ਪੰਜਾਬ ‘ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ, ਮਾਨ ਸਰਕਾਰ ਵਲੋਂ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਦੇ ਐਲਾਨ ਮੁਤਾਬਕ ਪੰਜਾਬ…

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਦੇ ਐਲਾਨ ਮੁਤਾਬਕ ਪੰਜਾਬ ‘ਚ ਦਿੱਲੀ ਦੀ ਤਰਜ਼ ‘ਤੇ 117 ਸਮਾਰਟ ਸਕੂਲ ਖੋਲ੍ਹੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਟੀਮਾਂ ਵੀ ਜੁੜ ਚੁੱਕੀਆਂ ਹਨ। ਇਸ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ ‘ਚ ਸਮਾਰਟ ਸਕੂਲ ਖੋਲ੍ਹੇ ਜਾਣਗੇ।

Also Read: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਮਿਲੇ 2 ਮੋਬਾਈਲ ਫੋਨ, ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ

ਇਨ੍ਹਾਂ ਸਮਾਰਟ ਸਕੂਲਾਂ ‘ਚ ਡਿਜੀਟਲ ਬੋਰਡ, ਨਵੀਆਂ ਲੈਬਾਂ, ਲਾਈਬ੍ਰੇਰੀ ਅਤੇ ਤਕਨੀਕੀ ਅਧਿਆਪਕ ਹੋਣਗੇ। ਸੂਬੇ ‘ਚ ਮੁਹੱਲਾ ਕਲੀਨਿਕਾਂ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ‘ਚ ਇਹ ਸਮਾਰਟ ਸਕੂਲ ਖੋਲ੍ਹਣ ਦੀ ਤਿਆਰੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਹੁਣ ਤੱਕ ਕਰੀਬ 100 ਖੇਤਰਾਂ ਦੀ ਪਛਾਣ ਕਰ ਚੁੱਕਾ ਹੈ। ਇਨ੍ਹਾਂ ਸਮਾਰਟ ਸਕੂਲਾਂ ਨੂੰ ਖੋਲ੍ਹੇ ਜਾਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਨੂੰ ਵੀ ਵਧਾਇਆ ਜਾਵੇਗਾ। ਇਨ੍ਹਾਂ ਸਕੂਲਾਂ ‘ਚ ਪੜ੍ਹਾਈ ਦਾ ਪੱਧਰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਨ੍ਹਾਂ ਸਮਾਰਟ ਸਕੂਲਾਂ ‘ਚ ਸਮਾਰਟ ਕਲਾਸ ਰੂਮ ਹੋਣਗੇ, ਜਿੱਥੇ ਪ੍ਰਾਜੈਕਟ ਲਗਾਏ ਜਾਣਗੇ।

Also Read: ਅੱਜ ਦੇ ਸਮੇਂ ਹਰ ਸਿੱਖ ਨੂੰ ਆਪਣੇ ਕੋਲ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ’

ਇਸ ਦੇ ਲਈ ਸਾਰਾ ਬਜਟ ਤਿਆਰ ਕਰ ਲਿਆ ਗਿਆ ਹੈ। ਇਨ੍ਹਾਂ ਸਮਾਰਟ ਸਕੂਲਾਂ ‘ਚ ਇਨਡੋਰ-ਆਊਟਡੋਰ ਖੇਡਾਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਸਾਫ-ਸੁਥਰੇ ਕਲਾਸਰੂਮਾਂ ‘ਚ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਵਾਂ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *