LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਟਿਫਿਨ ਬੰਬ ਦੀ ਬਰਾਮਦਗੀ ਬਾਅਦ ਕੈਪਟਨ ਨੇ ਟਵੀਟ ਕਰ ਰੰਧਾਵਾ 'ਤੇ ਸਾਧੇ ਨਿਸ਼ਾਨੇ

5 nov 18

ਚੰਡੀਗੜ੍ਹ : ਪੰਜਾਬ ਪੁਲਿਸ ਨੇ ਦੀਵਾਲੀ ਦੀ ਸ਼ਾਮ ਨੂੰ ਇੱਕ ਹੋਰ ਵੱਡੇ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਭਾਰਤ-ਪਾਕਿ ਸਰਹੱਦ ਦੇ ਨੇੜੇ ਖੇਤਾਂ ਤੋਂ ਟਿਫਿਨ ਬੰਬ ਬਰਾਮਦ ਕੀਤਾ ਹੈ। ਪੰਜਾਬ ਦਾ HM ਡਿਪਾਰਟਮੈਂਟ ਸੁਖਜਿੰਦਰ ਸਿੰਘ ਰੰਧਾਵਾ ਸੰਭਾਲਦੇ ਹਨ। ਇਸ ਬਾਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ। "ਉਨ੍ਹਾਂ ਆਸ ਪ੍ਰਗਟਾਈ ਹੈ ਕਿ ਐਚ.ਐਮ.ਪੰਜਾਬ ਵਿਸ਼ੇਸ਼ ਤੌਰ 'ਤੇ ਇਨਕਾਰੀ ਮੋਡ ਤੋਂ ਬਾਹਰ ਆਵੇਗਾ ਅਤੇ ਇਸ ਖਤਰੇ ਨੂੰ ਗੰਭੀਰਤਾ ਨਾਲ ਲਵੇਗਾ। ਸਰਹੱਦ ਪਾਰੋਂ ਨਿਯਮਤ ਤੌਰ 'ਤੇ ਬਹੁਤ ਸਾਰੀਆਂ ਖੇਪਾਂ ਭੇਜੀਆਂ ਜਾ ਰਹੀਆਂ ਹਨ, ਚੁਣੌਤੀ ਨਾਲ ਨਜਿੱਠਣ ਲਈ ਵਾਧੂ ਚੌਕਸੀ ਅਤੇ ਇੱਕ ਮਜ਼ਬੂਤ ​​ਕਾਰਜ ਯੋਜਨਾ ਬਣਾਈ ਜਾਣੀ ਚਾਹੀਦੀ ਹੈ।"

ਦੱਸ ਦੇਈਏ ਕਿ ਬੀਤੇ ਦਿਨ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ ਨਿਹੰਗਾਂ ਦੀ ਝੁੱਗੀ ਵਿੱਚੋਂ ਇੱਕ ਟਿਫ਼ਨ ਬੰਬ ਮਿਲਿਆ ਸੀ। ਲੁਧਿਆਣਾ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਆਪਣੇ ਪਿੰਡ ਨਿਹੰਗਾਂ ਦੀ ਝੁੱਗੀ 'ਚ ਟਿਫਿਨ ਬੰਬ ਛੁਪਾ ਕੇ ਰੱਖਿਆ ਸੀ। ਇਸ ਵੇਲੇ ਲੁਧਿਆਣਾ ਅਤੇ ਫਿਰੋਜ਼ਪੁਰ ਦੀ ਸਾਂਝੀ ਮੁਹਿੰਮ ਚੱਲ ਰਹੀ ਹੈ।

Also Read : ਰੋਹਤਕ : ਕਿਸਾਨਾਂ ਨੇ ਸਾਬਕਾ ਰਾਜ ਮੰਤਰੀ ਸਮੇਤ ਕਈ ਭਾਜਪਾ ਆਗੂਆਂ ਨੂੰ ਬਣਾਇਆ ਬੰਧਕ

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਟਿਫ਼ਨ ਬੰਬ ਦੀਆਂ ਤਾਰਾਂ ਜਲਾਲਾਬਾਦ ਦੀ ਘਟਨਾ ਨਾਲ ਜੁੜੀਆਂ ਹੋ ਸਕਦੀਆਂ ਹਨ ਅਤੇ ਇਹ ਵੀ ਪਤਾ ਲੱਗਾ ਹੈ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਇਸ ਟਿਫ਼ਨ ਬੰਬ ਦੀ ਵਰਤੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਅਜੇ ਕੁੱਝ ਵੀ ਦੱਸਣ ਨੂੰ ਤਿਆਰ ਨਹੀਂ ਹੈ।

In The Market