LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਦਿਨੋਂ-ਦਿਨ ਵੱਧ ਰਿਹੈ ਠੰਡ ਦਾ ਕਹਿਰ, 24-25 ਦਸੰਬਰ ਨੂੰ ਮੀਂਹ ਦੀ ਸੰਭਾਵਨਾ

21 dec 5

ਚੰਡੀਗੜ੍ਹ : ਪਹਾੜਾਂ 'ਤੇ ਬਰਫਬਾਰੀ ਦੇ ਵਿਚਕਾਰ ਮੈਦਾਨੀ ਇਲਾਕਿਆਂ 'ਚ ਸੀਤ ਲਹਿਰ ਜਾਰੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਠੰਡ ਨਾਲ ਕੰਬ ਰਹੀ ਹੈ। ਪੰਜਾਬ ਅਤੇ ਹਰਿਆਣਾ ਵੀ ਸਰਦੀ ਦਾ ਵੀ ਕਹਿਰ ਵੱਧ ਗਿਆ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿੱਚ ਵੀ ਠੰਡ ਵਧ ਗਈ ਹੈ। ਤ੍ਰੇਲ ਦੀਆਂ ਬੂੰਦਾਂ ਰਾਜਸਥਾਨ ਵਿੱਚ ਕਸ਼ਮੀਰ ਵਾਂਗ ਬਰਫ਼ ਬਣ ਰਹੀਆਂ ਹਨ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਰਾਜਸਥਾਨ ’ਚ 24 ਅਤੇ 25 ਦਸੰਬਰ ਨੂੰ ਸੰਘਣੀ ਧੁੰਦ ਤੋਂ ਲੋਕ ਬਚ ਕੇ ਰਹਿਣ। ਉਧਰ ਪੰਜਾਬ ਅਤੇ ਹਰਿਆਣਾ ਸੀਤ ਲਹਿਰ ਦੀ ਜਕੜ ’ਚ ਹਨ। ਮੈਦਾਨੀ ਇਲਾਕਿਆਂ ’ਚ ਹਰਿਆਣਾ ਦਾ ਹਿਸਾਰ ਘੱਟੋ ਘੱਟ ਤਾਪਮਾਨ 0.2 ਡਿਗਰੀ ਨਾਲ ਸਭ ਤੋਂ ਠੰਢਾ ਰਿਹਾ ਜਦਕਿ ਪੰਜਾਬ ਦੇ ਮੋਗਾ ’ਚ ਤਾਪਮਾਨ 0.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ’ਚ ਪਾਰਾ 0.8 ਡਿਗਰੀ ਸੈਲਸੀਅਸ ਦਰਜ ਹੋਇਆ। ਬਠਿੰਡਾ (0.9 ਡਿਗਰੀ), ਫਰੀਦਕੋਟ (1.1 ਡਿਗਰੀ), ਜਲੰਧਰ (2.6), ਪਟਿਆਲਾ (3.9) ਅਤੇ ਲੁਧਿਆਣਾ (4.4) ’ਚ ਵੀ ਹੱਢ ਚੀਰਵੀਂ ਠੰਢ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ। ਦੋਵੇਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਤਾਪਮਾਨ 3.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। Also Read : ਪਾਕਿਸਤਾਨੀ ਕ੍ਰਿਕਟਰ 'ਤੇ ਲੱਗੇ ਨਾਬਾਲਗ ਨਾਲ ਜਬਰ-ਜ਼ਨਾਹ ਦੇ ਦੋਸ਼, FIR ਦਰਜ

