ਚੰਡੀਗੜ੍ਹ: ਭਾਜਪਾ ਯੂਥ ਮੋਰਚੇ (BJP Youth Morcha) ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਦੀ ਤਿਆਰੀ ਕੀਤੀ ਗਈ ਸੀ। ਦੱਸ ਦੇਈਏ ਕਿ ਭਾਜਪਾ ਯੂਥ ਮੋਰਚਾ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਰਿਹਾਇਸ਼ ਘੇਰਨ ਪੁੱਜੇ ਹਨ। ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਹ ਪ੍ਰਦਰਸ਼ਨ ਸੈਕਟਰ 17 ਤੋਂ ਸ਼ੁਰੂ ਕੀਤਾ ਗਿਆ ਹੈ। ਬੈਰੀਕੇਡ ਤੋੜ ਰਿਹਾਇਸ਼ ਅੱਗੇ ਵੱਧ ਰਹੇ ਹਨ ਪਰ ਭਾਜਪਾ ਯੁਵਾ ਮੋਰਚਾ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੁਲਿਸ ਨੇ ਬੀਜੇਪੀ ਵਰਕਰਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੌਰਾਨ ਪ੍ਰਦਰਸ਼ਨ ਕਰ ਰਹੀ ਇਕ ਮਹਿਲਾ ਵੱਲੋਂ ਕਿਹਾ ਗਿਆ ਕਿ ਪੰਜਾਬ ਵਿਚ ਇਸ ਵੇਲੇ ਹਰ ਘਰ ਵਿਚ ਨਸ਼ੇ ਕਾਰਨ ਮੌਤ ਹੋ ਰਹੀਆਂ ਹਨ ਜਦਕਿ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਤਾਜਪੋਸ਼ੀ ਸਮੇਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਵਿਚ ਨਸ਼ਾ ਖਤਮ ਕਰਨ ਦੀ ਗੱਲ ਕਹਿ ਗਈ ਸੀ ਪਰ ਹੁਣ ਪੰਜਾਬ ਸਰਕਾਰ ਦੇ ਪੰਜ ਸਾਲ ਪੂਰੇ ਹੋ ਚਲੇ ਹਨ ਪਰ ਅਜੇ ਤਕ ਪੰਜਾਬ ਵਿੱਚੋ ਨਸ਼ਾ ਨਹੀਂ ਖਤਮ ਕੀਤਾ ਗਿਆ।
Read this: ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੇ ਪੁਲਿਸ 'ਤੇ ਚੁੱਕੇ ਕਈ ਸਵਾਲ, ਕੀਤੇ ਵੱਡੇ ਖੁਲਾਸੇ
ਪੁਲਿਸ ਵੱਲੋਂ ਭਾਜਪਾ ਯੂਥ ਮੋਰਚਾ ਦੇ ਕੁਝ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਦਿਸ਼ਾ ਨਿਰਦੇਸ਼ ਹੇਠ ਕੈਪਟਨ ਦੀ ਰਿਹਾਇਸ਼ ਘਿਰਾਓ ਕਰਨ ਆਏ ਸਨ। ਭਾਜਪਾ ਵਰਕਰਾਂ ਵਿਚ ਖਾਸਾ ਜੋਸ਼ ਭਰਿਆ ਹੋਇਆ ਹੈ ਅਤੇ ਲਗਾਤਾਰ ਉਹ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕਰ ਰਹੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट