LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੀਟਿੰਗ ਖ਼ਤਮ ਹੋਣ ਤੋਂ ਬਾਅਦ ਰਾਵਤ ਨੇ ਕਿਹਾ - CM ਨੂੰ ਹਾਈਕਮਾਨ ਦਾ ਹਰ ਫ਼ੈਸਲਾ ਹੈ ਮਨਜ਼ੂਰ

high

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਦਾ ਪੇਚ ਅੱਜ ਸੁਲਝਣ ਦੀ ਸੰਭਾਵਨਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਦੀ ਤਕਰੀਬਨ ਇਕ ਘੰਟੇ ਤੋਂ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਨਾਲ ਵਾਰਤਾ ਖਤਮ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਵਾਰਤਾ ਲਈ ਰਾਵਤ ਦੇ ਨਾਲ ਰਾਜ ਦੇ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਪਹੁੰਚੇ ਸਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਰਾਵਤ ਸਿੱਧੂ ਦੀ (captain) ਕੈਪਟਨ ਨਾਲ ਮੁਲਾਕਾਤ ਕਰਵਾ ਸਕਦੇ ਹਨ।  ਇਸ ਤੋਂ ਬਾਅਦ ਦੋਹਾਂ ਨੇਤਾਵਾਂ ਦੀ ਗੱਲਬਾਤ ਸ਼ੁਰੂ ਹੋਈ। ਦੂਜੇ ਪਾਸੇ, ਨਵਜੋਤ ਸਿੰਘ ਸਿੱਧੂ (Navjot Singh Sidhu)ਸੂਬੇ ਦੇ ਮੰਤਰੀਆਂ, ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰ ਰਹੇ ਹਨ।

Read this: Weather ਅਲਰਟ: ਜਲਦ ਹੀ ਬਦਲੇਗਾ ਮੌਸਮ ਦਾ ਮਿਸਾਜ਼

ਹੁਣ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਵਿਖੇ ਹਰੀਸ਼ ਰਾਵਤ ਅਤੇ ਸੀਐਮ ਦਰਮਿਆਨ ਮੀਟਿੰਗ ਖ਼ਤਮ ਹੋ ਗਈ ਹੈ। ਜਿਸ ਤੋਂ ਬਾਅਦ ਰਾਵਤ ਨੇ ਮੀਡੀਆ ਨਾਲ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਹਾਈਕਮਾਨ ਦਾ ਹਰ ਫੈਸਲਾ ਮੰਜ਼ੂਰ ਹੈ। ਇਸ ਦੇ ਨਾਲ ਹੀ ਹਰੀਸ਼ ਰਾਵਤ ਨਾਲ ਕੈਪਟਨ ਨੇ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਤਕਰੀਬਨ ਡੇਢ ਘੰਟੇ ਬਾਅਦ ਖ਼ਤਮ ਹੋਈ। 

ਗੱਲਬਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਦੌਰਾਨ ਆਪਣੇ ਕੁਝ ਮੁੱਦਿਆਂ ਅਤੇ ਗੱਲਾਂ ਨੂੰ ਸਾਹਮਣੇ ਰੱਖਿਆ। ਮੈਂ ਇਨ੍ਹਾਂ ਦਾ ਨੋਟਿਸ ਲਿਆ ਹੈ ਅਤੇ ਪਾਰਟੀ ਹਾਈ ਕਮਾਨ ਨੂੰ ਇਨ੍ਹਾਂ ਤੋਂ ਜਾਣੂ ਕਰਾਂਗਾ। ਕੈਪਟਨ ਕਾਂਗਰਸ ਪ੍ਰਧਾਨ ਅਤੇ ਪਾਰਟੀ ਦੇ ਫੈਸਲੇ ਨੂੰ ਸਵੀਕਾਰ ਕਰਨਗੇ।

Read this- Tokyo Olympics : ਯੁਗਾਂਡਾ ਦਾ ਐਥਲੀਟ ਜਾਪਾਨ ਟ੍ਰੇਨਿੰਗ ਕੈਂਪ ਤੋਂ ਹੋਇਆ ਲਾਪਤਾ

ਗੌਰਤਲਬ ਹੈ ਕਿ ਮੀਟਿੰਗਾਂ (Meeting) ਦੇ ਦੌਰ ਚੱਲ ਰਹੇ ਹਨ। ਨਾਰਾਜ਼ ਵਰਕਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਪੱਖ ਸੁਣੇ ਜਾ ਰਹੇ ਹਨ ਫਿਰ ਅੱਗੋਂ ਰਿਪੋਰਟ ਤਿਆਰ ਕਰ ਕੇ ਹਾਈਕਮਾਂਡ ਨੂੰ ਸੌਂਪੀ ਜਾ ਰਹੀ ਹੈ, ਜਿਸ ਸਬੰਧੀ ਹਾਈ ਕਮਾਂਡ ਵਲੋਂ ਹੀ ਫੈਸਲਾ ਲੈਣਾ ਹੈ। ਪਰ ਅਜੇ ਤੱਕ ਕੋਈ ਅਹਿਮ ਫੈਸਲਾ ਨਹੀਂ ਕੀਤਾ ਗਿਆ ਹੈ। 

In The Market