LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

BSF ਮੁੱਦੇ 'ਤੇ ਕੇਂਦਰ ਸਰਕਾਰ ਖਿਲਾਫ ਮਤਾ ਪਾਸ, 'ਆਪ' ਨੇ ਕੀਤਾ ਵਾਕਆਊਟ

11 nov 8

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ।ਜਿਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ ਦੌਰਾਨ ਆਪ ਪਾਰਟੀ ਵੱਲੋਂ ਵਾਕਆਊਟ ਕੀਤਾ ਗਿਆ ਅਤੇ ਅਕਾਲੀ ਦਲ ਵੱਲੋਂ ਵਿਧਾਨਸਭਾ ਅੰਦਰ ਜੰਮ ਕੇ ਹੰਗਾਮਾ ਕੀਤਾ ਜਾ ਰਿਹਾ ਹੈ।  ਬੀਐਸਐਫ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਕੀ ਬੀਐਸਐਫ ਦੇ ਮੁੱਦੇ ਨੂੰ ਲੈਕੇ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ। ਇਸ ਦੌਰਾਨ ਤੁਹਾਨੂੰ ਦੱਸ ਦਈਏ ਕਿ ਮੁੱਦੇ ਨੂੰ ਲੈਕੇ ਵਿਧਾਨਸਭਾ ਸੈਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੇ ਵਿਚਕਾਰ ਬਹਿਸ ਵੀ ਹੋਈ।  ਦੱਸ ਦੇਈਏ ਕਿ ਚੰਨੀ ਸਰਕਾਰ ਵੱਲੋਂ 2 ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ।   

Also Read : ਝਾਰਖੰਡ : ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਬੱਸ, 75 ਯਾਤਰੀ ਜ਼ਖਮੀ

ਇਸ ਦੌਰਾਨ ਸਦਨ ਅੰਦਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਮ ਆਦਮੀ ਪਾਰਟੀ ਵੱਲੋਂ ਸਦਨ ਅੰਦਰ ਡੀ. ਏ. ਪੀ. ਖ਼ਾਦ ਦੀ ਕਿੱਲਤ ਦਾ ਮੁੱਦਾ ਚੁੱਕਿਆ ਗਿਆ ਹੈ। ਆਪ ਆਗੂ ਡੀ. ਏ. ਪੀ. ਖ਼ਾਦ ਦੀਆਂ ਖ਼ਾਲੀ ਬੋਰੀਆਂ ਲੈ ਕੇ ਸਦਨ ਅੰਦਰ ਪਹੁੰਚੇ। ਇਸ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਸਦਨ 'ਚੋਂ ਵਾਕਆਊਟ ਕੀਤਾ ਗਿਆ।

Also Read : ਜਲਾਲਾਬਾਦ 'ਚ ਐਕਸਾਈਜ਼ ਵਿਭਾਗ ਨੂੰ ਮਿਲੀ ਵੱਡੀ ਕਾਮਯਾਬੀ, ਭਾਰੀ ਮਾਤਰਾ 'ਚ ਲਾਹਣ ਬਰਾਮਦ

ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਅਕਾਲੀ ਦਲ ਵੱਲੋਂ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਖਿਲਾਫ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ।ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਵੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਤੋਂ ਡੀ.ਏ.ਪੀ. ਘਾਟ ਕਾਰਨ ਕਿਸਾਨਾਂ ਦੇ ਹੱਕ ਵਿੱਚ ਚੰਨੀ ਅਤੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

 

In The Market