LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੰਡੀਗੜ੍ਹ ਦੇ ਹੋਟਲ ਡਾਇਮੰਡ ਪਲਾਜ਼ਾ 'ਚ AK-47 ਤੋਂ ਚੱਲੀ ਗੋਲੀ, ਪੰਜਾਬ ਪੁਲਿਸ ਦਾ ਮੁਲਾਜ਼ਮ ਜ਼ਖ਼ਮੀ

20july ak

ਚੰਡੀਗੜ੍ਹ- ਚੰਡੀਗੜ੍ਹ 'ਚ ਬੁੱਧਵਾਰ ਸਵੇਰੇ ਕਰੀਬ 5.30 ਵਜੇ ਸੈਕਟਰ 22-ਸੀ ਸਥਿਤ ਹੋਟਲ ਡਾਇਮੰਡ ਪਲਾਜ਼ਾ 'ਚ ਏ.ਕੇ.-47 ਤੋਂ ਗੋਲੀ ਚੱਲੀ ਹੈ। ਇਸ ਹਾਦਸੇ ਵਿਚ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖਮੀ ਹੋ ਗਿਆ ਹੈ। ਗੋਲੀ ਪੁਲਿਸ ਮੁਲਾਜ਼ਮ ਦੇ ਪੇਟ ਦੇ ਪਾਰ ਹੁੰਦੇ ਹੋਏ ਸ਼ੀਸ਼ੇ ਤੋੜ ਬਾਹਰ ਨਿਕਲ ਗਈ।

Also Read: ਇਸ ਉਮਰ ਦੇ ਲੋਕਾਂ ਨੂੰ ਹੁੰਦੈ ਸ਼ਰਾਬ ਤੋਂ ਵਧੇਰੇ ਖ਼ਤਰਾ! ਵਿਗਿਆਨੀਆਂ ਨੇ ਦਿੱਤੀ ਨਾ ਪੀਣ ਦੀ ਚਿਤਾਵਨੀ

ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਦੇਰ ਰਾਤ ਕਰੀਬ 1 ਵਜੇ ਹੋਟਲ ਪਹੁੰਚੇ ਸਨ। ਸਵੇਰੇ ਇੱਕ ਕਰਮਚਾਰੀ ਬਾਥਰੂਮ ਗਿਆ। ਉਥੇ ਹੀ ਇਹ ਘਟਨਾ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਗਲਤੀ ਨਾਲ ਚੱਲੀ ਸੀ ਪਰ ਪੁਲਿਸ ਜਾਂਚ 'ਚ ਜੁਟੀ ਹੋਈ ਹੈ। ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ। ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦਾ ਇੱਕ ਹੋਰ ਮੁਲਾਜ਼ਮ ਕਾਰਬਾਈਨ ਲੈ ਕੇ ਕਮਰੇ ਵਿੱਚ ਸੌਂ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਵੀ ਮੌਕੇ ’ਤੇ ਪੁੱਜੇ।

ਇਸ ਦੇ ਨਾਲ ਹੀ ਸੈਕਟਰ-17 ਥਾਣਾ ਖੇਤਰ ਦੇ ਡੀਐੱਸਪੀ ਗੁਰਮੁੱਖ ਸਿੰਘ ਅਤੇ ਸੈਕਟਰ-22 ਚੌਕੀ ਦੇ ਇੰਚਾਰਜ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ। ਚੰਡੀਗੜ੍ਹ ਪੁਲਿਸ ਦੀ ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਇਸ ਦੇ ਨਾਲ ਹੀ ਸੈਕਟਰ 36 ਤੋਂ ਕੇਂਦਰੀ ਫੋਰੈਂਸਿਕ ਟੀਮ ਵੀ ਪਹੁੰਚ ਗਈ। ਮੁੱਢਲੀ ਜਾਣਕਾਰੀ ਅਨੁਸਾਰ ਗੋਲੀ ਖੁਦ ਪੁਲਿਸ ਵਾਲੇ ਤੋਂ ਚੱਲੀ ਸੀ। ਦੋਵੇਂ ਜਵਾਨ ਕਿਸੇ ਵਿਅਕਤੀ ਦੇ ਗੰਨਮੈਨ ਦੱਸੇ ਜਾ ਰਹੇ ਹਨ।

Also Read: ਮਸ਼ਹੂਰ ਪੰਜਾਬੀ ਗੀਤਕਾਰ ਭਿਆਨਕ ਹਾਦਸੇ ਦਾ ਸ਼ਿਕਾਰ, ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਦੱਸਿਆ ਹਾਲ

ਹੋਟਲ ਕਰਮਚਾਰੀ ਰਾਮ ਦਾਸ ਨੇ ਦੱਸਿਆ ਕਿ ਸਵੇਰੇ 5.30 ਵਜੇ ਦੇ ਕਰੀਬ ਸ਼ੀਸ਼ਾ ਡਿੱਗਣ ਦੀ ਆਵਾਜ਼ ਆਈ। ਉਸ ਨੂੰ ਲੱਗਾ ਜਿਵੇਂ ਕਿਸੇ ਨੇ ਪੱਥਰ ਮਾਰਿਆ ਹੋਵੇ। ਉਸ ਨੇ ਸੁਰੱਖਿਆ ਗਾਰਡ ਨੂੰ ਬੁਲਾਇਆ। ਬਾਅਦ ਵਿੱਚ ਪਤਾ ਲੱਗਾ ਕਿ ਗੋਲੀ ਚੱਲੀ ਸੀ। ਜਿਸ ਕਮਰੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ, ਦਾ ਦਰਵਾਜ਼ਾ ਖੜਕਾਇਆ ਗਿਆ ਪਰ ਮਹਿਮਾਨ ਨੇ ਨਹੀਂ ਖੋਲ੍ਹਿਆ। ਫਿਰ ਅੰਦਰੋਂ ਚੀਕਣ ਦੀ ਆਵਾਜ਼ ਆਈ।

ਦਰਵਾਜ਼ਾ ਧੱਕਾ ਦੇ ਕੇ ਖੋਲ੍ਹਿਆ ਗਿਆ। ਪੰਜਾਬ ਪੁਲਿਸ ਦਾ ਇੱਕ ਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਅੰਦਰ ਪਿਆ ਸੀ। ਪੰਜਾਬ ਪੁਲਿਸ ਦੇ ਮੁਲਾਜ਼ਮ ਅੰਕਿਤ ਨੇ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਸੀ। ਉਸ ਦੇ ਨਾਲ ਇੱਕ ਹੋਰ ਪੁਲਿਸ ਮੁਲਾਜ਼ਮ ਸੀ। ਉਹ ਪੰਜਾਬ ਦੇ ਗੁਰਦਾਸਪੁਰ ਤੋਂ ਆਇਆ ਸੀ। ਹੋਟਲ ਕਰਮਚਾਰੀ ਮੁਤਾਬਕ ਉਸ ਕੋਲ ਬੰਦੂਕ ਸੀ। ਇੱਕ ਮਹਿਮਾਨ ਪੁਲਿਸ ਦੀ ਵਰਦੀ ਵਿੱਚ ਸੀ ਅਤੇ ਦੂਜਾ ਅੱਧੀ ਵਰਦੀ ਵਿਚ ਸੀ। ਹੋਟਲ ਵਿੱਚ 40 ਤੋਂ ਵੱਧ ਮਹਿਮਾਨ ਮੌਜੂਦ ਸਨ।

In The Market