ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਏਅਰ ਇੰਡੀਆਂ ਦੀਆਂ ਉਡਾਣਾਂ ਨੂੰ 6 ਤੋਂ 9 ਜੁਲਾਈ ਤੱਕ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਏਅਰ ਇੰਡੀਆ ਨੇ ਏ.ਆਈ 463 ਤੇ 464 ਨੂੰ ਰੱਦ ਕਰ ਦਿੱਤਾ ਗਿਆ ਹੈ।
ਉੱਥੇ ਹੀ ਏਅਰ ਇੰਡੀਆਂ ਦੇ ਸਟੇਸ਼ਨ ਮੈਨੇਜਰ ਨੇ ਦੱਸਿਆ ਕਿ ਤਕਨੀਕੀ ਖਰਾਬੀ ਦੇ ਕਾਰਨ ਹੀ ਇਹ ਫੈਸਲਾ ਲਿਆ ਗਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮੁਸਾਫਰ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਲੈਣ ਲਈ ਏਅਰ ਇੰਡੀਆ ਬੁਕਿੰਗ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ।

