LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵੱਡੀ ਖਬਰ : ਜਲੰਧਰ ਦੇ ਕਈ ਕੌਂਸਲਰ ਭਾਜਪਾ ਵਿਚ ਹੋਏ ਸ਼ਾਮਲ

bjp2222

ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ-ਪੰਜਾਬ ਦੀ ਸਿਆਸਤ ਵਿਚ ਮੁੜ ਅਦਲਾ ਬਦਲੀ ਦੀ ਖਬਰ ਸਾਹਮਣੇ ਆਈ ਹੈ। ਇੱਕ ਦਰਜਨ ਤੋਂ ਵੱਧ ਕੌਂਸਲਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਬੀਤੇ ਦਿਨੀਂ ਭਾਜਪਾ ਵਿਚ ਸ਼ਾਮਲ ਹੋਏ ਸਨ। ਇਸ ਮਗਰੋਂ ਰਿੰਕੂ ਨੇ ਚੰਡੀਗੜ੍ਹ ਜਾ ਕੇ ਕੌਂਸਲਰਾਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਹੈ। 
ਦੱਸ ਦਈਏ ਕਿ ਸ਼ਹਿਰ ਤੋਂ ਬਾਹਰ ਇਕ ਨਿੱਜੀ ਥਾਂ 'ਤੇ ਸਾਰਿਆਂ ਦੀ ਮੀਟਿੰਗ ਹੋਈ ਸੀ। ਇਸ ਤੋਂ ਬਾਅਦ ਅੱਜ ਐਤਵਾਰ ਨੂੰ ਚੰਡੀਗੜ੍ਹ 'ਚ ਸਭ ਨੂੰ ਭਾਜਪਾ ਵਿਚ ਸ਼ਾਮਲ ਕਰਵਾ ਲਿਆ। 
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿਚ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਸਭ ਤੋਂ ਵੱਧ ਚਰਚਿਤ ਨਾਂ ਕਮਲਜੀਤ ਸਿੰਘ ਭਾਟੀਆ ਦਾ ਹੈ। ਉਨ੍ਹਾਂ ਦੇ ਨਾਲ ਸੌਰਭ ਸੇਠ, ਕਵਿਤਾ ਸੇਠ, ਵਿਪਨ ਕੁਮਾਰ ਉਰਫ਼ ਬੱਬੀ ਚੱਢਾ, ਅਮਿਤ ਸਿੰਘ ਸੰਧਾ, ਮਨਜੀਤ ਸਿੰਘ ਟੀਟ, ਰਾਧਿਕਾ ਪਾਠਕ, ਕਰਨ ਪਾਠਕ, ਵਰੇਸ਼ ਮਿੰਟੂ, ਹਰਵਿੰਦਰ ਲਾਡਾ ਸਮੇਤ ਹੋਰ ਆਗੂ ਮੌਜੂਦ ਹਨ। 
ਰਿੰਕੂ ਅਤੇ ਅੰਗੁਰਾਲ ਨੇ ਭਾਜਪਾ ਵਿਚ ਸ਼ਾਮਲ ਹੁੰਦੇ ਹੀ ਸ਼ਹਿਰ ਭਰ ਵਿਚ ਆਪਣੇ ਸਾਥੀ ਆਗੂਆਂ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿਸ ਤੋਂ ਬਾਅਦ ਕੱਲ੍ਹ ਯਾਨੀ ਸ਼ਨੀਵਾਰ ਨੂੰ ਹੋਈ ਬੈਠਕ ਤੋਂ ਬਾਅਦ ਅੱਜ ਕਈ ਕੌਂਸਲਰਾਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਗਿਆ। ਭਾਜਪਾ 'ਚ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਕੌਂਸਲਰ 'ਆਪ'-ਕਾਂਗਰਸੀ ਕੌਂਸਲਰ ਹਨ, ਜਿਨ੍ਹਾਂ ਦਾ ਆਪਣੇ ਇਲਾਕਿਆਂ 'ਚ ਕਾਫ਼ੀ ਪ੍ਰਭਾਵ ਹੈ। ਇਸ ਨਾਲ ਭਾਜਪਾ ਨੂੰ ਲੋਕ ਸਭਾ ਚੋਣਾਂ 'ਚ ਕਾਫੀ ਫਾਇਦਾ ਹੋ ਸਕਦਾ ਹੈ।

In The Market