LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਰਵਿੰਦ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ, ਖੋਲਿਆ ਚੋਣ ਵਾਅਦਿਆਂ ਦਾ ਪਿਟਾਰਾ

kejriwal2

ਚੰਡੀਗੜ੍ਹ (ਇੰਟ.)- ਦਿੱਲੀ ਵਿਧਾਨ ਸਭਾ ਚੋਣਾਂ (Delhi Vidhan Sabha Election) 2020 ਵਿਚ ਦੁਬਾਰਾ ਇਤਿਹਾਸਕ ਅਤੇ ਧਮਾਕੇਦਾਰ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ (Aap) ਮੁਖੀ ਅਰਵਿੰਦ ਕੇਜਰੀਵਾਲ (Arvind kejriwal) ਦੀ ਅਗਵਾਈ ਵਿਚ ਪੰਜਾਬ (Punjab), ਉਤਰਾਖੰਡ (Uttrakhand) ਅਤੇ ਉੱਤਰ ਪ੍ਰਦੇਸ਼ (Uttar pardesh) ਸਮੇਤ 6 ਸੂਬਿਆਂ ਵਿਚ ਚੋਣਾਂ ਲੜਣ ਦਾ ਐਲਾਨ ਕਰ ਚੁੱਕੀ ਹੈ। ਇਸ ਦੇ ਲਈ ਆਮ ਆਦਮੀ ਪਾਰਟੀ ਨੇ ਤਿਆਰੀਆਂ ਵੀ ਤੇਜ਼ ਕਰ ਦਿੱਤੀਆਂ ਹਨ। ਅਜੇ ਕੁਝ ਸਮਾਂ ਪਹਿਲਾਂ ਹੀ ਅਰਵਿੰਦ ਕੇਜਰੀਵਾਲ ਗੁਜਰਾਤ (Gujrat) ਗਏ ਸਨ ਅਤੇ ਹੁਣ ਪੰਜਾਬ ਵਿਚ ਆਪਣੀਆਂ ਜੜਾਂ ਜਮਾਉਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸ ਵਿਚਾਲੇ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦਿੱਲੀ ਸਰਕਾਰ ਦੇ ਵਿਕਾਸ ਦੇ ਮਾਡਲ 'ਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਚੋਣਾਂ ਲੜੇਗੀ। ਆਪ ਨੇ ਇਸ ਨੂੰ ਲੈਕੇ ਰਣਨੀਤੀ ਤਿਆਰ ਕੀਤੀ ਹੈ। ਜਿਸ ਦੇ ਤਹਿਤ ਹੁਣ ਅਰਵਿੰਦ ਕੇਜਰੀਵਾਲ ਦਾ ਫੋਕਸ ਪੂਰੀ ਤਰ੍ਹਾਂ ਪੰਜਾਬ 'ਤੇ ਰਹੇਗਾ।

Free electricity in Punjab if AAP wins, says Kejriwal - Hindustan Times

Read this- 80 % ਲੋਕਾਂ ਦਾ ਬਿਜਲੀ ਬਿਲ ਪੰਜਾਬ ਵਿਚ ਹੋ ਜਾਏਗਾ ਜ਼ੀਰੋ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਜੇ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਸਾਰਿਆਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਤੇ ਘਰੇਲੂ ਬਿਜਲੀ ਦੇ ਬਕਾਇਆ ਬਿਲਾਂ ਨੂੰ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਰਾਹੀਂ 80 ਫੀਸਦੀ ਘਰੇਲੂ ਬਿਜਲੀ ਖਪਤਕਾਰਾਂ ਦਾ ਬਿਜਲੀ ਬਿੱਲ ਸਿਫਰ ਹੋ ਜਾਵੇਗਾ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੇ ਏਅਰਪੋਰਟ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਦਾ ਕਾਫਲਾ ਹੁਣ ਏਅਰਪੋਰਟ ਤੋਂ ਰਵਾਨਾ ਹੋ ਗਿਆ ਹੈ। ਕੇਜਰੀਵਾਲ ਹੁਣ UT ਗੈਸਟ ਹਾਊਸ ਪਹੁੰਚ ਗਏ ਹਨ। ਇਸ ਦੌਰਾਨ ਪਾਰਟੀ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ।

Image

Read this: ਕੁੰਵਰ ਵਿਜੇ ਪ੍ਰਤਾਪ ਦੀ ਰਿਹਾਇਸ਼ 'ਤੇ ਯੂਥ ਅਕਾਲੀ ਦਲ ਨੇ ਬੋਲਿਆ ਧਾਵਾ, ਪੁਲਿਸ ਨਾਲ ਹੋਈ ਝੜਪ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰੇ 1 ਵਜੇ ਪ੍ਰੈਸ ਕਾਨਫਰੰਸ ਕਰਨਗੇ। ਪ੍ਰੈਸ ਕਲੱਬ ਲਈ ਅਰਵਿੰਦ ਕੇਜਰੀਵਾਲ ਰਵਾਨਾ ਹੋ ਗਏ ਹਨ ਅਤੇ ਜਲਦ ਪ੍ਰੈਸ ਕਾਨਫਰੰਸ ਸ਼ੁਰੂ ਹੋ ਸਕਦੀ ਹੈ। ਇਸ ਦੌਰਾਨ ਪ੍ਰੈੱਸ ਵਾਰਤਾ ਕਰ ਪੰਜਾਬ ਲਈ ਵੱਡੇ ਐਲਾਨ ਕਰ ਸਕਦੇ ਹਨ। ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਅੱਜ ਇਸ ਕਾਨਫਰੰਸ ਦੌਰਾਨ ਵੱਡੇ ਐਲਾਨ ਕਰਨ ਜਾ ਰਹੇ ਹਨ। ਇਸ ਦੌਰਾਨ ਆਪ ਨੇ ਖੋਲ੍ਹਿਆ ਚੋਣ ਵਾਅਦਿਆਂ ਦਾ ਪਿਟਾਰਾ। ਇਸ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਭ ਤੋਂ ਜ਼ਿਆਦਾ ਬਿਜਲੀ ਪੈਦਾ ਹੁੰਦੀ ਹੈ ਪਰ ਫਿਰ ਵੀ ਦੇਸ਼ ਨਾਲੋਂ ਪੰਜਾਬ ਵਿਚ ਬਿਜਲੀ ਕਿਉਂ ਮਹਿੰਗੀ ਹੈ? ਪੰਜਾਬ ਵਿਚ 70 ਤੋਂ 80% ਲੋਕਾਂ ਦਾ ਬਿਜਲੀ ਬਿਲ ਜ਼ੀਰੋ ਹੋ ਜਾਏਗਾ। ਬਿਜਲੀ ਆਵੇਗੀ ਪਰ ਬਿਲ ਨਹੀਂ ਆਵੇਗਾ। ਪੁਰਾਣੇ ਬਿਜਲੀ ਦੇ ਬਿਲ ਸਭ ਮੁਆਫ ਕੀਤੇ ਜਾਣਗੇ। ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਵਾਂਗੇ।

In The Market