LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Chandigarh Weather Update: ਚੰਡੀਗੜ੍ਹ 'ਚ ਅਗਲੇ ਦੋ ਦਿਨਾਂ ਤੱਕ ਮੀਂਹ ਦੀ ਸੰਭਾਵਨਾ, ਜਾਣੋ ਕਿਹੋ ਜਿਹਾ ਰਹੇਗਾ ਮੌਸਮ

mosam236985

Chandigarh Weather Update:  ਆਮ ਤੌਰ 'ਤੇ 15 ਸਤੰਬਰ ਨੂੰ ਮੌਨਸੂਨ ਦੀ ਸਮਾਪਤੀ ਦਾ ਐਲਾਨ ਕੀਤਾ ਜਾਂਦਾ ਹੈ, ਉੱਥੇ ਹੀ ਸਤੰਬਰ ਦੇ ਤੀਜੇ ਹਫ਼ਤੇ ਵੀ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਅਗਲੇ ਦੋ ਦਿਨਾਂ ਯਾਨੀ 22 ਅਤੇ 23 ਸਤੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਖਤਮ ਹੋ ਗਈ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਸਥਾਨ 'ਚ ਵੀਰਵਾਰ ਨੂੰ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ ਅਤੇ ਪੱਛਮੀ ਗੜਬੜੀ ਵੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮੌਸਮ 'ਚ ਬਦਲਾਅ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਵੀਰਵਾਰ ਨੂੰ ਬੱਦਲ ਛਾਏ ਰਹਿਣਗੇ ਅਤੇ 22 ਅਤੇ 23 ਸਤੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਧਿਆਨ ਯੋਗ ਹੈ ਕਿ ਸ਼ੁੱਕਰਵਾਰ ਯਾਨੀ 22 ਸਤੰਬਰ ਨੂੰ ਮੋਹਾਲੀ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਮੈਚ ਵੀ ਹੈ, ਹਾਲਾਂਕਿ ਮੈਚ 'ਚ ਵਿਘਨ ਪੈਣ ਦੀ ਸੰਭਾਵਨਾ ਘੱਟ ਹੈ ਕਿਉਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦਿਨ ਹਲਕੀ ਬਾਰਿਸ਼ ਹੋ ਸਕਦੀ ਹੈ।

ਦੂਜੇ ਪਾਸੇ ਸ਼ਨੀਵਾਰ ਯਾਨੀ 23 ਸਤੰਬਰ ਨੂੰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਬੁੱਧਵਾਰ ਯਾਨੀ ਕੱਲ੍ਹ ਧੁੱਪ ਕਾਰਨ ਫਿਰ ਹੁੰਮਸ ਅਤੇ ਗਰਮੀ ਮਹਿਸੂਸ ਕੀਤੀ ਗਈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ ਜਦੋਂ ਕਿ ਮੰਗਲਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ 25.8 ਡਿਗਰੀ ਦਰਜ ਕੀਤਾ ਗਿਆ।

ਇੰਨਾ ਹੀ ਨਹੀਂ ਹਵਾ 'ਚ ਨਮੀ ਦੀ ਮਾਤਰਾ ਵੀ 89 ਫੀਸਦੀ ਦਰਜ ਕੀਤੀ ਗਈ। ਹਾਲ ਹੀ 'ਚ 17 ਸਤੰਬਰ ਨੂੰ ਸਵੇਰੇ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ 'ਚ ਅਚਾਨਕ ਤੇਜ਼ ਬਾਰਿਸ਼ ਦੇਖਣ ਨੂੰ ਮਿਲੀ ਅਤੇ ਇਹ ਬਾਰਿਸ਼ ਸਵੇਰੇ ਕਰੀਬ 11:30 ਵਜੇ ਤੱਕ ਜਾਰੀ ਰਹੀ, ਜਿਸ ਕਾਰਨ ਤਿੰਨ ਘੰਟਿਆਂ 'ਚ ਕਰੀਬ 19 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

In The Market