ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਗਰਜੇ ਟਿਕੈਤ, ਕਿਹਾ-‘ਸਰਕਾਰ ਨੂੰ ਮਿਲਿਆ ਸਬਕ’

ਚੰਡੀਗੜ੍ਹ- ਕੇਂਦਰ ਸਰਕਾਰ (Central Government) ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ (Farmer Protest) ਨੂੰ ਲੈ ਕੇ ਅੱਜ ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਹੈ। ਮੀਟਿੰਗ…

ਚੰਡੀਗੜ੍ਹ- ਕੇਂਦਰ ਸਰਕਾਰ (Central Government) ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ (Farmer Protest) ਨੂੰ ਲੈ ਕੇ ਅੱਜ ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਕਿਆਸ ਲਾਏ ਜਾ ਰਹੇ ਹਨ ਕਿ ਭਲਕੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੋਈ ਵੱਡਾ ਫੈਸਲਾ ਹੋ ਸਕਦੀ ਹੈ। ਇਸੇ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਦਾ ਬਿਆਨ ਵੀ ਸਾਹਮਣੇ ਆਇਆ ਹੈ।

Also Read: ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣਗੇ ਸੁੱਚਾ ਸਿੰਘ ਛੋਟੇਪੁਰ, ਬਟਾਲਾ ਤੋਂ ਮਿਲ ਸਕਦੀ ਹੈ ਟਿਕਟ

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੌਣ ਕਹਿ ਰਿਹਾ ਹੈ ਕਿ ਕਿਸਾਨ ਘਰਾਂ ਨੂੰ ਵਾਪਸ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਕੇ ਪੇਪਰਾਂ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਪੰਜ ਡਿਮਾਂਡਾਂ ਉੱਤੇ ਸਹਿਮਤੀ ਬਣੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਨਾਲ ਕੇਂਦਰ ਸਰਕਾਰ ਨੂੰ ਸਬਕ ਮਿਲਿਆ ਹੈ ਕਿ ਕਦੇ ਵੀ ਕਿਸਾਨਾਂ ਨਾਲ ਉਲਝਣਾ ਨਹੀਂ ਹੈ ਤੇ ਕਿਸਾਨਾਂ ਨੂੰ ਇਸ ਨਾਲ ਵੱਡਾ ਫਾਇਦਾ ਮਿਲਿਆ ਹੈ ਕਿ ਉਨ੍ਹਾਂ ਵਿਚ ਅੰਦੋਲਨ ਕਾਰਨ ਮੇਲ-ਮਿਲਾਪ ਵਧਿਆ ਹੈ। 

Also Read: ਅੰਮ੍ਰਿਤਸਰ ਵੱਡੀ ਵਾਰਦਾਤ, ਔਰਤ ਦੇ ਮੂੰਹ ’ਤੇ ਚਾਕੂ ਨਾਲ ਕਈ ਵਾਰ ਕਰ ਕੀਤਾ ਕਤਲ

ਦੱਸ ਦਈਏ ਕਿ ਮੀਟਿੰਗ ਵਿਚ ਸਰਕਾਰ ਦੇ ਡਰਾਫਟ ਉੱਤੇ ਵੀ ਸਹਿਮਤੀ ਬਣ ਗਈ ਹੈ। ਇਸ ਦੌਰਾਨ ਮੋਰਚੇ ਵਲੋਂ ਅੰਦੋਲਨ ਮੁਲਤਵੀ ਕਰਨ ਉੱਤੇ ਵੀ ਰਾਏ ਪੇਸ਼ ਕੀਤੀ ਗਈ ਹੈ। ਇਸ ਦੌਰਾਨ ਮੋਰਚੇ ਦਾ ਕਹਿਣਾ ਹੈ ਕਿ ਸਰਕਾਰ ਦੇ ਡਰਾਫਟ ਉੱਤੇ ਅਧਿਕਾਰਿਤ ਚਿੱਠੀ ਆਉਣੀ ਅਜੇ ਬਾਕੀ ਹੈ। ਇਥੇ ਦੱਸ ਦਈਏ ਕਿ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਦੱਸਿਆ ਕਿ ਭਲਕੇ 12 ਵਜੇ ਕਿਸਾਨ ਅੰਦੋਲਨ ਸਬੰਧੀ ਅਹਿਮ ਫੈਸਲਾ ਲਿਆ ਜਾਵੇਗਾ।

Also Read: SKM ਦੀ ਮੀਟਿੰਗ ਖਤਮ, ਭਲਕੇ ਹੋ ਸਕਦੀ ਹੈ ਕਿਸਾਨਾਂ ਦੀ ਘਰ ਵਾਪਸੀ!

Leave a Reply

Your email address will not be published. Required fields are marked *