LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਟਿਕਰੀ ਸਰਹੱਦ 'ਤੇ ਹਾਦਸੇ ਦਾ ਸ਼ਿਕਾਰ ਹੋਈਆਂ ਅੋਰਤਾਂ ਦੇ ਪਰਿਵਾਰਾਂ ਲਈ CM ਚੰਨੀ ਵੱਲੋਂ ਵੱਡਾ ਐਲਾਨ

28 oct 14

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰਿਆਣਾ ਦੇ ਬਹਾਦੁਰਗੜ੍ਹ ਜ਼ਿਲ੍ਹੇ ਵਿੱਚ ਟਿੱਕਰੀ ਸਰਹੱਦ ਨੇੜੇ ਵਾਪਰੀ ਘਟਨਾ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਪਰਮਾਤਮਾ ਇੰਨ੍ਹਾਂ ਵਿਛੜਿਆਂ ਰੂਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਇਸਦੇ ਨਾਲ ਹੀ ਉਨ੍ਹਾਂ ਨੇ ਲਿ ਖਿਆ ਕਿ ਹਰਿਆਣਾ ਪੁਲਿਸ ਦੋਸ਼ਿਆਂ ਨੂੰ ਫੜੇ ਅਤੇ ਉਨ੍ਹਾਂ ਨੂੰ ਸਜ਼ਾ ਦੇਵੇ।

ਇਸਦੇ ਨਾਲ ਹੀ ਉਨ੍ਹਾਂ ਨੇ ਇਕ ਹੋਰ ਟਵੀਟ ਕੀਤਾ ਜਿਸ ਵਿਚ ਉਨ੍ਹਾਂ ਨੇ ਜਾਨ ਗੁਆਉਣ ਵਾਲੇ ਅਤੇ ਜ਼ਖਮੀ ਪਰਿਵਾਰਾਂ ਲਈ ਐਲਾਨ ਕੀਤਾ ਹੈ।ਸੀਐਮ ਚੰਨੀ ਨੇ ਕਿਹਾ ਕਿ ਸਾਡੀ ਸਰਕਾਰ ਮ੍ਰਿਤਕ ਔਰਤਾਂ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦਵੇਗੀ ਅਤੇ ਜ਼ਖਮੀ ਅੋਰਤਾਂ ਦਾ ਮੁਫਤ ਇਲਾਜ਼ ਕਰਵਾਏਗੀ।

Also Read : ਟਿਕਰੀ ਬਾਰਡਰ ਹਾਦਸੇ 'ਤੇ ਕੇਜਰੀਵਾਲ ਨੇ ਪ੍ਰਗਟਾਇਆ ਦੁੱਖ, ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਆਖੀ ਇਹ ਗੱਲ

ਦੱਸ ਦਈਏ ਕਿ ਇਹ ਔਰਤਾਂ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਟਿੱਕਰੀ ਸਰਹੱਦ 'ਤੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਧਰਨੇ 'ਚ ਹਿੱਸਾ ਲੈਣ ਤੋਂ ਬਾਅਦ ਆਪਣੇ ਪਿੰਡ ਪਰਤ ਰਹੀਆਂ ਸਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਛਿੰਦਰ ਕੌਰ (60), ਅਮਰਜੀਤ ਕੌਰ (58) ਅਤੇ ਗੁਰਮੇਲ ਕੌਰ (60) ਵਜੋਂ ਹੋਈ ਹੈ। ਇਹ ਸਾਰੇ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲਵਾਲਾ ਦੇ ਵਸਨੀਕ ਸਨ। ਜ਼ਖ਼ਮੀਆਂ ਨੂੰ ਰੋਹਤਕ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦਿੱਲੀ ਦੇ ਬਾਹਰਵਾਰ ਕਿਸਾਨਾਂ ਦੇ ਪ੍ਰਦਰਸ਼ਨਾਂ ਵਿੱਚ ਸੈਂਕੜੇ ਔਰਤਾਂ ਵੀ ਹਿੱਸਾ ਲੈ ਰਹੀਆਂ ਹਨ।

In The Market