LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵਜੋਤ ਸਿੱਧੂ ਨਾਲ ਮੁਲਾਕਾਤ ਮਗਰੋਂ ਕੈਬਨਿਟ ਮੰਤਰੀ ਰੰਧਾਵਾ ਨੇ ਕਹੀ ਇਹ ਗੱਲ

radhva

ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਵਿਚ ਚੱਲ ਰਹੇ ਕਲੇਸ਼ ਨੂੰ ਮੁਕਾਉਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਕਈ ਤਰ੍ਹਾਂ ਦੇ ਹੀਲੇ ਵਰਤੇ ਜਾ ਰਹੇ ਹਨ। ਮੀਟਿੰਗਾਂ (Meeting) ਦੇ ਦੌਰ ਚੱਲ ਰਹੇ ਹਨ। ਨਾਰਾਜ਼ ਵਰਕਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਪੱਖ ਸੁਣੇ ਜਾ ਰਹੇ ਹਨ ਫਿਰ ਅੱਗੋਂ ਰਿਪੋਰਟ ਤਿਆਰ ਕਰ ਕੇ ਹਾਈਕਮਾਂਡ ਨੂੰ ਸੌਂਪੀ ਜਾ ਰਹੀ ਹੈ, ਜਿਸ ਸਬੰਧੀ ਹਾਈ ਕਮਾਂਡ ਵਲੋਂ ਹੀ ਫੈਸਲਾ ਲੈਣਾ ਹੈ।

Navjot Singh Sindhu BJP Anil Vij advice form own party Amarinder Singh  Punjab Congress split | India News – India TV

ਇਸ ਦੇ ਨਾਲ ਹੀ ਪੰਜਾਬ ਮਾਮਲਿਆਂ ਦੇ ਇੰਚਾਰਜ (Harish Rawat)ਹਰੀਸ਼ ਰਾਵਤ ਦਿੱਲੀ ਤੋਂ ਚੰਡੀਗੜ੍ਹ ਪਹੁੰਚ ਗਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

 

ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
ਇਸ ਵਿਚਾਲੇ ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਮਗਰੋਂ  ਮੰਤਰੀ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਨਾਲ ਉਨ੍ਹਾਂ ਦੇ ਪਰਿਵਾਰਕ ਅਤੇ ਪੁਰਾਣੇ ਰਿਸ਼ਤੇ ਹਨ, ਜੋ ਖ਼ਤਮ ਨਹੀਂ ਹੋ ਸਕਦੇ। ਰੰਧਾਵਾ ਨੇ ਸਿੱਧੂ ਦੇ ਟਵੀਟਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਟਵੀਟ ਕਰਨੇ ਵੀ ਜ਼ਰੂਰੀ ਹਨ ਅਤੇ ਲੋਕਾਂ ਨਾਲ ਮਿਲਣਾ ਵੀ ਜ਼ਰੂਰੀ ਹੈ।

 

ਕਾਂਗਰਸ ਵਿਚਕਾਰ ਚੱਲ ਰਹੀ ਖਾਨਾਜੰਗੀ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੂ ਨੂੰ ਬੁਲਾਉਣਗੇ ਤਾਂ ਉਹ ਜ਼ਰੂਰ ਜਾਣਗੇ ਅਤੇ ਉਹ ਖ਼ੁਦ ਵੀ ਜਾਣਗੇ। ਮੰਤਰੀ ਰੰਧਾਵਾ ਨੇ ਕਿਹਾ ਕਿ ਕਾਂਗਰਸ 'ਚ ਪਹਿਲਾਂ ਵੀ ਸਭ ਠੀਕ ਚੱਲ ਰਿਹਾ ਸੀ, ਹੁਣ ਵੀ ਸਭ ਠੀਕ ਹੈ ਅਤੇ ਭਵਿੱਖ 'ਚ ਵੀ ਠੀਕ ਹੀ ਰਹੇਗਾ। ਉਨ੍ਹਾਂ ਕਿਹਾ ਕਿ ਸਭ ਸਹੀ ਹੈ।

ਗੌਰਤਲਬ ਹੈ ਕਿ ਸੁਨੀਲ ਜਾਖੜ ਦਾ ਕਹਿਣਾ ਸੀ ਕਿ ਸਿੱਧੂ ਇਕ ਕਾਬਲ ਇਨਸਾਨ ਹਨ ਅਤੇ ਅਸੀਂ ਪਾਰਟੀ ਨਾਲ ਇਕੱਠੇ ਖੜੇ ਹਾਂ। ਸਿੱਧੂ ਦਾ ਕਹਿਣਾ ਸੀ ਕਿ ਸੁਨੀਲ ਜਾਖੜ ਉਨ੍ਹਾਂ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਵਿਖੇ ਆਪਣੀ ਰਿਹਾਇਸ਼ ਤੋਂ ਭਾਰੀ ਸੁਰੱਖਿਆ ਨਾਲ ਅੰਮ੍ਰਿਤਸਰ ਲਈ ਰਵਾਨਾ ਹੋ ਚੁੱਕੇ ਹਨ। 

In The Market