਰਨ ਵਾਲਿਆਂ ’ਤੇ ਵੀ ਪੁਲਿਸ ਤਿੱਖੀ ਨਜ਼ਰ ਰੱਖੇਗੀ। ਸਿਵਲ ਡਰੈੱਸ ਵਿਚ ਮਹਿਲਾ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੀਆਂ। ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਅਤੇ ਹੰਗਾਮਾ ਕਰਨ ਵਾਲੇ ਲੋਕਾਂ ਨੂੰ ਫੜਨ ਲਈ ਟਰੈਫਿਕ ਪੁਲਸ ਸੈਕਟਰਾਂ ਵਿਚ ਨਾਕੇ ਲਾਏਗੀ। ਐੱਸਐੱਸਪੀ ਕੰਵਰਦੀਪ ਕੌਰ ਅਤੇ ਐੱਸਪੀ ਸਿਟੀ ਮ੍ਰਿਦੁਲ ਦੀ ਹੁੱਲੜਬਾਜ਼ੀ ਅਤੇ ਗੇੜੀ ਰੂਟ ’ਤੇ ਵਿਸ਼ੇਸ਼ ਨਜ਼ਰ ਰਹੇਗੀ।ਲੀਜ਼ਰ ਵੈਲੀ, ਸੁਖਨਾ ਝੀਲ, ਰੋਜ਼ ਗਾਰਡਨ, ਮਾਰਕੀਟ, ਸੈਕਟਰ, ਕਾਲੋਨੀਆਂ ਅਤੇ ਲੜਕੀਆਂ ਦੇ ਹੋਸਟਲ ਦੇ ਬਾਹਰ ਪੀਸੀਆਰ ਤਾਇਨਾਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕਾਲੋਨੀਆਂ ਵਿਚ ਚੀਤਾ ਮੋਟਰਸਾਈਕਲਾਂ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਗੇੜੀ ਰੂਟ ’ਤੇ 11/12 ਟੀ-ਪੁਆਇੰਟ ਤੋਂ ਛੋਟਾ ਚੌਂਕ ਸੈਕਟਰ-9/10 ਵਨ-ਵੇਅ ਰਹੇਗਾ। ਸੁਖਨਾ ਝੀਲ, ਏਲਾਂਟੇ ਮਾਲ, ਸੈਕਟਰ-15, 11, 17, 22, 20 ਦੇ ਰੁਝੇਵਿਆਂ ਭਰੇ ਬਾਜ਼ਾਰਾਂ, ਹੋਸਟਲਾਂ ਅਤੇ ਹੋਰ ਅਦਾਰਿਆਂ ਵਿਚ ਵਿਸ਼ੇਸ਼ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਲੱਮ ਏਰੀਆ ’ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨਸ਼ਹਿਰ ਦੀਆਂ ਸਾਰੀਆਂ ਮਹੱਤਵਪੂਰਨ ਸੜਕਾਂ, ਸਥਾਨਾਂ ਅਤੇ ਲਾਈਟ ਪੁਆਇੰਟਾਂ ਦੇ ਨੇੜੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਲਈ ਨਾਕੇ ਲਗਾਏ ਜਾਣਗੇ। ਕਾਲੋਨੀਆਂ ਅਤੇ ਸਲੱਮ ਏਰੀਆ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਜਨਤਕ ਥਾਵਾਂ ’ਤੇ ਛੇੜਛਾੜ, ਗੁੰਡਾਗਰਦੀ ਅਤੇ ਸ਼ਰਾਬ ਪੀਣ ’ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।...
ਜ਼ੀਰਕਪੁਰ ਦੇ ਢਕੌਲੀ ਤੋਂ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਇਸ ਕਾਰਨ 39 ਸਾਲਾ ਔਰਤ ਦੀ ਮੌਤ ਹੋ ਗਈ ਹੈ ਜਦਕਿ ਪਿਓ ਅਤੇ 19 ਸਾਲਾ ਪੁੱਤ ਪੀਜੀਆਈ 'ਚ ਇਲਾਜ ਅਧੀਨ ਹਨ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਪਰਿਵਾਰ ਵੱਲੋਂ ਘਰ ਦੀ ਆਰਥਿਕ ਤੰਗੀ ਕਾਰਨ ਇਹ ਕਦਮ ਉਠਾਇਆ ਗਿਆ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਵਰਿੰਦਾਵਨ ਗਾਰਡਨ ਦੇ ਫਲੈਟ ਨੰਬਰ 504 ਦੇ ਵਸਨੀਕ ਸੰਜੇ ਗੋਇਲ (50), ਅੰਜੂ ਗੋਇਲ (39) ਤੇ ਅਕਸ਼ਿਤ ਗੋਇਲ (19) ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ।ਇਹ ਵੀ ਜਾਣਕਾਰੀ ਮਿਲੀ ਹੈ ਕਿ ਅਕਸ਼ਿਤ ਗੋਇਲ ਵੱਲੋਂ ਜ਼ਹਿਰ ਖਾਣ ਤੋਂ ਬਾਅਦ ਅੱਜ ਸਵੇਰੇ 10 ਵਜੇ ਇਸ ਸਬੰਧੀ ਆਪਣੇ ਕਿਸੇ ਰਿਸ਼ਤੇਦਾਰ ਨੂੰ ਫੋਨ ਰਾਹੀਂ ਜਾਣਕਾਰੀ ਵੀ ਦਿੱਤੀ ਗਈ ਸੀ, ਜਿਸ ਵੱਲੋਂ ਮੌਕੇ ’ਤੇ ਐਂਬੂਲੈਂਸ ਬੁਲਾ ਕੇ ਗੰਭੀਰ ਹਾਲਤ ’ਚ ਉਨ੍ਹਾਂ ਨੂੰ ਢਕੌਲੀ ਦੇ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮੁੱਢਲੀ ਸਿਹਤ ਸਹੂਲਤ ਦੇਣ ਤੋਂ ਬਾਅਦ ਮੁਹਾਲੀ ਫੇਜ਼-6 ਦੇ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ।ਫੇਜ਼-6 ਦੇ ਸਰਕਾਰੀ ਹਸਪਤਾਲ ਵਿਖੇ ਵੀ ਸੰਜੇ ਗੋਇਲ ਤੇ ਅਕਸ਼ਿਤ ਗੋਇਲ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ ਜਦਕਿ ਡਾਕਟਰਾਂ ਨੇ ਅੰਜੂ ਗੋਇਲ (39) ਨੂੰ ਮ੍ਰਿਤਕ ਕਰਾਰ ਦੇ ਦਿਤਾ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਮੁਹਾਲੀ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ।
ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕੀਤਾ ਹੀ ਸੀ ਕਿ ਮੌਸਮ ਨੇ ਮੁੜ ਕਰਵਟ ਲੈ ਲਈ ਹੈ। ਪੰਜਾਬ ਸੂਬੇ ਸਮੇਤ ਦੇਸ਼ ਭਰ ਵਿਚ ਬੱਦਲ ਛਾ ਗਏ ਹਨ। ਕਈ ਇਲਾਕਿਆਂ ਵਿਚ ਕਿਣਮਿਣ ਨੇ ਮੌਸਮ ਸੁਹਾਣਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਭਾਰਤੀ ਮੌਸਮ ਵਿਭਾਗ (IMD) ਨੇ 29 ਮਾਰਚ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਲਿਸ਼ਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਪੰਜਾਬ ਤੇ ਚੰਡੀਗੜ੍ਹ ਵਿਚ ਬੀਤੀ ਰਾਤ ਤੋਂ ਹੀ ਮੌਸਮ ਨੇ ਕਰਵਟ ਲੈ ਲਈ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ। ਕਿਤੇ ਕਿਤੇ ਕਿਣਮਿਣ ਨੇ ਵੀ ਮੌਸਮ ਨੂੰ ਥੋੜਾ ਠੰਢਾ ਜ਼ਰੂਰ ਕੀਤਾ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿਚ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ।IMD ਅਨੁਸਾਰ 24 ਤੋਂ 29 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।25 ਅਤੇ 26 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ। ਪੱਛਮੀ ਬੰਗਾਲ ਅਤੇ ਸਿੱਕਮ ਵਿਚ 25 ਮਾਰਚ ਨੂੰ ਭਾਰੀ ਮੀਂਹ ਪੈ ਸਕਦਾ ਹੈ। ਆਸਾਮ ਅਤੇ ਮੇਘਾਲਿਆ ਵਿਚ 25 ਅਤੇ 26 ਮਾਰਚ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 24 ਅਤੇ 26 ਮਾਰਚ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ ਵੱਖ-ਵੱਖ ਥਾਵਾਂ ਉਤੇ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 25 ਤੇ 26 ਮਾਰਚ ਦੌਰਾਨ ਗੰਗਾ ਪੱਛਮੀ ਬੰਗਾਲ, ਬਿਹਾਰ ਤੇ ਝਾਰਖੰਡ ਵਿਚ 25 ਮਾਰਚ ਨੂੰ ਅਜਿਹਾ ਹੀ ਮੌਸਮ ਦੇਖਿਆ ਜਾ ਸਕਦਾ ਹੈ।ਉਧਰ, ਦਿੱਲੀ-ਐੱਨਸੀਆਰ ਵਿਚ ਹੋਲੀ ‘ਤੇ ਮੌਸਮ ਖੁਸ਼ਕ ਅਤੇ ਗਰਮ ਰਹਿਣ ਦੀ ਸੰਭਾਵਨਾ ਹੈ। ਇਸ ਹੋਲੀ ਉਤੇ ਦਿੱਲੀ-ਐੱਨਸੀਆਰ ‘ਚ ਆਮ ਨਾਲੋਂ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਪਰ ਇਸ ਨਾਲ ਗਰਮੀ ਵਧੇਗੀ। ...
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੀ ਰਾਤ ਈਡੀ ਨੇ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਲੰਟੀਅਰ ਰਾਜਧਾਨੀ ਸਮੇਤ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਚੰਡੀਗੜ੍ਹ ਵਿਚ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਚਾਲੇ ਪਾਏ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਦਿੱਲੀ ਪਹੁੰਚ ਗਏ ਹਨ, ਉਥੇ ਹੀ ਪੰਜਾਬ ਦੇ ਕਈ ਮੰਤਰੀਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਲੰਟੀਅਰਾਂ ਵੱਲੋਂ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ, ਜਿਸ ਵਿੱਚ 'ਆਪ' ਦੇ ਦੋ ਸੀਨੀਅਰ ਆਗੂ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹਨ।
Chandigarh Mayor Election 2024 ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ 2024 ਦੇ ਵਿਵਾਦਾ ਨੂੰ ਖ਼ਤਮ ਕਰਦਿਆ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ ਮੇਅਰ ਚੋਣ ਲਈ ਪਈਆਂ ਵੋਟਾਂ ਦੀ ਮੁੜ ਹੋਈ ਗਿਣਤੀ :- ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਮੰਗਲਵਾਰ ਨੂੰ ਉਨ੍ਹਾਂ ਬੈਲਟ ਪੇਪਰਾਂ ਨੂੰ ਦਿਖਾਉਣ ਲਈ ਕਿਹਾ ਜੋ ਚੋਣਾਂ ਦੌਰਾਨ ਰੱਦ ਕਰ ਦਿੱਤੇ ਗਏ ਸਨ। ਬੈਲਟ ਪੇਪਰਾਂ ਦੀ ਜਾਂਚ ਕਰਨ ਤੋਂ ਬਾਅਦ ਚੀਫ ਜਸਟਿਸ ਨੇ ਕਿਹਾ ਕਿ ਕੁਲਦੀਪ ਕੁਮਾਰ ਦਾ ਨਾਂ 8 ਬੈਲਟ ਪੇਪਰਾਂ 'ਤੇ ਸੀ, ਜਿਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਸੁਣਵਾਈ ਦੇ ਅੰਤ ਵਿੱਚ ਅਦਾਲਤ ਨੇ ਹੁਕਮ ਦਿੱਤਾ ਕਿ ਮੇਅਰ ਦੀ ਚੋਣ ਲਈ ਪਈਆਂ ਵੋਟਾਂ ਦੀ ਮੁੜ ਗਿਣਤੀ ਕੀਤੀ ਅਤੇ 8 ਵੋਟਾਂ ਨੂੰ ਜਾਇਜ਼ ਮੰਨ ਕੇ ਗਿਣਤੀ ਵਿੱਚ ਸ਼ਾਮਲ ਕੀਤਾ ਅਤੇ ਨਤੀਜੇ ਐਲਾਨਿਆ। ਚੋਣ ਅਧਿਕਾਰੀ ਵਿਰੁੱਧ ਕੇਸ ਦਰਜ:- ਸੁਪਰੀਮ ਕੋਰਟ ਨੇ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਅਨਿਲ ਮਸੀਹ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਦਾ ਕੰਮ ਕੀਤਾ ਹੈ, ਜਿਸ ਲਈ ਉਸ ਵਿਰੁੱਧ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਨੋਟਿਸ ਜਾਰੀ ਕਰਕੇ ਕਾਰਨ ਦਿਖਾਉਣ ਲਈ ਕਿਹਾ ਹੈ ਕਿ ਕਿਉਂ ਨਾ ਉਸ ਵਿਰੁੱਧ ਸੀਆਰਪੀਸੀ ਦੀ ਧਾਰਾ 340 ਤਹਿਤ ਕਾਰਵਾਈ ਕੀਤੀ ਜਾਵੇ। ਭਾਰਤ ਦੇ ਸੰਵਿਧਾਨ ਦੀ ਬਦੌਲਤ ਹੋਈ ਜਿੱਤ:- ਇਸ ਮੌਕੇ ਕੁਲਦੀਪ ਟੀਟਾ ਨੇ ਕਿਹਾ ਕਿ ਇਹ ਜਿੱਤ ਭਾਰਤ ਦੇ ਸੰਵਿਧਾਨ ਦੀ ਬਦੌਲਤ ਹੋਈ ਹੈ, ਸੁਪਰੀਮ ਕੋਰਟ ਨੇ ਭਾਜਪਾ ਦੇ ਮੂੰਹ 'ਤੇ ਕਰਾਰੀ ਚਪੇੜ ਮਾਰੀ ਹੈ। ਉਹਨਾਂ ਕਿਹਾ ਕਿ ਸਾਨੂੰ ਦੇਸ਼ ਦੀ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਸੀ, ਉਹਨਾਂ ਕਿਹਾ 2 ਸਾਲ ਪਹਿਲਾਂ ਵੀ ਅਸੀਂ ਮੇਅਰ ਬਣਾਉਣ ਵਿਚ ਕਾਮਯਾਬ ਹੋਏ ਸੀ, ਪਰ ਭਾਜਪਾ ਕਈ ਸਾਲਾਂ ਤੋਂ ਆਪਣਾ ਮੇਅਰ ਬਣਾਉਣ ਲਈ ਜ਼ੋਰ ਪਾਉਂਦੀ ਰਹੀ। ਸਾਨੂੰ ਅੱਗੇ ਵੱਧਣ ਦਾ ਮੌਕਾ ਦੇਣ ਲਈ ਮੈਂ ਅਦਾਲਤ ਦਾ ਧੰਨਵਾਦ ਕਰਦਾ ਹਾਂ। ਇਹ ਵੀ ਪੜੋ:- Farmer Protest 2024 ਕਿਸਾਨਾਂ ਵੱਲੋਂ ਦਿੱਲੀ ਕੂਚ ਤੋਂ ਪਹਿਲਾ ਹਾਈਕੋਰਟ ਦਾ ਵੱਡਾ ਫੈਸਲਾ, ਸਰਕਾਰ ਨੂੰ ਦਿੱਤੇ ਵੱਡੇ ਹੁਕਮ ? ਆਪ ਸੁਪਰੀਮੋ ਕੇਜਰੀਵਾਲ ਤੇ ਭਗੰਵਤ ਮਾਨ ਨੇ ਦਿੱਤੀ ਵਧਾਈ :- ਉੱਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੁਲਦੀਪ ਟੀਟਾ ਦਾ ਮੇਅਰ ਬਣਨ ਉੱਤੇ ਭਰਵਾ ਸਵਾਗਤ ਕੀਤਾ ਹੈ। ਉਹਨਾਂ ਨੇ ਆਪਣੇ ਸ਼ੋਸ਼ਲ ਮੀਡੀਆਂ ਖਾਤੇ 'ਤੇ ਲਿਖਿਆ.. ਕੁਲਦੀਪ ਕੁਮਾਰ ਗਰੀਬ ਪਰਿਵਾਰ ਦਾ ਲੜਕਾ ਹੈ। ਭਾਰਤ ਗਠਜੋੜ ਦੀ ਤਰਫੋਂ ਚੰਡੀਗੜ੍ਹ ਦਾ ਮੇਅਰ ਬਣਨ 'ਤੇ ਵਧਾਈ। ਇਹ ਭਾਰਤੀ ਲੋਕਤੰਤਰ ਅਤੇ ਮਾਣਯੋਗ ਸੁਪਰੀਮ ਕੋਰਟ ਦੀ ਬਦੌਲਤ ਹੀ ਸੰਭਵ ਹੋਇਆ ਹੈ। ਅਸੀਂ ਕਿਸੇ ਵੀ ਕੀਮਤ 'ਤੇ ਆਪਣੇ ਲੋਕਤੰਤਰ ਅਤੇ ਖੁਦਮੁਖਤਿਆਰ ਸੰਸਥਾਵਾਂ ਦੀ ਅਖੰਡਤਾ ਨੂੰ ਕਾਇਮ ਰੱਖਣਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੁਲਦੀਪ ਕੁਮਾਰ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਬਣਨ 'ਤੇ ਵਧਾਈ ਦਿੱਤੀ ਹੈ।...
Farmer Protest 2024 ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਕੇਂਦਰ ਸਰਕਾਰ ਵੱਲੋਂ 5 ਫ਼ਸਲਾਂ ਉੱਤੇ ਐੱਮ.ਐੱਸ.ਪੀ ਦੀ ਗਾਰੰਟੀ ਨੂੰ ਲੈ ਕੇ ਪੰਜਾਬ -ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਸਾਨ ਅੰਦੋਲਨ ਮਾਮਲੇ 'ਚ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪੰਜਾਬ -ਹਰਿਆਣਾ ਹਾਈਕੋਰਟ ਦਾ ਕਹਿਣਾ ਹੈ ਕਿ ਪਟੀਸ਼ਨਕਰਤਾ ਕਿਸਾਨਾਂ ਦੇ ਨੁਮਾਇੰਦੇ ਨਹੀਂ ਹਨ, ਜਿਸ ਕਰਕੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ। ਕਿਸਾਨ 21 ਫਰਵਰੀ ਦਿੱਲੀ ਵੱਲ ਕਰਨਗੇ ਕੂਚ :- ਉੱਥੇ ਹੀ ਮੀਡੀਆ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਹੁਣ ਜੋ ਵੀ ਹੋਵੇਗਾ, ਉਸ ਲਈ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਹੈ ਕਿ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ 21 ਫਰਵਰੀ ਦਿੱਲੀ ਵੱਲ ਕੂਚ ਕਰਨਗੇ। ਪੰਜਾਬ ਸਰਕਾਰ ਨੂੰ ਸਖ਼ਤ ਆਦੇਸ਼ :- ਇਸੇ ਦੌਰਾਨ ਹੀ ਪੰਜਾਬ ਦੀਆਂ ਸੜਕਾਂ ਨੂੰ ਜਾਮ ਕਰਨ ਨੂੰ ਲੈ ਕੇ ਵੀ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਕੀਤੇ ਕਿ ਪੰਜਾਬ ਸਰਕਾਰ ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਦੀ ਭੀੜ ਇਕੱਠੀ ਨਾ ਹੋਣ ਦੇਵੇ। ਟਰੈਕਟਰ-ਟਰਾਲੀਆਂ ਨਾਲ ਪ੍ਰਦਰਸ਼ਨ ਕਰਨ 'ਤੇ ਸਵਾਲ :- ਹਾਈਕੋਰਟ ਨੇ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਟਰੈਕਟਰ ਟਰਾਲੀਆਂ ਨਾਲ ਪ੍ਰਦਰਸ਼ਨ ਕਰਨ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ। ਹਾਈਕੋਰਟ ਨੇ ਕਿਹਾ ਕਿ ਟਰੈਕਟਰ-ਟਰਾਲੀ ਨਾਲ ਪ੍ਰਦਰਸ਼ਨ ਕਰਨ ਦਾ ਕੋਈ ਮਤਲਬ ਨਹੀਂ ਹੈ। ਹਾਈਕੋਰਟ ਨੇ ਕਿਹਾ ਕਿ ਕਿਸਾਨ ਮੋਟਰ ਵਹੀਕਲ ਐਕਟ ਦੇ ਤਹਿਤ ਹਾਈਵੇਅ ਉੱਤੇ ਟਰੈਕਟਰ ਟਰਾਲੀ ਰਾਹੀ ਦਿੱਲੀ ਨਹੀਂ ਜਾ ਸਕਦੇ। ਹਾਈਕੋਰਟ ਨੇ ਕਿਹਾ ਕਿ ਟਰੈਕਟਰ ਟਰਾਲੀਆਂ ਤੋਂ ਬਿਨ੍ਹਾਂ ਹੋਰ ਸਾਧਨਾਂ ਰਾਹੀ ਵੀ ਦਿੱਲੀ ਜਾਇਆ ਜਾ ਸਕਦਾ ਹੈ। ਆਖਿਰ ਵਿੱਚ ਹਾਈਕੋਰਟ ਨੇ ਕਿਸਾਨਾਂ ਅਤੇ ਕੇਂਦਰ ਵਿਚਕਾਰ ਮੀਟਿੰਗ ਦਾ ਪੂਰਾ ਵੇਰਵਾ ਮੰਗਿਆ ਹੈ। ਇਹ ਵੀ ਪੜੋ:- SAD-BJP Alliance ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਲੜਨਗੇ ਲੋਕ ਸਭਾ ਚੋਣ, ਸਾਬਕਾ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ...
SAD-BJP Alliance ਸੰਭੂ ਬਾਰਡਰ ਉੱਤੇ ਕਿਸਾਨ ਅੰਦੋਲਨ ਵਿਚਕਾਰ ਵੱਖ-ਵੱਖ ਪਾਰਟੀਆਂ ਦੇ ਵੱਖੋ - ਵੱਖਰੇ ਬਿਆਨ ਨਿਕਲ ਕੇ ਸਾਹਮਣੇ ਆ ਰਹੇ ਹਨ। ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਦੌਰਾਨ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ.ਐੱਮ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਹਨਾਂ ਆਪਣੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੂੰ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਐਲਾਨ ਕਰ ਦਿੱਤਾ ਹੈ। ਬੀਬਾ ਜੈ ਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ:- ਇਸ ਮੌਕੇ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਕਿਸਾਨਾਂ ਤੇ ਪੰਜਾਬ ਨਾਲ ਸਬੰਧਤ ਹੋਰਨਾਂ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਹੋਈ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋਣਗੇ। ਪਰ ਧੀ ਬੀਬਾ ਜੈ ਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ, ਉਹ ਅਗਲੀ ਵਾਰ ਵਿਧਾਨ ਸਭਾ ਚੋਣ ਲੜਨਗੇ। ਇਹ ਵੀ ਪੜੋ:- ਪੰਜਾਬ ਦੀ ਕਿਸੇ ਵੀ ਸਿੰਥੈਟਿਕ ਟਰੈਕ ਗਰਾਊਂਡ 'ਚ ਨਹੀਂ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ, ਹੁਕਮ ਜਾਰੀ ਅਕਾਲੀ-ਭਾਜਪਾ ਗਠਜੋੜ:- ਇਸ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਅਕਾਲੀ-ਭਾਜਪਾ ਗਠਜੋੜ ਬਾਰੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਇਸ ਗਠਜੋੜ ਦੇ ਹੱਕ ਵਿਚ ਹਨ। ਉਹਨਾਂ ਕਿਹਾ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਇਸ ਗੱਠਜੋੜ ਨੂੰ ਸਿਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕਰਾਂਗੇ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਲੋਕਾ ਸਭਾ ਚੋਣਾਂ ਦੀ ਬਾਕੀ ਰਣਨੀਤੀ ਹਾਈਕਮਾਨ ਨੇ ਕਰਨੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੂਰੀ ਆਸ ਜਤਾਉਦਿਆਂ ਕਿਹਾ ਕਿ ਇਹ ਗਠਜੋੜ ਜਰੂਰ ਹੋਵੇਗਾ। ਜਿਸ ਤੋਂ ਬਾਅਦ ਸਾਨੂੰ ਕੋਈ ਵੀ ਹਰਾ ਨਹੀਂ ਸਕਦਾ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਪੀ.ਐਮ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੀ ਸਪੁੱਤਰੀ ਬਾਬਾ ਜੈ ਇੰਦਰ ਕੌਰ ਵੀ ਮੌਜੂਦ ਸਨ। ਕਿਸਾਨ ਸ਼ਾਂਤਮਈ ਤਰੀਕੇ ਨਾਲ ਪੱਖ ਰੱਖਣ :-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਸਾਨਾਂ ਨੂੰ ਪੂਰਾ ਹੱਕ ਹੈ ਕਿ ਉਹ ਦਿੱਲੀ ਵਿਚ ਜਾ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਪੱਖ ਜਰੂਰ ਰੱਖਣ। ਉਹਨਾਂ ਕਿਹਾ ਕਿ ਮੀਟਿੰਗਾਂ ਰਾਹੀ ਇਸ ਮਸਲੇ ਦਾ ਹੱਲ ਜਲਦ ਕੱਢ ਲਿਆ ਜਾਵੇਗਾ। ਉਹਨਾਂ ਕਿਹਾ ਫਿਲਹਾਲ ਕਿਸਾਨਾਂ ਤੇ ਕੇਂਦਰ ਵਿਚਕਾਰ ਮੀਟਿੰਗਾ ਦਾ ਦੌਰ ਲਗਾਤਾਰ ਜਾਰੀ ਹੈ। ...
