LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਜਪਾਲ ਨੂੰ ਮੰਗ ਪੱਤਰ ਸੌਪਣ ਤੋਂ ਬਾਅਦ ਬਲਬੀਰ ਰਾਜੇਵਾਲ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ

rajwal

ਚੰਡੀਗੜ੍ਹ/ਮੁਹਾਲੀ (ਇੰਟ.)- ਪੰਜਾਬ ਦੇ ਕਿਸਾਨਾਂ (Farmers) ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਭਵਨ ਤੱਕ ਮੁਹਾਲੀ ਤੋਂ ਪੈਦਲ ਮਾਰਚ ਕਰਦੇ ਹੋਏ ਬੈਰੀਕੇਡ ਤੋੜਦੇ ਹੋਏ ਅੱਜ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਇਸ ਵਿਚਕਾਰ (Farmers) ਕਿਸਾਨਾਂ ਦੇ ਵੱਡੇ ਕਾਫਲੇ ਨੇ ਚੰਡੀਗੜ੍ਹ ਵਿੱਚ ਦਾਖਲ ਹੋ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਮੰਗ ਪੱਤਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਸੌਂਪਿਆ।

Read this: ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਹੋਇਆ ਰਵਾਨਾ

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਕਿਸਾਨ ਆਗੂਆਂ ਦਾ ਮੰਗ ਪੱਤਰ ਰਾਜਪਾਲ ਨੂੰ ਦੇਣ ਲਈ ਰਵਾਨਾ ਹੋ ਗਏ। ਇਸ ਦੌਰਾਨ ਚੰਡੀਗੜ੍ਹ ਦੇ ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਵੀ ਸ਼ਾਂਤਮਈ ਮੁੜਨੇ ਸ਼ੁਰੂ ਹੋ ਗਏ। ਪੰਜਾਬ ਦੇ ਕਿਸਾਨਾਂ ਨੇ ਰਾਜ ਭਵਨ ਦੇ ਨੇੇੜੇ ਜਾ ਕੇ ਮੰਗ ਪੱਤਰ ਸੌਂਪ ਦਿੱਤਾ ਹੈ। ਜਦਕਿ ਹਰਿਆਣਾ ਦੇ ਕਿਸਾਨਾਂ ਨੇ ਪਿੱਛੇ ਹੀ ਬਾਰਡਰ ਤੇ ਮੰਗ ਪੱਤਰ ਸੌਂਪਿਆ ਹੈ।

Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼

ਇਸ ਦੇ ਚਲਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਦਿੱਤਾ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ  (Balbir Singh Rajewal) ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਹੁਣ ਕਿਸਾਨ ਸ਼ਾਂਤਮਈ ਤਰੀਕੇ ਨਾਲ ਵਾਪਸ ਪਰਤ ਜਾਣ। ਇਸ ਤੋਂ ਬਾਅਦ ਪੰਜਾਬ ਦੇ ਕਿਸਾਨ ਵਾਪਸ ਪਰਤ ਗਏ। 

ਦੱਸ ਦੇਈਏ ਕਿ ਉਨ੍ਹਾਂ ਨੂੰ ਰੋਕਣ ਲਈ ਪੁਲਿਸ ਜਲ ਤੋਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਅਗਲੇ ਲੱਗੇ ਪਹਿਲੇ ਪੁਲਿਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਨੂੰ ਵਧਣਾ ਸ਼ੁਰੂ ਕਰ ਦਿੱਤਾ ਤੇ ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੀ ਬੈਰੀਕੇਡਿੰਗ ਵੀ ਤੋੜ ਦਿੱਤੀ।

In The Market