ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਦਾ ਵੱਡਾ ਐਲਾਨ

ਚੰਡੀਗੜ੍ਹ : ਖੇਤੀ ਕਾਨੂੰਨਾਂ ਕਿਸਾਨਾਂ ਦਾ ਰੋਹ ਵਧਦਾ ਜਾ ਰਿਹਾ ਹੈ।ਜਿਥੇ ਬੀਤੇ ਦਿਨ ਟ੍ਰੇਨਾਂ ਰੋਕੀਆਂ ਗਈਆਂ ਸੀ ਉਥੇ ਹੀ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ…

ਚੰਡੀਗੜ੍ਹ : ਖੇਤੀ ਕਾਨੂੰਨਾਂ ਕਿਸਾਨਾਂ ਦਾ ਰੋਹ ਵਧਦਾ ਜਾ ਰਿਹਾ ਹੈ।ਜਿਥੇ ਬੀਤੇ ਦਿਨ ਟ੍ਰੇਨਾਂ ਰੋਕੀਆਂ ਗਈਆਂ ਸੀ ਉਥੇ ਹੀ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਭਲਕੇ ਦੇਸ਼ ਭਰ ‘ਚ ਕਿਸਾਨੀ ਅੰਦੋਲਨ ਦੇ 11 ਮਹੀਨੇ ਪੁਰੇ ਹੋਣ ਮੌਕੇ ਪ੍ਰਦਰਸ਼ਨ ਕੀਤੇ ਜਾਣਗੇ। 

Also Read : ਕੇਂਦਰ ਵੱਲੋਂ BSF ਦਾ ਅਧਿਕਾਰ ਖੇਤਰ ਵਧਾਉਣ ‘ਤੇ ਬੋਲੇ ਸਿੱਧੂ, ਕਿਹਾ- ‘ਕੀ ਤੁਸੀਂ ਦੇਖਿਐ 50 ਕਿਲੋਮੀਟਰ ਦਾ ਬਾਰਡਰ’

ਇਸ ਦੌਰਾਨ ਸਵਰਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਿਸਾਨੀ ਅੰਦੋਲਨ ਨੂੰ 11 ਮਹੀਨੇ ਪੂਰੇ ਹੋ ਚੁੱਕੇ ਹਨ,ਅਜੇ ਤਕ ਵੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗਾਂ ਮੰਨਣ ਲਈ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ ਉਹ ਭਲਕੇ ਪੂਰੇ ਦੇਸ਼ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ ਇੱਕਠੇ ਹੋਣ ਦੀ ਅਪੀਲ ਕਰਦੇ ਹਨ।

Also Read : Ind vs Pak : ਕੋਹਲੀ ਦੀ ਉਹ ਤਸਵੀਰ, ਜਿਸ ਨੂੰ PCB ਨੇ ਕੀਤਾ ਟਵੀਟ, ਪਾਕਿਸਤਾਨ ‘ਚ ਵੀ ਹੋ ਰਹੀ ਤਾਰੀਫ

ਇਸ ਦੌਰਾਨ ਲਖੀਮਪੁਰ ਖੇੜੀ ਦੀ ਘਟਨਾ ‘ਤੇ ਬੋਲਦਿਆਂ ਕਿਹਾ ਉਨ੍ਹਾਂ ਨੇ ਮੰਗ ਕੀਤੀ ਕੀ ਅਜੈ ਮਿਸ਼ਰਾ ਦਾ ਦਾ ਅਸਤੀਫਾ ਲਿਆ ਜਾਵੇ।ਜਿਸਦੇ ਚਲਦਿਆਂ ਭਲਕੇ ਯੂਪੀ ਦੇ ਸਾਰੇ ਥਾਣਿਆ ਦਾ ਘੇਰਓ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਗੁਰਨਾਮ ਸਿੰਘ ਚੜੂਨੀ ਵੱਲੋਂ ਵੀ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਲਗਾਤਾਰ ਮੰਗ ਕਰ ਰਹੇ ਹਨ ਕਿ ਆਸ਼ੀਸ਼ ਮਿਸ਼ਰਾ ਦੇ ਪਿਤਾ ਅਤੇ ਮੰਤਰੀ ਅਜੇ ਮਿਸ਼ਰਾ ਦੀ ਗ੍ਰਿਫਤਾਰੀ ਕੀਤੀ ਜਾਵੇ।

Also Read : ਸੰਗਰੂਰ ਦੇ ਭਾਈ ਗੁਰਦਾਸ ਕਾਲਜ ‘ਚ ਭਾਰਤ-ਪਾਕਿ T-20 ਮੈਚ ਨੂੰ ਲੈ ਕੇ ਹੰਗਾਮਾ, ਕਸ਼ਮੀਰੀ ਵਿਦਿਆਰਥੀਆਂ ਦੀ ਹੋਈ ਕੁੱਟਮਾਰ

ਚੜੂਨੀ ਨੇ ਕਿਹਾ ਕਿ ਲਖੀਮਪੁਰੀ ਖੇੜੀ ਕਾਂਡ ਵਿੱਚ 5 ਕਿਸਾਨਾਂ ਦੀ ਮੌਤ ਹੋ ਗਈ ਸੀ ਅਤੇ ਇਸ ਵਿੱਚ ਮੰਤਰੀ ਨੇ ਸਭ ਤੋਂ ਅਹਿਮ ਭੂਮਿਕਾ ਨਿਭਾਈ ਹੈ ਅਤੇ ਉਸ ਮੰਤਰੀ ਨੂੰ ਅਜੇ ਤੱਕ ਗ੍ਰਿਫਤਾਰ ਜਾਂ ਮੁਅੱਤਲ ਨਹੀਂ ਕੀਤਾ ਗਿਆ ਹੈ। ਇਨ੍ਹਾਂ ਮੰਗਾਂ ਅਤੇ 11 ਮਹੀਨੇ ਤੋਂ ਚੱਲ ਰਹੇ ਅੰਦੋਲਨ ਨੂੰ ਲੈ ਕੇ ਭਲਕੇ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਸਾਰੇ ਥਾਣਿਆਂ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਬਾਕੀ ਰਾਜਾਂ ਦੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨ ਕੀਤੇ ਜਾਣਗੇ। ਪ੍ਰਦਰਸ਼ਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਰਾਸ਼ਟਰਪਤੀ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।

Leave a Reply

Your email address will not be published. Required fields are marked *