ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਯੁਨੀਵਰਸਿਟੀ ਘੜੂੰਆਂ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਵਿਸ਼ੇਸ਼ ਉਪਰਾਲਾ ਕਰਨ ਦੀ ਤਿਆਰੀ ਚ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਹੋਣਹਾਰ ਵਿਦਿਆਰਥੀਆਂ ਨੂੰ 100 ਫੀਸਦੀ ਛੋਟ ਮਿਲ ਸਕਦੀ ਹੈ।
ਸੂਤਰਾਂ ਤੋ ਪਤਾ ਲੱਗਿਆ ਹੈ ਕਿ ਇਸ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਚ ਸਿੱਖਿਆ ਉਪਲੱਬਧ ਕਰਵਾਉਣ ਦੇ ਟਿੱਚੇ ਤੇ ਇਸ ਤਰ੍ਹਾਂ ਦਾ ਉਪਰਾਲਾ ਕੀਤਾ ਜਾਣਾ ਹੈ। ਨਾਲ ਹੀ ਉਹਨਾਂ ਨੇ ਸਾਲ 2019 ਦੇ ਇਮਤਿਹਾਨ ਰਾਹੀਂ 100 ਫੀਸਦੀ ਤੱਕ ਦੀ ਸਕਾਲਰਸ਼ਿਪ ਦਿੱਤੀ ਜਾਵੇਗੀ ਜਿਸ ਨਾਲ ਵਿਦਿਆਰਥੀਆਂ ਦਾ ਸਿੱਖਿਆ ਨੂੰ ਲੈਕੇ ਮਨੋਬਲ ਵਧੇਗਾ।

