ਚੰਡੀਗੜ੍ਹ- ਪੰਜਾਬ ਵਿਚ ਕਾਂਗਰਸ ਦਾ ਕਲੇਸ਼ ਵਧਦਾ ਹੀ ਜਾ ਰਿਹਾ ਹੈ। ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਕਾਂਗਰਸ ਇੰਚਾਰਜ ਨੂੰ ਬਦਲਣ ਦੀ ਮੰਗ ਉੱਠੀ ਹੈ ਤੇ ਇਹ ਮੰਗ ਸਾਬਕਾ ਪੰਜਾਬ ਮੁੱਖ ਮੰਤਰੀ ਵਲੋਂ ਕੀਤੀ ਜਾ ਰਹੀ ਹੈ।
ਪੜੋ ਹੋਰ ਖਬਰਾਂ: ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਮੁੱਖ ਮੰਤਰੀ ਖੱਟਰ ਦਾ ਪੁਤਲਾ ਫੂਕ ਕੀਤਾ ਗਿਆ ਰੋਸ ਪ੍ਰਦਰਸ਼ਨ
ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵਲੋਂ ਇਹ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਰਾਜਿੰਦਰ ਕੌਰ ਭੱਠਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਹਰੀਸ਼ ਰਾਵਤ ਉੱਤਰਾਖੰਡ ਵੱਲ ਧਿਆਨ ਦੇਣ। ਪੰਜਾਬ ਇੰਚਾਰਜ ਦੀ ਜ਼ਿੰਮੇਦਾਰੀ ਪੰਜਾਬ ਨੂੰ ਸਮਝਣ ਵਾਲੇ ਆਗੂ ਨੂੰ ਦੇਣੀ ਚਾਹੀਦੀ ਹੈ। ਇਸ ਦੌਰਾਨ ਭੱਠਲ ਨੇ ਇਹ ਵੀ ਕਿਹਾ ਕਿ ਦੋ ਦਿਨਾਂ ਵਿਚ ਇਸ ਕਲੇਸ਼ ਦਾ ਕੋਈ ਹੱਲ ਹੋ ਸਕਦਾ ਹੈ।
ਪੜੋ ਹੋਰ ਖਬਰਾਂ: ਕਪੂਰਥਲਾ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਜ਼ਬਤ, ਦੋ ਨਸ਼ਾ ਤਸਕਰ ਗ੍ਰਿਫ਼ਤਾਰ
ਦੇਖੋ ਪੂਰਾ ਇੰਟਰਵਿਊ



