LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਾਮਲਾ ਭਾਜਪਾ ਆਗੂਆਂ ਦੇ ਵਿਰੋਧ ਦਾ : ਮੁੱਖ ਮੰਤਰੀ ਨੇ ਭਾਜਪਾ ਆਗੂਆਂ ਨੂੰ ਦਿੱਤਾ ਸੁਰੱਖਿਆ ਦਾ ਭਰੋਸਾ

captain cm house

ਚੰਡੀਗੜ੍ਹ (ਇੰਟ.)- ਭਾਜਪਾ ਆਗੂਆਂ (BJP Leader) 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਅਸ਼ਵਨੀ ਸ਼ਰਮਾ (Ashwani sharma) ਦੀ ਅਗਵਾਈ 'ਚ ਭਾਜਪਾ ਆਗੂਆਂ ਵਲੋਂ ਮੁੱਖ ਮੰਤਰੀ (CM) ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ। ਭਾਜਪਾ ਆਗੂਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਦੀ ਰਿਹਾਇਸ਼ 'ਤੇ ਬੈਠਕ ਤੋਂ ਬਾਅਦ ਅਸ਼ਵਨੀ ਸ਼ਰਮਾ (Ashwani sharma) ਦਾ ਕਹਿਣਾ ਸੀ ਕਿ ਮੁੱਖ ਮੰਤਰੀ (CM) ਵਲੋਂ ਉਨ੍ਹਾਂ ਦੀ ਗੱਲ ਨੂੰ ਬਹੁਤ ਧਿਆਨ ਨਾਲ ਸੁਣਿਆ ਗਿਆ ਹੈ ਅਤੇ ਉਨ੍ਹਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਡੈਲੀਗੇਸ਼ਨ ਵਲੋਂ ਚੰਡੀਗੜ੍ਹ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਭਾਜਪਾ ਆਗੂਆਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਗੱਲਬਾਤ ਕੀਤੀ ਗਈ ਸੀ।

Resign for failure to maintain law and order: Punjab BJP prez asks CM -  Hindustan Times

Read this- ਪੰਜਾਬ ਵਿਚ ਵੱਡਾ ਬਿਜਲੀ ਸੰਕਟ, 15 ਜੁਲਾਈ ਤੱਕ ਬੰਦ ਰਹੇਗੀ ਇੰਡਸਟਰੀ 

ਦੱਸਣਯੋਗ ਹੈ ਕਿ ਰਾਜਪੁਰਾ ਵਿੱਚ ਭਾਜਪਾ ਲੀਡਰਾਂ ਦਾ ਬੀਤੇ ਕਲ ਜਬਰਦਸਤ ਵਿਰੋਧ ਹੋਇਆ। ਕਿਸਾਨਾਂ ਨੇ ਬੀਜੇਪੀ ਲੀਡਰਾਂ ਨੂੰ ਭਜਾ-ਭਜਾ ਕੇ ਕੁੱਟਿਆ ਤੇ ਉਨ੍ਹਾਂ ਦੇ ਕੱਪੜੇ ਵੀ ਪਾੜ ਦਿੱਤੇ। ਭਾਜਪਾ ਲੀਡਰ ਭੁਪੇਸ਼ ਅਗਰਵਾਲ ਨੇ ਦੋਸ਼ ਲਾਇਆ ਕਿ ਡੀਐਸਪੀ ਜੀਐਸ ਟਿਵਾਣਾ ਦੇ ਕਹਿਣ 'ਤੇ 500 ਕਿਸਾਨਾਂ ਨੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਤੋਂ ਬਾਅਦ ਭਾਜਪਾ ਆਗੂਆਂ ਵਲੋਂ ਤਿੱਖਾ ਵਿਰੋਧ ਜਤਾਇਆ ਜਾ ਰਿਹਾ ਹੈ ਅਤੇ ਪਾਰਟੀ ਦੇ ਸੀਨੀਅਰ ਲੀਡਰ ਹਰਕਤ ਵਿਚ ਆ ਗਏ ਹਨ ਅਤੇ ਉਨ੍ਹਾਂ ਵਲੋਂ ਅਜਿਹਾ ਕਰਨ ਵਾਲੇ ਲੋਕਾਂ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

In The Market