ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 23 ਦਸੰਬਰ ਨੂੰ ਸਵੇਰੇ 9:30 ਵਜੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਕੀਤੀ ਜਾਵੇਗੀ।ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰ 32 ਕਿਸਾਨ ਜੱਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ।
ਦੱਸ ਦਈਏ ਕਿ ਕਿਸਾਨ ਯੂਨੀਅਨ ਦੇ ਲੀਡਰਾਂ ਨੇ ਦੇਰ ਸ਼ਾਮ ਮੀਟਿੰਗ ਲਈ ਸੱਦਾ ਮਿਲਣ ਮਗਰੋਂ ਡੀਸੀ ਦਫ਼ਤਰਾਂ ਦਾ ਘਿਰਾਓ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਧਰਨੇ ਪਹਿਲਾਂ ਵਾਂਗ ਜਾਰੀ ਰਹਿਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ 13 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਘੇਰੇ ਹਨ। ਇਸ ਤੋਂ ਇਲਾਵਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 4 ਜ਼ਿਲ੍ਹਿਆਂ ਵਿੱਚ ਰੇਲ ਪਟੜੀਆਂ ’ਤੇ ਦਿੱਤੇ ਧਰਨਿਆਂ ਕਰਕੇ ਅੱਧੇ ਸੂਬੇ ਵਿੱਚ ਅੱਜ ਤੀਜੇ ਦਿਨ ਵੀ ਰੇਲਾਂ ਦੀ ਆਵਾਜਾਈ ਠੱਪ ਹੈ। ਰੇਲਵੇ ਵਿਭਾਗ ਨੇ ਅਹਿਮ ਰੂਟਾਂ ’ਤੇ ਗੱਡੀਆਂ ਰੱਦ ਵੀ ਕਰ ਦਿੱਤੀਆਂ ਹਨ। ਅੱਜ 25 ਕਿਸਾਨ ਜੱਥੇਬੰਦੀਆਂ ਮੀਟਿੰਗ ਕਰਣਗੀਆਂ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर