LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Chandigarh MC Polls Result 2021: ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ, AAP ਦਾ ਰਿਹਾ ਦਬਦਬਾ

27d aaap

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਆ ਚੁੱਕੇ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ 14, ਭਾਜਪਾ ਨੇ 12 ਅਤੇ ਕਾਂਗਰਸ ਨੇ 8 ਸੀਟਾਂ ਜਿੱਤੀਆਂ ਹਨ। ਇਸ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ 35 ਵਾਰਡਾਂ ਵਾਲੀ ਨਗਰ ਨਿਗਮ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ। ਬਹੁਮਤ ਲਈ 19 ਸੀਟਾਂ ਦੀ ਲੋੜ ਸੀ।

 

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਖਾਤਾ ਖੋਲ੍ਹਦੇ ਹੋਏ ਇੱਕ ਸੀਟ ਜਿੱਤ ਲਈ ਹੈ। ਚੋਣਾਂ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਰਿਹਾ ਹੈ। ਇਸ ਦੇ ਨਾਲ ਹੀ ਭਾਜਪਾ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝਟਕਾ ਲੱਗਾ ਹੈ। ਵਾਰਡ 17 ਤੋਂ ਭਾਜਪਾ ਦੇ ਮੇਅਰ ਰਹੇ ਰਵੀਕਾਂਤ ਸ਼ਰਮਾ ਆਮ ਆਦਮੀ ਪਾਰਟੀ ਤੋਂ ਚੋਣ ਹਾਰ ਗਏ ਹਨ। ਹਾਲਾਂਕਿ ਸੀਨੀਅਰ ਡਿਪਟੀ ਮੇਅਰ ਮਹੇਸ਼ਇੰਦਰ ਸਿੱਧੂ ਥੋੜ੍ਹੇ ਫਰਕ ਨਾਲ ਜਿੱਤਣ ਵਿੱਚ ਕਾਮਯਾਬ ਰਹੇ।

ਹੁਣ ਤੱਕ ਰਿਕਾਰਡ ਵੋਟਿੰਗ
ਇਸ ਵਾਰ ਨਗਰ ਨਿਗਮ ਚੰਡੀਗੜ੍ਹ ਚੋਣਾਂ ਵਿੱਚ 60.45 ਫੀਸਦੀ ਵੋਟਾਂ ਪਈਆਂ। ਨਗਰ ਨਿਗਮ ਚੋਣਾਂ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਧ ਵੋਟ ਫੀਸਦ ਹੈ। ਇਸ ਵਾਰ ਵਾਰਡ ਨੰਬਰ 16 ਵਿੱਚ ਸਭ ਤੋਂ ਵੱਧ 72.81 ਫੀਸਦੀ ਪੋਲਿੰਗ ਹੋਈ। ਇਸ ਵਿੱਚ ਸੈਕਟਰ 25 ਦਾ ਇਲਾਕਾ ਵੀ ਸ਼ਾਮਲ ਹੈ। ਜਦੋਂ ਕਿ ਸਭ ਤੋਂ ਘੱਟ ਵੋਟ ਵਾਰਡ 23 ਵਿੱਚ 42.66 ਫੀਸਦੀ ਸੀ।

ਪਿਛਲੀ ਵਾਰ 59.03 ਫੀਸਦ ਵੋਟਿੰਗ ਹੋਈ ਸੀ
ਸਾਲ 2016 ਵਿੱਚ ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਵਿੱਚ 59.54 ਫੀਸਦੀ ਵੋਟਿੰਗ ਹੋਈ ਸੀ। ਜਦੋਂ ਕਿ ਨਗਰ ਨਿਗਮ ਚੰਡੀਗੜ੍ਹ ਦੀ ਪਹਿਲੀ ਚੋਣ 1996 ਵਿੱਚ ਹੋਈ ਸੀ। ਉਦੋਂ 45.77 ਫੀਸਦੀ ਵੋਟਿੰਗ ਹੋਈ। 2001 ਵਿੱਚ 31.80 ਫੀਸਦੀ, 2006 ਵਿੱਚ 45.12, 2011 ਵਿੱਚ 59.03 ਫੀਸਦੀ ਵੋਟਿੰਗ ਹੋਈ ਸੀ।

 

In The Market