LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੰਡੀਗੜ੍ਹ 'ਚ GST ਕੌਂਸਲ ਦੀ ਮੀਟਿੰਗ, ਸੂਬਿਆਂ ਨੂੰ ਮੁਆਵਜ਼ੇ ਸਮੇਤ ਕਈ ਮੁੱਦਿਆਂ 'ਤੇ ਫੈਸਲਾ ਮੁਮਕਿਨ

29june gst

ਚੰਡੀਗੜ੍ਹ- ਇੱਥੇ ਹੋਟਲ ਹਯਾਤ ਵਿਚ ਜੀਐੱਸਟੀ ਕੌਂਸਲ ਦੀ 47ਵੀਂ ਮੀਟਿੰਗ ਦੂਜੇ ਦਿਨ ਵੀ ਜਾਰੀ ਰਹੀ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ। ਮੀਟਿੰਗ ਵਿਚ ਮੁਆਵਜ਼ੇ ਬਾਰੇ ਫੈਸਲਾ ਸੰਭਵ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਾਮ 4 ਵਜੇ ਜੀਐੱਸਟੀ ਕੌਂਸਲ ਦੀ ਮੀਟਿੰਗ ਵਿਚ ਲਏ ਗਏ ਅਹਿਮ ਫੈਸਲਿਆਂ ਦਾ ਐਲਾਨ ਕਰਨਗੇ।

Also Read: ਚੰਡੀਗੜ੍ਹ-ਪੰਜਾਬ 'ਚ ਭਲਕੇ ਦਸਤਕ ਦੇ ਸਕਦਾ ਹੈ ਮਾਨਸੂਨ, 2 ਦਿਨ ਮੀਂਹ ਪੈਣ ਦੀ ਸੰਭਾਵਨਾ

ਦੱਸ ਦੇਈਏ ਕਿ ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਮੇਤ ਵੱਖ-ਵੱਖ ਰਾਜਾਂ ਦੇ ਵਿੱਤ ਮੰਤਰੀ ਅਤੇ ਅਧਿਕਾਰੀ ਹਿੱਸਾ ਲੈ ਰਹੇ ਹਨ। ਜੀਐੱਸਟੀ ਕੌਂਸਲ ਦੀ ਇਹ ਮੀਟਿੰਗ 28 ਜੂਨ ਨੂੰ ਸ਼ੁਰੂ ਹੋਈ ਸੀ। ਦੱਸ ਦੇਈਏ ਕਿ ਵਸਤੂ ਅਤੇ ਸੇਵਾ ਟੈਕਸ (ਜੀ.ਐੱਸ.ਟੀ.) ਲਾਗੂ ਹੋਣ ਕਾਰਨ ਰਾਜਾਂ ਨੂੰ ਹੋਏ ਮਾਲੀਏ ਦੇ ਨੁਕਸਾਨ ਦੀ ਭਰਪਾਈ ਕਰਨ ਦੀ ਯੋਜਨਾ 30 ਜੂਨ ਨੂੰ ਖਤਮ ਹੋ ਰਹੀ ਹੈ। ਰਾਜਾਂ ਨੇ ਇਸ ਨੂੰ ਅੱਗੇ ਲਿਜਾਣ ਦੀ ਮੰਗ ਕੀਤੀ ਹੈ, ਜਦਕਿ ਕੇਂਦਰ ਇਸ ਨੂੰ ਖ਼ਤਮ ਕਰਨ ਦੇ ਹੱਕ ਵਿਚ ਹੈ।

ਜੀਐਸਟੀ ਕੌਂਸਲ ਦੀ ਅੱਜ ਹੋਣ ਵਾਲੀ ਮੀਟਿੰਗ ਵਿਚ ਇਸ ਮੁੱਦੇ ’ਤੇ ਫੈਸਲਾ ਲਿਆ ਜਾ ਸਕਦਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਪ੍ਰੈੱਸ ਕਾਨਫਰੰਸ ਰਾਹੀਂ ਕੌਂਸਲ 'ਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦੇਣਗੇ। ਮੁਆਵਜ਼ੇ ਤੋਂ ਇਲਾਵਾ ਜੀਐੱਸਟੀ ਦਰਾਂ ਅਤੇ ਉਨ੍ਹਾਂ ਦੇ ਅਧੀਨ ਆਈਟਮਾਂ ਦੀ ਸੂਚੀ ਵਿਚ ਹੇਰਫੇਰ ਹੋ ਸਕਦਾ ਹੈ। ਕੈਸੀਨੋ ਅਤੇ ਆਨਲਾਈਨ ਗੇਮਿੰਗ ਦੇ ਸੰਬੰਧ ਵਿੱਚ ਫੈਸਲੇ ਵੀ ਸੰਭਵ ਹਨ।

Also Read: ਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ, ਪਟਿਆਲਾ ਕੀਤਾ ਗਿਆ ਰੈਫਰ

ਵਿਰੋਧੀ ਧਿਰਾਂ ਨੇ ਅਗਲੇ ਦੋ ਸਾਲਾਂ ਤੱਕ ਮੁਆਵਜ਼ਾ ਜਾਰੀ ਰੱਖਣ ਦੀ ਕੀਤੀ ਮੰਗ
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੋਈ ਜੀਐੱਸਟੀ ਕੌਂਸਲ ਦੀ ਮੀਟਿੰਗ ਵਿਚ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਨੇ ਅਗਲੇ ਦੋ ਸਾਲਾਂ ਤੱਕ ਰਾਜਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ ਜਾਰੀ ਰੱਖਣ ਦੀ ਮੰਗ ਉਠਾਈ। ਇਨ੍ਹਾਂ ਰਾਜਾਂ ਵਿਚ ਮੁੱਖ ਤੌਰ 'ਤੇ ਦਿੱਲੀ, ਪੰਜਾਬ, ਕੇਰਲਾ, ਛੱਤੀਸਗੜ੍ਹ ਅਤੇ ਪੱਛਮੀ ਬੰਗਾਲ ਰਾਜਾਂ ਦੇ ਨੁਮਾਇੰਦੇ ਸ਼ਾਮਲ ਸਨ।

In The Market