ਚੰਡੀਗੜ੍ਹ : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 9 ਤੋਂ 13 ਜਨਵਰੀ ਤਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ।
ਚੰਡੀਗੜ੍ਹ: ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਹੈ। ਦਰਅਸਲ, ਸਿੱਖਿਆ ਦਾ ਅਧਿਕਾਰ ਕਾਨੂੰਨ 2009 ਤਹਿਤ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਦੀ ਮਾਨਤਾ ਆਰਥਿਕ ਤੌਰ 'ਤੇ ਕਮਜ਼ੋਰ ਵਰਗ (ਈਡਬਲਿਊਐਸ) ਦੇ ਬੱਚਿਆਂ ਨੂੰ ਦਾਖ਼ਲਾ ਨਾ ਦੇਣ ਕਾਰਨ ਰੱਦ ਕਰ ਦਿੱਤੀ ਗਈ ਹੈ। ਨਵੇਂ ਦਾਖਲਿਆ ਉੱਤੇ ਲਗਾਈ ਸੀ ਪਾਬੰਦੀ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਸਕੂਲ ਵਿੱਚ ਨਵੇਂ ਦਾਖ਼ਲਿਆਂ ’ਤੇ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਬੱਚੇ ਪੜ੍ਹ ਰਹੇ ਹਨ, ਉਹ ਇਸ ਸਾਲ ਵਿੱਚ ਹੀ ਆਪਣੀ ਪੜ੍ਹਾਈ ਪੂਰੀ ਕਰ ਸਕਦੇ ਹਨ, ਪਰ ਪ੍ਰੀਖਿਆ ਦੇਣ ਤੋਂ ਬਾਅਦ ਨੇੜੇ ਦੇ ਸਰਕਾਰੀ ਸਕੂਲ ਵਿੱਚ ਸ਼ਿਫਟ ਹੋ ਸਕਦੇ ਹਨ।
ਚੰਡੀਗੜ੍ਹ: ਪੰਚਕੂਲਾ ਦੀ ਬੇਟੀ ਸੁਪ੍ਰਿਆ ਸ਼ਰਮਾ ਨੇ MANDALA ART ਵਿੱਚ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਸੁਪ੍ਰਿਆ ਨੇ ਮਨ ਦੇ ਬਹੁਤ ਸਾਰੇ ਪਾਸਾਰਾਂ ਨੂੰ ਆਪਣੀ ਕਲਾ ਰਹੀ ਪੇਸ਼ ਕੀਤਾ ਹੈ। ਉਨ੍ਹਾਂ ਦੀ ਕਲਾ ਕ੍ਰਿਤੀਆਂ ਔਰਤ-ਮਰਦ ਦੇ ਆਰ-ਪਾਰ ਹੁੰਦੀਆਂ ਹਨ। ਜਦੋਂ ਲੀਵਿੰਗ ਇੰਡੀਆ ਦੀ ਟੀਮ ਨੇ ਸੁਪ੍ਰਿਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਆਪਣੀ ਸੂਖਮ ਕਲਾ ਬਾਰੇ ਦੱਸਿਆ ਹੈ ਕਿ ਮੈਨੂੰ ਬਚਪਨ ਤੋਂ ਕੁਝ ਨਾ ਕੁਝ ਬਣਾਉਣ ਦਾ ਸ਼ੌਕ ਸੀ। ਉਨ੍ਹਾਂ ਦਾ ਕਹਿਣਾ ਹੈ ਕਿ MANDALA ART ਰਾਹੀਂ ਔਰਤ-ਮਰਦ ਦੇ ਮਨ ਦੀਆਂ ਬਹੁਤ ਸਾਰੀਆਂ ਪਰਤਾਂ ਨੂੰ ਫਰੋਲ ਰਹੀ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਲਾ ਰਹੀ ਮੈਂ ਹਰ ਵਿਅਕਤੀ ਨੂੰ ਆਪਣੀ ਊਰਜਾ ਨੂੰ ਸਹੀ ਪਾਸੇ ਲਗਾਉਣ ਦੀ ਅਪੀਲ ਕਰਦੀ ਹਾਂ। ਉਨ੍ਹਾਂ ਦਾ ਕਹਿਣਾ ਮੁਨੱਖੀ ਸਰੀਰ ਕਈ ਜਨਮਾਂ ਬਾਅਦ ਮਿਲਦਾ ਹੈ ਇਸ ਦੀ ਊਰਜਾ ਨੂੰ ਜੇਕਰ ਠੀਕ ਮਾਰਗ ਮਿਲ ਜਾਂਦਾ ਹੈ ਤਾਂ ਇਹ ਮਨੁੱਖੀ ਜਨਮ ਸਫਲ ਹੋ ਜਾਂਦਾ ਹੈ। ਸੁਪ੍ਰਿਆ ਦਾ ਕਹਿਣਾ ਹੈ ਕਿ MANDALA ART ਦੁਆਰਾ ਬਹੁਤ ਸਾਰੀਆਂ ਕ੍ਰਿਤੀਆ ਬਣਾਈਆਂ ਹਨ ਜੋ ਬ੍ਰਹਿਮੰਡੀ ਚੇਤਨਾ ਨੂੰ ਪੇਸ਼ ਕਰਦੀਆਂ ਹਨ। ਉਨ੍ਹਾ ਦਾ ਕਹਿਣਾ ਹੈ ਕਿ ਜਦੋਂ ਮੈਂ ਕੁਦਰਤ ਨੂੰ ਆਪਣੇ ਕੋਲ ਮਹਿਸੂਸ ਕਰਦੀ ਹਾਂ ਤਾਂ ਮੇਰੀ ਕਲਮ ਕੁਦਰਤ ਦੇ ਬਹੁਰੰਗਾਂ ਨੂੰ ਪੇਸ਼ ਕਰਨ ਲਈ ਉਤਾਵਾਲੀ ਹੋ ਜਾਂਦੀ ਹੈ। ਸੁਪ੍ਰਿਆ ਸ਼ਰਮਾ ਦਾ ਕਹਿਣਾ ਹੈ ਕਿ ਉਹ ਮੀਡੀਆ ਵਿੱਚ ਜਾਬ ਕਰਦੇ ਹਨ ਪਰ ਇਸ ਦੇ ਨਾਲ-ਨਾਲ ਆਪਣੀ ਕਲਾ ਨੂੰ ਵੀ ਸਮਾਂ ਦਿੰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਰਮਾਤਮਾ ਨੇ ਮੈਨੂੰ ਇਹ ਕਲਾ ਬਖਸ਼ੀ ਹੈ ਅਤੇ ਇਸ ਕਲਾ ਨਾਲ ਉਹ ਬ੍ਰਹਿਮੰਡੀ ਚੇਤਨਾ ਨੂੰ ਪੇਸ਼ ਕਰ ਰਹੀ ਹੈ ਜੋ ਕਿ ਬਹੁਤ ਸਕੂਨ ਦਿੰਦੀ ਹੈ।...
