LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

BSF ਦਾ ਅਧਿਕਾਰ ਖੇਤਰ ਵਧਾਏ ਜਾਣ ਉੱਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਬ ਪਾਰਟੀ ਮੀਟਿੰਗ

23o meeting

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੀਐਸਐਫ ਦਾ ਅਧਿਕਾਰ ਖੇਤਰ ਵਧਾਏ ਜਾਣ ‘ਤੇ ਸੋਮਵਾਰ ਨੂੰ ਆਲ ਪਾਰਟੀ ਮੀਟਿੰਗ ਬੁਲਾਈ ਹੈ। ਪੰਜਾਬ ਭਵਨ ‘ਚ 12 ਵਜੇ ਇਹ ਮੀਟਿੰਗ ਹੋਏਗੀ। ਇਸ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨੇ ਪ੍ਰਤੀਕਰਮ ਦੇਣਾ ਸ਼ੁਰੂ ਕਰ ਦਿੱਤਾ ਹੈ।

Also Read: ਸਰਹੱਦ ਪਾਰ ਜਾਸੂਸੀ ਦਾ ਪਰਦਾਫਾਸ਼, ਪਾਕਿ ISI ਲਈ ਖੁਫੀਆ ਜਾਣਕਾਰੀ ਦੇਣ ਦੇ ਦੋਸ਼ 'ਚ ਇੱਕ ਸਿਪਾਹੀ ਗ੍ਰਿਫਤਾਰ

ਇਸ ਉੱਤੇ ਅਮਨ ਅਰੋੜਾ ਨੇ ਟਵੀਟ ਕਰਕੇ ਕਿਹਾ ਕਿ, “ਭਗਵੰਤ ਮਾਨ ਅਤੇ ਮੈਂ ਮੁੱਖ ਮੰਤਰੀ ਪੰਜਾਬ ਵੱਲੋਂ ਅੱਧੀ ਰਾਜ ਬੀਐਸਐਫ ਨੂੰ ਸੌਂਪਣ ਲਈ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਹਿੱਸਾ ਲਵਾਂਗਾ।ਚਰਨਜੀਤ ਚੰਨੀ ਜੀ ਨੂੰ ਅਪੀਲ ਹੈ ਕਿ ਮੀਟਿੰਗ ਦਾ ਸਿੱਧਾ ਪ੍ਰਸਾਰਣ ਕਰਵਾਇਆ ਜਾਏ ਤਾਂ ਜੋ ਪੰਜਾਬ ਦੇ ਲੋਕ ਜਾਣ ਸਕਣ ਕਿ ਕਿਸਨੇ ਰਾਜ ਦੇ ਹਿੱਤਾਂ ਨੂੰ ਕੇਂਦਰ ਦੇ ਸਪੁਰਦ ਕੀਤਾ ਹੈ।” ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਇਸ ਮੀਟਿੰਗ ਵਿਚ ਸ਼ਾਮਲ ਹੋਵੇਗਾ।

Also Read: ਰੋਪੜ ਟੋਲ ਪਲਾਜ਼ਾ 'ਤੇ ਪਹੁੰਚੇ ਮੁੱਖ ਮੰਤਰੀ ਚੰਨੀ, ਕਿਸਾਨਾਂ ਨਾਲ ਹੋਏ ਧਰਨੇ 'ਚ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਗ੍ਰਹਿ ਮੰਤਰਾਲੇ ਵੱਲੋਂ ਸੀਮਾ ਸੁਰੱਖਿਆ ਬਲ (BSF) ਦਾ ਅਧਿਕਾਰ ਖੇਤਰ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਉਣ ਦੇ ਫੈਸਲੇ 'ਤੇ ਸਖ਼ਤ ਇਤਰਾਜ਼ ਜਾਹਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਬੀਐਸਐਫ ਦਾ ਰੁਤਬਾ ਪਹਿਲਾਂ ਦੀ ਤਰ੍ਹਾਂ ਬਰਕਰਾਰ ਰੱਖਿਆ ਜਾਵੇ। ਨਾਲ ਹੀ, ਉਨ੍ਹਾਂ ਨੇ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।

Also Read: ਸਿੰਘੂ ਕਤਲ ਮਾਮਲੇ 'ਚ ਦੋਸ਼ੀ ਨਿਹੰਗਾਂ ਦੀ 2 ਦਿਨ ਵਧਾਈ ਪੁਲਿਸ ਰਿਮਾਂਡ

ਦੱਸ ਦਈਏ ਕਿ ਪੰਜਾਬ ਵਿੱਚ ਭਾਜਪਾ ਨੂੰ ਛੱਡ ਕੇ, ਸਾਰੀਆਂ ਰਾਜਨੀਤਿਕ ਪਾਰਟੀਆਂ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਵਿਰੋਧ 'ਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਪੰਜਾਬ ਦੇ 50 ਹਜ਼ਾਰ ਵਰਗ ਕਿਲੋਮੀਟਰ ਖੇਤਰ ਚੋਂ 27 ਹਜ਼ਾਰ ਵਰਗ ਕਿਲੋਮੀਟਰ ਖੇਤਰ ਬੀਐਸਐਫ ਦੇ ਕਬਜ਼ੇ ਵਿੱਚ ਆ ਜਾਵੇਗਾ।

In The Market