LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਜਪਾ ਆਗੂ ਅਨਿਲ ਜੋਸ਼ੀ ਸਾਥੀਆਂ ਸਮੇਤ ਅਕਾਲੀ ਦਲ ਵਿਚ ਹੋਏ ਸ਼ਾਮਲ

sad anil

ਚੰਡੀਗੜ੍ਹ  (ਇੰਟ.)- ਇਕ ਮਹੀਨੇ ਪਹਿਲਾਂ ਭਾਜਪਾ ਤੋਂ ਕੱਢੇ ਗਏ ਅਨਿਲ ਜੋਸ਼ੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ (ਐੱਸ.ਏ.ਡੀ.) ਵਿਚ ਸ਼ਾਮਲ ਹੋ ਗਏ। ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਅਨਿਲ ਜੋਸ਼ੀ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਅਨਿਲ ਜੋਸ਼ੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਹਾਜ਼ਰੀ 'ਚ ਅਕਾਲੀ ਦਲ ਦਾ ਪੱਲਾ ਫੜ੍ਹਿਆ। ਅਨਿਲ ਜੋਸ਼ੀ ਦੇ ਨਾਲ ਭਾਜਪਾ ਦੇ ਹੋਰ ਵੀ ਕਈ ਵੱਡੇ ਆਗੂ ਅਕਾਲੀ ਦਲ 'ਚ ਸ਼ਾਮਲ ਹੋਏ।

Read more- ਸੁਮੇਧ ਸੈਣੀ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਵਲੋਂ ਕੀਤੇ ਟਵੀਟ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਨੇ ਕੀਤਾ ਟਵੀਟ, ਦਿੱਤੀ ਸਲਾਹ

ਇਨ੍ਹਾਂ ਆਗੂਆਂ 'ਚ ਸੁਖਜੀਤ ਕੌਰ ਸਾਹੀ ਪਤਨੀ ਅਮਰਜੀਤ ਸਿੰਘ ਸਾਹੀ, ਦਸੂਹਾ, ਮੋਹਿਤ ਗੁਪਤਾ ਬਠਿੰਡਾ, ਕਮਲ ਚੇਟਲੀ ਲੁਧਿਆਣਾ, ਆਰ. ਡੀ. ਸ਼ਰਮਾ ਲੁਧਿਆਣਾ ਕਾਰਪੋਰੇਸ਼ਨ ਕੌਂਸਲਰ, ਰਾਜ ਕੁਮਾਰ ਬਿੱਟੂ, ਸੁਰਿੰਦਰ ਛਿੰਦੀ, ਫਤਿਹਗੜ੍ਹ ਸਾਹਿਬ ਸ਼ਾਮਲ ਹਨ। ਬਿਕਰਮ ਮਜੀਠੀਆ ਵੱਲੋਂ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ 'ਚ ਜੀ ਆਇਆਂ ਕਿਹਾ ਗਿਆ। ਮਜੀਠੀਆ ਨੇ ਕਿਹਾ ਕਿ ਅਨਿਲ ਜੋਸ਼ੀ ਨੇ ਆਪਣੇ ਹਲਕੇ 'ਚ ਜੋ ਵੀ ਕਿਹਾ, ਉਹ ਕੰਮ ਕਰ ਦੇ ਦਿਖਾਇਆ ਅਤੇ ਉਹ ਪਾਰਟੀ 'ਚ ਸ਼ਾਮਲ ਹੋਣ ਲਈ ਵਧਾਈ ਦਿੰਦੇ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਜੁਲਾਈ ਮਹੀਨੇ 'ਚ ਭਾਜਪਾ ਨੇ ਪਾਰਟੀ 'ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਸੀ।

Read more- ਜਲੰਧਰ ਜਾਣ ਵਾਲੇ ਯਾਤਰੀ ਪਹਿਲਾਂ ਜਾਣ ਲੈਣ ਇਹ ਰੂਟ ਮੈਪ, ਕਿਸਾਨਾਂ ਵਲੋਂ ਦਿੱਤਾ ਜੈ ਰਿਹੈ ਧਰਨਾ
ਭਾਜਪਾ ਦਾ ਕਹਿਣਾ ਸੀ ਕਿ ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਮਸਲੇ 'ਤੇ ਬੋਲ ਰਹੇ ਸਨ ਅਤੇ ਕਹਿ ਰਹੇ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਹੋਰ ਆਗੂ ਕਿਸਾਨਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾ ਰਹੇ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਕਤ ਫ਼ੈਸਲਾ ਲਿਆ ਗਿਆ ਸੀ। ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਬਾਅਦ ਦੋ ਦਿਨ ਤੱਕ ਉਹ ਚੰਡੀਗੜ੍ਹ ਵਿਚ ਹੀ ਰੁਕਣ ਵਾਲੇ ਹਨ। 23 ਨੂੰ ਉਹ ਅੰਮ੍ਰਿਤਸਰ ਪਰਤਣਗੇ ਅਤੇ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਵਿਚ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਨਾਰਥ ਵਿਚ ਆਪਣੇ ਹਮਾਇਤੀਆਂ ਨੂੰ ਇਕੱਠਾ ਕਰਨਗੇ। ਉਥੇ ਹੀ ਜੋਸ਼ੀ ਸਪੱਸ਼ਟ ਕਰ ਚੁੱਕੇ ਹਨ ਕਿ ਜੇਕਰ ਉਹ ਚੋਣਾਂ ਲੜਣਗੇ ਤਾਂ ਨਾਰਥ ਤੋਂ ਹੀ ਲੜਣਗੇ। 

In The Market