LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਰਵਿੰਦ ਕੇਜਰੀਵਾਲ ਨੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ, ਪੰਜਾਬ ਦਾ ਭੱਵਿਖ ਬਦਲਣ ਦਾ ਕੀਤਾ ਵਾਦਾ

27 nov kejriwal

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਚੰਡੀਗੜ੍ਹ ਪਹੁੰਚ ਚੁੱਕੇ  ਹਨ।  ਅੱਜ ਕੇਜਰੀਵਾਲ ਵੱਲੋਂ ਧਰਨਾ ਦੇ ਰਹੇ ਅਧਿਆਪਕ ਨਾਲ ਵੀ ਮੁਲਾਕਾਤ ਕੀਤੀ। ਦੱਸ ਦਈਏ ਕਿ ਅੱਜ ਈ.ਟੀ.ਟੀ (ETT)ਦੇ ਅਧਿਆਪਕ MLA ਦੇ ਹੋਸਟਲ ਦੇ ਬਾਹਰ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਧਰਨਾ ਦਿੱਤਾ ਜਾ ਰਿਹਾ ਹੈ।ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਸਿਰਫ ਐਲਾਨ ਕਰ ਰਹੀ ਹੈ। ਅਸੀ ਦਿੱਲੀ ਦੇ ਸਕੂਲ ਵਿਖਾਉਣ ਨੂੰ ਤਿਆਰ ਹਾਂ,ਪੰਜਾਬ ਸਰਕਾਰ ਚੈਲੰਜ ਸਵੀਕਾਰ ਕਰਨ।

Also Read : ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚਿਆ ਅਕਾਲੀ ਦਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Kejriwal) ਨੇ ਅੱਜ ਮੁਹਾਲੀ ਵਿੱਚ ਪੰਜਾਬ ਰਾਜ ਸਿੱਖਿਆ ਵਿਭਾਗ ਦੇ ਬਾਹਰ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।ਉਨ੍ਹਾਂ ਅਧਿਆਪਕਾਂ ਨਾਲ ਵਾਅਦਾ ਕੀਤਾ ਕਿ ਜੇਕਰ ‘ਆਪ’ ਦੀ ਸਰਕਾਰ ਆਈ ਤਾਂ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਉਹ ਪੰਜਾਬ ਦਾ ਭਵਿੱਖ ਬਦਲਣ ਦੀ ਇੱਛਾ ਰੱਖਦੇ ਹਨ। ਇਸ ਦੌਰਾਨ ਮੁੱਖ ਮੰਤਰੀ ਚੰਨੀ 'ਤੇ ਚੁਟਕੀ ਲੈਂਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਹੁਣ ਸੂਬੇ ਦੇ ਲੋਕ ਮੁੱਖ ਮੰਤਰੀ ਦਾ ਭਾਸ਼ਣ ਸੁਣ ਸੁਣ ਕੇ ਥੱਕ ਚੁੱਕੇ ਹਨ। ਚੰਨੀ ਝੂਠੇ ਵਾਅਦੇ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਿਹਾ ਹੈ।

Also Read : ਦਸੰਬਰ ਮਹੀਨੇ 'ਚ ਪੂਰੇ 16 ਦਿਨ ਬੰਦ ਰਹਿਣਗੇ ਬੈਂਕ, ਜਾਣ ਤੋਂ ਪਹਿਲਾਂ ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੇਜਰੀਵਾਲ ਪੰਜਾਬ ਦੌਰੇ 'ਤੇ ਆਏ ਸਨ। ਜਿਸ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੀਆਂ ਗਈਆਂ ਸਨ।

ਅਧਿਆਪਕਾਂ ਲਈ 8 ਗਰੰਟੀਆਂ

-ਕੱਚੇ ਅਧਿਆਪਕਾਂ ਨੂੰ ਕਰਾਂਗੇ  ਪੱਕਾ
-ਪਾਰਦਰਸ਼ੀ ਟਰਾਂਸਫਰ ਪਾਲਿਸੀ ਸੂਬੇ 'ਚ ਲਾਗੂ ਕੀਤੀ ਜਾਵੇਗੀ
-ਅਧਿਆਪਕਾਂ ਲਈ ਹੋਵੇਗੀ ਕੈਸ਼ਲੈਸ਼ ਮੇਡੀਕਲ ਸੁਵਿਧਾ
-ਸਮੇਂ ਸਿਰ ਮਿਲੇਗੀ ਪ੍ਰਮੋਸ਼ਨ 
-ਸ਼ਾਨਦਾਰ ਸਿੱਖਿਆ ਦਾ ਪ੍ਰਬੰਧ ਕਰਾਂਗੇ
-ਅਧਿਆਪਕਾਂ ਤੋਂ ਸਿਰਫ ਪੜ੍ਹਾਉਣ ਦਾ ਹੀ ਕੰਮ ਲਿਆ ਜਾਵੇਗਾ।ਉਨ੍ਹਾਂ ਤੋਂ ਕੋਈ ਵੀ ਨਾਨ-ਟੀਚਿੰਗ ਦਾ ਕੰਮ ਨਹੀਂ ਕੀਤਾ ਜਾਵੇਗਾ।
-ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ
-ਪੰਜਾਬ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ਾਂ 'ਚ ਭੇਜਿਆ ਜਾਵੇਗਾ।

 

In The Market