LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ

1 dec cabinet

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਕੀਮ ਨਾਲ ਜਿੱਥੇ ਗਰੀਬ ਵਿਦਿਆਰਥੀਆਂ ਖਾਸ ਕਰਕੇ ਜਨਰਲ ਵਰਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਦਦ ਮਿਲੇਗੀ, ਉਥੇ ਹੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਕੁਲ ਦਾਖਲਾ ਅਨੁਪਾਤ (GER) ਨੂੰ ਬਿਹਤਰ ਬਣਾਉਣ ਵਿਚ ਵੀ ਸਹਾਇਤਾ ਮਿਲੇਗੀ। ਇਸ ਸਕੀਮ ਨਾਲ ਸਾਲਾਨਾ 36.05 ਕਰੋੜ ਰੁਪਏ ਦਾ ਵਿੱਤੀ ਖਰਚਾ ਆਵੇਗਾ।

Also Read : Omicron ਦੇ ਖਤਰੇ ਵਿਚਕਾਰ 15 ਦਸੰਬਰ ਤੋਂ ਨਹੀਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਸਿਰਫ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ। ਵਜ਼ੀਫੇ ਦੀ ਰਾਸ਼ੀ ਇਕਸਾਰ ਹੋਵੇਗੀ ਅਤੇ ਯੂਨੀਵਰਸਿਟੀ ਵੱਲੋਂ ਵਸੂਲੀ ਕੀਤੀ ਜਾਂਦੀ ਫੀਸ ਦੇ ਅਨੁਪਾਤ ਮੁਤਾਬਕ ਹੋਵੇਗੀ। ਜੇਕਰ ਵਿਦਿਆਰਥੀ 60 ਫੀਸਦੀ ਤੋਂ ਵੱਧ ਅਤੇ 70 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਦਾ ਹੈ ਤਾਂ ਉਸ ਨੂੰ ਯੂਨੀਵਰਸਿਟੀ ਦੀ ਫੀਸ ਵਿਚ 70 ਫੀਸਦੀ ਰਿਆਇਤ ਦਿੱਤੀ ਜਾਵੇਗੀ। ਇਸੇ ਤਰ੍ਹਾਂ 70 ਫੀਸਦੀ ਤੋਂ ਵੱਧ ਅਤੇ 80 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਫੀਸ ਵਿਚ 80 ਫੀਸਦੀ ਰਿਆਇਤ ਮਿਲੇਗੀ। 80 ਫੀਸਦੀ ਤੋਂ ਵੱਧ ਅਤੇ 90 ਫੀਸਦੀ ਤੋਂ ਘੱਟ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 90 ਫੀਸਦੀ ਰਿਆਇਤ ਜਦਕਿ 90 ਫੀਸਦੀ ਤੋਂ ਵੱਧ ਅਤੇ 100 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 100 ਫੀਸਦੀ ਰਿਆਇਤ ਮਿਲੇਗੀ।

Also Read : ਸਿਰਫ਼ 5 ਮਿੰਟ ਤੱਕ ਦੇਖੀ ਅਜਿਹੀ ਫ਼ਿਲਮ ਕਿ ਵਿਦਿਆਰਥੀ ਨੂੰ ਹੋ ਗਈ 14 ਸਾਲ ਦੀ ਜੇਲ

ਵਿਦਿਆਰਥੀਆਂ ਨੂੰ ਵਜ਼ੀਫਾ ਤਾਂ ਹੀ ਦਿੱਤਾ ਜਾਵੇਗਾ, ਜੇਕਰ ਉਨ੍ਹਾਂ ਨੂੰ ਕੋਈ ਹੋਰ ਵਜ਼ੀਫਾ ਨਾ ਮਿਲਦਾ ਹੋਵੇ। ਜੇਕਰ ਵਿਦਿਆਰਥੀ ਸੂਬਾ ਸਰਕਾਰ ਜਾਂ ਕੇਂਦਰ ਸਰਕਾਰ ਦੀ ਕਿਸੇ ਸਕੀਮ ਅਧੀਨ ਕੋਈ ਵਜ਼ੀਫਾ ਪ੍ਰਾਪਤ ਕਰ ਰਿਹਾ ਹੋਵੇ ਅਤੇ ਇਸ ਨਵੀਂ ਸਕੀਮ ਅਧੀਨ ਮਿਲਣ ਵਾਲਾ ਲਾਭ ਉਸ ਨਾਲੋਂ ਵੱਧ ਬਣਦਾ ਹੋਵੇ ਤਾਂ ਉਸ ਨੂੰ ਇਸ ਨਵੀਂ ਸਕੀਮ ਅਧੀਨ ਮਿਲਣ ਵਾਲੇ ਵਜ਼ੀਫੇ ਅਤੇ ਪਹਿਲਾਂ ਮਿਲਦੇ ਵਜ਼ੀਫੇ ਦੇ ਅੰਤਰ ਵਾਲੀ ਰਾਸ਼ੀ ਹੀ ਅਦਾਇਗੀਯੋਗ ਹੋਵੇਗੀ।

Also Read : ਅਮਰੀਕਾ ਦੇ ਸਕੂਲ 'ਚ ਨੌਜਵਾਨ ਵੱਲੋਂ ਕੀਤੀ ਗਈ ਗੋਲੀਬਾਰੀ, 3 ਦੀ ਮੌਤ, 8 ਜ਼ਖਮੀ

ਬੁਲਾਰੇ ਨੇ ਦੱਸਿਆ ਕਿ ਇਹ ਵਿਵਸਥਾ ਤਾਂ ਹੀ ਲਾਗੂ ਹੋਵੇਗੀ, ਜੇਕਰ ਵਿਦਿਆਰਥੀ ਸਾਰੇ ਵਿਸ਼ਿਆਂ ਵਿਚ ਇਮਤਿਹਾਨ ਪਾਸ ਕਰਦਾ ਹੈ। ਜੇਕਰ ਕੋਈ ਵਿਦਿਆਰਥੀ ਇਸ ਤੱਥ ਦੇ ਬਾਵਜੂਦ ਕਿਸੇ ਵੀ ਵਿਸ਼ੇ ਦਾ ਇਮਤਿਹਾਨ ਪਾਸ ਨਹੀਂ ਕਰ ਪਾਉਂਦਾ, ਪਰ ਬਾਕੀ ਵਿਸ਼ਿਆਂ ਵਿਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ਉਤੇ ਉਹ ਵਜ਼ੀਫੇ ਦਾ ਪਾਤਰ ਬਣਦਾ ਹੈ ਤਾਂ ਵੀ ਉਸ ਨੂੰ ਵਜ਼ੀਫਾ ਸਕੀਮ ਲਈ ਵਿਚਾਰਿਆ ਨਹੀਂ ਜਾਵੇਗਾ। ਬੁਲਾਰੇ ਨੇ ਇਹ ਵੀ ਦੱਸਿਆ ਕਿ ਇਹ ਸਕੀਮ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ।

In The Market