ਮੱਧ ਪ੍ਰਦੇਸ਼ 'ਚ ਵੀ ਲੋਕ ਠੰਡ ਨਾਲ ਕੰਬ ਰਹੇ ਹਨ।ਕਸ਼ਮੀਰ ਤੋਂ ਲੈ ਕੇ ਰਾਜਸਥਾਨ ਤੱਕ ਉੱਤਰੀ ਭਾਰਤ ਦੇ ਰਾਜਾਂ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਮਾਈਨਸ ਤੱਕ ਪਹੁੰਚ ਗਿਆ ਹੈ।ਅੱਜ ਤੋਂ ਘਾਟੀ ਵਿਚ 40 ਦਿਨਾਂ ਦਾ ਸਰਦੀਆਂ ਦਾ ਦੌਰ ‘ਚਿੱਲਈ ਕਲਾਂ’ ਸ਼ੁਰੂ ਹੋ ਰਿਹਾ ਹੈ। ਜਨਵਰੀ ਵਿਚ ਖ਼ਤਮ ਹੋਣ ਵਾਲੇ ਚਿੱਲਈ ਕਲਾਂ ਦੌਰਾਨ ਡਲ ਝੀਲ ਸਮੇਤ ਉਪ-ਜ਼ੀਰੋ ਤਾਪਮਾਨ ਵਾਲੇ ਸਾਰੇ ਜਲ-ਸਥਾਨ ਜੰਮ ਜਾਂਦੇ ਹਨ | Also Read : ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਮਾਰਗ ਹੋਇਆ ਪ੍ਰਭਾਵਿਤ

ਦਸੰਬਰ ਦੇ ਅੱਧ ਤੋਂ ਬਾਅਦ ਠੰਡ ਦਾ ਮਿਜਾਜ਼ ਇੰਨਾ ਤੇਜ਼ੀ ਨਾਲ ਬਦਲਿਆ ਕਿ ਤਾਪਮਾਨ 'ਚ ਗਿਰਾਵਟ ਨਾਲ ਉੱਤਰੀ ਭਾਰਤ ਦੇ ਰਾਜਾਂ 'ਚ ਠੰਡ ਵਧ ਗਈ ਹੈ। ਸੀਤ ਲਹਿਰ ਦਾ ਅਜਿਹਾ ਪ੍ਰਭਾਵ ਹੈ ਕਿ ਦਿਨ ਵਿੱਚ ਧੁੱਪ ਹੋਣ ਦੇ ਬਾਵਜੂਦ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ (IMD) ਮੁਤਾਬਕ ਰਾਜਸਥਾਨ ਅਤੇ ਮੈਦਾਨੀ ਇਲਾਕਿਆਂ 'ਚ ਠੰਢ ਦਾ ਕਾਰਨ ਪਹਾੜਾਂ 'ਤੇ ਬਰਫਬਾਰੀ ਹੈ। Also Read : ਕੈਨੇਡਾ ਨੇ ਫਿਰ ਤੋੜੇ ਰਿਕਾਰਡ, ਨਵੰਬਰ ਮਹੀਨੇ 47,000 ਪ੍ਰਵਾਸੀਆਂ ਦਾ ਸੁਪਨਾ ਕੀਤਾ ਸਾਕਾਰ

ਸ੍ਰੀਨਗਰ ਵਿੱਚ ਪਾਰਾ ਮਾਈਨਸ 6 ਡਿਗਰੀ ਤੱਕ ਪਹੁੰਚ ਗਿਆ
ਸ੍ਰੀਨਗਰ ਵਿੱਚ ਪਾਰਾ -6 ਡਿਗਰੀ ਤੱਕ ਪਹੁੰਚ ਗਿਆ ਹੈ। ਘਾਟੀ ਦੇ ਹੋਰ ਖੇਤਰਾਂ ਵਿੱਚ ਵੀ ਇਹੋ ਸਥਿਤੀ ਹੈ। ਸ਼ੋਪੀਆਂ ਜ਼ਿਲ੍ਹੇ ਦੇ ਕਈ ਇਲਾਕਿਆਂ ਵਿੱਚ ਪਾਣੀ ਦੀਆਂ ਪਾਈਪਾਂ ਜਾਮ ਹੋਣ ਕਾਰਨ ਕਈ ਪਿੰਡਾਂ ਵਿੱਚ ਪਾਣੀ ਦਾ ਸੰਕਟ ਬਣਿਆ ਹੋਇਆ ਹੈ। ਹਿਮਾਚਲ ਤੋਂ ਲੈ ਕੇ ਉਤਰਾਖੰਡ ਤੱਕ ਅਤੇ ਕਸ਼ਮੀਰ ਦੇ ਕਈ ਇਲਾਕਿਆਂ 'ਚ ਤਾਪਮਾਨ ਮਾਈਨਸ ਤੱਕ ਚਲਾ ਗਿਆ ਹੈ। ਨਵੇਂ ਸਾਲ ਦੀ ਉਲਟੀ ਗਿਣਤੀ ਦੇ ਨਾਲ ਹੀ ਦਿੱਲੀ ਦੀ ਸਰਦੀ ਨੇ ਵੀ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਦਿੱਲੀ 'ਚ ਅੱਜ (ਮੰਗਲਵਾਰ) ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਇਕ ਦਿਨ ਪਹਿਲਾਂ ਭਾਵ ਸੋਮਵਾਰ ਨੂੰ ਪਾਰਾ ਡਿੱਗ ਕੇ 3.2 ਡਿਗਰੀ ਸੈਲਸੀਅਸ 'ਤੇ ਪਹੁੰਚ ਗਿਆ ਸੀ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਸੀ।Also Read : ਪੰਜਾਬ ਵਿਚ ਸਰਦੀ ਦੀਆਂ ਹੋਈਆਂ ਛੁੱਟੀਆਂ, 24 ਤੋਂ 31 ਤੱਕ ਬੰਦ ਰਹਿਣਗੇ ਸਕੂਲ

ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਮਾਈਨਸ 'ਚ ਪਹੁੰਚਿਆ ਪਾਰਾ  
ਪਹਾੜਾਂ 'ਤੇ ਬਰਫਬਾਰੀ ਦਾ ਅਸਰ ਰਾਜਸਥਾਨ ਦੇ ਮੌਸਮ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਚੁਰੂ, ਹਨੂੰਮਾਨਗੜ੍ਹ, ਝੁੰਝੁਨੂ ਅਤੇ ਸੀਕਰ ਦੇ ਮੌਸਮ ਵਿਭਾਗ ਨੇ ਵੀ ਮੰਗਲਵਾਰ ਅਤੇ ਬੁੱਧਵਾਰ ਨੂੰ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਫਤਿਹਪੁਰ ਸ਼ੇਖਾਵਤੀ ਨੇ ਜੰਮੂ-ਕਸ਼ਮੀਰ ਦੇ ਸੋਨਮਰਗ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਫਤਿਹਪੁਰ 'ਚ ਪਾਰਾ ਮਨਫੀ 5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।Also Read : ਰੇਲ ਰੋਕੋ ਅੰਦੋਲਨ ਦੌਰਾਨ ਇਕ ਕਿਸਾਨ ਦੀ ਠੰਢ ਲੱਗਣ ਕਾਰਣ ਹੋਈ ਮੌਤ

ਮੌਸਮ ਦੀ ਭਵਿੱਖਬਾਣੀ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਮੱਧ ਅਤੇ ਪੂਰਬੀ ਭਾਰਤ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ। ਹਾਲਾਂਕਿ ਇਸ ਤੋਂ ਬਾਅਦ ਰਾਹਤ ਮਿਲਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਮੈਦਾਨੀ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਡਿੱਗਣ 'ਤੇ IMD ਨੇ ਸ਼ੀਤ ਲਹਿਰ ਦਾ ਐਲਾਨ ਕੀਤਾ ਹੈ। ਸ਼ੀਤ ਲਹਿਰ ਉਦੋਂ ਵੀ ਘੋਸ਼ਿਤ ਕੀਤੀ ਜਾਂਦੀ ਹੈ ਜਦੋਂ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਜਾਂ ਘੱਟ ਹੋਵੇ ਅਤੇ ਆਮ ਨਾਲੋਂ 4.5 ਡਿਗਰੀ ਘੱਟ ਹੋਵੇ।ਦੱਸ ਦੇਈਏ ਕਿ 23 ਦਸੰਬਰ ਤੋਂ 25 ਦਸੰਬਰ ਤੱਕ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਅਤੇ ਪੱਛਮੀ ਰਾਜਸਥਾਨ ਵਿੱਚ 24 ਅਤੇ 25 ਦਸੰਬਰ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

In The Market