LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੰਡੀਗੜ੍ਹ ਪ੍ਰਸ਼ਾਸਨ ਦਾ ਕਾਲਜ ਤੇ ਯੂਨੀਵਰਸਿਟੀ ਨੂੰ ਲੈ ਕੇ ਵੱਡਾ ਫੈਸਲਾ

guidlines chd

ਚੰਡੀਗੜ੍ਹ (ਇੰਟ.)- ਪੰਜਾਬ ਸਰਕਾਰ ਦੇ ਸਕੂਲ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮੰਗਲਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਹੋਇਆ ਕਾਲਜ ਤੇ ਯੂਨੀਵਰਸਿਟੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਅਗਸਤ ਤੋਂ ਕਾਲਜ ਤੇ ਯੂਨੀਵਰਸਿਟੀ ਖੋਲ੍ਹਣ ਦੀ ਹੁਕਮ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਖ਼ਾਸਕਰ ਸੁਖਨਾ ਝੀਲ ਅਤੇ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ' ਵਾਲਿਆਂ 'ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

Very Few Students Attend Classes As Shimla Schools Reopen

Read this- 15 ਅਗਸਤ ਤੋਂ ਪਹਿਲਾਂ ਦਿੱਲੀ ਵਿਚ ਅੱਤਵਾਦੀ ਹਮਲੇ ਦਾ ਅਲਰਟ! ਵਧਾਈ ਸੁਰੱਖਿਆ

ਉੱਚ ਸਿੱਖਿਆ ਦੇ ਸਾਰੇ ਅਦਾਰਿਆਂ ਸਮੇਤ ਯੂਨੀਵਰਸਿਟੀ, ਕਾਲਜਾਂ ਆਦਿ ਨੂੰ ਅਗਸਤ, 2021 ਦੇ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਅਗਲੇ ਅਕਾਦਮਿਕ ਸੈਸ਼ਨ ਲਈ ਖੋਲ੍ਹਣ ਦੀ ਇਜਾਜ਼ਤ ਹੋਵੇਗੀ, ਇਸ ਸ਼ਰਤ ਦੇ ਅਧੀਨ ਕਿ ਸਾਰੇ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੂੰ ਟੀਕਾਕਰਣ ਦੀ ਘੱਟੋ ਘੱਟ ਇਕ ਖੁਰਾਕ ਲੱਗੀ ਹੋਣੀ ਚਾਹੀਦੀ ਹੈ। ਹੋਰ ਸਮਾਗਮਾਂ ਜਿਵੇਂ ਪ੍ਰਦਰਸ਼ਨੀ, ਸ਼ੋਅ ਆਦਿ ਸਬੰਧਤ ਐੱਸ.ਡੀ.ਐੱਮ. ਦੀ ਆਗਿਆ ਤੋਂ ਬਾਅਦ ਹੀ ਪ੍ਰੋਗਰਾਮ ਕੀਤਾ ਜਾ ਸਕੇਗਾ। 

In The Market