LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਮਾਨ ਦੀ ਪੰਜਾਬੀ ਗਾਇਕਾਂ ਨੂੰ ਚਿਤਾਵਨੀ! Gun ਕਲਚਰ ਅਤੇ ਗੈਂਗਸਟਰਾਂ ਵਾਲੇ ਗੀਤ ਬੰਦ ਕਰੋ ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

13may mann

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਗਾਇਕਾਂ ਨੂੰ ਲੈ ਕੇ ਸਖਤ ਮੋਡ ਵਿਚ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਗਨ ਕਲਚਰ ਅਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਬੰਦ ਕਰੋ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ। ਫਿਲਹਾਲ ਤਾਂ ਇਹ ਅਪੀਲ ਹੈ ਪਰ ਜੇਕਰ ਭਵਿੱਖ 'ਚ ਅਜਿਹੇ ਗੀਤ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਨਹੀਂ ਬਖਸ਼ੇਗੀ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ 'ਤੇ ਨਜ਼ਰ ਰੱਖਣ ਲਈ ਕਿਹਾ ਹੈ।

Also Read: ਇਸ ਵਾਰ ਨਹੀਂ ਲੱਗੇਗਾ ਕੋਈ ਨਵਾਂ ਟੈਕਸ! ਵਿੱਤ ਮੰਤਰੀ ਹਰਪਾਲ ਚੀਮਾ ਬੋਲੇ- ਪੂਰੀਆਂ ਹੋਣਗੀਆਂ ਸਾਰੀਆਂ ਗਾਰੰਟੀਆਂ

ਗੀਤਾਂ ਰਾਹੀਂ ਹਿੰਸਾ ਦੀ ਇਜਾਜ਼ਤ ਨਹੀਂ
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੇ ਗੀਤਾਂ ਤੋਂ ਜਲਦੀ ਪ੍ਰਭਾਵਿਤ ਹੋਣ ਵਾਲੇ ਬੱਚੇ ਵਿਗੜ ਜਾਂਦੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।

ਸਮਾਜ ਵਿਰੋਧੀਆਂ ਦੀ ਵਡਿਆਈ ਨਾ ਕਰੋ
ਸੀਐੱਮ ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਸਮਾਜ ਵਿਰੋਧੀਆਂ ਦੀ ਵਡਿਆਈ ਨਹੀਂ ਕਰਨੀ ਚਾਹੀਦੀ। ਇਸ ਨਾਲ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਭੜਕ ਰਹੀ ਹੈ। ਇਸ ਦੀ ਬਜਾਏ ਗਾਇਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ 'ਤੇ ਚੱਲਦੇ ਹੋਏ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ​​ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ।

ਇੱਕ ਸਫਲ ਪੰਜਾਬੀ ਕਾਮੇਡੀਅਨ ਰਹਿ ਚੁੱਕੇ ਹਨ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਲਈ ਪਾਲੀਵੁੱਡ ਇੰਡਸਟਰੀ ਕੋਈ ਨਵੀਂ ਗੱਲ ਨਹੀਂ ਹੈ। ਮਾਨ ਨੇ ਕਈ ਦਹਾਕਿਆਂ ਤੋਂ ਕਾਮੇਡੀ ਕੀਤੀ ਹੈ। ਉਨ੍ਹਾਂ ਦੇ ਕਈ ਟੀਵੀ ਸ਼ੋਅ, ਕੈਸੇਟਾਂ ਮਾਰਕੀਟ ਵਿੱਚ ਆ ਚੁੱਕੀਆਂ ਹਨ। ਉਨ੍ਹਾਂ ਨੇ ਮਸ਼ਹੂਰ ਟੀਵੀ ਸ਼ੋਅ ਲਾਫਟਰ ਚੈਲੇਂਜ ਵਿੱਚ ਵੀ ਹਿੱਸਾ ਲਿਆ। ਇਸ ਤੋਂ ਬਾਅਦ ਉਹ ਰਾਜਨੀਤੀ 'ਚ ਆਏ। ਉਹ ਸੰਗਰੂਰ ਸੀਟ ਤੋਂ 2 ਵਾਰ ਸੰਸਦ ਮੈਂਬਰ ਰਹੇ। ਇਸ ਵਾਰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸੀਐੱਮ ਚਿਹਰਾ ਬਣਾ ਕੇ ਚੋਣ ਲੜੀ ਅਤੇ 92 ਸੀਟਾਂ ਜਿੱਤ ਕੇ ਸਰਕਾਰ ਬਣਾਈ।

In The Market