Flights News: ਅਯੁੱਧਿਆ 'ਚ ਰਾਮ ਮੰਦਰ ਦੀ ਸਥਾਪਨਾ ਦੀ ਤਰੀਕ ਨੇੜੇ ਆ ਰਹੀ ਹੈ। ਅਜਿਹੇ 'ਚ ਦੇਸ਼ ਦੇ ਕਈ ਹਿੱਸਿਆਂ ਤੋਂ ਲੋਕ ਅਯੁੱਧਿਆ ਆਉਣ ਲੱਗੇ ਹਨ। ਅਯੁੱਧਿਆ ਵਿੱਚ ਹਵਾਈ ਅੱਡਾ ਖੁੱਲ੍ਹਣ ਤੋਂ ਬਾਅਦ ਏਅਰਲਾਈਨਜ਼ ਕੰਪਨੀਆਂ ਅਯੁੱਧਿਆ ਲਈ ਉਡਾਣਾਂ ਸ਼ੁਰੂ ਕਰ ਰਹੀਆਂ ਹਨ। ਦਿੱਲੀ-ਅਯੁੱਧਿਆ ਤੋਂ ਬਾਅਦ ਇੰਡੀਗੋ ਨੇ ਮੁੰਬਈ-ਅਯੁੱਧਿਆ ਉਡਾਣ ਦਾ ਐਲਾਨ ਕੀਤਾ ਹੈ। ਸਭ ਤੋਂ ਪਹਿਲਾਂ ਇੰਡੀਗੋ ਨੇ ਦਿੱਲੀ ਤੋਂ ਅਯੁੱਧਿਆ ਲਈ ਉਡਾਣਾਂ ਦਾ ਐਲਾਨ ਕੀਤਾ ਸੀ ਪਰ ਹੁਣ ਇੰਡੀਗੋ ਮੁੰਬਈ ਤੋਂ ਅਯੁੱਧਿਆ ਲਈ ਵੀ ਉਡਾਣਾਂ ਸ਼ੁਰੂ ਕਰ ਰਹੀ ਹੈ। ਦੱਸ ਦੇਈਏ ਕਿ ਹਵਾਬਾਜ਼ੀ ਕੰਪਨੀ ਇੰਡੀਗੋ ਦਾ ਜਹਾਜ਼ 30 ਦਸੰਬਰ ਨੂੰ ਦਿੱਲੀ ਤੋਂ ਅਯੁੱਧਿਆ ਲਈ ਆਪਣੀ ਪਹਿਲੀ ਸ਼ੁਰੂਆਤੀ ਉਡਾਣ ਲੈਣ ਜਾ ਰਿਹਾ ਹੈ। ਇੰਡੀਗੋ ਦੇ ਅਨੁਸਾਰ, ਅਯੁੱਧਿਆ ਵਿੱਚ ਲਗਭਗ ਪੂਰਾ ਹੋ ਚੁੱਕੇ ਮਰਿਯਾਦਾ ਪੁਰਸ਼ੋਤਮ ਸ਼੍ਰੀ ਰਾਮ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੰਚਾਲਨ ਦੇ ਪਹਿਲੇ ਪੜਾਅ ਵਿੱਚ, ਅਯੁੱਧਿਆ ਤੋਂ ਦਿੱਲੀ ਅਤੇ ਅਹਿਮਦਾਬਾਦ ਲਈ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਕੰਪਨੀ 6 ਜਨਵਰੀ ਤੋਂ ਅਯੁੱਧਿਆ ਲਈ ਆਪਣੀ ਵਪਾਰਕ ਉਡਾਣ ਸੇਵਾ ਸ਼ੁਰੂ ਕਰੇਗੀ। ਇਸ ਤੋਂ ਬਾਅਦ ਮੁੰਬਈ-ਅਯੁੱਧਿਆ ਫਲਾਈਟ ਦਾ ਵੀ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ : ਚੰਡੀਗੜ੍ਹ 'ਚ ਅੱਜ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਨਹੀਂ ਹੋਵੇਗੀ। ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਨੇ ਦੀਵਾਲੀ ਦੇ ਮੌਕੇ 'ਤੇ ਸ਼ਹਿਰ ਵਾਸੀਆਂ ਨੂੰ ਤੋਹਫਾ ਦਿੰਦੇ ਹੋਏ 1 ਦਸੰਬਰ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਕਰਨ ਦਾ ਐਲਾਨ ਕੀਤਾ ਸੀ। ਪਰ ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿੱਤਰਾ ਨੇ ਮੇਅਰ ਦੇ ਇਸ ਫੈਸਲੇ ਨੂੰ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ। ਦੀਵਾਲੀ ਦੀ ਪੂਰਵ ਸੰਧਿਆ 'ਤੇ, ਮੇਅਰ ਨੇ ਨਗਰ ਨਿਗਮ ਦੁਆਰਾ ਸੰਚਾਲਿਤ ਸ਼ਹਿਰ ਦੇ ਸਾਰੇ ਪਾਰਕਿੰਗ ਸਥਾਨਾਂ 'ਤੇ 1 ਦਸੰਬਰ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ ਨਗਰ ਨਿਗਮ ਦੇ ਅਧਿਕਾਰਤ ਮੀਡੀਆ ਗਰੁੱਪ ਵੱਲੋਂ ਪ੍ਰੈਸ ਬਿਆਨ ਜਾਰੀ ਕੀਤਾ ਗਿਆ। ਲਿਖਿਆ ਗਿਆ ਸੀ ਕਿ ਸਦਨ ਨੇ ਦੋਪਹੀਆ ਵਾਹਨਾਂ ਲਈ ਮੁਫਤ ਪਾਰਕਿੰਗ ਦੇ ਏਜੰਡੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਦਾ ਟੈਂਡਰ ਹੋਣਾ ਅਜੇ ਬਾਕੀ ਹੈ। ਅਜਿਹੇ 'ਚ ਲੋਕਾਂ ਨੂੰ ਲਾਭ ਪਹੁੰਚਾਉਣ 'ਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ, ਇਸ ਲਈ 1 ਦਸੰਬਰ ਤੋਂ ਦੋਪਹੀਆ ਵਾਹਨਾਂ ਨੂੰ ਪਾਰਕਿੰਗ ਫੀਸ ਭਰਨ ਤੋਂ ਛੋਟ ਦਿੱਤੀ ਜਾਵੇਗੀ।
