ਚੰਡੀਗੜ੍ਹ : ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਤਕ ਬਣਨ ਵਾਲੇ ਫਲਾਈਓਵਰ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਈ ਕੋਰਟ ਨੇ ਇਸ ਫਲਾਈਓਵਰ ‘ਤੇ 2019 ਤੋਂ ਲਗਾਈ ਪਾਬੰਦੀ ਨੂੰ ਹਟਾ ਦਿੱਤਾ। ਅਦਾਲਤ ਨੇ ਕਿਹਾ ਕਿ ਵਿਕਾਸ ਦਾ ਕੰਮ ਪਿਛਲੇ ਪੰਜ ਸਾਲਾਂ ਤੋਂ ਰੁਕਿਆ ਹੋਇਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਇਹ ਫਲਾਈਓਵਰ ਸਮੇਂ ਦੀ ਲੋੜ ਹੈ, ਲੋਕਾਂ ਨੂੰ ਹਰ ਰੋਜ਼ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ੀਰਕਪੁਰ-ਚੰਡੀਗੜ੍ਹ ਦਰਮਿਆਨ ਵਧਦੇ ਟ੍ਰੈਫਿਕ ਜਾਮ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਚੰਡੀਗੜ੍ਹ ਤਕ ਫਲਾਈਓਵਰ ਬਣਾਉਣ ਦੀ ਯੋਜਨਾ ਬਣਾਈ ਸੀ।
2019 'ਚ ਰਨ ਕਲੱਬ ਨਾਮ ਦੀ ਇੱਕ ਸੰਸਥਾ ਨੇ ਇਸ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। 2019 'ਚ ਰਨ ਕਲੱਬ ਨਾਮ ਦੀ ਇੱਕ ਸੰਸਥਾ ਨੇ ਇਸ ਖ਼ਿਲਾਫ਼ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਇਸ ਫਲਾਈਓਵਰ ਦੇ ਬਣਨ ਨਾਲ ਇੱਥੇ 700 ਦੇ ਕਰੀਬ ਦਰੱਖਤ ਕੱਟੇ ਜਾਣਗੇ, ਜੋ ਕਿ ਵਾਤਾਵਰਨ ਲਈ ਬੇਹੱਦ ਹਾਨੀਕਾਰਕ ਹੋਣਗੇ।
ਇਸ ਕਾਰਨ ਲਾਈ ਗਈ ਸੀ ਪਾਬੰਦੀ
ਇਸ ਲਈ ਹਾਈ ਕੋਰਟ ਤੋਂ ਮੰਗ ਕੀਤੀ ਗਈ ਸੀ ਕਿ ਇਨ੍ਹਾਂ ਦਰੱਖਤਾਂ ਨੂੰ ਕੱਟਣ ਅਤੇ ਇਸ ਫਲਾਈਓਵਰ ਦੇ ਨਿਰਮਾਣ ਉਤੇ ਰੋਕ ਲਗਾਈ ਜਾਵੇ। ਫਿਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਕਿ ਹਰ ਦਰੱਖਤ ਕੱਟਣ ਉਤੇ ਤਿੰਨ ਦਰੱਖਤ ਲਗਾਏ ਜਾਣਗੇ। ਉਦੋਂ ਹਾਈ ਕੋਰਟ ਨੇ ਇਸ ਫਲਾਈਓਵਰ ਅਤੇ ਦਰੱਖਤਾਂ ਦੀ ਕਟਾਈ ਉਤੇ ਰੋਕ ਲਗਾ ਦਿੱਤੀ ਸੀ। ਅੱਜ ਲੰਬੀ ਬਹਿਸ ਤੋਂ ਬਾਅਦ ਹਾਈ ਕੋਰਟ ਨੇ ਇਹ ਰੋਕ ਹਟਾ ਕੇ ਇਸ ਫਲਾਈਓਵਰ ਦੇ ਨਿਰਮਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
School bus accident : बच्चों से भरी स्कूल बस दुर्घटनाग्रस्त, कार से हुई टक्कर, कई बच्चे घायल
Rahul Gandhi के श्री दरबार साहिब में सुरक्षा को लेकर महिला ने किया विरोध, कहा- 'VIP गुरु घर के बाहर होगा'
Punjab-Haryana Weather Update : पंजाब-हरियाणा के 15 जिले अलर्ट पर, दृश्यता गिरकर 50 मीटर तक पहुंची, जाने अपने शहर का हाल