LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਰਿਆਣਾ ’ਚ ਵੀ ਪਟਾਕਿਆਂ ’ਤੇ ਬੈਨ, ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ

31o pataka

ਚੰਡੀਗੜ੍ਹ- ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਜ਼ਿਆਦਾਤਰ ਸੂਬਿਆਂ ’ਚ ਸਰਕਾਰਾਂ ਵਲੋਂ ਇਸ ਵਾਰ ਦੀਵਾਲੀ ’ਤੇ ਪਟਾਕੇ ਚਲਾਉਣ ’ਤੇ ਪਾਬੰਦੀ ਲਾਈ ਗਈ ਹੈ। ਦਿੱਲੀ ਸਰਕਾਰ ਤੋਂ ਬਾਅਦ ਹੁਣ ਹਰਿਆਣਾ ’ਚ ਵੀ ਪਟਾਕਿਆਂ ’ਤੇ ਪਾਬੰਦੀ ਰਹੇਗੀ। ਦੀਵਾਲੀ ਦੇ ਤਿਉਹਾਰ ਤੋਂ ਕੁਝ ਦਿਨ ਪਹਿਲਾਂ ਹੀ ਦਿੱਲੀ ਦੇ ਨੇੜਲੇ 14 ਜ਼ਿਲ੍ਹਿਆਂ ਵਿਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲੱਗਾ ਦਿੱਤੀ ਗਈ ਹੈ। 

Also Read: ਖੇਡ ਮੰਤਰੀ ਪਰਗਟ ਸਿੰਘ ਨੇ ਨੌਜਵਾਨ ਖਿਡਾਰੀਆਂ ਨਾਲ ਖੇਡੀ ਹਾਕੀ, ਕੀਤੇ ਪੁਰਾਣੇ ਦਿਨ ਯਾਦ

ਸੂਬਾ ਸਰਕਾਰ ਨੇ ਇਸ ਬਾਬਤ ਅੱਜ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਆਨਲਾਈਨ ਸ਼ਾਪਿੰਗ ਸਾਈਟਾਂ ਵੀ ਕਿਸੇ ਵੀ ਕਿਸਮ ਦੇ ਪਟਾਕਿਆਂ ਦੀ ਵਿਕਰੀ ਨਹੀਂ ਕਰ ਸਕਦੀਆਂ। ਇਹ 14 ਜ਼ਿਲ੍ਹੇ ਹਨ— ਚਰਖੀ ਦਾਦਰੀ, ਭਿਵਾਨੀ, ਗੁਰੂਗ੍ਰਾਮ, ਫਰੀਦਾਬਾਦ, ਝੱਜਰ, ਜੀਂਦ, ਕਰਨਾਲ, ਮਹਿੰਦਰਗੜ੍ਹ, ਨੂਹ, ਪਾਨੀਪਤ, ਪਲਵਲ, ਰੇਵਾੜੀ, ਰੋਹਤਕ ਅਤੇ ਸੋਨੀਪਤ ਹਨ, ਜਿੱਥੇ ਪਟਾਕਿਆਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਵੱਧਦੇ ਹੋਏ ਪ੍ਰਦੂਸ਼ਣ ਨੂੰ ਵੇਖਦੇ ਹੋਏ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। 

Also Read: ਦੀਵਾਲੀ ਅਤੇ ਛੱਠ ਲਈ ਰੇਲਵੇ ਨੇ ਸ਼ੁਰੂ ਕੀਤੀਆਂ 15 ਸਪੈਸ਼ਲ ਟਰੇਨਾਂ, ਜਾਣੋ ਟਾਈਮ-ਟੇਬਲ

ਸਰਕਾਰ ਨੇ ਇਹ ਵੀ ਸਾਫ਼ ਕੀਤਾ ਹੈ ਕਿ ਵਿਆਹਾਂ ਜਾਂ ਹੋਰ ਮੌਕਿਆਂ ਲਈ ਸਿਰਫ਼ ਗਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਹੈ। ਸਰਕਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਸ਼ਹਿਰਾਂ, ਕਸਬਿਆਂ ਜਾਂ ਖੇਤਰਾਂ ਵਿਚ ਹਵਾ ਦੀ ਗੁਣਵੱਤਾ ਦਰਮਿਆਨੀ ਜਾਂ ਇਸ ਤੋਂ ਘੱਟ ਹੈ ਤਾਂ ਉੱਥੇ ਦੀਵਾਲੀ ਵਾਲੇ ਦਿਨ ਜਾਂ ਗੁਰਪੁਰਬ ਮੌਕੇ ਪਟਾਕੇ ਚਲਾਉਣ ਦਾ ਸਮਾਂ ਸਖ਼ਤੀ ਨਾਲ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਹੋਵੇਗਾ। ਨਵੇਂ ਸਾਲ ਜਾਂ ਕ੍ਰਿਸਮਸ ਦੀ ਸ਼ਾਮ ਆਤਿਸ਼ਬਾਜ਼ੀ ਅੱਧੀ ਰਾਤ ਸ਼ੁਰੂ ਹੁੰਦੀ ਹੈ, ਯਾਨੀ ਕਿ 12 ਵਜੇ ਤੋਂ ਤਾਂ ਇਹ ਰਾਤ 11.55 ਵਜੇ ਤੋਂ 12.30 ਵਜੇ ਤੱਕ ਹੋਵੇਗੀ। 

Also Read: ਉਰਮਿਲਾ ਮਾਤੋਂਡਕਰ ਨੂੰ ਹੋਇਆ ਕੋਰੋਨਾ, ਟਵੀਟ ਕਰ ਸਾਰਿਆਂ ਨੂੰ ਕੀਤੀ ਇਹ ਅਪੀਲ

ਪੰਜਾਬ ਸਰਕਾਰ ਨੇ ਵੀ ਲਾਇਆ ਬੈਨ
ਦੱਸ ਦੇਈਏ ਕਿ ਪੰਜਾਬ  ਸਰਕਾਰ ਨੇ ਵੀ ਪ੍ਰਦੂਸ਼ਣ ਤੋਂ ਬਚਾਅ ਲਈ ਦੀਵਾਲੀ ਅਤੇ ਗੁਰਪੁਰਬ ’ਤੇ ਪਟਾਕਿਆਂ ਦੇ ਇਸਤੇਮਾਲ ’ਤੇ ਬੈਨ ਲੱਗਾ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ ਵਿਚ ਕਿਹਾ ਗਿਆ ਹੈ ਕਿ ਦੀਵਾਲੀ ਅਤੇ ਗੁਰਪੁਰਬ ’ਤੇ ਸਿਰਫ਼ ਗਰੀਨ ਪਟਾਕਿਆਂ ਨੂੰ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ।

In The Market