LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਠੰਡ ਦਾ ਕਹਿਰ ਜਾਰੀ, ਪੂਰੇ ਹਫਤੇ ਮੀਂਹ ਪੈਣ ਦੀ ਸੰਭਾਵਨਾ

4 jan 3

ਚੰਡੀਗੜ੍ਹ : ਸੋਮਵਾਰ ਤੋਂ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਆਇਆ ਹੈ। ਇਸ ਦੌਰਾਨ ਆਸਮਾਨ ਵਿੱਚ ਬੱਦਲ ਛਾਏ ਰਹੇ। ਮੌਸਮ ਵਿਭਾਗ ਅਨੁਸਾਰ 9 ਜਨਵਰੀ ਤੱਕ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਮੌਸਮ ਬਦਲ ਰਿਹਾ ਹੈ ਅਤੇ ਇਸ ਦਾ ਸੂਬੇ ਦੇ ਮੌਸਮ 'ਤੇ ਵੱਡਾ ਅਸਰ ਪਵੇਗਾ। ਇਸ ਦੌਰਾਨ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ ਮਿਲੇਗੀ। ਭਾਵੇਂ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਧਿਆ ਹੈ ਪਰ ਫਿਰ ਵੀ ਠੰਢ ਦਾ ਕਹਿਰ ਜਾਰੀ ਹੈ।

Also Read : ਪਟਿਆਲਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਦਾ ਬਲਾਸਟ, ਮਿਲੇ 100 ਤੋਂ ਵਧੇਰੇ ਵਿਦਿਆਰਥੀ ਪਾਜ਼ੀਟਿਵ

ਮੌਸਮ ਵਿਭਾਗ (IMD) ਨੇ ਵੀ ਬਾਰਿਸ਼ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੀਆਂ ਜ਼ਿਆਦਾਤਰ ਥਾਵਾਂ 'ਤੇ ਬਾਰਿਸ਼ ਹੋਣ ਵਾਲੀ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਸੂਬੇ ਦੇ ਲੋਕਾਂ ਲਈ ਰਾਹਤ ਦੀ ਖਬਰ ਇਹ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਹਵਾ ਪ੍ਰਦੂਸ਼ਣ (Air Pollution) ਬਹੁਤ ਮਾੜੇ ਪੱਧਰ 'ਤੇ ਸੀ, ਇਸ 'ਚ ਕਾਫੀ ਸੁਧਾਰ ਹੋਇਆ ਹੈ ਅਤੇ ਮੌਜੂਦਾ ਸਮੇਂ 'ਚ ਇਹ ਮੱਧਮ ਸ਼੍ਰੇਣੀ 'ਚ ਹੈ।

Also Read : ਦਿੱਲੀ ਦੇ CM ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੀਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਜਾਣੋ, ਪੰਜਾਬ ਦੇ ਵੱਡੇ ਸ਼ਹਿਰਾਂ 'ਚ ਅੱਜ ਕਿਹੋ ਜਿਹਾ ਰਹੇਗਾ ਮੌਸਮ?

ਅੰਮਿ੍ਤਸਰ

ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸੋਮਵਾਰ ਤੋਂ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ 9 ਜਨਵਰੀ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਵਾ ਗੁਣਵੱਤਾ ਸੂਚਕਾਂਕ 'ਖਰਾਬ' ਪੱਧਰ 'ਤੇ 184 ਦਰਜ ਕੀਤਾ ਗਿਆ ਹੈ।

Also Read : ਪੰਜਾਬ ਸਰਕਾਰ ਵਲੋਂ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਜਲੰਧਰ

ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਲੰਧਰ 'ਚ ਵੀ ਸੋਮਵਾਰ ਤੋਂ ਆਸਮਾਨ 'ਚ ਬੱਦਲ ਛਾਏ ਹੋਏ ਹਨ ਅਤੇ 9 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 174 ਹੈ, ਜੋ ਕਿ ਮੱਧਮ ਸ਼੍ਰੇਣੀ ਵਿੱਚ ਆਉਂਦਾ ਹੈ।

Also Read : ਪੰਜਾਬ 'ਚ ਕੋਰੋਨਾ ਸੰਕਟ: ਪਟਿਆਲਾ ਤੋਂ ਸਾਹਮਣੇ ਆਏ 143 ਨਵੇਂ ਮਾਮਲੇ, ਦੇਖੋ ਹੋਰਾਂ ਜ਼ਿਲਿਆਂ ਦਾ ਹਾਲ

ਲੁਧਿਆਣਾ

ਅੰਮ੍ਰਿਤਸਰ ਅਤੇ ਜਲੰਧਰ ਦੀ ਤਰ੍ਹਾਂ ਲੁਧਿਆਣਾ 'ਚ ਵੀ ਸੋਮਵਾਰ ਤੋਂ ਆਸਮਾਨ 'ਚ ਬੱਦਲ ਛਾਏ ਹੋਏ ਹਨ ਅਤੇ 9 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 164 ਹੈ।

In The Market