LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਠੰਡ ਦਾ ਕਹਿਰ ਜਾਰੀ, ਜਾਣੋਂ ਕਿੱਥੇ ਪਵੇਗਾ ਮੀਂਹ ਤੇ ਹੋਵੇਗੀ ਗੜ੍ਹੇਮਾਰੀ

30 dec 11

ਚੰਡੀਗੜ੍ਹ : ਭਾਰਤੀ ਮੌਸਮ ਵਿਭਾਗ (IMD) ਨੇ ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ 'ਚ ਗੜੇ ਪੈਣ ਦੀ ਸੰਭਾਵਨਾ ਹੈ। ਉੱਤਰੀ ਅੰਦਰੂਨੀ ਓਡੀਸ਼ਾ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਰਾਜਸਥਾਨ, ਯੂਪੀ, ਬਿਹਾਰ, ਝਾਰਖੰਡ, ਦਿੱਲੀ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ। 3 ਜਨਵਰੀ ਤੱਕ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। Also Read :  Pedicure ਕਰਵਾਉਣਾ ਪਿਆ ਮਹਿੰਗਾ, ਵੱਢਣੀ ਪਈ ਲੱਤ, ਹੁਣ ਮਿਲਿਆ 13 ਕਰੋੜ ਦਾ ਮੁਆਵਜ਼ਾ

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਵੀਰਵਾਰ ਦੀ ਸਵੇਰ ਨੂੰ ਪਿਛਲੇ ਦਿਨ ਦੇ ਮੁਕਾਬਲੇ 0.3 ਡਿਗਰੀ ਸੈਲਸੀਅਸ ਦੀ ਹੋਰ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਅੱਜ 2.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਅਤੇ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.4 ਡਿਗਰੀ ਸੈਲਸੀਅਸ, 3.7 ਡਿਗਰੀ ਸੈਲਸੀਅਸ, 3.3 ਡਿਗਰੀ ਸੈਲਸੀਅਸ, 3.7 ਡਿਗਰੀ ਸੈਲਸੀਅਸ, 3.2 ਡਿਗਰੀ ਸੈਲਸੀਅਸ ਅਤੇ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। Also Read : ਅੰਮ੍ਰਿਤਸਰ 'ਚ ਸ਼ਾਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਅੰਦਰ ਲੱਗੀ ਭਿਆਨਕ ਅੱਗ

ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਤੱਕ ਡਿੱਗਣ ਦਾ ਅਨੁਮਾਨ ਹੈ। ਗੰਗਾ ਦੇ ਮੈਦਾਨਾਂ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਵੀ ਪੈ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼, ਮੇਘਾਲਿਆ ਅਤੇ ਅਸਾਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਦੱਖਣ ਵਿੱਚ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀਰਵਾਰ ਸਵੇਰੇ ਹਲਕੀ ਧੁੰਦ 8.4 ਡਿਗਰੀ ਸੈਲਸੀਅਸ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ ਇੱਕ ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

In The Market