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਦੇ sports complex ਵਿੱਚ ਚੰਡੀਗੜ੍ਹ ਇੰਟਰ ਸਕੂਲ ਜੂਡੋ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਖਿਡਾਰੀਆਂ ਨੇ ਭਾਗ ਲਿਆ ਹੈ।ਇਸ ਦੌਰਾਨ ਜੇਤੂ ਖਿਡਾਰੀਆਂ ਕਨਵੀਨਰ ਹਰਵੀਨ ਪੀ ਕੌਂਸ਼ਲ, ਡਾਕਟਰ ਨਵਦੀਪ ਸਿੰਘ , ਮਨਪ੍ਰੀਤ ਸਿੰਘ, ਡੀਪੀ ਹੇਮੰਤ ਕੁਮਾਰ ਅਤੇ ਸੁਕਰਮ ਪਾਲ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦਾ ਹੌਂਸਲਾ ਅਫ਼ਜਾਈ ਕੀਤੀ। ਬੱਚੇ ਦੇਸ਼ ਦਾ ਭਵਿੱਖ -ਹਰਵੀਨ ਪੀ ਕੌਂਸ਼ਲ ਕਨਵੀਨਰ ਮੈਡਮ ਹਰਵੀਨ ਪੀ ਕੌਂਸ਼ਲ ਦਾ ਕਹਿਣਾ ਹੈ ਕਿ ਅਧਿਆਪਕ ਇਕ ਜ਼ੌਹਰੀ ਦੀ ਤਰ੍ਹਾਂ ਹੁੰਦਾ ਹੈ ਜੋ ਬੱਚਿਆਂ ਨੂੰ ਤਰਾਸ਼ਦਾ ਹੈ ਅਤੇ ਉਸ ਨੂੰ ਇਕ ਆਦਰਸ਼ਵਾਦੀ ਬਣਾਉਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਸਹੀ ਗਾਈਡ ਕਰਕੇ ਹੀ ਦੇਸ਼ ਦੇ ਭਵਿੱਖ ਨੂੰ ਸੁਨਹਿਰੀ ਬਣਾਇਆ ਜਾ ਸਕਦਾ ਹੈ। ਬੱਚਿਆਂ ਨੂੰ ਸੋਸ਼ਲ ਮੀਡੀਆਂ ਦੀ ਬਜਾਏ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ-ਡਾਕਟਰ ਨਵਦੀਪ ਸਿੰਘ ਇਸ ਮੌਕੇ ਡਾਕਟਰ ਨਵਦੀਪ ਸਿੰਘ ਦਾ ਕਹਿਣਾ ਹੈ ਕਿ ਬੱਚਿਆਂ ਦਾ ਰੁਝਾਨ ਖੇਡਾਂ ਵੱਲ ਲੈ ਕੇ ਜਾਣਾ ਸਾਡੀ ਅਧਿਆਪਕਾਂ ਦਾ ਫ਼ਰਜ ਬਣਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਹੀ ਇਕ ਜਿਹੀ ਪੱਧਤੀ ਹੁੰਦੀ ਹੈ ਜਿੱਥੇ ਬੱਚਿਆ ਦੀ ਸਖਸ਼ੀਅਤ ਨੂੰ ਤਰਾਸ਼ਿਆ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਬਾਰੇ ਵੀ ਜਾਗਰਕ ਕਰ ਰਹੇ ਹਾਂ ਕਿਉਂਕਿ ਸੋਸ਼ਲ ਮੀਡੀਆ ਉੱਤੇ ਕੁਝ ਜਿਹੀ ਸਮੱਗਰੀ ਵੀ ਹੈ ਜੋ ਬੱਚਿਆਂ ਲਈ ਖਤਰਨਾਕ ਸਾਬਤ ਹੋ ਸਕਦੀ ਹੈ। ਬੱਚਿਆਂ ਨੁੂੰ ਸਹੀ ਮਾਰਗ ਦਿਖਾਉਣਾ ਅਧਿਆਪਕ ਦਾ ਫ਼ਰਜ-ਮਨਪ੍ਰੀਤ ਸਿੰਘ ਅਧਿਆਪਕ ਮਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਅਧਿਆਪਕ ਹੀ ਇਕ ਵਿਦਿਆਰਥੀ ਦੇ ਸਭ ਤੋਂ ਨੇੜੇ ਹੁੰਦਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਖੇਡਾਂ ਇਕੋ-ਇਕ ਜਿਹਾ ਸਾਧਨ ਹਨ ਜੋ ਸਾਨੂੰ ਨਸ਼ਿਆਂ ਅਤੇ ਕਈ ਹੋਰ ਮਾੜੀਆਂ ਆਦਤਾਂ ਤੋਂ ਦੂਰ ਰੱਖਦੀਆਂ ਹਨ। ਬੱਚਿਆਂ ਦੀ ਪ੍ਰਤਿਭਾ ਵੱਲ ਧਿਆਨ ਦੇਣਾ ਚਾਹੀਦਾ-ਸੁਕਰਮ ਪਾਲ ਸੁਕਰਮ ਪਾਲ ਦਾ ਕਹਿਣਾ ਹੈ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਸਹੀ ਮਾਰਗ ਦਿਖਾਉਣਾ ਸਾਡਾ ਮੁੱਢਲਾ ਫ਼ਰਜ ਹੈ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸਾਸ਼ਨ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਖਿਡਾਰੀਆਂ ਲਈ ਹੋਰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣ ਤਾਂ ਕਿ ਬੱਚਿਆਂ ਵਿੱਚ ਖੇਡਾਂ ਵੱਲ ਜਾਣ ਦਾ ਉਤਸ਼ਾਹ ਵਧੇ। ਬੱਚਿਆਂ ਨੇ ਕਈ ਵੱਡੇ ਮੁਕਾਮ ਹਾਸਲ ਕੀਤੇ-ਹੇਮੰਤ ਕੁਮਾਰ ਡੀਪੀ ਹੇਮੰਤ ਕੁਮਾਰ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਸਖਤ ਮਿਹਨਤ ਕਰਵਾਉਣ ਸਾਡਾ ਫਰਜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕਈ ਬੱਚਿਆ ਨੇ ਵੱਡੇ ਮੁਕਾਮ ਹਾਸਲ ਕੀਤੇ ਹਨ। ਪ੍ਰਬੰਧਕ ਕਮੇਟੀ ਨੇ ਬੱਚਿਆਂ ਨੂੰ ਦਿੱਤੇ ਮੈਡਲ ਇਸ ਟੂਰਨਾਮੈਂਟ ਵਿੱਚ ਚੰਡੀਗੜ੍ਹ ਦੇ ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਨਸ਼ਿਆ ਤੋਂ ਬਚਾਉਣ ਲਈ ਖੇਡਾ ਵੱਲ ਪ੍ਰੇਰਿਤ ਕਰਨਾ ਲਾਜ਼ਮੀ ਹੈ। ...
