LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਮੂਸੇਵਾਲਾ ਦੇ SYL ਗੀਤ ਦੇ ਹੱਕ 'ਚ ਆਏ ਹਰਿਆਣਾ ਦੇ ਮੁੱਕੇਬਾਜ਼ ਵਿਜੇਂਦਰ ਸਿੰਘ

24 june vijender singh

ਚੰਡੀਗੜ੍ਹ : ਬੀਤੇ ਦਿਨ ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ SYL ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਲੈ ਕੇ ਵਿਵਾਦ ਦਿਖਦਾ ਨਜ਼ਰ ਆ ਰਿਹਾ ਹੈ ਅਤੇ ਹਰਿਆਣਾ ਦੇ ਮੁੱਕੇਬਾਜ਼ ਅਤੇ ਕਾਂਗਰਸ ਆਗੂ ਵਿਜੇਂਦਰ ਸਿੰਘ ਗੀਤ ਦੀ ਵਕਾਲਤ ਕਰ ਰਹੇ ਹਨ। ਵਿਜੇਂਦਰ ਸਿੰਘ ਦੇ ਫੇਸਬੁਕ ਤੇ ਲਿਖਿਆ ਹੈ ਕਿ ਮੂਸੇਵਾਲਾ ਨੇ ਕੁਝ ਵੀ ਗਲਤ ਨਹੀਂ ਕਿਹਾ ਹੈ।

Also Read: ਸੁਪਰੀਮ ਕੋਰਟ ਨੇ ਗੁਜਰਾਤ ਦੰਗਾ ਮਾਮਲੇ 'ਚ PM ਮੋਦੀ ਨੂੰ ਕਲੀਨ ਚਿੱਟ ਖਿਲਾਫ ਖਾਰਿਜ ਕੀਤੀ ਪਟੀਸ਼ਨ

ਮੁੱਕੇਬਾਜ ਵਿਜੇਂਦਰ ਸਿੰਘ ਨੇ ਫੇਸਬੁਕ 'ਤੇ ਪੋਸਟ ਪਾ ਕੇ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਦੇ SYL ਗਾਣੇ ਦੀ ਲਾਈਨ "ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ" ਨੂੰ ਲੈ ਕੇ ਲੋਕਾਂ ਨੂੰ ਕੰਨਫਿਊਸ਼ਨ ਹੈ ਕਿ ਪਾਣੀ ਦਾ ਤੁਪਕਾ ਕਿਸ ਨੂੰ ਨਹੀਂ ਦਿੰਦੇ ?
ਹਰਿਆਣਾ ਨੂੰ ? ਤਾਂ ਇਸ ਲਾਈਨ ਦੇ ਅਰਥ ਸਮਝਣ ਦੇ ਲਈ-
ਸਾਨੂੰ ਸਾਡਾ ਪਿਛੋਕੜ ਅਤੇ ਸਾਡਾ ਲਾਣਾ ਦੇ ਦਿਓ
ਚੰਡੀਗੜ੍ਹ, ਹਿਮਾਚਲ ਤੇ ਹਰਿਆਣਾ ਦੇ ਦਿਓ
ਨੂੰ ਧਿਆਨ ਨਾਲ ਸਮਝੋਂ ਕਿ ਸ਼ੁਰੂਆਤ ਚ ਹੀ ਪਰਿਵਾਰ ਇਕ ਕਰਨ ਦੀ ਗੱਲ ਕਹਿ ਰਿਹਾ ਹੈ , ਯਾਨੀ ਕਿ ਸਾਡਾ ਪਰਿਵਾਰ(ਰਾਜ) ਇਕ ਕਰ ਦਿਓ ਅਸੀ ਆਪਣਾ ਮਸਲਾ ਖ਼ੁਦ ਹੱਲ ਕਰ ਲਵਾਂਗੇ।
ਇਸ ਗਾਣੇ ਦੀ ਇਕ ਲਾਈਨ ਹੋਰ ਹੈ-
ਕਿਉਂ ਪੱਗਾਂ ਨਾਲ ਖਹਿੰਦਾ ਫਿਰਦਾ ਟੋਪੀ ਵਾਲਿਆ
ਇਸਨੂੰ ਵੀ ਸਮਝਣ ਦੀ ਜ਼ਰੂਰਤ ਹੈ । ਪੱਗ(ਪਗੜੀ) ਨੂੰ ਸਿਰਫ਼ ਸਿੱਖੀ ਨਾਲ ਜੋੜਕੇ ਨਾ ਦੇਖੋ, ਹਰਿਆਣਾ/ਰਾਜਸਥਾਨ ਚ ਵੀ ਪਗੜੀ ਨੂੰ ਬਹੁਤ ਅਹਿਮ ਮੰਨਿਆ ਜਾਂਦਾ ਹੈ। ਅਤੇ ਟੋਪੀ ਵਾਲੇ ਇਹ ਨੇਤਾ ਨੇ, ਜੋ ਸਾਨੂੰ ਆਪਸ ਚ ਲੜਵਾਉਂਦੇ ਨੇ..

ਨੋਟ- ਇਸ ਗਾਣੇ ਚ ਉਨ੍ਹਾਂ ਲੋਕਾਂ ਨੂੰ ਹੀ ਜਲਣ ਹੋ ਰਹੀ ਹੈ ,, ਜੋ ਲੋਕਾਂ ਨੂੰ ਪੰਜਾਬ, ਹਰਿਆਣਾ, ਰਾਜਸਥਾਨ,ਯੂਪੀ ਦੇ ਕਿਸਾਨਾਂ 'ਚ ਅੱਤਵਾਦ ਦਿੱਖਦਾ ਹੈ।

Also Read: ਜਾਣੋ ਕੌਣ ਹਨ IPS ਦਿਨਕਰ ਗੁਪਤਾ? NIA ਦਾ ਮੁਖੀ ਕੀਤਾ ਗਿਆ ਨਿਯੁਕਤ

ਦੱਸ ਦੇਈਏ ਕਿ ਬੀਤੀ ਸ਼ਾਮ ਮੌਤ ਤੋਂ ਬਾਅਦ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਗਾਇਆ ਹੋਇਆ ਪਹਿਲਾ ਗੀਤ ਰਿਲੀਜ਼ ਕੀਤਾ ਗਿਆ। ਗੀਤ ਦੇ ਸਪੱਸ਼ਟ ਬੋਲ ਹਨ ਕਿ ਜਿੰਨਾ ਚਿਰ ਪੰਜਾਬ ਨੂੰ ਪ੍ਰਭੂਸੱਤਾ ਨਹੀਂ ਮਿਲਦੀ ਸਤਲੁਜ ਯਮੁਨਾ ਲਿੰਕ (SYL) ਨਹਿਰ ਦਾ ਪਾਣੀ ਛੱਡੋ, ਪਾਣੀ ਦਾ ਇੱਕ ਵੀ ਤੁਪਕਾ ਨਹੀਂ ਦਿੰਦੇ। ਗੀਤਾਂ ਵਿੱਚ ਦਰਿਆਈ ਪਾਣੀਆਂ ਉੱਤੇ ਪੰਜਾਬ ਦੇ ਹੱਕ ਦਾ ਜ਼ਿਕਰ ਹੈ। ਇਸਦੇ ਨਾਲ ਹੀ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।

In The Market