LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, CM ਚੰਨੀ ਵੱਲੋਂ ਸ਼ਾਮ 4 ਵਜੇ ਲਿਆ ਜਾਵੇਗਾ ਇਤਿਹਾਸਕ ਫੈਸਲਾ

1 nov 8

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਵੇਗੀ। ਦੁਪਹਿਰ 2:30 ਵਜੇ ਬੈਠਕ ਹੋਵੇਗੀ, ਜਿਸ 'ਚ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਮੁੱਖ ਮੰਤਰੀ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਫੈਸਲਿਆਂ ਦਾ ਐਲਾਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਸੀਐਮ ਚੰਨੀ ਨੇ ਐਤਵਾਰ ਨੂੰ ਟਵਿੱਟਰ 'ਤੇ ਇਕ ਪੋਸਟਰ ਜਾਰੀ ਕੀਤਾ ਸੀ, ਜਿਸ 'ਚ ਲਿਖਿਆ ਸੀ 'ਸ਼ਾਮ 4 ਵਜੇ ਇਤਿਹਾਸਕ ਫੈਸਲਾ'। ਇਸ ਗੱਲ ਦੀ ਸੰਭਾਵਨਾ ਹੈ ਕਿ ਦੀਵਾਲੀ 'ਤੇ ਚੰਨੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ।

Also Read : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ ਹੋਇਆ 266 ਰੁਪਏ ਦਾ ਵਾਧਾ

ਕੈਬਿਨਟ ਮਟਿੰਗ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਖੁਦ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦੇਣਗੇ। ਮੁੱਖ ਮੰਤਰੀ ਦੇ ਇਸ ਦਾਅਵੇ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਦੀਆਂ ਨਜ਼ਰਾਂ ਵੀ ਇਸ 'ਤੇ ਟਿਕੀਆਂ ਹੋਈਆਂ ਹਨ। ਫਿਲਹਾਲ ਇੱਕ-ਦੋ ਕਰੀਬੀ ਮੰਤਰੀਆਂ ਨੂੰ ਛੱਡ ਕੇ ਮੁੱਖ ਮੰਤਰੀ ਦੇ ਦਾਅਵੇ ਬਾਰੇ ਕਿਸੇ ਨੂੰ ਪਤਾ ਨਹੀਂ। ਮੁੱਖ ਮੰਤਰੀ ਨੇ ਇਸ ਬਾਰੇ ਕੁਝ ਦਿਨ ਪਹਿਲਾਂ ਸੀਨੀਅਰ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ। ਚਰਚਾ ਹੈ ਕਿ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਜਾਂ 3 ਤੋਂ 5 ਰੁਪਏ ਪ੍ਰਤੀ ਯੂਨਿਟ ਦੇਣ ਦਾ ਐਲਾਨ ਕੀਤਾ ਜਾ ਸਕਦਾ ਹੈ।

Also Read : ਨਵੰਬਰ ਮਹੀਨੇ ਦੀ ਸ਼ੁਰੂਆਤ 'ਚ ਹੀ ਇਕ ਹੋਰ ਵੱਡਾ ਫੇਰਬਦਲ, 16 IAS ਸਮੇਤ 46 ਅਧਿਕਾਰੀਆਂ ਦੇ ਹੋਏ ਤਬਾਦਲੇ

ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਬਾਰੇ ਕਾਨੂੰਨ ਨੂੰ ਕੈਬਨਿਟ ਦੀ 'ਚ ਰੱਦ ਕਰਨ ਦੀ ਮਨਜ਼ੂਰੀ ਮਿਲ ਸਕਦੀ ਹੈ। ਕੇਂਦਰ ਸਰਕਾਰ ਨੇ ਸਰਹੱਦ ਤੋਂ ਬੀਐਸਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾ ਦਿੱਤਾ ਹੈ ਜਿਸ ਕਰਕੇ ਸੂਬੇ 'ਚ ਸਿਆਸੀ ਪਾਰਾ ਹਾਈ ਹੈ ਤੇ ਹਰ ਪਾਰਟੀ ਕੇੰਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀ ਹੈ। ਮੁੱਖ ਮੰਤਰੀ ਦੇ ਪੱਤਰ ਦੇ ਬਾਵਜੂਦ ਕੇਂਦਰ ਇਸ ਫੈਸਲੇ 'ਤੇ ਕਾਇਮ ਹੈ। ਸਰਕਾਰ ਨਵਾਂ ਕਾਨੂੰਨ ਲਿਆ ਕੇ ਕੇਂਦਰ ਦੇ ਇਸ ਨੋਟੀਫਿਕੇਸ਼ਨ ਨੂੰ ਰੋਕ ਸਕਦੀ ਹੈ ਜਾਂ ਰੱਦ ਕਰ ਸਕਦੀ ਹੈ।

Also Read : Delhi School Reopen : 19 ਮਹੀਨਿਆਂ ਬਾਅਦ ਅੱਜ ਫਿਰ ਤੋਂ ਦਿੱਲੀ 'ਚ ਖੁੱਲ੍ਹਣਗੇ ਸਾਰੀਆਂ ਕਲਾਸਾਂ ਦੇ ਸਕੂਲ

ਇਸਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਸੀਐਮ ਚੰਨੀ ਨੇ ਬੀਤੇ ਦਿਨੀਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਵੀ ਫੋਨ 'ਤੇ ਗੱਲਬਾਤ ਕੀਤੀ ਸੀ। ਉਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੁਸੀ ਆਪਣੀ ਮੰਗਾਂ ਬਾਰੇ ਸਾਨੂੰ ਦੱਸੋ ਅਤੇ ਉਸ 'ਤੇ ਕੰਮ ਕਰਾਂਗੇ।ਕਿਆਸ ਲਗਾਏ ਜਾ ਰਹੇ ਹਨ ਕਿ ਖੇਤੀ ਕਾਨੂੰਨਾਂ ਨੂੰ ਲੈਕੇ ਵੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ । 

In The Market