ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ (Punjab Congress) ਵਿਚ ਚੱਲ ਰਿਹਾ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਅਤੇ ਹਾਈ ਕਮਾਂਡ (High Comand) ਵਲੋਂ ਵੀ ਇਸ 'ਤੇ ਠੱਲ੍ਹ ਪਾਉਣ ਲਈ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਇਸ ਦੇ ਨਾਲ ਨਾਲ ਖੜਗੇ ਕਮੇਟੀ ਵੀ ਬਣਾਈ ਗਈ, ਜਿਸ ਵਲੋਂ ਸਾਰੇ ਕਾਂਗਰਸੀ ਵਿਧਾਇਕਾਂ (Congress MLA) ਤੋਂ ਉਨ੍ਹਾਂ ਦੇ ਪੱਖ ਵੀ ਜਾਣੇ ਗਏ ਪਰ ਗੱਲ ਕਿਸੇ ਤਣ-ਪੱਤਣ ਲੱਗਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਨੂੰ ਹਾਈ ਕਮਾਂਡ ਵਲੋਂ ਮੁੜ ਦਿੱਲੀ ਸੱਦਿਆ ਗਿਆ ਹੈ। ਜਿਥੇ ਇਕ ਪਾਸੇ ਨਵਜੋਤ ਸਿੰਘ ਸਿੱਧੂ (Navjot Singh Sidhu) ਹਾਈਕਮਾਨ ਆਗੂ ਪ੍ਰਿਯੰਕਾ ਗਾਂਧੀ (Priyanka Gandhi) ਅਤੇ ਰਾਹੁਲ ਗਾਂਧੀ (Rahul Gandhi) ਨਾਲ ਮੁਲਾਕਾਤ ਕਰ ਕੇ ਪੰਜਾਬ ਪਰਤੇ ਹਨ ਉੱਥੇ ਹੀ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਜਾਣ ਲਈ ਤਿਆਰ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਦਿੱਲੀ ਜਾਣਗੇ, ਜਿੱਥੇ ਉਹ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਕੈਪਟਨ ਚੰਡੀਗੜ੍ਹ ਤੋਂ ਸਵੇਰੇ 11 ਵਜੇ ਦਿੱਲੀ ਲਈ ਰਵਾਨਾ ਹੋਣਗੇ।
Read this- ਹਿਮਾਂਸ਼ੀ ਖੁਰਾਣਾ 15 ਰੁਪਏ ਦਿਹਾੜੀ ਕਮਾਉਣ ਵਾਲੇ ਗੁਰਸਿੱਖ ਬੱਚੇ ਦੀ ਮਦਦ ਲਈ ਆਈ ਅੱਗੇ
ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਵਿੱਚ ਵੱਡੇ ਬਦਲਾਅ ਕੀਤੇ ਜਾ ਸਕਦੇ ਹਨ। ਇਨ੍ਹਾਂ ਬਦਲਾਵਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਲ ਕਾਂਗਰਸ ਹਾਈ ਕਮਾਨ ਦੀ ਚਰਚਾ ਹੋ ਸਕਦੀ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਪਿਛਲੀ ਵਾਰ ਦਿੱਲੀ ਆਏ ਸਨ ਤਾਂ ਉਦੋਂ ਉਨ੍ਹਾਂ ਦੀ ਮੁਲਾਕਾਤ ਸੋਨੀਆ ਗਾਂਧੀ ਨਾਲ ਨਹੀਂ ਹੋ ਸਕੀ ਸੀ ਹਾਈ ਕਮਾਂਡ ਪੂਰੀ ਕੋਸ਼ਿਸ਼ ਕਰ ਰਿਹਾ ਹੈ ਕਿ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਬੰਧ ਮੁੜ ਤੋਂ ਚੰਗੇ ਹੋ ਜਾਣ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Delhi Weather Update : दिल्ली में पड़ेगी कड़ाके की ठंड! कोहरे और बारिश का अलर्ट जारी, जाने अपने शहर का हाल
Indian Railways: घने कोहरे के कारण 70 से ज्यादा ट्रेनें रद्द, यहां जानिए पूरी डिटेल
Delhi Bus Fire :दिल्ली में चलती-चलती बस में लगी भीषण आग, मचा हड़कंप