LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੰਡੀਗੜ੍ਹ ਵੱਲ ਜਾਣ ਤੋਂ ਪਹਿਲਾਂ ਕੇਜਰੀਵਾਲ ਨੇ ਟਵੀਟ ਕਰ ਪੰਜਾਬੀਆਂ ਨੂੰ ਕਹੀ ਵੱਡੀ ਗੱਲ

kejriwalf

ਚੰਡੀਗੜ੍ਹ:  ਆਮ ਆਦਮੀ ਪਾਰਟੀ (AAP) ਦੇ ਲੀਡਰ  ਪੰਜਾਬ ਆਉਣ ਨੂਈ ਤਿਆਰੀ ਵਿਚ ਹਨ। ਇਸ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਵੱਲੋਂ ਹੁਣ ਵਾਰ-ਵਾਰ ਟਵੀਟ ਕਰਕੇ ਪਲ-ਪਲ ਦੀ ਜਾਣਕਾਰੀ ਦੇ ਰਹੇ ਹਨ। ਅੱਜ ਪੰਜਾਬ (Punjab)  ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਫਿਰ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ਇੱਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਤੇ ਮੈਂ ਪੰਜਾਬ ਪਹੁੰਚਣ ਲਈ...ਮਿਲਦੇ ਹਾਂ ਕੁਝ ਘੰਟਿਆਂ ਬਾਅਦ...।

ਦੱਸਣਯੋਗ ਹੈ ਕਿ ਬੀਤੇ ਦਿਨੀ ਕੈਪਟਨ ਅਮਰਿੰਦਰ ਸਿੰਘ (CMO) ਦੇ ਦਫ਼ਤਰ ਨੇ ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫ਼ਰੰਸ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਹ ਪ੍ਰੈੱਸ ਵਾਰਤਾ ਕੀਤੀ ਜਾਵੇਗੀ।  ਦੂਜੇ ਪਾਸੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

Read this: ਕੁੰਵਰ ਵਿਜੇ ਪ੍ਰਤਾਪ ਦੀ ਰਿਹਾਇਸ਼ 'ਤੇ ਯੂਥ ਅਕਾਲੀ ਦਲ ਨੇ ਬੋਲਿਆ ਧਾਵਾ, ਪੁਲਿਸ ਨਾਲ ਹੋਈ ਝੜਪ

ਇਸੇ ਕੜੀ ਵਿੱਚ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਦੌਰੇ ਲਈ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪੰਜਾਬ ਵਿੱਚ ਮਹਿੰਗਾਈ ਤੇ ਬਿਜਲੀ ਸਮਝੌਤਿਆਂ ’ਤੇ ਦਾ ਮੁੱਦਾ ਉਠਾਉਣਗੇ। ਇਸ ਦੇ ਨਾਲ ਹੀ ਉਹ ਵੱਡੇ ਐਲਾਨ ਵੀ ਕਰਨਗੇ।

Read this:  ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਨਹੀਂ ਕਰ ਸਕਣਗੇ ਕੇਜਰੀਵਾਲ, CMO ਨੇ ਨਹੀਂ ਦਿੱਤੀ ਮਨਜ਼ੂਰੀ

ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ '' ਇੰਨੀ ਮਹਿੰਗਾਈ ਵਿਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਲ ਹੁੰਦਾ ਹੈ। ਦਿੱਲੀ ਵਿਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ | ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ '' |

 

 

In The Market