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਦੇ ਸਕੂਲ ਦੇ ਬਿਲਕੁਲ ਸਾਹਮਣੇ ਇਕ Electricity board ਨੂੰ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਉੱਤੇ ਪਹੁੰਚ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ ਹੈ।
Chandigarh News: ਚੰਡੀਗੜ੍ਹ ਵਿੱਚ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਇੱਕ ਸਰਕਾਰੀ ਸਕੂਲ ਵਿੱਚ ਵਿਦਿਆਰਥੀ ਵੱਲੋਂ ਅਧਿਆਪਕ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੈਕਟਰ 19 ਦੇ ਸਰਕਾਰੀ ਮਾਡਲ ਸਕੂਲ 'ਚ ਗੁੱਸੇ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡ ਮਾਸਟਰ ਦੇ ਸਿਰ 'ਤੇ ਰਾਡ ਮਾਰ ਦਿੱਤੀ। ਇਸ ਹਮਲੇ ਤੋਂ ਬਾਅਦ ਅਧਿਆਪਕ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਵਿਦਿਆਰਥੀ ਨਾਬਾਲਗ ਮਿਲੀ ਜਾਣਕਾਰੀ ਅਨੁਸਾਰ ਅਧਿਆਪਕ ਨੇ ਹਾਲ ਹੀ 'ਚ ਵਿਦਿਆਰਥੀ ਨੂੰ ਗੇਮ ਖੇਡਣ ਤੋਂ ਰੋਕਿਆ ਸੀ। ਇਸ ਤੋਂ ਗੁੱਸੇ 'ਚ ਆ ਕੇ ਵਿਦਿਆਰਥੀ ਨੇ ਹਮਲਾ ਕਰ ਦਿੱਤਾ। ਦੱਸ ਦਈਏ ਕਿ ਵਿਦਿਆਰਥੀ ਨਾਬਾਲਗ ਹੈ। ਪੁਲਿਸ ਹੁਣ ਇਸ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਲਿਆ ਐਕਸ਼ਨ ਪੁਲਿਸ ਨੇ ਅਧਿਆਪਕ 'ਤੇ ਹਮਲਾ ਕਰਨ ਵਾਲੇ ਨਾਬਾਲਗ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਉਸ ਨੂੰ ਜੁਵੀਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕਰੇਗੀ ਜਿੱਥੇ ਨਾਬਾਲਗ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾਵੇਗੀ। ਨਾਬਾਲਗ ਨੌਜਵਾਨ ਨੇ ਕੁਰਸੀ 'ਤੇ ਬੈਠੇ ਅਧਿਆਪਕ 'ਤੇ ਪਿੱਛਿਓਂ ਹਮਲਾ ਕਰ ਦਿੱਤਾ। ਅਧਿਆਪਕ ਨੇ ਵਿਦਿਆਰਥੀ ਨੂੰ ਸਵੇਰੇ ਸਕੂਲ 'ਚ ਚੱਲ ਰਹੀ ਗੇਮ 'ਚ ਖੇਡਣ ਤੋਂ ਰੋਕ ਦਿੱਤਾ ਸੀ ਕਿਉਂਕਿ ਦਿਆਰਥੀ ਦਾ ਨਾਂ ਉਸ ਟੀਮ 'ਚ ਨਹੀਂ ਸੀ। ਇਸ 'ਤੇ ਵਿਦਿਆਰਥੀ ਗੁੱਸੇ 'ਚ ਉਥੋਂ ਚਲਾ ਗਿਆ। ਬਾਅਦ ਵਿੱਚ ਉਹ ਰਾਡ ਲੈ ਕੇ ਆਇਆ ਅਤੇ ਅਧਿਆਪਕ '...
Chandigarh News: ਚੰਡੀਗੜ੍ਹ ਵਿੱਚ ਪੀਜੀ ਵਿੱਚ ਬਾਥਰੂਮ ਵਿੱਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆ ਅਸ਼ਲੀਲ ਫੋਟੋ ਤੇ ਵੀਡੀਓ ਬਣਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੜਕੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਇਸ ਮਾਮਲੇ 'ਚ ਪੀੜਤ ਲੜਕੀ ਜਦੋਂ ਪੀਜੀ 'ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇੱਕ ਡਿਵਾਈਸ ਉਪਰ ਉਸ ਦੀ ਨਜ਼ਰ ਪਈ। ਜਦੋਂ ਉਸਨੇ ਇਸ ਬਾਰੇ ਆਪਣੀਆਂ ਸਾਥੀ ਲੜਕੀਆਂ ਨੂੰ ਦੱਸਿਆ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਇੱਕ ਖੂਫੀਆ ਕੈਮਰਾ ਲਗਾਇਆ ਗਿਆ ਸੀ। ਇਸ ਦੀ ਸੂਚਨਾ ਮਕਾਨ ਮਾਲਕ ਨੂੰ ਦਿੱਤੀ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਯੰਤਰ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਿਸ ਪੀਜੀ ਵਿੱਚ ਇਹ ਖੂਫੀਆ ਕੈਮਰਾ ਲਗਾਇਆ ਗਿਆ ਸੀ, ਉਹ ਸੈਕਟਰ-22 ਦੀ ਉਪਰਲੀ ਮੰਜ਼ਿਲ ’ਤੇ ਸਥਿਤ ਹੈ।...
ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ: ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ 'ਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਨੂੰ ਪੰਜਾਬ ਸਰਕਾਰ ਨੇ ਮੀਟਿੰਗ ਦਾ ਸੱਦਾ ਦੇ ਦਿੱਤਾ ਹੈ। ਦੱਸ ਦਈਏ ਕਿ, ਅੱਜ ਹੀ ਕਿਸਾਨਾਂ ਨੂੰ ਗਵਰਨਰ ਪੰਜਾਬ ਨੇ ਮੀਟਿੰਗ ਦਾ ਸਮਾਂ ਦਿੱਤਾ ਹੋਇਆ ਹੈ। ਗਵਰਨਰ ਪੰਜਾਬ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਮੀਟਿੰਗ ਲਈ ਸੱਦਾ ਦੇ ਦਿੱਤਾ ਹੈ। ਅੱਜ ਦੁਪਹਿਰ 12 ਵਜੇ ਪੰਜਾਬ ਸਰਕਾਰ ਦੇ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ 12.00 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿਚ ਉਹਨਾਂ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਦੱਸ ਦਈਏ ਕਿ, ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਲੋਂ ਸੱਦੀ ਗਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿਚ ਕੋਈ ਅਹਿਮ ਫ਼ੈਸਲਾ ਲੈ ਸਕਦੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर