ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਨ ਤੋਂ ਬਾਅਦ ਸਿਆਸੀ ਪਾਰਟੀਆਂ ਵਿੱਚ ਹਲਚਲ ਮਚ ਗਈ ਹੈ। ਇਸੇ ਕਾਰਨ ਅੱਜ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਦਿੱਲੀ ਲਈ ਰਵਾਨਾ ਹੋ ਗਏ ਹਨ। ਲੁਧਿਆਣਾ ਵਿੱਚ ਕੈਬਨਿਟ ਮੀਟਿੰਗ ਕਰਨ ਤੋਂ ਬਾਅਦ ਚੰਨੀ ਅੱਜ ਸ਼ਾਮ ਆਪਣੇ ਸਰਕਾਰੀ ਹੈਲੀਕਾਪਟਰ ਵਿੱਚ ਦਿੱਲੀ ਲਈ ਰਵਾਨਾ ਹੋ ਗਏ ਹਨ।
Also Read : ਪੈਗਾਸਸ ਮਾਮਲੇ ‘ਚ SC ਦੇ ਫੈਸਲੇ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਇਹ ਵੱਡਾ ਕਦਮ’
ਦੱਸਿਆ ਜਾ ਰਿਹਾ ਹੈ ਕਿ ਚੰਨੀ ਨੂੰ ਹਾਈਕਮਾਂਡ ਨੇ ਦਿੱਲੀ ਤਲਬ ਕੀਤਾ ਹੈ। ਅੱਜ ਸਵੇਰੇ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੁਖਜਿੰਦਰ ਰੰਧਾਵਾ ਦਿੱਲੀ ਲਈ ਰਵਾਨਾ ਹੋ ਗਏ ਸਨ। ਚੰਨੀ ਦੀ ਦਿੱਲੀ ‘ਚ ਹਾਈਕਮਾਂਡ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਸਿਆਸੀ ਹਾਲਾਤ ਅਤੇ ਪਾਰਟੀ ਦੀ ਚੋਣ ਰਣਨੀਤੀ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਕੈਪਟਨ ਨੇ ਹਾਲਾਂਕਿ ਆਪਣੀ ਪਾਰਟੀ ਬਣਾਉਣ ਦੀ ਪ੍ਰਕਿਰਿਆ ‘ਚ ਸਿਰਫ ਇੰਨਾ ਹੀ ਕਿਹਾ ਹੈ ਕਿ ਉਨ੍ਹਾਂ ਦੇ ਵਕੀਲ ਚੋਣ ਕਮਿਸ਼ਨ ਨਾਲ ਗੱਲਬਾਤ ਕਰ ਰਹੇ ਹਨ। ਪਾਰਟੀ ਦਾ ਨਾਂ ਅਤੇ ਚੋਣ ਨਿਸ਼ਾਨ ਤੈਅ ਕੀਤਾ ਜਾ ਰਿਹਾ ਹੈ, ਜਿਸ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।



