LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੈਪਟਨ ਦੀ ਕੋਠੀ ਘੇਰਣ ਆਏ AAP ਵਿਧਾਇਕ ਪੁਲਿਸ ਨੇ ਚੁੱਕੇ, ਦੇਖੋ ਤਸਵੀਰਾਂ

aap

ਚੰਡੀਗੜ੍ਹ: ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ AAP ਵਿਧਾਇਕਾਂ ਵੱਲੋਂ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਵਿਚਾਲੇ ਅੱਜ SC ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਾਂਗਰਸ ਸਰਕਾਰ ਵਲੋਂ ਕੀਤੇ ਘੁਟਾਲੇ ਖ਼ਿਲਾਫ ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ ਨੂੰ ਪੁਲਿਸ ਨੇ ਧੱਕਾ ਮੁੱਕੀ  ਕੀਤੀ ਅਤੇ ਗ੍ਰਿਫਤਾਰ ਕਰ ਲਿਆ ਗਿਆ  ਹੈ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (Harpal Singh Cheema) ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Captain Amarinder Singh)  ਦੀ ਰਿਹਾਇਸ਼ ਦਾ ਘਿਰਾਉ ਕਰਨ ਪਹੁੰਚੇ ਸੀ। 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨਾਲ ਫੋਨ 'ਤੇ ਕੀਤੀ ਗੱਲਬਾਤ

ਇਸ ਦੌਰਾਨ 'ਆਪ' ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।  

'ਆਪ' ਆਗੂਆਂ ਨੇ ਇਸ ਮੌਕੇ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਕੇਸ ਦਰਜ ਕਰ ਕੇ ਕੈਬਨਿਟ ਤੋਂ ਬਾਹਰ ਕੀਤਾ ਜਾਵੇ।

ਪੁਲਿਸ ਤੇ CRPF ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ,2 ਜਵਾਨ ਸ਼ਹੀਦ ਤੇ 2 ਨਾਗਰਿਕਾਂ ਦੀ ਮੌਤ

ਦੱਸਣਯੋਗ ਹੈ ਕਿ ਵਜੀਫ਼ਾ ਘੁਟਾਲੇ ਸਬੰਧੀ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

ਦੇਖੋ ਤਸਵੀਰਾਂ 

 

 

ਬੀਤੇ ਦਿਨੀ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸਨ ਦੇ ਚੇਅਰਮੈਨ ਵਿਜੈ ਸਾਂਪਲਾ (Chairman Vijay Sampla) ਨੂੰ ਲਿਖੇ ਪੱਤਰ 'ਚ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅਤੇ ਕਾਂਗਰਸ ਪਾਰਟੀ (Congress party) ਦੀ ਸਰਕਾਰ ਨੇ ਐਸ.ਸੀ (SC) ਵਰਗ ਦੇ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਵਿੱਚ ਵੱਡਾ ਘੁਟਾਲਾ ਕੀਤਾ ਹੈ, ਜਿਸ ਕਾਰਨ ਅੱਜ ਪੰਜਾਬ 'ਦੇ ਐਸ.ਸੀ ਵਿਦਿਆਰਥੀਆਂ ਦਾ ਜੀਵਨ ਬਰਬਾਦ ਹੋ ਰਿਹਾ ਹੈ।

harpal cheema

ਹਰਪਾਲ ਸਿੰਘ ਚੀਮਾ ਨੇ ਕਮਿਸਨ ਨੂੰ ਲਿਖੀ ਚਿੱਠੀ ਰਾਹੀਂ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਨਿਆਂ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਘੁਟਾਲਾ ਕਰਕੇ ਵਜੀਫੇ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵੱਲੋਂ ਲਗਭਗ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ।

In The Market