LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਮੇਤ ਇੰਨ੍ਹਾਂ ਰਾਜਾਂ 'ਚ ਚੱਲ ਸਕਦੀ ਹੈ ਸ਼ੀਤ ਲਹਿਰ, ਜਾਣੋ ਅੱਜ ਦੇ ਮੌਸਮ ਦਾ ਹਾਲ

23 nov 2

ਚੰਡੀਗੜ੍ਹ : ਭਾਰਤੀ ਮੌਸਮ ਵਿਭਾਗ (Indian Meteorological Department) ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਯਾਨੀ 23 ਨਵੰਬਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਤ ਲਹਿਰ ਆ ਸਕਦੀ ਹੈ। ਇਨ੍ਹਾਂ ਰਾਜਾਂ ਵਿੱਚ 24 ਨਵੰਬਰ ਨੂੰ ਵੀ ਸ਼ੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। 

Also Read : ਪੰਜਾਬ ਦੇ ਲੋਕਾਂ ਦਾ ਦਿਲ ਜਿੱਤਣ ਦੀ ਤਿਆਰੀ 'ਚ ਕੇਜਰੀਵਾਲ, ਆਟੋ ਡਰਾਈਵਰ ਦੇ ਘਰ ਖਾਧਾ ਖਾਣਾ

ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ 'ਚ ਸੀਤ ਲਹਿਰ
ਮੌਸਮ ਵਿਭਾਗ ਨੇ ਕਿਹਾ ਕਿ 23 ਅਤੇ 24 ਨਵੰਬਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ (Rajasthan) ਦੇ ਵੱਖ-ਵੱਖ ਥਾਵਾਂ 'ਤੇ ਸੀਤ ਲਹਿਰ ਆ ਸਕਦੀ ਹੈ। ਇਸ ਤੋਂ ਬਾਅਦ ਇਹ ਬੰਦ ਹੋ ਜਾਵੇਗਾ। ਜਦੋਂ ਅਜਿਹਾ ਹੁੰਦਾ ਹੈ, ਤਾਂ ਇਨ੍ਹਾਂ ਖੇਤਰਾਂ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਉਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਹ ਨਹੀਂ ਦੱਸਿਆ ਕਿ ਹਰਿਆਣਾ 'ਚ ਸੀਤ ਲਹਿਰ ਦਾ ਦਿੱਲੀ ਦੇ ਮੌਸਮ 'ਤੇ ਕੀ ਅਸਰ ਪਵੇਗਾ।

Also Read : ਅਲਰਟ 'ਤੇ ਅੰਮ੍ਰਿਤਸਰ ਪੁਲਿਸ, ਕੀਤੀ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ

ਦਿੱਲੀ 'ਚ ਵੀ ਚੱਲ ਸਕਦੀ ਹੈ ਤੇਜ਼ ਹਵਾ  
ਇਸ ਦੇ ਨਾਲ ਹੀ ਧਰਤੀ ਵਿਗਿਆਨ ਮੰਤਰਾਲੇ (Ministry of Earth Sciences) ਦੀ ਏਜੰਸੀ 'ਸਫਰ' ਨੇ ਕਿਹਾ ਕਿ ਸੋਮਵਾਰ ਨੂੰ ਦਿੱਲੀ 'ਚ ਚੱਲੀ ਤੇਜ਼ ਹਵਾ ਮੰਗਲਵਾਰ ਨੂੰ ਵੀ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ, ਸੋਮਵਾਰ ਨੂੰ ਦਿੱਲੀ ਵਿੱਚ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਪੱਛਮੀ ਹਵਾਵਾਂ ਚੱਲੀਆਂ, ਜਿਸ ਨਾਲ ਵਿਜ਼ੀਬਿਲਟੀ 3,200 ਮੀਟਰ ਤੱਕ ਪਹੁੰਚ ਗਈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਸਵੇਰੇ ਧੁੰਦ ਦੇਖਣ ਨੂੰ ਮਿਲ ਸਕਦੀ ਹੈ।

Also Read : ਮੁਫਤ LPG ਕੁਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ ? ਜਾਣੋ ਕੀ ਨੇ ਸਬਸਿਡੀ ਦੇ ਨਵੇਂ ਨਿਯਮ

ਤਾਮਿਲਨਾਡੂ, ਮਹਾਰਾਸ਼ਟਰ, ਗੋਆ ਅਤੇ ਅਰੁਣਾਚਲ 'ਚ ਪਿਆ ਮੀਂਹ  
ਇਸ ਤੋਂ ਇਲਾਵਾ ਤਾਮਿਲਨਾਡੂ (Tamil Nadu) ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਤੋਂ ਲੈ ਕੇ ਕਈ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ਅਤੇ ਗੋਆ ਦੇ ਕਈ ਹਿੱਸਿਆਂ 'ਚ ਵੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਆਪਣੀ ਵੈੱਬਸਾਈਟ 'ਤੇ ਇਨ੍ਹਾਂ ਰਾਜਾਂ ਨੂੰ ਪੀਲੇ ਰੰਗ 'ਚ ਦਿਖਾਇਆ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਬਾਰਿਸ਼ ਹੋ ਸਕਦੀ ਹੈ।

In The Market